
- ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ, ਦਫਤਰਾਂ ਅਤੇ ਆਲੇ ਦੁਆਲੇ ਇੱਕ ਹਫਤੇ ਤੋਂ ਵੱਧ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ:ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ
ਸ੍ਰੀ ਮੁਕਤਸਰ ਸਾਹਿਬ, 12 ਮਈ 2025 : ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਵਲੋਂ ਸਿਹਤ ਵਿਭਾਗ ਦੇ ਸਟਾਫ ਨਾਲ ਡੇਂਗੂ ਅਤੇ ਮਲੇਰੀਆ ਦੇ ਬਚਾਅ ਸਬੰਧੀ ਗਤੀਵਿਧੀਆਂ ਕਰਨ ਲਈ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਕੀਤੀ ਗਈ ।ਮੀਟਿੰਗ ਦੋਰਾਨ ਅਧਿਕਾਰੀਆਂ ਅਤੇ ਸਟਾਫ ਨੂੰ ਡੇਂਗੂ ਅਤੇ ਮਲੇਰੀਆ ਲੋਕਾਂ ਨੂੰ ਬਚਾਉਣ ਸਬੰਧੀ ਵੱਧ ਤੋਂ ਵੱਧ ਗਤੀਵਿਧੀਆਂ ਕਰਨ ਲਈ ਨਿਰਦੇਸ਼ ਦਿੱਤੇ ਗਏ।ਇਸ ਸਬੰਧ ਵਿਚ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਡੈਂਗੂ ਅਤੇ ਮਲੇਰੀਆ ਦੇ ਫੈਲ਼ਣ ਤੋਂ ਬਚਾਅ ਲਈ ਪ੍ਰਬੰਧ ਕੀਤੇ ਗਏ ਹਨ, ਜਿਸ ਲਈ ਸਿਹਤ ਵਿਭਾਗ ਵਲੋਂ ਟੀਮਾਂ ਬਣਾਈਆਂ ਗਈਆਂ ਹਨ ਜੋ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਖੇ ਘਰ ਘਰ ਜਾ ਕੇ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਸਬੰਧੀ ਗਤੀਵਿਧੀਆਂ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਜਾਗਰੁਕ ਕਰ ਰਹੀਆਂ ਹਨ। ਉਨ੍ਹਾ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ, ਦਫਤਰਾਂ ਅਤੇ ਆਲੇ ਦੁਆਲੇ ਇੱਕ ਹਫਤੇ ਤੋਂ ਵੱਧ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।ਇਸ ਸਬੰਧ ਵਿਚ ਉਨ੍ਹਾ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਲੇਰੀਆ ਅਤੇ ਡੇਂਗੂ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।ਉਨ੍ਹਾ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਇਸ ਮੌਕੇ ਬੰਦਨਾ ਬਾਸਲ ਡੀ.ਐਮ.ਸੀ., ਡਾ ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫਸਰ, ਡਾ ਦੁਪਿੰਦਰ ਕੁਮਾਰ ਡੀ.ਐਚ.ਓ., ਸੁਮੀਤ ਕੁਮਾਰ ਏ.ਸੀ.ਐਫ.ਏ., ਸੁਨੀਲ ਸਿੰਗਲਾ ਫਾਰਮੇਸੀ ਅਫਸਰ, ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ, ਸੁਖੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਦੀਪਕ ਕੁਮਾਰ ਡੀ.ਪੀ.ਐਮ., ਭਗਵਾਨ ਦਾਸ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਹਾਜ਼ਰ ਸਨ।