ਖਨੌਰੀ ਬਾਰਡਰ, 18 ਦਸੰਬਰ 2024 : ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਡਸਾ ਨੇ ਖਨੌਰੀ ਬਾਰਡਰ ਉੱਤੇ ਚੱਲ ਰਹੇ ਕਿਸਾਨ ਮੋਰਚੇ ਵਿੱਚ ਸ਼ਮੂਲੀਅਤ ਕੀਤੀ ਅਤੇ ਉੱਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਚਾਲ ਪੁੱਛਿਆ। ਉਨਾਂ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਉਹ ਡਟ ਕੇ ਕਿਸਾਨਾਂ ਦੀ ਹਮਾਇਤ ਕਰਨਗੇ। ਉਹਨਾਂ ਕੇਂਦਰ ਦੀ ਭਾਜਪਾ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਪ੍ਰਤੀ ਸੁਹਿਰਦਤਾ ਵਾਲਾ ਰਵੱਈਆ ਅਪਣਾਵੇ ਅਤੇ ਉਹਨਾਂ ਦੀਆਂ ਮੰਗਾਂ ਉੱਤੇ ਧਿਆਨ ਕੇਂਦਰਿਤ ਕਰਕੇ ਲੰਮੇ ਸਮੇਂ ਤੋਂ ਲਟਕਦੀਆਂ ਦੇਸ਼ ਦੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰੇ ਤੇ ਫ਼ਸਲਾਂ ਤੇ ਐੱਮ.ਐੱਸ.ਪੀ ਦੇਣਾ ਯਕੀਨੀ ਬਣਾਏ।