
ਸ੍ਰੀ ਫ਼ਤਹਿਗੜ੍ਹ ਸਾਹਿਬ,13 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਅੱਜ ਪਿੰਡ ਕਰੀਮਪੁਰਾ ਵਿਖੇ ਸਵ ਰਣਧੀਰ ਸਿੰਘ ਚੀਮਾ ਜੀ ਦੇ ਸਪੁੱਤਰ ਜਗਦੀਪ ਸਿੰਘ ਚੀਮਾ ਕੌਮੀ ਜਨਰਲ ਸਕੱਤਰ ਹਲਕਾ ਇੰਚਾਰਜ ਸ੍ਰੀ ਫ਼ਤਹਿਗੜ੍ਹ ਸਾਹਿਬ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਡਾ ਅਮਰ ਸਿੰਘ ਮੈਂਬਰ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਨੇ ਬੋਲਦਿਆਂ ਕਿਹਾ ਕਿ ਸਵ ਬਾਪੂ ਰਣਧੀਰ ਸਿੰਘ ਚੀਮਾ ਇੱਕ ਸੰਸਥਾ ਸਨ , ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕੀਤੀਆਂ ਪੰਥਕ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਉਹ ਨਿਮਰ ਸੁਭਾਅ ਵਾਲੇ ਅਤੇ ਨੇਕ ਦਿਲ ਇਨਸਾਨ ਸਨ। ਉਨ੍ਹਾਂ ਦੀ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਬਹੁਤ ਵੱਡੀ ਦੇਣ ਹੈ ਆਮ ਕਰਕੇ ਲੋਕ ਉਨ੍ਹਾਂ ਨੂੰ ਸੜਕਾਂ ਵਾਲੇ ਮੰਤਰੀ ਆਖਦੇ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਨ੍ਹਾਂ ਦੇ ਗ੍ਰਹਿ ਵਿਖੇ ਜਗਮੋਹਨ ਸਿੰਘ ਕੰਗ ਸਾਬਕਾ ਮੰਤਰੀ , ਸ ਕੁਲਜੀਤ ਸਿੰਘ ਨਾਗਰਾ ਸਾਬਕਾ ਐਮ ਐਲ ਏ, ਡਾ ਸਿਕੰਦਰ ਸਿੰਘ ਜ਼ਿਲਾ ਪ੍ਰਧਾਨ ਕਾਂਗਰਸ, ਸ ਸਤਵਿੰਦਰ ਸਿੰਘ ਟੌਹੜਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜੱਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ, ਹਰਜਿੰਦਰ ਸਿੰਘ ਧਨੋਆ, ਦਿਲਬਾਗ ਸਿੰਘ ਬਾਘਾ ਬਦੋਛੀ, ਜਸਪਾਲ ਸਿੰਘ ਕਾਹਲੋ, ਰਾਜਦਵਿੰਦਰ ਸਿੰਘ ਲਾਡੀ ਖਰੇ, ਸਵਰਨ ਸਿੰਘ ਗੁਪਾਲੋ, ਜਗਤਾਰ ਸਿੰਘ ਕਾਲੇਮਾਜਰਾ, ਅਤੇ ਅਨੇਕਾਂ ਹੀ ਨਾਮਵਰ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।