ਸ੍ਰੀ ਫਤਿਹਗੜ੍ਹ ਸਾਹਿਬ, 09 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਹਾਈ ਰਿਸਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਅਤੇ ਸਮਾ ਰਹਿੰਦਿਆਂ ਉਹਨਾ ਦਾ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਸੂਬੇ ਅੰਦਰ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਮਨਾਇਆ ਜਾਂਦਾ ਹੈ। ਜ਼ਿਲ੍ਹਾ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਕੇਡੀ ਸਿੰਘ ਦੀ ਅਗਵਾਈ ਵਿੱਚ ਹੇਠ ਜ਼ਿਲਾ ਹਸਪਤਾਲ ਵਿੱਚ ਗਰਭਵਤੀ ਔਰਤਾਂ ਦਾ ਵਿਸ਼ੇਸ਼ ਮੈਡੀਕਲ ਚੈੱਕ ਅਪ ਕੀਤਾ ਗਿਆ। ਇਸ ਅਭਿਆਨ ਤਹਿਤ ਲਗਾਏ ਗਏ ਵਿਸ਼ੇਸ਼ ਮੈਡੀਕਲ ਚੈੱਕਅਪ ਕੈਂਪ ਉਪਰੰਤ ਔਰਤ ਰੋਗਾਂ ਦੇ ਮਾਹਰ ਮੈਡੀਕਲ ਅਫਸਰ ਨੇ ਗਰਭਵਤੀ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣਾ ਜਣੇਪਾ ਸਰਕਾਰੀ ਸੰਸਥਾਂ ਵਿਚ ਕਰਵਾਉਣ ਕਿਉਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈਸਟ ਤੋਂ ਲੈਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਸਰਕਾਰ ਵੱਲੋਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਉਹਨਾਂ ਕਿਹਾ ਕਿ ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ਼ ਮੁਫਤ ਕੀਤਾ ਜਾਂਦਾ ਹੈ । ਉਹਨਾਂ ਗਰਭਵਤੀ ਔਰਤਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪੌਸ਼ਟਿਕ ਖੁਰਾਕ ਵੱਲ ਵਿਸ਼ੇਸ਼ ਧਿਆਨ ਦੇਣ ਕਿਉਂਕਿ ਖੁਰਾਕ ਹੀ ਤੰਦਰੁਸਤ ਬੱਚੇ ਦਾ ਆਧਾਰ ਹੈ । ਉਹਨਾਂ ਇਹ ਵੀ ਕਿਹਾ ਕਿ ਹਰ ਗਰਭਵਤੀ ਔਰਤ ਨੂੰ ਆਪਣੇ ਸਾਰੇ ਨਿਰਧਾਰਤ ਐਂਟੀਨੇਟਰ ਚੈੱਕ ਅਪ ਕਰਵਾਉਣ ਦੇ ਨਾਲ ਨਾਲ ਜਨੇਪੇ ਤੱਕ ਆਪਣੇ ਖੂਨ ਦੀ ਮਾਤਰਾ ਵੀ ਸਹੀ ਰੱਖਣੀ ਚਾਹੀਦੀ ਹੈ । ਜ਼ਿਲ੍ਹਾ ਹਸਪਤਾਲ ਵਿੱਚ ਐਂਟੀ ਨੇਟਲ ਚੈੱਕ ਅੱਪ ਕਰਾਉਣ ਲਈ ਆਈਆਂ ਔਰਤਾਂ ਨੂੰ ਸਿਹਤ ਵਿਭਾਗ ਵੱਲੋਂ ਇਸ ਅਭਿਆਨ ਤਹਿਤ ਖੁਰਾਕ ਸਮੱਗਰੀ ਵੀ ਵੰਡੀ ਗਈ। ਇਸ ਮੌਕੇ ਤੇ ਔਰਤ ਰੋਗਾਂ ਦੇ ਮਾਹਿਰ ਡਾਕਟਰਾਂ ਤੋਂ ਇਲਾਵਾ ਸਮੂਹ ਸਿੱਖਿਆ ਤੇ ਸੂਚਨਾ ਅਕਸਰ ਗੁਰਦੀਪ ਸਿੰਘ , ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਜਸਵਿੰਦਰ ਕੌਰ , ਅਪਥਲਮਿਕ ਆਫਸਰ ਜੋਂਟੀ ਵਿੱਜ਼ ਅਤੇ ਬਲਜੀਤ ਸਿੰਘ , ਆਦਿ ਤੋਂ ਇਲਾਵਾ ਗਰਭਵਤੀਆਂ ਹਾਜਰ ਸਨ। ਸੀਨੀਅਰ ਸਿਟੀਜ਼ਨ ਐਸੋਸੀਏਸ਼ਨ (ਰਜਿ) ਸਰਹਿੰਦ ਵੱਲੋਂ ਸ਼ਹੀਦੀ ਸਭਾ ਦੌਰਾਨ ਕੀਤੇ ਪ੍ਰਬੰਧਾਂ ਲਈ ਡੀ.ਸੀ. ਤੇ ਐਸ.ਐਸ.ਪੀ. ਦਾ ਕੀਤਾ ਗਿਆ ਸਨਮਾਨ