ਜਿਲ੍ਹਾ ਸੈਨਿਕ ਬੋਰਡ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ

  • ਸਾਬਕਾ ਸੈਨਿਕਾਂ ਦੇ ਮੁੱਦਿਆਂ ਤੇ ਸਮਾਂਬੱਧ ਕਰਵਾਈ ਯਕੀਨੀ ਬਣਾਈ ਜਾਵੇ-ਵਰਿੰਦਰ ਸਿੰਘ

ਫਰੀਦਕੋਟ 4 ਅਪ੍ਰੈਲ 2025 : ਜ਼ਿਲ੍ਹਾ ਸੈਨਿਕ ਬੋਰਡ ਫਰੀਦਕੋਟ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸੁ਼ਰੂਆਤ ਕਰਦੇ ਹੋਏ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ) ਸਕੱਤਰ ਜ਼ਿਲ੍ਹਾ ਸੈਨਿਕ ਬੋਰਡ ਫਰੀਦਕੋਟ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਨੂੰ ਵਿਭਾਗ ਦੀਆਂ ਵੱਖ ਵੱਖ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਵਰਿੰਦਰ ਸਿੰਘ ਵੱਲੋਂ ਮੀਟਿੰਗ ਵਿੱਚ ਉਠਾਏ ਗਏ ਮੁੱਦਿਆਂ ਸਾਬਕਾ ਸੈਨਿਕਾਂ ਦੀਆਂ ਵਾਜਬ ਮੰਗਾਂ ਨੂੰ ਰਹਿਮਦਿਲੀ ਨਾਲ ਵਿਚਾਰਣ ਦਾ ਭਰੋਸਾ ਦਿੱਤਾ ਅਤੇ ਹੋਰ ਉਠਾਏ ਗਏ ਮੁੱਦਿਆਂ ਤੇ ਸਬੰਧਤ ਵਿਭਾਗਾਂ/ ਅਦਾਰਿਆਂ ਨੂੰ ਜਲਦ ਬਣਦੀ ਕਾਰਵਾਈ ਕਰਨ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਹਥਿਆਰਬੰਦ ਸੈਨਾ ਝੰਡਾ ਦਿਵਸ ਵਿੱਚ ਦਿੱਤਾ ਜਾਣ ਵਾਲਾ ਚੰਦਾ ਸਮੇਂ ਸਿਰ ਜਮ੍ਹਾਂ ਕਰਵਾਉਣ ਹਿੱਤ ਵੀ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਚੰਦਰ ਸ਼ੇਖਰ ਸਿਵਲ ਸਰਜਨ ਫਰੀਦਕੋਟ, ਸ਼੍ਰੀ ਸ਼ਮਸ਼ੇਰ ਸਿੰਘ ਉਪ ਪੁਲਿਸ ਕਪਤਾਨ ਤੋਂ ਇਲਾਵਾ ਜ਼ਿਲ੍ਹਾ ਸੈਨਿਕ ਬੋਰਡ ਦੇ ਨਾਨ ਆਫੀਸ਼ਲ ਮੈਂਬਰ ਡਾ. ਹਰਿੰਦਰਪਾਲ ਸਿੰਘ ਸੰਧੂ, ਸ਼੍ਰੀ ਸੁਖਚੈਨ ਸਿੰਘ ਬਰਾੜ, ਕੈਪਟਨ ਧਰਮ ਸਿੰਘ (ਰਿਟਾ), ਸ਼੍ਰੀ ਗੁਰਚਰਨ ਸਿੰਘ ਕੈਂਥ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।