
- ਪੰਜਾਬ ਸਰਕਾਰ ਸਿਹਤ ਤੇ ਸਿੱਖਿਆ ਖੇਤਰਾਂ ਦੇ ਵਿਕਾਸ ਲਈ ਵੱਚਨਬੱਧ-ਸੇਖੋਂ
ਫ਼ਰੀਦਕੋਟ 21 ਮਈ 2025 : ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਮਹਿੰਮ ਚਲਾਈ ਗਈ ਹੈ । ਜਿਸ ਤਹਿਤ ਇਹ ਪਹਿਲੀ ਵਾਰ ਹੋਇਆ ਹੈ ਕਿ ਸੂਬੇ ਦੇ ਇੱਕਲੇ-ਇੱਕਲੇ ਸਕੂਲ ਵੱਲ ਵਿਸ਼ੇਸ਼ ਧਿਆਨ ਦੇ ਕੇ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ । ਇਹ ਪ੍ਰਗਟਾਵਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਵੱਖ ਵੱਖ ਸਕੂਲਾਂ ਦੇ 35.60 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਸ. ਸੇਖੋਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲਾਂ ਵਿੱਚ ਜਿੱਥੇ ਉਸਾਰੂ ਵਿਦਿਅਕ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ ਉੱਥੇ ਨਾਲ ਹੀ ਖੇਡਾਂ ਲਈ ਲੋੜੀਂਦੀਆਂ ਸੁਵਿਧਾਵਾਂ ਵੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਤਾਂ ਕਿ ਵਿਦਿਆਰਥੀ ਖੇਡ ਗਤੀਵਿਧੀਆਂ ਵਿੱਚ ਹਿੱਸਾ ਲੈ ਕੇ ਸਰੀਰਕ ਤੇ ਮਾਨਸਿਕ ਤੌਰ ਤੇ ਤੰਦਰੁਸਤ ਰਹਿ ਸਕਣ। ਉਨ੍ਹਾਂ ਕਿਹਾ ਕਿ ਮਿਹਨਤੀ ਅਤੇ ਤਜਰਬੇਕਾਰ ਅਧਿਆਪਕਾਂ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਦੀ ਸਮੁੱਚੀ ਕਾਰਗੁਜ਼ਾਰੀ ਵਿੱਚ ਲਗਾਤਾਰ ਵੱਡਾ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਖੇਤਰਾਂ ਦਾ ਵਿਕਾਸ ਤਰਜੀਹੀ ਤੌਰ ਤੇ ਕਰ ਰਹੀ ਹੈ। ਵਿਧਾਇਕ ਸ. ਸੇਖੋਂ ਵੱਲੋਂ ਸਰਕਾਰੀ ਮਿਡਲ ਸਕੂਲ ਨੱਥੇਵਾਲਾ ਵਿਖੇ 5.33 ਲੱਖ, ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਪੱਖੀ ਖੁਰਦ ਵਿਖੇ 18.34 ਲੱਖ, ਸਰਕਾਰੀ ਮਿਡਲ ਸਕੂਲ ਝਾੜੀਵਾਲਾ ਵਿਖੇ 3.02 ਲੱਖ ਦੀ ਲਾਗਤ ਨਾਲ ਹੋਏ ਵੱਖ-ਵੱਖ ਵਿਕਾਸ ਕਾਰਜ ਦਾ ਉਦਘਾਟਨ ਕੀਤਾ । ਜਿਸ ਵਿੱਚ ਚਾਰਦੀਵਾਰੀ, ਫ਼ਰਸ਼ ਅਤੇ ਮੇਜਰ ਰਿਪੇਅਰ ਆਦਿ ਕੰਮ ਸ਼ਾਮਲ ਹਨ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸ. ਅਮਨਦੀਪ ਸਿੰਘ ਬਾਬਾ, ਅਮਰਜੀਤ ਸਿੰਘ ਪਰਮਾਰ, ਸਿਖਿਆ ਕੋਆਰਡੀਨੇਟਰ,ਸ. ਸੁਰਿੰਦਰ ਸਿੰਘ ਸਾਧਾਂਵਾਲਾ,ਸ੍ਰੀ ਨਵਦੀਪ ਸ਼ਰਮਾ ਡੀ.ਐਸ.ਐਮ,ਸ. ਗੁਰਦੀਪ ਸਿੰਘ ਸਰਪੰਚ ਪੱਖੀ ਖੁਰਦ,ਸ. ਅਣਖ ਸਿੰਘ,ਗੁਰਪ੍ਰੀਤ ਸਿੰਘ ਰੂਪਰਾ,ਧਰਮਿੰਦਰ ਸਿੰਘ ਵਿਰਕ,ਮਨਜੀਤ ਸਿੰਘ ਗਿੱਲ, ਰਿੰਪਲ,ਮਾਧਵੀ,ਰਾਜਪਾਲ ਸਿੰਘ,ਅਮਨਦੀਪ ਕੌਰ,ਸਤਿੰਦਰ ਕੌਰ ਤੋ ਇਲਾਵਾ ਸਕੂਲਾਂ ਦਾ ਸਟਾਫ ਹਾਜ਼ਰ ਸੀ।