
ਸ੍ਰੀ ਮੁਕਤਸਰ ਸਾਹਿਬ, 16 ਮਈ 2025 : ਮਾਣਯੋਗ ਚੀਫ ਜਸਟਿਸ ਸ੍ਰੀ ਸ਼ੀਲ ਨਾਗੂ, ਪੈਟਰਨ ਇਨ ਚੀਫ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਣਯੋਗ ਜਸਟਿਸ ਸ੍ਰੀ ਦੀਪਕ ਸਿੱਬਲ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਾਲ ਦੀ ਦੂਸਰੀ ਕੌਮੀ ਲੋਕ ਅਦਾਲਤ ਦਾ ਆਯੋਜਨ ਮਿਤੀ 10 ਮਈ 2025 ਨੂੰ ਆਯੋਜਿਤ ਹੋਣੀ ਸੀ ਕਿਸੇ ਕਾਰਨ ਕਰਕੇ ਉਹ ਲੋਕ ਅਦਾਲਤ ਮੁਲਤਵੀ ਹੋ ਗਈ ਸੀ ਹੁਣ ਨੈਸਨਲ ਲੋਕ ਅਦਾਲਤ 24 ਮਈ 2025 ਨੂੰ ਸ਼ੈਸਨਜ ਡਵੀਜਨ, ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਈ ਜਾ ਰਹੀ ਹੈ। ਮਾਣਯੋਗ ਸ੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨਜ ਜੱਜ -ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਆਮ ਲੋਕਾਂ ਨੂੰ ਅਪੀਲ ਕਰਦੇ ਦੱਸਿਆ ਕਿ ਇਸ ਨੈਸਨਲ ਲੋਕ ਅਦਾਲਤ ਵਿੱਚ ਜੇਕਰ ਆਪ ਜੀ ਦਾ ਕੋਈ ਵੀ ਕੇਸ ਜਿਵੇਂ ਲੇਬਰ ਨਾਲ ਸੰਬੰਧਿਤ ਮਾਮਲੇ, ਚੈੱਕ ਬਾਊਸ, ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ ਮੁਆਵਜ਼ੇ ਦੇ ਮਾਮਲੇ, ਪਰਿਵਾਰਕ ਕਾਨੂੰਨ ਦੇ ਮਾਮਲੇ, ਸਰਵਿਸਜ਼ ਸੰਬੰਧੀ ਮਾਮਲੇ, ਰੈਂਟ ਸੰਬੰਧੀ ਮਾਮਲੇ ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸਬੰਧਤ ਮੁੱਦੇ, ਮੌਰਟਰੀਜ਼ ਨਾਲ ਸਬੰਧਤ ਮਾਮਲੇ ਖਪਤਕਾਰ ਸੁਰੱਖਿਆ ਦੇ ਮਾਮਲੇ ਤਬਾਦਲ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਕਰਿਮੀਨਲ ਕੰਪਾਊਂਡਏਬਲ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸਬੰਧਤ ਮਾਮਲੇ ਅਤੇ ਹੋਰ ਸਿਵਲ ਮਾਮਲੇ ਨਾਲ ਸਬੰਧਤ ਕੇਸਾਂ ਦਾ ਨਿਪਟਾਰਾ ਕਰਵਾਈਆ ਜਾ ਸਕਦਾ ਹੈ। ਇਸ ਸਬੰਧੀ ਸ੍ਰੀ ਹਿਮਾਂਸੂ ਅਰੋੜਾ, ਮਾਣਯੋਗ ਸਕੱਤਰ ਸਾਹਿਬ ਨੇ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਦਾ ਕੋਈ ਕੇਸ ਕਿਸੇ ਵੀ ਮਾਣਯੋਗ ਕੋਰਟ ਵਿਚ ਲੰਬਿਤ ਹੈ ਤਾਂ ਉਹ ਆਪਣੇ ਨੇੜਲੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਚ ਜਲਦੀ ਤੋਂ ਜਲਦੀ ਕਿਸੇ ਵੀ ਕੰਮਕਾਜ ਵਾਲੇ ਦਿਨ ਸੰਪਰਕ ਕਰਕੇ ਆਪਣੇ ਕੇਸ ਦੇ ਨਿਪਟਾਰੇ ਸਬੰਧੀ ਦਰਖਾਸਤ ਸਬੰਧਤ ਮਾਨਯੋਗ ਅਦਾਲਤ ਨੂੰ ਦੇ ਸਕਦੇ ਹੋ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੈਲੀਫੋਨ ਨੰ. 01633, 261124 ਅਤੇ ਟੋਲ ਫ੍ਰੀ ਨੰ. 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।