ਸ੍ਰੀ ਮੁਕਤਸਰ ਸਾਹਿਬ 18 ਦਸੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਨਗਰ ਪੰਚਾਇਤ ਬਰੀਵਾਲਾ ਦੀ ਹਦੂਦ ਅੰਦਰ 19 ਦਸੰਬਰ 6.00 ਵਜੇ ਤੋਂ 21 ਦਸੰਬਰ 2024 ਨੂੰ ਵੋਟਾਂ ਦੀ ਪ੍ਰਕਿਰਿਆ ਮੁਕੰਮਲ ਹੋਣ ਤੱਕ ਕਿਸੇ ਕਿਸਮ ਦੇ ਵਿਖਾਵੇ/ ਰੋਸ ਧਰਨੇ ਅਤੇ ਰੈਲੀਆਂ ਕਰਨਾ, ਮੀਟਿੰਗਾਂ ਕਰਨਾ, ਨਾਅਰੇ ਲਗਾਉਣ, ਪੰਜ ਜਾਂ ਪੰਜ ਵਿਅਕਤੀਆਂ ਦੇ ਵੱਧ ਦੇ ਇਕੱਠ ਕਰਨ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਚੋਣਾਂ ਤੋਂ ਪਹਿਲਾਂ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵਲੋਂ ਅਖੀਰਲੇ 48 ਘੰਟਿਆਂ ਦੌਰਾਨ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ਤੇ ਕੋਈ ਮਨਾਹੀ ਨਹੀਂ ਹੈ। ਇਹ ਹੁਕਮ ਚੋਣ ਡਿਊਟੀ ਤੇ ਤਾਇਨਾਤ ਅਬਜ਼ਰਵਰ, ਪ੍ਰਸਾਸ਼ਨਿਕ ਅਧਿਕਾਰੀ, ਪੁਲਿਸ ਦੇ ਅਧਿਕਾਰੀ / ਕਰਮਚਾਰੀ, ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ ਸਟਾਫ, ਬੀ.ਐਲ.ਓ,ਸੈਕਟਰ ਅਫਸਰ, ਚੋਣਾਂ ਨਾਲ ਸਬੰਧਿਤ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ ਸਰਕਾਰੀ ਫੰਕਸ਼ਨਾਂ, ਵਿਆਹ ਸ਼ਾਂਦੀਆਂ, ਧਾਰਮਿਕ ਨਗਰ ਕੀਰਤਨਾਂ ਅਤੇ ਮਾਤਮੀ ਸਮਾਰੋਹਾਂ ਤੇ ਲਾਗੂ ਨਹੀਂ ਹੋਣਗੇ। ਇਹਨਾਂ ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।