ਯੁੱਧ ਨਸ਼ਿਆਂ ਵਿਰੁੱਧ  ਮੁਹਿੰਮ ਤਹਿਤ ਵਿਧਾਇਕ ਜਲਾਲਾਬਾਦ ਨੇ ਵੱਖ-ਵੱਖ ਪਿੰਡਾਂ ਵਿਖੇ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ

  • ਯੁੱਧ ਨਸ਼ਿਆਂ ਵਿਰੁੱਧ  ਮੁਹਿੰਮ ਦਾ ਮੁੱਖ ਉਦੇਸ਼ ਸੂਬੇ ਵਿੱਚੋਂ ਨਸ਼ੇ ਦਾ ਖਾਤਮਾ ਕਰਨਾ ਹੈ

ਜਲਾਲਾਬਾਦ 18 ਮਈ 2025 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਗਈ ਹੈ ਅਤੇ ਹੁਣ ਨਸ਼ਾ ਮੁਕਤ ਯਾਤਰਾ ਦਾ ਦੂਜਾ ਪੜਾਅ ਸ਼ੁਰੂ ਹੋ ਚੁਕਿਆ ਹੈ, ਜਿਸ ਤਹਿਤ ਅੱਜ ਵਿਧਾਇਕ ਜਲਾਲਾਬਾਦ ਨੇ ਪਿੰਡ ਬੱਘੇ ਕੇ ਹਿਤਾੜ, ਮੋਹਕਮ ਅਰਾਈ, ਆਲਮ ਕੇ, ਬਸਤੀ ਬਾਬਾ ਭੁੱਮਣ ਸ਼ਾਹ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਸਬੰਧੀ ਆਯੋਜਿਤ ਸਮਾਗਮ ਵਿੱਚ ਸ਼ਿਰਕਤ ਕੀਤੀ| ਇਸ ਦੌਰਾਨ ਵਿਧਾਇਕ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਨੌਜਵਾਨਾਂ ਨੂੰ ਇੱਕ ਨਵਾਂ ਰਸਤਾ ਦਿਖਾ ਰਹੀ ਹੈ ਜੋ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਆਪਣੀ ਜ਼ਿੰਦਗੀ ਬਰਬਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਗਈ ਹੈ ਅਤੇ ਨਸ਼ਿਆਂ ਦੀ ਸਪਲਾਈ ਨੂੰ ਤੋੜਿਆ ਗਿਆ ਹੈ| ਉਨ੍ਹਾਂ ਕਿਹਾ ਕੀ  ਸਰਕਾਰ ਵੱਲੋਂ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸਮੇਤ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਲਈ ਚਲਾਏ ਜਾ ਰਹੇ ਇਸ ਸਾਂਝੇ ਯਤਨ ਨੂੰ ਲੋਕਾਂ ਦਾ ਵੀ ਪੂਰਨ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਬੋਲਦਿਆਂ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੇ ਕਰਾਰਾ ਵਾਰ ਕੀਤਾ ਗਿਆ ਹੈ ਅਤੇ ਸਪਲਾਈ ਲਾਈਨ ਨੂੰ ਤੋੜਿਆ ਗਿਆ ਹੈ। ਉਨਾਂ ਪਿੰਡ ਦੇ ਲੋਕਾਂ ਨੂੰ ਅਪੀਲ  ਕੀਤੀ ਕਿ ਪਿੰਡ ਵਿਖੇ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਵਟਸ ਨੰਬਰ 9779-100-200 ਤੇ ਦਿੱਤੀ ਜਾਵੇ। ਉਨਾਂ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਨ ਗੁਪਤ ਰੱਖਦਿਆਂ ਹੋਇਆਂ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਜੋ ਲੋਕ ਨਸ਼ਾ ਛੱਡਣਾ ਚਾਹੁੰਦੇ ਹਨ, ਉਨ੍ਹਾਂ ਲਈ ਸੂਬੇ ਭਰ ਵਿੱਚ ਇਲਾਜ ਅਤੇ ਪੁਨਰਵਾਸ ਕੇਂਦਰਾਂ ਦੀ ਸੁਵਿਧਾ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਕੇਵਲ ਨਸ਼ਾ ਵਿਰੋਧੀ ਜਾਗਰੂਕਤਾ ਨਹੀਂ, ਸਗੋਂ ਸਮਾਜ ਵਿੱਚ ਸਕਾਰਾਤਮਕ ਮਾਹੌਲ ਪੈਦਾ ਕਰਨਾ ਹੈ। ਇਸ ਦੌਰਾਨ ਉਹਨਾਂ ਪਿੰਡ ਵਾਸੀਆਂ ਨੂੰ ਨਸ਼ਾ ਵਿਕਣ ਤੋਂ ਰੋਕਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਸਹੁੰ ਵੀ ਚੁਕਵਾਈ|