ਰੂਪਨਗਰ, 19 ਅਪ੍ਰੈਲ : ਬੀਤੇ ਦਿਨੀਂ ਰੋਪੜ 'ਚ ਪ੍ਰੀਤ ਕਲੋਨੀ 'ਚ ਘਰ ਦਾ ਲੈਂਟਰ ਚੁੱਕਣ ਸਮੇਂ ਵਾਪਰੇ ਹਾਦਸੇ 'ਚ ਹੁਣ ਤੱਕ 3 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 5 ਮਜ਼ਦੂਰ ਮਲਬੇ ਹੇਠ ਦੱਬ ਗਏ ਜਿੰਨ੍ਹਾਂ ਚੋਂ 4 ਮਜ਼ਦੂਰਾਂ ਨੂੰ ਹੁਣ ਤੱਕ ਕੱਢ ਲਿਆ ਗਿਆ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਏਡੀਸੀ ਰੋਪੜ ਪੂਜਾ ਸਿਆਲ ਨੇ ਦੱਸਿਆ ਕਿ ਹੁਣ ਤੱਕ ਕੁੱਲ ਤਿੰਨ ਮਜ਼ਦੂਰਾਂ ਨੂੰ ਬਾਹਰ ਕੱਢ ਲਿਆ ਗਿਆ ਸੀ, ਜਿਨਾਂ ਵਿੱਚੋਂ 2 ਨੂੰ ਫੌਰੀ ਸਿਹਤ ਸਹੂਲਤਾਂ ਦੇਣ ਤੋਂ ਬਾਅਦ ਪੀਜੀਆਈ ਚੰਡੀਗੜ੍ਹ ਰੈਫਰ ਕਰ....
ਮਾਲਵਾ
ਲੁਧਿਆਣਾ, 19 ਅਪ੍ਰੈਲ : ਪੰਜਾਬ 'ਚ ਅੱਜ ਵੱਖ-ਵੱਖ ਥਾਵਾਂ 'ਤੇ ਮੀਂਹ ਅਤੇ ਗੜ੍ਹੇ ਪੈਣ ਦੀ ਜਾਣਕਾਰੀ ਮਿਲੀ ਹੈ। ਇਸ ਮੀਂਹ ਤੇ ਗੜ੍ਹੇਮਾਰੀ ਕਾਰਨ ਖੇਤਾਂ ‘ਚ ਪੱਕੀ ਖੜ੍ਹੀ ਕਣਕ ਦੀ ਫ਼ਸਲ ਤੇ ਬਰਸੀਮ ਦਾ ਕਾਫੀ ਨੁਕਸਾਨ ਹੋਇਆ ਹੈ।ਇਹ ਵੀ ਜਾਣਕਾਰੀ ਮਿਲੀ ਹੈ ਕਿ ਇਕਦਮ ਆਏ ਮੀਂਹ ਤੇ ਹਨੇਰੀ ਕਾਰਨ ਕਿਸਾਨਾਂ ਦੀ ਮੰਡੀਆਂ 'ਚ ਲਿਆਂਦੀ ਕਣਕ ਦੀ ਫ਼ਸਲ ਭਿੱਜ ਗਈ ਹੈ। ਪੰਜਾਬ ਦੇ ਮੋਹਾਲੀ,ਪਟਿਆਲ਼ਾ,ਰੋਪੜ,ਫਤਹਿਗੜ੍ਹ ਸਾਹਿਬ,ਮੋਗਾ, ਅੰਮ੍ਰਿਤਸਰ ਅਤੇ ਜਲੰਧਰ ਆਦਿ ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ....
ਧਨੌਲਾ, 19 ਅਪ੍ਰੇਲ : ਬਰਨਾਲਾ ਦੇ ਧਨੌਲਾ ਨੇੜੇ ਇਕ ਸਕੂਲ ਬੱਸ ਦੀ ਟੱਕਰ ਇਕ ਟਰੱਕ ਨਾਲ ਹੋ ਗਈ। ਇਸ ਹਾਦਸੇ ਵਿਚ ਬੱਸ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ। ਇਸ ਦੌਰਾਨ 14 ਬੱਚੇ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾ ਦਿੱਤਾ ਗਿਆ ਹੈ। ਹਾਦਸੇ ਵਿਚ ਬੱਸ ਦਾ ਡਰਾਈਵਰ ਅਤੇ ਹੈਲਪਰ ਵੀ ਜ਼ਖ਼ਮੀ ਦੱਸੇ ਜਾ ਰਹੇ ਹਨ। ਜਿਸ ਤੋਂ ਬਾਅਦ ਰਾਹਗੀਰਾਂ ਨੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀ ਬੱਚਿਆਂ ਨੂੰ ਸਿਵਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ। ਗ੍ਰੀਨ ਫੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੀ ਸਕੂਲੀ....
ਸੰਗਰੂਰ, 19 ਅਪ੍ਰੈਲ : ਸੰਗਰੂਰ ਜੇਲ੍ਹ ਵਿਚ ਕੈਦੀਆਂ ਵਿਚਾਲੇ ਹੋਈ ਖੂਨੀ ਝੜਪ ਦੇ ਵਿਚ 2 ਕੈਦੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਜਦੋਂਕਿ ਦੋ ਕੈਦੀ ਜ਼ਖਮੀ ਹੋ ਗਏ ਹਨ। ਖ਼ਬਰ ਮੁਤਾਬਿਕ, ਸੰਗਰੂਰ ਜੇਲ੍ਹ ਵਿਚ ਹੋਈ ਖੂਨੀ ਝੜਪ ਦੀ ਖ਼ਬਰ ਜਿਵੇਂ ਹੀ ਜੇਲ੍ਹ ਪ੍ਰਸਾਸ਼ਨ ਨੂੰ ਪਤਾ ਲੱਗੀ ਤਾਂ, ਪ੍ਰਸਾਸ਼ਨ ਹਰਕਤ ਵਿਚ ਆ ਗਿਆ। ਖੂਨੀ ਝੜਪ ਦੇ ਦੌਰਾਨ ਕੁੱਲ ਚਾਰ ਕੈਦੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਦੋ ਕੈਦੀਆਂ ਨੇ ਦਮ ਤੋੜ ਦਿੱਤਾ, ਜਦੋਂਕਿ ਦੋ ਹੋਰ ਕੈਦੀ ਗੰਭੀਰ ਰੂਪ....
ਫਾਜਿਲਕਾ, 19 ਅਪਰੈਲ : ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਾਜਿਲਕਾ ਦੀ ਅਗਵਾਈ ਹੇਠ ਵੱਖ ਵੱਖ ਪੁਲਿਸ ਪਾਰਟੀਆਂ ਵੱਲੋਂ ਸ਼ਰਾਬ ਅਤੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ 270 ਲੀਟਰ ਲਾਹਣ, 60 ਬੋਤਲਾਂ ਸ਼ਰਾਬ ਅਤੇ 25 ਗਰਾਮ ਹੈਰੋਇਨ ਸਮੇਤ 06 ਦੋਸ਼ੀ ਕਾਬੂ ਕੀਤੇ ਗਏ ਹਨ। ਜਿਹਨਾਂ ਦੇ ਖਿਲਾਫ ਵੱਖ ਵੱਖ ਥਾਣਿਆਂ ਵਿੱਚ ਕੁੱਲ 05 ਮੁਕੱਦਮੇ ਦਰਜ ਕੀਤੇ ਗਏ ਹਨ। ਜਿਸ ਵਿੱਚ ਸਬ ਇੰਸਪੈਕਟਰ ਗੁਰਜੰਟ ਸਿੰਘ ਮੁੱਖ ਅਫਸਰ ਥਾਣਾ ਵੈਰੋਕਾ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਸਤਨਾਮ ਦਾਸ ਵੱਲੋਂ ਰੇਸ਼ਮਾ ਬਾਈ ਪਤਨੀ....
ਸ੍ਰੀ ਫ਼ਤਿਹਗੜ੍ਹ ਸਾਹਿਬ, 19 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਦੇ ਮਿਸ਼ਨ 13-0 ਪ੍ਰੋਗਰਾਮ ਤਹਿਤ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਭਾਰੀ ਮੀਂਹ ਅਤੇ ਹਨੇਰੀ ਦੇ ਬਾਵਜੂਦ ਲੋਕਾਂ ਨੂੰ ਸੰਬੋਧਨ ਕੀਤਾ। ਪੰਡਾਲ ਵਿੱਚ ਮੌਜੂਦ ਸੀਐਮ ਭਗਵੰਤ ਮਾਨ ਅਤੇ ਪਾਰਟੀ ਦੇ ਸਾਰੇ ਵਰਕਰ ਮੀਂਹ ਵਿੱਚ ਭਿੱਜ ਗਏ। ਇਕੱਠ ਨੂੰ ਸੰਬੋਧਨ ਕਰਨ ਲਈ ਭਗਵੰਤ ਮਾਨ ਵਰਕਰਾਂ ਨਾਲ ਪੰਡਾਲ ਵਿੱਚ ਹੀ ਰੁਕੇ ਰਹੇ। ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਕਿਸਾਨਾਂ ਦਾ ਦਰਦ ਸਮਝਦੇ ਹਨ। ਇਹ ਮੀਂਹ ਕਣਕ ਦੀ....
ਫਾਜ਼ਿਲਕਾ, 19 ਅਪਰੈਲ : ਡਾ.ਪ੍ਰਗਿਆ ਜੈਨ ਐਸ.ਐਸ.ਪੀ ਫਾਜ਼ਿਲਕਾ ਦੀ ਨਿਗਰਾਨੀ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸਦੇ ਤਹਿਤ ਐਸ.ਆਈ ਮਨਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਟੀ 2 ਅਬੋਹਰ ਦੀ ਅਗਵਾਈ ਹੇਠ ਮਿਤੀ 15 ਅਤੇ 16-4- 2024 ਦੀ ਰਾਤ ਨੂੰ ਨਵੀਂ ਆਬਾਦੀ ਗਲੀ ਨੰਬਰ 14 ਵਿਖੇ ਹੋਈ ਚੋਰੀ ਨੂੰ ਟਰੇਸ ਕਰਦੇ ਹੋਏ ਦੋ ਦੋਸ਼ੀਆਂ ਅਮਿਤ ਕੁਮਾਰ ਉਰਫ ਗੰਜੂ ਅਤੇ ਰੋਹਿਤ ਕੁਮਾਰ ਉਰਫ ਪਾਗਾ ਵਾਸੀ ਰਜੀਵ ਨਗਰ ਅਬੋਹਰ ਨੂੰ....
ਮੁੱਲਾਂਪੁਰ ਦਾਖਾ18 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਪੁਲਿਸ ਜ਼ਿਲ੍ਹਾ ਜਗਰਾਉਂ 'ਚ ਪੈਂਦੇ ਥਾਣਾ ਜੋਧਾ ਦੇ ਐਸ ਐਚ ਓ ਜਰਨੈਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀੜਤ ਨੇਹਾ ਦੇ ਪਿਤਾ ਵਿਨੋਦ ਸਿੰਘ ਜੋ ਕਿ ਪਿੰਡ ਵਿੱਚ ਹੀ ਮਿਹਨਤ ਮਜਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਵੱਲੋਂ ਦਰਜ ਕਰਵਾਏ ਬਿਆਨਾਂ ਮੁਤਾਬਕ ਪਿੰਡ ਗੁੱਜਰਵਾਲ ( ਲੁਧਿਆਣਾ) ਪਿੰਡ ਦੇ ਗੁਰਜੀਤ ਸਿੰਘ ਪੁੱਤਰ ਜਸਵੀਰ ਸਿੰਘ ਜੱਸੀ ਜੋ ਕਿ ਪਿੰਡ ਵਿੱਚ ਬਿਲਡਿੰਗ ਦਾ ਕੰਮ ਕਰਦਾ । ਜੋ ਕਿ ਪੀੜਤ ਨੂੰ ਲਗਾਤਾਰ....
ਯੂਨੀਅਨ ਦੇ ਸੀਨੀ. ਮੀਤ ਜਗਰੂਪ ਹਸਨਪੁਰ ਦੀ ਅਗਵਾਈ ’ਚ ਹੋਈ ਮੀਟਿੰਗ ਮੁੱਲਾਂਪੁਰ ਦਾਖਾ 18 ਅਪਰੈਲ (ਸਤਵਿੰਦਰ ਸਿੰਘ ਗਿੱਲ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਅਤੇ ਲੁਧਿਆਣਾ ਜਿਲ੍ਹੇ ਦੇ ਪ੍ਰਧਾਨ ਮਾ. ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਕਿਸਾਨੀ ਮੁੱਦਿਆ ਸਮੇਤ ਲੋਕ ਹਿੱਤਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਬੀ.ਕੇ.ਯੂ ਏਕਤਾ ਡਕੌਂਦਾ ਦੇ ਸੀਨੀਅਰ ਮੀਤ ਪ੍ਰਧਾਨ ਜਗਰੂਪ ਸਿੰਘ ਹਸਨਪੁਰ ਨੇ ਚੋਣਵੇਂ....
ਮੁੱਲਾਪੁਰ ਦਾਖਾ 18 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਦਸਮੇਸ਼ ਕਿਸਾਨ- ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੀ ਇੱਕ ਅਹਿਮ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ 10 ਫਰਵਰੀ ਤੋਂ ਰੋਜ਼ਾਨਾ ਲਗਾਤਾਰ ਚੱਲ ਰਹੇ ਲੰਗਰਾਂ ਅਤੇ ਸ਼ੰਭੂ ਬਾਰਡਰ ਤੇ ਮੁੱਢ ਤੋਂ ਮੌਜੂਦ ਪੱਕੇ ਯੋਧਿਆਂ ਬਾਰੇ ਅਤੇ ਹਫਤਾਵਾਰੀ ਰਵਾਨਾ ਹੋ ਰਹੇ ਲੜੀਵਾਰ ਕਾਫਲਿਆਂ ਬਾਰੇ, ਮੌਜੂਦਾ ਚੋਣ ਮੁਹਿੰਮ ਦੌਰਾਨ ਸਾਂਝੇ ਫੋਰਮ ਦੇ ਸਟੈਂਡ ਅਤੇ ਅਮਲਦਾਰੀ....
ਲੁਧਿਆਣਾ, 18 ਅਪ੍ਰੈਲ : ਲੁਧਿਆਣਾ 'ਚ ਵੱਖ ਵੱਖ ਸੜਕ ਹਾਦਸਿਆਂ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਥਾਣਾ ਡੇਹਲੋਂ ਦੇ ਇਲਾਕੇ ਵਿੱਚ ਇੱਕ ਸਾਈਕਲ ਸਵਾਰ ਨੂੰ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਤੇਜ਼ ਰਫ਼ਤਾਰੀ ਨਾਲ ਫੇਟ ਮਾਰੀ, ਜਿਸ ਨਾਲ ਉਹ ਹੇਠਾਂ ਡਿੱਗ ਕੇ ਜ਼ਖ਼ਮੀ ਹੋ ਗਿਆ। ਇਲਾਜ ਲਈ ਸਿਵਲ ਹਸਪਤਾਲ ਲਿਜਾਂਦੇ ਹੋਏ ਰਾਹ ਵਿੱਚ ਉਸ ਦੀ ਮੌਤ ਹੋ ਗਈ। ਪੁਲੀਸ ਨੇ ਪਿੰਡ ਬੂਲ ਵਾਸੀ ਹਰਪਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਇਸੇ ਤਰ੍ਹਾਂ....
ਬਾਘਾ ਪੁਰਾਣਾ, 18 ਅਪ੍ਰੈਲ : ਅੱਜ ਮੋਗਾ ਦੇ ਕਸਬਾ ਬਾਘਾ ਪੁਰਾਣਾ ਵਿਖੇ ਕਿਰਤੀ ਕਿਸਾਨ ਯੂਨੀਅਨ ਨਾਲ ਜੁੜੇ ਕਿਸਾਨਾਂ ਨੇ ਭਾਜਪਾ ਦੇ ਫਰੀਦਕੋਟ ਲੋਕ ਸਭਾ ਸੀਟ ਦੇ ਉਮੀਦਵਾਰ ਅਤੇ ਪ੍ਰਸਿੱਧ ਸੂਫੀ ਗਾਇਕ ਹੰਸਰਾਜ ਹੰਸ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ। ਪੁਲੀਸ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਲੋਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਵਿਰੋਧ....
ਜ਼ੀਰਕਪੁਰ, 18 ਅਪ੍ਰੈਲ : ਆਮ ਆਦਮੀ ਪਾਰਟੀ ਵੱਲੋਂ ਅੱਜ ‘ਮਿਸ਼ਨ ਆਪ’ 13-0 ਦੀ ਸ਼ੁਰੂਆਤ ਕੀਤੀ ਗਈ। ਇਸ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੋਲਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਉਤੇ ਤਿੱਖਾ ਹਮਲਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਲੜਾਈ ਦੇਸ਼ ਵਿੱਚ ਲੋਕਤੰਤਰ ਬਚਾਉਣ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇਕ ਅਜਿਹਾ ਤਾਨਾਸ਼ਾਹ ਪੈਦਾ ਹੋ ਗਿਆ ਹੈ, ਜਦੋਂ ਚਾਹੁੰਦਾ ਕਿਸੇ ਲੀਡਰ ਨੂੰ ਅੰਦਰ ਕਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਹੀ ਕਈ ਦਿਨ ਹੋਰ ਥਾਵਾਂ ਉਤੇ....
ਰੂਪਨਗਰ, 18 ਅਪ੍ਰੈਲ : ਰੂਪਨਗਰ ਦੀ ਪ੍ਰੀਤ ਕਾਲੋਨੀ 'ਚ ਇੱਕ ਘਰ ਦਾ ਲੈਂਟਰ ਚੁੱਕਣ 'ਚ ਲੱਗੇ ਮਜ਼ਦੂਰ ਲੈਂਟਰ ਹੇਠਾਂ ਦੱਬ ਗਏ। ਦੱਸਿਆ ਜਾ ਰਿਹਾ ਕਿ ਇਹ ਘਰ ਦੋ ਮੰਜ਼ਿਲਾਂ ਸੀ, ਜਿਸ ਦੀ ਕਿ ਆਧੁਨਿਕ ਤਕਨੀਕ ਨਾਲ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਇਸ ਹਾਦਸੇ ਤੋਂ ਬਾਅਦ ਤੁਰੰਤ ਜੇਸੀਬੀ ਮਸ਼ੀਨ ਬੁਲਾਈ ਗਈ ਅਤੇ ਲੈਂਟਰ ਹੇਠਾਂ ਦੱਬੇ ਮਜ਼ਦੂਰਾਂ ਨੂੰ ਕੱਢਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵੀ ਮੌਕੇ 'ਤੇ ਪਹੁੰਚ ਗਿਆ ਤੇ ਨਾਲ ਹੀ ਬਚਾਅ ਕਾਰਜ ਲਈ ਆਈਟੀਬੀਪੀ ਤੇ ਐੱਨਡੀਆਰਐੱਫ....
ਲੁਧਿਆਣਾ, 18 ਅਪ੍ਰੈਲ : ਦਿਲਰੋਜ਼ ਕੌਰ ਦੇ ਬੇਰਹਿਮੀ ਨਾਲ ਕਤਲ ਕੇਸ ਵਿੱਚ ਕਾਤਲ ਨੀਲਮ ਨੂੰ ਲੈ ਕੇ ਅੱਜ ਅਦਾਲਤ ਦਾ ਵੱਡਾ ਫੈਸਲਾ ਆਇਆ ਹੈ। ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿੱਚ ਨਵੰਬਰ 2021 ਵਿੱਚ ਤਿੰਨ ਸਾਲਾ ਬੱਚੀ ਦਿਲਰੋਜ਼ ਕੌਰ ਦੀ ਬੇਰਹਿਮੀ ਨਾਲ ਹੱਤਿਆ ਕਰਨ ਵਾਲੀ ਇੱਕ ਔਰਤ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਦੋਸ਼ੀ ਔਰਤ ਨੀਲਮ ਨੂੰ ਅਦਾਲਤ ਨੇ ਬੀਤੇ ਸ਼ੁੱਕਰਵਾਰ ਨੂੰ ਦੋਸ਼ੀ ਪਾਇਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਸੋਮਵਾਰ ਨੂੰ ਆਪਣਾ ਫੈਸਲਾ ਸੁਣਾਉਣ ਲਈ ਕਿਹਾ ਸੀ। ਸੋਮਵਾਰ ਨੂੰ ਅਦਾਲਤ ਨੇ....