ਮਾਲਵਾ

ਐਡਵੋਕੇਟ ਏਕਜੋਤ ਸਿੰਘ ਦੀ ਅਗਵਾਈ ਵਿੱਚ ਭਾਜਪਾ ਲੀਗਲ ਸੈਲ ਦੀ ਟੀਮ ਨੇ ਪ੍ਰਨੀਤ ਕੌਰ ਨਾਲ ਕੀਤੀ ਮੁਲਾਕਾਤ
ਪਰਨੀਤ ਕੌਰ ਨੇ ਨਵੀਂ ਬਣੀ ਟੀਮ ਨੂੰ ਦਿੱਤੀ ਵਧਾਈ ਪਟਿਆਲਾ, 11 ਅਪ੍ਰੈਲ : ਪਟਿਆਲਾ ਜਿਲਾ ਭਾਜਪਾ ਦੀ ਨਵੀਂ ਬਣੀ ਲੀਗਲ ਸੈਲ ਦੀ ਟੀਮ ਨੇ ਜਿਲਾ ਪਟਿਆਲਾ ਲੀਗਲ ਸੈਲ ਦੇ ਕਨਵੀਨਰ ਐਡਵੋਕੇਟ ਏਕਜੋਤ ਸਿੰਘ ਦੀ ਅਗਵਾਈ ਹੇਠ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਰਨੀਤ ਕੌਰ ਨੇ ਨਵੀਂ ਬਣੀ ਟੀਮ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਹਨਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਲਈ ਜਰੂਰੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਅੱਗੇ ਕਿਹਾ ਕਿ ਯੁਵਾ ਲੀਡਰਸ਼ਿਪ ਭਾਜਪਾ ਦਾ ਇੱਕ ਅਹਿਮ ਅੰਗ....
ਕਿਸਾਨੀ ਤੇ ਪੰਜਾਬ ਦੇ ਮਸਲੇ ਹੱਲ ਕਰਵਾਉਣ ਲਈ ਲੋਕਾਂ ਨੂੰ ਵੱਡੇ ਪੱਧਰ ਤੇ ਸੰਗਠਿਤ ਹੋਣ ਦੀ ਲੋੜ - ਬੁਰਜਗਿੱਲ
ਭਾਕਿਯੂ (ਡਕੌਂਦਾ) ਨੇ ਸਰਬਸੰਮਤੀ ਨਾਲ ਜ਼ਿਲ੍ਹਾ ਪੱਧਰੀ ਕਮੇਟੀ ਦੀ ਕੀਤੀ ਚੋਣ ਰਾਏਕੋਟ, 10 ਅਪ੍ਰੈਲ (ਜੱਗਾ) : ਅੱਜ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਵਰਕਰਾਂ ਦਾ ਵਿਸ਼ਾਲ ਜ਼ਿਲ੍ਹਾ ਪੱਧਰੀ ਇਜਲਾਸ ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਦੀਵਾਨ ਹਾਲ ਵਿੱਚ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਹੋਇਆ। ਜਿਸ ਦੌਰਾਨ ਭਾਕਿਯੂ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਸੂਬਾ ਵਿੱਤ ਸਕੱਤਰ ਰਾਮ....
ਚੋਰ ਗਰੋਹ ਨੇ ਕਈ ਦੁਕਾਨਾਂ ਦੇ ਏਸੀ ਦੇ ਕੰਪਰੈਸਰ ਯੂਨਿਟ ਕੀਤੇ ਚੋਰੀ
ਰਾਏਕੋਟ, 10 ਅਪ੍ਰੈਲ (ਜੱਗਾ) : ਚੋਰ ਗਰੋਹ ਵੱਲੋਂ ਸਥਾਨਕ ਬੱਸ ਸਟੈਂਡ ਨੇੜੇ ਸਥਿਤ ਮਾਰਕੀਟ ਵਿੱਚੋਂ ਕਈ ਦੁਕਾਨਾਂ ਦੇ ਏਸੀ ਦੇ ਕੰਪਰੈਸਰ ਯੂਨਿਟ ਚੋਰੀ ਕਰ ਲੈਣ ਦੀ ਖਬਰ ਹੈ। ਇਸ ਸਬੰਧ ਵਿੱਚ ਚੋਰੀ ਦੀ ਘਟਨਾ ਦਾ ਸ਼ਿਕਾਰ ਹੋਏ ਦੁਕਾਨਦਾਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਉਹ ਰਾਤ ਸਮੇਂ ਦੁਕਾਨ ਵਿੱਚ ਲੱਗਾ ਏਸੀ ਬੰਦ ਕਰਕੇ ਆਪਣੇ ਘਰ ਚਲਾ ਗਿਆ ਸੀ। ਸਵੇਰੇ ਜਦ ਉਹ ਦੁਕਾਨ ਤੇ ਆਇਆ ਅਤੇ ਏਸੀ ਔਨ ਕਰਨ ਦੀ ਕੋਸ਼ਿਸ਼ ਕੀਤੀ ਤਾਂ ਦੇ ਏਸੀ ਔਨ ਨਾ ਹੋਣ ਤੇ ਦੇਖਿਆ ਕਿ ਦੁਕਾਨ ਦੀ ਛੱਤ ਤੇ ਲੱਗਾ ਏਸੀ ਦਾ ਕੰਪਰੈਸਰ....
ਡਾ. ਭੀਮ ਰਾਓ ਅੰਬੇਡਕਰ ਦੇ ਜਨਮਦਿਨ ਤੇ ਹਲਵਾਰਾ ਚ ਖੂਨਦਾਨ ਕੈੰਪ 14 ਅਪ੍ਰੈਲ ਨੂੰ 
ਰਾਏਕੋਟ, 10 ਅਪ੍ਰੈਲ (ਬਿੱਟੂ ਹਲਵਾਰਾ) : ਇਥੋਂ ਨੇਲੜੇ ਪਿੰਡ ਹਲਵਾਰਾ ਵਿਖ਼ੇ ਭਾਰਤੀ ਸੰਵਿਧਾਨ ਦੇ ਸਿਰਜਣਹਾਰ ਡਾ ਭੀਮ ਰਾਓ ਅੰਬੇਡਕਰ ਦੇ 133 ਵੇਂ ਜਨਮਦਿਨ ਨੂੰ ਸਮਰਪਿਤ ਨੌਜਵਾਨ ਸਭਾ ਵਲੋਂ ਪੰਜਵਾਂ ਖੂਨ ਕੈੰਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਨੌਜਵਾਨ ਸਭਾ ਦੇ ਪ੍ਰਧਾਨ ਮਨਵੀਰ ਸਿੰਘ ਸੋਨੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਹਲਵਾਰਾ ਦੇ ਨੌਜਵਾਨਾਂ ਵਲੋਂ ਵਿਸ਼ਾਲ ਖੂਨਦਾਨ ਕੈੰਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਰਾਏਕੋਟ ਇਲਾਕੇ ਦੀ ਮਹਾਨ ਸਖ਼ਸੀਅਤ....
ਸੈਕਟਰ ਅਫ਼ਸਰ, ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਨੂੰ ਵੋਟਰਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਿਚਕਾਰ ਪੁਲ਼ ਵਜੋਂ ਕੰਮ ਕਰਨ ਦਾ ਸੱਦਾ
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਹਰ ਸੰਭਵ ਯਤਨ ਕਰਨ ਦੀ ਹਦਾਇਤ ਮੋਗਾ, 10 ਅਪ੍ਰੈਲ : ਡਿਪਟੀ ਕਮਿਸ਼ਨਰ - ਕਮ - ਜ਼ਿਲ੍ਹਾ ਚੋਣ ਅਫ਼ਸਰ ਸ੍ਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਮੋਗਾ ਵਿੱਚ ਸੈਕਟਰ ਅਫ਼ਸਰ ਵਜੋਂ ਕੰਮ ਕਰ ਰਹੇ ਕਰਮਚਾਰੀਆਂ, ਆਂਗਣਵਾੜੀ ਅਤੇ ਆਸ਼ਾ ਵਰਕਰਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਵੋਟਿੰਗ ਕਰਵਾਉਣ ਲਈ ਵੋਟਰਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਿਚਕਾਰ ਪੁਲ਼ ਵਜੋਂ ਕੰਮ ਕਰਨ। ਉਹ ਅੱਜ ਇਹਨਾਂ ਕਰਮਚਾਰੀਆਂ ਨਾਲ ਆਪਣੇ....
ਕਿਸਾਨ ਬਜ਼ਾਰ ਵਿੱਚ ਕਿਸਾਨਾਂ ਤੇ ਗ੍ਰਾਹਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ
ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਵੋਟ ਦੇ ਲਾਜ਼ਮੀ ਇਸਤੇਮਾਲ ਦਾ ਦਿੱਤਾ ਸੁਨੇਹਾ ਮੋਗਾ 10 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਸਹਾਇਕ ਕਮਿਸ਼ਨਰ-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀਮਤੀ ਸ਼ੁਭੀ ਆਂਗਰਾ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਲਗਾਤਾਰ ਸਵੀਪ ਗਤੀਵਿਧੀਆਂ ਆਯੋਜਿਤ ਕਰਕੇ ਨਾਗਰਿਕਾਂ ਨੂੰ ਵੋਟ ਦੇ ਇਸਤੇਮਾਲ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸਵੀਪ ਟੀਮ ਦੇ ਮੈਂਬਰ ਲਗਾਤਾਰ ਇਸ....
ਲੋਕ ਸਭਾ ਚੋਣਾਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ ਜਾ ਰਿਹੈ ਤੁਰੰਤ ਨਿਪਟਾਰਾ
ਹੁਣ ਤੱਕ ਪ੍ਰਾਪਤ 97 ਸ਼ਿਕਾਇਤਾਂ ਵਿੱਚੋਂ 94 ਨਿਪਟਾਈਆਂ, 3 ਕਾਰਵਾਈ ਅਧੀਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਨਹੀਂ ਹੋਵੇਗੀ ਬਰਦਾਸ਼ਤ-ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਮੋਗਾ, 10 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜ਼ਾਬਤਾ ਲੱਗਣ ਉਪਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਜ਼ਿਲ੍ਹੇ ਵਿੱਚ ਚੋਣਾਂ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਉੱਪਰ ਨਜ਼ਰ ਰੱਖਣ ਲਈ ਢੁਕਵੇਂ ਸੈੱਲ ਬਣਾਏ ਜਾ ਚੁੱਕੇ ਹਨ ਜਿਹੜੇ....
ਜਲਾਲਾਬਾਦ ਵਿੱਚ ਵਰਤ ਵਾਲਾ ਆਟਾ ਖਾਣ ਨਾਲ 150 ਤੋਂ ਵੱਧ ਲੋਕ ਬਿਮਾਰ, ਕਈ ਤਾਂ ਬੇਹੋਸ਼ੀ ਦੀ ਹਾਲਤ 'ਚ ਘਰਾਂ 'ਚ ਮਿਲੇ।
ਜਲਾਲਾਬਾਦ, 10 ਅਪ੍ਰੈਲ : ਜਲਾਲਾਬਾਦ ਵਿੱਚ ਵਰਤ ਵਾਲਾ ਆਟਾ ਖਾਣ ਨਾਲ ਵੱਡੀ ਗਿਣਤੀ ਵਿੱਚ ਲੋਕ ਬਿਮਾਰ ਹੋ ਗਏ ਹਨ। ਜਲਾਲਾਬਾਦ ਦੇ ਵੱਖ ਵੱਖ ਸ਼ਹਿਰਾਂ ਵਿੱਚ ਕਰੀਬ 150 ਤੋਂ ਵੱਧ ਲੋਕ ਜ਼ੇਰੇ ਇਲਾਜ ਹਨ। ਕਈ ਤਾਂ ਲੋਕ ਆਪਣੇ ਘਰਾਂ ਵਿੱਚ ਹੀ ਬੋਹੇਸ਼ੀ ਦੀ ਹਾਲਤ ਵਿੱਚ ਪਾਏ ਗਏ ਹਨ। ਜਾਣਕਾਰੀ ਅਨੁਸਾਰ ਕੱਲ੍ਹ ਪਹਿਲੇ ਨਵਰਾਤਰੇ ਦੇ ਮੌਕੇ 'ਤੇ ਲੋਕਾਂ ਨੇ ਵੱਖ-ਵੱਖ ਕਰਿਆਨੇ ਦੀਆਂ ਦੁਕਾਨਾਂ ਤੋਂ ਚੌਲਾਂ ਦਾ ਆਟਾ ਖਰੀਦਿਆ ਅਤੇ ਖਾਧਾ। ਜਿਸ ਤੋਂ ਬਾਅਦ ਰਾਤ ਨੂੰ ਵੱਡੀ ਗਿਣਤੀ ਲੋਕ ਹਸਪਤਾਲ ਪਹੁੰਚ ਗਏ। ਡਾਕਟਰ....
ਮੋਗਾ ਪੁਲਿਸ ਨੇ ਦਵਿੰਦਰ ਬੰਬੀਹਾ ਗੈਂਗ ਦੇ 6 ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ, ਨਾਜਾਇਜ਼ ਹਥਿਆਰ ਤੇ ਲਗਜ਼ਰੀ ਗੱਡੀਆਂ ਵੀ ਕੀਤੀਆਂ ਬਰਾਮਦ : ਐਸਐਸਪੀ ਵਿਵੇਕਸ਼ੀਲ ਸੋਨੀ 
ਮੋਗਾ, 10 ਅਪ੍ਰੈਲ : ਜ਼ਿਲ੍ਹਾ ਮੋਗਾ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਘੁੰਮ ਰਹੇ ਦਵਿੰਦਰ ਬੰਬੀਹਾ ਗੈਂਗ ਦੇ 6 ਗੈਂਗਸਟਰਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਗੁਪਤ ਸੂਚਨਾ ਦੇ ਅਧਾਰ ਤੇ ਗ੍ਰਿਫ਼ਤਾਰੀ ਤੋਂ ਬਾਅਦ ਮਾਰੂ ਹਥਿਆਰਾਂ ਤੋਂ ਇਲਾਵਾ ਲਗਜ਼ਰੀ ਗੱਡੀਆਂ ਵੀ ਬਰਾਮਦ ਕੀਤੀਆਂ ਹਨ। ਇਸ ਮਾਮਲੇ ਸਬੰਧੀ ਐਸਐਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਮਹਿਣਾ ਦੇ ਬੱਸ ਸਟਾਪ 'ਤੇ 6 ਸ਼ੱਕੀ ਵਿਅਕਤੀ ਫਾਰਚੂਨਰ....
ਬੀਜੇਪੀ ਨੂੰ ਪੰਜਾਬ ਵਿੱਚ ਕੋਈ ਉਮੀਦਵਾਰ ਨਹੀਂ ਮਿਲ ਰਿਹਾ, ਕਾਂਗਰਸ ਅਤੇ ਆਪ ਆਪਣੇ ਉਮੀਦਵਾਰ ਦੇ ਰਹੀ ਹੈ: ਹਰਸਿਮਰਤ ਕੌਰ ਬਾਦਲ 
ਮਾਨਸਾ, 10 ਅਪ੍ਰੈਲ : ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਅੱਜ ਆਪਣੇ ਹਲਕੇ ਮਾਨਸਾ ਦੇ ਦਰਜਨ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਹਨਾਂ ਦਾ ਪਿੰਡਾਂ ਦੇ ਵਿੱਚ ਗਰਮ ਜੋਸ਼ੀ ਦੇ ਨਾਲ ਸਵਾਗਤ ਵੀ ਕੀਤਾ ਗਿਆ। ਹਰਸਿਮਰਤ ਕੌਰ ਨੂੰ ਲੱਡੂਆਂ ਦੇ ਨਾਲ ਵੀ ਕਈ ਪਿੰਡਾਂ ਦੇ ਵਿੱਚ ਤੋਲਿਆ ਗਿਆ। ਇਸ ਮੌਕੇ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਬੀਜੇਪੀ ਚੋਂ ਮੇਨ ਕਾਂਗਰਸ ਦਾ ਬੋਲ ਬਾਲਾ ਹੈ, ਬੀਜੇਪੀ ਦੇ ਟਕਸਾਲੀ ਕਿੱਥੇ ਹਨ।....
ਸ਼ਹੀਦ-ਏ- ਆਜ਼ਮ ਸ੍ਰ ਭਗਤ ਸਿੰਘ ਅਤੇ ਭਾਰਤ ਰਤਨ ਡਾਂ ਭੀਮ ਰਾਓ ਅੰਬੇਡਕਰ ਜੀ ਦੀਆਂ ਫੋਟੋਆਂ ਵਿਚਕਾਰ ਕੇਜਰੀਵਾਲ ਦੀ ਫੋਟੋ ਨੂੰ ਲੈ ਕੇ ਧਰਨਾ
ਅਰਵਿੰਦ ਕੇਜਰੀਵਾਲ ਦਾ ਭਾਰਤੀਆ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਨੇ ਫਤਿਹਗੜ੍ਹ ‘ਚ ਪੁਤਲਾ ਫੂਕਿਆ ਭਾਜਪਾ ਦੇ ਲੋਕ ਸਭਾ ਚੋਣਾਂ ਵਿੱਚ ਹੈਰਾਨੀਜਨਕ ਨਤੀਜੇ ਸਾਹਮਣੇ ਆਉਣਗੇ : ਭੱਟੀ ਭਾਜਪਾ ਦੀ ਕੇਦਰ ਸਰਕਾਰ ਕਿਸਾਨ ਹਿਤੈਸ਼ੀ : ਪ੍ਰਦੀਪ ਗਰਗ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਨੈਤਿਕ ਕਦਰਾਂ ਕੀਮਤਾ ਦਾ ਕੀਤਾ ਘਾਣ : ਕੈਂਥ ਫਤਿਹਗੜ੍ਹ ਸਾਹਿਬ, 10 ਅਪ੍ਰੈਲ : ਭਾਰਤੀਆ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਨੇ ਫਤਿਹਗੜ੍ਹ ਸਾਹਿਬ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਮਹਾਨ ਆਗੂਆਂ ਸ਼ਹੀਦ-ਏ- ਆਜ਼ਮ ਸ੍ਰ ਭਗਤ....
ਈਵੀਐਮ ਦਾ ਸਟਰਾਂਗ ਰੂਮ ਅਤੇ ਡਿਸਪੈਚ ਸੈਂਟਰ ਸਥਾਪਤ ਕਰਨ ਲਈ ਡੀਸੀ ਵੱਲੋਂ ਸਪੋਰਟਸ ਕੰਪਲੈਕਸ ਮੁਹਾਲੀ ਦਾ ਦੌਰਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਪੋਰਟਸ ਕੰਪਲੈਕਸ, ਸੈਕਟਰ-78 ਮੁਹਾਲੀ ਦਾ ਦੌਰਾ ਕੀਤਾ, ਜਿਸ ਵਿੱਚ 53-ਐਸ.ਏ.ਐਸ.ਨਗਰ ਹਲਕੇ ਲਈ ਈ.ਵੀ.ਐਮਜ਼ ਲਈ ਸਟਰਾਂਗ ਰੂਮ ਅਤੇ ਡਿਸਪੈਚ ਸੈਂਟਰ ਸਥਾਪਤ ਕਰਨ ਲਈ ਪਛਾਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਤਿਆਰੀਆਂ ਵਜੋਂ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਹਰੇਕ ਹਲਕੇ ਵਿੱਚ ਸਟਰਾਂਗ ਰੂਮਾਂ ਅਤੇ ਡਿਸਪੈਚ ਸੈਂਟਰਾਂ ਦੀ ਸ਼ਨਾਖਤ ਕੀਤੀ ਗਈ ਹੈ ਤਾਂ ਜੋ ਪੋਲਿੰਗ ਪਾਰਟੀਆਂ....
ਪੰਜਾਬ ਸ਼ਰਾਬ ਘੁਟਾਲੇ ਦੀ ਨਿਆਂਇਕ ਜਾਂਚ ਕੀਤੀ ਜਾਵੇ : ਸੁਖਬੀਰ ਸਿੰਘ ਬਾਦਲ 
ਪੰਜਾਬੀਆਂ ਨੂੰ ਦਿੱਲੀ ਦੀਆਂ ਸਾਰੀਆਂ ਪਾਰਟੀਆਂ ਦੇ ਨਾਲ-ਨਾਲ ਭਗਵੰਤ ਮਾਨ ਜੋ ਆਪਣੀ ਕੁਰਸੀ ਬਚਾਉਣ ਵਾਸਤੇ ਕੇਂਦਰ ਨਾਲ ਸੌਦੇਬਾਜ਼ੀ ਕਰ ਰਿਹੈ, ਨੂੰ ਰੱਦ ਕਰਨ ਦੀ ਕੀਤੀ ਅਪੀਲ ਪਟਿਆਲਾ, 10 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਸ਼ਰਾਬ ਘੁਟਾਲੇ ਅਤੇ ਸੂਬੇ ਦੇ ਸਰੋਤ ਆਮ ਆਦਮੀ ਪਾਰਟੀ (ਆਪ) ਦੀ ਵੱਖ-ਵੱਖ ਰਾਜਾਂ ਵਿਚ ਚੋਣ ਮੁਹਿੰਮ ’ਤੇ ਖਰਚ ਕੀਤੇ ਜਾਣ ਦੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ। ਉਹਨਾਂ ਇਹ ਮੰਗ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ....
ਲੋਕ ਸਭਾ ਚੋਣਾਂ ਵਿੱਚ ਮਤਦਾਨ ਕਰਕੇ ਸੁਚੱਜੀ ਮੱਤ ਵਾਲੇ ਨੇਤਾਂ ਨੂੰ ਅੱਗੇ ਲਿਆ ਕੇ ਹੀ ਲੁਧਿਆਣਾ ਦਾ ਸਰਵਪੱਖੀ ਵਿਕਾਸ ਹੋ ਸਕਦਾ ਹੈ- ਬਾਵਾ
ਕਾਂਗਰਸ ਦਾ ਉਮੀਦਵਾਰ ਲੁਧਿਆਣਾ ਤੋਂ ਬਾਹਰੀ ਅਤੇ ਪਾਰਟੀ ਤੋਂ ਬਾਹਰੀ ਨਾ ਹੋਵੇ ਕਾਂਗਰਸ ਹਾਈਕਮਾਂਡ ਫੈਸਲੇ ਤੋਂ ਪਹਿਲਾਂ ਲੁਧਿਆਣਾ ਦੇ ਕਾਂਗਰਸੀਆਂ ਦੀ ਰਾਏ ਲਵੇ ਰਾਹੁਲ ਗਾਂਧੀ ਦੀ ਸੋਚ ਦਾ ਧਿਆਨ ਰੱਖਦੇ ਹੋਏ ਪੰਜਾਬ ਵਿੱਚ ਓ.ਬੀ.ਸੀ. ਨੂੰ ਤਿੰਨ ਸੀਟਾਂ ਲੋਕ ਸਭਾ ਦੀਆਂ ਦਿੱਤੀਆਂ ਜਾਣ ਲੁਧਿਆਣਾ, 10 ਅਪ੍ਰੈਲ : ਲੋਕ ਸਭਾ ਚੋਣਾਂ ਸਬੰਧੀ ਚਰਚਾ ਹਰ ਜਾਗਰੂਕ ਸ਼ਹਿਰੀ ਕਰ ਰਿਹਾ ਹੈ ਅਤੇ ਲੁਧਿਆਣਾ ਦੇ ਨੁਮਾਇੰਦੇ ਬਾਰੇ ਕਹਿ ਰਿਹਾ ਹੈ। ਐਸਾ ਨੁਮਾਇੰਦਾ ਹੋਵੇ ਜੋ ਆਮ ਲੋਕਾਂ ਨੂੰ ਮਿਲ ਸਕੇ ਅਤੇ ਕਿਸਾਨ....
ਪੀਏਯੂ ਨੇ ਰਸੋਈ ਬਗੀਚੀ ਬਾਰੇ ਜਾਗਰੂਕਤਾ ਲਈ ਵਿਸ਼ੇਸ਼ ਸਮਾਰੋਹ ਕਰਵਾਇਆ
ਲੁਧਿਆਣਾ, 10 ਅਪ੍ਰੈਲ : ਪੀ.ਏ.ਯੂ. ਦੇ ਭੋਜਨ ਅਤੇ ਪੋਸ਼ਣ ਵਿਭਾਗ ਵੱਲੋਂ ਖੇਤੀ ਵਿੱਚ ਔਰਤਾਂ ਵਿਸ਼ੇ 'ਤੇ 'ਆਲ ਇੰਡੀਆ ਕੋਆਰਡੀਨੇਟਿਡ ਰਿਸਰਚ ਪ੍ਰੋਜੈਕਟ' ਤਹਿਤ ਜ਼ਿਲ੍ਹਾ ਜਲੰਧਰ ਦੇ ਪਿੰਡ ਪੱਦੀ ਖਾਲਸਾ ਵਿਖੇ ਰਸੋਈ ਬਗੀਚੀ ਦੀ ਮਹੱਤਤਾ' ਵਿਸ਼ੇ 'ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸੰਬੰਧੀ ਹੋਰ ਵੇਰਵੇ ਦਿੰਦੇ ਹੋਏ ਡਾ: ਕਿਰਨ ਗਰੋਵਰ, ਮੁਖੀ, ਭੋਜਨ ਅਤੇ ਪੋਸ਼ਣ ਵਿਭਾਗ ਨੇ ਸਿਹਤਮੰਦ ਜੀਵਨ ਜਿਉਣ ਲਈ ਸਿਹਤ ਲਈ ਪੌਸ਼ਟਿਕਤਾ ਨੂੰ ਬੇਹੱਦ ਅਹਿਮ ਕਹਿੰਦਿਆਂ ਗਰਮੀਆਂ ਦੇ ਮੌਸਮ ਦੇ ਨੇੜੇ ਆਉਣ ਲਈ ਘਰ ਵਿਚ....