ਮਾਲਵਾ

ਭ੍ਰਿਸਟਾਚਾਰ ਵਿਰੋਧੀ ਸਾਲਾਨਾ ਜਾਗਰੂਕਤਾ ਹਫ਼ਤਾ ਮਨਾਇਆ
ਡੀ.ਐਸ.ਪੀ. ਪ੍ਰਮਿੰਦਰ ਸਿੰਘ ਬਰਾੜ ਨੇ ਭ੍ਰਿਸਟਾਚਾਰ ਰਾਹੀਂ ਦੇਸ਼ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਸੰਗਰੂਰ, 4 ਨਵੰਬਰ 2024 : ਵਿਜੀਲੈਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਵਿਖੇ ਤਾਇਨਾਤ ਡੀ.ਐਸ.ਪੀ ਪ੍ਰਮਿੰਦਰ ਸਿੰਘ ਬਰਾੜ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਧਰਾਣਾ ਸ਼ਾਦੀਹਰੀ ਵਿਖੇ ਭ੍ਰਿਸਟਾਚਾਰ ਵਿਰੋਧੀ ਸਾਲਾਨਾ ਜਾਗਰੂਕਤਾ ਹਫ਼ਤਾ ਮਨਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਪੈਸਲ ਡੀ.ਜੀ.ਪੀ ਕਮ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਰਿੰਦਰ ਕੁਮਾਰ ਦੇ ਹੁਕਮਾਂ ਦੀ....
ਐਸ.ਡੀ.ਐਮ ਸੂਬਾ ਸਿੰਘ ਨੇ ਕਈ ਪਿੰਡਾਂ ਵਿੱਚ ਕੀਤਾ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ 
ਪਰਾਲੀ ਨੂੰ ਸਾੜਨ ਦੀ ਥਾਂ ਤੇ ਯੋਗ ਪ੍ਰਬੰਧਨ ਦੇ ਤਰੀਕਿਆ ਬਾਰੇ ਕਰਵਾਇਆ ਜਾਣੂ ਸੁਪਰ ਐਸਐਮਐਸ ਤੋਂ ਬਿਨਾਂ ਕੰਬਾਈਨਾਂ ਨਾ ਚਲਾਈਆਂ ਜਾਣ- ਸੂਬਾ ਸਿੰਘ ਲਹਿਰਾਗਾਗਾ, 4 ਨਵੰਬਰ 2024 : ਸਬ ਡਵੀਜ਼ਨ ਲਹਿਰਾਗਾਗਾ ਦੇ ਐਸ.ਡੀ.ਐਮ ਸੂਬਾ ਸਿੰਘ ਨੇ ਅੱਜ ਵੀ ਕਈ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦਾ ਸੁਨੇਹਾ ਦਿੱਤਾ। ਉਹਨਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਭਾਰੀ ਨੁਕਸਾਨ ਪੁੱਜ ਰਿਹਾ ਹੈ ਜਿਸ ਦਾ ਖਮਿਆਜ਼ਾ ਨਾ ਕੇਵਲ ਸਾਨੂੰ ਬਲਕਿ ਆਉਣ ਵਾਲੀਆਂ ਪੀੜੀਆਂ ਨੂੰ ਵੀ....
ਸਵੱਛਤਾ ਪੰਦਰਵਾੜਾ ਮੁਹਿੰਮ ਤਹਿਤ ਨਗਰ ਕੌਂਸਲ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋਂ ਵੱਲੋਂ ਆਪਣੇ-ਆਪਣੇ ਅਧੀਨ ਆਉਂਦੇ ਇਲਾਕਿਆਂ ਦੀ ਸਫਾਈ ਕਰਵਾਈ ਗਈ
ਫਰੀਦਕੋਟ 04 ਨਵੰਬਰ,2024 : ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਮਨਾਏ ਜਾ ਰਹੇ ਸਵੱਛਤਾ ਪੰਦਰਵਾੜੇ ਤਹਿਤ ਫ਼ਰੀਦਕੋਟ ਜ਼ਿਲ੍ਹੇ ਦੀਆਂ ਤਿੰਨੇ ਨਗਰ ਕੌਸਲਾਂ ਦੇ ਇਲਾਕਿਆਂ ਵਿੱਚ ਸਫ਼ਾਈ ਮੁਹਿੰਮ ਤੇ ਸਫ਼ਾਈ ਗਤੀਵਿਧੀਆਂ ਜੰਗੀ ਪੱਧਰ ਤੇ ਜਾਰੀ ਹਨ। ਅੱਜ ਨਗਰ ਕੌਂਸਲ ਫਰੀਦਕੋਟ ਵੱਲੋਂ ਸਵੱਛਤਾ ਦੀ ਲਹਿਰ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਅਲੰਕਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਕਾਰਜ ਸਾਧਕ ਅਫਸਰ ਸ਼ੀ੍ ਮਨਿੰਦਰਪਾਲ ਸਿੰਘ ਦੀ ਯੋਗ ਅਗਵਾਈ ਵਿੱਚ....
ਐਸ.ਡੀ.ਐਮ ਵੱਲੋਂ ਕਲੱਸਟਰ ਅਫਸਰ ਅਤੇ ਨੋਡਲ ਅਫਸਰਾਂ ਨਾਲ ਮੀਟਿੰਗ
ਝੋਨੇ ਦੀ ਪਰਾਲੀ ਨੂੰ ਅੱਗ ਨਾ ਲੱਗਣ ਦੇਣ ਲਈ ਫੀਲਡ ਵਿੱਚ ਹਰ ਸਮੇਂ ਰਹਿਣ ਦੇ ਦਿੱਤੇ ਨਿਰਦੇਸ਼ ਫਰੀਦਕੋਟ 4 ਨਵੰਬਰ 2024 : ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਅੱਗ ਲਗਾਉਣ ਤੋਂ ਰੋਕਣ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਿਯੁਕਤ ਕਲੱਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨਾਲ ਐਸ.ਡੀ.ਐਮ ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ ਨੇ ਮੀਟਿੰਗ ਕਰਕੇ ਕੀਤੀ ਜਾ ਰਹੀ ਕਾਰਵਾਈ ਦੀ ਪ੍ਰਗਤੀ ਰਿਪੋਰਟ ਦਾ ਜਾਇਜਾ ਲਿਆ। ਇਸ ਮੌਕੇ ਐਸ.ਡੀ.ਐਮ ਮੇਜਰ ਡਾ. ਵਰੁਣ ਕੁਮਾਰ ਨੇ ਸਮੂਹ ਕਲੱਸਟਰ....
ਸਪੀਕਰ ਸੰਧਵਾਂ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਕੀਤੀ ਅਪੀਲ
ਕਿਹਾ- ਖਾਦਾਂ ਦੀ ਬੇਲੋੜੀ ਵਰਤੋਂ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਡੀ.ਏ.ਪੀ ਜਾਂ ਹੋਰ ਖਾਦਾਂ ਨਾਲ ਬੇਲੋੜੀਆਂ ਵਸਤਾਂ ਦੀ ਵਿਕਰੀ ਨਹੀਂ ਕੀਤੀ ਜਾ ਸਕਦੀ- ਮੁੱਖ ਖੇਤੀਬਾੜੀ ਅਫਸਰ ਫਰੀਦਕੋਟ, 4 ਨਵੰਬਰ 2024 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਖਾਦਾਂ ਦੀ ਘੱਟ ਤੋਂ ਘੱਟ ਵਰਤੋਂ ਕਰਨ ਅਤੇ ਯੂਨੀਵਰਸਿਟੀ ਦੀ ਹਦਾਇਤਾਂ ਮੁਤਾਬਿਕ ਬਿਜਾਈ ਕਰਨ ਦੀ ਵੀ ਅਪੀਲ ਕੀਤੀ ਹੈ। ਇਸ ਸਬੰਧੀ ਵੀਡੀਓ ਸੰਦੇਸ਼ ਜਾਰੀ ਕਰਕੇ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਵਿਧਾਇਕ ਤੇ....
ਜਿਲ੍ਹੇ ਵਿੱਚ 14 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ
ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਫਰੀਦਕੋਟ 4 ਨਵੰਬਰ, 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਅਗਵਾਈ ਹੇਠ ਮਿਤੀ 14 ਦਸੰਬਰ , 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਜਾਵੇਗਾ। ਜ਼ਿਲ੍ਹਾ....
ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ  ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ- ਡਿਪਟੀ ਕਮਿਸ਼ਨਰ
ਖ਼ਰੀਦ ਏਜੰਸੀਆਂ ਨੇ 355703 ਮੀਟਰਕ ਟਨ ਝੋਨਾ ਖ਼ਰੀਦਿਆ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਫ਼ਰੀਦਕੋਟ 4 ਨਵੰਬਰ, 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 397680 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 355703 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦੇ ਕੰਮ ਵੀ....
ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਨੰਬਰਦਾਰਾਂ, ਸਰਪੰਚਾਂ ਨਾਲ ਮੀਟਿੰਗ
38 ਲੋਕਾਂ ਨੂੰ ਕੀਤੇ ਚਾਲਾਨ, ਐਫ.ਆਰ.ਆਈ ਹੋਈਆਂ ਦਰਜ ਪਰਾਲੀ ਨੂੰ ਅੱਗ ਲਗਾਉਣ ਵਾਲੇ ਸਰਪੰਚਾਂ, ਨੰਬਰਦਾਰਾਂ ਵਿਰੁੱਧ ਵੀ ਹੋਵੇਗੀ-ਵਿਨੀਤ ਕੁਮਾਰ ਫਰੀਦਕੋਟ 4 ਨਵੰਬਰ 2024 : ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਪੁਲਿਸ ਪ੍ਰਸ਼ਾਸ਼ਨ ਅਤੇ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜਿੱਥੇ ਪਿੰਡ ਪੱਧਰ ਤੇ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ, ਉੱਥੇ ਹੀ ਇਸ ਸਬੰਧੀ....
ਤੇਜ਼ ਰਫ਼ਤਾਰ ਸਕਾਰਪੀਓ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਤੀ ਦੀ ਮੌਤ ਪਤਨੀ ਗੰਭੀਰ ਜ਼ਖਮੀ
ਅਬੋਹਰ, 4 ਨਵੰਬਰ 2024 : ਅਬੋਹਰ ਦੇ ਪਿੰਡ ਰੂਪਨਗਰ ਬਰੇੰਕਾ ਵਿੱਚ ਭਾਈ ਦੂਜ ਦਾ ਤਿਉਹਾਰ ਮਨਾ ਕੇ ਪਰਤ ਰਹੇ ਜੋੜੇ ਦੇ ਮੋਟਰਸਾਈਕਲ ਨੂੰ ਅੱਜ ਦੁਪਹਿਰ ਇੱਕ ਤੇਜ਼ ਰਫ਼ਤਾਰ ਸਕਾਰਪੀਓ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਵਿਅਕਤੀ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਜ਼ਖਮੀ ਔਰਤ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 38 ਸਾਲਾ ਪੁਸ਼ਪਾ ਰਾਣੀ ਅਤੇ ਉਸ ਦਾ ਪਤੀ ਸਤਪਾਲ ਵਾਸੀ ਅਜ਼ੀਮਗੜ੍ਹ ਕੱਲ੍ਹ ਭਈ ਦੂਜ ਮਨਾਉਣ ਲਈ....
ਲੁਧਿਆਣਾ ਵਿੱਚ ਵਾਪਰਿਆ ਸੜਕ ਹਾਦਸਾ, ਮਾਂ-ਧੀ ਦੀ ਮੌਤ
ਲੁਧਿਆਣਾ, 4 ਨਵੰਬਰ 2024 : ਭਾਈ ਦੂਜ ਦਾ ਤਿਉਹਾਰ ਮਨਾ ਕੇ ਸਹੁਰੇ ਘਰ ਪਰਤ ਰਹੀ ਇਕ ਔਰਤ ਅਤੇ ਉਸ ਦੀ 1 ਸਾਲ ਦੀ ਬੱਚੀ ਨੂੰ ਕਰੇਨ ਨੇ ਦਰੜ ਦਿੱਤਾ, ਜਿਸ ਕਾਰਨ ਬੱਚੀ ਨੇ ਮੌਕੇ ਤੇ ਦਮਤੋੜ ਦਿੱਤਾ ਅਤੇ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰੀਨਾ ਅਤੇ ਯਸ਼ਿਕਾ ਵਜੋਂ ਹੋਈ ਹੈ। ਪੁਲਿਸ ਨੇ ਕਰੇਨ ਚਾਲਕ ਨੂੰ ਵੀ ਕਾਬੂ ਕਰ ਲਿਆ ਹੈ। ਔਰਤ ਦੇ ਪਰਿਵਾਰ ਦਾ ਬੁਰਾ ਹਾਲ ਹੈ ਅਤੇ ਰੋ ਰਿਹਾ ਹੈ। ਮ੍ਰਿਤਕ ਰੀਨਾ ਦੇ ਪਤੀ ਰਵਿੰਦਰ ਕੁਮਾਰ ਦੱਸਿਆ ਕਿ ਉਹ ਤਿਉਹਾਰ ਹੋਣ ਕਾਰਨ ਆਪਣੀ ਪਤਨੀ ਰੀਨਾ....
ਭਾਜਪਾ ਦੀ ਸਰਕਾਰ ਆਉਣ ਤੋਂ ਬਾਅਦ ਕੋਈ ਗੈਂਗਸਟਰ ਨਜ਼ਰ ਨਹੀਂ ਆਵੇਗਾ : ਰਵਨੀਤ ਸਿੰਘ ਬਿੱਟੂ 
ਗਿੱਦੜਬਾਹਾ, 4 ਨਵੰਬਰ 2024 : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਚੋਣ ਪ੍ਰਚਾਰ ਲਈ ਗਿੱਦੜਬਾਹਾ ਪੁੱਜੇ। ਜਿੱਥੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ 2027 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵਾ ਪੇਸ਼ ਕੀਤਾ ਹੈ। ਇੰਨਾ ਹੀ ਨਹੀਂ ਉਨ੍ਹਾਂ ਝੋਨਾ ਖਰੀਦਣ ਤੇ ਪੈਸੇ ਵੰਡਣ ਦੇ ਮਾਮਲੇ ‘ਚ ਪੰਜਾਬ ਸਰਕਾਰ ‘ਤੇ ਸਿੱਧੇ ਤੌਰ ‘ਤੇ ਇਲਜ਼ਾਮ ਲਗਾਏ ਹਨ। ਰਵਨੀਤ ਸਿੰਘ ਬਿੱਟੂ ਨੇ ਸੂਬੇ ਦੀ ਆਮ ਆਦਮੀ ਪਾਰਟੀ ਨੂੰ ਘੇਰਦਿਆਂ ਇਸ ਨੂੰ ਸਰਕਾਰ ਚਲਾਉਣ ਦੇ ਅਯੋਗ....
ਬਰਨਾਲਾ ਵਿੱਚ ਭਾਜਪਾ ਨੂੰ ਵੱਡਾ ਝਟਕਾ, ਧੀਰਜ ਦਦਾਹੂਰ ‘ਆਪ’ 'ਚ  ਹੋਏ ਸ਼ਾਮਲ
ਬਰਨਾਲਾ, 4 ਨਵੰਬਰ 2024 : ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ ਅਤੇ ਇੱਥੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਬਰਨਾਲਾ ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਥੋਂ ਭਾਜਪਾ ਦੇ ਉਮੀਦਵਾਰ ਧੀਰਜ ਕੁਮਾਰ ਦਦਾਹੂਰ ਸੋਮਵਾਰ ਨੂੰ ‘ਆਪ’ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ....
ਪੁਰਾਤਨ ਤੇ ਨਵੀਨ ਸਾਹਿੱਤ ਪੜ੍ਹਨ ਦੀ ਬਿਰਤੀ ਘਟਣ ਨਾਲ ਪੰਜਾਬ ਦੀ ਬੌਧਿਕ ਪਰੰਪਰਾ ਕਮਜ਼ੋਰ ਪੈ ਰਹੀ ਹੈ : ਗਿਆਨੀ ਪਿੰਦਰਪਾਲ ਸਿੰਘ
ਲੁਧਿਆਣਾ, 3 ਨਵੰਬਰ 2024 : ਵਿਸ਼ਵ ਪ੍ਰਸਿੱਧ ਕਥਾ ਵਾਚਕ ਤੇ ਉੱਘੇ ਲੇਖਕ ਗਿਆਨੀ ਪਿੰਦਰਪਾਲ ਸਿੰਘ ਜੀ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰਨਾਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਹੈ ਕਿ ਪੁਰਾਤਨ ਤੇ ਨਵੀਨ ਸਾਹਿੱਤ ਪੜ੍ਹਨ ਦੀ ਬਿਰਤੀ ਘਟਣ ਕਾਰਨ ਪੰਜਾਬ ਦੀ ਬੌਧਿਕ ਪਰੰਪਰਾ ਕਮਜ਼ੋਰ ਪੈ ਰਹੀ ਹੈ। ਗਿਆਨ ਦੇ ਸੋਮਿਆਂ ਤੀਕ ਖ਼ੁਦ ਪਹੁੰਚਣ ਦੀ ਥਾਂ ਅਸੀਂ ਕਿਸੇ ਹੋਰ ਦੇ ਪੜ੍ਹੇ ਪੜ੍ਹਾਏ ਤੇ ਨਿਰਭਰ ਹੋ ਰਹੇ ਹਾਂ। ਇਸ....
ਸਹਿਣਾ ਦੋ ਵਿਅਕਤੀਆਂ ਦੀ ਤਰਨਤਾਰਨ ਨਜ਼ਦੀਕ ਵਾਪਰੇ ਹਾਦਸੇ ਵਿੱਚ ਮੌਤ
ਸਹਿਣਾ, 03 ਨਵੰਬਰ 2024 : ਸ੍ਰੀ ਹਰਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਜਾ ਰਹੇ ਦੋ ਵਿਅਕਤੀਆਂ ਦੀ ਤਰਨਤਾਰਨ ਨਜ਼ਦੀਕ ਵਾਪਰੇ ਇੱਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਉੇਰਫ ਜੀਤੀ (45), ਬਲਜਿੰਦਰ ਦਾਸ (50), ਬਲਦੇਵ ਦਾਸ, ਸਿੰਦਾ ਸਿੰਘ ਅਤੇ ਬੱਗਾ ਸਿੰਘ ਵਾਸੀ ਕਸਬਾ ਸਹਿਣਾ ਆਪਣੀ ਕਾਰ ਤੇ ਸਵਾਰ ਹੋ ਕੇ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾ ਰਹੇ ਸਨ ਕਿ ਜਦੋਂ ਉਹ ਤਰਨਤਾਰਨ ਨੇੜੇ ਉਨ੍ਹਾਂ ਦਾ ਇੱਕ ਅਵਾਰਾ....
ਸੂਬੇ ਦੀਆਂ ਚੁਣੌਤੀਆਂ ਨਾਲ ਨਜਿੱਠਣ ਤੇ ਤਰੱਕੀ ਨੂੰ ਯਕੀਨੀ ਬਣਾਉੇਣ ਲਈ ਪੰਜਾਬ ‘ਚ ਡਬਲ ਇੰਜਣ ਦੀ ਸਰਕਾਰ ਦੀ ਲੋੜ ਹੈ : ਰਵਨੀਤ ਸਿੰਘ ਬਿੱਟੂ
ਗਿੱਦੜਬਾਹਾ, 03 ਨਵੰਬਰ 2024 : ਸੂਬੇ ਵਿੱਚ ਹੋ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕੀਤਾ ਹੋਇਆ ਹੈ। ਇਸੇ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਗਿੱਦੜਵਾਹਾ ਤੋਂ ਬੀਜੇਪੀ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸੂਬੇ ਦੀਆਂ ਚੁਣੌਤੀਆਂ ਨਾਲ ਨਜਿੱਠਣ ਤੇ ਤਰੱਕੀ ਨੂੰ ਯਕੀਨੀ ਬਣਾਉੇਣ ਲਈ ਪੰਜਾਬ ‘ਚ ਡਬਲ ਇੰਜਣ ਦੀ ਸਰਕਾਰ....