ਲੁਧਿਆਣਾ 5 ਅਪ੍ਰੈਲ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ ਦਾ ਬੈਚ-130 ਸਮਾਪਤ ਹੋਇਆ| ਇਸ ਤਿਮਾਹੀ ਸਿਖਲਾਈ ਕੋਰਸ ਵਿੱਚ ਲਗਭਗ 32 ਸਿਖਆਰਥੀਆਂ ਨੇ ਭਾਗ ਲਿਆ ਜਿਹਨਾਂ ਵਿੱਚੋਂ 23 ਸਿਖਿਆਰਥੀਆਂ ਨੇ ਸਫਲਤਾਪੂਰਵਕ ਕੋਰਸ ਪੂਰਾ ਕੀਤਾ| ਇਸ ਕੋਰਸ ਦਾ ਸਮਾਪਤੀ ਸਮਾਰੋਹ ਆਯੋਜਿਤ ਕੀਤਾ ਗਿਆ ਜਿਸ ਵਿੱਚ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ| ਇਸ ਬਾਰੇ ਜਾਣਕਾਰੀ ਦਿੰਦੇ....
ਮਾਲਵਾ
ਲੁਧਿਆਣਾ, 05 ਅਪ੍ਰੈਲ : ਪੀ.ਏ.ਯੂ. ਨੇ ਅੱਜ ਦਿੱਲੀ ਸਥਿਤ ਇਕ ਗੈਰ ਸਰਕਾਰੀ ਸੰਸਥਾ ਪਾਰਟਨਰਜ਼ ਇਨ ਪਰਾਸਪੈਰਿਟੀ ਨਾਲ ਇੱਕ ਸਮਝੌਤੇ ਉੱਪਰ ਦਸਤਖਤ ਕੀਤੇ | ਇਹ ਸਮਝੌਤਾ ਪੱਕੇ ਗੁੰਬਦ ਵਾਲੇ ਫੈਮਿਲੀ ਸਾਈਜ਼ ਬਾਇਓਗੈਸ ਪਲਾਂਟ ਦੀ ਤਕਨੀਕ ਦੇ ਪਸਾਰ ਲਈ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਇਸ ਤਕਨੀਕ ਨਾਲ ਬਣਾਇਆ ਬਾਇਓਗੈਸ ਪਲਾਂਟ ਹਰ ਰੋਜ਼ 1 ਘਣਮੀਟਰ ਪ੍ਰਤੀ ਦਿਨ ਤੋਂ ਲੈ ਕੇ 25 ਘਣਮੀਟਰ ਪ੍ਰਤੀ ਦਿਨ ਤੱਕ ਗੈਸ ਪੈਦਾ ਕਰਨ ਦੀ ਸਮਰਥਾ ਰੱਖਦਾ ਹੈ | ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਅਤੇ....
ਲੁਧਿਆਣਾ 5 ਅਪ੍ਰੈਲ : ਪੀ.ਏ.ਯੂ. ਵਿਚ ਅੱਜ ਇਕ ਉੱਚ ਪੱਧਰੀ ਮੀਟਿੰਗ ਵਿਸ਼ੇਸ਼ ਤੌਰ ਤੇ ਹੋਈ ਜਿਸਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ| ਇਹ ਮੀਟਿੰਗ ਵਿਸ਼ੇਸ਼ ਤੌਰ ਤੇ ਬੀਤੇ ਦਿਨੀਂ ਯੂਨੀਵਰਸਿਟੀ ਵਿਚ ਕਰਵਾਏ ਗਏ 37ਵੇਂ ਕੌਮੀ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਦੇ ਸਫਲਤਾ ਨਾਲ ਕਰਵਾਏ ਜਾਣ ਉਪਰੰਤ ਆਤਮ ਮੰਥਨ ਲਈ ਕਰਵਾਈ ਗਈ ਸੀ| ਵਾਈਸ ਚਾਂਸਲਰ ਡਾ. ਗੋਸਲ ਨੇ ਮੀਟਿੰਗ ਵਿਚ ਮੌਜੂਦ ਉੱਚ ਅਧਿਕਾਰੀਆਂ ਅਤੇ ਆਯੋਜਨ ਲਈ ਬਣੀਆਂ ਕਮੇਟੀਆਂ ਦੇ ਸੰਯੋਜਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ....
ਲੁਧਿਆਣਾ 5 ਅਪ੍ਰੈਲ : ਪੀ.ਏ.ਯੂ. ਨੇ ਬੀਤੇ ਕੁਝ ਸਮੇਂ ਤੋਂ ਭੋਜਨ ਪ੍ਰੋਸੈਸਿੰਗ ਸੰਬੰਧੀ ਬਹੁਤ ਸਾਰੀਆਂ ਨਵੀਆਂ ਤਕਨੀਕਾਂ ਸਾਹਮਣੇ ਲਿਆਂਦੀਆਂ ਹਨ| ਇਸਦਾ ਉਦੇਸ਼ ਕਿਸਾਨਾਂ ਨੂੰ ਮੰਡੀਕਰਨ ਦੇ ਨਵੇਂ ਨੁਕਤਿਆਂ ਦੇ ਰੂਬਰੂ ਕਰਕੇ ਉਹਨਾਂ ਦੀ ਪ੍ਰੋਸੈਸਿੰਗ ਸਮਰਥਾ ਦਾ ਵਿਕਾਸ ਕਰਨਾ ਹੈ| ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਨੇ ਇਸ ਕੰਮ ਨੂੰ ਇਕ ਚੁਣੌਤੀ ਮੰਨਦੇ ਹੋਏ ਗੰਨੇ ਦੇ ਰਸ ਦੀ ਬੋਤਲਬੰਦ ਤਕਨੀਕ ਦਾ ਵਿਕਾਸ ਕੀਤਾ| ਇਸ ਤਕਨੀਕ ਦੇ ਵਪਾਰੀਕਰਨ ਲਈ ਪੀ.ਏ.ਯੂ. ਨੇ ਉੜੀਸਾ ਦੇ ਕੋਰਾਪੁਤ ਸਥਿਤ ਹਾਈਟੈੱਕ....
ਲੁਧਿਆਣਾ 5 ਅਪ੍ਰੈਲ : ਪੀ.ਏ.ਯੂ. ਕਿਸਾਨ ਕਲੱਬ (ਲੇਡਿਜ ਵਿੰਗ) ਦਾ ਇੱਕ ਰੋਜਾ ਮਹੀਨਾਵਾਰ ਸਿਖਲਾਈ ਪ੍ਰੋਗਰਾਮ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ| ਇਸ ਮੌਕੇ ਤੇ ਕਿਸਾਨ ਕਲੱਬ (ਲੇਡਿਜ ਵਿੰਗ) ਦੇ ਕੋਆਰਡੀਨੇਟਰ ਡਾ ਰੁਪਿੰਦਰ ਕੌਰ ਨੇ ਦੱਸਿਆ ਕਿ ਇਹ ਕੈਂਪ ਉਚੇਚੇ ਤੌਰ ‘ਤੇ ਵਿਦਿਆਰਥੀਆਂ ਦੇ 10ਵੀਂ ਅਤੇ 12ਵੀਂ ਤੋਂ ਬਾਅਦ ਦਾਖਲੇ ਨਾਲ ਸੰਬੰਧਿਤ ਜਾਣਕਾਰੀ ਦੇਣ ਲਈ ਅਯੋਜਿਤ ਕੀਤਾ ਗਿਆ| ਜਿਸ ਵਿੱਚ 56 ਕਿਸਾਨ....
ਲੁਧਿਆਣਾ, 5 ਅਪ੍ਰੈਲ : ਹਲਕਾ ਆਤਮ ਨਗਰ ਦੇ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਦੇ ਵੱਡੇ ਭਰਾ ਸਵ. ਹਰਦਿਆਲ ਸਿੰਘ ਸਿੱਧੂ ਦੀ ਯਾਦ ਵਿੱਚ ਸ਼ੂਟਿੰਗ ਵਾਲੀਬਾਲ ਟੂਰਨਾਮੈਂਟ 7 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 8 ਵਜੇ ਵਿਸ਼ਕਰਮਾ ਪਾਰਕ ਜੈਮਲ ਰੋਡ ਜਨਤਾ ਨਗਰ ਗਿਲ ਰੋਡ ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ। ਵਿਸ਼ਵਕਰਮਾ ਵਾਲੀਬਾਲ ਕਲੱਬ ਦੇ ਮੁੱਖ ਸਪ੍ਰਸਤ ਚਰਨਜੀਤ ਸਿੰਘ ਵਿਸ਼ਕਰਮਾ, ਅਵਤਾਰ ਸਿੰਘ ਭੋਗਲ, ਸੁਰਜੀਤ ਸਿੰਘ ਲੋਟੇ, ਦਰਸ਼ਨ ਸਿੰਘ ਲੋਟੇ ਅਤੇ ਜਨਰਲ ਸਕੱਤਰ ਰੇਸ਼ਮ ਸਿੰਘ ਸਿੱਧੂ ਸੱਗੂ ਨੇ ਜਾਣਕਾਰੀ....
ਸਾਹਨੇਵਾਲ, 05 ਅਪ੍ਰੈਲ : ਸਾਹਨੇਵਾਲ ਨੇੜੇ ਸੋਸ਼ਲ ਮੀਡੀਆ ਅਕਾਊਂਟ ਲਈ ਫੋਟੋਆਂ ਖਿੱਚਣ ਅਤੇ ਰੀਲ ਸ਼ੂਟ ਕਰਨ ਸਮੇਂ ਦੋ ਭਰਾਵਾਂ ਦੀ ਸੂਏ ਵਿੱਚ ਡੁੱਬਣ ਨਾਲ ਮੌਤ ਹੋ ਗਈ। ਘਟਨਾ ਦੇ ਸਮੇਂ ਮ੍ਰਿਤਕ ਮਸਜਿਦ ਤੋਂ ਨਮਾਜ਼ ਅਦਾ ਕਰਕੇ ਘਰ ਪਰਤ ਰਹੇ ਸਨ। ਦੇਖਣ ਵਾਲਿਆਂ ਮੁਤਾਬਕ ਛੋਟਾ ਲੜਕਾ ਸੂਏ 'ਚ ਡੁੱਬ ਗਿਆ, ਜਦਕਿ ਉਸ ਨੂੰ ਬਚਾਉਣ ਦੀ ਕੋਸ਼ਿਸ਼ 'ਚ ਉਸ ਦੇ ਵੱਡੇ ਭਰਾ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪੰਜੇਟਾ ਪਿੰਡ ਦੇ ਮੁਹੰਮਦ ਅਸਦੁੱਲਾ (17) ਅਤੇ ਉਸ ਦੇ ਛੋਟੇ ਭਰਾ ਮੁਹੰਮਦ ਮੰਤੁੱਲਾ (12) ਵਜੋਂ....
ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ’ਤੇ ਲਿਜਾਣ ਦੇ ਸਮਰਥ : ਸੁਖਬੀਰ ਬਾਦਲ ਪੰਜਾਬੀਆਂ ਨੂੰ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਕੰਮਾਂ ਦੀ ਤੁਲਨਾ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਨਾਲ ਕਰਨ ਦੀ ਕੀਤੀ ਅਪੀਲ ਫਤਿਹਗੜ੍ਹ ਸਾਹਿਬ, 5 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲੈ ਕੇ ਜਾ ਸਕਦਾ ਹੈ ਅਤੇ ਉਹਨਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ....
ਸਮਰਾਲਾ, 5 ਅਪ੍ਰੈਲ : ਅੱਜ ਸ਼ਾਮ ਨੂੰ ਸਮਰਾਲਾ ਬਾਈਪਾਸ ਪਿੰਡ ਚਹਿਲਾਂ ਦੇ ਕੋਲ ਬਣੇ ਐਲੀਵੇਟਡ ਪੁੱਲ ਤੇ ਦੋ ਔਰਤਾਂ ਅਤੇ ਇੱਕ ਮਾਸੂਮ ਬੱਚਾ ਸੜਕ ਤੇ ਖੜੇ ਸੀ ਕਿ ਅਚਾਨਕ ਚੰਡੀਗੜ੍ਹ ਦੀ ਤਰਫੋਂ ਇੱਕ ਤੇਜ਼ ਰਫਤਾਰ ਕਾਰ ਨੇ ਤਿੰਨਾਂ ਜੀਆਂ ਨੂੰ ਬੁਰੀ ਤਰ੍ਹਾਂ ਟੱਕਰ ਮਾਰੀ ਜਿਸ ਕਾਰਨ ਦੋ ਔਰਤਾਂ ਅਤੇ ਇੱਕ ਮਾਸੂਮ ਬੱਚਾ ਨੂੰ ਕਰੀਬ 20 ਤੋਂ 25 ਮੀਟਰ ਦੂਰ ਜਾ ਕੇ ਗਿਰੇ ਇਸ ਘਟਨਾ ਵਿੱਚ ਦੋ ਔਰਤਾਂ ਤੇ ਇੱਕ ਮਾਸੂਮ ਬੱਚੇ ਦੀ ਮੌਕੇ ਤੇ ਹੀ ਮੌਤ ਹੋ ਗਈ ਘਟਨਾ ਵੇਲੇ ਕੋਲ ਖੜ੍ਹੇ ਲੋਕਾਂ ਨੇ ਦੱਸਿਆ ਕਿ ਤੇਜ਼....
ਲੁਧਿਆਣਾ, 05 ਅਪ੍ਰੈਲ : ਸੂਬਾ ਸਰਕਾਰ ਵੱਲੋਂ ਇੱਕ ਪਾਸੇ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਦੇਣ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ, ਉੱਧਰ ਦੂਜੇ ਪਾਸੇ ਸਿਵਲ ਹਸਪਤਾਲ ਲੁਧਿਆਣਾ ‘ਚ ਆਮ ਘੁੰਮਦੇ ਚੂਹਿਆਂ ਦੇ ਝੂੰਡ ਕਾਰਨ ਮਰੀਜ਼ਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ੋਸ਼ਲ ਮੀਡੀਆਂ ਤੇ ਵਾਇਰਲ ਹੋਈ ਸਿਵਲ ਹਸਪਤਾਲ ਲੁਧਿਆਣਾ ਦੀ ਇੱਕ ਵੀਡੀਓ ਵਿੱਚ ਚੂਹਿਆਂ ਨੂੰ ਆਮ ਘੁੰਮਦੇ, ਮਰੀਜ਼ਾਂ ਦੇ ਭਾਂਡਿਆਂ ਵਿੱਚ ਮੂੰਹ ਪਾਉਂਦੇ ਦੇਖਿਆ ਜਾ....
ਮੋਗਾ, 5 ਅਪ੍ਰੈਲ : ਮੋਗਾ ਪੁਲਿਸ ਵੱਲੋਂ ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਵਿਅਕਤੀਆਂ ਨੂੰ ਫੜਨ ਲਈ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਗੈਂਗਸਟਰ ਬੰਬੀਹਾ ਅਤੇ ਗੈਂਗਸਟਰ ਗੋਪੀ ਲਾਹੌਰੀਆ ਨਾਲ ਸਬੰਧ ਰੱਖਣ ਵਾਲੇ ਤਿੰਨ ਵਿਅਕਤੀਆਂ ਨੂੰ 3.20 ਲੱਖ ਰੁਪਏ ਦੀ ਫਿਰੌਤੀ ਅਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਕਪਤਾਨ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਬਾਲਕ੍ਰਿਸ਼ਨ ਸਿੰਗਲਾ ਐਸ.ਪੀ.ਆਈ....
ਕੋਟਕਪੂਰਾ, 5 ਅਪ੍ਰੈਲ : ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈ ਖੁਰਦ ਨੇੜੇ ਸ਼ੁੱਕਰਵਾਰ ਤੜਕੇ ਟਾਟਾ ਏਸ ਅਤੇ ਟਰਾਲੇ ਵਿਚਕਾਰ ਹੋਈ ਭਿਆਨਕ ਟੱਕਰ ‘ਚ ਦੋ ਔਰਤਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਕੋਟਕਪੂਰਾ ਦੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ। ਹਾਦਸਾ ਵੀਰਵਾਰ-ਸ਼ੁੱਕਰਵਾਰ ਦੀ ਰਾਤ 2 ਵਜੇ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਟਾਟਾ ਐਸ ਦੋ ਟੁਕੜਿਆਂ ਵਿੱਚ ਵੰਡਿਆ ਗਿਆ। ਮ੍ਰਿਤਕਾਂ ਦੀ ਪਛਾਣ ਸੁਖਦੇਵ ਰਾਜ (38), ਲਵਪ੍ਰੀਤ (22)....
ਮੁੱਲਾਂਪੁਰ ਦਾਖਾ 5 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਜੁਝਾਰੂ ਕਿਸਾਨ ਜੱਥੇਬੰਦੀਆਂ ਦੇ ਸਾਂਝਾ ਫਾਰਮ ਦੇ ਦੇਸ਼ ਪੱਧਰੀ ਸੱਦੇ ਅਨੁਸਾਰ 7 ਅਪ੍ਰੈਲ ਦਿਨ ਐਤਵਾਰ ਨੂੰ ਠੀਕ 11 ਵਜੇ ਸ਼ਹੀਦ ਕਰਤਾਰ ਸਿੰਘ ਸਰਾਭਾ ਪਾਰਕ ਚੌਂਕ ਭਾਈ ਬਾਲਾ ਵਿਖੇ ਸਮੂਹ ਜੁਝਾਰੂ ਕਿਸਾਨ ਜੱਥੇਬੰਦੀਆਂ ਵੱਲੋਂ ਵਿਸ਼ਾਲ ਸਾਂਝੀ ਕਿਸਾਨ- ਮਜ਼ਦੂਰ ਰੈਲੀ ਕੀਤੀ ਜਾਵੇਗੀ। ਜਿਸ ਉਪਰੰਤ ਡੀ.ਸੀ. ਦਫਤਰ ਲੁਧਿਆਣਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਜਾਵੇਗਾ। ਇਹ ਸੂਚਨਾ ਅੱਜ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ....
ਮੋਗਾ, 4 ਅਪ੍ਰੈਲ : ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਮੋਗਾ ਪੁਲਿਸ ਨੇ ਬੰਬੀਹਾ ਅਤੇ ਗੋਪੀ ਲਾਹੌਰੀਆ ਗੈਂਗ ਦੇ 3 ਸਾਥੀਆਂ/ਸ਼ੂਟਰਾਂ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸ੍ਰੀ ਵਿਵੇਕ ਸ਼ੀਲ ਸੋਨੀ, ਆਈ.ਪੀ.ਐਸ., ਐਸ.ਐਸ.ਪੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਾਲ ਕ੍ਰਿਸ਼ਨ ਸਿੰਗਲਾ ਐਸਪੀ (ਆਈ) ਮੋਗਾ ਦੀ ਸੁਪਰਵਿਜ਼ਨ ਹੇਠ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦ ਧਮਕੀਆਂ ਦੇ ਕੇ ਫਿਰੌਤੀਆ ਵਸੂਲਣ ਵਾਲੇ 03 ਵਿਅਕਤੀਆਂ ਨੂੰ....
ਡੇਰਾਬੱਸੀ, 4 ਅਪ੍ਰੈਲ : ਡੇਰਾਬੱਸੀ ਪੁਲਿਸ ਨੇ ਸਿੰਧ ਘਾਟੀ ਮੈਦਾਨ ਦੇ ਪਿੱਛੇ ਸਥਿਤ ਸੈਣੀ ਫਾਰਮ ਹਾਊਸ ‘ਤੇ ਛਾਪਾ ਮਾਰਿਆ। ਇੱਥੋਂ ਅਫ਼ੀਮ ਦੇ ਸੈਂਕੜੇ ਪੌਦੇ, ਡੋਡੇ ਅਤੇ ਲਾਲ ਫੁੱਲ ਬਰਾਮਦ ਕੀਤੇ ਗਏ। ਡੇਰਾਬੱਸੀ ਦੇ ਏਐਸਪੀ ਵੈਭਵ ਚੌਧਰੀ ਦੀ ਅਗਵਾਈ ਹੇਠ 880 ਡੋਡਾ, ਲਾਲ ਫੁੱਲ ਸਮੇਤ ਅਫ਼ੀਮ ਦੇ ਪੌਦਿਆਂ ਦੀ ਗਿਣਤੀ 450 ਦੇ ਕਰੀਬ ਦੱਸੀ ਜਾਂਦੀ ਹੈ। ਪੁਲਿਸ ਨੇ ਮੌਕੇ ਤੋਂ ਖੇਤ ਮਾਲਕ ਹਰਵਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਉਸ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ....