ਮਾਲਵਾ

ਸਾਨੂੰ ਇੱਕ ਝੰਡੇ ਥੱਲੇ ਇੱਕਠੇ ਹੋਣ ਦੀ ਲੋੜ ਹੈ, ਕਿਉਂਕਿ ਪੰਜਾਬ 'ਚ ਦਿੱਲੀ ਤੋਂ ਆ ਕੇ ਪਾਰਟੀਆਂ ਲੁੱਟ ਖਸੁੱਟ ਰਹੀਆਂ ਹਨ : ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਸਾਬਕਾ ਮੰਤਰੀ ਜਗਦੀਸ਼ ਗਰਚਾ, ਸੁਖਬੀਰ ਬਾਦਲ ਨੇ ਕੀਤਾ ਸਵਾਗਤ ਲੁਧਿਆਣਾ, 4 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵਲੋਂ ਰੁੱਸ ਗਏ ਲੀਡਰਾਂ ਨੂੰ ਮੁੜ ਤੋਂ ਆਪਣੇ ਨਾਲ ਜੋੜਿਆ ਜਾ ਰਿਹਾ ਹੈ। ਜਿਸ ਦੇ ਚੱਲਦੇ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਮੁੜ ਵਾਪਸੀ ਕਰਵਾਈ ਤਾਂ ਉਸ ਤੋਂ ਪਾਰਟੀ ਤੋਂ ਸਸਪੈਂਡ ਕੀਤੇ ਬੀਬੀ ਜਗੀਰ ਕੌਰ ਨੂੰ ਵੀ ਪਾਰਟੀ 'ਚ ਪਿਛਲੇ ਦਿਨੀਂ ਸ਼ਾਮਲ ਕਰਵਾਇਆ ਗਿਆ ਹੈ। ਇਸੇ....
ਕਾਂਗਰਸ ਦੀ ਅਪਮਾਨਜਨਕ ਅਤੇ ਨੀਚ ਸੋਚ ਨੂੰ ਇਹ ਦਰਸਾਉਂਦਾ ਹੈ: ਜੈ ਇੰਦਰ ਕੌਰ
ਜੈ ਇੰਦਰ ਕੌਰ ਨੇ ਕਾਂਗਰਸੀ ਆਗੂ ਸੁਰਜੇਵਾਲਾ ਦੀ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ ਪਟਿਆਲਾ, 4 ਅਪਰੈਲ : ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸੀਨੀਅਰ ਆਗੂ ਅਤੇ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਭਾਰਤੀ ਰਾਸ਼ਟਰੀ ਕਾਂਗਰਸ ਦੇ ਸੀਨੀਅਰ ਆਗੂ ਰਣਦੀਪ ਸੁਰਜੇਵਾਲਾ ਵੱਲੋਂ ਭਾਜਪਾ ਦੀ ਸੰਸਦ ਮੈਂਬਰ ਹੇਮਾ ਮਾਲਿਨੀ ਵਿਰੁੱਧ ਕੀਤੀ ਅਸ਼ਲੀਲ ਟਿੱਪਣੀ ਦੀ ਸਖ਼ਤ ਨਿਖੇਧੀ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਮਹਿਲਾ ਮੋਰਚਾ ਪ੍ਰਧਾਨ ਨੇ ਕਿਹਾ, “ਮੈਂ ਕਾਂਗਰਸ ਦੇ ਸੰਸਦ ਮੈਂਬਰ ਰਣਦੀਪ....
ਰਾਏਕੋਟ ਹਲਕੇ ਵਿੱਚ ਪਹੁੰਚਣ ਤੇ ਪੰਜਾਬ ਬਚਾਓ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ : ਬਲਵਿੰਦਰ ਸਿੰਘ ਸੰਧੂ 
ਰਾਏਕੋਟ, 04 ਅਪ੍ਰੈਲ (ਜੱਗਾ ਚੋਪੜਾ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ 'ਪੰਜਾਬ ਬਚਾਓ ਯਾਤਰਾ' 6 ਅਪਰੈਲ ਨੂੰ ਰਾਏਕੋਟ ਹਲਕੇ ਵਿੱਚ ਪਹੁੰਚ ਰਹੀ ਹੈ। ਇਸ ਸਬੰਧ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਰਾਏਕੋਟ ਦੇ ਆਗੂਆਂ ਦੀ ਇੱਕ ਮੀਟਿੰਗ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਇਸ ਯਾਤਰਾ ਦੇ ਸਵਾਗਤ ਸਬੰਧੀ ਵਿਚਾਰਾਂ ਕੀਤੀਆਂ ਗਈਆਂ । ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ....
ਡਾ. ਬੀ.ਆਰ ਅੰਬੇਡਕਰ ਜੀ ਦਾ 133ਵਾਂ ਜਨਮ ਦਿਨ 14 ਅਪਰੈਲ ਨੂੰ ਮਨਾਇਆ ਜਾਵੇਗਾ – ਸੁਸਾਇਟੀ ਮੈਂਬਰ 
ਮੁੱਲਾਂਪੁਰ ਦਾਖਾ 04 ਅਪਰੈਲ (ਸਤਵਿੰਦਰ ਸਿੰਘ ਗਿੱਲ) ਸਥਾਨਕ ਡਾ. ਬੀ.ਆਰ ਅੰਬੇਦਕਰ ਭਵਨ ਵਿਖੇ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਜੀ ਦੇ ਆ ਰਹੇ 133ਵੇਂ ਜਨਮ ਦਿਨ ਨੂੰ ਮਨਾਉਣ ਸਬੰਧੀ ਬੀ.ਆਰ ਅੰਬੇਦਕਰ ਮਿਸਨ ਵੈਲਫੇਅਰ ਸੁਸਾਇਟੀ ਮੁੱਲਾਂਪੁਰ ਦਾਖਾ ਵੱਲੋਂ ਮੀਟਿੰਗ ਕੀਤੀ ਗਈ। ਜਿਸ ਵਿੱਚ ਸੁਸਾਇਟੀ ਦੇ ਪ੍ਰਧਾਨ ਹਰਦਿਆਲ ਸਿੰਘ, ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਕਲੇਰ, ਸਕੱਤਰ ਜਿਲੇਦਾਰ ਬਲਦੇਵ ਸਿੰਘ ਕਲੇਰ, ਮੀਤ ਪ੍ਰਧਾਨ ਨਿਰਮਲ ਸਿੰਘ ਸਰਪੰਚ ਕੈਲਪੁਰ, ਖਜਾਨਚੀ ਸੁਖਮਿੰਦਰ ਸਿੰਘ ਮੋਹੀ, ਜਸਵੰਤ....
ਲੁਧਿਆਣਾ ਦਿਹਾਤੀ ਵਿੱਚ ਭਾਜਪਾ ਨੂੰ ਦਿੱਤਾ ਆਪ ਨੇ ਵੱਡਾ ਝਟਕਾ 
ਲੁਧਿਆਣਾ 4 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਆਮ ਆਦਮੀ ਪਾਰਟੀ ਨੇ ਲੁਧਿਆਣਾ ਵਿੱਚ ਭਾਜਪਾ ਨੂੰ ਵੱਡਾ ਝਟਕਾ ਦਿੰਦੇ ਹੋਏ ਦਿਹਾਤੀ ਦੇ ਐਨ ਜੀ ਓ ਕਨਵੀਨਰ ਅਤੇ ਮੰਡਲ ਪ੍ਰਧਾਨ ਕੁਲਦੀਪ ਕੁਮਾਰ ਸ਼ਰਮਾ ਨੂੰ ਸਾਥੀਆਂ ਸਮੇਤ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਨੇ ਨਵਦੀਪ ਨਵੀ ਅਤੇ ਡਾ ਅਮਰੀਕ ਸਿੰਘ ਦੇ ਯਤਨਾਂ ਸਦਕਾ ਸ਼ਾਮਿਲ ਕਰਵਾਇਆ, ਇਸ ਦੌਰਾਨ ਗੱਲ ਕਰਦੇ ਹੋਏ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਮੁੱਖ....
ਪੀ.ਏ.ਯੂ. ਨੇ ਝੋਨੇ ਦੀਆਂ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਦੀ ਕਾਸ਼ਤ ਲਈ ਸਿਫ਼ਾਰਸ਼ ਕੀਤੀ
ਲੁਧਿਆਣਾ 4 ਅਪ੍ਰੈਲ : ਪੀ ਏ ਯੂ ਨੇ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਪਰਾਲੀ ਨੂੰ ਸਾੜਨ ਦੇ ਰੁਝਾਨ ਦੀ ਰੋਕਥਾਮ ਦੇ ਮੱਦੇਨਜ਼ਰ ਝੋਨੇ ਦੀ ਕਾਸ਼ਤ ਲਈ ਵਿਕਸਿਤ ਕਿਸਮਾਂ ਦੀ ਸਿਫਾਰਿਸ਼ ਕੀਤੀ ਹੈ। ਇਸ ਬਾਰੇ ਗੱਲ ਕਰਦਿਆਂ ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਪੰਜਾਬ ਦੇ ਪਾਣੀ ਅਤੇ ਵਾਤਾਵਰਨ ਦੀ ਸੰਭਾਲ ਮੁੱਖ ਮੁੱਦਾ ਹੈ। ਇਸ ਲਈ ਝੋਨੇ ਦੀਆਂ ਘੱਟ ਸਮੇਂ ਵਿਚ ਪੱਕਣ ਵਾਲੀਆਂ ਅਤੇ ਵਧੇਰੇ ਝਾੜ ਦੇਣ ਵਾਲੀਆਂ ਉੱਨਤ ਕਿਸਮਾਂ ਪੀ ਆਰ 130, ਪੀ ਆਰ 129, ਪੀ ਆਰ 128, ਪੀ....
ਪੀ ਏ ਯੂ ਦੇ ਵਿਦਿਆਰਥੀ ਨੇ ਇੰਸਪਾਇਰ ਫੈਲੋਸ਼ਿਪ ਜਿੱਤੀ
ਲੁਧਿਆਣਾ 4 ਅਪ੍ਰੈਲ : ਪੀ ਏ ਯੂ ਦੇ ਖੇਤੀ ਇੰਜਨੀਅਰਿੰਗ ਅਤੇ ਤਕਨਾਲੋਜੀਕਾਲਜ ਦੇ ਭੂਮੀ ਅਤੇ ਪਾਣੀ ਇੰਜਨੀਅਰਿੰਗ ਵਿਭਾਗ ਵਿਚ ਪੀ ਐਚ ਡੀ ਦੀ ਵਿਦਿਆਰਥੀ ਇੰਜ ਜਤਿੰਦਰ ਕੌਰ ਨੂੰ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਨਵੀਂ ਦਿੱਲੀ ਵੱਲੋਂ 5 ਸਾਲਾਂ ਲਈ ਇੰਸਪਾਇਰ ਫੈਲੋਸ਼ਿਪ ਨਾਲ ਸਨਮਾਨਿਤ ਕੀਤਾ ਗਿਆ ਹੈ। ਕੁਮਾਰੀ ਜਤਿੰਦਰ ਕੌਰ ਨੇ ਆਪਣੀ ਬੀ.ਟੈਕ (ਖੇਤੀਬਾੜੀ ਇੰਜੀਨੀਅਰਿੰਗ) ਅਤੇ ਐਮ.ਟੈਕ (ਭੂਮੀ ਅਤੇ ਪਾਣੀ ਇੰਜੀਨੀਅਰਿੰਗ) ਦੀ ਡਿਗਰੀ ਖੇਤੀ ਇੰਜੀਨੀਅਰਿੰਗ ਕਾਲਜ ਤੋਂ ਪੂਰੀ ਕੀਤੀ। ਉਹ ਆਪਣੀ ਪੀ.ਐੱਚ.ਡੀ. ਡਾ....
ਪੀਏਯੂ ਦੇ ਵਿਦਿਆਰਥੀਆਂ ਨੂੰ ਸਫਲਤਾ ਦੇ ਗੁਰ ਦੱਸਣ ਲਈ ਵਿਸ਼ੇਸ਼ ਸੈਸ਼ਨ ਹੋਇਆ
ਲੁਧਿਆਣਾ 4 ਅਪ੍ਰੈਲ : ਪੀ ਏ ਯੂ ਦੇ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਸਫਲਤਾ ਹਾਸਿਲ ਕਰਨ ਲਈ ਪ੍ਰੇਰਿਤ ਕਰਨ ਬਾਰੇ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਦੀ ਅਗਵਾਈ ਹੇਠ ਯੂਨੀਵਰਸਿਟੀ ਕਾਉਂਸਲਿੰਗ ਅਤੇ ਪਲੇਸਮੈਂਟ ਗਾਈਡੈਂਸ ਸੈੱਲ ਨੇ ਵਿਸ਼ੇਸ਼ ਭਾਸ਼ਣ ਦਾਆਯੋਜਨ ਕੀਤਾ। ਸਕੂਲ ਆਫ ਬਿਜ਼ਨਸ ਸਟੱਡੀਜ਼ ਦੇ ਮਾਹਿਰ ਡਾ ਬੀ ਬੀ ਸਿੰਗਲਾ ਨੇ ਆਪਣੇ ਭਾਸ਼ਣ ਵਿਚ ਸਫਲ ਹੋਣ ਦੇ ਤਰੀਕੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਕਿਸੇ ਦਾ ਚਰਿੱਤਰ, ਭਾਵਨਾਵਾਂ, ਅਤੇ ਇੱਛਾਵਾਂ ਹੀ ਉਸਦੇ....
ਪੀ ਏ ਯੂ ਨੇ ਪਰਾਲੀ ਤੋਂ ਬ੍ਰਿਕੇਟ ਬਣਾਉਣ ਦੀ ਤਕਨੀਕ ਦੇ ਵਪਾਰੀਕਰਨ ਲਈ ਸੰਧੀ ਕੀਤੀ
ਲੁਧਿਆਣਾ 4 ਅਪ੍ਰੈਲ : ਪੀ.ਏ.ਯੂ. ਨੇ ਦਿੱਲੀ ਸਥਿਤ ਇਕ ਗੈਰ ਸਰਕਾਰੀ ਸੰਸਥਾ ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਹੈ, ਜਿਸ ਵਿੱਚ ਝੋਨੇ ਦੀ ਪਰਾਲੀ ਤੋਂ ਬ੍ਰਿਕੇਟ ਬਣਾਉਣ ਦੀ ਤਕਨੀਕ ਦੇ ਵਪਾਰੀਕਰਨ ਦੀ ਤਕਨੀਕ ਸਾਂਝੀ ਕੀਤੀ ਜਾਵੇਗੀ। ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ ਅਤੇ ਐਨ ਜੀ ਓ ਦੇ ਕਾਰਜਕਾਰੀ ਅਧਿਕਾਰੀ ਸ੍ਰੀ ਨਰੇਸ਼ ਚੌਧਰੀ ਨੇ ਆਪਣੀਆਂ ਸੰਸਥਾਵਾਂ ਦੀ ਤਰਫੋਂ ਸਮਝੌਤੇ ਦੀਆਂ ਸ਼ਰਤਾਂ 'ਤੇ ਹਸਤਾਖਰ ਕੀਤੇ। ਸਮਝੌਤੇ ਅਨੁਸਾਰ, ਯੂਨੀਵਰਸਿਟੀ ਨੇ ਭਾਰਤ ਵਿੱਚ ਤਕਨਾਲੋਜੀ ਦੀ ਵਰਤੋਂ ਕਰਨ ਲਈ ਕੰਪਨੀ ਨੂੰ....
6 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ
ਲੁਧਿਆਣਾ, 4 ਅਪ੍ਰੈਲ : ਈਸਾ ਨਗਰੀ ਪੁਲੀ ਨੇੜੇ ਸਥਿਤ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚ ਇੱਕ ਵਾਰ ਫਿਰ ਤੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਦੇ 6 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਗਾਬਾ ਨੇ ਦੱਸਿਆ ਕਿ ਵੰਸ਼ ਨੇ 96.2 ਫੀਸਦੀ, ਹਰਮਨਪ੍ਰੀਤ ਕੌਰ ਨੇ 95.2 ਫੀਸਦੀ, ਮਨਸਹਿਜ ਨੇ 93.4 ਫੀਸਦੀ, ਵਿਰਾਟ ਨੇ 93 ਫੀਸਦੀ, ਡਿੰਪਲ ਅਤੇ ਕਨਿਕਾ ਨੇ 91.6 ਫੀਸਦੀ ਅਤੇ....
ਵੋਟਿੰਗ ਜਾਗਰੂਕਤਾ ਪੈਦਾ ਕਰਨ ਲਈ ਹੋਟਲ, ਸਿਨੇਮਾ, ਮਾਲ, ਪਾਰਲਰ, ਰੈਸਟੋਰੈਂਟਾਂ 'ਚ ਸੈਲਫੀ ਪੁਆਇੰਟ
ਵੋਟਰਾਂ ਨੂੰ ਜਾਗਰੂਕ ਕਰਨ ਲਈ ਦਸਤਖਤ ਮੁਹਿੰਮ/ਲਘੂ ਫਿਲਮਾਂ ਚਲਾਈਆਂ ਜਾਣ ਪਹਿਲੀ ਜੂਨ ਨੂੰ ਵੋਟ ਪਾਉਣ ਵਾਲੇ ਵੋਟਰਾਂ ਲਈ ਖਾਣ-ਪੀਣ ਦੀਆਂ ਵਸਤਾਂ 'ਤੇ ਵੀ ਹੋਵੇਗੀ ਵਿਸ਼ੇਸ਼ ਛੋਟ ਲੁਧਿਆਣਾ, 4 ਅਪ੍ਰੈਲ : ਲੋਕ ਸਭਾ ਚੋਣਾਂ-2024 ਦੌਰਾਨ 70 ਫੀਸਦ ਤੋਂ ਵੱਧ ਦੀ ਵੋਟ ਪ੍ਰਤੀਸ਼ਤਤਾ ਪ੍ਰਾਪਤ ਕਰਨ ਲਈ, ਹੋਟਲਾਂ, ਸਿਨੇਮਾਘਰਾਂ, ਮਾਲ, ਪਾਰਲਰ ਅਤੇ ਰੈਸਟੋਰੈਂਟਾਂ ਵਿੱਚ ਵਿਸ਼ੇਸ਼ ਸੈਲਫੀ ਪੁਆਇੰਟ ਸਥਾਪਤ ਕੀਤੇ ਜਾਣਗੇ। ਇਹ ਨੁਕਤੇ ਵੋਟਰਾਂ, ਖਾਸ ਕਰਕੇ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਲਈ....
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਨੂੰ ਨਸ਼ਾ ਮੁਕਤ ਕਰਨ ਲਈ ਐਨ.ਸੀ.ਓ.ਆਰ.ਡੀ. ਕਮੇਟੀ ਦੇ ਉਪਰਾਲਿਆਂ ਦੀ ਸਮੀਖਿਆ
ਸਾਕਸ਼ੀ ਸਾਹਨੀ ਵੱਲੋਂ ਵੱਖ-ਵੱਖ ਭਾਈਵਾਲਾਂ ਨੂੰ ਸਹਿਯੋਗ ਦੀ ਅਪੀਲ ਲੁਧਿਆਣਾ, 4 ਅਪ੍ਰੈਲ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੁਧਿਆਣਾ ਨੂੰ ਨਸ਼ਾ ਮੁਕਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲੈਣ ਲਈ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਸਾਹਨੀ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਕਾਲਜਾਂ/ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਚਰਚਾ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਸਿੱਖਿਆ ਵਿਭਾਗ....
ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਜਾਣ
ਲੁਧਿਆਣਾ, 4 ਅਪ੍ਰੈਲ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਸੀਜ਼ਨ ਦੌਰਾਨ ਕਣਕ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖਰੀਦ ਅਤੇ ਲਿਫਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਖੁਰਾਕ, ਸਿਵਲ ਅਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਦੇ ਨਾਲ-ਨਾਲ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ....
ਪੰਜਾਬ ਵਿੱਚ ਆਉਂਦੇ 2 ਦਿਨਾਂ ਦੇ ਅੰਦਰ ਹਲਕੀ ਬਾਰਿਸ਼ ਹੋ ਸਕਦੀ ਹੈ : ਮੌਸਮ ਵਿਭਾਗ
ਲੁਧਿਆਣਾ, 03 ਅਪ੍ਰੈਲ : ਪੰਜਾਬ ਦੇ ਵਿੱਚ ਮੌਸਮ ਅੰਦਰ ਤਬਦੀਲੀਆਂ ਵੇਖਣ ਨੂੰ ਮਿਲ ਰਹੀਆਂ ਨੇ, ਮੌਸਮ ਵਿਭਾਗ ਦੇ ਮੁਤਾਬਿਕ ਪੰਜਾਬ ਵਿੱਚ ਆਉਂਦੇ 2 ਦਿਨਾਂ ਦੇ ਅੰਦਰ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਇਹ ਮੀਂਹ ਕੁਝ ਹੀ ਹਿੱਸਿਆਂ ਵਿੱਚ ਹੋਵੇਗਾ। ਉੱਥੇ ਹੀ ਦੂਜੇ ਪਾਸੇ ਜੇਕਰ ਪਾਰੇ ਦੀ ਗੱਲ ਕੀਤੀ ਜਾਵੇ ਤਾਂ ਦਿਨ ਦਾ ਵੱਧ ਤੋਂ ਵੱਧ ਪਾਰਾ 29 ਡਿਗਰੀ ਚੱਲ ਰਿਹਾ ਹੈ ਅਤੇ ਘਟ ਤੋਂ ਘਟ ਪਾਰਾ 14 ਡਿਗਰੀ ਦੇ ਕਰੀਬ ਹੈ। ਜਿਹੜਾ ਕੇ ਆਮ ਨਾਲੋਂ ਕੁੱਝ ਘਟ ਹੈ, ਪਰ ਆਉਂਦੇ ਦਿਨਾਂ ਵਿੱਚ ਲੋਕਾਂ ਨੂੰ ਗਰਮੀ....
ਜਗਜੀਤਪੁਰਾ ਵਿਖੇ ਦੁਧਾਰੂ ਪਸ਼ੂਆਂ 'ਤੇ ਮੌਤ ਦਾ ਕਹਿਰ, 30 ਦੇ ਕਰੀਬ ਪਸ਼ੂਆਂ ਦੀ ਮੌਤ 
ਬਰਨਾਲਾ, 03 ਅਪ੍ਰੈਲ : ਬਰਨਾਲਾ ਦੇ ਪਿੰਡ ਜਗਜੀਤਪੁਰਾ ਵਿਖੇ ਦੁਧਾਰੂ ਪਸ਼ੂਆਂ 'ਤੇ ਮੌਤ ਦਾ ਕਹਿਰ ਹੋ ਰਿਹਾ ਹੈ। ਹੁਣ ਤੱਕ 30 ਦੇ ਕਰੀਬ ਦੁਧਾਰੂ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਇਸ ਤਰ੍ਹਾਂ ਅਚਾਨਕ ਹੋ ਰਹੀਆਂ ਪਸ਼ੂਆਂ ਦੀਆਂ ਮੌਤਾਂ ਚਿੰਤਾ ਦਾ ਕਾਰਨ ਬਣ ਰਹੀਆਂ ਹਨ। ਪਸ਼ੂ ਪਾਲਭ ਵਿਭਾਗ ਦੀਆਂ ਟੀਮਾਂ ਵੀ ਮੌਕੇ 'ਤੇ ਪਹੁੰਚ ਕੇ ਜਾਂਚ ਵਿੱਚ ਜੁਟ ਗਈਆਂ ਹਨ। ਦੁਧਾਰੂ ਪਸ਼ੂਆਂ ਦੇ ਪੀੜਿਤ ਮਾਲਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੀ 10 ਤਰੀਕ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਦੇ ਪਿੰਡ ਵਿੱਚ 11....