ਚੰਡੀਗੜ, 22 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲੇ ਦੀ ਤਹਿਸੀਲ ਬਟਾਲਾ ਦੀ ਬਾਜਵਾ ਕਲੋਨੀ, ਗੌਂਸਪੁਰਾ ਦੇ ਰਹਿਣ ਵਾਲੇ ਮਾਲ ਪਟਵਾਰੀ ਮਨੀਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਗੁਰਦਾਸਪੁਰ ਦੇ ਪਿੰਡ ਹਰਦੋਚੰਦੇ ਦੇ ਵਸਨੀਕ....
ਮਾਲਵਾ
ਗੁਰੂਹਰਸਹਾਏ , 21 ਮਾਰਚ : ਸਥਾਨਕ ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਨਸ਼ਾ ਤਸ਼ਕਰਾਂ ਤੇ ਕਾਰਵਾਈ ਕਰਦਿਆਂ 150 ਤੋਂ ਜਿਆਦਾ ਨਜਾਇਜ ਸ਼ਰਾਬ ਦੀਆਂ ਪੇਟੀਆਂ ਫੜ੍ਹਨ ਦਾ ਦਾਆਵਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਉਪਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇੱਕ ਵਿਅਕਤੀ ਨੂੰ ਦੋ ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਸੀ, ਜਦੋਂ ਉਸ ਦਾ ਮੋਬਾਇਲ ਚੈੱਕ ਕੀਤਾ ਗਿਆ ਤਾਂ ਉਸਦੇ ਮੋਬਾਇਲ ਵਿੱਚ ਇੱਕ ਨੰਬਰ ਜਨਕ ਰਾਜ ਮੰਡੀ ਪੰਜੇਕੇ ਉਤਾੜ ਦਾ ਨੰਬਰ ਡਾਇਲ ਕੀਤਾ ਹੋਇਆ....
ਪਟਿਆਲਾ 21 ਮਾਰਚ : ਆਮ ਆਦਮੀ ਪਾਰਟੀ ਪਟਿਆਲਾ ਸ਼ਹਿਰੀ ਵੱਲੋਂ ਅੱਜ ਇੱਥੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਵਲੰਟੀਅਰ ਬੈਠਕ ਕੀਤੀ ਗਈ। ਇਸ ਬੈਠਕ ’ਚ ਆਪ ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ ’ਚ ਇਕਜੁੱਟ ਹੋ ਕੇ ਜੁਟਣ ਲਈ ਸਮੂਹ ਵਲੰਟੀਅਰਾਂ ਅਤੇ ਆਗੂਆਂ ਨੂੰ ਸੱਦਾ ਦਿੱਤਾ। ਇਸ ਮੌਕੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਮਹਿਲਾ ਵਿੰਗ ਆਗੂ ਵੀਰਪਾਲ ਕੌਲ ਚਹਿਲ ਅਤੇ ਜਰਨੈਲ ਸਿੰਘ ਮਨੂੰ, ਗੁਰਜੀਤ ਸਿੰਘ....
ਧਰਮਕੋਟ, 21 ਮਾਰਚ : ਜ਼ਹਿਰੀਲੀ ਸ਼ਰਾਬ ਦਾ ਦੁਖਾਂਤ ਪੰਜਾਬ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਜ਼ਿਲ੍ਹੇ ਸੰਗਰੂਰ ਵਿਚਲੇ ਹਾਲਾਤ ਬਿਆਨ ਕਰਦਾ ਹੈ, ਜਿਸ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਬਚਾਓ ਯਾਤਰਾ ਦੌਰਾਨ ਕੀਤਾ, ਉਹਨਾਂ ਨੂੰ ਪੇਂਡੂ ਤੇ ਸ਼ਹਿਰੀ ਦੋਵਾਂ ਖੇਤਰਾਂ ਵਿਚ ਉਤਸ਼ਾਹਜਨਕ ਹੁੰਗਾਰਾ ਮਿਲਿਆ ਤੇ ਲੋਕਾਂ ਵਿਚ ਅਕਾਲੀ ਦਲ ਦੇ ਪ੍ਰਧਾਨ ਨਾਲ ਮੁਲਾਕਾਤ ਵਾਸਤੇ ਇਕ....
ਦਿੜ੍ਹਬਾ 21 ਮਾਰਚ : ਹਲਕਾ ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਇਨ੍ਹਾਂ 'ਚੋਂ 4 ਦੀ ਮੰਗਲਵਾਰ ਰਾਤ ਨੂੰ ਮੌਤ ਹੋ ਗਈ ਸੀ। ਇਸ ਦੇ ਨਾਲ ਹੀ 4 ਲੋਕਾਂ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਜਿਥੇ ਚਾਰਾਂ ਦੀ ਵੀ ਬੁੱਧਵਾਰ ਰਾਤ ਇਲਾਜ ਦੌਰਾਨ ਮੌਤ ਹੋ ਗਈ। ਇਸ ਤੋਂ ਇਲਾਵਾ 12 ਲੋਕ ਅਜੇ ਵੀ ਗੰਭੀਰ ਹਾਲਤ 'ਚ ਹਨ। ਫਿਲਹਾਲ ਪੁਲਿਸ ਨੇ ਇਸ ਮਾਮਲੇ ‘ਚ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮਾਮਲੇ ਦੀ ਜਾਂਚ....
ਬਰਨਾਲਾ, 21 ਮਾਰਚ : ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਬਰਨਾਲਾ ਵੱਲੋਂ ਜਾਰੀ ਕੀਤੇ ਹੁਕਮਾਂ ’ਤੇ ਜ਼ਿਲ੍ਹਾ ਬਰਨਾਲਾ ਅੰਦਰ 26 ਸਕੂਲਾਂ ਦੀ ਮਾਨਤਾ ਰੱਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਬਰਨਾਲਾ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਸਾਲ 2023-24 ਦੇ ਬਿਲਡਿੰਗ ਸੇਫ਼ਟੀ, ਫਾਇਰ ਸੇਫ਼ਟੀ ਤੇ ਪਾਣੀ ਦੀ ਰਿਪੋਰਟ ਪ੍ਰਾਪਤ ਨਾ ਹੋਣ ਕਾਰਨ ਸਕੂਲਾਂ ਦੀ ਮਾਨਤਾ ਨੂੰ ਰੱਦ ਕਰਨ ਦੇ ਹੁਕਮ ਕੀਤੇ ਹਨ। ਦਫ਼ਤਰ ਜ਼ਿਲ੍ਹਾ ਸਿੱਖਿਅ ਅਫ਼ਸਰ (ਐ.ਸਿ.) ਬਰਨਾਲਾ ਵੱਲੋਂ ਜਾਰੀ ਕੀਤੇ....
ਮੁੱਖ ਮੰਤਰੀ ਮਾਨ ਨੇ ਬਠਿੰਡਾ ਵਿੱਚ ਵਿਧਾਇਕਾਂ ਅਤੇ ਆਪ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ ਗੁਰਮੀਤ ਸਿੰਘ ਖੁੱਡੀਆਂ ਦੀ ਜਿੱਤ ਯਕੀਨੀ ਬਣਾਉਣ ਲਈ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਆ ਇਸ ਮੌਕੇ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਬਠਿੰਡਾ ਤੋਂ ‘ਆਪ’ ਉਮੀਦਵਾਰ ਗੁਰਮੀਤ ਖੁੱਡੀਆਂ ਅਤੇ ਹੋਰ ‘ਆਪ’ ਆਗੂ ਵੀ ਹਾਜ਼ਰ ਸਨ ਬਠਿੰਡਾ, 21 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਇਕਾਈ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਪੂਰੇ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ....
ਲੁਧਿਆਣਾ 21 ਮਾਰਚ : ਪੀ ਏ ਯੂ ਦੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਨੇ ਇੱਕ ਪ੍ਰਸਿੱਧ ਉਦਯੋਗਪਤੀ ਅਤੇ ਸ਼੍ਰੀਮਤੀ ਬੈਕਟਰ ਫੂਡ ਸਪੈਸ਼ਲਿਟੀਜ਼ ਅਤੇ ਕ੍ਰੀਮਿਕਾ ਗਰੁੱਪ ਆਫ ਕੰਪਨੀਜ਼ ਦੇ ਸੰਸਥਾਪਕ, ਪਦਮਸ਼੍ਰੀ ਰਜਨੀ ਬੈਕਟਰ ਜੀ ਦਾ ਇੱਕ ਪ੍ਰੇਰਣਾਦਾਇਕ ਭਾਸ਼ਣ ਕਰਵਾਇਆ। ਇਹ ਭਾਸ਼ਣ ਪੀ ਏ ਯੂ ਦੇ ਪਾਲ ਆਡੀਟੋਰੀਅਮ ਵਿਖੇ ਕਰਵਾਇਆ ਗਿਆ। ਸ਼੍ਰੀਮਤੀ ਰਜਨੀ ਬੈਕਟਰ ਨੇ ਆਪਣੀ 'ਸਫਲਤਾ ਦੀ ਕਹਾਣੀ' ਸਾਂਝੀ ਕਰਦਿਆਂ ਆਪਣੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਨੇ ਆਪਣੇ ਘਰ ਦੇ ਵਿਹੜੇ ਤੋਂ ਸ਼ੁਰੂ ਹੋ ਕੇ ਕ੍ਰੀਮਿਕਾ....
ਲੁਧਿਆਣਾ, 21 ਮਾਰਚ : ਡਾ. ਪਰਵਿੰਦਰ ਕੌਸ਼ਲ, ਵੀਸੀ ਐਸਜੀ, ਬਾਗਬਾਨੀ ਅਤੇ ਜੰਗਲਾਤ ਯੂਨੀਵਰਸਿਟੀ, ਭਰਸਰ, ਉੱਤਰਾਖੰਡ ਦੇ ਵਾਈਸ ਚਾਂਸਲਰ ਨੇ ਬੀਤੇ ਦਿਨੀਂ ਪੀ ਏ ਯੂ ਦੇ ਜੰਗਲਾਤ ਅਤੇ ਕੁਦਰਤੀ ਸਰੋਤ ਵਿਭਾਗ ਦਾ ਦੌਰਾ ਕੀਤਾ। ਉਹ ਇਸ ਵਿਭਾਗ ਦੇ ਸਾਬਕਾ ਵਿਦਿਆਰਥੀ ਹਨ ਅਤੇ 1981 ਤੋਂ ਸਹਾਇਕ ਪ੍ਰੋਫੈਸਰ (ਜੰਗਲਾਤ) ਵਜੋਂ ਸੇਵਾ ਨਿਭਾ ਚੁੱਕੇ ਹਨ। ਇਸ ਤੋਂ ਪਹਿਲਾਂ, ਡਾ. ਕੌਸ਼ਲ ਨੇ ਡਾ: ਵਾਈਐਸ ਪਰਮਾਰ ਯੂਨੀਵਰਸਿਟੀ ਆਫ਼ ਹਾਰਟੀਕਲਚਰ ਐਂਡ ਫੋਰੈਸਟਰੀ, ਨੌਨੰਦ ਬਿਰਸਾ ਐਗਰੀਕਲਚਰਲ ਯੂਨੀਵਰਸਿਟੀ, ਰਾਂਚੀ....
ਲੁਧਿਆਣਵੀਆਂ ਨੂੰ ਮਨਮੋਹਕ ਜੰਗਲੀ ਸਥਾਨਾਂ ਨੂੰ ਵੇਖਣ ਲਈ ਕਰੇਗਾ ਆਕਰਸ਼ਿਤ ਲੁਧਿਆਣਾ, 21 ਮਾਰਚ : ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸੀ ਸਾਹਨੀ ਵਲੋਂ ਵਿਸ਼ਵ ਜੰਗਲਾਤ ਦਿਵਸ ਮੌਕੇ 'ਲੁਧਿਆਣਾ ਦੇ ਆਲੇ-ਦੁਆਲੇ ਜੰਗਲ' ਸਿਰਲੇਖ ਹੇਠ ਡਾਕਊਮੈਂਟਰੀ ਫਿਲਮ ਅਤੇ ਪਿਕਟੋਰੀਅਲ ਬਰੋਸ਼ਰ ਰੀਲੀਜ ਕੀਤੇ ਗਏ ਜਿਸ ਵਿੱਚ ਲੁਧਿਆਣਾ ਦੇ ਇਰਦ-ਗਿਰਦ ਸਥਾਪਤ ਜੰਗਲਾਤ ਏਰੀਏ ਨੂੰ ਦਰਸਾਇਆ ਗਿਆ ਹੈ. ਇਸ ਰਚਨਾ ਨੂੰ ਉੱਘੇ ਲੇਖਕ ਅਤੇ ਕੁਦਰਤ ਪ੍ਰੇਮੀ ਹਰਪ੍ਰੀਤ ਸੰਧੂ ਵਲੋਂਂ ਜੰਗਲਾਤ ਵਿਭਾਗ, ਲੁਧਿਆਣਾ ਦੇ ਸਹਿਯੋਗ ਨਾਲ ਤਿਆਰ ਕੀਤਾ....
ਲੁਧਿਆਣਾ, 21 ਮਾਰਚ : ਸਿੱਧੂ ਮੂਸੇਵਾਲ ਦੇ ਜਾਣ ਦਾ ਦੁੱਖ ਪੂਰੇ ਵਿਸ਼ਵ ਅੰਦਰ ਮਨਾਇਆ ਗਿਆ। ਬਲਕੌਰ ਸਿੰਘ ਨਾਲ ਸਭ ਨੇ ਹਮਦਰਦੀ ਪ੍ਰਗਟ ਕੀਤੀ। ਹੁਣ ਪਿਛਲੇ ਦਿਨੀ ਮੂਸੇਵਾਲ ਪਰਿਵਾਰ ਵਿੱਚ ਆਈ ਖੁਸ਼ੀ ਨਾਲ ਦੇਸ਼ ਵਿਦੇਸ਼ ਦੇ ਲੋਕ ਭਾਈਵਾਲ ਹੋ ਰਹੇ ਹਨ। ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ ਪਰ ਪੰਜਾਬ ਦੀ ਮਾਨ ਸਰਕਾਰ ਵੱਲੋਂ ਰੰਗ ਵਿੱਚ ਭੰਗ ਪਾਉਣ ਵਾਲੀ ਕਾਰਵਾਈ ਕੀਤੀ ਗਈ। ਇਹ ਸ਼ਬਦ ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ, ਪ੍ਰਧਾਨ ਮੰਚ ਰਾਜੀਵ ਕੁਮਾਰ ਲਵਲੀ....
ਪ੍ਰਿੰਟਰਾਂ/ਪ੍ਰਕਾਸ਼ਕਾਂ ਨਾਲ ਕੀਤੀ ਮੀਟਿੰਗ, ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 127-ਏ ਦੀ ਪਾਲਣਾ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਚੋਣ ਸਮੱਗਰੀ ਪ੍ਰਕਾਸ਼ਨ ਤੋਂ ਪਹਿਲਾਂ ਅਧਿਕਾਰੀਆਂ ਨੂੰ ਈ-ਮੇਲ demcldh24@gmail.com 'ਤੇ ਕਰਵਾਈ ਜਾਵੇ ਜਮ੍ਹਾਂ ਲੁਧਿਆਣਾ, 21 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪ੍ਰਿੰਟਰ/ਪਬਲੀਸ਼ਰਾਂ ਨੂੰ ਚੋਣ ਸਬੰਧੀ ਕਿਸੇ ਵੀ ਪੈਂਫਲੈਟ/ਪੋਸਟਰ ਜਾਂ ਉਨ੍ਹਾਂ ਦੁਆਰਾ ਛਾਪੀ ਗਈ ਅਜਿਹੀ ਹੋਰ ਸਮੱਗਰੀ....
ਲੁਧਿਆਣਾ, 21 ਮਾਰਚ : ਪੀ.ਏ.ਯੂ.ਕੈਂਪਸ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਅਤੇ ਇਸ ਦੀ ਸੁੰਦਰਤਾ ਬਰਕਰਾਰ ਰੱਖਣ ਹਿਤ ਕੂੜਾ ਚੁੱਕਣ ਲਈ ਹੁਣ ਈ ਰਿਕਸ਼ਾ ਦੀ ਵਰਤੋਂ ਕੀਤੀ ਜਾਵੇਗੀ। ਇਸ ਸੰਬੰਧੀ ਇਕ ਅਹਿਮ ਕਦਮ ਚੁੱਕਦਿਆਂ ਅੱਜ ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਡਾ. ਐਮ.ਐਸ. ਰੰਧਾਵਾ ਲਾਇਬ੍ਰੇਰੀ ਦੇ ਸਾਹਮਣੇ ਈ-ਰਿਕਸ਼ਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਅਧਿਕਾਰੀਆਂ ਅਤੇ ਫੈਕਲਟੀ ਨੂੰ ਸੰਬੋਧਨ ਕਰਦਿਆਂ ਡਾ: ਗੋਸਲ ਨੇ ਕਿਹਾ ਕਿ ਕੈਂਪਸ ਅਤੇ ਸ਼ਹਿਰ ਵਾਸੀਆਂ ਦੇ ਨਾਲ....
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਲੁਧਿਆਣਾ, 21 ਮਾਰਚ : ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਕਿਹਾ ਕਿ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਸ਼ਾਸਨ ਰੈਲੀਆਂ, ਜਲੂਸ, ਮੀਟਿੰਗਾਂ ਆਦਿ ਸਬੰਧੀ ਸਿਆਸੀ ਪਾਰਟੀਆਂ ਨੂੰ 'ਨੋ ਆਬਜੈਕਸ਼ਨ ਸਰਟੀਫਿਕੇਟ' (ਐਨ.ਓ.ਸੀ.)/ਪ੍ਰਵਾਨਗੀਆਂ ਸਮੇਂ ਸਿਰ ਜਾਰੀ ਕਰਨ ਲਈ ਵਚਨਬੱਧ ਹੈ। ਪਰਮਿਟ/ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਪੁਲਿਸ, ਬਿਜਲੀ, ਲੋਕ....
ਲੁਧਿਆਣਾ, 21 ਮਾਰਚ : ਅੱਜ ਪੀ ਏ ਯੂ ਦੇ ਵਾਈਸ ਚਾਂਸਲਰ ਦਫਤਰ ਦੇ ਸੈਮੀਨਾਰ ਹਾਲ ਵਿਚ ਇਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਪੀ ਏ ਯੂ ਦੇ ਬੌਟਨੀ ਦੇ ਪ੍ਰੋਫੈਸਰ ਡਾ ਸੀਮਾ ਬੇਦੀ ਵਲੋਂ ਲਿਖਿਤ ਕਿਤਾਬ ਮਿਊਜ਼ਿੰਗ ਅਨਲੀਸ਼ਡ ਨੂੰ ਜਾਰੀ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਕੀਤੀ। ਡਾ ਗੋਸਲ ਨਾਲ ਲੇਖਕਾ ਦੇ ਜੀਵਨ ਸਾਥੀ ਡਾ. ਸਿਮਰਤ ਸਾਗਰ,ਪੀ ਏ ਯੂ ਦੇ ਉੱਚ ਅਧਿਕਾਰੀ, ਡੀਨ, ਡਾਇਰੈਕਟਰ ਅਤੇ ਬੌਟਨੀ ਵਿਭਾਗ ਦੇ ਅਧਿਆਪਕਾਂ ਦੇ ਨਾਲ ਯੂਨੀਵਰਸਿਟੀ ਦੇ ਸਾਹਿਤਕ....