ਮਾਲਵਾ

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 94 ਤੇ 95 'ਚ ਗਲੀਆਂ ਦੇ ਪੁਨਰ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 12 ਮਾਰਚ : ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਅਧੀਨ ਵਾਰਡ ਨੰਬਰ 94 ਅਤੇ 95 ਵਿਖੇ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸਲੇਮ ਟਾਬਰੀ 'ਚ ਪੀ.ਐਨ.ਬੀ. ਰੋਡ ਤੋਂ ਖਜੂਰ ਚੌਕ ਤੱਕ ਮੇਨ ਸੜਕ ਦਾ ਪੁਨਰ ਨਿਰਮਾਣਾ ਕੀਤਾ ਜਾਵੇਗਾ ਜਿਸ 'ਤੇ ਕਰੀਬ 90 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ....
ਜ਼ਿਲ੍ਹੇ ਭਰ 'ਚ ਮਰਦਾਂ ਲਈ ਚੀਰਾ ਰਹਿਤ ਨਸਬੰਦੀ ਕੈਪਾਂ ਦੀ ਸੁਰੂਆਤ - ਡਾ. ਔਲਖ
ਲੁਧਿਆਣਾ, 12 ਮਾਰਚ : ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਦੇ ਦਿਸਾ਼ ਨਿਰਦੇਸਾਂ ਹੇਠ ਜ਼ਿਲ੍ਹੇ ਭਰ ਵਿਚ ਮਰਦਾਂ ਲਈ ਚੀਰਾ ਰਹਿਤ ਨਸਬੰਦੀ ਦਾ ਵਿਸ਼ੇਸ ਪੰਦਰਵਾੜਾ ਮਨਾਇਆ ਜਾ ਰਿਹਾ ਹੈ। 14 ਤੋ 28 ਮਾਰਚ ਤੱਕ ਚੱਲਣ ਵਾਲੇ ਇਸ ਪੰਦਰਵਾੜੇ ਦੌਰਾਨ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਨਸਬੰਦੀ ਕੈਪਾਂ ਦਾ ਅਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਸਿਹਤ ਕੇਦਰ ਸਾਹਨੇਵਾਲ ਵਿੱਚ 14 ਮਾਰਚ, ਕੂੰਮਕਲਾ 15 ਮਾਰਚ, ਸਮਰਾਲਾ 16 ਮਾਰਚ....
ਟਰੱਕ ਡ੍ਰਾਈਵਰ ਨੇ ਬੁਲੇਟ ਨੂੰ ਮਾਰੀ ਟੱਕਰ, ਪਤੀ-ਪਤਨੀ ਦੀ ਹੋਈ ਮੌਤ
ਮੁੱਲਾਂਪੁਰ,11 ਮਾਰਚ : ਮੁੱਲਾਂਪੁਰ ਦਾਖਾ ਥਾਣਾ ਅਧੀਂਨ ਪੈਂਦੇ ਪਿੰਡ ਭੱਠਾਧੂਹਾ ਲਾਗੇ ਲੁਧਿਆਣਾ-ਸਿੱਧਵਾ ਬੇਟ ਰੋਡ ’ਤੇ ਜੰਮੂ ਕੱਟੜਾ ਹਾਈਵੇ ਦੇ ਨਿਰਮਾਣ ਅਧੀਨ ਪੁਲ ਥੱਲੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਟਰੱਕ ਡ੍ਰਾਈਵਰ ਨੇ ਧਾਰਮਿਕ ਸਥਾਨ ਤੇ ਜਾ ਰਹੇ ਬੁਲਟ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਗਲਤ ਸਾਈਡ ਜਾ ਕੇ ਜਬਰਦਸਤ ਟੱਕਰ ਮਾਰ ਦਿੱਤੀ। ਹਾਦਸੇ ‘ਚ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਮੌਕੇ ਤੇ ਮੌਜੂਦ ਲੋਕਾਂ ਨੇ ਟਰੱਕ ਡ੍ਰਾਈਵਰ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਹੈ।....
ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ : ਮੁੱਖ ਮੰਤਰੀ ਮਾਨ
ਪੰਜਾਬੀਆਂ ਨੇ ਦੁਨੀਆ ਭਰ ਵਿੱਚ ਸਫਲਤਾ ਦਾ ਮੁਕਾਮ ਹਾਸਲ ਕੀਤਾ ਪਰ ਪਿਛਲੀਆਂ ਸਰਕਾਰਾਂ ਦੀ ਪਿਛਾਂਹ ਖਿੱਚੂ ਸੋਚ ਕਾਰਨ ਆਪਣੇ ਸੂਬੇ ਵਿੱਚ ਅੱਗੇ ਵਧਣ ਦੇ ਮੌਕੇ ਨਾ ਮਿਲੇ ਪਟਿਆਲਾ ਵਿਖੇ ਹੋਈ ਸਰਕਾਰ-ਵਪਾਰ ਮਿਲਣੀ ਪਟਿਆਲਾ, 11 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਅੱਜ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ....
ਪੰਜਾਬ ਸਰਕਾਰ ਸੂਬੇ ‘ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ : ਅਨਮੋਲ ਗਗਨ ਮਾਨ
ਜੰਡਪੁਰ ਦੇ ਕਬੱਡੀ ਮੇਲੇ ‘ਚ ਪ੍ਰਬੰਧਕਾਂ ਤੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫਜ਼ਾਈ ਖਰੜ, 11 ਮਾਰਚ : ਪੰਜਾਬ ਦੇ ਸੈਰਕ ਸਪਾਟਾ, ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਮਹਿਮਾਨਨਿਵਾਜ਼ੀ ਅਤੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਚ ਪੰਜਾਬ ਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਯਤਨਸ਼ੀਲ ਹੈ। ਇਸੇ ਲਈ ਪੰਜਾਬ ਚ ਖੇਡਾਂ ਵਤਨ ਪੰਜਾਬ ਦਾ ਆਯੋਜਨ ਕਰਕੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਅੱਜ ਪਿੰਡ....
ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਮੋਹਾਲੀ ‘ਚ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦੀ ਉਸਾਰੀ ਦੀ ਸ਼ੁਰੂਆਤ
ਪੰਜਾਬ ‘ਚ ਬਣ ਰਹੀਆਂ ਨੇ ਕੁੱਲ 03 ਲੈਬਾਰਟਰੀਆਂ ਪਹਿਲਾਂ ਬਾਹਰਲੇ ਸੂਬਿਆਂ ‘ਚ ਭੇਜੇ ਜਾਂਦੇ ਸਨ ਸੈਂਪਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਮਾਰਚ : ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੋਹਾਲੀ ਫੇਜ਼-6 ਵਿਖੇ ਕਰੀਬ 2.5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਖੁਸ਼ਹਾਲ....
ਨਿਵੇਸ਼ਕਾਂ ਅਤੇ ਉਦਯੋਗ ਵਾਸਤੇ ਸੁਖਾਵਾਂ ਮਾਹੌਲ ਸਿਰਜਣ ਲਈ ਉਦਯੋਗਪਤੀਆਂ ਵੱਲੋਂ ਪੰਜਾਬ ਸਰਕਾਰ ਦੀ ਭਰਵੀਂ ਸ਼ਲਾਘਾ
ਸਰਕਾਰ-ਵਪਾਰ ਮਿਲਣੀ ਦੀ ਪਹਿਲਕਦਮੀ ਉਦਯੋਗਪਤੀਆਂ ਲਈ ਵਰਦਾਨ ਸਾਬਤ ਹੋਈ ਮਿਲਣੀ ਰਾਹੀਂ ਸਰਕਾਰ ਨਾਲ ਸਿੱਧੇ ਤੌਰ ਉੱਤੇ ਸੰਪਰਕ ਕਾਇਮ ਕਰਨ ਦੀ ਸਹੂਲਤ ਹਾਸਲ ਹੋਈ ਅਤੇ ਪੰਜਾਬ ਤਰਜੀਹੀ ਸਥਾਨ ਵਜੋਂ ਉੱਭਰਿਆ ਪਟਿਆਲਾ, 11 ਮਾਰਚ : ਨਿਵੇਸ਼ਕਾਂ ਅਤੇ ਉਦਯੋਗ ਲਈ ਸੁਖਾਵਾਂ ਮਾਹੌਲ ਪੈਦਾ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਪਟਿਆਲਾ ਦੇ ਸਨਅਤਕਾਰਾਂ ਨੇ ਅੱਜ ਕਿਹਾ ਕਿ “ਸਰਕਾਰ-ਵਪਾਰ ਮਿਲਣੀ” ਦੀ ਪਹਿਲਕਦਮੀ ਉਨ੍ਹਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜੋ ਸਰਕਾਰ ਨਾਲ ਸਿੱਧਾ ਸੰਪਰਕ ਕਾਇਮ ਕਰਨ ਦੀ ਸਹੂਲਤ....
ਸਰਕਾਰ ਉਦਯੋਗਿਕ ਫੋਕਲ ਪੁਆਇੰਟਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਵਚਨਬੱਧ - ਸਾਕਸ਼ੀ ਸਾਹਨੀ 
ਡਿਪਟੀ ਕਮਿਸ਼ਨਰ ਵੱਲੋਂ ਫੋਕਲ ਪੁਆਇੰਟਾਂ 'ਚ ਵਿਕਾਸ ਕਾਰਜਾਂ ਦਾ ਜਾਇਜ਼ਾ ਲੁਧਿਆਣਾ, 11 ਮਾਰਚ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਦੇ ਫੋਕਲ ਪੁਆਇੰਟਾਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਵੱਖ-ਵੱਖ ਵਿਭਾਗਾਂ, ਜਿਸ ਵਿੱਚ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ.), ਉਦਯੋਗਾਂ, ਨਗਰ ਨਿਗਮ ਲੁਧਿਆਣਾ (ਐਮ.ਸੀ.ਐਲ.), ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਆਦਿ ਸ਼ਾਮਲ ਸਨ ਨਾਲ ਮੀਟਿੰਗ ਦੌਰਾਨ ਸਾਹਨੀ ਨੇ ਜ਼ੋਰ ਦੇ ਕੇ....
ਵਿਧਾਇਕ ਗਰੇਵਾਲ ਵੱਲੋਂ ਹਲਕਾ ਪੂਰਵੀ ਅੰਦਰ ਕਰੀਬ 85 ਲੱਖ ਰੁਪਏ ਦੇ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ 
ਸੂਬਾ ਵਾਸੀਆਂ ਵੱਲੋਂ ਦਿੱਤੇ ਗਏ ਟੈਕਸਾਂ ਦਾ ਪੈਸਾ ਵਿਕਾਸ ਦੇ ਰੂਪ ਵਿੱਚ ਪਹੁੰਚ ਰਿਹਾ ਹੈ ਵਾਪਸ - ਵਿਧਾਇਕ ਗਰੇਵਾਲ ਕਿਹਾ ਤੁਸੀਂ ਭਰੋਸਾ ਬਣਾ ਕੇ ਰੱਖੋ ਅਸੀਂ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿਆਂਗੇ ਲੁਧਿਆਣਾ, 11 ਮਾਰਚ : ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਹਲਕੇ ਦੇ ਵੱਖ-ਵੱਖ ਵਾਰਡਾਂ ਚ ਕਰੀਬ 85 ਲੱਖ ਦੀ ਲਾਗਤ ਨਾਲ ਹੋਣ ਵਾਲੇ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਤੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ....
ਪ੍ਰਸ਼ਾਸਨ ਵੱਲੋਂ ਖਰਚਿਆਂ 'ਤੇ ਨਜ਼ਰ ਰੱਖਣ ਲਈ ਨਿਗਰਾਨ ਟੀਮਾਂ ਲਈ ਟ੍ਰੇਨਿੰਗ ਵਰਕਸ਼ਾਪ ਆਯੋਜਿਤ 
ਐਮ.ਸੀ.ਸੀ. ਲੇਖਾਕਾਰੀ ਟੀਮਾਂ, ਸਹਾਇਕ ਖਰਚ ਨਿਗਰਾਨ, ਏ.ਆਈ.ਐਮ.ਟੀ. ਅਤੇ ਹੋਰਾਂ ਨੂੰ ਆਪਣੀ ਭੂਮਿਕਾ ਬਾਰੇ ਦਿੱਤੀ ਸਿਖਲਾਈ ਲੁਧਿਆਣਾ, 11 ਮਾਰਚ : ਆਮ ਚੋਣਾਂ ਦੌਰਾਨ ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਦਿਆਂ, ਚੋਣ ਖਰਚੇ 'ਤੇ ਨਜ਼ਰ ਰੱਖਣ ਦੇ ਮਕਸਦ ਨਾਲ ਗਠਿਤ ਵੱਖ-ਵੱਖ ਟੀਮਾਂ ਦੀ ਭੂਮਿਕਾ ਅਤੇ ਜ਼ਿੰਮੇਵਾਰੀ ਨੂੰ ਸਮਝਾਉਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਚੋਣ ਅਮਲੇ ਲਈ ਵਿਸ਼ੇਸ਼ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ। ਚੋਣ ਪ੍ਰਕਿਰਿਆ ਦੌਰਾਨ ਉਮੀਦਵਾਰਾਂ ਦੇ ਚੋਣ ਖਰਚਿਆਂ ਦੀ ਸਖ਼ਤ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ....
ਵਿਧਾਇਕ ਛੀਨਾ ਵੱਲੋਂ ਪਿੰਡ ਲੋਹਾਰਾ ਦੀ ਸਹਿਕਾਰੀ ਸਭਾ ਨੂੰ 11.68 ਲੱਖ ਰੁਪਏ ਦਾ ਮੁਨਾਫਾ ਵੰਡਿਆ
ਲੁਧਿਆਣਾ, 11 ਮਾਰਚ : ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਪਿੰਡ ਲੋਹਾਰਾ ਸਹਿਕਾਰੀ ਸਭਾ ਨੂੰ 11,68,900/- ਰੁਪਏ ਦਾ ਮੁਨਾਫਾ ਵੰਡਿਆ। ਵਿਧਾਇਕ ਛੀਨਾ ਨੇ ਕਿਹਾ ਕਿ ਪਹਿਲਾਂ ਸਰਕਾਰਾਂ ਸਿਰਫ਼ 10 ਫ਼ੀਸਦੀ ਮੁਨਾਫ਼ਾ ਦਿੰਦੀਆਂ ਸਨ ਪਰ ਜਦੋਂ ਤੋਂ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਮਾਨ ਸੰਭਾਲ ਹੈ ਸਰਕਾਰ ਮੈਂਬਰਾਂ ਨੂੰ 20 ਫੀਸਦੀ ਲਾਭਅੰਸ਼ ਦਿੰਦੀ ਹੈ। ਉਨ੍ਹਾਂ ਦੱਸਿਆ ਕਿ ਪਿੰਡ....
ਵਿਧਾਇਕ ਪਰਾਸ਼ਰ ਨੇ ਜਲ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ 2.84 ਕਰੋੜ ਰੁਪਏ ਦੇ 11 ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ
ਲੁਧਿਆਣਾ, 11 ਮਾਰਚ : ਜਲ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸੋਮਵਾਰ ਨੂੰ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ 2.84 ਕਰੋੜ ਰੁਪਏ ਦੇ 11 ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਇਨ੍ਹਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਨਵੀਆਂ ਜਲ ਸਪਲਾਈ ਲਾਈਨਾਂ ਅਤੇ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਸ਼ਾਮਲ ਹਨ। ਸੋਮਵਾਰ ਨੂੰ ਸ਼ੁਰੂ ਹੋਏ ਪ੍ਰੋਜੈਕਟਾਂ ਬਾਰੇ ਬੋਲਦਿਆਂ ਵਿਧਾਇਕ ਪਰਾਸ਼ਰ ਨੇ ਕਿਹਾ ਕਿ....
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 12 ਮਾਰਚ ਨੂੰ ਮੋਗਾ ਦੇ ਅਸਮਾਨ ਨੂੰ 'ਨੋ ਫਲਾਈ ਜ਼ੋਨ' ਕੀਤਾ ਘੋਸ਼ਿਤ
ਹੁਕਮਾਂ ਦੀ ਉਲੰਘਣਾ ਤੇ ਹੋਵੇਗੀ ਸਖਤ ਕਾਰਵਾਈ-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ, 11 ਮਾਰਚ : ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਮੋਗਾ ਵਿਖੇ ਸਰਕਾਰ-ਵਪਾਰ ਮਿਲਣੀ ਦੇ ਸਬੰਧ ਵਿੱਚ ਵਿਸ਼ੇਸ਼ ਤੌਰ ਉੱਪਰ ਪਹੁੰਚ ਰਹੇ ਹਨ। ਵੀ.ਵੀ.ਆਈ.ਪੀ. ਸੁਰੱਖਿਆ ਦੀ ਗੰਭੀਰਤਾ ਨੂੰ ਵਿਚਾਰਦੇ ਹੋਏ ਸੁਰੱਖਿਆ ਪ੍ਰਬੰਧਾਂ ਦੀ ਮਜ਼ਬੂਤੀ ਲਈ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੇ....
ਸਵੀਪ ਗਤੀਵਿਧੀਆਂ ਤਹਿਤ ਚਾਰਟ ਮੇਕਿੰਗ ਮੁਕਾਬਲੇ ਕਰਵਾਏ
ਸੰਗਰੂਰ, 11 ਮਾਰਚ : ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸੰਗਰੂਰ ਜਤਿੰਦਰ ਜੋਰਵਾਲ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਸੰਬੰਧੀ ਜਾਗਰੂਕ ਕਰਨ ਦੇ ਲਈ ਵੱਖ ਵੱਖ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਸੇ ਤਹਿਤ ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਵਿਖੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ। ਵਿਧਾਨ ਸਭਾ ਹਲਕਾ....
ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਚੈਕਿੰਗ ਦੌਰਾਨ ਅਬੋਹਰ ਵਿਖੇ 12 ਸਕੂਲੀ ਵੈਨਾਂ ਦੇ ਚਲਾਨ ਕੀਤੇ
ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਕਾਰਵਾਈਆਂ ਜਾਰੀ ਅਬੋਹਰ (ਫਾਜ਼ਿਲਕਾ), 11 ਮਾਰਚ : ਡਿਪਟੀ ਕਮਿਸ਼ਨਰ, ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਹੁਕਮਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ।....