ਮਾਲਵਾ

ਕੇਵੀਕੇ ਵਲੋਂ ਕਨੌਲਾ ਸਰੋਂ ਦੀ ਕਾਸ਼ਤ ਸਬੰਧੀ ਖੇਤ ਦਿਵਸ ਮਨਾਇਆ ਗਿਆ
ਫ਼ਤਹਿਗੜ੍ਹ ਸਾਹਿਬ, 06 ਮਾਰਚ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਪਿੰਡ ਬੋਰਾਂ ਵਿੱਖੇ ਗੋਭੀ ਸਰੋਂ ਦੀ ਸਫਲ ਕਾਸ਼ਤ ਸਬੰਧੀ ਆਈ.ਸੀ.ਏ.ਆਰ, ਅਟਾਰੀ ਦੀ ਅਗਵਾਈ ਹੇਠ ਖੇਤ ਦਿਵਸ ਮਨਾਇਆ ਗਿਆ। ਜਿਸ ਵਿੱਚ ਪਿੰਡ ਬੋਰਾਂ ਦੇ 50 ਕਿਸਾਨਾਂ ਨੇ ਹਿੱਸਾ ਲਿਆ। ਇਸ ਖੇਤ ਦਿਵਸ ਦੀ ਸ਼ੁਰੂਆਤ ਡਾ. ਅਜੈ ਕੁਮਾਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਸਾਰੇ ਕਿਸਾਨਾਂ ਦਾ ਸਵਾਗਤ ਕਰਦੇ ਹੋਏ ਕੀਤੀ ਅਤੇ ਨਾਲ ਹੀ ਉਨ੍ਹਾਂ ਨੇ ਕਨੌਲਾ ਸਰੋਂ ਦੀ ਸਫਲ ਕਾਸ਼ਤ ਤੇ ਚਾਨਣਾ ਪਾਇਆ ਅਤੇ....
ਕਮਿਸ਼ਨਰ ਖੇਤੀਬਾੜੀ ਵੱਲੋਂ ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ ਲਈ ਅਪੀਲ ਕੀਤੀ
ਕਮਿਸ਼ਨਰ ਖੇਤੀਬਾੜੀ ਸ੍ਰੀਮਤੀ ਨੀਲਿਮਾ ਨੇ ਪਿੰਡ ਗਡਹੇੜਾ, ਰਸੂਲਪੁਰ ਅਤੇ ਬਲਾੜ੍ਹੀ ਕਲਾਂ ਦਾ ਕੀਤਾ ਦੌਰਾ ਫਤਹਿਗੜ੍ਹ ਸਾਹਿਬ, 06 ਮਾਰਚ : ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਜਿਹੜੇ ਕਿਸਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਹਨ ਉਹ ਇਸ ਸਕੀਮ ਦਾ ਲਾਭ ਜ਼ਰੂਰ ਉਠਾਉਣ ਇਹ ਅਪੀਲ ਕਮਿਸ਼ਨਰ ਖੇਤੀਬਾੜੀ ਸ੍ਰੀਮਤੀ ਨੀਲਿਮਾ ਨੇ ਪਿੰਡ ਗਡਹੇੜਾ, ਰਸੂਲਪੁਰ ਅਤੇ ਬਲਾੜ੍ਹੀ ਕਲਾਂ ਦਾ ਦੌਰਾ ਕਰਨ ਮੌਕੇ ਕੀਤੀ। ਉਹਨਾਂ ਦੱਸਿਆ ਕਿ ਹਰ ਕਿਸਾਨ ਤੱਕ ਇਸ ਸਕੀਮ ਦਾ ਲਾਭ....
ਵਿਜ਼ੀਲੈਂਸ ਨੇ ਸਿਪਾਹੀ ਜਗਜੀਤ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਗ੍ਰਿਫਤਾਰ ਕੀਤਾ
ਫ਼ਤਹਿਗੜ੍ਹ ਸਾਹਿਬ, 06 ਮਾਰਚ : ਵਿਜੀਲੈਂਸ ਬਿਉਰੋ, ਪਟਿਆਲਾ ਰੇਂਜ ਪਟਿਆਲਾ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਵਿਜੀਲੈਂਸ ਬਿਉਰੋ, ਪਟਿਆਲਾ ਰੇਂਜ ਪਟਿਆਲਾ ਵਿੱਚ ਮੁਕੱਦਮਾ ਨੰਬਰ 12 ਮਿਤੀ 05.03.2024 ਅ/ਧ 7 ਪੀ.ਸੀ. ਐਕਟ 1988 ਐਜ ਅਮੈਂਡਡ ਬਾਏ ਪੀ.ਸੀ.(ਅਮੈਂਡਮੈਂਟ) ਐਕਟ 2018 ਤਹਿਤ ਮੁਕੱਦਮਾ ਖੁਸ਼ਪਾਲ ਸਿੰਘ ਪੁੱਤਰ ਸ੍ਰ: ਲਛਮਣ ਸਿੰਘ ਵਾਸੀ ਪਿੰਡ ਨੋਲੱਖਾ, ਤਹਿ: ਵਾ ਜਿਲਾ ਫਤਿਹਗੜ ਸਾਹਿਬ ਦੀ ਸ਼ਿਕਾਇਤ ਪਰ ਦਰਜ ਕੀਤਾ ਗਿਆ, ਕਿ ਮੁਦਈ ਖੁਸ਼ਪਾਲ ਸਿੰਘ ਨੇ ਇੱਕ ਦਰਖਾਸਤ ਬਾਬਤ....
ਚੋਣ ਪ੍ਰਚਾਰ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚੇ ਤੇ ਰੱਖੀ ਜਾਵੇਗੀ ਤਿੱਖੀ ਨਜ਼ਰ - ਵਧੀਕ ਜਿਲ੍ਹਾ ਚੋਣ ਅਫਸਰ
ਵਧੀਕ ਜਿਲ੍ਹਾ ਚੋਣ ਅਫਸਰ ਵੱਲੋਂ ਗਠਿਤ ਖਰਚਾ ਟੀਮਾਂ ਨੂੰ ਦਿੱਤੀ ਗਈ ਟ੍ਰੇਨਿੰਗ ਲੋਕ ਸਭਾ ਚੋਣਾਂ ਦੀ ਹੁਣ ਤੋਂ ਹੀ ਕੀਤੀ ਜਾਵੇ ਤਿਆਰੀ ਫਤਹਿਗੜ੍ਹ ਸਾਹਿਬ, 06 ਮਾਰਚ : ਲੋਕ ਸਭਾ ਚੋਣਾਂ ਦਾ ਕਿਸੇ ਸਮੇਂ ਵੀ ਐਲਾਨ ਹੋਣਾ ਸੰਭਵ ਹੈ ਇਸ ਲਈ ਅਗਾਮੀ ਲੋਕ ਸਭਾ ਚੋਣਾਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕਰਵਾੳਣ ਲਈ ਹੁਣ ਤੋਂ ਹੀ ਪੂਰੀ ਤਰ੍ਹਾਂ ਤਿਆਰੀ ਕੀਤੀ ਜਾਵੇ ਇਹ ਹਦਾਇਤਾਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਸਿੰਗਲ ਨੇ ਬਚੱਤ ਭਵਨ ਫਤਹਿਗੜ੍ਹ ਸਾਹਿਬ ਵਿਖੇ ੳਮੀਦਵਾਰਾਂ ਵੱਲੋਂ ਚੋਣ ਪ੍ਰਚਾਰ....
ਹੰਢਿਆਇਆ ਦੇ ਸਟੇਡੀਅਮ ਦੇ ਨਵੀਨੀਕਰਨ ਲਈ 32.50 ਲੱਖ ਰੁਪਏ ਜਾਰੀ : ਮੀਤ ਹੇਅਰ
ਖੇਡ ਵਿਭਾਗ ਵੱਲੋਂ ਨਗਰ ਪੰਚਾਇਤ ਲਈ ਫੰਡ ਮਨਜ਼ੂਰ ਬਰਨਾਲਾ, 6 ਮਾਰਚ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਦੱਸਿਆ ਕਿ ਹੰਢਿਆਇਆ ਦੇ ਸ੍ਰੀ ਗੁਰੂ ਤੇਗ਼ ਬਹਾਦਰ ਸਟੇਡੀਅਮ ਦੇ ਨਵੀਨੀਕਰਨ ਲਈ 32.50 ਲੱਖ ਰੁਪਏ ਜਾਰੀ ਕੀਤੇ ਗਏ ਹਨ। ਸਟੇਡੀਅਮ ਦੇ ਨਵੀਨੀਕਰਨ ਦੇ ਕੰਮ ਦੀ ਖੇਡ ਵਿਭਾਗ ਨੇ ਸਿਧਾਂਤਕ ਪ੍ਰਵਾਨਗੀ ਦਿੰਦਿਆਂ ਨਗਰ ਪੰਚਾਇਤ ਹੰਢਿਆਇਆ ਨੂੰ ਫੰਡ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਖੇਡ ਵਿਭਾਗ....
ਨਹਿਰੂ ਯੂਵਾ ਕੇਂਦਰ ਵੱਲੋਂ ਵੋਟਰ ਜਾਗਰੂਕਤਾ ਅਭਿਆਨ ਅਤੇ ਨੇਬਰਹੁੱਡ ਯੂਥ ਪਾਰਲੀਮੈਂਟ ਤਹਿਤ ਜਿਲ੍ਹਾ ਪੱਧਰੀ ਸਮਾਰੋਹ ਕਰਵਾਇਆ ਗਿਆ
ਫਾਜ਼ਿਲਕਾ, 6 ਮਾਰਚ : ਯੂਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੂਵਾ ਕੇਂਦਰ ਫਾਜਿਲਕਾ/ਫਿਰੋਜਪੁਰ ਵੱਲੋ ਜਿਲ੍ਹਾ ਯੂਥ ਅਫਸਰ ਮੈਡਮ ਮਨੀਸ਼ਾ ਅਤੇ ਸਹਾਇਕ ਲੇਖਾ ਤੇ ਪ੍ਰੋਗਰਾਮ ਅਫਸਰ ਸ. ਮਨਜੀਤ ਸਿੰਘ ਭੁੱਲਰ ਦੀ ਅਗਵਾਈ ਵਿਚ ਵੋਟਰ ਜਾਗਰੂਕਤਾ ਅਭਿਆਨ ਅਤੇ ਨੇਬਰਹੁੱਡ ਯੂਥ ਪਾਰਲੀਮੈਂਟ ਤਹਿਤ ਪ੍ਰੋਗਰਾਮ ਐਮ ਆਰ ਕਾਲਜ ਫਾਜਿਲਕਾ ਵਿਖੇ ਜਿਲ੍ਹਾ ਪੱਧਰੀ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਤਹਿਸੀਲਦਾਲ ਫਾਜਿਲਕਾ ਵਿਪਨ ਕੁਮਾਰ ਮੁੱਖ ਮਹਿਮਾਨ ਅਤੇ ਪ੍ਰਿੰਸੀ. ਡਾਕ. ਮਨਜੀਤ ਸਿੰਘ ਵਿਸ਼ੇਸ਼....
ਸੀਐਮ ਦੀ ਯੋਗਸ਼ਾਲਾ ਲਈ ਟੇ੍ਰਨਰਾਂ ਦੀ ਗਿਣਤੀ ਵਧੀ, ਲੋਕ ਉਤਸਾਹ ਨਾਲ ਵੱਧ ਚੜ ਕੇ ਲੈ ਰਹੇ ਹਨ ਭਾਗ
ਜ਼ਿਲ੍ਹੇ ਦੇ ਸਮੂਹ ਬਲਾਕਾਂ ਵਿਚ ਲਗ ਰਹੀ ਹੈ ਸੀਐਮ ਯੋਗਸ਼ਾਲਾ ਫਾਜਿਲ਼ਕਾ, 06 ਮਾਰਚ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਨੂੰ ਫਾਜਿ਼ਲਕਾ ਜ਼ਿਲ੍ਹੇ ਵਿਚ ਵੱਡਾ ਹੁਲਾਰਾ ਮਿਲ ਰਿਹਾ ਹੈ। ਲੋਕ ਵੱਧ ਚੜ ਕੇ ਸੀ.ਐਮ. ਯੋਗਸ਼ਾਲਾ ਵਿਚ ਹਿੱਸਾ ਲੈ ਰਹੇ ਹਨ ਜਿਸ ਤਹਿਤ ਇੱਥੇ ਯੋਗਾ ਟੇ੍ਰਨਰਾਂ ਦੀ ਗਿਣਤੀ 11 ਤੋਂ ਵੱਧ ਕੇ 22 ਹੋ ਗਈ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ....
ਇੱਕ ਮਾਸੂਮ ਨਬਾਲਿਗ ਲੜਕੀ ਦੀ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਫਾਜ਼ਿਲਕਾ ਵੱਲੋਂ ਰੋਕਿਆ ਗਿਆ ਬਾਲ ਵਿਆਹ
ਫਾਜ਼ਿਲਕਾ, 06 ਮਾਰਚ : ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰੀਤੂ ਬਾਲਾ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਇੱਕ ਹੋਰ ਧੀ ਦਾ ਬਾਲ ਵਿਆਹ ਰੁਕਵਾ ਕੇ ਉਸਦੀ ਜਿੰਦਗੀ ਬਚਾਈ। ਜ਼ਿਲ੍ਹੇ ਵਿੱਚ ਇੱਕ 17 ਸਾਲ ਦੀ ਨਬਾਲਿਗ ਬੱਚੀ ਦਾ ਵਿਆਹ 26 ਸਾਲ ਦੇ ਲੜਕੇ ਨਾਲ ਹੋਣ ਜਾ ਰਿਹਾ ਸੀ। ਵਿਆਹ ਦੀ ਸੂਚਨਾ ਮਿਲਣ ਤੇ ਤੁਰੰਤ ਕਾਰਵਾਈ ਕਰਦੇ ਹੋਏ ਬੱਚੀ ਦੇ ਪਿੰਡ ਜਾ ਕੇ ਮਾਤਾ ਪਿਤਾ ਨਾਲ ਗੱਲਬਾਤ ਕੀਤੀ ਅਤੇ ਲੜਕੇ ਦੇ ਪਰਿਵਾਰ ਨਾਲ ਤਾਲਮੇਲ ਕੀਤਾ। ਦੋਨਾਂ ਧਿਰਾਂ ਨੂੰ ਇਸ ਬਾਲ ਵਿਆਹ ਨੂੰ ਨਾ ਕਰਨ ਲਈ ਸਖਤ ਆਦੇਸ਼ ਦਿੱਤੇ....
ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਰ-2 ਤਹਿਤ ਕਰਵਾਏ ਜਾਣ ਵਾਲੇ ਕੰਮਾਂ ਸਬੰਧੀ ਕੀਤੀ ਗਈ ਰੀਵਿਊ ਮੀਟਿੰਗ-ਡਿਪਟੀ ਕਮਿਸ਼ਨਰ
ਫ਼ਰੀਦਕੋਟ 06 ਮਾਰਚ : ਡਿਪਟੀ ਕਮਿਸ਼ਨਰ -ਕਮ-ਚੇਅਰਪਰਸਨ ਜਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਰ-2 ਤਹਿਤ ਕਰਵਾਏ ਜਾਣ ਵਾਲੇ ਕੰਮਾਂ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਵਲੋਂ ਪਿੰਡਾਂ ਵਿੱਚ ਬਣਾਏ ਜਾਣ ਵਾਲੇ ਨਿੱਜੀ ਪਖਾਨਿਆ ਸਬੰਧੀ ਜਾਣਕਾਰੀ ਲੈਂਦਿਆ, ਉਨ੍ਹਾਂ ਆਦੇਸ਼ ਦਿੱਤੇ ਕਿ ਜੋ ਲਾਭਪਾਤਰੀ ਆਪਣਾ ਮੰਨਜੂਰ ਹੋਇਆ ਨਿੱਜੀ ਪਖਾਨਾ ਨਹੀਂ ਬਣਾ ਰਹੇ, ਉਹਨਾਂ ਨੂੰ....
ਲੋਕ ਸਭਾ ਚੋਣਾਂ 2024 ਮਾਡਲ ਕੋਡ ਆਫ ਕੰਡਕਟ ਸਬੰਧੀ ਦਿੱਤੀ ਗਈ ਟ੍ਰੇਨਿੰਗ- ਰਿਟਰਨਿੰਗ ਅਫਸਰ ਫਰੀਦਕੋਟ
ਫ਼ਰੀਦਕੋਟ 06 ਮਾਰਚ : ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਲੋਕ ਸਭਾ ਚੋਣ 2024 ਮਾਡਲ ਕੋਡ ਆਫ ਕੰਡਕਟ, ਲਾਅ ਐਂਡ ਆਰਡਰ ਅਤੇ ਸ਼ਿਕਾਇਤਾਂ ਸਬੰਧੀ ਹਲਕਾ ਫਰੀਦਕੋਟ ਵਿਚ ਪੈਂਦੇ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ, ਨੋਡਲ ਅਫਸਰਾਂ, ਇਨਕਮ ਟੈਕਸ ਵਿਭਾਗ, ਪੁਲਿਸ ਵਿਭਾਗ ਅਤੇ ਐਕਸਾਈਜ ਵਿਭਾਗ ਨੂੰ ਟ੍ਰੇਨਿੰਗ ਦਿੱਤੀ ਗਈ। ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਵੱਲੋਂ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ ਅਤੇ ਸਮੂਹ ਨੋਡਲ ਅਫਸਰਾਂ ਨੂੰ....
ਰਜੌਰੀ ’ਚ ਅਚਾਨਕ ਗੋਲੀ ਲੱਗਣ ਕਾਰਨ ਅਕਾਲਗੜ੍ਹ ਕਲਾਂ ਦਾ ਜਵਾਨ ਸ਼ਹੀਦ, ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ
ਗੁਰੂਸਰ ਸੁਧਾਰ, 5 ਮਾਰਚ : ਪਿੰਡ ਅਕਾਲਗੜ੍ਹ ਕਲਾਂ ਦੇ ਫੌਜੀ ਜਵਾਨ ਬਲਵੀਰ ਸਿੰਘ (29) ਦੀ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਕੰਟਰੋਲ ਰੇਖਾ ’ਤੇ ਅਚਾਨਕ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ। ਇਸ ਦੀ ਮ੍ਰਿਤਕ ਦੇਹ ਬਾਅਦ ਦੁਪਿਹਰ ਜੱਦੀ ਪਿੰਡ ਪੁੱਜਣ ’ਤੇ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਬਲਵੀਰ ਸਿੰਘ ਦਾ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਸਸਕਾਰ ਕੀਤਾ ਗਿਆ। ਜਿਸ ਦੌਰਾਨ ਪਰਿਵਾਰਕ ਮੈਂਬਰਾਂ, ਰਿਸਤੇਦਾਰਾਂ, ਸ਼ਹੀਦ ਦੀ ਬਟਾਲੀਅਨ ਦੇ ਫ਼ੌਜੀ ਜਵਾਨਾਂ ਤੇ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਤਰ ਹੋਏ ਇਲਾਕਾ ਵਾਸੀਆਂ....
ਰਵਨੀਤ ਬਿੱਟੂ, ਆਸ਼ੂ, ਸੰਜੇ ਤਲਵਾਰ, ਸ਼ਾਮ ਸੁੰਦਰ ਅਰੋੜਾ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 
ਵਿਧਾਨ ਸਭਾ ਦੇ ਸਪੀਕਰ ਨੂੰ ਤਾਲਾ ਲਾਉਣ ਲਈ ਕਹਿਣ ਵਾਲੇ ਮੁੱਖ ਮੰਤਰੀ ਮਾਨ ਖਿਲਾਫ ਵੀ ਐਫਆਈਆਰ ਦਰਜ ਕੀਤੀ ਜਾਵੇ : ਰਵਨੀਤ ਬਿੱਟੂ ਰਵਨੀਤ ਬਿੱਟੂ, ਭਾਰਤ ਭੂਸ਼ਣ ਆਸ਼ੂ, ਸੰਜੇ ਤਲਵਾਰ, ਸ਼ਾਮ ਸੁੰਦਰ ਅਰੋੜਾ ਨੂੰ ਲੁਧਿਆਣਾ ਪੁਲਿਸ ਨੇ 28 ਫਰਵਰੀ U/S 353,186,149 ਆਈ.ਪੀ.ਸੀ. ਨੂੰ ਦਰਜ ਐਫ.ਆਈ.ਆਰ. ਤਹਿਤ ਗ੍ਰਿਫਤਾਰ ਕਰਨ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਤਨਿਸ਼ ਗੋਇਲ ਦੇ ਸਾਹਮਣੇ ਪੇਸ਼ ਕੀਤਾ ਗਿਆ ਲੁਧਿਆਣਾ, 5 ਮਾਰਚ : ਰਵਨੀਤ ਬਿੱਟੂ, ਭਾਰਤ ਭੂਸ਼ਣ....
ਕੋਟਕਪੂਰਾ ਸ਼ੋਸ਼ਲ ਵੈਲਫੇਅਰ ਕੌਂਸਲ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਪ੍ਰਸੰਸਾਯੋਗ : ਸਪੀਕਰ ਸੰਧਵਾਂ
ਲੋੜਵੰਦ ਲੜਕੀਆਂ ਦੇ ਵਿਆਹ ਸਮਾਰੋਹ ਲਈ ਇਕ ਲੱਖ ਰੁਪਏ ਦਾ ਚੈੱਕ ਕੀਤਾ ਭੇਂਟ ਕੋਟਕਪੂਰਾ, 5 ਮਾਰਚ : ਕੋਟਕਪੂਰਾ ਸ਼ੋਸ਼ਲ ਵੈਲਫੇਅਰ ਕੌਂਸਲ (ਰਜਿ:) ਵਲੋਂ ਪਿਛਲੇ ਕਰੀਬ 3 ਦਹਾਕਿਆਂ ਤੋਂ ਗਰੀਬ ਤੇ ਜਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮਾਰੋਹਾਂ ਵਿੱਚ ਯੋਗਦਾਨ ਪਾਉਣ ਬਦਲੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਵਲੋਂ ਸੰਸਥਾ ਦੇ ਪ੍ਰਧਾਨ ਮਨਮੋਹਨ ਸ਼ਰਮਾ ਅਤੇ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੂੰ ਇਕ ਲੱਖ ਰੁਪਏ ਦਾ ਚੈੱਕ ਸੌਂਪਦਿਆਂ ਸੰਸਥਾ ਦੇ ਉਕਤ ਉਪਰਾਲੇ ਦੀ....
ਪੱਲਸ ਪੋਲੀਓ ਮੁਹਿੰਮ ਸਫਲਤਾ ਪੂਰਵਕ ਸੰਪੰਨ, 59262 ਬੱਚਿਆਂ ਨੂੰ ਪਿਲਾਈਆਂ ਬੂੰਦਾਂ
ਫ਼ਰੀਦਕੋਟ 5 ਮਾਰਚ : ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਮਿਤੀ 3 ਤੋਂ 5 ਮਾਰਚ ਤੱਕ ਚੱਲੀ ਪੱਲਸ ਪੋਲੀਓ ਮੁਹਿੰਮ ਦੌਰਾਨ ਜਿਲ੍ਹੇ ਭਰ ਵਿੱਚ ਕੁੱਲ 59262 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਇਸ ਮੌਕੇ ਸਿਵਲ ਸਰਜਨ ਡਾ. ਮਨਿੰਦਰ ਪਾਲ ਸਿੰਘ ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ ਵਾਲੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ, ਸਹਿਯੋਗੀ ਵਿਭਾਗਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਸਿਹਤ ਵਿਭਾਗ ਦੇ ਅਜਿਹੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਵਿੱਚ ਸਮਾਜ ਸੇਵੀ....
ਮੁੱਖ ਖੇਤੀਬਾੜੀ ਅਫਸਰ ਨੇ ਖੇਤੀ ਗਤੀਵਿਧੀਆਂ ਦੀ ਪ੍ਰਗਤੀ ਸਬੰਧੀ ਜਿਲ੍ਹਾ ਪੱਧਰੀ ਸਟਾਫ ਮੀਟਿੰਗ ਕੀਤੀ
ਫ਼ਰੀਦਕੋਟ 05 ਮਾਰਚ : ਡਾ. ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ ਡਾ. ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰੀ ਸਟਾਫ ਮੀਟਿੰਗ ਕੀਤੀ ਗਈ, ਜਿਸ ਵਿੱਚ ਜਿਲ੍ਹੇ ਦੇ ਬਲਾਕ ਖੇਤੀਬਾੜੀ ਅਫਸਰ, ਖੇਤੀਬਾੜੀ ਵਿਕਾਸ ਅਫਸਰ, ਇੰਜੀਨੀਅਰਿੰਗ ਵਿੰਗ, ਅੰਕੜਾ ਵਿੰਗ, ਆਤਮਾ ਵਿੰਗ, ਦਫਤਰ ਸਹਾਇਕ ਗੰਨਾ ਵਿਕਾਸ ਅਫਸਰ, ਦਫਤਰ ਜਿਲ੍ਹਾ ਸਿਖਲਾਈ ਅਫਸਰ ਅਤੇ ਮਾਰਕੀਟਿੰਗ ਵਿੰਗ ਦੇ ਅਧਿਕਾਰੀਆਂ ਵੱਲੋਂ ਭਾਗ ਲਿਆ ਗਿਆ।