ਮਾਲਵਾ

ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੋਗਾ ਦੀ ਪੁਲਿਸ ਵੱਲੋਂ ਟਰੈਫਿਕ ਅਤੇ ਕਾਨੂੰਨ ਵਿਵਸਥਾ ਵਿੱਚ ਸੁਧਾਰ ਲਿਆਉਣ ਲਈ ਵਿਸ਼ੇਸ਼ ਯਤਨ
ਵਿਧਾਇਕ ਅਮਨਦੀਪ ਕੌਰ ਅਰੋੜਾ ਨੇ 4 ਨਵੇਂ ਪੀ.ਸੀ.ਆਰ ਮੋਟਰਸਾਇਕਲ ਅਤੇ 4 ਨਵੀਆਂ ਵਿਕਟਰ ਐਕਟਿਵਾ ਨੂੰ ਹਰੀ ਝੰਡੀ ਦਿੱਤੀ ਮੋਗਾ, 28 ਅਕਤੂਬਰ 2024 : ਮੋਗਾ ਜ਼ਿਲ੍ਹੇ ਵਿੱਚ ਟ੍ਰੈਫਿਕ ਦੀ ਸਥਿਤੀ, ਖਾਸ ਤੌਰ 'ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ, ਨਿਵਾਸੀਆਂ ਲਈ ਲੰਬੇ ਸਮੇਂ ਤੋਂ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਸੀ। ਹਾਲਾਂਕਿ, ਹਾਲ ਹੀ ਵਿੱਚ ਸ੍ਰੀ ਅਜੈ ਗਾਂਧੀ, ਆਈ.ਪੀ.ਐਸ, ਦੀ ਨਵੇਂ ਐਸ.ਐਸ.ਪੀ ਮੋਗਾ ਵਜੋਂ ਹੋਈ ਨਿਯੁਕਤੀ ਨਾਲ, ਟ੍ਰੈਫਿਕ ਪ੍ਰਬੰਧਨ ਅਤੇ ਕਾਨੂੰਨ ਲਾਗੂ ਕਰਨ ਦੋਵਾਂ ਵਿੱਚ ਸ਼ਾਨਦਾਰ ਸੁਧਾਰ ਹੋਏ....
ਵਿਧਾਇਕ ਪਠਾਨਮਾਜਰਾ ਦੀ ਪਤਨੀ ਸਮੇਤ 7 ਖਿਲਾਫ ਧੋਖਾਧੜੀ ਦਾ ਮਾਮਲਾ ਦਰਜ 
ਸੁਧਾਰ, 27 ਅਕਤੂਬਰ 2024 : ਥਾਣਾ ਸੁਧਾਰ ਦੀ ਪੁਲਿਸ ਨੇ ਸਨੌਰ ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਗੁਰਪ੍ਰੀਤ ਕੌਰ 'ਤੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਦਰਅਸਲ ਪੁਲਿਸ ਨੇ ਐਨਆਰਆਈ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਗੁਰਪ੍ਰੀਤ ਕੌਰ ਅਤੇ ਉਸ ਦੇ ਸਾਥੀਆਂ ਸਮੇਤ 7 ਖਿਲਾਫ ਇਹ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਉਹਨਾਂ ਨੇ ਬਜ਼ੁਰਗ ਪ੍ਰਵਾਸੀ ਨਛੱਤਰ ਸਿੰਘ ਦੇ ਘਰ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਥਾਣਾ ਸੁਧਾਰ....
ਅੰਨ ਅਤੇ ਅੰਨਦਾਤੇ ਦੀ ਬੇਕਦਰੀ ਦਾ ਸਰਾਪ ਭਾਰਤੀ ਜਨਤਾ ਪਾਰਟੀ ਦੀ ਬੇੜੀ ਡੋਬ ਦੇਵੇਗਾ : ਬਰਸਟ
ਦੇਸ਼ ਦੇ ਪ੍ਰਧਾਨ ਮੰਤਰੀ ਰਾਜ ਧਰਮ ਦੀ ਪਾਲਣਾ ਕਰਨ ਵਿੱਚ ਅਸਮਰੱਥ : ਸੂਬਾ ਜਨਰਲ ਸਕੱਤਰ ਚੰਡੀਗੜ੍ਹ, 27 ਅਕਤੂਬਰ, 2024 : ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਸ. ਹਰਚੰਦ ਸਿੰਘ ਬਰਸਟ ਨੇ ਪੰਜਾਬ ਵਿੱਚ ਅੰਨਦਾਤਾ ਅਤੇ ਅੰਨ ਦੀ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਬੇਕਦਰੀ ਦੀ ਸਖ਼ਤ ਨਿੰਦਾ ਕੀਤੀ ਹੈ। ਸ. ਬਰਸਟ ਨੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਭਾਰਤ ਦੇ ਸ਼ਾਸਤਰਾ ਅਨੁਸਾਰ ਅੰਨ ਦੀ ਬੇਕਦਰੀ....
ਪੰਜਾਬ ਸਰਕਾਰ ਕਿਸਾਨਾਂ, ਆੜਤੀਆਂ ਅਤੇ ਸ਼ੈਲਰ ਮਾਲਕਾਂ ਨਾਲ ਡੱਟ ਕੇ ਖੜੀ ਹੈ : ਕੈਬਨਿਟ ਮੰਤਰੀ ਚੀਮਾ
ਕੈਬਨਿਟ ਮੰਤਰੀ ਚੀਮਾ ਵੱਲੋਂ ਦਿੜ੍ਹਬਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ ਦਿੜ੍ਹਬਾ, 27 ਅਕਤੂਬਰ 2024 : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਅਨਾਜ ਮੰਡੀ ਦਿੜ੍ਹਬਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੇ ਝੋਨੇ ਦੀ ਕਰਵਾਈ ਜਾ ਰਹੀ ਲਿਫਟਿੰਗ ਦਾ ਅਚਨਚੇਤ ਨਿਰੀਖਣ ਕੀਤਾ। ਉਹਨਾਂ ਨੇ ਮੌਕੇ ਤੇ ਮੌਜੂਦ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਝੋਨੇ ਦੇ ਸਮੁੱਚੇ ਸੀਜ਼ਨ ਦੌਰਾਨ ਖਰੀਦ, ਲਿਫਟਿੰਗ....
ਰਾਜਪਾਲ ਕਟਾਰੀਆ ਵੱਲੋਂ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਵੱਲ ਜ਼ੋਰ ਦੇਣ ਦਾ ਸੱਦਾ
ਰਾਜਪਾਲ ਪੰਜਾਬ ਪਬਲਿਕ ਸਕੂਲ ਨਾਭਾ ਦੇ 64ਵੇਂ ਸਥਾਪਨਾ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ ਨਾਭਾ, 27 ਅਕਤੂਬਰ 2024 : ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਇੱਥੇ ਪੰਜਾਬ ਪਬਲਿਕ ਸਕੂਲ, ਨਾਭਾ 64ਵੇਂ ਸਥਾਪਨਾ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਅਧਿਆਪਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਵਿਦਿਆਰਥੀਆਂ ਦੇ ਬੌਧਿਕ ਗਿਆਨ ਨੂੰ ਵਿਕਸਤ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਚਰਿੱਤਰ ਨਿਰਮਾਣ ਵੱਲ ਵਿਸ਼ੇਸ਼ ਤਵੱਜੋ ਦੇਣ। ਸ੍ਰੀ ਕਟਾਰੀਆ ਜੋ ਕਿ ਸਕੂਲ ਬੋਰਡ ਦੇ ਚੇਅਰਮੈਨ ਵੀ....
ਕੇਂਦਰ ਸਰਕਾਰ ਦੀ ਨਲਾਇਕੀ ਕਾਰਨ ਸਾਡੇ ਤੇ ਨਾਜ਼ੁਕ ਸਮਾਂ ਆਇਆ ਹੈ : ਤਰੁਨਪ੍ਰੀਤ ਸਿੰਘ ਸੌਂਦ 
ਖੰਨਾ, 26 ਅਕਤੂਬਰ 2024 : ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਨਿਰੀਖਣ ਕਰਨ ਲਈ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ਼ਿਖਾ ਭਗਤ ਵੀ ਮੌਜੂਦ ਸਨ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਖੰਨਾ ਮੇਰਾ ਵਿਧਾਨ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨੀ ਸੰਕਟ ਦੇ ਹੱਲ ਲਈ ਕਰਨ ਪਹਿਲਕਦਮੀ : ਡਾ. ਬਲਬੀਰ ਸਿੰਘ
ਪੰਜਾਬ ਨੂੰ ਬਰਬਾਦ ਕਰਨ ਲਈ ਚੱਲੀਆਂ ਜਾ ਰਹੀਆਂ ਨੇ ਲੂੰਬੜ ਚਾਲਾਂ-ਸਿਹਤ ਮੰਤਰੀ ਵੱਡੇ ਉਦਯੋਗਿਕ ਘਰਾਣਿਆਂ ਨੂੰ ਲਾਭ ਦੇਣ ਲਈ ਪੰਜਾਬ ਦੇ ਕਿਸਾਨ, ਮਜ਼ਦੂਰ, ਆੜਤੀਆ ਤੇ ਸੈਲਰ ਮਾਲਕਾਂ ਨੂੰ ਖ਼ਤਮ ਕਰਨ ਦੀ ਸਾਜਿਸ਼-ਡਾ. ਬਲਬੀਰ ਸਿੰਘ ਡਾ. ਬਲਬੀਰ ਸਿੰਘ ਪਟਿਆਲਾ ਅਨਾਜ ਮੰਡੀ 'ਚ ਪੁੱਜੇ, ਆੜਤੀਆਂ ਤੇ ਕਿਸਾਨਾਂ ਨਾਲ ਮੁਲਾਕਾਤ 'ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੀ ਕਰੇਗੀ ਰਾਖੀ' ਪਟਿਆਲਾ, 26 ਅਕਤੂਬਰ 2024 : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ....
ਜ਼ਿਮਨੀ ਚੋਣ ਗਿੱਦੜਬਾਹਾ ਲਈ ਅਜ਼ਾਦ ਉਮੀਦਵਾਰ ਵਜੋਂ ਜਗਮੀਤ ਬਰਾੜ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ
ਗਿੱਦੜਬਾਹਾ, 26 ਅਕਤੂਬਰ 2024 : ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ 25 ਅਕਤੂਬਰ ਨੂੰ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵੱਲੋਂ ਗਿੱਦੜਬਾਹਾ ਜ਼ਿਮਨੀ ਚੋਣ ਲਈ ਰਿਟਰਨਿੰਗ ਅਫ਼ਸਰ ਗਿੱਦੜਬਾਹਾ ਜਸਪਾਲ ਸਿੰਘ ਕੋਲ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਗਏ। ਦੱਸ ਦਈਏ ਕਿ ਸਾਲ 1980 ਵਿਚ ਪ੍ਰਕਾਸ਼ ਸਿੰਘ ਬਾਦਲ ਦੇ ਖ਼ਿਲਾਫ਼ ਗਿਦੜਬਾਹਾ ਹਲਕੇ ਤੋਂ ਹੀ ਚੋਣ ਲੜਕੇ ਸਿਆਸੀ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਜਗਮੀਤ ਸਿੰਘ ਬਰਾੜ ਨੇ ਮੁੜ ਗਿੱਦੜਬਾਹਾ ਹਲਕੇ ਤੋਂ ਚੋਣ ਲੜਣ ਲਈ ਆਜ਼ਾਦ....
ਫਤਿਹਗੜ੍ਹ ਚੂੜੀਆਂ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ
ਫਤਿਹਗੜ੍ਹ ਚੂੜੀਆਂ, 25 ਅਕਤੂਬਰ : ਫਤਿਹਗੜ੍ਹ ਚੂੜੀਆਂ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਸਨ ਤੇ ਅਚਾਨਕ ਇੱਕ ਤੇਜ਼ ਰਫਤਾਰ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ....
ਯੁਵਕ ਸੇਵਾਵਾਂ ਵਿਭਾਗ ਵੱਲੋਂ ਵਿੱਤੀ ਸਹਾਇਤਾ ਗ੍ਰਾਂਟ ਪ੍ਰਾਪਤ ਕਰਨ ਲਈ ਮੰਗੀਆਂ ਫਾਈਲਾਂ
ਪੇਂਡੂ ਯੁਵਕ ਕਲੱਬਾਂ ਨੂੰ ਆਪਣੀ ਵੱਖ-ਵੱਖ ਗਤੀਵਿਧੀਆਂ ਵਾਲੀ ਫਾਈਲ 10 ਨਵੰਬਰ ਤੱਕ ਜਮ੍ਹਾਂ ਕਰਵਾਉਣੀ ਲਾਜ਼ਮੀ ਲੁਧਿਆਣਾ, 24 ਅਕਤੂਬਰ 2024 : ਪੰਜਾਬ ਸਰਕਾਰ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲਾਂ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੂਨਦਾਨ, ਪਿੰਡ ਵਿੱਚ ਪੌਦੇ ਲਗਾਉਣ, ਮੈਡੀਕਲ ਕੈਂਪ, ਸਮਾਜ ਸੇਵਾ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਆਧਾਰ ਤੇ ਵਿੱਤੀ ਸਹਾਇਤਾ ਦੇਣ ਲਈ....
ਅਧਿਕਾਰੀ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਹੋਣਾ ਯਕੀਨੀ ਬਣਾਉਣ: ਹਰਦੀਪ ਮੁੰਡੀਆਂ
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਪੁੱਡਾ/ਗਮਾਡਾ ਦੇ ਇੰਜੀਨੀਅਰਿੰਗ ਵਿੰਗ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਸੂਬਾ ਵਾਸੀਆਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਮੁਹਾਲੀ, 24 ਅਕਤੂਬਰ 2024 : ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਵਿਭਾਗ ਦੇ ਕੰਮ-ਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਂਦੀ ਜਾਵੇ ਅਤੇ ਚਲਾਏ ਜਾ ਰਹੇ ਵਿਕਾਸ ਦੇ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਅੱਜ ਇੱਥੇ....
ਮੁੱਖ ਮੰਤਰੀ ਮਾਨ ਵੱਲੋਂ ਬਠਿੰਡਾ ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਉਦਘਾਟਨ
ਬਠਿੰਡਾ, 24 ਅਕਤੂਬਰ 2024 : ਬਠਿੰਡਾ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 41 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰਾਜੈਕਟ ਨਵਾਂ ਬਣਿਆ ਗਰਲਜ਼ ਸਕੂਲ ਤੇ ਬਲਵੰਤ ਗਾਰਗੀ ਆਡੀਟੋਰੀਅਮ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੇ। ਅੱਜ ਇੱਥੇ ਬਲਵੰਤ ਗਾਰਗੀ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਵ-ਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ।....
ਪੰਜਾਬ ਸਰਕਾਰ ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪ੍ਰਮੁੱਖ ਤਰਜੀਹ: ਭਗਵੰਤ ਮਾਨ
11 ਕਰੋੜ ਦੀ ਲਾਗਤ ਨਾਲ ਬਣੀ ਸ਼ਹੀਦ ਮੇਜਰ ਰਵੀਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਕੀਤੀ ਲੋਕਾਂ ਨੂੰ ਸਮਰਪਿਤ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਆਪ ਸਰਕਾਰ ਦੀਆਂ ਪੰਜ ਪ੍ਰਮੁੱਖ ਤਰਜੀਹਾਂ: ਮੁੱਖ ਮੰਤਰੀ ਬਠਿੰਡਾ, 24 ਅਕਤੂਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ 'ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ।....
ਭਗਵੰਤ ਮਾਨ ਵੱਲੋਂ ਲੜਕੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਇਮਾਰਤ ਲੋਕਾਂ ਨੂੰ ਸਮਰਪਿਤ
ਬਠਿੰਡਾ, 24 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ 'ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ। ਮਾਲ ਰੋਡ ’ਤੇ ਸਥਿਤ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਨੂੰ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਸਿੱਖਿਆ....
ਸੁਖ਼ਬੀਰ ਬਾਦਲ ਅਤੇ ਮਨਪ੍ਰੀਤ ਬਾਦਲ ਵਿਚਾਲੇ ਸੈਟਿੰਗ, ਦੋਵੇਂ ਆਪਸ ਵਿੱਚ ਆਹਮੋ ਸਾਹਮਣੇ ਲੜੇ ਤਾਂ ਦੋਹਾਂ ਦਾ ਬੁਰਾ ਹਾਲ ਹੋਵੇਗਾ : ਰਾਜਾ ਵੜਿੰਗ
ਗਿੱਦੜਬਾਹਾ, 24 ਅਕਤੂਬਰ, 2024 : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਜਾਰੀ ਫ਼ੁਰਮਾਨ ਨੂੰ ‘ਸਕ੍ਰਿਪਟਿਡ’ ਕਰਾਰ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਦੇ ਜ਼ਿਮਨੀ ਚੋਣਾਂ ਦੀ ਪ੍ਰਕ੍ਰਿਆ ਤੋਂ ਲਾਂਭੇ ਰਹਿਣ ਲਈ ਇਹ ਆਦੇਸ਼ ਆਇਆ ਹੈ, ਕਿਉਂਕਿ ਜੱਥੇਦਾਰ ਵੀ ਸੁਖਬੀਰ ਸਿੰਘ ਬਾਦਲ ਦੇ ਲੋਕ ਹਨ। ਰਾਜਾ ਵੜਿੰਗ ਨੇ ਕਿਹਾ ਕਿ ਉਹ ਅਕਾਲ ਤਖ਼ਤ ਦਾ ਸਨਮਾਨ ਕਰਦੇ ਹਨ, ਪਰ ‘ਉੱਥੇ ਬੈਠ ਕੇ ਜੋ....