ਮਾਲਵਾ

ਐਮ.ਐਲ.ਏ. ਸੇਖੋਂ ਨੇ ਪਿੰਡ ਦੀਪ ਸਿੰਘ ਵਾਲਾ ਵਿਖੇ ਆਮ ਆਦਮੀ ਕਲੀਨਿਕ  ਲੋਕਾਂ ਨੂੰ ਕੀਤਾ ਸਮਰਪਿਤ
ਫ਼ਰੀਦਕੋਟ 03 ਮਾਰਚ : ਮਾਨ ਸਰਕਾਰ ਦਾ ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਦੇਣ ਵਾਲਾ 'ਆਮ ਆਦਮੀ ਕਲੀਨਿਕ' ਮਾਡਲ ਲਗਾਤਾਰ ਅੱਗੇ ਵਧ ਰਿਹਾ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਨੇ ਪਿੰਡ ਦੀਪ ਸਿੰਘ ਵਾਲਾ ਵਿੱਚ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਹ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤਾ ਗਿਆ ਹੈ , ਤਾਂ....
ਸਪੀਕਰ ਸੰਧਵਾਂ ਨੇ ਖੇਡ ਸਟੇਡੀਅਮ ਜੈਤੋ ਵਿਖੇ ਦੂਜੀ ਪੰਜਾਬ ਵੈਟਰਨ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਕੀਤੀ ਸ਼ਿਰਕਤ 
ਖੇਡ ਸਟੇਡੀਅਮ ਦੀ ਨੁਹਾਰ ਬਦਲਣ ਲਈ 5 ਲੱਖ ਰੁਪਏ ਦੇਣ ਦਾ ਕੀਤਾ ਐਲਾਨ ਜੈਤੋ 03 ਮਾਰਚ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ, ਖੇਡ ਸਟੇਡੀਅਮ ਜੈਤੋ ਵਿਖੇ ਦੂਜੀ ਪੰਜਾਬ ਵੈਟਰਨ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ । ਇਸ ਮੌਕੇ ਉਹਨਾਂ ਦੇ ਨਾਲ ਐਮ.ਐਲ.ਏ ਜੈਤੋ ਅਮੋਲਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਪੀਕਰ ਸੰਧਵਾਂ ਨੇ ਖੇਡ ਸਟੇਡੀਅਮ ਜੈਤੋ ਦੀ ਨੁਹਾਰ ਬਦਲਣ ਲਈ ਪੰਜ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸਪੀਕਰ ਸੰਧਵਾਂ ਨੇ ਕਿਹਾ ਕਿ....
ਸਿਹਤ ਵਿਭਾਗ ਵਲੋਂ ਵੱਖ-ਵੱਖ ਥਾਵਾਂ ਤੇ ਬੂਥ ਲਗਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ
4 ਅਤੇ 5 ਮਾਰਚ ਨੂੰ ਘਰ ਘਰ ਜਾ ਕੇ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ -ਸਿਵਲ ਸਰਜਨ ਫਰੀਦਕੋਟ, 03 ਮਾਰਚ : ਸਿਹਤ ਵਿਭਾਗ ਫਰੀਦਕੋਟ ਵੱਲੋਂ ਅੱਜ ਜਿਲ੍ਹੇ ਭਰ ਵੱਖ-ਵੱਖ ਥਾਵਾਂ ਤੇ ਬੂਥ ਲਗਾ ਕੇ ਮੁਹਿੰਮ ਦੇ ਪਹਿਲੇ ਦਿਨ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਮੁਹਿੰਮ ਦਾ ਉਦਘਾਟਨ ਵੱਖ-ਵੱਖ ਥਾਵਾਂ ਤੇ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ ਚੰਦਰ ਸ਼ੇਖਰ ਕੱਕੜ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ ਰਾਜੀਵ ਭੰਡਾਰੀ ਨੇ....
ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ
ਵੱਖ ਵੱਖ ਥਾਵਾਂ ਤੇ ਆਖੰਡ ਪਾਠ ਦੇ ਭੋਗ ਵਿੱਚ ਕੀਤੀ ਸ਼ਿਰਕਤ ਕੋਟਕਪੂਰਾ 03 ਮਾਰਚ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਦੇ ਢੁਕਵੇ ਹੱਲ ਲਈ ਭਰੋਸਾ ਦਿਵਾਇਆ। ਇਸ ਉਪਰੰਤ ਸਪੀਕਰ ਸੰਧਵਾਂ ਨੇ ਵੱਖ ਵੱਖ ਥਾਵਾਂ, ਪਿੰਡ ਮੌੜ, ਬਲਾਕ ਕੋਟਕਪੂਰਾ ਵਿਖੇ ਮਾਸਟਰ ਕੁਲਦੀਪ ਸਿੰਘ ਦੇ ਘਰ, ਪਿੰਡ ਢਿੱਲਵਾਂ ਕਲਾਂ (ਕੋਟਕਪੂਰਾ-ਬਠਿੰਡਾ ਰੋਡ) ਵਿਖੇ ਸ੍ਰ. ਹਰਜੀਤ ਸਿੰਘ ਕੰਡਿਆਰਾ ਦੇ ਘਰ,ਪਿੰਡ ਨਾਨਕਸਰ, ਬਲਾਕ....
ਸਪੀਕਰ ਸੰਧਵਾਂ ਨੇ ਲਗਭਗ 37 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਨਵੇਂ ਪੁਲਾਂ ਦਾ ਨੀਂਹ ਪੱਥਰ ਰੱਖਿਆ 
ਕੋਟਕਪੂਰਾ 3 ਮਾਰਚ : ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਲਗਭਗ 37 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਨਵੇਂ ਪੁਲਾਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਹ ਪੁਲ ਲਗਭਗ 1950 ਦੇ ਬਣੇ ਹੋਏ ਸਨ ਜੋ ਕਿ ਖਸਤਾ ਹਾਲਤ ਵਿੱਚ ਸਨ ਅਤੇ ਭੀੜੇ ਬਣੇ ਹੋਣ ਕਾਰਨ ਵੱਡੇ ਵਹੀਕਲ ਲੰਘਾਉਣ ਵਿੱਚ ਬਹੁਤ ਦਿੱਕਤ ਆਉਂਦੀ ਹੈ । ਉਹਨਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਕਾਫੀ ਲੰਮੇ ਸਮੇਂ ਤੋਂ ਇਹਨਾਂ ਪੁਲਾਂ ਨੂੰ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ ਜਿਸ ਵਿੱਚ ਪਿੰਡ ਫਿਡੇ ਕਲਾਂ....
ਜਲਾਲਾਬਾਦ ਵਿੱਚ ਸਕੂਲ ਆਫ ਐਮੀਨੈਂਸ ਦਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕੀਤਾ ਉਦਘਾਟਨ 
ਕਿਹਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਬਣੇਗਾ ਮੋਹਰੀ ਜਲਾਲਾਬਾਦ 3 ਮਾਰਚ : ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਦੇ 13 ਸਕੂਲ ਆਫ ਐਮੀਨੈਸ ਲੋਕ ਸਮਰਪਿਤ ਕੀਤੇ ਹਨ। ਇਸੇ ਲੜੀ ਤਹਿਤ ਵਿੱਚ ਜਲਾਲਾਬਾਦ ਦੇ ਸਰਕਾਰੀ ਸਕੂਲ ਨੂੰ ਵੀ ਸਕੂਲ ਆਫ ਐਮੀਨੈਂਸ ਵਜੋਂ ਅੱਜ ਲੋਕ ਸਮਰਪਿਤ ਕੀਤਾ ਗਿਆ । ਇਹ ਸ਼ੁਭ ਕਾਰਜ ਇਥੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕੀਤਾ। ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ....
ਸਿੱਖਿਆ ਕ੍ਰਾਂਤੀ ਲਿਆ ਰਹੀ ਹੈ ਪੰਜਾਬ ਸਰਕਾਰ -ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ 
ਪਿੰਡ ਮੁਹੰਮਦ ਅਮੀਰਾ ਦੇ ਸਰਕਾਰੀ ਸਕੂਲ ਵਿੱਚ ਕਿਚਨ ਸ਼ੈਡ ਦਾ ਕੀਤਾ ਉਦਘਾਟਨ ਕਿਹਾ, ਸਾਰੇ ਸਕੂਲਾਂ ਨੂੰ ਬਣਾਵਾਂਗੇ ਸ਼ਾਨਦਾਰ ਫਾਜ਼ਿਲਕਾ 3 ਮਾਰਚ : ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਮਿਡ ਡੇ ਮੀਲ ਦੇ ਕਿਚਨ ਸੈਡ ਦਾ ਉਦਘਾਟਨ ਕੀਤਾ। ਇਸ ਮੌਕੇ ਉਨਾਂ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆ ਰਹੀ ਹੈ । ਉਨਾਂ ਆਖਿਆ ਕਿ ਜਦ ਸਾਡੀ ਨਵੀਂ....
ਅਰਨੀ ਵਾਲਾ ਵਿੱਚ ਸਕੂਲ ਆਫ ਐਮੀਨੈਂਸ ਲੋਕ ਸਮਰਪਿਤ, ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕੀਤਾ ਉਦਘਾਟਨ 
ਫਾਜ਼ਿਲਕਾ 3 ਮਾਰਚ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਬਦਲਾਵਾਂ ਦੀ ਲੜੀ ਵਿੱਚ ਅੱਜ ਮੰਡੀ ਅਰਨੀਵਾਲਾ ਵਿਖੇ ਸਕੂਲ ਆਫ ਐਮੀਨਸ ਨੂੰ ਲੋਕ ਸਮਰਪਿਤ ਕੀਤਾ ਗਿਆ। ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਇਸ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਸੂਬਾ ਸਰਕਾਰ ਵੱਲੋਂ ਸਿੱਖਿਆ ਸੁਧਾਰਾਂ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ....
ਹਲਕਾ ਜਲਾਲਾਬਾਦ ਦੇ ਵੱਖ ਵੱਖ ਪਿੰਡਾਂ ਦੇ ਵੋਟਰਾਂ ਨੂੰ ਮੋਬਾਈਲ ਵੈਨਾਂ ਰਾਹੀਂ ਈ.ਵੀ.ਐੱਮ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਬਾਰੇ ਕੀਤਾ ਗਿਆ ਜਾਗਰੂਕ 
ਜਲਾਲਾਬਾਦ 3 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਈ.ਵੀ.ਐਮਜ਼ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਦੇ ਤਰੀਕੇ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਫਾਜ਼ਿਲਕਾ ਦੇ ਹਰੇਕ ਹਲਕੇ ਵਿੱਚ ਦੋ ਮੋਬਾਇਲ ਵੈਨਾਂ ਚੱਲ ਰਹੀਆਂ ਹਨ। ਇਸੇ ਤਹਿਤ ਹੀ ਅੱਜ ਜਲਾਲਾਬਾਦ ਹਲਕੇ ਵਿੱਚ ਮੋਬਾਇਲ ਵੋਟਰ ਜਾਗਰੂਕਤਾ ਵੈਨ ਨੇ ਹਲਕੇ ਦੇ ਲੋਕਾਂ....
ਫਾਜ਼ਿਲਕਾ ਦੇ ਵਿਧਾਇਕ ਵੱਲੋਂ ਵੱਖ-ਵੱਖ ਵਿਕਾਸ ਪ੍ਰੋਜੈਕਟ ਲੋਕ ਸਮਰਪਿਤ 
ਫਾਜਿਲਕਾ 3 ਮਾਰਚ : ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਅੱਜ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਪ੍ਰੋਜੈਕਟ ਲੋਕ ਸਮਰਪਿਤ ਕੀਤੇ ਗਏ । ਇਸ ਦੌਰਾਨ ਉਨਾਂ ਨੇ ਪਿੰਡ ਨਵਾਂ ਸਲੇਮਸ਼ਾਹ, ਮਿਆਣੀ ਬਸਤੀ, ਗੰਜੂ ਹਸਤਾ, ਗਾਗਾਨ ਕੇ, ਕਾਵਾਂਵਾਲੀ ਵਿਖ਼ੇ ਗਲੀਆਂ ਤੇ ਪਾਰਕ ਦਾ ਨੀਂਹ ਪੱਥਰ ਰੱਖਿਆ ਤੇ ਗਲੀਆਂ, ਕਿਚਨ ਸ਼ੈਡ ਦਾ ਉਦਘਾਟਨ ਕੀਤਾ। ਇਸ ਦੌਰਾਨ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਇਹਨਾਂ ਪਿੰਡਾਂ ਦਾ ਦੌਰਾ ਕਰਦਿਆਂ ਮੌਕੇ ਤੇ ਲੋਕਾਂ ਦੀਆਂ ਮੁਸ਼ਕਿਲਾਂ ਵੀ....
ਮਹਾਪੰਚਾਇਤ ਵਿੱਚ ਦੇਸ਼ ਭਰ ਤੋਂ 400 ਸਮੂਹ ਲੈਣਗੇ ਹਿੱਸਾ, 1 ਲੱਖ ਤੋਂ ਵੱਧ ਕਿਸਾਨਾਂ ਦੇ ਪਹੁੰਚਣ ਦੀ ਉਮੀਦ : ਸੰਯੁਕਤ ਕਿਸਾਨ ਮੋਰਚਾ
ਲੁਧਿਆਣਾ, 02 ਮਾਰਚ : ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਅੱਜ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ। ਮੀਟਿੰਗ ਵਿੱਚ ਕੁੱਲ 25 ਸਮੂਹਾਂ ਨੇ ਭਾਗ ਲਿਆ। ਇਸ ਦੌਰਾਨ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਕਰਵਾਉਣ ਦਾ ਫੈਸਲਾ ਕੀਤਾ ਗਿਆ। ਇਹ ਵੀ ਫੈਸਲਾ ਕੀਤਾ ਗਿਆ ਕਿ ਕਿਸਾਨ ਟਰੈਕਟਰ ਨਾਲ ਨਹੀਂ ਬਲਕਿ ਬੱਸ-ਰੇਲ ਅਤੇ ਆਪਣੇ ਸਾਧਨਾਂ ਰਾਹੀਂ ਦਿੱਲੀ ਜਾਣਗੇ। ਜਾਣਕਾਰੀ ਦਿੰਦਿਆਂ ਬੀਕੇਯੂ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ....
ਸਥਾਨਕ ਸਰਕਾਰਾਂ ਵਿਭਾਗ ਅਤੇ ਸੰਸਦੀ ਮਾਮਲਿਆਂ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਵਲੋਂ ਧਰਮਕੋਟ ਦੇ ਨਵੇਂ ਬੱਸ ਸਟੈਂਡ ਦਾ ਉਦਘਾਟਨ
ਕਿਹਾ! 1 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣੇ ਬੱਸ ਸਟੈਂਡ ਸਦਕਾ ਹੁਣ ਧਰਮਕੋਟ ਵਾਸੀਆਂ ਦੀ ਖੱਜਲ ਖ਼ੁਆਰੀ ਹੋਵੇਗੀ ਬੰਦ ਮੰਤਰੀ ਵੱਲੋਂ ਧਰਮਕੋਟ ਨੂੰ ਜਲਦੀ ਹੀ ਸੁਪਰ ਸੈਕਸ਼ਨ ਮਸ਼ੀਨ ਦੇਣ ਦਾ ਕੀਤਾ ਐਲਾਨ ਇਮਾਨਦਾਰ ਤੇ ਲੋਕ ਪੱਖੀ ਸਰਕਾਰ ਸਦਕਾ ਧਰਮਕੋਟ ਵਿੱਚ ਹੁਣ ਤੱਕ 10.16 ਕਰੋੜ ਦੇ ਹੋ ਚੁੱਕੇ ਹਨ ਵਿਕਾਸ ਕਾਰਜ-ਦਵਿੰਦਰਜੀਤ ਸਿੰਘ ਲਾਡੀ ਢੋਂਸ ਧਰਮਕੋਟ 2 ਮਾਰਚ : ਭਾਰੀ ਬਹੁਮਤ ਨਾਲ ਲੋਕਾਂ ਨੇ ਬਣਾਈ ਆਮ ਆਦਮੀ ਪਾਰਟੀ ਦੇ ਰਾਜ ਵਿੱਚ, ਖਜਾਨੇ ਦਾ ਮੂੰਹ ਵਿਕਾਸ ਕਾਰਜਾਂ ਲਈ ਹਮੇਸ਼ਾ ਖੁੱਲ੍ਹਾ ਰਹੇਗਾ।....
ਫਤਹਿਗੜ ਪੰਜਤੂਰ ਦੇ ਲੋਕਾਂ ਨੂੰ ਅਰਪਣ  ਹੋਇਆ ਨਵਾਂ ਆਮ ਆਦਮੀ ਕਲੀਨਿਕ
ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕੀਤਾ ਉਦਘਾਟਨ ਕਿਹਾ! ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵੱਧ ਕੇ ਹੋਈ 25 ਮੋਗਾ, 02 ਮਾਰਚ : ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ਅੱਜ ਜ਼ਿਲ੍ਹਾਮੋਗਾ ਵਿੱਚ ਇੱਕ ਹੋਰ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਜ਼ਿਲ੍ਹੇ ਵਿੱਚ ਕੁੱਲ ਆਮ ਆਦਮੀ ਕਲੀਨਿਕਾਂ ਦੀ ਗਿਣਤੀ 25 ਹੋ ਗਈ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਧਰਮਕੋਟ ਸ੍ਰ ਦਵਿੰਦਰਜੀਤ....
ਜ਼ਿਲ੍ਹੇ ਵਿੱਚ 1. 40 ਲੱਖ ਮਰੀਜ਼ਾਂ ਨੇ ਲਿਆ ਆਮ ਆਦਮੀ ਕਲੀਨਿਕਾਂ ਦਾ ਲਾਹਾ : ਮੀਤ ਹੇਅਰ
ਹੰਡਿਆਇਆ, ਬਰਨਾਲਾ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ 67 ਤਰ੍ਹਾਂ ਦੇ ਟੈਸਟ ਅਤੇ 84 ਤਰ੍ਹਾਂ ਦੀਆਂ ਦਵਾਈਆਂ ਮਿਲ ਰਹੀਆਂ ਹਨ ਲੋਕਾਂ ਨੂੰ ਮੁਫਤ, ਮੀਤ ਹੇਅਰ ਬਰਨਾਲਾ, 02 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਆਦਮੀ ਕਲੀਨਿਕ ਬਣਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸਦੇ ਤਹਿਤ ਅੱਜ ਖੇਡ ਅਤੇ ਯੁਵਾ ਮਾਮਲਿਆਂ ਬਾਰੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਜ਼ਿਲ੍ਹਾ ਬਰਨਾਲਾ....
ਕੰਨਿਆ ਸਕੂਲ ਬਰਨਾਲਾ ਨੇ ਜਿੱਤਿਆ ਬੈਸਟ ਸੈਕੰਡਰੀ ਸਕੂਲ ਦਾ ਖਿਤਾਬ
ਬਰਨਾਲਾ, 2 ਮਾਰਚ : ਪਿਛਲੇ ਦਿਨੀਂ ਸਿੱਖਿਆ ਵਿਭਾਗ ਪੰਜਾਬ ਦੁਆਰਾ ਹਰ ਜ਼ਿਲ੍ਹੇ ਵਿੱਚੋਂ ਬੈਸਟ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀ ਚੋਣ ਕੀਤੀ ਗਈ ਅਤੇ ਪ੍ਰਸ਼ੰਸ਼ਾ ਪੱਤਰ ਜਾਰੀ ਕੀਤੇ ਗਏ। ਇਸੇ ਅਧੀਨ ਜ਼ਿਲ੍ਹਾ ਬਰਨਾਲਾ ਦੇ ਸਿੱਖਿਆ ਦੇ ਖੇਤਰ ਵਿੱਚ ਆਪਣਾ ਨਾਂ ਚਮਕਾਉਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਬਰਨਾਲਾ ਨੂੰ ਜ਼ਿਲ੍ਹਾ ਬਰਨਾਲਾ ਦਾ ਬੈਸਟ ਸੀਨਿਅਰ ਸੈਕੰਡਰੀ ਸਕੂਲ ਚੁਣਿਆ ਗਿਆ। ਮਾਨਯੋਗ ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਦੁਆਰਾ ਚੰਡੀਗੜ੍ਹ ਵਿਖੇ ਹੋਏ....