ਆਪਣੀ ਆਮਦਨ ਵਧਾਉਣ ਲਈ ਪਸ਼ੂ ਪਾਲਣ ਦੇ ਧੰਦੇ ਨੂੰ ਅਪਣਾਉਣ ਵੱਲ ਜੋਰ ਦੇਣ ਕਿਸਾਨ ਵੀਰ ਫਾਜ਼ਿਲਕਾ, 26 ਫਰਵਰੀ : ਪਸੂ ਪਾਲਣ ਵਿਭਾਗ ਵਲੋਂ ਪਿੰਡ ਗਿੱਦੜਾਂਵਾਲੀ ਵਿਖੇ ਸਾਹੀਵਾਲ ਕਾਫ ਰੈਲੀ ਲਗਾਈ ਗਈ। ਇਸ ਮੌਕੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਅਬੋਹਰ ਸ਼੍ਰੀ ਅਰੁਣ ਨਾਰੰਗ ਵਿਸ਼ੇਸ਼ ਤੌਰ *ਤੇ ਪਹੁੰਚੇ। ਇਸ ਮੋਕੇ ਉਹਨਾਂ ਨੇ ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਪਸ਼ੂ ਪਾਲਣ ਦੇ ਧੰਦੇ ਨੂੰ....
ਮਾਲਵਾ
ਫਰੀਦਕੋਟ 26 ਫਰਵਰੀ : ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਜਲਦੀ ਹੀ 16.55 ਕਰੋੜ ਰੁਪਏ ਦੀ ਲਾਗਤ ਨਾਲ ਇੱਕ 50 ਬੈੱਡ ਸੀ.ਸੀ.ਬੀ. (Critical Care Block) ਦੀ ਉਸਾਰੀ ਕੀਤੀ ਜਾਵੇਗੀ, ਜਿਸਦੀ ਪ੍ਰਸ਼ਾਸਕੀ ਪ੍ਰਵਾਨਗੀ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤੀ ਗਈ ਹੈ। ਇਸ ਬਲਾਕ ਦੇ ਬਣਨ ਨਾਲ ਫਰੀਦਕੋਟ ਵਿੱਚ ਸਿਹਤ ਸਹੂਲਤਾਂ ਵਿੱਚ ਹੋਰ ਵਾਧਾ ਹੋਵੇਗਾ। ਇਹ ਜਾਣਕਾਰੀ ਐਮ.ਐਲ.ਏ. ਹਲਕਾ ਫਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਵੱਲੋਂ ਦਿੱਤੀ ਗਈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾ ਦੱਸਿਆ ਕਿ ਇਸ ਵਿਚ....
ਕੋਟਕਪੂਰਾ 26 ਫਰਵਰੀ : ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਹੱਲ ਕਰਨ ਲਈ ਵਚਨਬੱਧ ਹੈ ਅਤੇ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਹਲਕੇ ਤੋਂ ਵਿਧਾਇਕ ਸ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਰੂਬਰੂ ਹੁੰਦਿਆਂ ਕੀਤਾ। ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾ ਵਿਖੇ ਘਰ-ਘਰ....
ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਫ਼ਰੀਦਕੋਟ 26 ਫਰਵਰੀ : ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ ਲਈ ‘ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ‘ ਪ੍ਰੋਗਰਾਮ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ 27 ਫਰਵਰੀ 2024 ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਸਬੰਧੀ ਹੋਰ....
ਅਖ਼ਤਿਆਰੀ ਕੋਟੇ ਵਿੱਚੋਂ 50 ਹਜ਼ਾਰ ਰੁਪਿਆ ਦੇਣ ਦਾ ਕੀਤਾ ਐਲਾਨ ਕੋਟਕਪੂਰਾ, 26 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾ ਰਾਸ਼ਟਰੀ ਪੱਧਰ ਗੱਤਕਾ ਮੁਕਾਬਲੇ ਵਿੱਚ ਸੋਨ ਤਗਮਾ ਜੇਤੂ ਮਨਦੀਪ ਕੌਰ ਪੁੱਤਰੀ ਸ਼੍ਰੀ ਜੱਗਾ ਸਿੰਘ ਅਤੇ ਮਾਤਾ ਰਾਜ ਕੌਰ ਵਾਸੀ ਕੋਟਕਪੂਰਾ ਦੇ ਗ੍ਰਹਿ ਵਿਖੇ ਜੇਤੂ ਬੱਚੀ ਦੀ ਹੌਸਲਾ ਅਫਜਾਈ ਕਰਨ ਪੁੱਜੇ। ਉਨ੍ਹਾਂ ਕਿਹਾ ਕਿ ਗਤਕੇ ਦਾ ਇਤਿਹਾਸ ਸ਼ਾਨਾਮੱਤਾ ਹੈ। ਗਤਕਾ ਸਵੈ-ਰੱਖਿਆ ਲਈ ਬਹੁਤ ਲਾਭਦਾਇਕ ਹੈ। ਉਨ੍ਹਾਂ ਕਿਹਾ ਕਿ ਜਿੱਥੇ ਮੁੱਖ ਮੰਤਰੀ ਸ. ਭਗਵੰਤ....
ਸੜਕ ਬਣਾਉਣ ਦਾ ਕੰਮ 54 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਮੁਕੰਮਲ ਕੋਟਕਪੂਰਾ 26 ਫਰਵਰੀ : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਨੇ ਕਿਹਾ ਸੀ, ਕਿ ਕੋਟਕਪੂਰਾ ਵਿਖੇ ਦਾਣਾ ਮੰਡੀ ਵਿਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ। ਮਾਰਕਿਟ ਕਮੇਟੀ ਦੀ ਹਾਲਤ ਵਿਚ ਸੁਧਾਰ ਕੀਤਾ ਜਾਵੇ। ਇਸ ਦੇ ਲਈ ਜਿੰਨੇ ਵੀ ਫੰਡ ਦੀ ਲੋੜ ਹੈ ਮੁਹੱਈਆ ਕਰਵਾ ਦਿੱਤੇ ਜਾਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦਫਤਰ ਮਾਰਕਿਟ ਕਮੇਟੀ....
ਲੋਕਾਂ ਨੂੰ ਵੱਧ ਤੋਂ ਵੱਧ ਲਗਾਏ ਜਾ ਰਹੇ ਕੈਂਪਾਂ ਦਾ ਲਾਹਾ ਲੈਣ ਦੀ ਕੀਤੀ ਅਪੀਲ ਫ਼ਰੀਦਕੋਟ 26 ਫ਼ਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ ਦੀ ਸਰਕਾਰ, ਆਪ ਦੇ ਦੁਆਰ' ਸਕੀਮ ਤਹਿਤ ਜ਼ਿਲ੍ਹੇ ਦੇ ਵੱਖ ਵੱਖ ਵਾਰਡਾਂ ਅਤੇ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਆਮ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਮੌਕੇ ਤੇ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ. ਗੁਰਦਿੱਤ ਸਿੰਘ ਸੇਖੋਂ....
ਰਾਜਪੁਰਾ ਕੋਲ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ, ਕਿਸਾਨਾਂ ਨੇ ਮੁਆਵਜਾ ਦੇਣ ਦੀ ਸਰਕਾਰ ਤੋਂ ਕੀਤੀ ਮੰਗ ਰਾਜਪੁਰਾ, 25 ਫਰਵਰੀ : ਭਲਕੇ ਕਿਸਾਨਾਂ ਵੱਲੋਂ ਦੇਸ਼ ਭਰ ਵਿਚ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸੇ ਦਰਮਿਆਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ 27 ਤੇ 28 ਫਰਵਰੀ ਨੂੰ ਕਿਸਾਨ ਜਥੇਬੰਦੀਆਂ ਦੀ ਵੱਡੀ ਬੈਠਕ ਹੋਵੇਗੀ। ਉਸ ਮੀਟਿੰਗਾਂ ਵਿਚ ਪੂਰੇ ਦੇਸ਼ ਦੀ ਲੀਡਰਸ਼ਿਪ ਸੱਦੀ ਜਾਵੇਗੀ ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਤੋਂ ਬਾਅਦ ਅਗਲੀ ਮੀਟਿੰਗ ਦਾ....
ਹਰਸਿਮਰਤ ਵੱਲੋਂ ਰਾਜਪਾਲ ਨੂੰ ਕਿਸਾਨੀ ਸੰਘਰਸ਼ ਖਤਮ ਕਰਵਾਉਣ ਦੀ ਅਪੀਲ ਬਠਿੰਡਾ, 25 ਫਰਵਰੀ : ਐਮਪੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਹੈ ਕਿ ਉਹ ਸੰਘਰਸ਼ੀਲ ਕਿਸਾਨਾਂ ਅਤੇ ਕੇਂਦਰ ਸਰਦਾਰ ਦਰਮਿਆਨ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢ ਕੇ ਪੰਜਾਬ ਦੇ ਆਰਥਿਕ ਰੁਕਾਵਟ ਨੂੰ ਦੂਰ ਕਰਨ। ਇਥੇ ਰਾਜਪਾਲ ਅਤੇ ਕੇਂਦਰੀ ਮੰਤਰੀ ਸ੍ਰੀ ਸੋਮ ਪ੍ਰਕਾਸ਼ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜ਼ਰੀਏ ਏਮਜ਼ ਨੂੰ ਸਮਰਪਿਤ ਕਰਨ ਦੇ ਸਮਾਗਮ ਵਿਚ ਹਾਜ਼ਰੀ ਮੌਕੇ ਹਾਜ਼ਰ....
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਫਰਵਰੀ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਗਾਂਵਾਂ ਨੂੰ ਲੰਪੀ ਸਕਿੰਨ ਬਿਮਾਰੀ ਤੋਂ ਬਚਾਅ ਲਈ ਅੱਜ ਮੁਫਤ ਟੀਕਾਕਰਣ ਦੀ ਸ਼ੁਰੂਆਤ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡਾ. ਸ਼ਿਵਕਾਂਤ ਗੁਪਤਾ ਨੇ ਦੱਸਿਆ ਕਿ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਅਧੀਨ ਤੇ ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ ਦੇ ਆਦੇਸ਼ਾਂ ਅਨੁਸਾਰ ਪੰਜਾਬ ਭਰ ਵਿੱਚ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਸ਼ਰਨਜੀਤ ਸਿੰਘ ਬੇਦੀ ਦੇ ਦਿਸ਼ਾ....
ਹਲਕਾ ਬਸੀ ਪਠਾਣਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਜੀ ਦੀ ਯਾਤਰਾ ਕਰਨਗੇ ਸ਼ਰਧਾਲੂ ਤੀਰਥ ਯਾਤਰਾ 'ਤੇ ਜਾਣ ਵਾਲੇ ਯਾਤਰੀਆਂ ਦਾ ਕਰਵਾਇਆ ਮੈਡੀਕਲ ਚੈੱਕਅਪ ਅਤੇ ਦਿੱਤੇ ਗਏ ਤੀਰਥ ਯਾਤਰਾ ਦੇ ਬੈਗ ਬਸੀ ਪਠਾਣਾਂ, 25 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਬਸੀ ਪਠਾਣਾ ਦੇ ਪਿੰਡ ਸੈਂਪਲੀ ਤੋਂ ਵਿਧਾਇਕ ਸ਼੍ਰੀ ਰੁਪਿੰਦਰ ਸਿੰਘ ਹੈਪੀ ਨੇ ਹਲਕੇ ਦੇ....
ਬਰਨਾਲਾ, 25 ਫਰਵਰੀ : ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਜ਼ਿਲ੍ਹਾ ਯੂਥ ਅਫ਼ਸਰ ਹਰਸ਼ਰਨ ਸਿੰਘ ਦੀ ਪ੍ਰਧਾਨਗੀ ਹੇਠ ਵੋਟਰ ਜਾਗਰੂਕਤਾ ਅਭਿਆਨ ਚਲਾਇਆ ਗਿਆ। ਇਸ ਮੌਕੇ ਵਾਯੀ.ਐਸ. ਕਾਲਜ ਹੰਡਿਆਇਆ ਵਿਖੇ ਮੁੱਖ ਚੋਣ ਅਧਿਕਾਰੀ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਦੀ ਹਦਾਇਤਾਂ ਅਨੁਸਾਰ ਚੋਣ ਤਹਿਸੀਲਦਾਰ ਰਾਮਜੀ ਲਾਲ ਅਤੇ ਚੋਣ ਕਾਨੂੰਗੋ ਮਨਜੀਤ ਸਿੰਘ ਦੇ ਸਹਿਯੋਗ ਨਾਲ ਇਕ ਸੈਮੀਨਾਰ ਕਰਵਾਇਆ ਗਿਆ ਅਤੇ ਨੌਜਵਾਨਾਂ ਦੀ ਨਵੀਂ....
ਬਰਨਾਲਾ, 25 ਫਰਵਰੀ : ਪੰਜਾਬ ਸਰਕਾਰ ਦੁਆਰਾ ਸੂਬੇ ਵਿੱਚ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਵੱਧ ਤੋਂ ਵੱਧ ਦਾਖ਼ਲੇ ਲਈ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਰੋਜ ਰਾਣੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਭੁਪਿੰਦਰ ਕੌਰ, ਡਿਪਟੀ ਡੀ.ਈ.ਓਜ਼. ਵਸੁੰਧਰਾ ਕਪਿਲਾ, ਬਰਜਿੰਦਰਪਾਲ ਸਿੰਘ, ਡਾਈਟ ਪ੍ਰਿੰਸੀਪਲ ਡਾ. ਮੁਨੀਸ਼ ਮੋਹਨ ਸ਼ਰਮਾ ਅਤੇ ਬੀ.ਪੀ.ਈ.ਓ. ਹਰਿੰਦਰ ਬਰਾੜ ਦੀ ਅਗਵਾਈ ਹੇਠ ਪਿੰਡ ਹੰਡਿਆਇਆ ਦੇ ਸਰਕਾਰੀ ਸਕੂਲ ਤੋਂ ਬਰਨਾਲਾ ਬਲਾਕ....
ਕੈਦੀਆਂ ਦੇ ਰਹਿਣ-ਸਹਿਣ ਅਤੇ ਖਾਣੇ ਤੇ ਕੀਤਾ ਤਸੱਲੀ ਦਾ ਪ੍ਰਗਟਾਵਾ ਕਿਹਾ ਖਾਲੀ ਪਈ ਥਾਂ ਨੂੰ ਸਬਜ਼ੀਆਂ ਉਗਾਉਣ ਲਈ ਜਾਵੇ ਵਰਤਿਆ ਕੈਦੀਆਂ ਵੱਲੋਂ ਪੇਸ਼ ਕੀਤੀ ਗੀਤਕਾਰੀ ਦੀ ਕੀਤੀ ਸ਼ਲਾਘਾ ਫਰੀਦਕੋਟ 25 ਫਰਵਰੀ : ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਸੰਤ ਪ੍ਰਕਾਸ਼ ਨੇ ਸ਼ਨੀਵਾਰ ਬਾਅਦ ਦੁਪਹਿਰ ਫ਼ਰੀਦਕੋਟ ਮਾਡਰਨ ਜੇਲ੍ਹ ਦਾ ਦੌਰਾ ਕੀਤਾ ਜਿਸ ਦੌਰਾਨ ਉਨ੍ਹਾਂ ਜੇਲ੍ਹ ਵਿੱਚ ਬੰਦ ਕੈਦੀਆਂ ਨਾਲ ਗੱਲਬਾਤ ਕਰਨ ਤੋਂ ਇਲਾਵਾ ਜੇਲ ਰਿਕਾਰਡ ਦੀ ਜਾਂਚ ਵੀ ਕੀਤੀ ਅਤੇ ਸਾਰੀਆਂ ਬੈਰਕਾਂ ਦਾ ਨਿਰੀਖਨ ਕਰ....
ਸਪੀਕਰ ਸੰਧਵਾਂ ਨੇ ਪਾਠ ਵਿੱਚ ਕੀਤੀ ਸ਼ਿਰਕਤ ਕੋਟਕਪੂਰਾ 25 ਫ਼ਰਵਰੀ : ਕੋਟਕਪੂਰਾ ਵਿਖੇ ਜੋਤੀ ਮਾਡਲ ਸਕੂਲ ਵਾਲੀ ਗਲੀ ਵਿੱਚ ਮੁਹੱਲਾ ਨਿਵਾਸੀਆਂ ਵੱਲੋਂ ਸਰਬੱਤ ਦੇ ਭਲੇ ਲਈ ਅਤੇ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਇਸ ਮੌਕੇ ਬੋਲਦਿਆਂ ਸਪੀਕਰ ਸੰਧਵਾਂ ਨੇ ਕਿਹਾ....