ਮਾਲਵਾ

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੋਕ ਸੁਵਿਧਾ ਕੈਂਪ ਜਾਰੀ
ਲੋਕ ਲੈ ਰਹੇ ਹਨ ਕੈਂਪਾਂ ਦਾ ਲਾਹਾ ਫਾਜ਼ਿਲਕਾ 22 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤੇ ਤਹਿਤ ਵੱਖ-ਵੱਖ ਪਿੰਡਾਂ ਵਿੱਚ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਕੈਂਪ ਲੱਗ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਨੇ ਦੱਸਿਆ ਕਿ ਅੱਜ ਫਾਜ਼ਿਲਕਾ ਉਪਮੰਡਲ ਦੇ ਪਿੰਡ ਅਲਿਆਣਾ, ਮਾਹੂਆਣਾ ਝੋਟਿਆਂ ਵਾਲੀ ਅਤੇ ਟਾਹਲੀ ਵਾਲਾ ਜੱਟਾਂ ਵਿੱਚ ਲੋਕ ਸੁਵਿਧਾ ਕੈਂਪ ਲਾਏ....
ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲਗੇ ਕੈਂਪਾਂ ਦਾ ਵਿਧਾਇਕ ਵੱਲੋਂ ਦੌਰਾ
ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਬਰੂਹਾਂ ਤੇ ਮੁਹਈਆ ਕਰਵਾ ਰਹੀ ਹੈ ਸਰਕਾਰੀ ਸੇਵਾਵਾਂ : ਗੋਲਡੀ ਜਲਾਲਾਬਾਦ, 22 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਵਿਧਾਨ ਸਭਾ ਹਲਕਾ ਜਲਾਲਾਬਾਦ ਅਧੀਨ ਪੈਂਦੇ ਪਿੰਡ ਅਲਿਆਣਾ ਅਤੇ ਮਾਹੂਆਣਾ ਵਿੱਚ ਅੱਜ ਲੋਕ ਸੁਵਿਧਾ ਕੈਂਪ ਲਗਾਏ ਗਏ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ....
ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਭਾਗੂ ਵਿਖੇ ਸਾਹੀਵਾਲ ਕਾਫ ਰੈਲੀ ਕੀਤੀ
ਫਾਜ਼ਿਲਕਾ, 22 ਫਰਵਰੀ : ਪਸ਼ੂ ਪਾਲਣ ਵਿਭਾਗ ਫਾਜਿਲਕਾ ਵਲੋਂ ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਡਾ ਰਾਜੀਵ ਛਾਬੜਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਾਜਿਲਕਾ ਦੀ ਅਗਵਾਈ ਹੇਠ ਪਿੰਡ ਭਾਗੂ ਵਿਖੇ ਸਾਹੀਵਾਲ ਕਾਫ ਰੈਲੀ ਕੀਤੀ ਗਈ। ਇਸ ਮੋਕੇ ਪਸ਼ੂ ਪਾਲਕਾਂ ਨੂੰ ਸੰਬੋਧਿਤ ਕਰਦੇ ਹੋਏ ਡਾ ਮਨਦੀਪ ਸਿੰਘ ਸੀਨੀਅਰ ਵੈਟਨਰੀ ਅਫਸਰ ਅਬੋਹਰ ਨੇ ਕੱਟੜੂਆਂ/ਵੱਛੜੂਆਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੰਦਿਆ ਬਾਉਲਾ ਦੁੱਧ ਪਿਆਉਣਾ ਦੀ ਮਹੱਤਤਾ ਦੱਸੀ। ਉਹਨਾਂ ਨੇ ਪਸ਼ੂ ਪਾਲਕਾਂ ਨੂੰ ਕਿਹਾ ਕਿ ਉਹ ਛੇ ਮਹੀਨੇ ਤੋਂ ਛੋਟੇ....
ਲੁਧਿਆਣਾ 'ਚ ਜੀਆਰਪੀ ਪੁਲਿਸ ਨੇ 15 ਕਿਲੋ ਅਫੀਮ ਸਮੇਤ ਇੱਕ ਤਸਕਰ ਨੂੰ ਕੀਤਾ ਕਾਬੂ 
ਲੁਧਿਆਣਾ, 21 ਫਰਵਰੀ : ਲੁਧਿਆਣਾ ਵਿੱਚ ਜੀਆਰਪੀ ਪੁਲਿਸ ਨੇ ਇੱਕ ਤਸਕਰ ਨੂੰ 15 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਤਸਕਰ ਨਕਸਲੀ ਖੇਤਰ ਝਾਰਖੰਡ ਤੋਂ ਅਫੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਨੂੰ ਸਪਲਾਈ ਕਰਦੇ ਸਨ। ਮੁਲਜ਼ਮਾਂ ਨੇ ਫਗਵਾੜਾ ਵਿੱਚ ਅਫੀਮ ਸਪਲਾਈ ਕਰਨੀ ਸੀ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ AIG ਰੇਲਵੇ ਅਮਨਪ੍ਰੀਤ ਸਿੰਘ ਘੁੰਮਣ ਅਤੇ ਐਸਪੀ ਬਲਰਾਮ ਰਾਣਾ ਨੇ ਦੱਸਿਆ ਕਿ ਮੁਲਜ਼ਮ ਪਹਿਲਾਂ ਵੀ 7 ਤੋਂ 8....
ਸ਼ਾਂਤਮਈ ਕਿਸਾਨਾਂ 'ਤੇ ਗੋਲੀਆਂ ਤੇ ਅੱਥਰੂ ਗੈਸ ਦੇ ਗੋਲੇ ਦਾਗਣੇ ਲੋਕਤੰਤਰ ਦਾ ਕਤਲ : ਸਿਹਤ ਮੰਤਰੀ ਡਾ. ਬਲਬੀਰ ਸਿੰਘ
ਡਾ. ਬਲਬੀਰ ਸਿੰਘ ਨੇ ਨੌਜਵਾਨ ਕਿਸਾਨ ਦੀ ਮੌਤ 'ਤੇ ਦੁੱਖ ਪ੍ਰਗਟਾਇਆ, ਰਾਜਿੰਦਰਾ ਹਸਪਤਾਲ ਪੁੱਜ ਦਾਖਲ ਜਖ਼ਮੀ ਕਿਸਾਨਾਂ ਦਾ ਹਾਲ-ਚਾਲ ਜਾਣਿਆ ਸਿਹਤ ਮੰਤਰੀ ਰਾਜਿੰਦਰਾ ਹਸਪਤਾਲ ਪੁੱਜੇ, ਦਾਖਲ ਜਖ਼ਮੀ ਕਿਸਾਨਾਂ ਦਾ ਹਾਲ-ਚਾਲ ਜਾਣਿਆ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਪਟਿਆਲਾ, 21 ਫਰਵਰੀ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਖਨੌਰੀ ਬਾਰਡਰ 'ਤੇ ਅੱਜ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਹੋਈ ਮੌਤ 'ਤੇ ਮੁੱਖ ਮੰਤਰੀ....
ਹਰਿਆਣਾ ਪੁਲਿਸ ਦੇ ਜਬਰ ਕਾਰਨ ਖਨੌਰੀ ਬਾਰਡਰ 'ਤੇ ਬਠਿੰਡਾ ਦਾ ਨੌਜਵਾਨ ਸ਼ਹੀਦ
ਸ਼ੁਭਕਰਨ ਦੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਅਸੀਂ ਪਰਚਾ ਦਰਜ ਕਰਾਂਗੇ : ਮੁੱਖ ਮੰਤਰੀ ਭਗਵੰਤ ਮਾਨ ਹਰਿਆਣਾ ਪੁਲਿਸ ਨੇ ਉਲਟਾ ਕਿਸਾਨਾਂ ਤੇ ਲਾਇਆ ਹਿੰਸਾ ਦਾ ਦੋਸ਼, ਕਿਹਾ- ਪਰਾਲੀ ਦੇ ਧੂੰਏ ਚ ਪਾਈਆਂ ਮਿਰਚਾਂ ਪਹਿਲੀ ਨਜ਼ਰੇ ਤਾਂ ਇੰਝ ਲੱਗ ਰਿਹਾ ਕਿ, ਨੌਜਵਾਨ ਕਿਸਾਨ ਦੀ ਗੋਲੀ ਲੱਗਣ ਨਾਲ ਮੌਤ ਹੋਈ ਹੈ : ਡਾਕਟਰ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖਨੌਰੀ ਬਾਰਡਰ ‘ਤੇ ਕਿਸਾਨ ਦੀ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਸਰਕਾਰ ਐਮਰਜੈਂਸੀ ਸਹੂਲਤਾਂ ਲਈ ਪੂਰੀ ਤਰ੍ਹਾਂ....
ਪੰਜਾਬੀ ਭਾਸ਼ਾ ਨੂੰ ਸਮੇਂ ਦੇ ਹਾਣ ਲਈ ਬਣਾਉਣ ਵਾਸਤੇ ਸੰਸਥਾਵਾਂ ਸਿਰ ਜੋੜਨ : ਨਾਮਧਾਰੀ ਮੁਖੀ ਸਤਿਗੁਰੂ ਉਦੈ ਸਿੰਘ
ਲੁਧਿਆਣਾ, 21ਫਰਵਰੀ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਅੱਜ ਹੋਰ ਲੇਖਕਾਂ ਸਮੇਤ ਕੌਮਾਂਤਰੀ ਮਾਤ ਭਾਸ਼ਾ ਦਿਵਸ ਦੇ ਮੌਕੇ ਸ਼੍ਰੀ ਭੈਣੀ ਸਾਹਿਬ ਵਿਖੇ ਨਾਮਧਾਰੀ ਸੰਪਰਦਾਇ ਦੇ ਮੁਖੀ ਸਤਿਗੁਰੂ ਉਦੈ ਸਿੰਘ ਜੀ ਨਾਲ ਮੁਲਾਕਾਤ ਕੀਤੀ। ਪੰਜਾਬੀ ਭਾਸ਼ਾ ਦੇ ਵਿਕਾਸ,ਪਾਸਾਰ ਅਤੇ ਪ੍ਰਚਾਰ ਸੰਬੰਧੀ ਚਰਚਾ ਕਰਦਿਆਂ ਸਤਿਗੁਰੂ ਉਦੈ ਸਿੰਘ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਸਮੇਂ ਦੇ ਹਾਣ ਦੀ ਬਣਾਉਣ ਵਾਸਤੇ ਸਾਹਿਤ ਸੰਸਥਾਵਾਂ ਅਤੇ ਯੂਨੀਵਰਸਿਟੀਆਂ ਨੂੰ ਮਿਲ ਕੇ ਕੰਮ ਕਰਨ ਦੀ....
ਕਿਸਾਨ ਅੰਦੋਲਨ 2.0- ਕਿਸਾਨਾਂ ਦਾ ਦਿੱਲੀ ਵੱਲ ਮਾਰਚ ਦੋ ਦਿਨਾਂ ਲਈ ਮੁਲਤਵੀ
ਸ਼ੰਭੂ ਬਾਰਡਰ, 21 ਫਰਵਰੀ : ਕਿਸਾਨਾਂ ਵੱਲੋਂ 13 ਫਰਵਰੀ ਤੋਂ ਦਿੱਲੀ ਵੱਲ ਕੂਚ ਜਾਰੀ ਹੈ। ਕਿਸਾਨ ਦਿੱਲੀ ਜਾਣ ਲਈ ਸ਼ੰਭੂ ਬਾਰਡਰ ਤੇ ਲਗਾਤਾਰ 9 ਦਿਨ ਤੋਂ ਡਟੇ ਹੋਏ ਹਨ। ਇਸ ਦੇ ਚਲਦਿਆਂ ਅੱਜ ਜਦੋਂ ਸਵੇਰੇ 11 ਵਜੇ ਕਿਸਾਨਾਂ ਨੇ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਵਧਣਾ ਚਾਹਿਆ ਤਾਂ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ , ਇਸ ਦੌਰਾਨ ਸ਼ੰਭੂ ਤੇ ਖਨੌਰੀ ਸਰਹੱਦ ਤੇ ਸਥਿਤੀ ਕਾਫੀ ਤਨਾਅਪੂਰਨ ਹੋ ਗਈ। ਇਸ ਦੇ ਚਲਦਿਆਂ ਪੰਜਾਬ ਦੇ ਕਿਸਾਨਾਂ ਨੇ ਸ਼ੰਭੂ ਅਤੇ ਖਨੌਰੀ ਸਰਹੱਦ ਤੋਂ....
ਜਬਰ ਜੁਲਮ ਵਿਰੁੱਧ ਖੜ੍ਹਨ ਕਰਕੇ ਹੀ ਸਿੱਖ ਕੌਮ ਹਕੂਮਤਾਂ ਨੂੰ ਰੜਕਦੀ ਹੈ : ਐਡਵੋਕੇਟ ਧਾਮੀ
ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਸਮਾਗਮ ਦੌਰਾਨ ਪੰਥਕ ਚੁਣੌਤੀਆਂ ਦੇ ਮੁਕਾਬਲੇ ਲਈ ਕੌਮੀ ਇਕਜੁਟਤਾ ਦੀ ਲੋੜ ’ਤੇ ਜ਼ੋਰ ਸਿੱਖ ਕੌਮ ਗੁਰਬਾਣੀ, ਸਿੱਖ ਸਿਧਾਂਤਾਂ ਤੇ ਇਤਿਹਾਸ ਦੀ ਰੌਸ਼ਨੀ ’ਚ ਧਾਰਮਿਕ ਅਤੇ ਰਾਜਨੀਤਕ ਤੌਰ ’ਤੇ ਕਾਰਜਸ਼ੀਲ ਹੋਵੇ- ਗਿਆਨੀ ਰਘਬੀਰ ਸਿੰਘ ਸਿੱਖ ਕੌਮ ਆਪਣੀਆਂ ਸੰਸਥਾਵਾਂ ਦੀ ਮਜ਼ਬੂਤੀ ਲਈ ਇਕਜੁਟ ਹੋ ਕੇ ਕਰੇ ਚੁਣੌਤੀਆਂ ਦਾ ਮੁਕਾਬਲਾ- ਸ. ਸੁਖਬੀਰ ਸਿੰਘ ਬਾਦਲ ਜੈਤੋ/ਅੰਮ੍ਰਿਤਸਰ, 21 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਦੇ ਮੋਰਚੇ ਦੀ 100 ਸਾਲਾ....
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਆਰ.ਟੀ.ਓ ਸਮੇਤ ਵੱਖ-ਵੱਖ ਦਫ਼ਤਰਾਂ ਦਾ ਨੀਰੀਖਣ 
ਹੈਲਪ ਡੈਸਕ 'ਤੇ ਕਰਮਚਾਰੀਆਂ ਦੀ ਤਾਇਨਾਤੀ ਦੇ ਨਿਰਦੇਸ਼, ਅਧਿਕਾਰੀਆਂ/ਕਰਮਚਾਰੀਆਂ ਨੂੰ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਲੁਧਿਆਣਾ, 21 ਫਰਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਵਿੱਚ ਵੱਖ-ਵੱਖ ਦਫ਼ਤਰਾਂ ਅਤੇ ਸ਼ਾਖਾਵਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ....
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ
ਲੁਧਿਆਣਾ, 21 ਫਰਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ) ਵੱਲੋਂ ਸ਼ੁਰੂ ਕੀਤੇ ਗਏ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕ ਨਿਰਮਾਣ ਵਿਭਾਗ ਵੱਲੋਂ ਪ੍ਰੋਜੈਕਟਾਂ ਦੀ ਭੌਤਿਕ ਅਤੇ ਵਿੱਤੀ ਸਥਿਤੀ ਦਾ ਵਿਆਪਕ ਜਾਇਜ਼ਾ ਲਿਆ। ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਮੌਜੂਦਾ ਸਥਿਤੀ, ਮਾਛੀਵਾੜਾ-ਰਾਹੋਂ ਸੜਕ, ਲਾਇਬ੍ਰੇਰੀਆਂ ਦੀ ਉਸਾਰੀ, ਸਰਕਾਰੀ ਕਾਲਜ ਵਿੱਚ ਆਡੀਟੋਰੀਅਮ....
ਭਾਸ਼ਾ ਵਿਭਾਗ ਲੁਧਿਆਣਾ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ ਮੌਕੇ ਵਿਸ਼ੇਸ਼ ਸਮਾਗਮ 
ਚੇਅਰਮੈਨ ਪੰਜਾਬ ਜੈਨਕੋ ਬੋਰਡ ਨਵਜੋਤ ਸਿੰਘ ਜਰਗ ਨੇ ਕੀਤੀ ਬਤੌਰ ਮੁੱਖ ਮਹਿਮਾਨ ਸ਼ਿਰਕਤ ਲੁਧਿਆਣਾ, 21 ਫਰਵਰੀ : ਮੁੱਖ ਮੰਤਰੀ, ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸੁਯੋਗ ਅਗਵਾਈ ਵਿੱਚ ਭਾਸ਼ਾ ਵਿਭਾਗ, ਪੰਜਾਬ ਲਗਾਤਾਰ ਸਾਹਿਤ ਅਤੇ ਭਾਸ਼ਾ ਦੇ ਖੇਤਰ ਵਿੱਚ ਅਨੇਕ ਤਰਾਂ ਦੀਆਂ ਗਤੀਵਿਧੀਆਂ ਕਰ ਰਿਹਾ ਹੈ। ਵਿਭਾਗ ਦੁਆਰਾ ਪੰਜਾਬੀ ਭਾਸ਼ਾ ਦੀ ਬਿਹਤਰੀ ਲਈ ਵਿਸ਼ੇਸ਼ ਤੌਰ ਉੱਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ....
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਉਦਯੋਗਪਤੀਆਂ ਨਾਲ ਮੀਟਿੰਗ
ਸਮੱਸਿਆਵਾਂ ਦੇ ਜਲਦ ਨਿਪਟਾਰੇ ਦਾ ਵੀ ਦਿੱਤਾ ਭਰੋਸਾ ਲੁਧਿਆਣਾ, 21 ਫਰਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਬੱਚਤ ਭਵਨ ਵਿੱਚ ਵੱਖ-ਵੱਖ ਉਦਯੋਗਪਤੀਆਂ ਦੀਆਂ ਐਸੋਸੀਏਸ਼ਨਾਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਐਸ.ਐਸ.ਪੀ. ਖੰਨਾ ਅਮਨੀਤ ਕੋਂਡਲ, ਐਸ.ਐਸ.ਪੀ. ਲੁਧਿਆਣਾ ਦਿਹਾਤੀ ਨਵਨੀਤ ਸਿੰਘ ਬੈਂਸ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ (ਜ) ਓਜਸਵੀ ਅਲੰਕਾਰ ਅਤੇ ਹੋਰ ਵੱਖ-ਵੱਖ ਵਿਭਾਗਾਂ....
ਪੀ.ਆਈ.ਐਮ.ਟੀ. ਅਲੌੜ (ਖੰਨਾ) 'ਚ ਕੈਰੀਅਰ ਟਾਕ ਆਯੋਜਿਤ, ਕਰੀਬ 68 ਪ੍ਰਾਰਥੀਆਂ ਨੇ ਕੀਤੀ ਸ਼ਮੂਲੀਅਤ
ਲੁਧਿਆਣਾ, 21 ਫਰਵਰੀ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਪ੍ਰਤਾਪ ਚੌੌਂਕ, ਸਾਹਮਣੇ ਸੰਗੀਤ ਸਿਨੇਮਾ, ਲੁਧਿਆਣਾ ਵੱਲੋੋਂ ਪੰਜਾਬ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ (ਪੀ.ਆਈ.ਐਮ.ਟੀ.) ਅਲੌੜ (ਖੰਨਾ) ਵਿਖੇ ਕੈਰੀਅਰ ਟਾਕ ਦਾ ਆਯੋਜਨ ਕਰਵਾਇਆ ਗਿਆ। ਇਸ ਕੈਰੀਅਰ ਟਾਕ ਵਿੱਚ ਕੁੱਲ 68 ਪ੍ਰਾਰਥੀਆਂ ਨੇ ਭਾਗ ਲਿਆ। ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਰੁਪਿੰਦਰ ਕੌੌਰ ਵੱਲੋਂ ਪ੍ਰਾਰਥੀਆਂ ਨੂੰ ਜਾਣਕਾਰੀ ਦਿੰਦਿਆਂ....
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 50 'ਚ ਲੋਟਸ ਪਾਰਕ ਦੇ ਨਵੀਨੀਕਰਣ ਦੀ ਸ਼ੁਰੂਆਤ 
ਵਾਰਡ ਨੰਬਰ 49 'ਚ ਸੜਕ ਦੇ ਨਿਰਮਾਣ ਕਾਰਜਾਂ ਦਾ ਵੀ ਕੀਤਾ ਉਦਘਾਟਨ ਲੁਧਿਆਣਾ, 21 ਫਰਵਰੀ : ਸਾਫ ਸੁਥਰਾ ਅਤੇ ਹਰਿਆਵਲ ਭਰਿਆ ਵਾਤਾਵਰਣ ਮੁਹੱਈਆ ਕਰਾਉਣ ਦੇ ਮੰਤਵ ਨਾਲ, ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 50 ਅਧੀਨ ਦੁੱਗਰੀ ਵਿਖੇ ਲੋਟਸ ਪਾਰਕ ਦੇ ਨਵੀਨੀਕਰਣ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ 'ਤੇ ਕਰੀਬ 18 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਸਿੱਧੂ ਨੇ ਕਿਹਾ ਕਿ ਸ਼ਹਿਰ ਨਿਵਾਸੀਆਂ ਲਈ ਸਵੇਰੇ-ਸ਼ਾਮ ਦੀ ਸੈਰ ਕਰਨ ਅਤੇ ਬੱਚਿਆਂ ਦੇ ਮਨੋਰੰਜਨ ਲਈ ਜਿੱਥੇ ਨਵੇਂ....