ਵਿਧਾਇਕ ਅਮਨਦੀਪ ਕੌਰ ਅਰੋੜਾ ਤੇ ਚੇਅਰਮੈਨ ਨਗਰ ਟਰੱਸਟ ਦੀਪਕ ਅਰੋੜਾ ਵੱਲੋਂ ਜਾਇਦਾਦਾਂ ਦੇ ਮਾਲਕਾਂ ਨੂੰ ਸੌਂਪੇ ਅਲਾਟਮੈਂਟ ਪੱਤਰ ਅਗਲੀ ਈ ਨਿਲਾਮੀ 12 ਤੋਂ 14 ਮਾਰਚ ਤੱਕ ਕੀਤੀ ਜਾਵੇਗੀ-ਚੇਅਰਮੈਨ ਦੀਪਕ ਅਰੋੜਾ ਮੋਗਾ, 19 ਫਰਵਰੀ : ਦਫ਼ਤਰ ਨਗਰ ਸੁਧਾਰ ਟਰੱਸਟ ਮੋਗਾ ਵੱਲੋਂ 21 ਦਸੰਬਰ, 2023 ਨੂੰ ਈ-ਨਿਲਾਮੀ ਕੀਤੀ ਗਈ ਸੀ, ਜਿਸ ਵਿੱਚ ਕਮਰਸ਼ੀਅਲ ਅਤੇ ਰਿਹਾਇਸ਼ੀ ਪਲਾਟਾਂ ਅਤੇ ਦੁਕਾਨਾਂ ਨੂੰ ਵੇਚਿਆ ਗਿਆ ਸੀ। ਇਹ ਨਿਲਾਮੀ ਕਰਨ ਨਾਲ ਨਗਰ ਸੁਧਾਰ ਟਰੱਸਟ ਮੋਗਾ ਦੀ ਆਮਦਨ ਵਿੱਚ ਲਗਭਗ 2 ਕਰੋੜ ਰੁਪਏ ਦਾ ਵਾਧਾ....
ਮਾਲਵਾ
ਜ਼ਿਲ੍ਹਾ ਮੋਗਾ ਵਿੱਚ ਹੁਣ ਤੱਕ 80 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਰਜਿਸਟਰੇਸ਼ਨ ਕਰਵਾਈ ਯੋਗ ਕੇਸਾਧਾਰੀ ਵਿਅਕਤੀ ਆਪਣੀ ਵੋਟ ਜਰੂਰ ਬਣਵਾਉਣ - ਜ਼ਿਲ੍ਹਾ ਚੋਣ ਅਫ਼ਸਰ ਮੋਗਾ, 19 ਫਰਵਰੀ - ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਮੋਗਾ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ 29 ਫਰਵਰੀ, 2024 ਤੱਕ ਦਾ ਫਾਰਮ ਨੰਬਰ....
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਮੁੜ ਚੌਕਸ ਰਹਿਣ ਲਈ ਕਿਹਾ ਮੋਗਾ, 19 ਫਰਵਰੀ : ਸ਼ਰਾਰਤੀ ਅਨਸਰਾਂ ਨੇ ਇਕ ਫੇਰ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੀ ਫੇਕ ਫੇਸਬੁੱਕ ਆਈ ਡੀ ਬਣਾ ਲਈ ਹੈ। ਇਸ ਸਬੰਧੀ ਸ੍ਰ ਕੁਲਵੰਤ ਸਿੰਘ ਨੇ ਆਮ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਦੱਸਣਯੋਗ ਹੈ ਕਿ ਕਰੀਬ 10 ਕੂ ਦਿਨ ਪਹਿਲਾਂ ਵੀ ਉਹਨਾਂ ਦੀ ਕਿਸੇ ਨੇ ਫੇਕ ਆਈ ਡੀ ਬਣਾ ਲਈ ਸੀ। ਆਪਣੀ ਅਪੀਲ ਵਿੱਚ ਉਹਨਾਂ ਕਿਹਾ ਕਿ ਇਹ ਪ੍ਰੋਫਾਈਲ ਕਿਸੇ ਨੇ ਗਲਤ ਵੇਰਵੇ ਦੇ ਕੇ ਬਣਾਈ ਹੈ ਜਦਕਿ ਨਾਮ, ਤਸਵੀਰ....
ਗਮਾਡਾ ਦਾ ਡਾਇਰੈਕਟਰ ਬਣਨ 'ਤੇ ਜਸਵਿੰਦਰ ਸਿੱਧੂ ਦੇ ਸਨਮਾਨ ਲਈ ਪਹੁੰਚੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਕਿਹਾ! ਧਰਮਕੋਟ, ਚੱਕ ਤਾਰੇਵਾਲਾ, ਕੋਟ ਈਸੇ ਖਾਂ ਵਿੱਚ ਬਣਨਗੇ ਹੋਰ ਫੀਡਰ ਧਰਮਕੋਟ ਤੋਂ ਜੋਗੇਵਾਲਾ ਤੱਕ ਸੜਕ ਦੀ ਮਰੰਮਤ ਲਈ 15 ਕਰੋੜ 42 ਲੱਖ ਰੁਪਏ ਕੀਤੇ ਮਨਜ਼ੂਰ ਕੋਟ ਈਸੇ ਖਾਂ 19 ਫਰਵਰੀ : ਆਮ ਆਦਮੀ ਪਾਰਟੀ ਇੱਕ ਅਜਿਹੀ ਪਾਰਟੀ ਹੈ ਜਿਸ ਵਿੱਚ ਕੋਈ ਵੀ ਅਹੁਦਾ ਸਿਫਾਰਿਸ਼ ਦੇ ਨਾਲ ਨਹੀਂ ਦਿੱਤਾ ਜਾਂਦਾ, ਇਸ ਪਾਰਟੀ ਵਿੱਚ ਅਹੁਦੇ ਕੇਵਲ ਕੰਮ ਵੇਖ ਕੇ ਦਿੱਤੇ ਜਾਂਦੇ ਹਨ। ਜਦੋਂ ਤੋਂ ਸਰਕਾਰ ਸੱਤਾ....
ਜੋੜੇਮਾਜਰਾ ਨੇ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਤੋਂ ਲਿਆ ਆਸ਼ੀਰਵਾਦ ਫ਼ਤਹਿਗੜ੍ਹ ਸਾਹਿਬ, 19 ਫਰਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜੇਮਾਜਰਾ ਅੱਜ ਡੇਰਾ ਦੁਫੇੜਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਬਾਬਾ ਰਾਮ ਸਿੰਘ ਗੰਢੂਆ ਵਾਲਿਆਂ ਤੋਂ ਆਸ਼ੀਰਵਾਦ ਹਾਸਲ ਕੀਤਾ। ਇਸ ਮੌਕੇ ਸ. ਜੌੜੇਮਾਜਰਾ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦਸਮਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ....
ਹੁਣ ਤੱਕ ਕੁੱਲ 67 ਨਵ-ਜੰਮੀਆਂ ਬੱਚੀਆਂ ਦਾ ਸਨਮਾਨ ਕੀਤਾ ਗਿਆ ਬਰਨਾਲਾ, 19 ਫਰਵਰੀ : ਸਿਹਤ ਵਿਭਾਗ ਬਰਨਾਲਾ ਵੱਲੋ ਜ਼ਿਲ੍ਹਾ ਪ੍ਰਸ਼ਾਸਨ ਦੇ ਵਿਸ਼ੇਸ਼ ਸਹਿਯੋਗ ਸਦਕਾ ਜ਼ਿਲੇ ’ਚ ਬੱਚੀਆਂ ਦੇ ਲਿੰਗ ਅਨੁਪਾਤ ’ਚ ਸੁਧਾਰ ਲਿਆਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਇਨ੍ਹਾਂ ਯਤਨਾਂ ਤਹਿਤ ‘ਬੇਟੀ ਬਚਾਓ-ਬੇਟੀ ਪੜਾਓ’ ਮੁਹਿੰਮ ਅਧੀਨ ਜ਼ਿਲ੍ਹੇ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ....
ਬਰਨਾਲਾ, 19 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ 'ਚ ਵੱਧ ਤੋਂ ਵੱਧ ਵੋਟਰ ਰੇਜਿਸਟ੍ਰੇਸ਼ਨ ਕਾਰਵਾਉਣ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਪੂਨਮਦੀਪ ਕੌਰ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵੱਧ ਤੋਂ ਵੱਧ ਵੋਟਰਾਂ ਨੂੰ ਰਜਿਸਟਰ ਕਰਨ। ਉਨ੍ਹਾਂ ਦੱਸਿਆ ਕਿ ਇਹਨਾਂ ਵੋਟਾਂ ਲਈ ਸਿੱਖ ਕੇਸਧਾਰੀ ਯੋਗ ਵੋਟਰਾਂ ਦੇ ਫਾਰਮ ਕਾਨੂੰਗੋ/ਪਟਵਾਰੀ/ਬੀ.ਐਲ.ਓਜ ਵੱਲੋਂ ਭਰੇ ਜਾਣੇ....
ਦੁਆਰੇਆਣਾ ਰੋਡ ਕੋਟਕਪੂਰਾ ਵਿਖੇ 71.74 ਲੱਖ ਰੁਪਏ ਦੀ ਲਾਈਪ ਲਾਈਨ ਦਾ ਰੱਖਿਆ ਨੀਂਹ ਪੱਥਰ ਕੋਟਕਪੂਰਾ 19 ਫ਼ਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਲੋਕਾਂ ਦਾ ਪੈਸਾ ਲੋਕਾਂ ਦੇ ਕੰਮਾਂ ਤੇ ਲਗਾਉਣ ਦਾ ਸਿਲਸਿਲਾ ਬਾਦਸਤੂਰ ਜਾਰੀ ਰਹੇਗਾ। ਦੁਆਰੇਆਣਾ ਰੋਡ ਵਿਖੇ ਇੱਕ ਨਕਾਰਾ ਹੋ ਚੁੱਕੀ ਪਾਈਪ ਲਾਈਨ ਦੀ ਜਗ੍ਹਾ ਨਵੀਂ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਉਪਰੰਤ ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਕੰਮ 60 ਦਿਨਾਂ ਵਿੱਚ ਮੁਕੰਮਲ ਕਰਵਾ ਲਿਆ ਜਾਵੇਗਾ।....
ਪਿੰਡ ਦੇਵੀਵਾਲਾ ਵਿਖੇ ਇੰਟਰਲਾਕਿੰਗ ਟਾਈਲਾਂ ਲਗਾ ਕੇ ਗਲੀ ਪੱਕੀ ਕਰਨ ਦੇ ਕੰਮ ਦਾ ਕੀਤਾ ਉਦਘਾਟਨ ਕੋਟਕਪੂਰਾ 19 ਫ਼ਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਗ੍ਰਹਿ ਵਿਖੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਦਰਖਾਸਤਾਂ ਦਾ ਮੌਕੇ ਤੇ ਨਿਪਟਾਰਾ ਕਰਨ ਉਪਰੰਤ ਆਪਣੇ ਹਲਕੇ ਦੇ ਕਈ ਇਲਾਕਿਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਨਵੇਂ ਕਾਰਜਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਇਸ ਇਲਾਕੇ ਦੀ ਨੁਹਾਰ ਸਹਿਜੇ....
ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਕੰਮ ਕਰ ਰਹੀਆਂ ਬੀ.ਸੀ.(ਬਿਜਨਸ ਕੌਰਸਪੌਂਡੇਂਟ) ਸਖੀਆਂ ਦੀ ਇੱਕ ਰੋਜਾ ਟ੍ਰੇਨਿੰਗ ਕਰਵਾਈ ਗਈ
ਫ਼ਰੀਦਕੋਟ 19 ਫ਼ਰਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋੜਵੰਦ ਅਤੇ ਗਰੀਬ ਔਰਤਾਂ ਨੂੰ ਕਿੱਤਾਮੁਖੀ ਬਣਾਉਣ ਦਾ ਨਿਵੇਕਲਾ ਉੱਪਰਾਲਾ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ (ਆਰ.ਡੀ.) ਫਰੀਦਕੋਟ ਸ਼੍ਰੀ ਨਰਭਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਕੰਮ ਕਰ ਰਹੀਆਂ ਬੀ.ਸੀ.(ਬਿਜਨਸ ਕੌਰਸਪੌਂਡੇਂਟ) ਸਖੀਆਂ ਦੀ ਇੱਕ ਰੋਜਾ ਟ੍ਰੇਨਿੰਗ ਜਿਲ੍ਹਾ ਪਰੀਸ਼ਦ ਵਿਖੇ ਕਰਵਾਈ ਗਈ। ਇਹ ਟ੍ਰੇਨਿੰਗ ਸੀ.ਐਸ.ਸੀ. ਸੈਂਟਰ ਫਰੀਦਕੋਟ ਦੇ ਕਰਮਚਾਰੀ ਸ਼੍ਰੀ ਮਨਪ੍ਰੀਤ ਸਿੰਘ....
ਕੋਟਕਪੂਰਾ 19 ਫ਼ਰਵਰੀ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਨੰਗਲ ਵਿਖੇ 14 ਲਾਭਪਾਤਰੀਆਂ ਨੂੰ ਪੰਜਾਬ ਵਿਲੇਜ਼ ਕਾਮਨ ਲੈਂਡਜ (ਰੈਗੂਲੇਸ਼ਨ ) ਐਕਟ ਤਹਿਤ ਪਲਾਟ ਅਲਾਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਜਿਸ ਲਾਭਪਾਤਰੀ ਨੂੰ ਪਲਾਟ ਅਲਾਟ ਕੀਤਾ ਗਿਆ ਹੈ ਉਸ ਨੂੰ ਤਿੰਨ ਸਾਲ ਦੇ ਅੰਦਰ ਅੰਦਰ ਮਕਾਨ ਦੀ ਉਸਾਰੀ ਕਰਨੀ ਹੋਵੇਗੀ। ਜੇਕਰ ਅਲਾਟਮੈਂਟ ਦੀ ਮਿਤੀ ਤੋਂ ਤਿੰਨ ਸਾਲ ਦੇ ਅੰਦਰ ਅੰਦਰ ਉਹ ਮਕਾਨ ਦੀ ਉਸਾਰੀ ਨਹੀਂ ਕਰਦਾ ਤਾਂ ਉਸ ਨੂੰ ਦਿੱਤਾ ਗਿਆ ਪਲਾਟ ਮੁੜ ਵਾਪਸ ਲੈ ਲਿਆ....
ਕੋਟਕਪੂਰਾ ਰਜਬਾਹੇ ਤੇ 27.44 ਲੱਖ ਰੁਪਏ ਦੇ ਕਰਾਸ ਰੈਗੂਲੇਟਰ ਪ੍ਰਾਜੈਕਟ ਦਾ ਕੀਤਾ ਉਦਘਾਟਨ ਕੋਟਕਪੂਰਾ 19 ਫ਼ਰਵਰੀ : ਗਰਮੀਆਂ ਦੇ ਦਿਨਾਂ ਵਿੱਚ ਆਮ ਤੌਰ ਤੇ ਪਾਣੀ ਦੀ ਕਿੱਲਤ ਆ ਜਾਣ ਕਾਰਨ ਅੱਜ ਕੱਲ ਧਰਤੀ ਦੇ ਕਈ ਹਿੱਸਿਆਂ ਤੇ ਲੋਕਾਂ ਨੂੰ ਕਾਫੀ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰੰਤੂ ਇਸ ਵਾਰ ਆਉਣ ਵਾਲੀਆਂ ਗਰਮੀਆਂ ਵਿੱਚ ਕੋਟਕਪੂਰਾ ਵਾਸੀਆਂ ਨੂੰ ਇਹ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ....
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ ਫਾਜ਼ਿਲਕਾ 19 ਫਰਵਰੀ : ਬੱਲੂਆਣਾ ਹਲਕੇ ਤੋਂ ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ ਜਿਨਾਂ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿੰਨੂ ਮਿਡ ਡੇ ਮੀਲ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਵਿਧਾਇਕ ਨੇ ਸਰਕਾਰ ਦੇ ਇਸ ਫੈਸਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਕਿੰਨੂੰ ਉਤਪਾਦਕ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਉਹਨਾਂ ਨੇ ਕਿਹਾ ਕਿ ਇਸ ਵਾਰ ਕਿੰਨੂ ਦੀ ਬੰਪਰ....
ਬਲਾਕ ਖੂਈਖੇੜਾ ਵਿੱਚ 28415 ਬੱਚਿਆਂ ਲਈ 124 ਬੂਥਾਂ ਸਮੇਤ 248 ਟੀਮਾਂ ਦਾ ਗਠਨ : ਐਸ.ਐਮ.ਓ ਡਾ. ਗਾਂਧੀ ਫਾਜ਼ਿਲਕਾ, 19 ਫਰਵਰੀ : ਸਿਹਤ ਵਿਭਾਗ ਅਤੇ ਸਿਵਲ ਸਰਜਨ ਡਾ: ਕਵਿਤਾ ਦੀਆਂ ਹਦਾਇਤਾ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਪੋਲੀਓ ਬੂੰਦਾਂ ਪਿਲਾਈਆਂ ਜਾਣ ਦੀ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਚਲਾਉਣ ਲਈ ਸੀ.ਐਚ.ਸੀ. ਖੂਈਖੇੜਾ ਵਿਖੇ ਆਸ਼ਾ ਵਰਕਰਾਂ ਦੀ ਸਿਖਲਾਈ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੀਈਈ ਸੁਸ਼ੀਲ ਕੁਮਾਰ, ਨਰਸਿੰਗ ਸਿਸਟਰ ਟੈਸੀ ਅਤੇ ਬਲਾਕ....
ਸਰਹੱਦੀ ਪਿੰਡਾਂ ਵਿੱਚ ਲੋਕਾਂ ਤੋਂ ਸੁਰੱਖਿਆ ਏਜੰਸੀਆਂ ਨਾਲ ਸਹਿਯੋਗ ਕਰਨ ਸਬੰਧੀ ਹੋਈ ਬੈਠਕ ਫਾਜਿਲਕਾ 19 ਫਰਵਰੀ : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਅੱਜ ਸਰਹੱਦੀ ਪਿੰਡ ਜੋਧਾ ਭੈਣੀ ਵਿਖੇ ਪਿੰਡ ਸੁਰੱਖਿਆ ਕਮੇਟੀ ਦੇ ਮੈਂਬਰਾਂ ਨਾਲ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਕਿਹਾ ਕਿ ਸਰਹੱਦੀ ਪਿੰਡਾਂ ਦੇ ਲੋਕਾਂ ਦਾ ਸੁਰੱਖਿਆ ਫੋਰਸਾਂ ਨੂੰ ਬਹੁਤ ਸਹਿਯੋਗ ਮਿਲਦਾ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ....