ਮਾਲਵਾ

16 ਦੇ ਬੰਦ ਤੇ ਹੜਤਾਲ ਦੀਆਂ ਮੁਕੰਮਲ ਤਿਆਰੀਆਂ 
ਰਾਏਕੋਟ 11 ਫਰਵਰੀ : ਅੱਜ ਭਾਰਤ ਦੀਆਂ ਪ੍ਰਮੁੱਖ ਮਜ਼ਦੂਰ, ਮੁਲਾਜ਼ਮ ਅਤੇ ਸਾਰੀਆਂ ਟ੍ਰੇਡ ਜਥੇਬੰਦੀਆਂ ਵੱਲੋਂ ਪੂਰੇ ਦੇਸ਼ ਚ ਬੰਦ ਅਤੇ ਹੜਤਾਲ ਲਈ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਸੰਯੁਕਤ ਕਿਸਾਨ ਮੋਰਚੇ ਅਤੇ ਟਰੇਡ ਯੂਨੀਅਨ ਦੀਆਂ ਜਥੇਬੰਦੀਆਂ ਨੇ ਸਾਂਝੇ ਤੌਰ ਤੇ ਮੀਟਿੰਗ ਕੀਤੀ। ਜਿਸ ਵਿੱਚ ਤਹਿ ਹੋਇਆ ਕਿ 16 ਫਰਵਰੀ ਨੂੰ ਸਥਾਨਕ ਹਰੀ ਸਿੰਘ ਨਲੂਆ ਚੌਂਕ ਚ ਪੱਕੇ ਤੌਰ ਤੇ ਬੰਦ ਕੀਤਾ ਜਾਵੇਗਾ। ਬਿਮਾਰ, ਮੌਤ, ਵਿਦਿਆਰਥੀ ਅਤੇ ਵਿਆਹ ਵਾਲੇ ਲੋਕਾਂ ਲਈ ਢਿੱਲ ਦਿੱਤੀ ਜਾਵੇਗੀ। ਪਿੰਡਾਂ ਵਿੱਚ ਵੀ ਮੁਕੰਮਲ....
ਰਵਿੰਦਰ ਕੁਮਾਰ ਦੇ ਏਐਸਆਈ ਬਣਨ ਤੇ ਸਾਥੀਆ ਵੱਲੋ ਕਰਵਾਇਆ ਮੂੰਹ ਮਿੱਠਾ ਅਤੇ ਦਿੱਤੀਆ ਵਧਾਈਆ।
ਲੁਧਿਆਣਾ 11 ਫਰਵਰੀ (ਸਤਵਿੰਦਰ ਸਿੰਘ ਗਿੱਲ) ਨਿਊ ਸੁਭਾਸ਼ ਨਗਰ ਪੁਲਿਸ ਚੋਂਕੀ ਵਿੱਚ ਪੰਜਾਬ ਪੁਲਿਸ ਦੇ ਰਵਿੰਦਰ ਕੁਮਾਰ ਨੂੰ ਏ.ਐਸ.ਆਈ ਬਣਨ ਤੇ ਸਾਥੀਆ ਵੱਲੋ ਕਰਵਾਇਆ ਮੁੰਹ ਮਿੱਠਾ ਇਸ ਮੋਕੇ ਤੇ ਪਵਨ ਰਾਜ ਨੇ ਰਵਿੰਦਰ ਕੁਮਾਰ ਦੇ ਏ.ਐਸ.ਆਈ ਬਣਨ ਤੇ ਉਨ੍ਹਾ ਨੂੰ ਵਧਾਈ ਦਿੱਤੀ ਅਤੇ ਉਨ੍ਹਾ ਦਾ ਲੱਡੂਆ ਨਾਲ ਮੂੰਹ ਮਿੱਠਾ ਕਰਵਾਇਆ। ਇਸ ਮੋਕੇ ਤੇ ਰਵਿੰਦਰ ਕੁਮਾਰ ਨੇ ਸਾਰੀਆ ਦਾ ਧੰਨਵਾਦ ਕੀਤਾ ਤੇ ਉਨ੍ਹਾ ਨੇ ਕਿਹਾ ਕਿ ਉਹ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰਣਗੇ। ਅਤੇ ਕਿਹਾ ਕਿ ਕਿਸੇ ਵੀ ਕਿਸਮ ਦੇ ਸ਼ਰਾਰਤੀ....
ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਬੇਸਹਾਰਾ ਬਜ਼ੁਰਗਾਂ ਦਾ ਹਾਲ ਚਾਲ ਪੁੱਛਣ ਲਈ ਰੈਣ ਬਸੇਰੇ ਵਿੱਚ ਪਹੁੰਚੇ 
ਲੁਧਿਆਣਾ 11ਫਰਵਰੀ (ਸਤਵਿੰਦਰ ਸਿੰਘ ਗਿੱਲ) ਆਮ ਆਦਮੀ ਪਾਰਟੀ ਦੇ ਵਲੰਟੀਅਰ ਨੀਰਜ਼ ਸਚਦੇਵਾ ਅਤੇ ਉਨ੍ਹਾਂ ਦੀ ਟੀਮ ਦੀ ਦੇਖ ਰੇਖ ਹੇਠ ਚੀਮਾਂ ਚੌਂਕ ਨੇੜੇ ਚੱਲ ਰਹੇ ਬੇਸਹਾਰਾ ਬਜ਼ੁਰਗਾਂ ਲਈ ਰੈਣ ਬਸੇਰੇ ਵਿੱਚ ਉਨ੍ਹਾਂ ਦਾ ਹਾਲ ਚਾਲ ਪੁੱਛਣ ਲਈ ਜ਼ਿਲ੍ਹਾ ਪ੍ਰਧਾਨ ਲੁਧਿਆਣਾ/ਚੇਅਰਮੈਨ ਜ਼ਿਲ੍ਹਾ ਵਿੱਤ ਤੇ ਯੋਜਨਾ ਕਮੇਟੀ ਸ਼ਰਨ ਪਾਲ ਸਿੰਘ ਮੱਕੜ ਆਪਣੇ ਸਾਥੀਆਂ ਸਮੇਤ ਪੁੱਜੇ। ਜਿੰਨਾ ਵਿੱਚ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਅਗਰਵਾਲ, ਮਹਿਲਾ ਵਿੰਗ ਦੇ ਸਟੇਟ ਜੁ.ਸੈਕਟਰੀ ਨਿਤੂ ਵੋਹਰਾ....
ਵਿਧਾਇਕ ਤੇ ਡਿਪਟੀ ਕਮਿਸ਼ਨਰ ਵੱਲੋਂ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਉਦਘਾਟਨ 12 ਫਰਵਰੀ ਨੂੰ 
ਤਿੰਨ ਰੋਜ਼ਾ ਖੇਡ ਮੇਲੇ ਦੌਰਾਨ ਹਾਕੀ, ਕਬੱਡੀ, ਅਥਲੈਟਿਕਸ ਦੇ ਕਰਵਾਏ ਜਾਣਗੇ ਮੈਚ, 30 ਲੱਖ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ ਤਿੰਨੇ ਦਿਨ ਸ਼ਾਮ ਨੂੰ ਹੋਵੇਗਾ ਸੱਭਿਆਚਾਰਕ ਪ੍ਰੋਗਰਾਮ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ’ਚ ਪਹੁੰਚਣ ਦੀ ਅਪੀਲ ਇਸ ਸਾਲ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਨੇ ਪ੍ਰਸਿੱਧ ਖੇਡਾਂ ਲੁਧਿਆਣਾ, 11 ਫਰਵਰੀ : ਵਿਧਾਨ ਸਭਾ ਹਲਕਾ ਗਿੱਲ ਤੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸੋਮਵਾਰ....
ਐਮ.ਐਲ.ਏ ਸੇਖੋਂ ਨੇ ਕੋਟਕਪੂਰਾ ਰੋਡ ਤੇ ਵੱਡੀਆਂ ਨਹਿਰਾਂ ਉੱਪਰ ਉਸਾਰੇ ਜਾਣ ਵਾਲੇ ਪੁਲਾਂ ਦਾ ਕੰਮ ਸ਼ੁਰੂ ਕਰਵਾਇਆ 
ਲਗਭਗ 20 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ ਪੁਲ ਫ਼ਰੀਦਕੋਟ 11 ਫ਼ਰਵਰੀ : ਪੰਜਾਬ ਸਰਕਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਵਿਕਾਸ ਦਾ ਲਾਭ ਮਿਲ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਵਿਕਾਸ ਦਾ ਲਾਭ ਮਿਲ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕੋਟਕਪੂਰਾ ਰੋਡ ਤੇ....
ਸਪੀਕਰ ਸੰਧਵਾਂ ਨੇ ਬਲਾਕ ਕੋਟਕਪੂਰਾ ਦੇ ਕੈਂਪਾਂ ਵਿੱਚ ਕੀਤੀ ਸ਼ਿਰਕਤ
ਪੰਜਾਬ ਸਰਕਾਰ ਦੇ ਇਸ ਸ਼ਲਾਂਘਾਯੋਗ ਉਪਰਾਲੇ ਲਈ ਕੀਤਾ ਧੰਨਵਾਦ ਵਿਧਾਇਕ ਸ. ਅਮੋਲਕ ਸਿੰਘ ਬਲਾਕ ਜੈਤੋ ਦੇ ਕੈਂਪਾਂ ਵਿੱਚ ਰਹੇ ਵਿਸ਼ੇਸ਼ ਤੌਰ ਤੇ ਹਾਜ਼ਰ ਫ਼ਰੀਦਕੋਟ 11 ਫ਼ਰਵਰੀ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ" ਪ੍ਰੋਗਰਾਮ ਤਹਿਤ ਬਲਾਕ ਕੋਟਕਪੂਰਾ ਦੇ ਵਾਰਡ ਨੰ-6 ਵਿਖੇ ਲਗਾਏ ਗਏ ਕੈਂਪ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ....
ਸਪੀਕਰ ਸੰਧਵਾ ਅਤੇ ਐਮਐਲਏ ਨੇ "24 ਮਾਨਸਿਕ ਸ਼ਕਤੀ ਸਿਧਾਂਤ ਕਿਤਾਬ ਕੀਤੀ ਲਾਂਚ 
ਫ਼ਰੀਦਕੋਟ 11 ਫ਼ਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਅਫਸਰ ਕਲੱਬ ਫਰੀਦਕੋਟ ਵਿਖੇ ਜਿਮੀ ਅੰਗਦ ਸਿੰਘ ਲੇਖਕ ਤੇ ਮਨੋਵਿਗਿਆਨੀ ਦੀ "24 ਮਾਨਸਿਕ ਸ਼ਕਤੀ ਸਿਧਾਂਤ ਕਿਤਾਬ ਲਾਂਚ ਕੀਤੀ। ਇਸ ਮੌਕੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੀ ਧਰਮਪਤੀ ਬੇਅੰਤ ਕੌਰ ਵਿਸ਼ੇਸ਼ ਤੌਰ ਤੇ ਹਾਜਰ ਸਨ।
12 ਫ਼ਰਵਰੀ ਨੂੰ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਵਿੱਚ ਲਗਾਏ ਜਾਣਗੇ ਜਨ ਸੁਣਵਾਈ ਕੈਂਪ-ਡਿਪਟੀ ਕਮਿਸ਼ਨਰ 
ਆਪ ਦੀ ਸਰਕਾਰ ਆਪ ਦੇ ਦੁਆਰ" ਫ਼ਰੀਦਕੋਟ 11 ਫ਼ਰਵਰੀ : "ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ 6 ਫਰਵਰੀ ਤੋਂ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਇਸ ਮੁਹਿੰਮ ਤਹਿਤ ਲੋਕਾਂ ਦੀ ਖੱਜਲ ਖੁਆਰੀ ਨੂੰ ਘਟਾਉਣਾ ਹੈ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾ ਕੇ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ....
ਪੁਲਿਸ ਅਤੇ ਸਿਹਤ ਵਿਭਾਗ ਦੀ ਟੀਮ  ਵੱਲੋਂ ਟਰੱਕ ਯੂਨੀਅਨ ਫਰੀਦਕੋਟ ਵਿਖੇ ਅੱਖਾਂ ਦੇ ਚੈਕਅੱਪ ਸਬੰਧੀ ਕੈਪ ਦਾ ਆਯੋਜਨ
ਫ਼ਰੀਦਕੋਟ 11 ਫਰਵਰੀ : ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਪੁਲਿਸ ਕਪਤਾਨ ਸ. ਹਰਜੀਤ ਸਿੰਘ ਅਤੇ ਸਿਵਲ ਸਰਜਨ ਫਰੀਦਕੋਟ ਸ. ਮਨਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਅੱਜ ਟਰੱਕ ਯੂਨੀਅਨ ਕੋਟਕਪੂਰਾ ਵਿਖੇ ਪੁਲਿਸ ਅਤੇ ਸਿਹਤ ਵਿਭਾਗ ਦੀ ਟੀਮ ਵੱਲੋ ਆਪਸੀ ਸਹਿਯੋਗ ਨਾਲ ਟਰੱਕ ਯੂਨੀਅਨ ਫਰੀਦਕੋਟ ਵਿਖੇ ਜਾਗਰੂਕਤਾ ਅਤੇ ਅੱਖਾਂ ਦੇ ਚੈਕ ਅੱਪ ਦੇ ਕੈਪ ਦਾ ਆਯੋਜਨ ਕੀਤਾ ਗਿਆ....
ਸਮਾਜਸੇਵਾ ਕਰਕੇ ਬਜ਼ੁਰਗਾਂ ਨੂੰ ਯਾਦ ਕਰਨ ਤੋਂ ਉੱਤਮ ਸੇਵਾ ਹੋਰ ਕੋਈ ਨਹੀਂ ਹੋ ਸਕਦੀ-ਸੰਧਵਾਂ
ਸਵ. ਕੁਲਦੀਪ ਸਿੰਘ ਗਰੇਵਾਲ ਦੀ ਯਾਦ ਵਿੱਚ ਲਗਾਇਆ ਖੂਨਦਾਨ ਅਤੇ ਅੱਖਾਂ ਦਾ ਫ੍ਰੀ ਕੈਂਪ ਜਗਰਾਓ, 11 ਫਰਵਰੀ : ਸਮਾਜਸੇਵੀ ਸੰਸਥਾ ਲਾਇਨ ਕਲੱਬ ਜਗਰਾਓਂ ਮੇਨ ਵਲੋ ਆਲ ਫਰੈਂਡਜ ਐਂਡ ਸਪੋਰਟਸ ਵੈੱਲਫੇਅਰ ਕਲੱਬ ਦੇ ਸਹਿਯੋਗ ਅਤੇ ਸੱਚਖੰਡ ਵਾਸੀ ਸੰਤ ਬਾਬਾ ਜਗਰੂਪ ਸਿੰਘ ਬੇਗ਼ਮ-ਪੁਰ ਭੋਰਾ ਸਾਹਿਬ (ਨਾਨਕਸਰ) ਵਾਲਿਆ ਦੇ ਅਸ਼ੀਰਵਾਦ ਨਾਲ ਸਵ: ਕੁਲਦੀਪ ਸਿੰਘ ਗਰੇਵਾਲ ਦੀ ਨਿੱਘੀ ਯਾਦ ਵਿੱਚ ਦਲਜਿੰਦਰਪਾਲ ਕੌਰ ਗਰੇਵਾਲ ਅਤੇ ਉਹਨਾਂ ਦੇ ਸਮੂਹ ਪਰਿਵਾਰ ਵਲੋਂ ਸਨਮਤੀ ਮਾਤਰੀ ਸੇਵਾ ਸਦਨ ਹਾਲ, ਸਾਹਮਣੇ ਕਲਿਆਣੀ ਹਸਪਤਾਲ....
'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਤਹਿਤ ਵਿਸ਼ੇਸ਼ ਬੱਸ ਸਾਲਾਸਰ ਤੇ ਖਾਟੂ ਸ਼ਿਆਮ ਧਾਰਮਿਕ ਸਥਾਨ ਲਈ ਰਵਾਨਾ
ਨਿਹਾਲ ਸਿੰਘ ਵਾਲਾ (ਮੋਗਾ) 11ਫਰਵਰੀ : ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਤਹਿਤ ਅੱਜ ਯਾਤਰੀਆਂ ਦੀ ਇੱਕ ਵਿਸ਼ੇਸ਼ ਬੱਸ ਨੂੰ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਤੋਂ ਸਾਲਾਸਰ ਤੇ ਖਾਟੂ ਸ਼ਿਆਮ ਧਾਰਮਿਕ ਸਥਾਨ ਲਈ ਰਵਾਨਾ ਕੀਤਾ ਗਿਆ। ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਸ੍ਰੀਮਤੀ ਸਿਵਾਤੀ ਟਿਵਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਨਿਹਾਲ ਸਿੰਘ ਵਾਲਾ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਨ੍ਹਾਂ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ....
ਮੋਬਾਈਲ ਸਵੀਪ ਵੈਨ ਰਾਹੀਂ ਵੋਟਰ ਜਾਗਰੂਕਤਾ ਜਾਰੀ
17 ਫਰਵਰੀ ਤੱੱਕ ਵੱਖ ਵੱਖ ਹਲਕਿਆਂ ਵਿੱਚ ਜਾਗਰੂਕਤਾ ਫੈਲਾਏਗੀ ਵੈਨ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸਾਰੰਗਪ੍ਰੀਤ ਸਿੰਘ ਮੋਗਾ 11 ਫ਼ਰਵਰੀ : “ਚੋਣਾਂ ਦਾ ਪਰਵ, ਦੇਸ਼ ਦਾ ਗਰਵ” ਅਧੀਨ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਆਗਾਮੀ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ ਆਮ ਲੋਕਾਂ ਵਿੱਚ ਈ.ਵੀ.ਐੱਮ ਅਤੇ ਵੀਵੀ ਪੈਟ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਅਤੇ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਆਡੀਓ-ਵੀਡੀਓ ਸਹੂਲਤ ਨਾਲ ਲੈੱਸ ਸਵੀਪ ਵੋਟਰ ਜਾਗਰੂਕਤਾ ਵੈਨ ਸ਼ੁਰੂ ਕੀਤੀ ਗਈ ਹੈ। ਜ਼ਿਲ੍ਹਾ ਚੋਣ....
ਜ਼ਿਲ੍ਹਾ ਮੋਗਾ ਦੇ ਲੋਕਾਂ ਲਈ ਲਗਾਤਾਰ ਤਿੰਨ ਦਿਨ ਖਿੱਚ ਦਾ ਕੇਂਦਰ ਬਣੀਆਂ ਰਹੀਆਂ ਪੰਜਾਬ ਸਰਕਾਰ ਦੀਆਂ ਝਾਕੀਆਂ
ਐਸਡੀਐਮ ਹਰਕੰਵਲਜੀਤ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਲਈ ਰਵਾਨਾ ਕੀਤੀਆਂ ਸ਼ਾਨਦਾਰ ਝਾਕੀਆਂ ਪੰਜਾਬ ਦੇ ਮਹਾਨ ਗੌਰਵਸ਼ਾਲੀ ਇਤਿਹਾਸ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੇ ਯੋਗਦਾਨ ਅਤੇ ਨਾਰੀ ਸ਼ਸਕਤੀਕਰਨ ਦੀ ਝਲਕ ਇਕੱਠੇ ਦੇਣ ਨੂੰ ਮਿਲੀ ਮੋਗਾ, 11 ਫਰਵਰੀ : ਜ਼ਿਲ੍ਹਾ ਮੋਗਾ ਵਿੱਚ 8 ਫ਼ਰਵਰੀ ਤੋਂ ਆਈਆਂ, ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ, ਲਗਾਤਾਰ ਤਿੰਨ ਦਿਨ ਜ਼ਿਲ੍ਹਾ ਵਾਸੀਆਂ ਲਈ ਖਿੱਚ ਦਾ ਕੇਂਦਰ ਬਣੀਆਂ ਰਹੀਆਂ। ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਇਹਨਾਂ....
ਕਿਸਾਨਾਂ ਨੂੰ ਰੋਕਣ ਲਈ ਸ਼ੰਭੂ ਬਾਰਡਰ ’ਤੇ ਲਗਾਏ ਵੱਡੇ ਪੱਥਰ ਤੇ ਲੋਹੇ ਦੀਆਂ ਤਿੱਖੀਆਂ ਸਲਾਖਾਂ, ਨੀਮ ਫ਼ੌਜੀ ਫ਼ੋਰਸ ਦੀਆਂ 50 ਕੰਪਨੀਆਂ ਕੀਤੀਆਂ ਤੈਨਾਤ
ਰਾਜਪੁਰਾ, 10 ਫਰਵਰੀ : ਦੇਸ਼ ਦੀਆਂ ਵੱਖ ਵੱਖ ਕਿਸਾਨ ਜੱਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 13 ਫਰਵਰੀ ਨੁੰ ਦਿੱਲੀ ਚੱਲੋ ਮਾਰਚ ਤੋਂ ਪਹਿਲਾਂ ਹੀ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਵੱਖ ਵੱਖ ਰਸਤਿਆਂ ਤੇ ਬੈਰੀਗੇਟ ਲਗਾ ਕੇ ਬੰਦ ਕਰ ਦਿੱਤੇ ਗਏ ਹਨ। ਕਿਸਾਨਾਂ ਦੇ ਮਾਰਚ ਤੋਂ ਪਹਿਲਾਂ ਸ਼ੰਭੂ ਬਾਰਡਰ ’ਤੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵਲੋਂ ਸਖ਼ਤ ਤਿਆਰੀ ਕੀਤੀ ਜਾ ਰਹੀ ਹੈ। ਹਰਿਆਣਾ ਵੱਲੋਂ ਕੇਂਦਰੀ ਨੀਮ ਫ਼ੌਜੀ ਫ਼ੋਰਸ ਦੀਆਂ 50 ਕੰਪਨੀਆਂ ਤੈਨਾਤ ਕੀਤੀਆਂ ਹਨ।....
ਦਿੱਲੀ ਕੂਚ ਤੋਂ ਪਹਿਲਾਂ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ 
ਰਾਜਪੁਰਾ, 10 ਫਰਵਰੀ : ਕਿਸਾਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦੀ ਕਾਲ ਦਿੱਤੀ ਗਈ ਹੈ। ਦਿੱਲੀ ਰਾਜਪੁਰਾ ਰੋਡ ‘ਤੇ ਪੁਲਿਸ ਵੱਲੋਂ ਬੈਰੀਕੇਟਿੰਡ ਕੀਤੀ ਗਈ ਹੈ। ਦਿੱਲੀ ਕੂਚ ਤੋਂ ਪਹਿਲਾਂ ਅੱਜ ਦਿੱਲੀ-ਰਾਜਪੁਰਾ ਰੋਡ ਕੋਲ ਸ਼ੰਭੂ ਬਾਰਡਰ ਕੋਲ ਕਿਸਾਨਾਂ ਵੱਲੋਂ ਇੱਕ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ, ਜਿਥੇ ਵੱਡੀ ਗਿਣਤੀ ਵਿੱਚ ਕਿਸਾਨ ਆਪਣੇ ਟਰੈਕਟਰ ਲੈ ਕੇ ਪਹੁੰਚੇ ਹੋਏ ਹਨ। ਇਸ ਸਬੰਧੀ ਕਿਸਾਨ ਆਗੂ ਸਤਪਾਲ ਸਿੰਘ ਮਹਿਮਰਪੁਰ ਬਲਾਕ ਸਕੱਤਰ ਕਿਸਾਨ ਯੂਨੀਅਨ ਏਕਤਾ ਸਿੱਧੂਪੁਰਾ ਨੇ ਜਾਣਕਾਰੀ ਦਿੰਦੇ....