ਮਾਲਵਾ

ਡੀ.ਸੀ ਨੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਬਨਾਵਟੀ ਅੰਗ ਵੰਡੇ
ਲੁਧਿਆਣਾ, 17 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੀ ਪਹਿਲਕਦਮੀ ਤਹਿਤ ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਪੰਜਾਬ ਵੱਲੋਂ ਦਿਵਿਆਂਗ ਸਹਾਇਤਾ ਕੇਂਦਰ, ਰਿਸ਼ੀ ਨਗਰ, ਲੁਧਿਆਣਾ ਵਿਖੇ ਲਗਾਏ ਗਏ ਮੁਫਤ ਬਨਾਵਟੀ ਅੰਗ ਵੰਡ ਕੈਂਪ ਦਾ ਉਦਘਾਟਨ ਕੀਤਾ। ਟਰੱਸਟ ਦੇ ਪ੍ਰਧਾਨ ਪੰਕਜ ਜਿੰਦਲ ਨੇ ਦੱਸਿਆ ਕਿ ਟਰੱਸਟ ਵੱਲੋਂ ਹੁਣ ਤੱਕ 1700 ਦੇ ਕਰੀਬ ਕੈਂਪ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਬਨਾਵਟੀ ਅੰਗ ਅਤੇ ਏਡਜ਼ ਅਤੇ ਉਪਕਰਨ....
ਡੀ.ਸੀ ਨੇ ਝੋਨੇ ਦੀ ਚੱਲ ਰਹੀ ਖਰੀਦ ਦੀ ਸਮੀਖਿਆ ਕੀਤੀ
ਪ੍ਰਸ਼ਾਸਨ ਨੇ 127448.9 ਮੀਟਰਿਕ ਟਨ ਝੋਨਾ ਖਰੀਦਿਆ, ਕਿਸਾਨਾਂ ਨੂੰ 289.9 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਲੁਧਿਆਣਾ, 17 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਸਹੂਲਤ ਲਈ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਅੱਜ ਇੱਥੇ ਜ਼ਿਲ੍ਹੇ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ....
ਸਾਨੂੰ ਸਭ ਨੂੰ ਭਗਵਾਨ ਵਾਲਮੀਕੀ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਲੋੜ  : ਗਰੇਵਾਲ 
ਪ੍ਰਗਟ ਦਿਵਸ ਮੌਕੇ ਕਰਵਾਏ ਗਏ ਵੱਖ-ਵੱਖ ਸਮਾਗਮਾਂ ਚ ਵਿਧਾਇਕ ਗਰੇਵਾਲ ਦੇ ਭਰੀ ਹਾਜਰੀ ਲੁਧਿਆਣਾ: 17 ਅਕਤੂਬਰ 2024 : ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਦੇ ਸ਼ੁਭ ਮੌਕੇ ਤੇ ਸ਼ਹਿਰ ਭਰ ਵਿੱਚ ਕਰਵਾਏ ਗਏ ਸਮਾਗਮਾਂ ਚ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਹਾਜ਼ਰੀ ਭਰੀ। ਇਸ ਮੌਕੇ ਤੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਸ਼ਹਿਰ ਵਾਸੀਆਂ ਨੂੰ ਇਸ ਸ਼ੁਭ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਅੱਜ ਉਹ ਸਮਾਂ ਆ ਗਿਆ ਹੈ ਕਿ ਸਾਨੂੰ ਸਭ ਨੂੰ ਮਿਲ ਕੇ ਭਗਵਾਨ ਵਾਲਮੀਕੀ ਜੀ ਦੇ....
ਭਾਰਤ-ਪਾਕਿਸਤਾਨ ਸਰਹੱਦੀ ਖੇਤਰ 'ਚ ਡਰੋਨ ਰਾਹੀਂ ਭੇਜਿਆ ਆਈਈਡੀ ਬੰਬ ਬਰਾਮਦ
ਫਾਜ਼ਿਲਕਾ, 17 ਅਕਤੂਬਰ 2024 : ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ 'ਚ ਡਰੋਨ ਰਾਹੀਂ ਭੇਜਿਆ ਗਿਆ ਆਈਈਡੀ ਬੰਬ ਬਰਾਮਦ ਕੀਤਾ ਗਿਆ ਹੈ। ਆਰਡੀਐਕਸ ਨਾਲ ਭਰੀ ਇਸ ਖੇਪ ਵਿੱਚ ਬੰਬ ਦੇ ਨਾਲ ਬੈਟਰੀਆਂ ਅਤੇ ਟਾਈਮਰ ਵੀ ਹਨ। ਜਦੋਂ ਬੀਐਸਐਫ ਵੱਲੋਂ ਬੰਬ ਲੱਭਿਆ ਗਿਆ ਤਾਂ ਇਸ ਨੂੰ ਬਰਾਮਦ ਕਰਨ ਤੋਂ ਬਾਅਦ ਸਟੇਟ ਸਪੈਸ਼ਲ ਸੈੱਲ ਨੂੰ ਸੌਂਪ ਦਿੱਤਾ ਗਿਆ। ਇਸ ਤੋਂ ਬਾਅਦ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਜਾਣਕਾਰੀ ਦਿੰਦੇ ਸਟੇਟਸ ਸਪੈਸ਼ਲ ਸੇਲ ਦੇ ਅਧਿਕਾਰੀਆ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰ ਰਹੇ ਹਨ।....
ਲੁਧਿਆਣਾ 'ਚ ਫਲਾਈਓਵਰ ‘ਤੇ ਵਾਪਰਿਆ ਦਰਦਨਾਕ ਹਾਦਸਾ, 2 ਨੌਜਵਾਨਾਂ ਦੀ ਮੌਤ
ਲੁਧਿਆਣਾ, 17 ਅਕਤੂਬਰ 2024 : ਲੁਧਿਆਣਾ ਦੇ ਜਗਰਾਉਂ ਪੁੱਲ ਤੋਂ ਗਾਂਧੀ ਨਗਰ ਤੱਕ ਬਣੇ ਫਲਾਈਓਵਰ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਕਿਸੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਹਜੇ ਤੱਕ ਨਹੀਂ ਹੋਈ। ਪੁਲਿਸ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਉਹ ਆਪਣੇ ਆਹਾਤੇ ਤੋਂ ਘਰ ਜਾ ਰਹੇ ਸਨ ਕਿ ਪੁਰਾਣੀ ਸਬਜ਼ੀ ਮੰਡੀ ਚੌਂਕ ਨੇੜੇ ਪੁਲ ਦੇ....
ਭਗਵਾਨ ਵਾਲਮੀਕਿ ਜੀ ਦੀਆਂ ਅਮਰ ਰਚਨਾਵਾਂ ਰਹਿੰਦੀ ਦੁਨੀਆ ਤੱਕ ਮਨੁੱਖਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ : ਸਿਹਤ ਮੰਤਰੀ
ਕਿਹਾ, ਪੰਜਾਬ ਸਰਕਾਰ ਵਾਲਮੀਕਿ ਸਮਾਜ ਦੀ ਭਲਾਈ ਲਈ ਵਚਨਬੱਧ ਪਟਿਆਲਾ, 17 ਅਕਤੂਬਰ 2024 : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਦਿਹਾੜੇ ’ਤੇ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰੇ ਵਰਗੀਆਂ ਹਨ, ਜੋ ਸਮਾਜ ਨੂੰ ਸਦੀਆਂ ਤੋਂ ਸੇਧ ਦਿੰਦੀਆਂ ਆ ਰਹੀਆਂ ਹਨ। ਉਹ ਅੱਜ ਪਟਿਆਲਾ ਦੇ ਪੀ.ਐਮ.ਡਬਲਿਊ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਕਰਵਾਏ....
ਪੰਚਾਇਤਾਂ ਦੇ ਚੁਣੇ ਹੋਏ ਨੁਮਾਇੰਦਿਆਂ ਸਰਪੰਚ, ਪੰਚ ਸਮੇਤ ਨੰਬਰਦਾਰ ਅਤੇ ਸਰਕਾਰੀ ਕਰਮਚਾਰੀ ਦੁਆਰਾ ਪਰਾਲੀ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ : ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ 17 ਅਕਤੂਬਰ 2024 : ਝੋਨੇ ਦੀ ਕਟਾਈ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਪਿਛਲੇ ਸਮਿਆਂ ਵਿੱਚ ਕਿਸਾਨਾਂ ਵੱਲੋਂ ਅਕਸਰ ਹੀ ਆਪਣੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਵਾਤਾਵਰਣ ਅਤੇ ਆਮ ਜਨ-ਜੀਵਨ ਕਾਫ਼ੀ ਪ੍ਰਭਾਵਿਤ ਹੁੰਦਾ ਹੈ। ਇਸ ਸਬੰਧੀ ਸਰਕਾਰ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਸਖ਼ਤ ਹਦਾਇਤਾ ਜਾਰੀ ਕੀਤੀਆਂ ਗਈਆਂ ਹਨ ਕਿ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ । ਪੰਜਾਬ ਰਾਜ ਵਿੱਚ ਝੋਨੇ ਦੀ ਪਰਾਲੀ ਨੂੰ ਸਾਂਭ-ਸੰਭਾਲ ਲਈ ਰਾਜ....
ਡਿਪਟੀ ਕਮਿਸ਼ਨਰ ਨੇ ਵਾਤਰਵਰਣ ਨੂੰ ਆਮ ਵਰਗਾ ਬਣਾਈ ਰੱਖਣ ਲਈ ਜਾਰੀ ਕੀਤਾ ਜਾਗਰੂਕਤਾ ਪੋਸਟਰ
ਪਾਣੀ,ਹਵਾ ਅਤੇ ਧਰਤੀ ਨੂੰ ਬਚਾਉਣ ਲਈ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਚੁੱਕੇ ਜਾ ਰਹੇ ਹਨ ਅਹਿਮ ਕਦਮ ਸ੍ਰੀ ਮੁਕਤਸਰ ਸਾਹਿਬ 17 ਅਕਤੂਬਰ 2024 : ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਵਾਤਾਵਰਨ ਨੂੰ ਪ੍ਰਦੂਿਸਤ ਹੋਣ ਤੋਂ ਬਚਾਉਣ ਲਈ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ, ਇਹ ਜਾਣਕਾਰੀ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਜਾਗਰੂਕਤਾ ਪੋਸਟਰ ਜਾਰੀ ਕਰਦਿਆਂ ਦਿੱਤੀ। ਉਹਨਾਂ ਦੱਸਿਆ ਕਿ ਜਿਥੇ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਅੱਗ ਤੋਂ....
ਝੋਨੇ ਦੀ ਪਰਾਲੀ ਨੂੰ ਲਗਾਤਾਰ ਖੇਤਾਂ ਵਿਚ ਸੰਭਾਲ ਕਰਨ ਨਾਲ ਫ਼ਸਲ ਦੀ ਪੈਦਾਵਾਰ ਵਿੱਚ ਵਾਧਾ ਹੁੰਦਾ ਹੈ- ਮੁੱਖ ਖੇਤੀਬਾੜੀ ਅਫ਼ਸਰ
ਭਵਿੱਖ ਦੀ ਖੇਤੀ ਨੂੰ ਸੁਰੱਖਿਅਤ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਉਣ ਦੀ ਅਪੀਲ ਫ਼ਰੀਦਕੋਟ: 17 ਅਕਤੂਬਰ 2024 : ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿਚ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਨਾਲ ਝੋਨੇ ਦੀ ਪਰਾਲੀ , ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨ ,ਫ਼ਸਲਾਂ ਦੀ ਪੈਦਾਵਾਰ ਵਿੱਚ ਵਾਧਾ ਕਰਨ,ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖਣ,ਰਸਾਇਣਕ ਖਾਦਾਂ ਤੇ ਨਿਰਭਰਤਾ ਘਟਾਉਣ ਅਤੇ ਚਿਰ ਸਥਾਈ ( ਹੰਢਣਸਾਰ ਖੇਤੀ ) ਖੇਤੀ ਵਿੱਚ ਅਹਿਮ ਭੂਮਿਕਾ ਨਿਭਾਅ ਸਕਦੀ ਹੈ । ਝੋਨੇ ਦੀ ਪਰਾਲੀ ਦੀ ਖੇਤ ਵਿਚ ਅਤੇ ਖੇਤ....
ਪੰਜਾਬੀਆਂ ਨੂੰ ਵਿਰਸੇ ਨਾਲ ਜੋੜਨ ਲਈ ਜ਼ਿਲ੍ਹੇ ਵਾਰ ਟੂਰਿਸਟ ਸਰਕਟ ਬਣਾਉਣ ਦੀ ਲੋੜ : ਗੁਰਭਜਨ ਸਿੰਘ ਗਿੱਲ
ਲੁਧਿਆਣਾ, 16 ਅਕਤੂਬਰ 2024 : ਪੰਜਾਬੀਆਂ ਨੂੰ ਵਿਰਸੇ ਨਾਲ ਜੋੜਨ ਲਈ ਜ਼ਿਲ੍ਹੇ ਵਾਰ ਟੂਰਿਸਟ ਸਰਕਟ ਬਣਾਉਣ ਦੀ ਲੋੜ ਹੈ ਤਾਂ ਜੋ ਸਕੂਲਾ ਕਾਲਜਾਂ, ਯੂਨੀਵਰਸਿਟੀਆਂ ਤੇ ਪੇਂਡੂ ਨੌਜਵਾਨ ਕਲੱਬਾਂ ਦੇ ਮੈਂਬਰਾਂ ਨੂੰ ਇਨ੍ਹਾਂ ਇਤਿਹਾਸਕ ਥਾਵਾਂ ਦੀ ਯਾਤਰਾ ਕਰਵਾ ਕੇ ਵਿਰਸੇ ਸਬੰਧੀ ਚੇਤਨਾ ਦਿੱਤੀ ਜਾ ਸਕੇ। ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ ਮਿਲਣ ਆਏ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ, ਸਿਖਲਾਈ ਅਧੀਨ ਆਈ ਏ ਐੱਸ ਅਧਿਕਾਰੀ ਬੀਬਾ....
ਸੀ-ਪਾਈਟ ਕੈਂਪ 'ਚ ਮੁਫ਼ਤ ਡਰੋਨ ਟ੍ਰੇਨਿੰਗ ਲਈ ਨੌਜਵਾਨਾਂ ਦੀ 28 ਅਕਤੂਬਰ ਨੂੰ ਹੋਵੇਗੀ ਚੋਣ
ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ. ਰੋਪੜ ਵਿਖੇ ਕਰਵਾਈ ਜਾ ਰਹੀ ਮੁਫਤ ਡਰੋਨ ਟ੍ਰੇਨਿੰਗ ਲੁਧਿਆਣਾ, 16 ਅਕਤੂਬਰ 2024 : ਸੀ-ਪਾਈਟ ਕੈਂਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ. ਰੋਪੜ ਵਿਖੇ ਮੁਫ਼ਤ ਡਰੋਨ ਟ੍ਰੇਨਿੰਗ ਕਰਵਾਈ ਜਾ ਰਹੀ ਹੈ ਜਿਸਦੇ ਤਹਿਤ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਨੌਜਵਾਨਾਂ ਦੀ ਚੋਣ 28 ਅਕਤੂਬਰ ਨੂੰ ਕੀਤੀ ਜਾਵੇਗੀ। ਟ੍ਰੇਨਿੰਗ ਅਫਸਰ ਨੇ ਅੱਗੇ ਦੱਸਿਆ ਕਿ ਡਰੋਨ ਉਪਰੇਟਿੰਗ ਕੋਰਸ ਦੇ ਚਾਹਵਾਨ ਨੌਜਵਾਨ....
ਜ਼ਿਮਨੀ ਚੋਣ: ਬਰਨਾਲਾ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ: ਜ਼ਿਲ੍ਹਾ ਚੋਣ ਅਫ਼ਸਰ
13 ਨਵੰਬਰ ਨੂੰ ਪੈਣਗੀਆਂ ਵੋਟਾਂ, 23 ਨਵੰਬਰ ਨੂੰ ਆਉਣਗੇ ਨਤੀਜੇ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਕੁੱਲ 180724 ਵੋਟਰ ਕਰਨਗੇ ਵੋਟ ਦੇ ਅਧਿਕਾਰ ਦੀ ਵਰਤੋਂ ਬਰਨਾਲਾ, 16 ਅਕਤੂਬਰ 2024 : ਭਾਰਤੀ ਚੋਣ ਕਮਿਸ਼ਨ ਵਲੋਂ 103 ਬਰਨਾਲਾ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਬੀਤੇ ਕੱਲ੍ਹ ਕਰ ਦਿੱਤਾ ਗਿਆ ਹੈ, ਜਿਸ ਨਾਲ ਜ਼ਿਲ੍ਹਾ ਬਰਨਾਲਾ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਸਬੰਧੀ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਜ਼ਿਲ੍ਹਾ....
ਜ਼ਿਮਨੀ ਚੋਣਾਂ : ਜ਼ਿਲ੍ਹਾ ਚੋਣਕਾਰ ਅਫ਼ਸਰ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਆਦਰਸ਼ ਚੋਣ ਜ਼ਾਬਤਾ ਪੂਰੇ ਜ਼ਿਲ੍ਹੇ ਵਿੱਚ ਲਾਗੂ: ਪੂਨਮਦੀਪ ਕੌਰ ਬਰਨਾਲਾ, 16 ਅਕਤੂਬਰ 2024 : ਜ਼ਿਲ੍ਹਾ ਚੋਣਕਾਰ ਅਫ਼ਸਰ ਸਹਿਤ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਵਲੋਂ ਅੱਜ ਇੱਥੇ ਵੱਖ ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਪ੍ਰੋਗਰਾਮ ਮੁਤਾਬਿਕ 18 ਅਕਤੂਬਰ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ....
ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ, ਵਿਰਸਾ ਵਲਟੋਹਾ ਤੇ ਲਗਾਏ ਗੰਭੀਰ ਦੋਸ਼
ਚੰਡੀਗੜ੍ਹ / ਬਠਿੰਡਾ, 16 ਅਕਤੂਬਰ 2024 : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਪਣੇ ਆਹੁਦੇ ਤੋਂ ਅਸਤੀਫਾ ਦਿੱਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫਾ ਦੇਣ ਦਾ ਐਲਾਨ ਇੱਕ ਨਿੱਜੀ ਚੈਨਲ ਤੇ ਇੰਟਰਵਿਊ ਦੌਰਾਨ ਦਿੱਤਾ, ਉਨ੍ਹਾਂ ਦੱਸਿਆ ਕਿ ਅਸਤੀਫਾ ਉਨ੍ਹਾਂ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜ ਦਿੱਤਾ ਗਿਆ ਹੈ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਵਿਰਸਾ ਸਿੰਘ ਵਲਟੋਹਾ ਵੱਲੋਂ ਉਨ੍ਹਾਂ ਨੂੰ....
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਪਹਿਲਾ ਆਜੀਵਿਕਾ ਸਰਸ ਮੇਲਾ 18 ਤੋਂ 27 ਅਕਤੂਬਰ ਤੱਕ ਸੈਕਟਰ 88 ਵਿਖੇ : ਆਸ਼ਿਕਾ ਜੈਨ
ਸਰਸ ਮੇਲੇ ਦੌਰਾਨ ਰਣਜੀਤ ਬਾਵਾ, ਲਖਵਿੰਦਰ ਵਡਾਲੀ, ਗਿੱਪੀ ਗਰੇਵਾਲ, ਕੁਲਵਿੰਦਰ ਬਿੱਲਾ ਸਮੇਤ ਹੋਰ ਨਾਮਵਰ ਗਾਇਕ ਕਰਨਗੇ ਆਪਣੇ ਫ਼ਨ ਦਾ ਮੁਜ਼ਾਹਰਾ: ਡਿਪਟੀ ਕਮਿਸ਼ਨਰ ਦੇਸ਼ ਭਰ ਦੇ 600 ਤੋਂ ਵਧੇਰੇ ਦਸਤਗੀਰ ਤੇ ਕਾਰੀਗਰ 300 ਤੋਂ ਵੱਧ ਸਟਾਲ ਲਗਾਉਣਗੇ ਆਸਾਮ ਦਾ ਪੀਹੂ, ਰਾਜਸਥਾਨ ਦਾ ਕਾਲਬੇਲੀਆ, ਯੂ ਪੀ ਦੇ ਬਰਸਾਨਾ ਦੀ ਹੋਲੀ ਅਤੇ ਮਾਯੂਰ ਡਾਂਸ, ਹਰਿਆਣਾ ਅਤੇ ਪੰਜਾਬ ਦੇ ਵੱਖ-ਵੱਖ ਲੋਕ ਨਾਂਚਾ ਦਾ ਪ੍ਰਦਰਸ਼ਨ ਹੋਵੇਗਾ ਖਿੱਚ ਦਾ ਕੇਂਦਰ ਕਲਾਕ੍ਰਿਤਾਂ, ਲੋਕ ਕਲਾਵਾਂ, ਸੂਬਾਈ ਪਕਵਾਨਾਂ ਸਮੇਤ ਹੋਰ ਵਸਤਾਂ....