ਮਾਲਵਾ

ਲਾਇਸੰਸੀ ਰਿਵਾਲਵਰ ਦੀ ਗੋਲੀ ਲੱਗਣ ਕਾਰਨ ਜਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ 
ਰਾਏਕੋਟ, 31 ਜੁਲਾਈ (ਚਮਕੌਰ ਸਿੰਘ ਦਿਓਲ) : ਬੀਤੇ ਦਿਨੀ ਕਰੀਬੀ ਪਿੰਡ ਅਕਾਲਗੜ੍ਹ ਛੰਨਾ ਦਾ ਵਸਨੀਕ ਇੱਕ ਨੌਜਵਾਨ ਦਲਜੀਤ ਸਿੰਘ ਉਰਫ ਜੀਤਾ ਜੋ ਕਿ ਆਪਣੀ ਲਾਇਸੈਂਸੀ ਰਿਵਾਲਵਰ ’ਚੋਂ ਚੱਲੀ ਗੋਲੀ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ ਅਤੇ ਲੁਧਿਆਣਾ ਦੇ ਡੀ.ਐਮ.ਸੀ ਹਸਪਤਾਲ ’ਚ ਉਸ ਦਾ ਇਲਾਜ ਚੱਲ ਰਿਹਾ ਸੀ, ਪ੍ਰੰਤੂ ਇਲਾਜ ਦੌਰਾਨ ਉਸ ਦੀ ਸਥਿਤੀ ਨਾਜ਼ੁਕ ਬਣੀ ਹੋਈ ਸੀ, ਜਿਸ ਦੇ ਚੱਲਦਿਆਂ ਅੱਜ ਸਵੇਰੇ ਉਕਤ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਪੁਲਿਸ ਚੌਕੀ....
ਪੁਲਿਸ ਨੇ ਦੋ ਹਾਈ-ਪ੍ਰੋਫਾਈਲ ਗੈਂਗਸਟਰਾਂ ਨੂੰ ਕੀਤਾ ਗ੍ਰਿਫਤਾਰ, 9 ਨਜਾਇਜ਼ ਹਥਿਆਰ ਬਰਾਮਦ 
ਲੁਧਿਆਣਾ, 31 ਜੁਲਾਈ : ਪੰਜਾਬ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦੇ ਹੋਏ ਲੁਧਿਆਣਾ ਪੁਲਿਸ ਨੇ ਦੋ ਹਾਈ-ਪ੍ਰੋਫਾਈਲ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਜਤਿੰਦਰ ਉਰਫ ਜਿੰਦੀ ਜੋ ਪਿਛਲੇ 5 ਸਾਲਾਂ ਤੋਂ ਭਗੌੜਾ ਹੈ, 18 ਕੇਸਾਂ ਵਿੱਚ ਸ਼ਾਮਲ ਹੈ। ਇਸੇ ਤਰ੍ਹਾਂ ਪੁਨੀਤ ਬੈਂਸ ਉਰਫ ਮਨੀ 10 ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੈ। ਆਈਏ ਲੁਧਿਆਣਾ ਦੀ ਟੀਮ ਨੇ ਲੰਬੇ ਸਮੇਂ ਤੋਂ ਭਗੌੜੇ ਗੈਂਗਸਟਰ ਜਤਿੰਦਰ ਸਿੰਘ ਉਰਫ ਜਿੰਦੀ ਅਤੇ ਗੈਂਗਸਟਰ ਪੁਨੀਤ ਬੈਂਸ ਨੂੰ ਗ੍ਰਿਫਤਾਰ ਕਰ ਲਿਆ....
ਮੁੱਖ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਜ਼ੋਰਦਾਰ ਵਕਾਲਤ
ਮੁੱਖ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਹੀਦੀ ਦਿਹਾੜੇ ਉੱਤੇ ਸ਼ਰਧਾ ਦੇ ਫੁੱਲ ਭੇਟ ਸ਼ਹੀਦਾਂ ਨੂੰ ਇਹ ਐਵਾਰਡ ਨਾ ਦੇਣ ਲਈ ਅਖੌਤੀ ਰਾਸ਼ਟਰਵਾਦੀ ਕੇਂਦਰ ਸਰਕਾਰ ਉਤੇ ਸਾਧਿਆ ਨਿਸ਼ਾਨਾ ਕੇਂਦਰ ਸਰਕਾਰ ਨੇ ਜਮਹੂਰੀਅਤ ਦਾ ਘਾਣ ਕਰਕੇ ਸ਼ਹੀਦਾਂ ਦੀ ਮਹਾਨ ਵਿਰਾਸਤ ਨੂੰ ਢਾਹ ਲਾਈ ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਵਕਾਲਤ....
ਅੰਨ੍ਹੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ 9 ਦੋਸ਼ੀਆਂ ਵਿਚੋਂ 7 ਨੂੰ ਕੀਤਾ ਗ੍ਰਿਫਤਾਰ 
ਜਗਰਾਓਂ, 31 ਜੁਲਾਈ : ਥਾਣਾ ਸਿਟੀ ਮੁਖੀ ਇੰਸਪੈਕਟਰ ਜਗਜੀਤ ਸਿੰਘ ਦੀ ਪੁਲਿਸ ਟੀਮ ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਵਿਚ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਪ੍ਰੈੱਸ ਵਾਰਤਾ ਦੌਰਾਨ ਜਾਣਕਾਰੀ ਸਾਂਝੀ ਕਰਦਿਆਂ ਲੁਧਿਆਣਾ ਦਿਹਾਤੀ ਦੇ ਪੁਲਿਸ ਕਪਤਾਨ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਬੀਤੀ 27 ਜੁਲਾਈ ਨੂੰ ਥਾਣਾ ਸਿਟੀ ਪੁਲੀਸ ਨੂੰ ਕੋਠੇ ਖਜੂਰਾਂ ਨੇੜੇ ਸੇਮ ਨਾਲੇ ਨਾਲ ਲੱਗਦੀ ਪਹੀ ਵਿੱਚੋ ਇੱਕ ਨੌਜਵਾਨ ਦੀ ਲਾਵਾਰਿਸ ਲਾਸ਼ ਬਰਾਮਦ ਹੋਈ ਸੀ ਜਿਸ ਦੇ ਕਾਫ਼ੀ ਸੱਟਾਂ ਲੱਗਣ ਦੇ ਨਿਸ਼ਾਨ ਸਨ ਅਤੇ....
ਮੁੱਖ ਮੰਤਰੀ ਵੱਲੋਂ ਆਜ਼ਾਦੀ ਤੋਂ ਬਾਅਦ ਮੁਲਕ ਦੇ ਖਜ਼ਾਨੇ ਲੁੱਟਣ ਵਾਲਿਆਂ ਨੂੰ ਉਖਾੜ ਸੁੱਟਣ ਲਈ ਇਕ ਹੋਰ ਆਜ਼ਾਦੀ ਲਹਿਰ ਚਲਾਉਣ ਦਾ ਸੱਦਾ
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਮਹਿਲਾਂ ਜਾਂ ਆਲੀਸ਼ਾਨ ਘਰਾਂ ਵਿਚ ਰਹਿਣ ਵਾਲਿਆਂ ਅਤੇ ‘ਕਾਕਾ ਜੀ’ ਤੇ ‘ਬੀਬਾ ਜੀ’ ਕਹਾਉਣ ਵਾਲੇ ਸਿਆਸਤਦਾਨਾਂ ਨੂੰ ਸਿਆਸੀ ਤੌਰ ਉਤੇ ਖੂੰਜੇ ਲਾਉਣ ਲਈ ਆਖਿਆ ਭਾਜਪਾ ਵਿਚ ਸਾਬਕਾ ਕਾਂਗਰਸੀ ਨੇਤਾਵਾਂ ਦੀ ਜੁੰਡਲੀ ਦੀ ਕਾਇਮ ਹੋਈ ਚੌਧਰ ਉਤੇ ਤਨਜ਼ ਕੱਸਿਆ ਅਹੁਦਿਆਂ ਦੀ ਲਾਲਸਾ ਵਿਚ ਮਨਪ੍ਰੀਤ ਬਾਦਲ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਚੁੱਕੀ ਸਹੁੰ ਨੂੰ ਵਿਸਾਰਿਆ ਹੜ੍ਹਾਂ ਵਿਚ ਮੁਰਗੀ ਜਾਂ ਬੱਕਰੀ....
ਵਧੀਆ ਸੜਕੀ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਦਿੱਤਾ ਜਾਵੇਗਾ ਵਿਸ਼ੇਸ਼ ਜੋਰ : ਹਰਭਜਨ ਸਿੰਘ ਈ.ਟੀ.ਓ
ਲੋਕ ਨਿਰਮਾਣ ਮੰਤਰੀ ਨੇ 22.56 ਕਰੋੜ ਰੁਪਏ ਦੇ ਤਿੰਨ ਸੜਕੀ ਪ੍ਰੋਜੈਕਟਾਂ ਦੀ ਵਿਸ਼ੇਸ਼ ਮੁਰੰਮਤ ਅਤੇ ਪੁਨਰ ਨਿਰਮਾਣ ਲਈ ਨੀਂਹ ਪੱਥਰ ਰੱਖਿਆ ਲੁਧਿਆਣਾ, 31 ਜੁਲਾਈ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਜ਼ਿਲ੍ਹੇ ਦੇ ਸਾਹਨੇਵਾਲ ਅਤੇ ਪਾਇਲ ਹਲਕਿਆਂ ਵਿੱਚ ਪੈਂਦੇ ਤਿੰਨ ਮਹੱਤਵਪੂਰਨ ਸੜਕੀ ਪ੍ਰਾਜੈਕਟਾਂ ਦੀ 22.56 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਮੁਰੰਮਤ ਅਤੇ ਪੁਨਰ ਨਿਰਮਾਣ ਲਈ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰਾਜੈਕਟਾਂ ਵਿੱਚ 2.37 ਕਰੋੜ ਰੁਪਏ ਦੀ ਲਾਗਤ ਨਾਲ....
ਗਲਾਡਾ ਵਲੋਂ ਲੁਧਿਆਣਾ 'ਚ 3 ਅਣ-ਅਧਿਕਾਰਿਤ ਕਲੋਨੀਆਂ ਨੂੰ ਕੀਤਾ ਢਹਿ-ਢੇਰੀ
ਮੁੱਖ ਪ੍ਰਸ਼ਾਸ਼ਕ ਗਲਾਡਾ ਵੱਲੋਂ ਆਮ ਲੋਕਾਂ ਨੂੰ ਅਪੀਲ; ਅਣ-ਅਧਿਕਾਰਤ ਕਲੋਨੀਆਂ 'ਚ ਜਾਇਦਾਦ/ਪਲਾਟ/ਇਮਾਰਤਾਂ ਖਰੀਦਣ ਤੋ ਕੀਤਾ ਜਾਵੇ ਗੁਰੇਜ਼ਂ* ਗਲਾਡਾ ਵਲੋਂ ਵਾਟਰ ਸਪਲਾਈ, ਸੀਵਰੇਜ, ਬਿਜਲੀ ਕੁਨੈਕਸ਼ਨ, ਸਟਰੀਟ ਲਾਈਟਾਂ ਵਰਗੀ ਕੋਈ ਸਹੂਲਤ ਨਹੀਂ ਦਿੱਤੀ ਜਾਵੇਗੀ - ਸਾਗਰ ਸੇਤੀਆ ਲੁਧਿਆਣਾ, 31 ਜੁਲਾਈ : ਗਲਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਸਾਗਰ ਸੇਤੀਆ, ਆਈ.ਏ.ਐਸ. ਵਲੋਂ ਅਣ-ਅਧਿਕਾਰਤ ਕਲੋਨੀਆਂ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਵਿੱਚ ਸਸਤੇ....
ਜ਼ਿਲ੍ਹਾ ਪੁਲਿਸ ਵੱਲੋਂ ਆਈ.ਟੀ. ਕੰਪਨੀ ਦੇ ਨਾਮ ਤੇ ਚੱਲ ਰਹੇ ਗੋਰਖਧੰਦੇ ਦਾ ਪਰਦਾਫਾਸ਼, 12 ਵਿਅਕਤੀ ਗ੍ਰਿਫਤਾਰ
ਐਸ ਏ ਐਸ ਨਗਰ, 31 ਜੁਲਾਈ : ਡਾ. ਸੰਦੀਪ ਕੁਮਾਰ ਗਰਗ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਫੇਸ 01, ਮੋਹਾਲੀ ਵੱਲੋ ਆਈ.ਟੀ ਕੰਪਨੀ ਦੀ ਆੜ ਵਿੱਚ ਚੱਲ ਰਹੇ ਇੱਕ ਕਾਲ ਸੈਂਟਰ ਦਾ ਪਰਦਾਫਾਸ਼ ਕਰਦੇ ਹੋਏ ਮੁਕੱਦਮਾ ਨੰਬਰ: 138 ਮਿਤੀ 27.07.2023 ਅ/ਧ 406,420 ਭ:ਦ: 66 ਆਈ.ਟੀ. ਐਕਟ, ਥਾਣਾ ਫੇਸ 01, ਮੋਹਾਲੀ ਦਰਜ ਰਜਿਸਟਰ ਕਰਦੇ ਹੋਏ 12 ਦੋਸ਼ੀਆ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਪਤਾਨ ਪੁਲਿਸ (ਟ੍ਰੈਫਿਕ)....
ਹੜਾਂ ਕਾਰਨ ਫੈਲਣ ਵਾਲੀਆਂ ਬੀਮਾਰੀਆਂ ਡਾਇਰੀਆ, ਹੈਜ਼ਾ ਤੇ ਡੇਂਗੂ ਤੋਂ ਬਚਾਅ ਲਈ ਹਦਾਇਤਾਂ ਜਾਰੀ
ਡਿਪਟੀ ਕਮਿਸ਼ਨਰ ਵੱਲੋਂ ਸਿਹਤ ਅਤੇ ਸੜਕਾਂ ਦੀ ਮੁਰੰਮਤ ਸਬੰਧੀ ਮੁੱਦੇ 'ਤੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਪਾਣੀ ਦੇ ਵੱਧ ਤੋਂ ਵੱਧ ਸੈਂਪਲ ਲੈ ਕੇ ਜਾਂਚ ਕਰਨ ਦੇ ਨਿਰਦੇਸ਼ ਹੜ੍ਹਾਂ ਕਾਰਨ ਟੁੱਟੀਆਂ ਸੜਕਾਂ ਦੀ ਜਲਦੀ ਕੀਤੀ ਜਾਵੇ ਮੁਰੰਮਤ: ਡਿਪਟੀ ਕਮਿਸ਼ਨਰ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਦੀ ਮੁਰੰਮਤ ਸਬੰਧੀ ਵੀ ਦਿੱਤੇ ਨਿਰਦੇਸ਼ ਐਸ.ਏ.ਐਸ. ਨਗਰ, 31 ਜੁਲਾਈ : ਹੜ੍ਹਾਂ ਦੀ ਮਾਰ ਤੋਂ ਬਾਅਦ ਜ਼ਿਲ੍ਹੇ ਵਿੱਚ ਸਾਹਮਣੇ ਆ ਰਹੇ ਡਾਇਰੀਆ, ਹੈਜ਼ੇ ਤੇ ਡੇਂਗੂ ਦੇ ਕੇਸਾਂ 'ਤੇ ਜ਼ਿਲ੍ਹਾ....
ਕੈਬਨਿਟ ਮੰਤਰੀ ਹੇਅਰ ਵਲੋਂ ਅਨਾਜ ਮੰਡੀ ਦੇ 5.77 ਕਰੋੜ ਦੇ ਕੰਮਾਂ ਦੀ ਸ਼ੁਰੂਆਤ
ਅਧਿਕਾਰੀਆਂ ਨੂੰ ਰਹਿੰਦੇ ਕੰਮਾਂ ਦੇ ਐਸਟੀਮੇਟ ਤਿਆਰ ਕਰਨ ਦੇ ਦਿੱਤੇ ਨਿਰਦੇਸ਼ ਬਰਨਾਲਾ, 31 ਜੁਲਾਈ : ਕਿਸਾਨਾਂ ਦੀ ਸਹੂਲਤ ਲਈ ਅਨਾਜ ਮੰਡੀ ਦੇ ਫੜ ਪੱਕੇ ਕਰਵਾਉਣ ਸਮੇਤ ਹੋਰ ਕੰਮ ਕਰਵਾਏ ਜਾ ਰਹੇ ਹਨ ਅਤੇ ਬਾਕੀ ਕੰਮ ਦਾ ਐਸਟੀਮੇਟ ਜਲਦ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਨਵੀਂ ਅਨਾਜ ਮੰਡੀ ਬਰਨਾਲਾ ਵਿਖੇ ਸੀ ਸੀ ਫਲੋਰਿੰਗ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਨਵੀਂ ਅਨਾਜ....
ਸਿਵਲ ਹਸਪਤਾਲ ਬਰਨਾਲਾ ਨੂੰ ਮਿਲਿਆ ਰਾਸ਼ਟਰੀ ਗੁਣਵੱਤਾ ਦਰਜਾ ਪ੍ਰਮਾਣ ਪੱਤਰ: ਡਾ. ਔਲਖ
ਬਰਨਾਲਾ, 31 ਜੁਲਾਈ : ਸਿਹਤ ਵਿਭਾਗ ਬਰਨਾਲਾ ਵਲੋਂ ਇਕ ਹੋਰ ਕੀਰਤੀਮਾਨ ਸਥਾਪਤ ਕਰਦਿਆਂ “ਨੈਸ਼ਨਲ ਕੁਆਲਟੀ ਐਸ਼ੋਰੈਂਸ਼ ਪ੍ਰੋਗਰਾਮ” ਅਧੀਨ ਸਿਵਲ ਹਸਪਤਾਲ ਬਰਨਾਲਾ ਨੂੰ ਰਾਸ਼ਟਰੀ ਗੁਣਵੱਤਾ ਦਰਜਾ ਸਰਟੀਫਿਕੇਟ ਪ੍ਰਾਪਤ ਹੋਇਆ ਹੈ। ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵੱਲੋਂ ਪੰਜਾਬ ਸਰਕਾਰ ਅਤੇ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਮੀਤ ਹੇਅਰ ਕੈਬਨਿਟ ਮੰਤਰੀ ਪੰਜਾਬ ਅਤੇ ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਦੀ ਯੋਗ ਅਗਵਾਈ ਵਿੱਚ ਪਹਿਲ ਦੇ....
ਮਨਾਲ ਗਊਸ਼ਾਲਾ ਵਿੱਚ 48 ਲੱਖ ਦੀ ਲਾਗਤ ਨਾਲ ਲੱਗੇਗਾ ਪਾਵਰ ਜਨਰੇਸ਼ਨ ਬਇਓਗੈਸ ਪਲਾਂਟ
10 ਕਿਲੋਵਾਟ ਸਮਰੱਥਾ ਵਾਲਾ ਪਲਾਂਟ ਲਾਉਣ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਸ਼ੁਰੂਆਤ ਬਰਨਾਲਾ, 31 ਜੁਲਾਈ : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਆਈਏਐਸ ਵੱਲੋਂ ਅੱਜ ਸਰਕਾਰੀ ਗਊਸ਼ਾਲਾ ਮਨਾਲ ਵਿਖੇ 48 ਲੱਖ ਦੀ ਲਾਗਤ ਨਾਲ ਪਾਵਰ ਜਨਰੇਸ਼ਨ ਬਾਇਓਗੈਸ ਪਲਾਂਟ ਲਾਉਣ ਦੀ ਟੱਕ ਲਾ ਕੇ ਸ਼ੁਰੂੁਆਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਇਸ ਗਊਸ਼ਾਲਾ ਵਿੱਚ 10 ਕਿਲੋਵਾਟ ਸਮਰੱਥਾ ਵਾਲਾ ਪਾਵਰ ਜਨਰੇਸ਼ਨ ਪਲਾਂਟ ਪੇਡਾ (ਪੰਜਾਬ ਐਨਰਜੀ....
ਜ਼ਿਲ੍ਹਾ ਪੱਧਰੀ 'ਤੀਆਂ ਤੀਜ਼ ਦੀਆਂ' ਆਮ ਖਾਸ ਬਾਗ ਵਿਖੇ 18 ਅਗਸਤ ਨੂੰ ਮਨਾਈਆਂ ਜਾਣਗੀਆਂ: ਪਰਨੀਤ ਸ਼ੇਰਗਿੱਲ
ਪੰਜਾਬ ਦੇ ਵਿਰਸੇ ਨਾਲ ਜੁੜੀਆਂ ਪੰਜਾਬੀ ਸਭਿੱਆਚਾਰ ਦੀਆਂ ਵੱਖ-ਵੱਖ ਵੰਨਗੀਆਂ ਦੇ ਕਰਵਾਏ ਜਾਣਗੇ ਮੁਕਾਬਲੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ’ਤੀਆਂ ਤੀਜ਼ ਦੀਆਂ’ ਮਨਾਉਣ ਸਬੰਧੀ ਕੀਤੀ ਮੀਟਿੰਗ ਬਲਾਕ ਪੱਧਰ ਅਤੇ ਪਿੰਡਾਂ ਵਿਚ ਵੀ ਹੋਣਗੇ ਸਮਾਗਮ ਫ਼ਤਹਿਗੜ੍ਹ ਸਾਹਿਬ, 31 ਜੁਲਾਈ : ਪੰਜਾਬ ਦੇ ਅਮੀਰ ਸੱਭਿਆਚਾਰ ਨਾਲ ਜੁੜੀਆਂ 'ਤੀਆਂ ਤੀਜ਼ ਦੀਆਂ' 18 ਅਗਸਤ ਨੂੰ ਆਮ ਖਾਸ ਬਾਗ ਸਰਹਿੰਦ ਵਿਖੇ ਮਨਾਈਆਂ ਜਾਣਗੀਆਂ, ਜਿਨ੍ਹਾਂ ਵਿੱਚ ਵੱਖ-ਵੱਖ ਉਮਰ ਵਰਗ ਦੇ ਪੰਜਾਬੀ ਸੱਭਿਆਚਾਰ ਦੀਆਂ ਵੱਖ....
ਪੰਜਾਬ ਸਰਕਾਰ ਸ਼ਹੀਦਾਂ ਦੇ ਸੁਫ਼ਨੇ ਸਾਕਾਰ ਕਰਨ ਲਈ ਵਚਨਬੱਧ: ਵਿਧਾਇਕ ਰਾਏ
ਸ਼ਹੀਦ ਊਧਮ ਸਿੰਘ ਨੂੰ ਹਲਕਾ ਵਿਧਾਇਕ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ, ਡਿਪਟੀ ਕਮਿਸ਼ਨਰ ਸਮੇਤ ਵੱਖ ਵੱਖ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀ ਭੇਟ ਫ਼ਤਹਿਗੜ੍ਹ ਸਾਹਿਬ, 31 ਜੁਲਾਈ : ਦੇਸ਼ ਦੀ ਆਜ਼ਾਦੀ ਦੀ ਜੰਗ ਵਿੱਚ ਸ. ਊਧਮ ਸਿੰਘ ਵੱਲੋਂ ਕੀਤੇ ਸੰਘਰਸ਼ ਅਤੇ ਦਿੱਤੀ ਕੁਰਬਾਨੀ ਦਾ ਬਹੁਤ ਵੱਡਾ ਯੋਗਦਾਨ ਹੈ। ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਹਵਾ ਵਿੱਚ ਸਾਹ ਲੈ ਰਹੇ ਹਾਂ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਲਖਬੀਰ ਸਿੰਘ ਰਾਏ ਨੇ ਇੱਥੇ ਸਥਿਤ ਸ਼ਹੀਦ....
ਅਧਿਆਪਕਾਂ ਦੇ ਦਿਖਾਏ ਮਾਰਗ ’ਤੇ ਚਲਦਿਆਂ ਵਿਲੱਖਣ ਪ੍ਰਾਪਤੀਆਂ ਕਰਦੇ ਹਨ ਵਿਦਿਆਰਥੀ : ਵਿਧਾਇਕ ਬੁੱਧ ਰਾਮ
ਵਿਧਾਇਕ ਬੁੱਧ ਰਾਮ ਨੇ ਮੈਰੀਟੋਰੀਅਸ ਸਕੂਲਾਂ ਵਿਚ ਦਾਖਲੇ ਦੀ ਪ੍ਰੀਖਿਆ ’ਚੋਂ ਪਾਸ ਹੋਏ ਵਿਦਿਆਰਥੀਆਂ ਦੀ ਕੀਤੀ ਸ਼ਲਾਘਾ ਮਾਨਸਾ, 31 ਜੁਲਾਈ : ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਪ੍ਰੀਖਿਆ ਵਿਚੋਂ ਪਾਸ ਹੋਏ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਨ ਲਈ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਵਿਸ਼ੇਸ਼ ਤੌਰ ’ਤੇ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਵਿਖੇ ਪਹੁੰਚੇ। ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਕੂਲ ਦੀ ਇਹ ਵਿਲੱਖਣ ਪ੍ਰਾਪਤੀ ਹੈ ਜਿਸ ਦਾ ਸਿਹਰਾ....