ਮਾਲਵਾ

ਮੋਗਾ ਪੁਲਿਸ ਵੱਲੋਂ 12 ਦਿਨਾਂ ਵਿੱਚ ਗੁੰਮ ਹੋਏ 52 ਮੋਬਾਈਲ ਫੋਨ ਬਰਾਮਦ
ਮੋਗਾ, 13 ਸਤੰਬਰ 2024 : ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸ੍ਰੀ ਅੰਕੁਰ ਗੁਪਤਾ, ਆਈ.ਪੀ.ਐੱਸ, ਐਸ.ਐਸ.ਪੀ ਮੋਗਾ ਦੀ ਯੋਗ ਅਗਵਾਈ ਹੇਠ ਮੋਗਾ ਪੁਲਿਸ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਖਿਲਾਫ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਪਿਛਲੇ ਕੁਝ ਸਮੇਂ ਤੋਂ ਆਮ ਜਨਤਾ ਵੱਲੋਂ ਸੀ.ਈ.ਆਈ.ਆਰ ਪੋਰਟਲ ਤੇ ਆਪਣੇ ਮੋਬਾਈਲ ਫੋਨਾਂ ਸਬੰਧੀ ਆਨਲਾਈਨ ਦਰਖਾਸਤਾਂ ਅਪਲੋਡ ਕੀਤੀਆਂ ਗਈਆਂ ਸਨ। ਇਹਨਾਂ ਦਰਖਾਸਤਾਂ ਤੇ ਕਾਰਵਾਈ....
ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ “ਏਕ ਪੇੜ ਮਾਂ ਕੇ ਨਾਮ” ਮੁਹਿੰਮ ਤਹਿਤ ਵਾਈ ਐੱਸ ਜੈਨ ਨੈਕਸਟ ਸਕੂਲ ਵਿੱਚ ਲਗਾਏ ਗਏ ਪੌਦੇ
ਬਰਨਾਲਾ, 12 ਸਤੰਬਰ 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ ਏ ਐੱਸ ਨਗਰ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ੍ਰੀ ਬੀ ਬੀ ਐੱਸ ਤੇਜੀ ਦੀ ਅਗਵਾਈ ਹੇਠ ਸ਼੍ਰੀ ਮਦਨ ਲਾਲ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਵਾਈ ਐੱਸ ਜੈਨ ਨੈਕਸਟ ਸਕੂਲ, ਬਰਨਾਲਾ ਵਿਖੇ ਵਣ ਵਿਭਾਗ, ਬਰਨਾਲਾ ਦੇ ਸਹਿਯੋਗ ਨਾਲ “ਏਕ ਪੇੜ ਮਾਂ ਕੇ ਨਾਮ” ਮੁਹਿੰਮ ਦੇ ਤਹਿਤ ਪੌਦੇ ਲਗਾਏ ਗਏ।....
25 ਕਰੋੜ ਦੀ ਲਾਗਤ ਨਾਲ ਹੋਵੇਗਾ ਬਰਨਾਲਾ ਦੀਆਂ ਸੜਕਾਂ ਦਾ ਨਵੀਨੀਕਰਨ : ਮੀਤ ਹੇਅਰ
ਸੰਸਦ ਮੈਂਬਰ ਨੇ ਸੰਘੇੜਾ- ਝਲੂਰ, ਸੰਘੇੜਾ - ਸ਼ੇਰਪੁਰ ਤੇ ਕਰਮਗੜ੍ਹ ਫਿਰਨੀ ਸੜਕਾਂ ਦੇ 6 ਕਰੋੜ ਤੋਂ ਵੱਧ ਲਾਗਤ ਵਾਲੇ ਕੰਮਾਂ ਦਾ ਨੀਂਹ ਪੱਥਰ ਰੱਖਿਆ ਬਰਨਾਲਾ, 12 ਸਤੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਚਹੁੰ ਪੱਖੀ ਵਿਕਾਸ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਬਰਨਾਲਾ ਵਿੱਚ ਵਿਕਾਸ ਕਾਰਜਾਂ ਲਈ ਕਰੋੜਾਂ ਦੇ ਫੰਡਾਂ ਪ੍ਰਵਾਨ ਕੀਤੇ ਗਏ ਹਨ ਤੇ 25 ਕਰੋੜ ਰੁਪਏ ਸਿਰਫ ਸੜਕਾਂ ਲਈ ਪ੍ਰਵਾਨ ਕੀਤੇ ਗਏ ਹਨ। ਇਹ ਪ੍ਰਗਟਾਵਾ ਸੰਸਦ ਮੈਂਬਰ ਸ....
ਸਿਹਤ ਵਿਭਾਗ ਬਰਨਾਲਾ ਮਿਆਰੀ ਸੇਵਾਵਾਂ ਮੁੱਹਈਆ ਕਰਵਾਉਣ ਲਈ ਵਚਨਬੱਧ: ਸਿਵਲ ਸਰਜਨ
ਬਰਨਾਲਾ, 12 ਸਤੰਬਰ 2024 : ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੀ. ਸੀ. ਐੱਸ. ਐੱਮ. ਡਾਕਟਰਾਂ से ਹੜਤਾਲ 'ਤੇ ਜਾਣ ਕਾਰਨ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਓ. ਪੀ. ਡੀ. ਦਾ ਕੰਮ ਨਿਰਵਿਘਨ ਚਾਲੂ ਰੱਖਣ ਲਈ ਯੋਗ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਐਮਰਜੈਂਸੀ....
ਅਸੀਂ ਲੋਕਾਂ ਦੀਆਂ ਸਾਰੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹਾਂ : ਕੈਬਨਿਟ ਮੰਤਰੀ ਮਾਨ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਵਿਖੇ ਜਨਤਕ ਮਿਲਣੀ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਸਮਾਂ-ਬੱਧ ਨਿਪਟਾਰਾ ਕਰਨ ਦਾ ਆਦੇਸ਼ ਕਿਹਾ, ਭਗਵੰਤ ਮਾਨ ਸਰਕਾਰ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਜਨਤਕ ਸਮਸਿਆਵਾਂ ਦੇ ਨਿਪਟਾਰੇ ਲਈ ਵਚਨਬੱਧ ਖਰੜ ਹਲਕੇ ਚ 400 ਕਰੋੜ ਰੁਪਏ ਦੇ ਚਾਰ ਸੀਵਰ ਪ੍ਰਾਜੈਕਟ ਅਤੇ ਖਰੜ ਤੇ ਕੁਰਾਲੀ ਨੂੰ ਨਹਿਰੀ ਪਾਣੀ ਦੀ ਸਪਲਾਈ ਦੇ ਪ੍ਰਾਜੈਕਟ ਮਨਜ਼ੂਰ ਕਰਵਾਏ ਖਰੜ, 12 ਸਤੰਬਰ, 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ....
ਫ਼ਿਰੋਜ਼ਪੁਰ ਵਿਖੇ ’’ਸਾਰਾਗੜ੍ਹੀ ਜੰਗੀ ਯਾਦਗਾਰ” ਹੋਈ ਲੋਕ ਅਰਪਣ- ਡਾ. ਬਲਜੀਤ ਕੌਰ
ਫ਼ਿਰੋਜ਼ਪੁਰ, 12 ਸਤੰਬਰ 2024 : 127 ਸਾਲ ਪਹਿਲਾਂ ਸਾਰਾਗੜ੍ਹੀ ਵਿਖੇ 21 ਸੂਰਬੀਰ ਸਿੰਘਾਂ ਵੱਲੋਂ ਦਿੱਤੀ ਗਈ ਸ਼ਹਾਦਤ ਨੂੰ ਪੰਜਾਬ ਸਰਕਾਰ ਨੇ ਜੀਵੰਤ ਕੀਤਾ ਹੈ, ਜਿਸ ਨਾਲ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਯੋਧੇ ਅੱਜ ਵੀ ਲੋਕਾਂ ਦੇ ਦਿਲਾਂ ਵਿੱਚ ਜਿੰਦਾ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਫ਼ਿਰੋਜ਼ਪੁਰ ਛਾਉਣੀ ਵਿਖੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ ਬਣਾਏ ਗਏ ‘....
ਡਿਪਟੀ ਕਮਿਸ਼ਨਰ ਫਾਜ਼ਿਲਕਾ ਦੇ ਨਿਰਦੇਸ਼ਾਂ ਤੇ ਖੇਤੀਬਾੜੀ ਵਿਭਾਗ ਨਰਮੇ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਹੋਇਆ ਪੱਬਾ ਭਾਰ
ਪਿੰਡਾਂ ਵਿੱਚ ਲਗਾਤਾਰ ਲਾਏ ਜਾ ਰਹੇ ਹਨ ਕਿਸਾਨ ਭਲਾਈ ਕੈਂਪ ਤੇ ਖੇਤਾਂ ਦਾ ਅਧਿਕਾਰੀ ਕਰ ਰਹੇ ਹਨ ਸਰਵੇ ਅਬੋਹਰ 12 ਸਤੰਬਰ 2024 : ਨਰਮੇ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁਗਲ ਦੇ ਨਿਰਦੇਸ਼ਾਂ ਤੇ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਪਿੰਡਾਂ ਵਿੱਚ ਕਿਸਾਨ ਭਲਾਈ ਕੈਂਪ ਭਲਾਈ ਜਾ ਰਹੇ ਹਨ ਤੇ ਕਿਸਾਨਾਂ ਨੂੰ ਜਾਗਰੂਕ....
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਪਿੰਡ ਸੁਰੱਖਿਆ ਕਮੇਟੀਆਂ ਨਾਲ ਬੈਠਕ
ਸਰਹੱਦੀ ਪਿੰਡਾਂ ਦੇ ਵਿਕਾਸ ਨੂੰ ਦਿੱਤੀ ਜਾ ਰਹੀ ਹੈ ਵਿਸੇਸ਼ ਤਰਜੀਹ-ਡਿਪਟੀ ਕਮਿਸ਼ਨਰ ਨਸ਼ਿਆਂ ਖਿਲਾਫ ਸਮਾਜਿਕ ਭਾਗੀਦਾਰੀ ਜਰੂਰੀ-ਐਸਐਸਪੀ ਜਲਾਲਾਬਾਦ, 12 ਸਤੰਬਰ 2024 : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਅੱਜ ਉਪਮੰਡਲ ਜਲਾਲਾਬਾਦ ਦੇ ਸਰਹੱਦੀ ਪਿੰਡ ਜੋਧਾ ਭੈਣੀ ਵਿਖੇ ਪਿੰਡ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਦੇ ਵਿਕਾਸ ਅਤੇ ਸਰਹੱਦੀ ਲੋਕਾਂ....
ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਹਿੱਤ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਕਿਸਾਨਾਂ ਨਾਲ ਬੈਠਕਾਂ
ਪਿੰਡ ਚੱਕ ਸੈਦੋਕੇ, ਘਾਂਘਾ ਅਤੇ ਸਵਾਹ ਵਾਲਾ ਦਾ ਕੀਤਾ ਦੌਰਾ ਵਾਤਾਵਰਨ ਸੁਰੱਖਿਆ, ਕਿਸਾਨਾਂ ਦੀ ਆਪਣੀ ਅਤੇ ਜਮੀਨ ਦੀ ਸਿਹਤ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ-ਡਾ: ਸੇਨੂ ਦੁੱਗਲ ਜਲਾਲਾਬਾਦ , 12 ਸਤੰਬਰ 2024 : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਅੱਜ ਸਾਂਝੇ ਤੌਰ ਤੇ ਜਲਾਲਾਬਾਦ ਉਪਮੰਡਲ ਅਧੀਨ ਪੈਂਦੇ ਤਿੰਨ ਹਾਟਸਪਾਟ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਬੈਠਕਾਂ ਕੀਤੀਆਂ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ....
ਪਿੰਡ ਮੂੰਮ  ਦੇ ਪੰਚਾਇਤ ਘਰ ਵਿਖੇ ਲੱਗੇਗਾ ਸਰਕਾਰ ਤੁਹਾਡੇ ਦੁਆਰ ਕੈਂਪ : ਡਿਪਟੀ ਕਮਿਸ਼ਨਰ
ਬਰਨਾਲਾ, 12 ਸਤੰਬਰ 2024 : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਹਾ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੇ ਗਏ ਸਰਕਾਰ ਤੁਹਾਡੇ ਦੁਆਰ ਲੜੀ ਤਹਿਤ ਵਿਸ਼ੇਸ਼ ਕੈਂਪ 13 ਸਤੰਬਰ ਦਿਨ ਸ਼ੁੱਕਰਵਾਰ ਨੂੰ ਪੰਚਾਇਤ ਘਰ ਪਿੰਡ ਮੂੰਮ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਪਿੰਡ ਮੂੰਮ, ਧਨੇਰ, ਕਲਾਲ ਮਾਜਰਾ, ਕਿਰਪਾਲ ਸਿੰਘ ਵਾਲਾ ਅਤੇ ਗੰਗੋਹਰ ਦੇ ਵਾਸੀ ਆਪਣੇ ਸਰਕਾਰੀ....
ਖੇਡਾਂ ਵਤਨ ਪੰਜਾਬ ਦੀਆਂ 2024 , ਬਲਾਕ ਪੱਧਰੀ ਖੇਡਾਂ ਦੇ ਅੱਜ ਫੱਸਵੇਂ ਮੁਕਾਬਲੇ ਹੋਏ
ਬਲਾਕ ਸਮਰਾਲਾ 'ਚ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਮੁੱਖ ਮਹਿਮਾਨ ਵਜੋ ਸ਼ਿਰਕਤ ਲੁਧਿਆਣਾ, 12 ਸਤੰਬਰ 2024 : ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਅਧੀਨ ਡਾਇਰੈਕਟਰ ਸਪੋਰਟਸ ਪੰਜਾਬ ਦੇ ਆਦੇਸਾਂ ਅਤੇ ਜਿਲ੍ਹਾ ਪ੍ਰਸ਼ਾਸ਼ਨ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ 14 ਬਲਾਕਾਂ ਵਿੱਚ ਹੋ ਰਹੀਆਂ ਬਲਾਕ ਪੱਧਰੀ ਖੇਡਾਂ ਦੇ ਅਖੀਰਲੇ ਤੀਜੇ ਪੜਾਅ ਦੇ 5 ਬਲਾਕਾਂ ਲੁਧਿਆਣਾ-2, ਡੇਹਲੋਂ, ਦੋਰਾਹਾ, ਰਾਏਕੋਟ ਅਤੇ ਸਮਰਾਲਾ ਵਿੱਚ ਸੁਰੂ ਕਰਵਾਏ ਗਏ। ਬਲਾਕ ਸਮਰਾਲਾ ਦੇ ਮੁਕਾਬਲੇ ਸਰਕਾਰੀ....
ਬੱਸ ਅੱਡੇ ਨੇੜੇ ਹਥਿਆਰਬੰਦ ਨੌਜਵਾਨਾਂ ਵੱਲੋਂ ਗੁੰਡਾਗਰਦੀ ਦਾ ਨੰਗਾ ਨਾਚ, ਚਾਰ ਜ਼ਖ਼ਮੀ
ਰਾਏਕੋਟ, 11 ਸਤੰਬਰ 2024 : ਸਥਾਨਕ ਬੱਸ ਅੱਡੇ ਨੇੜੇ ਅੱਜ ਕੁਝ ਹਥਿਆਰਬੰਦ ਨੌਜਵਾਨਾਂ ਵੱਲੋਂ ਗੁੰਡਾਗਰਦੀ ਦਾ ਨੰਗਾ ਨਾਚ ਕਰਦੇ ਹੋਏ ਚਾਰ ਵਿਅਕਤੀਆਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਦੁਪਹਿਰ ਬਾਅਦ ਹੋਈ ਇਸ ਘਟਨਾ ਵਿੱਚ ਪੰਜ ਛੇ ਨੌਜਵਾਨਾਂ ਵੱਲੋਂ ਜੋ ਕਿ ਤੇਜ਼ਧਾਰ ਹਥਿਆਰਾਂ ਨਾਲ ਲੈੱਸ ਸਨ ਨੇ ਰਾਏਕੋਟ ਬੱਸ ਸਟੈਂਡ ਨੇੜੇ ਦਹਿਸ਼ਤ ਫੈਲਾਉਂਦੇ ਹੋਏ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ, ਜਿਸ ਨਾਲ ਉੱਥੇ ਲੋਕਾਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਮੌਕੇ ’ਤੇ ਮੌਜ਼ੂਦ ਪ੍ਰਤੱਖ ਦਰਸ਼ੀਆਂ ਨੇ ਦੱਸਿਆ ਕਿ....
ਫਰੀਦਕੋਟ 'ਚ ਨਾਨਕੇ ਛੁੱਟੀਆਂ ਕੱਟਣ ਆਏ ਦੋ ਸਕੇ ਭੈਣ-ਭਰਾ ਦੀ ਵਾਟਰ ਵਰਕਸ ਦੇ ਟੈਂਕ ਵਿੱਚ ਡੁੱਬਣ ਨਾਲ ਮੌਤ 
ਫਰੀਦਕੋਟ, 11 ਸਤੰਬਰ 2024 : ਫਰੀਦਕੋਟ ਦੇ ਨੇੜਲੇ ਪਿੰਡ ਰਾਜੂਵਾਲਾ ਵਿੱਚ ਦੇਰ ਸ਼ਾਮ ਨਾਨਕੇ ਪਿੰਡ ਛੁੱਟੀਆਂ ਕੱਟਣ ਆਏ ਦੋ ਸਕੇ ਭੈਣ-ਭਰਾ ਦੀ ਵਾਟਰ ਵਰਕਸ ਦੇ ਟੈਂਕ ਵਿੱਚ ਡੁੱਬਣ ਨਾਲ ਮੌਤ ਹੋ ਗਈ। ਦੋਵੇਂ ਮਾਸੂਮ ਖੇਡਦੇ-ਖੇਡਦੇ ਪਿੰਡ ਦੇ ਵਾਟਰ ਵਰਕਸ ਦੇ ਤਲਾਬ ਵਿੱਚ ਜਾ ਡਿੱਗੇ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਜਦੋਂ ਤੱਕ ਇਸ ਘਟਨਾ ਦਾ ਪਤਾ ਚੱਲਿਆ ਅਤੇ ਉਨ੍ਹਾਂ ਮਾਸੂਮ ਬੱਚਿਆਂ ਨੂੰ ਤਲਾਬ ਤੋਂ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਲਿਆਂਦਾ ਗਿਆ ਤਾਂ ਤੱਦ ਤੱਕ....
'ਆਪ' ਦਾ ਸਬਸਿਡੀ ਵਾਪਸ ਲੈਣ ਦਾ ਫ਼ੈਸਲਾ ਪੰਜਾਬ ਦੀ 95% ਆਬਾਦੀ ਨੂੰ ਕਰੇਗਾ ਪ੍ਰਭਾਵਿਤ : ਰਾਜਾ ਵੜਿੰਗ 
ਪਟਿਆਲਾ, 11 ਸਤੰਬਰ 2024 : ਅੱਜ ਪਟਿਆਲਾ PSPCL ਦੇ ਦਫ਼ਤਰ ਬਾਹਰ ਕਾਂਗਰਸ ਪਾਰਟੀ ਵੱਲੋਂ ਰੋਸ ਧਰਨਾ ਲਗਾਇਆ ਗਿਆ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਸਰਕਾਰ ਵਿਰੁੱਧ ਪੰਜਾਬ ਭਰ ਵਿੱਚ 7 ਕਿਲੋਵਾਟ ਤੋਂ ਘੱਟ ਖਪਤ ਲਈ ਸਬਸਿਡੀ ਨੂੰ ਹਟਾ ਕੇ ਬਿਜਲੀ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਦੀ ਨਿਖੇਧੀ ਕੀਤੀ ਗਈ। ਇਸ ਮੌਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕਾਂ ਦੇ ਭਰੋਸੇ ਨਾਲ ਧੋਖਾ....
ਦੇਸ਼ ਦੀ ਤਰੱਕੀ ਤੇ ਵਿਕਾਸ ਦਾ ਰਸਤਾ ਕਿਸਾਨ ਦੇ ਖੇਤਾਂ ਚੋਂ ਨਿਕਲਦਾ ਹੈ : ਕੁਲਤਾਰ ਸਿੰਘ ਸੰਧਵਾਂ
ਫਰੀਦਕੋਟ 11 ਸਤੰਬਰ 2024 : ਪੰਜਾਬ ਦੀ ਤਰੱਕੀ, ਕਿਸਾਨਾਂ, ਮਜ਼ਦੂਰਾਂ ਸਮੇਤ ਹਰ ਵਰਗ ਦੀ ਖੁਸ਼ਹਾਲੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਨਵੀਂ ਖੇਤੀ ਨੀਤੀ ਦਾ ਐਲਾਨ ਕੀਤਾ ਜਾਵੇਗਾ, ਜਿਸ ਨਾਲ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵੱਲ ਇਤਿਹਾਸਕ ਪਹਿਲ ਹੋਵੇਗੀ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਯੂਨੀਵਰਸਿਟੀ ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਜਿਲ੍ਹਾ ਪੱਧਰੀ ਕਿਸਾਨ ਮੇਲੇ ਵਿੱਚ ਕਿਸਾਨਾਂ....