ਜਗਰਾਓਂ, 4 ਜੁਲਾਈ : ਪੁਲਿਸ ਚੌਂਕੀ ਕਾਉਂਕੇ ਕਲਾਂ ਵੱਲੋਂ ਕੁਝ ਦਿਨ ਪਹਿਲਾਂ 32 ਬੇਰ ਦੀ ਪਿਸਤੌਲ ਅਤੇ 2 ਜ਼ਿੰਦਾ ਕਾਰਤੂਸਾਂ ਨਾਲ ਵੀਰੂ ਨਾਮ ਦੇ ਸ਼ਾਤਰ ਬਦਮਾਸ਼ ਨੂੰ ਕਾਬੂ ਕੀਤਾ ਗਿਆ ਸੀ ਅਤੇ ਥਾਣਾ ਸਦਰ ਜਗਰਾਉਂ ਅੰਦਰ ਉਸ ਖ਼ਿਲਾਫ਼ ਅਸਲਾ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਸੀ ਜਿਸ ਦਾ ਰਿਮਾਂਡ ਲੈ ਤੇ ਪੁੱਛ ਪੜਤਾਲ ਕੀਤੀ ਗਈ ਤਾਂ ਉਸ ਨੇ ਵੱਡੇ-ਵੱਡੇ ਖੁਲਾਸੇ ਕੀਤੇ ਹਨ, ਜਾਂਚ ਪੜਤਾਲ ਦੌਰਾਨ ਪਤਾ ਲੱਗਿਆ ਕਿ ਉਹਸਾਧੂ ਬਣ ਕੇ ਭੋਲੇ ਭਾਲੇ ਲੋਕਾਂ ਨੂੰ ਲੁੱਟਣ ਵਾਲੇ ਇਕ ਗਿਰੋਹ ਦਾ ਪਤਾ ਚਲਿਆ।....
ਮਾਲਵਾ
ਅਬੋਹਰ, 4 ਜੁਲਾਈ : ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਐਲਾਨੇ ਜਾਣ ਤੋਂ ਕੁਝ ਘੰਟੇ ਬਾਅਦ ਹੀ ਭਾਜਪਾ ਪਾਰਟੀ ਦੇ ਅਬੋਹਰ ਤੋਂ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਰੋਸ ਵਜੋਂ ਅਸਤੀਫਾ ਦੇ ਦਿੱਤਾ। ਨਾਰੰਗ ਨੇ ਇਹ ਵੀ ਦੋਸ਼ ਲਾਇਆ ਕਿ ਇਹ ਸਭ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਯੋਗਤਾ ਕਾਰਨ ਹੋਇਆ ਹੈ।
ਚਾਹਵਾਨ ਕਿਸਾਨ 20 ਜੁਲਾਈ ਤੱਕ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ ‘ਤੇ ਕਰ ਸਕਦੇ ਹਨ ਅਪਲਾਈ ਸ੍ਰੀ ਮੁਕਤਸਰ ਸਾਹਿਬ, 4 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਬਦਲਵੇਂ ਕਦਮ ਚੁੱਕਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਇਸ ਸਾਲ ਸਬਸਿਡੀ ਤੇ 20 ਹਜਾਰ ਤੋਂ ਵੱਧ ਮਸ਼ੀਨਾਂ ਕਿਸਾਨਾਂ ਨੂੰ ਉਪਲਬੱਧ ਕਰਵਾਉਣ ਦੀ ਯੋਜਨਾ ਹੈ। ਇਹ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ: ਗੁਰਮੀਤ....
ਸਰਕਾਰੀ ਸਕੂਲਾਂ ਦੇ ਮਿਆਰ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਜੁਲਾਈ : ਪੰਜਾਬ ਦੇ ਸਕੂਲ ਅਤੇ ਉੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਲਿਆਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਸਮਾਰਟ ਮਿਡਲ ਸਕੂਲ, ਫੇਜ਼-2, ਮੋਹਾਲੀ ਦੇ....
ਸਾਫ਼-ਸਫ਼ਾਈ ਰੱਖਣ ਦੇ ਨਾਲ-ਨਾਲ ਸਫ਼ਾਈ ਵਿਵਸਥਾ ਸੁਧਾਰਨ ਲਈ ਯੋਗਦਾਨ ਪਾਉਣ ਸ਼ਹਿਰ ਵਾਸੀ ਤੇ ਸਮਾਜ ਸੇਵੀ ਸੰਸਥਾਵਾਂ: ਕੈਬਨਿਟ ਮੰਤਰੀ ਅਰੋੜਾ ਸੁਨਾਮ ਊਧਮ ਸਿੰਘ ਵਾਲਾ, 4 ਜੁਲਾਈ : ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਜੀ ਦੇ ਜੱਦੀ ਸ਼ਹਿਰ ਸੁਨਾਮ ਊਧਮ ਸਿੰਘ ਵਾਲਾ ਨੂੰ ਸਾਫ਼-ਸਫ਼ਾਈ ਪੱਖੋਂ ਪੰਜਾਬ ਦਾ ਅੱਵਲ ਸ਼ਹਿਰ ਬਣਾਉਣ ਲਈ ਕੈਬਨਿਟ ਮੰਤਰੀ ਅਤੇ ਸੁਨਾਮ ਹਲਕੇ ਤੋਂ ਵਿਧਾਇਕ ਅਮਨ ਅਰੋੜਾ ਨੇ ਇੱਕ ਨਵੀਂ ਮੁਹਿੰਮ ਆਰੰਭ ਕਰਦਿਆਂ ਸ਼ੁਕਰਵਾਰ ਤੱਕ ਇਸ ਸਬੰਧੀ ਸੁਝਾਅ ਮੰਗੇ ਹਨ। ਸਫ਼ਾਈ....
ਏਸ਼ੀਅਨ ਚੈਂਪੀਅਨਸ਼ਿਪ ’ਚ ਜਾਣ ਤੋਂ ਪਹਿਲਾਂ ਗੁਰੂ ਘਰ ਨਤਮਸਤਕ ਪਟਿਆਲਾ 4 ਜੁਲਾਈ : ਭਾਰਤੀ ਖੇਡ ਜਗਤ ਵਿਚ ਨਾਮ ਰੌਸ਼ਨ ਕਰਨ ਵਾਲੀ ਓਲੰਪੀਅਨ ਖਿਡਾਰਨ ਮਨਪ੍ਰੀਤ ਕੌਰ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਖਿਡਾਰਨ ਮਨਪ੍ਰੀਤ ਕੌਰ ਤੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ....
ਮਾਨਸਾ, 4 ਜੁਲਾਈ : ਪੁਲਿਸ ਪੈਨਸ਼ਨਰਜ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ ਦੇ ਦਫਤਰ ਦਾ ਉਦਘਾਟਨ ਸੀਨੀਅਰ ਪੁਲਿਸ ਕਪਤਾਨ ਮਾਨਸਾ ਡਾਕਟਰ ਨਾਨਕ ਸਿੰਘ ਨੇ ਕੀਤਾ ਹੈ। ਐਸੋਸੀਏਸ਼ਨ ਨੇ ਇਸ ਦਫ਼ਤਰ ਦਾ ਨਵੀਨੀਕਰਨ ਕਰਵਾਇਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਸੇਵਾਮੁਕਤ ਇੰਸਪੈਕਟਰ ਗੁਰਚਰਨ ਸਿੰਘ ਮੰਦਰਾਂ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਉਦਘਾਟਨ ਮੌਕੇ ਸ੍ਰੀ ਸੰਜੀਵ ਗੋਇਲ ਡੀ.ਐਸ.ਪੀ.(ਸ:ਡ) ਮਾਨਸਾ, ਸ੍ਰੀ ਲਵਪ੍ਰੀਤ ਸਿੰਘ ਡੀ.ਐਸ.ਪੀ (ਡੀ) ਮਾਨਸਾ ਅਤੇ ਐਸ.ਆਈ. ਦਲਜੀਤ....
ਬਠਿੰਡਾ, 4 ਜੁਲਾਈ : ਬਠਿੰਡਾ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਸਨ ਸਿੰਘ ਨੇ ਆਪਣਾ ਅਹੁੱਦਾ ਸੰਭਾਲ ਲਿਆ ਹੈ। ਆਪਣਾ ਅਹੁੱਦਾ ਸੰਭਾਲਣ ਉਪਰੰਤ ਉਨ੍ਹਾਂ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਵੀ ਕੀਤੀ। ਬੈਠਕ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਅਧਿਕਾਰੀ ਕੋਲੋਂ ਜ਼ਿਲ੍ਹੇ ਚੱਲ ਨਰਮੇ ਤੇ ਝੋਨੇ ਦੀ ਫ਼ਸਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ ਤੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਤੋਂ ਪਹਿਲਾਂ ਮੁੱਖ ਖੇਤੀਬਾੜੀ ਅਫ਼ਸਰ ਡਾ. ਹਸਨ ਸਿੰਘ ਨੇ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਚ ਬਲਾਕ....
ਪੰਜਾਬ ਸਰਕਾਰ ਸਿਹਤ, ਖੇਡ ਅਤੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਨੰਬਰ ਇੱਕ ਸੂਬਾ ਬਨਾਉਣ ਲਈ ਵਚਨਬੱਧ, ਮੀਤ ਹੇਅਰ ਬਰਨਾਲਾ, 04 ਜੁਲਾਈ : ਜ਼ਿਲ੍ਹਾ ਸਿੱਖਿਆ ਦਫ਼ਤਰ ਬਰਨਾਲਾ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਸਰਬਜੀਤ ਸਿੰਘ ਤੂਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਬਰਜਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਤਿਆਰ ਕੀਤੇ ਗਏ ਅਥਲੈਟਿਕ ਦੇ ਸੀਨੀਅਰ, ਜੂਨੀਅਰ ਅਤੇ ਸਬ-ਜੂਨੀਅਰ ਵਰਗ ਦੇ ਨੈਸ਼ਨਲ ਰਿਕਰਾਡ ਦੇ ਚਾਰਟ ਨੂੰ ਪੰਜਾਬ ਦੇ ਮਾਣਯੋਗ ਖੇਡ ਮੰਤਰੀ ਸ੍ਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ....
ਬਰਨਾਲਾ, 4 ਜੁਲਾਈ : ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵੱਲੋਂ ਪੰਜਾਬ ਸਰਕਾਰ ਦੇ ਹੁਕਮਾਂ ਅਧੀਨ ਦਸਤ ਰੋਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਭਵਿੱਖ ਤਾਂ ਹੀ ਉੱਜਲਾ ਹੋਵੇਗਾ ਜੇਕਰ ਉਹ ਤੰਦਰੁਸਤ ਹੋਵੇਗਾ, ਇਸ ਟੀਚੇ ਨੂੰ ਮੁੱਖ ਰੱਖਦਿਆਂ 4 ਜੁਲਾਈ ਤੋਂ 17 ਜੁਲਾਈ ਤੱਕ ਤੀਬਰ ਦਸਤ ਰੋਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਇਸ ਪੰਦਰਵਾੜੇ ਦਾ ਮੁੱਖ ਮੰਤਵ ਪੰਜ ਸਾਲ....
ਮਾਲੇਰਕੋਟਲਾ 04 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਇਕਹਿਰੀ ਵਰਤੋਂ ਵਾਲੇ ਪਲਾਸਟਿਕ ਤੋਂ ਮੁਕਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਨਗਰ ਕੌਂਸਲ ਮਾਲੇਰਕੋਟਲਾ ਦੇ ਕਾਰਜ ਸਾਧਕ ਅਫ਼ਸਰ ਸ੍ਰੀ ਮਨਿੰਦਰ ਪਾਲ ਰੰਧਾਵਾ ਅਤੇ ਐਸ.ਡੀ.ਓ. ਪ੍ਰਦੂਸ਼ਣ ਕੰਟਰੋਲ ਬੋਰਡ ਸ਼੍ਰੀ ਰੂਥਲ ਗੋਇਲ ਦੀ ਅਗਵਾਈ ਹੇਠ ਸੈਨੇਟਰੀ ਇੰਸਪੈਕਟਰ ਸ੍ਰੀ ਦੀਪਕ ਕੁਮਾਰ, ਸੈਨੇਟਰੀ ਸੁਪਰਵਾਈਜ਼ਰ ਸ਼੍ਰੀ ਪਰਮਜੀਤ....
ਟਰੈਵਲ ਏਜੰਟ/ਆਈਲੈਟਸ/ ਵੀਜ਼ਾ ਸਲਾਹਕਾਰ/ਈ.ਟਿਕਟਿੰਗ ਲਾਇਸੰਸ ਧਾਰਕਾਂ ਨੂੰ ਅਧਿਕਾਰਤ ਲਾਇਸੰਸ ਨੰਬਰ ਆਪਣੇ ਕੇਂਦਰ ਅਤੇ ਇਸ਼ਤਿਹਾਰ ਕਰਨ ਸਮੇਂ ਅੰਕਿਤ ਕਰਨ ਅਤੇ ਡਿਸਪਲੇ ਕਰਨ ਦੀ ਹਦਾਇਤ ਹੁਕਮਾਂ ਦੀ ਉਲੰਘਣਾ 'ਤੇ ਹੋਵੇਗੀ ਸਖ਼ਤ ਕਾਰਵਾਈ ਮਾਲੇਰਕੋਟਲਾ 04 ਜੁਲਾਈ : ਪੰਜਾਬ ਵਿੱਚ ਹਿਊਮਨ ਸਮਗਲਿੰਗ ਦੇ ਕੇਸਾਂ ਵਿੱਚ ਹੋ ਰਹੇ ਵਾਧੇ ਅਤੇ ਧੋਖੇਬਾਜ਼ੀ ਦੀਆਂ ਵਧਦੀਆਂ ਘਟਨਾਵਾਂ ਦੇ ਮੱਦੇ ਨਜ਼ਰ ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਪੰਜਾਬ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਦੇ ਹੁਕਮਾਂ ਤਹਿਤ....
ਫਰੀਦਕੋਟ 4 ਜੁਲਾਈ : ਵਿਸ਼ੇਸ਼ ਕੇਂਦਰੀ ਸਹਾਇਤਾ ਅਧੀਨ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਤਹਿਤ ਜਿਲ੍ਹਾ ਪੱਧਰੀ ਪ੍ਰੋਜੈਕਟ ਮੁਲਾਂਕਣ-ਕਮ-ਕੰਨਵਰਜੈਂਸ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਫਰੀਦਕੋਟ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਰਾਜ....
ਪਰਿਵਾਰ ਨਿਯੋਜਨ ਦੇ ਪੱਕੇ ਤਰੀਕੇ ਅਪਣਾਉਣ ਲਈ ਵਿਭਾਗ ਵੱਲੋਂ ਮਿਲਦੇ ਹਨ ਵਿੱਤੀ ਲਾਭ ਫਰੀਦਕੋਟ, 4 ਜੁਲਾਈ : ਡਾਇਰੈਕਟਰ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਡਾ. ਅਨਿਲ ਗੋਇਲ ਸਿਵਲ ਸਰਜਨ ਫਰੀਦਕੋਟ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਆਬਾਦੀ ਦਿਵਸ ਜੋ ਕਿ ਹਰ ਨੂੰ ਸਾਲ 11 ਜੁਲਾਈ ਨੂੰ ਮਨਾਇਆ ਜਾਂਦਾ ਹੈ ਨੂੰ ਸਮਰਪਿਤ 27 ਜੂਨ ਤੋਂ 24 ਜੁਲਾਈ ਤੱਕ ਪਰਿਵਾਰ ਨਿਯੋਜਨ ਸਬੰਧੀ ਵੱਖ- ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ । ਇਸ ਸਬੰਧੀ....
ਫਰੀਦਕੋਟ, 4 ਜੁਲਾਈ : ਡਾ. ਅਨਿਲ ਗੋਇਲ ਸਿਵਲ ਸਰਜਨ ਫਰੀਦਕੋਟ ਦੀ ਦੇਖ ਰੇਖ ਹੇਠ ਸਿਹਤ ਵਿਭਾਗ ਫਰੀਦਕੋਟ ਵੱਲੋਂ 4 ਜੁਲਾਈ ਤੋਂ 17 ਜੁਲਾਈ ਤੱਕ ਤੀਬਰ ਡਾਇਰੀਆ ਕੰਟਰੋਲ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਾ. ਅਨਿਲ ਗੋਇਲ ਨੇ ਦੱਸਿਆ ਕਿ 0-5 ਸਾਲ ਦੇ ਬੱਚਿਆਂ ਨੂੰ ਘਰ-ਘਰ ਜਾ ਕੇ ਓ.ਆਰ.ਐਸ. ਦੇ ਪੈਕੇਟ ਮੁਹੱਈਆ ਕਰਵਾਏ ਜਾਣਗੇ ਤਾਂ ਕਿ ਲੋੜ ਪੈਣ ਤੇ ਇਹਨਾਂ ਦੀ ਵਰਤੋਂ ਕੀਤੀ ਜਾ ਸਕੇ। ਇਸ ਮੁਹਿੰਮ ਵਿੱਚ ਆਸ਼ਾ ਵਰਕਰਜ਼ ਵਲੋਂ ਪਰਿਵਾਰਾਂ ਨੂੰ ਸਾਫ ਸਫਾਈ ਰੱਖਣ....