ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜੂਨ : ਸੀਨੀਅਰ ਕਪਤਾਨ ਪੁਲਿਸ ਸ. ਸੰਦੀਪ ਗਰਗ, ਐਸ.ਪੀ ਟਰੈਫਿਕ ਐੱਚ ਐੱਸ ਮਾਨ , ਡੀ.ਐਸ. ਪੀ ਟ੍ਰੈਫਿਕ ਮਹੇਸ਼ ਸੈਣੀ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਆਰ ਟੀ ਏ ਦਫ਼ਤਰ ਨਾਲ ਮਿਲ ਕੇ ਮੋਹਾਲੀ ਫਿਲਿੰਗ ਸਟੇਸ਼ਨ, ਸੈਕਟਰ-70 ਵਿਖੇ ਆਟੋ ਅਤੇ ਟੈਕਸੀ ਡਰਾਇਵਰਾਂ, ਆਮ ਲੋਕਾਂ ਨਾਲ ਸੰਪਰਕ ਕਰਕੇ ਟਰੈਫਿਕ ਨਿਯਮਾਂ ਬਾਰੇ, ਵਾਤਾਵਰਣ ਦੀ ਸੁਰੱਖਿਆ ਬਾਰੇ ਅਤੇ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ....
ਮਾਲਵਾ
ਤਿੰਨ ਜੁਲਾਈ ਤੋਂ ਪੰਦਰਾਂ ਜੁਲਾਈ ਤੱਕ ਸਮਰ ਕੈਂਪਾਂ ਵਿੱਚ ਹੋਣਗੀਆਂ ਸਿੱਖਿਆਦਾਇਕ ਗਤੀਵਿਧੀਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜੂਨ : ਸਰਕਾਰੀ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਖਤਮ ਹੋਣ ਤੇ ਤਿੰਨ ਜੁਲਾਈ ਤੋਂ ਸਮਰ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ.ਗਿੰਨੀ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਮੂਹ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਤਿੰਨ ਜੁਲਾਈ ਤੋਂ....
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜੂਨ : ਡਾ. ਗੁਰਬਚਨ ਸਿੰਘ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ ਨਗਰ ਨੇ ਅੱਜ ਇੱਥੇ ਖੇਤੀਬਾੜੀ ਅਫਸਰਾਂ ਦੀ ਮੀਟਿੰਗ ਦੌਰਾਨ ਦੱਸਿਆ ਕਿ ਈ-ਕੇ ਵਾਈ ਸੀ(eKYC) ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਭਾਰਤ ਸਰਕਾਰ ਵੱਲੋ ਪੀ.ਐਮ. ਕਿਸਾਨ ਮੋਬਾਈਲ ਐਪ ਜਾਰੀ ਕੀਤੀ ਗਈ ਹੈ। ਇਸ ਐਪ ਰਾਹੀਂ ਕੋਈ ਵੀ ਵਿਭਾਗੀ ਅਫਸਰ 100 ਲਾਭਪਾਤਰੀਆਂ ਦੀ ਈ-ਕੇ.ਵਾਈ.ਸੀ ਕਰ ਸਕਦਾ ਹੈ ਅਤੇ ਜਿਸ ਲਈ ਕਿਸੇ ਰਜਿਸਟ੍ਰੇਸ਼ਨ ਦੀ ਲੋੜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਬਹੁਤ ਹੀ ਘੱਟ....
ਲੁਧਿਆਣਾ, 30 ਜੂਨ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਮਗਨਰੇਗਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਭਾਗ ਲਿਆ ਗਿਆ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵਲੋਂ ਸਬੰਧਤ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ)....
ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਕੈਬਨਿਟ ਮੰਤਰੀ ਵੱਲੋਂ ਸ੍ਰੀ ਜਗਨਨਾਥ ਰੱਥ ਯਾਤਰਾ ਵਿੱਚ ਸ਼ਮੂਲੀਅਤ ਮੰਡੀ ਗੋਬਿੰਦਗੜ੍ਹ, 30 ਜੂਨ : ਨਵੀਂ ਅਤੇ ਨਵਿਆਉਣ ਯੋਗ ਊਰਜਾ ਸਰੋਤ , ਛਪਾਈ ਅਤੇ ਸਟੇਸ਼ਨਰੀ, ਪ੍ਰਸਾਸ਼ਕੀ ਸੁਧਾਰ, ਸ਼ਿਕਾਇਤ ਨਿਵਾਰਨ,ਰੋਜ਼ਗਾਰ ਉਤਪਤੀ ਅਤੇ ਸਿਖਲਾਈ ਮੰਤਰੀ, ਸ਼੍ਰੀ ਅਮਨ ਅਰੋੜਾ ਨੇ 21ਵੀਂ ਸ੍ਰੀ ਜਗਨਨਾਥ ਰੱਥ ਯਾਤਰਾ ਸਬੰਧੀ ਰਾਮ ਮੰਦਿਰ, ਮੰਡੀ ਗੋਬਿੰਦਗੜ੍ਹ ਵਿਖੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸ਼੍ਰੀ ਅਰੋੜਾ ਨੇ ਕਿਹਾ ਕਿ ਸਾਰੇ ਧਰਮ ਭਾਈਚਾਰਕ ਸਾਂਝ ਦਾ....
ਕਿਸਾਨਾਂ ਨੇ ਮੁੱਖ ਮੰਤਰੀ ਅਤੇ ਜਲ ਸਰੋਤ ਮੰਤਰੀ ਮੀਤ ਹੇਅਰ ਦਾ ਕੀਤਾ ਧੰਨਵਾਦ ਨਹਿਰੀ ਪਾਣੀ ਦੀ ਵਰਤੋਂ ਵਧਣ ਨਾਲ ਧਰਤੀ ਹੇਠਲੇ ਪਾਣੀ ਦੀ ਹੋ ਰਹੀ ਹੈ ਬੱਚਤ: ਮੀਤ ਹੇਅਰ ਜ਼ਿਲ੍ਹਾ ਬਰਨਾਲਾ ਵਿੱਚ ਝੋਨੇ ਦੀ ਲੁਆਈ ਦਾ 60 ਤੋਂ 65 ਫ਼ੀਸਦੀ ਕੰਮ ਮੁਕੰਮਲ ਬਰਨਾਲਾ, 30 ਜੂਨ : ਮੌਜੂਦਾ ਝੋਨੇ ਦੇ ਸੀਜ਼ਨ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਨਿਰਵਿਘਨ ਨਹਿਰੀ ਪਾਣੀ ਅਤੇ ਬਿਜਲੀ ਦੀ ਸਪਲਾਈ ਨਾਲ ਕਿਸਾਨਾਂ ਦੇ ਚਿਹਰਿਆਂ ‘ਤੇ ਰੌਣਕਾਂ ਪਰਤੀਆਂ ਹਨ....
ਫਰੀਦਕੋਟ, 30 ਜੂਨ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਡਿਪਟੀ ਸਪੀਕਰ ਸ. ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪ੍ਰੋੜ ਸਿਆਸਤਦਾਨ, ਉੱਘੇ ਵਕਤਾ ਅਤੇ ਲੇਖਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਹੇ ਸ. ਬੀਰ ਦਵਿੰਦਰ ਸਿੰਘ ਦੇ ਵਿਛੋੜੇ ਨਾਲ ਅਸੀਂ ਇੱਕ ਵਿਲੱਖਣ ਸ਼ਖਸੀਅਤ ਤੋਂ ਵਾਂਝੇ ਹੋ ਗਏ ਹਾਂ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ....
ਫਰੀਦਕੋਟ 30 ਜੂਨ : ਨਗਰ ਸੁਧਾਰ ਟਰੱਸਟ ਫਰੀਦਕੋਟ ਵੱਲੋਂ ਟਰੱਸਟ ਦੇ ਚੇਅਰਮੈਨ ਸ਼੍ਰੀ ਗੁਰਤੇਜ ਸਿੰਘ ਖੋਸਾ ਦੀ ਅਗਵਾਈ ਹੇਠ ਫਰੀਦਕੋਟ ਪ੍ਰਸ਼ਾਸ਼ਨ ਦੇ ਪੂਰਨ ਸਹਿਯੋਗ ਨਾਲ ਟਰੱਸਟ ਦੀ ਸਕੀਮ ਲਾਲਾ ਲਾਜਪਤ ਰਾਏ ਵਾਕਿਆ ਕੋਟਕਪੂਰਾ ਰੋਡ ਦੇ ਬਾਕੀ ਰਹਿੰਦੇ ਰਕਬੇ 9 ਕਨਾਲ 15 ਮਰਲੇ ਵਿੱਚੋਂ ਰਾਜਸਥਾਨ ਫੀਡਰ ਨਹਿਰ ਵਿੱਚ ਆਉਂਦੇ ਰਕਬੇ ਨੂੰ ਛੱਡ ਕੇ ਬਾਕੀ ਰਹਿੰਦੇ 6 ਕਨਾਲ ਰਕਬੇ (ਗੁਰਮੀਤ ਕੌਰ ਬਿੰਲਡਿੰਗ ) ਕਨਾਲ 12 ਮਰਲੇ, ਖਸਰਾ ਨੰ: 14112/8373, ਸਾਲਗ ਰਾਮ ਦਾ ਰਕਬਾ 2 ਕਨਾਲ 1.5 ਮਰਲੇ, ਖਸਰਾ ਨੰ....
ਫ਼ਾਜ਼ਿਲਕਾ, 30 ਜੂਨ : ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਢੰਗ ਨਾਲ ਵੱਖ-ਵੱਖ ਸੇਵਾਵਾਂ ਇਕ ਛੱਤ ਹੇਠ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤਾ ਗਿਆ ਈ.ਸੇਵਾ ਪੋਰਟਲ ਕਾਫੀ ਕਾਰਗਰ ਸਿੱਧ ਹੋ ਰਿਹਾ ਹੈ। ਜ਼ਿਲ੍ਹੇ ਦੇ ਨਾਗਰਿਕਾਂ ਨੂੰ ਖਜਲ-ਖੁਆਰੀ ਤੋਂ ਛੁਟਕਾਰਾ ਮਿਲਦਿਆਂ ਸੇਵਾ ਕੇਂਦਰਾਂ ਵਿਖੇ ਅਨੇਕਾਂ ਸੇਵਾਵਾਂ ਦਾ ਲਾਹਾ ਮਿਲ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਕਰਦਿਆ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ 1 ਜਨਵਰੀ 2023 ਤੋਂ 31 ਮਈ 2023 ਤੱਕ....
ਫਾਜ਼ਿਲਕਾ, 30 ਜੂਨ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ, ਸਹਾਇਕ ਸਿਵਲ ਸਰਜਨ ਡਾ: ਬਬੀਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਖੂਈਖੇੜਾ ਡਾ: ਵਿਕਾਸ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਬਾਂਡੀ ਵਾਲਾ ਵਿਖੇ ਚੈਕਿੰਗ ਕਰਦਿਆਂ ਦੁਕਾਨਾਂ ਤੇ ਤੰਬਾਕੂ ਪਦਾਰਥ ਵੇਚਣ ਵਾਲਿਆਂ ਦੇ ਚਲਾਨ ਕੱਟੇ ਗਏ। ਇਸ ਤੋਂ ਇਲਾਵਾ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ। ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸਿਹਤ....
ਜ਼ਿਲ੍ਹਾ ਫਾਜ਼ਿਲਕਾ ਅੰਦਰ ਚੱਲ ਰਹੇ ਹਨ 6 ਫਰਦ ਕੇਂਦਰ : ਡਿਪਟੀ ਕਮਿਸ਼ਨਰ ਫ਼ਾਜ਼ਿਲਕਾ, 30 ਜੂਨ : ਜ਼ਿਲ੍ਹਾ ਫ਼ਾਜਿਲਕਾ ਵਿਖੇ ਵੱਖ-ਵੱਖ ਤਹਿਸੀਲ ਪੱਧਰ ’ਤੇ ਸਥਾਪਿਤ 6 ਫਰਦ ਕੇਂਦਰ ਲੋਕਾਂ ਨੂੰ ਜਮੀਨੀ ਰਿਕਾਰਡ ਦੀ ਨਕਲ ਮੁਹੱਈਆ ਕਰਵਾਉਣ ਵਿਚ ਅਹਿਮ ਭੁਮਿਕਾ ਅਦਾ ਕਰ ਰਹੇ ਹਨ। 1 ਜਨਵਰੀ 2023 ਤੋਂ 31 ਮਈ 2023 ਤੱਕ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ 63501 ਬਿਨੈਕਾਰਾਂ ਨੂੰ ਉਨ੍ਹਾਂ ਦੀਆਂ ਜ਼ਮੀਨ ਦੇ ਰਿਕਾਰਡ ਦੀਆਂ ਨਕਲਾਂ ਦੇ 4 ਲੱਖ 14 ਹਜਾਰ 828 ਪੰਨੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਏ ਗਏ ਹਨ। ਇਨ੍ਹਾਂ ਨਕਲਾਂ....
ਫਾਜਿਲਕਾ, 30 ਜੂਨ : ਸਿਹਤ ਵਿਭਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਰਿਵਾਰ ਨਿਯੋਜਨ ਸਬੰਧੀ ਇਕ ਵਿਸ਼ੇਸ਼ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਅੱਜ ਸੀਐਚਸੀ ਖੂਈ ਖੇੜਾ ਫੀਲਡ ਸਟਾਫ ਮਲੀਪਰਪਜ ਹੈਲਥ ਵਰਕਰ ਦੀ ਬੈਠਕ ਕੀਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਸੀਨੀਅਰ ਮੈਡੀਕਲ ਅਫਸਰ ਖੂਈ ਖੇੜਾ ਡਾ. ਵਿਕਾਸ ਗਾਂਧੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਧ ਰਹੀ ਆਬਦੀ ਨੂੰ ਘਟਾਉਣ ਲਈ ਇਕ ਵਿਸ਼ੇਸ਼ ਪੰਦਰਵਾੜਾ 24 ਜੁਲਾਈ ਤੱਕ ਮਨਾ ਰਿਹਾ ਹੈ। ਜਿਸ ਵਿੱਚ 27 ਜੂਨ ਤੋਂ 10 ਜੁਲਾਈ ਤੱਕ....
ਲੋਕਾਂ ਦੀਆਂ ਸਿ਼ਕਾਇਤਾਂ ਦੇ ਸਮਾਂਬੱਧ ਨਿਪਟਾਰੇ ਦੇ ਦਿੱਤੇ ਹੁਕਮ ਖੇਤੀਬਾੜੀ ਵਿਭਾਗ ਨੂੰ ਪਰਾਲੀ ਪ੍ਰਬੰਧਨ ਲਈ ਹੁਣੇ ਤੋਂ ਹੀ ਵਿਉਂਤਬੰਦੀ ਕਰਨ ਦੇ ਹੁਕਮ ਜਲਾਲਾਬਾਦ, 30 ਜੂਨ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਅੱਜ ਜਲਾਲਾਬਾਦ ਉਪਮੰਡਲ ਅਧੀਨ ਆਉਂਦੇ ਵੱਖ ਵੱਖ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ....
ਅਮਰੀਕਾ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਲਈ ਭਾਜਪਾ ਸਰਕਾਰ ਭਾਰਤ ਦਾ ਖ਼ਜ਼ਾਨਾ ਲੁਟਾ ਰਹੀ ਹੈ ਲੁਧਿਆਣਾ, 29 ਜੂਨ : ਰਾਫੇਲ ਦੀ ਤਰ੍ਹਾਂ ਪ੍ਰੀਡੇਟਰ ਡਰੋਨ ਸੌਦੇ ਦੀ ਖ਼ਰੀਦ 'ਚ ਵੱਡਾ ਘਪਲਾ ਕਰਨ ਜਾ ਰਹੀ ਹੈ ਭਾਰਤ ਦੀ ਮੋਦੀ ਸਰਕਾਰ। ਇਹ ਦੋਸ਼ ਅੱਜ ਇੱਕ ਲਿਖਤੀ ਬਿਆਨ ਰਾਹੀਂ ਕੁੱਲ ਹਿੰਦ ਕਾਂਗਰਸ ਦੇ ਕੋਆਰਡੀਨੇਟਰ (ਓ.ਬੀ.ਸੀ.) ਦੇ ਇੰਚਾਰਜ ਪੰਜਾਬ ਕ੍ਰਿਸ਼ਨ ਕੁਮਾਰ ਬਾਵਾ ਨੇ ਲਗਾਇਆ। ਬਾਵਾ ਨੇ ਕਿਹਾ ਕਿ ਅਮਰੀਕਾ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਲਈ ਭਾਜਪਾ ਸਰਕਾਰ ਭਾਰਤ ਦਾ ਖ਼ਜ਼ਾਨਾ ਲੁਟਾ ਰਹੀ ਹੈ। ਰਾਫੇਲ....
ਕਿਹਾ! ਪਿਛਲੇ ਕਈ ਸਾਲਾਂ ਤੋਂ ਇਸ ਸੜ੍ਹਕ ਦੀ ਨਹੀਂ ਲਈ ਕਿਸੇ ਨੇ ਸਾਰ ਨਿਰਮਾਣ ਕਾਰਜ਼ਾਂ 'ਤੇ ਕਰੀਬ 14 ਲੱਖ ਰੁਪਏ ਦੀ ਆਵੇਗੀ ਲਾਗਤ ਲੁਧਿਆਣਾ, 29 ਜੂਨ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਦੀ ਨੁਹਾਰ ਨੂੰ ਬਦਲਣ ਲਈ ਲਗਾਤਾਰ ਯਤਨ ਜਾਰੀ ਹਨ | ਇਸੇ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਵੱਲੋਂ ਹਲਕੇ ਵਿਚ ਵਾਰਡ ਨੰ-29, ਨਿਊ ਅਵਤਾਰ ਕਾਲੋਨੀ, ਇੰਡਸਟਰੀ ਏਰੀਆ ਵਿਖੇ 430 ਫੁੱਟ ਰੋਡ ਵਿੱਚ ਟਾਇਲਾਂ ਵਾਲੀ ਸੜ੍ਹਕ ਬਣਾਉਣ ਦਾ ਉਦਘਾਟਨ ਕੀਤਾ ਗਿਆ।....