ਪਟਿਆਲਾ 29 ਜੂਨ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਇਤਿਹਾਸਕ ਅਸਥਾਨ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ’ਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਵੱਲੋਂ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਉਪਰੰਤ ਹੋਈ। ਆਰੰਭਤਾ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਉਚੇਚੇ ਤੌਰ ’ਤੇ ਪਹੁੰਚੇ ਹੋਏ, ਜਿਨ੍ਹਾਂ ਨੇ....
ਮਾਲਵਾ
ਪਟਿਆਲਾ 29 ਜੂਨ : ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਕਰਨ ਅਤੇ ਸਿੱਖ ਗੁਰਦੁਆਰਾ ਸੋਧ ਬਿੱਲ 2023 ਵਰਗੇ ਬਿੱਲ ਵਿਧਾਨ ਸਭਾ ਵਿਚ ਪਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸਿੱਧੇ ਤੌਰ ’ਤੇ ਧਾਰਮਕ ਮਾਮਲਿਆਂ ਵਿਚ ਦਖਲਅੰਦਾਜ਼ੀ ਕੀਤੀ ਹੈ, ਉਥੇ ਹੀ ਮਾਨ ਸਰਕਾਰ ਵੱਲੋਂ ਟੱਪੀਆਂ ਜਾ ਰਹੀਆਂ ਅਜਿਹੀਆਂ ਹੱਦਾਂ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਧਾਰਮਕ ਮਸਲਿਆਂ ਵਿਚ ਕੀਤੀ ਜਾ ਰਹੀ ਦਖਲਅੰਦਾਜ਼ੀ ਨਾਲ ਕੇਵਲ....
ਫਾਜ਼ਿਲਕਾ, 29 ਜੂਨ : ਅਬੋਹਰ ਸ਼ਹਿਰ ਦੇ ਬਸ ਅੱਡੇ ਦੇ ਨਵੀਨੀਕਰਨ ਦੇ ਚੱਲ ਰਹੇ ਕੰਮ ਦੇ ਮੱਦੇਨਜਰ ਬਸ ਅੱਡੇ ਨੂੰ ਆਰਜੀ ਤੌਰ *ਤੇ ਕਿੰਨੁ ਮੰਡੀ ਵਿਖੇ ਸ਼ਿਫਟ ਕੀਤਾ ਜਾਵੇਗਾ।ਇਨ੍ਹਾਂ ਸ਼ਬਦਾਂ ਦ ਪ੍ਰਗਟਾਵਾ ਨਗਰ ਨਿਗਮ ਕਮਿਸ਼ਨਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਅਬੋਹਰ ਬੱਸ ਸਟੈਂਡ ਵਿਖੇ ਪਹੁੰਚ ਕੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਉਪਰੰਤ ਕੀਤਾ।ਉਨ੍ਹਾਂ ਦੱਸਿਆ ਕਿ ਨਵੀਨੀਕਰਨ ਦੇ ਕੰਮ ਵਿਚ ਹਾਲੇ ਕੁਝ ਸਮਾਂ ਲੱਗ ਸਕਦਾ ਹੈ, ਇਸ ਕਰਕੇ ਹਾਲ ਦੀ ਘੜੀ ਬਸ ਅੱਡੇ ਨੂੰ ਆਰਜੀ ਤੌਰ *ਤੇ ਸ਼ਿਫਟ ਕਰਨਾ ਯੋਗ....
ਫਾਜ਼ਿਲਕਾ, 29 ਜੂਨ : ਨਗਰ ਨਿਗਮ ਕਮਿਸ਼ਨਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਨਗਰ ਨਿਗਮ ਅਬੋਹਰ ਵਿਖੇ ਪਾਣੀ ਦੀ ਸਪਲਾਈ ਕਰਨ ਵਾਲੇ ਵਾਟਰ ਵਰਕਸ ਦਾ ਟਰਾਂਸਫਾਰਮਰ ਸੜ ਗਿਆ ਹੈ ਜਿਸ ਕਰਕੇ ਪਾਣੀ ਦੀ ਸਪਲਾਈ ਪ੍ਰਭਾਵਿਤ ਹੋਈ ਹੈ। ਉਨ੍ਹਾਂ ਨਗਰ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਮੁਸ਼ਕਲ ਘੜੀ ਵਿਚ ਜਿਥੇ ਨਗਰ ਨਿਗਮ ਦਾ ਸਹਿਯੋਗ ਕਰਨ ਉਥੇ ਪਾਣੀ ਦੀ ਸੁਯੋਗ ਵਰਤੋਂ ਕਰਨ। ਕਮਿਸ਼ਨਰ ਨੇ ਦੱਸਿਆ ਕਿ ਪਾਣੀ ਦੀ ਸਪਲਾਈ ਨੂੰ ਨਿਰਵਿਘਨ ਬਣਾਉਣ ਅਤੇ ਇਸ ਮੁਸ਼ਕਲ ਦੇ ਹਲ ਲਈ ਅਧਿਕਾਰੀ ਆਪਣੀ ਡਿਉਟੀ....
ਦੋਰਾਹਾ, 29 ਜੂਨ : ਦੋਰਾਹਾ ਵਿੱਚ ਭਾਰੀ ਮੀਂਹ ਦੌਰਾਨ ਸਰਹਿੰਦ ਨਹਿਰ ਵਿੱਚ ਆਲਟੋ ਕਾਰ ਡਿੱਗੀ। ਇਸ ਘਟਨਾ 'ਚ ਬਜ਼ੁਰਗ ਜੋੜੇ ਦੀ ਮੌਤ ਹੋ ਗਈ। ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ। ਫਿਲਹਾਲ ਇਨ੍ਹਾਂ ਦੇ ਆਪਸੀ ਸਬੰਧਾਂ ਬਾਰੇ ਵੀ ਪਛਾਣ ਹੋਣ ਮਗਰੋਂ ਹੀ ਪਤਾ ਲੱਗੇਗਾ। ਪੁਲਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕਾਰ ਦੇ ਨੰਬਰ ਤੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਮੁੱਢਲੀ ਜਾਂਚ ਵਿੱਚ ਕਾਰ ਮੋਗਾ ਦੀ ਦੱਸੀ ਗਈ....
ਮਲੇਰਕੋਟਲਾ 29 ਜੂਨ : ਈਦ ਉਲ ਅਜ਼ਹਾ ਦੇ ਪਵਿੱਤਰ ਤਿਓਹਾਰ ਮੌਕੇ ਮਾਲੇਰਕੋਟਲਾ ਦੀਆਂ ਵੱਖ ਵੱਖ ਮਸਜਿਦਾਂ ਅਤੇ ਈਦਗ਼ਾਹਾਂ ‘ਚ ਈਦ ਦੀ ਨਮਾਜ਼ ਪੂਰੇ ਜੋਸ਼ ਅਤੇ ਅਕੀਦਤ ਦੇ ਨਾਲ ਅਦਾ ਕੀਤੀ ਗਈ। ਇਸ ਮੌਕੇ ਮੁੱਖ ਤੌਰ ‘ਤੇ ਛੋਟੀ ਈਦਗ਼ਾਹ, ਈਦਗ਼ਾਹ ਸਲਫੀਆ, ਈਦਗ਼ਾਹ ਕਿਲਾ ਰਹਿਮਤ ਗੜ੍ਹ ਦੇ ਨਾਲ ਨਾਲ ਬੜੀ ਈਦਗ਼ਾਹ ਵਿਖੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ‘ਚ ਪਹੁੰਚ ਕੇ ਈਦ ਦੀ ਨਮਾਜ਼ ਅਦਾ ਕੀਤੀ। ਬੜੀ ਈਦਗ਼ਾਹ ਵਿਖੇ ਹਜ਼ਰਤ ਮੌਲਾਨਾ ਮੁਫਤੀ ਇਰਤਕਾ ਉਲ ਹਸਨ ਕਾਂਧਲਵੀ ਸਾਹਿਬ ਨੇ ਨਮਾਜ਼ ਪੜਾਉਣ ਦੀ ਜ਼ਿੰਮੇਵਾਰੀ ਨਿਭਾਈ....
ਪੰਜਾਬੀ ਯੂਨੀਵਰਸਿਟੀ ਨੇ ਆਪਣੇ ਮਾਨਤਾ ਪ੍ਰਾਪਤ ਐਜੂਕੇਸ਼ਨ ਅਤੇ ਲਾਅ ਕਾਲਜਾਂ ਵਿੱਚ ਹੋ ਰਹੀਆਂ ਕੁਤਾਹੀਆਂ ਵਿਰੁੱਧ ਚੁੱਕੇ ਸਖ਼ਤ ਕਦਮ ਪਟਿਆਲਾ, 29 ਜੂਨ : ਪੰਜਾਬੀ ਯੂਨੀਵਰਸਿਟੀ ਨੇ ਆਪਣੇ ਮਾਨਤਾ ਪ੍ਰਾਪਤ ਐਜੂਕੇਸ਼ਨ ਅਤੇ ਲਾਅ ਕਾਲਜਾਂ ਦੇ ਅੰਦਰ ਹੋ ਰਹੀਆਂ ਕੁਤਾਹੀਆਂ ਵਿਰੁੱਧ ਆਪਣੀ ਨਿਰੰਤਰ ਲੜਾਈ ਵਿੱਚ ਠੋਸ ਅਤੇ ਸਾਹਸੀ ਕਦਮ ਚੁੱਕੇ ਹਨ। ਪੰਜਾਬੀ ਯੂਨੀਵਰਸਿਟੀ ਦੇ ਕਾਲਜ ਵਿਕਾਸ ਕੌਂਸਲ ਦੇ ਡੀਨ ਡਾ: ਗੁਰਪ੍ਰੀਤ ਸਿੰਘ ਲਹਿਲ ਨੇ ਖੁਲਾਸਾ ਕੀਤਾ ਕਿ ਕਾਲਜਾਂ ਵਿਰੁੱਧ ਗੈਰ-ਹਾਜ਼ਰ ਮੋਡ ਜਾਂ ਪ੍ਰਵਾਨਿਤ....
ਮਹਾਰਾਜਾ ਰਣਜੀਤ ਸਿੰਘ ਵੱਲੋਂ ਪਾਏ ਪੂਰਨਿਆਂ ਤੇ ਦਿਨ-ਰਾਤ ਇੱਕ ਕਰਕੇ ਚੱਲ ਰਹੀ ਹੈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ : ਅਮਨ ਅਰੋੜਾ ਕੈਬਨਿਟ ਮੰਤਰੀ ਵੱਲੋਂ ਪਿੰਡ ਬਡਰੁੱਖਾਂ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਦੀ ਤਰਫੋਂ ਇੱਕ ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਬਡਰੁੱਖਾਂ, 29 ਜੂਨ : ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 184ਵੀਂ ਬਰਸੀ ਦੇ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਰਧਾ ਦੇ ਫ਼ੁੱਲ ਤੇ ਸਤਿਕਾਰ ਭੇਂਟ ਕਰਨ ਲਈ....
ਮੁੱਲਾਂਪੁਰ ਦਾਖਾ 29 ਜੂਨ (ਸਤਵਿੰਦਰ ਸਿੰਘ ਗਿੱਲ) : ਦੇਸ਼ ਦੀ ਏਕਤਾ, ਅਖੰਡਤਾ, ਦੇਸ਼ ਦੀ ਖੁਸ਼ਹਾਲੀ ਅਤੇ ਸ਼ਾਂਤੀ ਲਈ ਮੁਸਲਮਾਨ ਭਾਈਚਾਰੇ ਵੱਲੋਂ ‘ਈਦ-ਊੱਲ-ਜੂਹਾਂ’ ਦੇ ਪਵਿੱਤਰ ਦਿਨ ’ਤੇ ਅੱਜ ਸੁੰਨੀ ਨੂਰੀ ਜਾਮਾ ਮਸਜਿਦ ਦਾਖਾ (ਲੁਧਿ) ਵਿਖੇ ਨਿਮਾਜ਼ ਅਦਾ ਕੀਤੀ ਗਈ। ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਇੱਕ ਦੂਜੇ ਦੇ ਗਲੇ ਮਿਲਕੇ ‘ਈਦ-ਊੱਲ-ਜੂਹਾਂ’ ਦੇ ਪਵਿੱਤਰ ਦਿਨ ਦੀ ਵਧਾਈ ਦਿੱਤੀ। ਇਸ ਮੌਕੇ ਸੁੰਨੀ ਨੂਰੀ ਜਾਮਾ ਮਸਜਿਦ ਦਾਖਾ (ਲੁਧਿ:) ਦੇ ਮੌਲਵੀ ਇਮਾਮ ਮੁਹੰਮਦ ਮਤਿਉਰ ਰਹਿਮਾਨ ਨੇ ਅੱਲਾ ਤਾਲਾ ਵੱਲੋਂ....
ਮੁੱਲਾਂਪੁਰ ਦਾਖਾ 29 ਜੂਨ (ਸਤਵਿੰਦਰ ਸਿੰਘ ਗਿੱਲ) : ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾ ਵਿਧਾਨ ਸਭਾ ਚੋਣਾਂ ਸਮੇਂ ਜੋ ਵਾਅਦੇ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਇਨਬਿਨ ਪੂਰਾ ਕੀਤਾ ਜਾ ਰਿਹਾ ਹੈ। ਜਿਸ ਨਾਲ ਹਰ ਵਰਗ ਖੁਸ਼ ਨਜ਼ਰ ਆ ਰਿਹਾ ਹੈ, ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦਾਖਾ ਦੇ ਪਿੰਡ ਬਾਸੀਆਂ ਬੇਟ ਦੇ ਵਸਨੀਕ ਤੇ ਆਪ ਆਗੂ ਸ੍ਰ ਬੇਅੰਤ ਸਿੰਘ ਬੱਲ, ਪ੍ਰਧਾਨ ਗੁਰਜੀਤ ਸਿੰਘ ਬੱਲ ਨੇ ਸ਼ਾਂਝੇ ਤੌਰ....
ਮੁੱਲਾਂਪੁਰ ਦਾਖਾ 29 ਜੂਨ (ਸਤਵਿੰਦਰ ਸਿੰਘ ਗਿੱਲ) : ਸਥਾਨਕ ਕਸਬੇ ਦੇ ਲਾਗਲੇ ਪਿੰਡ ਜਾਂਗਪੁਰ ਦੇ ਈਦਗਾਹ ਤੇ ਮੁਸਲਮਾਨ ਭਾਈਚਾਰੇ ਵੱਲੋਂ ‘ਈਦ-ਊੱਲ-ਜੂਹਾਂ’ ਦਾ ਪਵਿੱਤਰ ਦਿਨ ਬੜੇ ਹੀ ਹਰਸ਼ੋ-ਹਲਾਸ਼ ਨਾਲ ਮਨਾਇਆ । ਇਸ ਮੌਕੇ ਮੌਲਵੀ ਆਫਿਜ਼ ਇਸਮਾਇਲ ਨੇ ਨਿਮਾਜ਼ ਅਦਾ ਕੀਤੀ। ਮੁਸਲਮਾਨ ਭਾਈਚਾਰੇ ਦੇ ਲੋਕਾਂ ਨੂੰ ‘ਈਦ-ਊੱਲ-ਜੂਹਾਂ’ ਦੇ ਪਵਿੱਤਰ ਦਿਨ ਦੀ ਮੁਬਾਰਕਬਾਦ ਦੇਣ ਲਈ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਛੋਟੇ ਭਰਾ ਤੇ ਉੱਘੇ ਬਿਜਨਿਸ਼ਮੈਨ ਹਰਕਿੰਦਰ ਸਿੰਘ ਗਰੇਵਾਲ ਨੇ ਵਿਸ਼ੇਸ਼ ਤੌਰ ’ਤੇ....
ਰਾਏਕੋਟ, 29 ਜੂਨ (ਚਮਕੌਰ ਸਿੰਘ ਦਿਓਲ) : ਅੱਜ ਰਾਏਕੋਟ ਵਿਖੇ ਮੁਸਲਿਮ ਭਾਈਚਾਰੇ ਵੱਲੋ ਵੱਡੀ ਗਿਣਤੀ ਵਿੱਚ ਇੱਕਠੇ ਹੋ ਕੇ ਬੱਸੀਆਂ ਰੋਡ ਵਿਖੇ ਸਥਿਤ ਈਦਗਾਹ ਵਿਖੇ ਈਦ ਦੀ ਨਮਾਜ਼ ਅਦਾ ਕੀਤੀ ਗਈ। ਈਦ ਦੀ ਨਮਾਜ਼ ਮੁਫਤੀ ਮੁਹੰਮਦ ਕਾਮਰਾਨ ਜੀ ਵੱਲੋਂ ਅਦਾ ਕਾਰਵਾਈ ਗਈ ਇਸ ਮੌਕੇ ਮੁਸਲਿਮ ਭਾਈਚਾਰੇ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੋਲਵੀ ਮੁਹੰਮਦ ਮੱਖਣ ਨੇ ਕਿਹਾ ਕਿ ਈਦ ਦਾ ਤਿਉਹਾਰ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦਾ ਹੈ ਸਾਰੇ ਦੇਸ਼ ਵਾਸੀਆਂ ਨੂੰ ਮਿਲ ਜੁਲ ਕੇ ਇਹੋ ਜਿਹੇ ਤਿਉਹਾਰ ਮਨਾਉਣੇ ਚਾਹੀਦੇ....
ਮੁੱਲਾਂਪੁਰ ਦਾਖਾ 28 ਜੂਨ ( ਸਤਵਿੰਦਰ ਸਿੰਘ ਗਿੱਲ ) : ਕਨੇਡਾ ਚ ਵੱਸਦੇ ਸਵੱਦੀ ਕਲਾਂ ਦੇ ਨਜ਼ਦੀਕੀ ਪਿੰਡ ਮਾਜਰੀ ਦੇ ਜੰਮਪਲ 23 ਸਾਲਾ ਨੌਜਵਾਨ ਏਕਜੋਤ ਸਿੰਘ ਤੂਰ ਪੁੱਤਰ ਕੁਲਵਿੰਦਰ ਸਿੰਘ ਗੋਖੀ ਤੂਰ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਹੈ।ਮਿਰਤਕ ਏਕਜੋਤ ਸਿੰਘ ਤੂਰ (23) ਦੇ ਚਾਚਾ ਸਰਪੰਚ ਪਰਮਿੰਦਰ ਸਿੰਘ ਤੂਰ ਮਾਜਰੀ ਨੇ ਦਸਿਆ ਕਿ ਕਨੇਡਾ ਦੀ ਟਰੰਟੋ ਮੈਟਰੋਪਾਲੀਟਨ ਯੂਨੀਵਰਸਿਟੀ ਚ ਡਿਗਰੀ ਦੀ ਪੜ੍ਹਾਈ ਕਰ ਚੁੱਕੇ ਏਕਜੋਤ ਤੂਰ ਦੀ ਪੜਾਈ ਪੂਰੀ ਹੋਈ ਸੀ ਤੇ ਉਸ ਨੇ ਡਿਗਰੀ ਪ੍ਰਾਪਤ ਕਰਨੀ ਸੀ,ਇਸ ਦੀ....
ਬਰਨਾਲਾ, 28 ਜੂਨ (ਭੁਪਿੰਦਰ ਸਿੰਘ ਧਨੇਰ) : ਨਕੋਦਰ ਤਿੰਨ ਗੈਂਗਸਟਰਾਂ ਨੂੰ ਬਰਨਾਲਾ ਦੀ ਸਿਟੀ ਪੁਲਿਸ ਵੱਲੋਂ ਕਿਸੇ ਕੇਸ ਵਿੱਚ ਬਰਨਾਲਾ ਵਿਖੇ ਪੁੱਛਗਿੱਛ ਲਈ ਲਿਆਂਦਾ ਗਿਆ ਸੀ, ਪਰ ਤਿੰਨੋਂ ਗੈਂਗਸਟਰ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਜਾਣ ਦੀ ਖਬਰ ਹੈ। ਜਿਸ ਕਾਰਨ ਪੁਲਿਸ ਨੂੰ ਹੱਥਾਂ ਪੈਰਾਂ ਦੀ ਪਈ ਹੋਈ ਹੈ। ਫਰਾਰ ਹੋਏ ਤਿੰਨੋਂ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਜਿਲ੍ਹਾ ਬਰਨਾਲਾ ਦੀ ਪੁਲਿਸ, ਐਸਟੀਐਫ ਦੀ ਟੀਮ, ਕਮਾਂਡੋ ਅਤੇ ਡਰੋਨ ਦੀ ਮੱਦਦ ਨਾਲ ਭਾਲ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ....
ਸਿਪਾਹੀ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਲੰਘੀ 16 ਜੂਨ ਨੂੰ ਅਚਾਨਕ ਪੈਰ ਫਿਸਲਣ ਕਰਕੇ ਭਾਖੜਾ 'ਚ ਡਿੱਗਣ ਵਾਲੀ ਲੜਕੀ ਦੀ ਬਚਾਈ ਸੀ ਜਾਨ ਪਟਿਆਲਾ, 28 ਜੂਨ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਭਾਰਤੀ ਫ਼ੌਜ ਦੇ ਸਿਪਾਹੀ ਨਵਾਨੀਥਾ ਕ੍ਰਿਸ਼ਨਨ ਡੀ ਦਾ ਅੱਜ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਾਹਸੀ ਜਵਾਨ ਨੇ ਲੰਘੀ 16 ਜੂਨ ਨੂੰ ਅਚਾਨਕ ਪੈਰ ਫਿਸਲ ਜਾਣ ਕਰਕੇ ਭਾਖੜਾ ਨਹਿਰ ਵਿੱਚ ਡਿੱਗ ਜਾਣ ਵਾਲੀ ਇੱਕ ਲੜਕੀ ਦੀ ਜਾਨ ਬਚਾਉਣ ਲਈ ਤੇਜ ਪਾਣੀ ਦੇ ਵਹਾਅ....