ਮਾਲਵਾ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਾ ਅਭਿਆਨ ਦੇ ਤਹਿਤ ਵੱਖ-ਵੱਖ ਕੇਂਦਰਾਂ ਵਿਚ ਕੀਤਾ ਗਰਭਵਤੀ ਔਰਤਾਂ ਦਾ ਚੈਕਅੱਪ
ਸਾਰੀਆਂ ਗਭਵਤੀ ਔਰਤਾਂ ਨੂੰ ਕੈਲਸ਼ੀਅਮ ਅਤੇ ਆਇਰਨ ਦੀਆਂ ਗੋਲੀਆਂ ਦਿੱਤੀਆਂ ਜਾਣ: ਡਾ: ਗਾਂਧੀ ਫਾਜ਼ਿਲਕਾ, 23 ਜੂਨ : ਸਿਹਤ ਵਿਭਾਗ ਵਲੋਂ ਦੇਸ਼ ਭਰ ਵਿਚ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਾ ਅਭਿਆਨ ਤਹਿਤ ਸਿਵਲ ਸਰਜਨ ਡਾ: ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ. ਬਾਬੀਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਬਲਾਕ ਖੂਈਖੇੜਾ ਅਧੀਨ ਵੱਖ-ਵੱਖ ਕੇਂਦਰਾਂ 'ਤੇ ਗਰਭਵਤੀ ਔਰਤਾਂ ਦਾ ਚੈਕਅੱਪ ਕੀਤਾ ਗਿਆ। ਇਸ ਮੌਕੇ ਆਈਆਂ....
*ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਵੱਛਤਾ ਪੰਦਰਵਾੜਾ ਤਹਿਤ ਸਾਫ ਸਫਾਈ ਦੇ ਕੰਮਾਂ ਦਾ ਜਾਇਜਾ
ਫਾਜਿਲਕਾ 23 ਜੂਨ : ਵਧੀਕ ਡਿਪਟੀ ਕਮਿਸ਼ਨਰ (ਜ) ਫਾਜਿਲਕਾ ਸ਼੍ਰੀਮਤੀ ਅਵਨੀਤ ਕੋਰ ਵੱਲੋਂ ਸ਼ਹਿਰ ਦੀ ਸਾਫ ਸਫਾਈ ਦੇ ਕੰਮਾਂ ਦਾ ਜਾਇਜਾ ਲਿਆ ਗਿਆ ਅਤੇ ਉਹਨਾ ਵੱਲੋਂ ਸ਼ਹਿਰ ਵਾਸ਼ੀਆਂ ਨੂੰ ਅਪੀਲ ਕੀਤੀ ਗਈ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਆਮ ਲੋਕਾਂ ਦੀ ਭਾਗੇਦਾਰੀ ਬਹੁਤ ਜਰੂਰੀ ਹੈ।ਇਸ ਤਹਿਤ ਉਹਨਾ ਵੱਲੋਂ ਸ਼ਹਿਰ ਦੇ ਮੁੱਖ ਰੋਡ ਗਾਊਸ਼ਾਲਾ ਰੋਡ ਤੇ ਸਾਫ ਸਫਾਈ ਦੇ ਕੰਮਾਂ ਦੀ ਚੈਕਿੰਗ ਦੋਰਾਨ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਆਪਣਾ ਕੂੜਾ ਕਰਕਟ ਬਾਹਰ ਸੜਕਾਂ ਤੇ ਖੁੱਲੇ ਵਿੱਚ ਨਾ ਸੁੱਟਣ ਅਤੇ....
ਕਬੱਡੀ ਖਿਡਾਰੀ ਕਿੰਦਾ ਨੇ ਖੁਦ ਆਪਣੀ ਮਾਂ ‘ਤੇ ਕੀਤਾ ਹਮਲਾ, ਪੁਲਿਸ ਨੇ ਕੀਤਾ ਸਨਸਨੀਖੇਜ਼ ਖੁਲਾਸਾ 
ਬੱਧਨੀ, 23 ਜੂਨ : ਮੋਗਾ ਦੇ ਬੱਧਨੀ ਕਲਾਂ ‘ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੁਲਿਸ ਨੇ ਸਨਸਨੀਖੇਜ਼ ਖੁਲਾਸਾ ਕੀਤਾ ਹੈ। ਪੁਲਿਸ ਮੁਤਾਬਕ ਕਿੰਦਾ ਨੇ ਖੁਦ ਆਪਣੀ ਮਾਂ ‘ਤੇ ਹਮਲਾ ਕੀਤਾ ਅਤੇ ਫਿਰ ਵੀਡੀਓ ਵਾਇਰਲ ਕਰ ਦਿੱਤੀ। ਕੁਲਵਿੰਦਰ ਨੂੰ ਆਪਣੀ ਮਾਂ ਦੇ ਚਰਿੱਤਰ ‘ਤੇ ਸ਼ੱਕ ਸੀ, ਇਸ ਲਈ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਵੀਰਵਾਰ ਨੂੰ ਮੋਗਾ ਦੇ ਬੱਧਨੀ ਕਲਾਂ ‘ਚ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ....
ਐਂਗਲੋ ਸਿੱਖ ਵਾਰ ਸਰਕਟ, ਪੰਜਾਬ ਨੂੰ 15.5 ਕਰੋੜ ਦੀ ਲਾਗਤ ਨਾਲ ਕੀਤਾ ਜਾਵੇਗਾ ਅਪਗ੍ਰੇਡ - ਅਨਮੋਲ ਗਗਨ ਮਾਨ
ਫਿਰੋਜ਼ਪੁਰ ਦੇ ਇਤਿਹਾਸਕ ਤੇ ਵਿਰਾਸਤੀ ਸਥਾਨਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਤੇ ਐਗਲੋ ਸਿੱਖ ਵਾਰ ਮੈਮਰੀਅਲ ਫਿਰੋਜ਼ਸ਼ਾਹ ਦੇ ਵਿਕਾਸ ਦੇ ਕੰਮਾਂ ਦੀ ਕੀਤੀ ਸ਼ੁਰੂਆਤ ਸਮਾਗਮਾਂ ਦੌਰਾਨ ਵਿਧਾਇਕ ਰਣਬੀਰ ਸਿੰਘ ਭੁੱਲਰ, ਰਜ਼ਨੀਸ ਦਹੀਆ, ਫੌਜਾ ਸਿੰਘ ਸਰਾਰੀ ਅਤੇ ਨਰੇਸ਼ ਕਟਾਰੀਆ ਵਿਸ਼ੇਸ਼ ਤੌਰ ਤੇ ਰਹੇ ਮੌਜੂਦ ਫਿਰੋਜ਼ਪੁਰ 23 ਜੂਨ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ....
ਕੈਬਨਿਟ ਮੰਤਰੀ ਬਲਜੀਤ ਕੌਰ ਦੀ ਅਫ਼ਸਰਾਂ ਨੂੰ ਦੋ ਟੁੱਕ, ਜਨਤਕ ਮਸਲਿਆਂ ਦਾ ਹੋਵੇ ਸਮਾਂ ਬੱਧ ਹੱਲ
ਮਲੋਟ ਵਿਖੇ ਸਾਢੇ ਸਤ ਘੰਟੇ ਸੁਣੀਆਂ ਲੋਕਾਂ ਦੀਆਂ ਮੁਸਕਿਲਾਂ ਵਾਟਰ ਵਰਕਸ ਦੀ ਕੰਧ ਦੇ ਨਿਰਮਾਣ ਦਾ ਰੱਖਿਆ ਨੀਂਹ ਪੱਥਰ ਮਲੋਟ, 23 ਜੂਨ : ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਆਮ ਲੋਕ ਹੀ ਸਭ ਤੋਂ ਵੱਡੀ ਤਰਜੀਹ ਹਨ ਅਤੇ ਅਧਿਕਾਰੀ ਜਨਤਕ ਮਸਲਿਆਂ ਦੇ ਸਮਾਂਬੱਧ ਹੱਲ ਕਰਨ। ਇਹ ਹਦਾਇਤ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਸ਼ੁੱਕਰਵਾਰ ਨੂੰ ਇੱਥੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਆਪਣੇ ਹਲਕੇ ਦੇ ਲੋਕਾਂ ਦੀਆਂ....
ਪਿੰਡ ਮਾਜਰੀ ਵਿਖੇ ਦਰਗਾਹ ਤੇ ਮੇਲਾ ਕਰਵਾਇਆ ਗਿਆ
ਮੇਲੇ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ—ਕੰਗ ਮੁੱਲਾਂਪੁਰ ਦਾਖਾ,22 ਜੂਨ (ਸਤਵਿੰਦਰ ਸਿੰਘ ਗਿੱਲ) : ਲੁਧਿਆਣਾ ਜਿਲ੍ਹੇ ਦੇ ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਮਾਜਰੀ ਵਿੱਚ ਪੀਰ ਬਾਬਾ ਲੱਖ ਦਾਤਾ ਗਿਆਰਵੀਂ ਵਾਲੇ ਦੀ ਦਰਗਾਹ ਤੇ ਅੱਜ ਵਿਸ਼ਾਲ ਧਾਰਮਿਕ ਮੇਲਾ ਕਰਵਾਇਆ ਗਿਆ ਜਿਸ ਵਿੱਚ ਵੱਖ ਵੱਖ ਨਕਾਲ ਪਾਰਟੀਆਂ ਨੇ ਹਿੱਸਾ ਲਿਆ ਅਤੇ ਪੀਰਾਂ ਦਾ ਗੁਣਗਾਨ ਕੀਤਾ। ਇਸ ਮੌਕੇ ਪਿੰਡ ਮਾਜਰੀ ਦੇ ਸੁਖਪ੍ਰੀਤ ਸਿੰਘ ਸੁੱਖੀ ,ਜਰਨੈਲ ਸਿੰਘ ਧਾਲੀਵਾਲ,ਮੁਹੰਮਦ ਸ਼ਾਹ ਭਿੰਦੇ ਸ਼ਾਹ ਅਤੇ ਅਜੀਤ ਸਿੰਘ ਮਾਜਰੀ ਆਦਿ ਮੁੱਖ....
ਪਿੰਡ ਪਡੋਰੀ ਵਿਖੇ ਲੱਖ ਦਾਤਾ ਲਾਲਾ ਵਾਲੇ ਪੀਰ ਦੀ ਜਗਾ ਉਪਰ ਸਭਿਆਚਾਰਕ ਮੇਲਾ ਕਰਵਾਇਆ 
ਮੁੱਲਾਂਪੁਰ ਦਾਖਾ 22 ਜੂਨ (ਸਤਵਿੰਦਰ ਸਿੰਘ ਗਿੱਲ) : ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਪੰਡੋਰੀ ਵਿਖੇ ਲੱਖ ਦਾਤਾ ਲਾਲਾਂ ਵਾਲੇ ਪੀਰ ਦੀ ਜਗਾ ਦੇ ਉਪਰ ਸੱਭਿਆਚਾਰਕ ਮੇਲਾ ਕਰਵਾਇਆ ਗਿਆ। ਜਿਸ ਦੇ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਮੁੱਖ ਬਲਵਿੰਦਰ ਸਿੰਘ ਬੱਸਣ ਤੇ ੳਹਨਾਂ ਨਾਲ ਟਰੱਕ ਯੂਨੀਅਨ ਦੇ ਪ੍ਰਧਾਨ ਪਰਮਿੰਦਰ ਸਿੰਘ ਮਾਨ,ਪ੍ਰਧਾਨ ਜਸਪ੍ਰੀਤ ਜੱਸੀ ,ਨਵਲ ਕੁਮਾਰ ਸ਼ਰਮਾਂ,ਪ੍ਰਦੀਪ ਭੰਵਰਾ,ਬਿੱਟੂ ਨਾਗਪਾਲ,ਰਾਹੂਲ ਜੋਸ਼ੀ ਵਿਸ਼ੇਸ ਸੱਦੇ ਦੇ ਉਪਰ ਪਹੁੰਚੇ। ਇਸ ਮੋਕੇ ਦੇ ਉਤੇ ਸੀਨੀਅਰ ਮੁੱਖ ਆਗੂ....
ਡੀ.ਸੀ. ਫਰੀਦਕੋਟ ਨੇ ਸ਼ਹੀਦ ਦੀ ਪਤਨੀ ਨੂੰ ਸੌਂਪਿਆ ਨਿਯੁਕਤੀ ਪੱਤਰ
ਫਰੀਦਕੋਟ 22 ਜੂਨ : ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਮਾਣ ਅਤੇ ਸ਼ੁਕਰਾਨੇ ਦੀ ਨੌਕਰੀ ਦੇਣ ਦੀਆਂ ਹਦਾਇਤਾਂ ਤੇ ਸ੍ਰੀਮਤੀ ਸੁਮਨਦੀਪ ਕੌਰ ਪਤਨੀ ਸਿਪਾਹੀ ਪ੍ਰਭਜੋਤ ਸਿੰਘ ਨੂੰ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਲਰਕ (ਗਰੁੱਪ ਸੀ) ਦੀ ਆਸਾਮੀ ਦਾ ਨਿਯੁਕਤੀ ਪੱਤਰ ਸੌਂਪਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਬਣਦਾ ਮਾਣ ਸਤਿਕਾਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਪ੍ਰਸੋਨਲ ਵਿਭਾਗ ਦੀਆਂ....
ਸ਼ਹਿਰ ਦੀ ਸਾਫ—ਸਫਾਈ ਰੱਖਣ ਵਿਚ ਵਿਚ ਨਿਵਾਸੀ ਨਗਰ ਨਿਗਮ ਨੂੰ ਦੇਣ ਆਪਣਾ ਸਹਿਯੋਗ—ਸੇਨੂ ਦੁੱਗਲ
ਫਾਜ਼ਿਲਕਾ, 22 ਜੂਨ : ਨਗਰ ਨਿਗਮ ਕਮਿਸ਼ਨਰ—ਕਮ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਚੋਖੇ ਅਬੋਹਰ ਪ੍ਰੋਜੈਕਟ ਤਹਿਤ ਹਰ ਘਰ ਤੇ ਵਪਾਰਕ ਅਦਾਰੇ ਨੂੰ ਸਾਫ—ਸੁਥਰਾ ਰੱਖਣ ਲਈ ਨਗਰ ਨਿਗਮ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਸਫਾਈ ਸੇਵਕ ਵੇਲਫੇਅਰ ਸੋਸਾਇਟੀ ਦੇ ਸਫਾਈ ਸੇਵਕਾਂ ਵੱਲੋਂ ਸ਼ਹਿਰ ਵਿਚੋਂ ਗਿੱਲਾ ਤੇ ਸੂਕਾ ਕੂੜਾ ਅਲੱਗ—ਅਲੱਗ ਇਕਠਾ ਕੀਤਾ ਜਾਂਦਾ ਹੈ। ਕਮਿਸ਼ਨਰ ਨਗਰ ਨਿਗਮ ਨੇ ਕਿਹਾ ਕਿ ਸਫਾਈ ਸੇਵਕਾਂ ਵੱਲੋਂ ਤਨਦੇਹੀ ਨਾਲ ਡਿਉਟੀ ਨਿਭਾਉਂਦਿਆਂ....
ਯੂਡੀਆਈਡੀ ਵਿੱਚ ਜ਼ਿਲ੍ਹਾ ਬਰਨਾਲਾ ਸੂਬੇ ਭਰ ਵਿੱਚੋਂ ਮੋਹਰੀ, ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ
ਦਿਵਿਆਂਗਜਨ ਦੇ ਯੂਡੀਆਈ ਕਾਰਡ ਬਣਾਉਣ ਦਾ 65 ਫ਼ੀਸਦੀ ਟੀਚਾ ਪੂਰਾ ਦਿਵਿਆਂਗ ਪੈਨਸ਼ਨਰਾਂ ਨੂੰ ਹਰ ਮਹੀਨੇ ਜਾਰੀ ਕੀਤੀ ਜਾਂਦੀ ਹੈ 1.17 ਕਰੋੜ ਦੀ ਪੈਨਸ਼ਨ ਬਰਨਾਲਾ, 22 ਜੂਨ : ਯੂਡੀਆਈਡੀ (ਯੂਨੀਕ ਡਿਸੇਬਿਲਿਟੀ ਆਇਡੈਂਟੀਫਿਕੇਸ਼ਨ ਕਾਰਡ) ਬਣਾਉਣ ਵਿੱਚ ਜ਼ਿਲ੍ਹਾ ਬਰਨਾਲਾ ਨੇ ਸੂਬੇ ਭਰ ਵਿੱਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਅਤੇ ਸਬੰਧਤ ਵਿਭਾਗਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਨੇ 65.73 ਫ਼ੀਸਦੀ ਯੂ....
ਸਿਹਤ ਬਲਾਕ ਤਪਾ ਅਧੀਨ 26 ਜੂਨ ਤੱਕ ਮਨਾਇਆ ਜਾਵੇਗਾ ਯੋਗ ਹਫ਼ਤਾ 
ਗੈਰ ਸੰਚਾਰੀ ਰੋਗਾਂ ਤੋਂ ਦੂਰ ਰੱਖਦੈ ਯੋਗਾ- ਡਾ. ਕੰਵਲਜੀਤ ਬਾਜਵਾ ਤਪਾ, 22 ਜੂਨ : ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਨਵਜੋਤਪਾਲ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਬਲਾਕ ਤਪਾ ਅਧੀਨ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਯੋਗ ਹਫ਼ਤਾ ਮਨਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਯੋਗ ਨੂੰ ਉਤਸ਼ਾਹਿਤ ਕਰਨ ਲਈ 26 ਜੂਨ ਤੱਕ ਵਿਸ਼ੇਸ਼ ਯੋਗ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕਾਰਜਕਾਰੀ ਸੀਨੀਅਰ ਮੈਡੀਕਲ....
ਬੈਂਕਰਜ਼ ਦੀ ਜ਼ਿਲ੍ਹਾ ਸਲਾਹਕਾਰ ਸੰਮਤੀ ਦੀ ਤਿਮਾਹੀ ਮੀਟਿੰਗ
ਕਰਜ਼ਿਆਂ ਦੀ ਵੰਡ ਤੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਕੀਤੀਆਂ ਵਿਚਾਰਾਂ ਬਰਨਾਲਾ, 22 ਜੂਨ : ਸਟੇਟ ਬੈਂਕ ਆਫ਼ ਇੰਡੀਆ ਲੀਡ ਬੈਂਕ ਦਫ਼ਤਰ ਬਰਨਾਲਾ ਵੱਲੋਂ ਜ਼ਿਲ੍ਹੇ ਦੀ 65ਵੀਂ ਮਾਰਚ 2023 ਤੱਕ ਦੀ ਖ਼ਤਮ ਹੋਈ ਤਿਮਾਹੀ ਦੀ ਜ਼ਿਲ੍ਹਾ ਸਲਾਹਕਾਰ ਸਮਿਤੀ, ਜ਼ਿਲ੍ਹਾ ਸਲਾਹਕਾਰ ਰੀਵਿਊ ਸਮਿਤੀ ਅਤੇ ਜ਼ਿਲ੍ਹਾ ਲੈਵਲ ਸਕਿਉਰਟੀ ਸਮਿਤੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ਼) ਟੀ ਬੈਨਿਥ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਾਲ 2022-23 ਦੀ ਮਾਰਚ 2023 ਦੀ ਤਿਮਾਹੀ ਤੱਕ ਕਰਜ਼ਾ ਯੋਜਨਾ ਅਧੀਨ ਕਰਜ਼ਿਆਂ ਦੀ ਵੰਡ ਤੇ....
ਪੀ.ਏ.ਯੂ. ਦੇ ਵੱਖ-ਵੱਖ ਵਿਭਾਗਾਂ ਨੇ ਵਿਸ਼ਵ ਯੋਗਾ ਦਿਵਸ ਮਨਾਇਆ
ਲੁਧਿਆਣਾ 22 ਜੂਨ : ਪੀ.ਏ.ਯੂ. ਦੇ ਵੱਖ-ਵੱਖ ਵਿਭਾਗਾਂ ਨੇ ਕੱਲ ਵਿਸ਼ਵ ਦਿਵਸ ਯੋਗ ਮਨਾਉਣ ਲਈ ਵਿਸ਼ੇਸ਼ ਸਮਾਗਮ ਕੀਤੇ | ਇਸ ਸੰਬੰਧੀ ਇੱਕ ਸਮਾਗਮ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਟਾਫ ਮੈਂਬਰਾਂ ਅਤੇ ਕਿਸਾਨ ਕਲੱਬ ਦੇ ਮੈਂਬਰਾਂ ਨੂੰ ਜਾਗਰੂਕ ਕਰਨ ਲਈ ਇੱਕ ਰੋਜਾ ਯੋਗ ਸਾਧਨਾ ਕੈਂਪ ਦੇ ਰੂਪ ਵਿੱਚ ਕਰਵਾਇਆ ਗਿਆ| ਇਸ ਕੈਂਪ ਵਿੱਚ ਕਿਸਾਨ ਕਲੱਬ ਦੇ ਮੈਂਬਰਾਂ ਤੋਂ ਇਲਾਵਾ 40 ਦੇ ਕਰੀਬ ਲੋਕ ਸ਼ਾਮਿਲ ਹੋਏ | ਇਸ ਮੌਕੇ ਤੇ ਡਾ ਰੁਪਿੰਦਰ ਕੌਰ, ਸਹਿਯੋਗੀ ਨਿਰਦੇਸ਼ਕ, ਸਕਿੱਲ....
ਪੀ.ਏ.ਯੂ. ਦੇ ਸਾਬਕਾ ਵਿਦਿਆਰਥੀਆਂ ਨੇ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕੀਤੀਆਂ
ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਸਾਬਕਾ ਵਿਦਿਆਰਥੀਆਂ ਨੂੰ ਇਹਨਾਂ ਪ੍ਰਾਪਤੀਆਂ ਲਈ ਵਧਾਈ ਦਿੱਤੀ ਲੁਧਿਆਣਾ 22 ਜੂਨ : ਬੀਤੇ ਦਿਨੀਂ ਦੁਨੀਆਂ ਭਰ ਵਿੱਚ ਵਸਦੇ ਪੀ.ਏ.ਯੂ. ਦੇ ਸਾਬਕਾ ਵਿਦਿਆਰਥੀਆਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਦੀਆਂ ਖਬਰਾਂ ਸਾਹਮਣੇ ਆਈਆਂ | ਇਸ ਸੰਬੰਧੀ ਇੱਕ ਸੂਚਨਾ ਅਨੁਸਾਰ ਸਿਡਨੀ ਵਿੱਚ ਕਾਉਂਸਲਰ ਅਤੇ ਪੀ.ਏ.ਯੂ. ਦੇ ਸਾਬਕਾ ਵਿਦਿਆਰਥੀ ਡਾ. ਮੋਨਿੰਦਰਜੀਤ ਸੰਧਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ | ਜ਼ਿਕਰਯੋਗ ਹੈ ਕਿ ਸ਼੍ਰੀ....
ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ
ਲੁਧਿਆਣਾ, : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ. ਗੁਰਮੀਤ ਸਿੰਘ ਬੁੱਟਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਅੱਜ ਮਿਤੀ ਜੂਨ 22, 2023 ਨੂੰ ਸੈਲਫ਼ ਹੈਲਪ ਗਰੁੱਪਾਂ ਨੂੰ ਸਸ਼ਕਤੀਕਰਨ ਕਰਨ ਦੇ ਸੰਬੰਧ ਵਿੱਚ ਫੂਡ ਉਤਪਾਦਾਂ, ਪੈਕੇਜਿੰਗ ਅਤੇ ਮਾਰਕਿਟਿੰਗ ਵਿਸ਼ੇ ਉੱਪਰ ਇੱਕ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਡਾ ਸਤਬੀਰ....