ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਤੀਜੇ ਸੀਜ਼ਨ ਅਧੀਨ ਖਮਾਣੋਂ ਬਲਾਕ ਦੀਆਂ ਖੇਡਾਂ ਵਿੱਚ ਖਿਡਾਰੀਆਂ ਦੀ ਕੀਤੀ ਹੌਂਸਲਾ ਅਫਜ਼ਾਈ ਲੜਕਿਆਂ ਦੀ 1500 ਮੀਟਰ ਦੌੜ ਵਿੱਚ ਪ੍ਰਦੀਪ ਸਿੰਘ ਪਹਿਲੇ ਤੇ ਲਵਪ੍ਰੀਤ ਸਿੰਘ ਦੂਜੇ ਸਥਾਨ 'ਤੇ ਰਿਹਾ ਫ਼ਤਹਿਗੜ੍ਹ ਸਾਹਿਬ, 09 ਸਤੰਬਰ 2024 : ਮੁੱਖ ਮੰਤਰੀ ਸ. ਭਗਵ਼ੰਤ ਸਿੰਘ ਮਾਨ ਵੱਲੋਂ "ਖੇਡਾਂ ਵਤਨ ਪੰਜਾਬ ਦੀਆਂ" ਸ਼ੁਰੂ ਕਰਵਾਉਣ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਮੁੜ ਖੇਡਾਂ ਨਾਲ ਜੋੜਨਾਂ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ....
ਮਾਲਵਾ
ਖੇਡ ਸਟੇਡੀਅਮ ਪਿੰਡ ਭੰਮੀਪੁਰਾ 'ਚ ਵਿਧਾਇਕ ਮਾਣੂੰਕੇ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਨੌਜਵਾਨਾਂ ਨੂੰ ਖੇਡ ਮੈਦਾਨਾਂ ਦਾ ਸ਼ਿੰਗਾਰ ਬਣਨ ਲਈ ਕੀਤਾ ਪ੍ਰੇਰਿਤ ਲੁਧਿਆਣਾ, 09 ਸਤੰਬਰ 2024 : ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਦੇ ਬਲਾਕ ਪੱਧਰੀ ਖੇਡਾਂ ਦੇ ਦੂਜੇ ਪੜਾਅ ਤਹਿਤ ਵੱਖ-ਵੱਖ 5 ਬਲਾਕਾਂ ਮਲੌਦ, ਜਗਰਾਉਂ, ਮਾਛੀਵਾੜਾ, ਪੱਖੋਵਾਲ ਅਤੇ ਐਮ.ਸੀ.ਐਲ ਸ਼ਹਿਰੀ ਵਿੱਚ ਅੱਜ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ। ਬਲਾਕ ਜਗਰਾਉਂ ਅਧੀਨ ਖੇਡ ਸਟੇਡੀਅਮ ਪਿੰਡ ਭੰਮੀਪੁਰਾ ਨੇੜੇ ਦਾਣਾ ਮੰਡੀ ਵਿਖੇ ਹਲਕਾ....
ਬਟਾਲਾ, 9 ਸਤੰਬਰ 2024 : ਵਧੀਕ ਕਮਿਸ਼ਨਰ ਆਬਕਾਰੀ ਪੰਜਾਬ ਵਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਤਹਿਤ ਜਨਤਕ ਸ਼ਾਂਤੀ ਨੂੰ ਬਣਾਏ ਰੱਖਣ ਦੇ ਮੰਤਵ ਨੂੰ ਮੁੱਖ ਮੰਨਦੇ ਹੋਇਆ ਉੱਪ ਮੰਡਲ ਬਟਾਲਾ, ਨਗਰ ਨਿਗਮ ਦੀ ਹਦੂਦ ਅੰਦਰ ਮਿਤੀ 10.9.2024 ਨੂੰ ਨਗਰ ਕੀਰਤਨ ਦੇ ਨਿਸ਼ਚਿਤ ਰੂਟ ਤੇ ਪੈਂਦੇ ਠੇਕਿਆਂ/ਸ਼ਰਾਬ ਦੀਆਂ ਦੁਕਾਨਾਂ ਨੂੰ ਨਗਰ ਕੀਰਤਨ ਗੁਜਰਨ ਦੇ ਸਮੇਂ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।
ਸ੍ਰੀ ਮੁਕਤਸਰ ਸਾਹਿਬ, 09 ਸਤੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਅਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਨਾਲ ਲੋਕਾਂ ਦਾ ਦਫ਼ਤਰਾਂ ਵਿੱਚ ਆਉਣ ਜਾਣ ਦਾ ਸਮਾਂ ਬਚਦਾ ਹੈ....
ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਸ੍ਰੀ ਮੁਕਤਸਰ ਸਾਹਿਬ, 09 ਸਤੰਬਰ 2024 : ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ, ਇਨ੍ਹਾਂ ਖੇਡ ਮੁਕਾਬਲਿਆਂ ਦਾ ਉਦਘਾਟਨ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਕੀਤਾ। ਇਸ ਮੌਕੇ ਵਿਖੇ....
ਸ੍ਰੀ ਮੁਕਤਸਰ ਸਾਹਿਬ, 09 ਸਤੰਬਰ 2024 : ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐੱਸ ਵੱਲੋਂ ਅੱਜ ਸਕੂਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਕੂਲ ਦੇ ਪ੍ਰਿੰਸੀਪਲ ਤੇ ਪ੍ਰਸ਼ਾਸਕੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਕੂਲ ਵਿੱਚ ਚਲ ਰਹੇ ਕੰਮਾਂ ਬਾਰੇ ਜਾਣਕਾਰੀ ਹਾਸਲ ਕਰਕੇ ਭਵਿੱਖੀ ਵਿਕਾਸ ਦੀਆਂ ਯੋਜਨਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ....
ਸ੍ਰੀ ਮੁਕਤਸਰ ਸਾਹਿਬ, 09 ਸਤੰਬਰ 2024 : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ 10 ਸਤੰਬਰ 2024 ਦਿਨ ਮੰਗਲਵਾਰ ਨੂੰ ਐਮ.ਐਮ.ਡੀ.ਡੀ.ਏ.ਵੀ.ਕਾਲਜ, ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਿਨ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਇਸ ਕੈਂਪ ਵਿੱਚ....
ਸਰਕਾਰੀ ਹਸਪਤਾਲ ਵਿਚ ਆਉਣ ਵਾਲੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਯੋਗ ਉਪਰਾਲੇ ਕੀਤੇ ਜਾਣਗੇ: ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਸ੍ਰੀ ਮੁਕਤਸਰ ਸਾਹਿਬ, 09 ਸਤੰਬਰ 2024 : ਸਿਵਲ ਸਰਜਨ ਡਾ ਜਗਦੀਪ ਚਾਵਲਾ ਵਲੋਂ ਜਿਲ੍ਹਾ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਲੋਂ ਦਿੱਤੀਆਂ ਜਾ ਰਹੀਆ ਸਿਹਤ ਸੇਵਾਵਾਂ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ।ਉਨ੍ਹਾ ਵਲੋਂ ਜੱਚਾ ਬੱਚਾ ਵਾਰਡ, ਸਰਜਰੀ ਵਾਰਡ, ਓਟ ਕਲੀਨਿਕ, ਲੈਬੋਰਟਰੀ ਅਤੇ ਹਸਪਤਾਲ ਵਲੋਂ ਦਿੱਤੀਆਂ ਜਾਂਦੀਆਂ ਵੱਖ ਵੱਖ ਸਿਹਤ....
ਸ੍ਰੀ ਮੁਕਤਸਰ ਸਾਹਿਬ 9 ਸਤੰਬਰ 2024 : ਸ੍ਰੀ ਰਾਜ ਕੁਮਾਰ, ਜਿਲਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਗੁਰੂ ਨਾਨਕ ਕਾਲਜ, ਸ੍ਰੀ ਮੁਕਤਸਰ ਸਾਹਿਬ ਦੇ ਸਟਾਫ ਅਤੇ ਲੜਕੀਆਂ ਨੂੰ ਕੰਮ ਵਾਲੀ ਥਾਂ `ਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਐਕਟ, 2013 ਸਬੰਧੀ ਜਾਣਕਾਰੀ ਦੇਣ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿਚ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਨੇ ਬਚਿੱਆਂ ਨੂੰ ਕੰਮ ਵਾਲੀ ਥਾਂ ਤੇ ਔਰਤਾਂ ਦਾ ਜਿਨਸੀ ਸੋਸ਼ਣ ਐਕਟ 2013 ਸਬੰਧੀ....
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਦੂਸਰੇ ਰਾਜਾਂ ਨਾਲ ਲੱਗਦੀਆਂ ਸਰਹੱਦਾਂ ਨੂੰ ਸੀਲ ਕਰਕੇ ਕੀਤੀ ਚੈਕਿੰਗ ਸ਼ਰਾਰਤੀ ਅਨਸਰਾ ਨੂੰ ਬਖਸ਼ਿਆ ਨਹੀਂ ਜਾਵੇਗਾ:- ਸ਼੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਸ੍ਰੀ ਮੁਕਤਸਰ ਸਾਹਿਬ, 09 ਸਤੰਬਰ 2024 : ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਵੱਲੋਂ ਹਰਿਆਣਾ ਵਿੱਖੇ ਹੋ ਰਹੀਆ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਸੂਬਾ ਅੰਦਰ ਨਸ਼ਿਆਂ ਅਤੇ ਮਾੜੇ ਅਨਸਰਾਂ ਖਿਲਾਫ ਮਹਿੰਮ ਵਿੱਢੀ ਗਈ ਹੈ ਜਿਸ ਤਹਿਤ ਅੱਜ ਪੂਰੇ ਪੰਜਾਬ ਵਿੱਚ “ਅਪ੍ਰੈਸ਼ਨ ਸੀਲ 8” ਚਲਾਇਆ ਗਿਆ, ਜਿਸ....
ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਚੱਲ ਰਹੇ ਡੇਂਗੂ ਸੀਜਨ ਦੋਰਾਨ ਡੇਂਗੂ ਤੋਂ ਬਚਾਅ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਮੀਟਿੰਗ ਦੌਰਾਨ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਵੱਖ ਵੱਖ ਵਿਭਾਗਾਂ ਨੂੰ ਦਿੱਤੇ ਨਿਰਦੇਸ਼: ਸ੍ਰੀ ਮੁਕਤਸਰ ਸਾਹਿਬ 9 ਸਤੰਬਰ 2024 : ਸ਼੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਚੱਲ ਰਹੇ ਬਰਸਾਤੀ ਸੀਜਨ ਦੌਰਾਨ ਡੇਂਗੂ ਤੋਂ ਬਚਾਅ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ....
ਫ਼ਿਰੋਜ਼ਪੁਰ, 8 ਸਤੰਬਰ 2024 : ਫ਼ਿਰੋਜ਼ਪੁਰ ਦੇ ਅਮਨਦੀਪ ਹਸਪਤਾਲ ਨੇੜੇ ਕਾਰ ਚਾਲਕ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਂਦੇ ਹੋਏ ਮੋਟਰਸਾਈਕਲ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਪਤੀ ਦੀ ਮੌਤ ਹੋ ਗਈ, ਜਦਕਿ ਪਤਨੀ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੁਲਗੜ੍ਹੀ ਦੇ ਏ.ਐਸ.ਆਈ. ਵੇਦ ਪ੍ਰਕਾਸ਼ ਨੇ ਦੱਸਿਆ ਕਿ ਇਸ ਹਾਦਸੇ ਸਬੰਧੀ ਸ਼ਿਕਾਇਤਕਰਤਾ ਇੰਦਰਜੀਤ ਸਿੰਘ ਪੁੱਤਰ ਗੁਰਲਾਲ ਸਿੰਘ ਵਾਸੀ ਪਿੰਡ ਨਸੀਰਾ ਖਿਲਚੀਆਂ ਵੱਲੋਂ ਦਿੱਤੇ ਬਿਆਨਾਂ ਦੇ....
ਅਬੋਹਰ ਇਲਾਕੇ ਦੇ ਪਿੰਡਾਂ ਦੇ ਛੱਪੜਾਂ ਨੂੰ ਥਾਪਰ ਮਾਡਲ ਨਾਲ ਕੀਤਾ ਜਾਵੇਗਾ ਸਾਫ ਪਿੰਡ ਕਿਲਿਆਂਵਾਲੀ ਵਿੱਚ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ, ਵਿਕਾਸ ਕਾਰਜਾਂ ਦੇ ਰੱਖੇ ਨੀਹ ਪੱਥਰ ਪੰਜਾਬ ਸਰਕਾਰ ਨੇ ਇਲਾਕੇ ਵਿੱਚ ਕਰਵਾਏ ਕਰੋੜਾਂ ਰੁਪਏ ਦੇ ਵਿਕਾਸ ਕਾਰਜ -ਅਰੁਣ ਨਾਰੰਗ ਅਬੋਹਰ 8 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਵਿੱਚ ਖੇਡ ਸਹੂਲਤਾਂ ਦੇ ਵਿਕਾਸ ਲਈ ਵੱਡੇ ਪੱਧਰ ਤੇ ਖੇਡ ਮੈਦਾਨ ਤਿਆਰ ਕਰਵਾਏਗੀ। ਇਹ ਗੱਲ ਪੰਜਾਬ ਦੇ ਪੰਚਾਇਤ ਅਤੇ ਟਰਾਂਸਪੋਰਟ....
ਸ੍ਰੀ ਮੁਕਤਸਰ ਸਾਹਿਬ, 8 ਸਤੰਬਰ 2024 : ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਿੰਡ ਮਰਾੜ੍ਹ ਕਲਾਂ ਵਿਖੇ ਹੋਈ ਅੰਨੇ ਕਤਲ, ਲੁੱਟ ਦੀ ਗੁੱਥੀ ਨੂੰ ਸੁਲਝਾ ਲਿਆ ਹੈ, ਮ੍ਰਿਤਕ ਲਖਵੀਰ ਸਿੰਘ ਦੇ ਲੜਕੇ ਪਿਆਰਜੀਤ ਸਿੰਘ ਨੇ ਖੁਦ ਹੀ ਰਚੀ ਸੀ ਲੁੱਟ ਦੀ ਝੁਠੀ ਵਾਰਦਾਤ ਅਤੇ ਆਪ ਹੀ ਨਿਕਲਿਆ ਆਪਣੇ ਪਿਤਾ ਦਾ ਕਾਤਲ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਐਸਐਸਪੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਪਿਆਰਜੀਤ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਬਾਜਾ ਮਰਾੜ੍ਹ ਨੇ ਪੁਲਿਸ ਪਾਸ ਬਿਆਨ ਦਿੱਤਾ ਕਿ ਉਹ ਆਪਣੇ ਪਿਤਾ ਲਖਵੀਰ ਸਿੰਘ....
ਡਾ. ਬਲਬੀਰ ਸਿੰਘ ਵੱਲੋਂ ਸਰਕਾਰੀ ਮੈਡੀਕਲ ਕਾਲਜ ਤੇ ਰਜਿੰਦਰਾ ਹਸਪਤਾਲ ਦੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਮਿਥੇ ਸਮੇਂ 'ਚ ਪੂਰੇ ਕੀਤੇ ਜਾਣ ਚੱਲ ਰਹੇ ਵਿਕਾਸ ਕਾਰਜ : ਡਾ. ਬਲਬੀਰ ਸਿੰਘ ਜੂਨੀਅਰ ਡਾਕਟਰਾਂ ਦੀ ਮੰਗ 'ਤੇ ਪੁਖ਼ਤਾ ਸੁਰੱਖਿਆ ਦੇ ਇੰਤਜ਼ਾਮ ਕਰਨ ਦਾ ਭਰੋਸਾ ਪਟਿਆਲਾ, 08 ਸਤੰਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪਟਿਆਲਾ ਦੇ ਸਰਕਾਰੀ....