ਮਾਲਵਾ

ਬਰਨਾਲਾ ਵਿੱਚ 7 ਜੂਨ ਨੂੰ ਲੱਗੇਗਾ ਰੋਜ਼ਗਾਰ ਮੇਲਾ
ਨਾਮੀ ਕੰਪਨੀਆਂ ਵਲੋਂ ਲਈ ਜਾਵੇਗੀ ਪ੍ਰਾਰਥੀਆਂ ਦੀ ਇੰਟਰਵਿਊ ਬਰਨਾਲਾ, 2 ਜੂਨ : ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਅਤੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ 7 ਜੂਨ 2023 (ਦਿਨ ਬੁੱਧਵਾਰ) ਨੂੰ ਬਰਨਾਲਾ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ....
ਡਿਪਟੀ ਕਮਿਸ਼ਨਰ ਵੱਲੋਂ  04 ਕਰੋੜ 80 ਲੱਖ ਰੁਪਏ ਦੇ ਨਿਵੇਸ਼ ਨਾਲ ਸਥਾਪਿਤ ਹੋਣ ਵਾਲੀਆਂ 05 ਉਦਯੋਗਿਕ ਇਕਾਈਆਂ ਨੂੰ ‘ਸਰਟੀਫਿਕੇਟ ਆਫ਼ ਇਨ ਪ੍ਰਿੰਸੀਪਲ ਅਪਰੂਵਲ’ ਜਾਰੀ
ਹੁਣ ਤੱਕ ਜ਼ਿਲ੍ਹੇ ਵਿੱਚ ਕਰੀਬ 22 ਕਰੋੜ 89 ਲੱਖ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਣ ਵਾਲੇ 08 ਉਦਯੋਗਿਕ ਇਕਾਈਆਂ ਨੂੰ ਸਰਟੀਫਿਕੇਟ ਆਫ਼ ਇਨ ਪ੍ਰਿੰਸੀਪਲ ਅਪਰੂਵਲਜ਼ ਜਾਰੀ : ਸੰਯਮ ਅਗਰਵਾਲ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਈਟ ਟੂ ਬਿਜ਼ਨਸ ਐਕਟ 2020 ਅਧੀਨ ਜ਼ਿਲ੍ਹੇ 'ਚ ਉਦਯੋਗਿਕ ਵਿਕਾਸ ਨੂੰ ਮਿਲਿਆ ਭਰਵਾਂ ਹੁੰਗਾਰਾ ਮਾਲੇਰਕੋਟਲਾ 01 ਜੂਨ : ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਅੱਜ ਮਾਲੇਰਕੋਟਲਾ ਵਿਖੇ ਲੱਗਣ ਵਾਲੇ 05 ਉਦਯੋਗਿਕ ਯੂਨਿਟ ਨੂੰ ਸਰਟੀਫਿਕੇਟ ਆਫ਼ ਇਨ ਪ੍ਰਿੰਸੀਪਲ ਅਪਰੂਵਲਜ਼....
ਸੇਵ ਕੇਂਦਰਾਂ 'ਚ ਹੁਣ ਨਾਗਰਿਕਾਂ ਦੀ ਸਹੂਲਤ ਲਈ ਆਨ ਲਾਈਨ ਟੋਕਨ ਸਿਸਟਮ ਸ਼ੁਰੂ : ਗੁਰਮੀਤ ਕੁਮਾਰ
ਨਾਗਰਿਕ https://connect.punjab.gov.in/ 'ਤੇ ਜਾ ਕੇ ਆਨ ਲਾਈਨ ਟੋਕਨ ਪ੍ਰਾਪਤ ਕਰਨ ਮਾਲੇਰਕੋਟਲਾ 01 ਜੂਨ : ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਾਸ਼ਸਿਨਕ ਸੁਧਾਰ ਵਿਭਾਗ ਵਲੋਂ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਲੈਣ ਲਈ ਆਉਣ ਵਾਲੇ ਆਮ ਨਾਗਰਿਕਾਂ ਦੀ ਭੀੜ ਨੂੰ ਮੁੱਖ ਰੱਖਦੇ ਹੋਏ ਅਤੇ ਸਰਕਾਰੀ ਸੇਵਾਵਾਂ ਦੀ ਸੁਪਰਦਗੀ ਵਿੱਚ ਕੀਤੇ ਜਾ ਰਹੇ ਸੁਧਾਰਾਂ ਦੀ ਲਗਾਤਾਰਤਾ ਵਿੱਚ ਹੁਣ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਖੇ ਨਵਾਂ ਟੋਕਨ ਸਿਸਟਮ ਪ੍ਰਣਾਲੀ ਦੀ ਸੁਰੂਆਤ ਕੀਤੀ....
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੀਜ਼ਾ ਸਲਾਹਕਾਰ ਏਜੰਸੀ ਨੂੰ ਲਾਇਸੰਸ ਜਾਰੀ
ਲਾਇਸੰਸ ਧਾਰਕ ਹਰ ਗ੍ਰਾਹਕ ਦਾ ਰਿਕਾਰਡ ਪੰਜ ਸਾਲਾਂ ਤੱਕ ਸੰਭਾਲ ਕੇ ਰੱਖੇਗਾ : ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ 01 ਜੂਨ : ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਵੱਲੋਂ ਸ੍ਰੀ ਵਿਕ੍ਰਾਂਤ ਜਿੰਦਲ ਪੁੱਤਰ ਸ੍ਰੀ ਰਾਜ ਕੁਮਾਰ ਜਿੰਦਲ ਵਾਸੀ ਕਾਲੀ ਮਾਤਾ ਮੰਦਿਰ ਬੱਸ ਸਟੈਂਡ ਰੋਡ ਮਾਲੇਰਕੋਟਲਾ , ਤਹਿਸੀਲ ਅਤੇ ਜਿ਼ਲ੍ਹਾ ਮਾਲੇਰਕੋਟਲਾ ਪ੍ਰੋਫੈਸ਼ਨ ਆਫ਼ ਇਮੀਗ੍ਰੇਸ਼ਨ ਕੰਸਲਟੈਂਸੀ, ਸਾਹਮਣੇ ਕਾਲੀ ਮਾਤਾ ਮੰਦਿਰ ਬੱਸ ਸਟੈਂਡ ਰੋਡ ਮਾਲੇਰਕੋਟਲਾ, ਲਈ ਕੰਸਲਟੈਂਸੀ ਲਾਇਸੰਸ ਜਾਰੀ ਕੀਤਾ ਗਿਆ ਹੈ ।....
ਨਰਸਰੀਆਂ ਵਿੱਚ ਡੇਂਗੂ ਦੀ ਰੋਕਥਾਮ ਲਈ ਲਾਰਵਾ ਚੈਕ ਕੀਤਾ
ਬਰਸਾਤਾਂ ਸ਼ੁਰੂ ਹੋਣ ਕਰਕੇ ਡੇਂਗੂ ਦਾ ਲਾਰਵਾ ਬਣਨ ਦੀ ਸੰਭਾਵਨਾ : ਡਾ ਰੋਹਿਤ ਗੋਇਲ ਫਾਜ਼ਿਲਕਾ, 1 ਜੂਨ : ਜਿਲਾ ਮਹਾਂਮਾਰੀ ਕੰਟਰੋਲ ਅਫਸਰ ਡਾ ਰੋਹਿਤ ਗੋਇਲ ਨੇ ਦੱਸਿਆ ਕਿ ਵਿਭਾਗ ਵਲੋਂ ਜਿਲੇ ਵਿੱਚ ਡੇਂਗੂ ਦੀ ਰੋਕਥਾਮ ਲਈ ਅਰਬਨ ਅਤੇ ਪੇਂਡੂ ਖੇਤਰ ਵਿੱਚ ਐਂਟੀਲਾਰਵਾ ਅਤੇ ਜਾਗਰੂਕਤਾ ਗਤੀਵਿਧੀਆ ਕੀਤੀਆਂ ਜਾਰੀ ਹਨ। ਬਾਰਿਸ਼ਾਂ ਦਾ ਸੀਜਨ ਅਗੇਤਾ ਸ਼ੁਰੂ ਹੋਣ ਕਰਕੇ ਮੱਛਰ ਦਾ ਲਾਰਵਾ ਵੱਧਣ ਦੀ ਸੰਭਾਵਨਾ ਵੱਧ ਗਈ ਹੈ ਕਿਉਕਿ ਇਸ ਤਰਾਂ ਦਾ ਤਾਪਮਾਨ ਏਡੀਜ ਮੱਛਰ ਦੇ ਵਾਧੇ ਲਈ ਅਨਕੂਲ ਹੈ। ਉਨ੍ਹਾਂ ਅਪੀਲ ਕੀਤੀ ਕਿ....
ਡਿਪਟੀ ਕਮਿਸ਼ਨਰ ਵੱਲੋਂ ਸਿਹਤ ਪ੍ਰੋਗਰਾਮਾਂ ਨੂੰ ਤਨਦੇਹੀ ਨਾਲ ਲਾਗੂ ਕਰਨ ਦੇ ਆਦੇਸ਼
ਜਿਲਾ ਸਿਹਤ ਸੁਸਾਇਟੀ ਦੀ ਮੀਟਿਗ ਦੌਰਾਨ ਵੱਖ ਵੱਖ ਸਿਹਤ ਸਕੀਮਾਂ ਦੀ ਕੀਤੀ ਗਈ ਸਮੀਖਿਆ ਫਰੀਦਕੋਟ 1 ਜੂਨ : ਜਿਲਾ ਸਿਹਤ ਸੁਸਾਇਟੀ ਦੀ ਮੀਟਿੰਗ ਸਥਾਨਕ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ. ਰਾਜਪਾਲ ਸਿੰਘ, ਐਸ.ਡੀ.ਐਮ ਮੈਡਮ ਬਲਜੀਤ ਕੌਰ, ਸਿਹਤ ਵਿਭਾਗ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਸਿਹਤ....
ਪਿੰਡ ਲਲੀਨਾ ਦੀ 8 ਏਕੜ ਸ਼ਾਮਲਾਤ ਜ਼ਮੀਨ ਤੋਂ ਛੁਡਵਾਇਆ ਨਜਾਇਜ਼ ਕਬਜ਼ਾ
ਪਟਿਆਲਾ, 1 ਜੂਨ : ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ ਨੇ ਦੱਸਿਆ ਹੈ ਕਿ ਅੱਜ ਬਲਾਕ ਸਨੌਰ ਦੇ ਪਿੰਡ ਲਲੀਨਾ ਦੀ ਸ਼ਾਮਲਾਤ ਜਮੀਨ ਦਾ ਕੁਲ ਰਕਬਾ 8 ਏਕੜ 5 ਕਨਾਲ 1 ਮਰਲਾ ਨਾਜਾਇਜ਼ ਕਬਜਾ ਛੁਡਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਤੇ ਵਧੀਕ ਮੁੱਖ ਸਕੱਤਰ ਕੇ. ਸ਼ਿਵਾ ਪ੍ਰਸਾਦ ਦੀ ਦੇਖ-ਰੇਖ ਹੇਠ ਪਟਿਆਲਾ ਜ਼ਿਲ੍ਹੇ ਅੰਦਰ ਵੀ ਪੰਚਾਇਤੀ ਜ਼ਮੀਨਾਂ....
ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀ ਵਾਲੇ ਪਿੰਡਾਂ 'ਚ ਪਾਣੀ ਦੇ ਬਿੱਲਾਂ ਦਾ ਭੁਗਤਾਨ ਐਮ ਗ੍ਰਾਮ ਸੇਵਾ ਐਪ ਰਾਹੀਂ ਹੋਵੇਗਾ
ਪਟਿਆਲਾ, 1 ਜੂਨ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਐਮ ਗਰਾਮ ਸੇਵਾ ਐਪ ਦੀ ਵਰਤੋਂ ਨਾਲ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅੰਦਰ ਗ੍ਰਾਮ ਪੰਚਾਇਤ ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀਆਂ ਦੁਆਰਾ ਸੰਚਾਲਿਤ ਪਾਣੀ ਦੀ ਸਪਲਾਈ ਵਾਲੇ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੇ ਬਿੱਲਾਂ ਨੂੰ ਡਿਜ਼ੀਟਲ ਤਰੀਕੇ ਨਾਲ ਜਨਰੇਟ ਕਰਕੇ ਭੁਗਤਾਨ ਕਰਵਾਉਣਾ ਸ਼ੁਰੂ ਕੀਤਾ ਗਿਆ ਹੈ। ਏ.ਡੀ.ਸੀ. (ਦਿਹਾਤੀ ਵਿਕਾਸ) ਈਸ਼ਾ....
“ਪੰਜਾਬ ਸਰਕਾਰ ਤੁਹਾਡੇ ਦੁਆਰ” ਤਹਿਤ ਮੁੱਖ ਮੰਤਰੀ ਸਰਬਤ ਸਿਹਤ ਬੀਮਾ ਯੋਜਨਾਂ ਦੇ ਬਣਾਏ ਜਾਣਗੇ ਕਾਰਡ : ਸਿਵਲ ਸਰਜਨ
ਸਰਬਤ ਸਿਹਤ ਬੀਮਾ ਯੋਜਨਾ ਤਹਿਤ 1 ਲੱਖ 75 ਹਜ਼ਾਰ ਲਾਭਪਾਤਰੀਆਂ ਦਾ ਹੋਇਆ ਮੁਫ਼ਤ ਇਲਾਜ ਪਟਿਆਲਾ,, 1 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਪੰਜਾਬ ਸਰਕਾਰ ਤੁਹਾਡੇ ਦੁਆਰ” ਤਹਿਤ ਸਿਹਤ ਵਿਭਾਗ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਰਬਤ ਸਿਹਤ ਬੀਮਾ ਯੋਜਨਾਂ ਦੇ ਅਧੀਨ ਲਾਭਪਾਤਰੀਆਂ ਦੇ ਈ ਕਾਰਡ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਹਲਕਾ ਪਟਿਆਲਾ ਦਿਹਾਤੀ ਦੇ ਪਿੰਡਾਂ ਵਿਚ....
ਸਵੈ ਸਹਾਇਤਾ ਗਰੁੱਪਾਂ ਨੂੰ ਕਰਜ਼ਾ ਦੇਣ ਸਮੇਂ ਬੈਂਕ ਸੰਵੇਦਨਸ਼ੀਲ ਰਵੱਈਆ ਅਪਣਾਉਣ : ਸਹਾਇਕ ਕਮਿਸ਼ਨਰ
ਬੈਂਕਿੰਗ ਅਧਿਕਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪੁੱਜਦਾ ਕਰਨ 'ਚ ਅਹਿਮ ਭੂਮਿਕਾ ਨਿਭਾਉਣ : ਕ੍ਰਿਪਾਲਵੀਰ ਸਿੰਘ ਲੀਡ ਬੈਂਕ ਨੇ ਕਰਵਾਈ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਸਲਾਹਕਾਰੀ ਕਮੇਟੀ ਦੀ ਮੀਟਿੰਗ ਪਟਿਆਲਾ, 1 ਜੂਨ : ਸਹਾਇਕ ਕਮਿਸ਼ਨਰ (ਜ) ਕ੍ਰਿਪਾਲਵੀਰ ਸਿੰਘ ਨੇ ਕਿਹਾ ਕਿ ਮਹਿਲਾ ਸ਼ਸ਼ਕਤੀਕਰਨ ਤਹਿਤ ਬੈਂਕ ਸਵੈ ਸਹਾਇਤਾ ਗਰੁੱਪਾਂ ਵੱਲੋਂ ਲਏ ਜਾਂਦੇ ਕਰਜ਼ੇ ਸਮੇਂ ਸੰਵੇਦਨਸ਼ੀਲ ਰਵੱਈਆ ਅਪਣਾਉਣ ਤੇ ਲੋਨ ਪ੍ਰਕਿਰਿਆ ਨੂੰ ਸਰਲ ਰੱਖਣ ਤਾਂ ਜੋ ਪਿੰਡਾਂ ਦੀਆਂ ਔਰਤਾਂ ਨੂੰ....
ਪਟਿਆਲਾ ਪੁਲਿਸ ਵੱਲੋਂ ਗੈਂਗਸਟਰਾਂ ਦੇ 2 ਨਜਦੀਕੀ ਸਾਥੀ 32 ਬੋਰ ਦੇ 3 ਪਿਸਟਲਾਂ ਸਣੇ ਕਾਬੂ : ਵਰੁਣ ਸ਼ਰਮਾ
ਪਟਿਆਲਾ, 1 ਜੂਨ : ਪਟਿਆਲਾ ਪੁਲਿਸ ਨੇ ਗੈਂਗਸਟਰਾਂ ਦੇ 2 ਨਜਦੀਕੀ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ ਕੁਲ 3 ਪਿਸਟਲ .32 ਬੋਰ ਸਮੇਤ 16 ਰੋਦ ਬਰਾਮਦ ਕਰਨ ਸਫ਼ਲਤਾ ਹਾਸਲ ਕੀਤੀ ਹੈ।ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ। ਐਸ.ਐਸ.ਪੀ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ 'ਤੇ ਪਟਿਆਲਾ ਪੁਲਿਸ ਨੇ ਅਪਰਾਧਕ ਅਨਸਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ਖਾਸ ਮੁਹਿੰਮ ਵਿੱਢੀ ਹੈ, ਜਿਸ ਤਹਿਤ....
ਪਟਿਆਲਾ ਜ਼ਿਲ੍ਹੇ ਦੇ 257 ਦਿਵਿਆਂਗਜਨਾਂ ਨੂੰ 466 ਉਪਰਕਨ ਵੰਡੇ : ਵਰਿੰਦਰ ਸਿੰਘ ਬੈਂਸ
ਮੋਟਰਾਈਜਡ ਟ੍ਰਾਈਸਾਇਕਲ, ਨਕਲੀ ਅੰਗ, ਟ੍ਰਾਈਸਾਇਕਲ ਤੇ ਕੰਨਾਂ ਦੀਆਂ ਮਸ਼ੀਨਾਂ ਤਕਸੀਮ ਕਰਕੇ ਦਿਵਿਆਂਗਜਨ ਦੀਆਂ ਸਮੱਸਿਆਵਾਂ ਦਾ ਕੀਤਾ ਹੱਲ ਪਟਿਆਲਾ, 1 ਜੂਨ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਦੀ ਦੇਖ-ਰੇਖ ਹੇਠ ਅਲਿਮਕੋ (ਆਰਟੀਫ਼ਿਸ਼ਲ ਲਿੰਬਸ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ਼ ਇੰਡੀਆ) ਦੇ ਸਹਿਯੋਗ ਨਾਲ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਤਿੰਨ ਕੈਂਪ ਲਗਾਕੇ ਜ਼ਿਲ੍ਹੇ ਦੇ 257 ਦਿਵਿਆਂਗਜਨਾਂ ਨੂੰ 466 ਉਪਕਰਨਾਂ ਦੀ ਵੰਡ ਕੀਤੀ ਗਈ ਹੈ। ਇਹ....
ਵਿਸ਼ਵ ਤੰਬਾਕੂ ਵਿਰੋਧੀ ਦਿਵਸ ਨੂੰ ਸਮਰਪਿਤ 16 ਤੋਂ 31 ਮਈ ਤੱਕ ਮਨਾਇਆ ਗਿਆ ਪੰਦਰਵਾੜਾ : ਸਿਵਲ ਸਰਜਨ 
ਤੰਬਾਕੂ ਵਿਰੋਧੀ ਮੁਹਿੰਮ ਚਲਾ ਕੇ ਉਲੰਘਣਾ ਕਰਨ ਵਾਲੇ 1506 ਵਿਅਕਤੀਆਂ ਨੂੰ ਕੀਤਾ ਜੁਰਮਾਨਾ ਬਰਨਾਲਾ, 1 ਜੂਨ : ਸਿਹਤ ਵਿਭਾਗ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਬਰਨਾਲਾ ਵਿੱਚ ਵਿਸ਼ਵ ਤੰਬਾਕੂ ਮੁਕਤ ਦਿਵਸ ਨੂੰ ਸਮਰਪਿਤ 16 ਤੋਂ 31 ਮਈ ਤੱਕ ਪੰਦਰਵਾੜੇ ਅਧੀਨ ਵੱਖ-ਵੱਖ ਗਤੀਵਿਧੀਆਂ ਕਰਕੇ ਵਿਸੇਸ ਮੁਹਿੰਮ ਚਲਾਈ ਗਈ। ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਇਸ ਸਾਲ ਇਹ ਦਿਵਸ “ਸਾਨੂੰ ਭੋਜਨ ਦੀ ਲੋੜ ਹੈ, ਤੰਬਾਕੂ ਦੀ....
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਖੂਹ/ਬੋਰ ਪੁੱਟਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ
ਬਰਨਾਲਾ, 1 ਜੂਨ : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਖੂਹ/ਬੋਰ ਲਗਾਉਣ ਲਈ 15 ਦਿਨ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਰਨਾਲਾ ਤੋਂ ਲਿਖ਼ਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਖੂੂਹ ਬੋਰ ਲਗਾਉਣ, ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਸਰਕਾਰੀ/ਅਰਧ-ਸਰਕਾਰੀ/ਪ੍ਰਾਈਵੇਟ ਵਗੈਰਾ, ਪੇਂਡੂ ਖੇਤਰ ਲਈ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਤੇ....
ਪੰਜਾਬ ਵਿੱਚ ਪ੍ਰੈੱਸ ਦੀ ਆਜ਼ਾਦੀ ਸਮੇਤ ਲੋਕਤਾਂਤਰਿਕ ਸੰਸਥਾਵਾਂ ਦੀ ਰਾਖੀ ਲਈ ਹਮੇਸ਼ਾ ਡਟ ਕੇ ਖੜ੍ਹੇ ਰਹਾਂਗੇ : ਬਾਜਵਾ 
ਪਟਿਆਲਾ 1 ਜੂਨ : ਕਾਂਗਰਸ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਵਿਅਕਤੀਆਂ, ਮੀਡੀਆ ਸੰਸਥਾਵਾਂ ਅਤੇ ਵਿਰੋਧੀ ਪਾਰਟੀਆਂ - ਕਾਂਗਰਸ ਪਾਰਟੀ ਜੋ 'ਆਪ' ਦੀਆਂ ਗਲਤ ਨੀਤੀਆਂ ਦੀ ਆਲੋਚਨਾ ਕਰ ਰਹੀ ਹੈ, ਦੀ ਆਵਾਜ਼ ਨੂੰ ਦਬਾਉਣ 'ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਅਜੀਤ ਅਖਬਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀਆਂ ਬੇਨਿਯਮੀਆਂ ਦੀ ਆਲੋਚਨਾ ਕੀਤੀ ਹੈ। ਇਸ ਦੌਰਾਨ....