ਮਾਲਵਾ

ਸਰਕਾਰ ਵੱਲੋਂ ਕਿਸਾਨਾਂ ਨੂੰ ਨਰਮੇ ਦੇ ਬੀ.ਟੀ. ਬੀਜ ਉਪਰ 33 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ : ਡਿਪਟੀ ਕਮਿਸ਼ਨਰ
ਬਠਿੰਡਾ, 30 ਮਈ : ਕਾਰਜਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਲਵੀ ਚੌਧਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਵਲੋਂ ਆਧੁਨਿਕ ਖੇਤੀ ਕਰਨ ਦੇ ਨਾਲ-ਨਾਲ ਪਿੰਡ ਪੱਧਰ ਤੇ ਕੈਂਪ ਲਗਾ ਕੇ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਾਉਣੀ 2023 ਦੌਰਾਨ ਬੀ.ਟੀ.ਨਰਮੇ ਦੀ ਫਸਲ ਨੂੰ ਕਾਮਯਾਬ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਰਮੇ ਦੇ ਬੀ.ਟੀ. ਬੀਜ ਉਪਰ 33 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਬਸਿਡੀ ਨੂੰ ਪ੍ਰਾਪਤ ਕਰਨ ਲਈ ਕਿਸਾਨ https:/....
ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਬਲਾਕ ਪ੍ਰਾਇਮਰੀ ਅਫ਼ਸਰਾਂ ਨਾਲ ਮੀਟਿੰਗ
ਸਕੂਲੀ ਬੱਚਿਆਂ ਨੂੰ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ਸਮੇਂ ਸਿਰ ਕਰਵਾਉਣ ਲਈ ਜਾਗਰੂਕ ਕਰਨ ਦੀਆਂ ਹਦਾਇਤਾਂ ਜਾਰੀ ਮੋਗਾ, 30 ਮਈ : ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਮੋਗਾ ਸ੍ਰੀਮਤੀ ਅਨੀਤਾ ਪੁਰੀ ਨੇ ਅੱਜ ਜ਼ਿਲ੍ਹਾ ਦੇ ਸਮੂਹ ਬਲਾਕ ਪ੍ਰਾਇਮਰੀ ਅਫ਼ਸਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਉਨ੍ਹਾਂ ਸਮੂਹ ਬੀ.ਪੀ.ਓਜ਼ ਨੂੰ ਹਦਾਇਤ ਜਾਰੀ ਕੀਤੀ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ 21....
 ਸੁਧਾਰ ਘਰਾਂ ਵਿੱਚ ਬੰਦ ਕੈਦੀਆਂ, ਹਵਾਲਾਤੀਆਂ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਵਿਅਕਤੀਆਂ ਦੀ ਹੋਵੇਗੀ ਵਿਸ਼ੇਸ਼ ਸਿਹਤ ਜਾਂਚ
ਸਰਵੇ ਮੁਤਾਬਿਕ ਅਜਿਹੇ ਵਿਅਕਤੀਆਂ ਵਿੱਚ ਗੰਭੀਰ ਬਿਮਾਰੀਆਂ ਦਾ ਸੰਕਰਮਣ ਵਧੇਰੇ ਪੰਜਾਬ ਵਿੱਚ ਐੱਚ. ਆਈ. ਵੀ., ਟੀ. ਬੀ., ਹੈਪੇਟਾਈਟਸ ਅਤੇ ਸਰੀਰਕ ਸੰਬੰਧਾਂ ਕਾਰਨ ਫੈਲਣ ਵਾਲੇ ਰੋਗਾਂ ਦੀ ਸੰਕਰਮਣ ਦਰ ਰਾਸ਼ਟਰੀ ਦਰ ਨਾਲੋਂ ਕਿਤੇ ਜ਼ਿਆਦਾ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ 15 ਅਤੇ 16 ਜੂਨ ਨੂੰ ਮੁਹਿੰਮ ਚਲਾਉਣ ਦੀ ਹਦਾਇਤ ਮੋਗਾ, 30 ਮਈ : ਨੈਸ਼ਨਲ ਏਡਜ਼ ਕੰਟਰੋਲ ਪ੍ਰੋਗਰਾਮ ਅਧੀਨ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵੱਲੋਂ ਸੂਬੇ ਦੇ ਵੱਖ-ਵੱਖ ਸੁਧਾਰ ਘਰਾਂ ਵਿੱਚ ਬੰਦ....
ਈ.ਟੀ.ਓ. ਅਤੇ ਅਰੋੜਾ ਵਲੋਂ ਸੁਨਾਮ ਅਤੇ ਈਲਵਾਲ ਵਿਖੇ 66 ਕੇ.ਵੀ. ਗਰਿੱਡ ਸਬ-ਸਟੇਸ਼ਨਾਂ ਦੇ ਨੀਂਹ ਪੱਥਰ ਰੱਖੇ 
ਸੰਗਰੂਰ, 29 ਮਈ : ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਨਵੀ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਵਲੋਂ ਸਾਂਝੇ ਤੌਰ ਤੇ ਸੁਨਾਮ ਅਤੇ ਈਲਵਾਲ ਵਿਖੇ 66 ਕੇ.ਵੀ. ਗਰਿੱਡ ਸਬ-ਸਟੇਸ਼ਨਾਂ ਦੇ ਨੀਂਹ ਪੱਥਰ ਰੱਖੇ ਗਏ। ਈਲਵਾਲ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਹ ਦੋਵੇਂ ਪ੍ਰੋਜੈਕਟਾਂ ਨੂੰ 11.24 ਕਰੋੜ ਰੁਪਏ ਦੀ ਲਾਗਤ ਨਾਲ 31 ਦਸੰਬਰ 2023 ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ....
ਡਾ. ਬਲਜੀਤ ਕੌਰ ਨੇ ਮਨਰੇਗਾ ਮਜ਼ਦੂਰਾਂ ਦੀਆਂ ਸੁਣੀਆਂ ਸਮੱਸਿਆਵਾਂ
ਕਿਹਾ, ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਕੇਂਦਰ ਸਰਕਾਰ ਤੱਕ ਜਾਣਗੀਆਂ ਪਹੁੰਚਾਈਆਂ ਸ੍ਰੀ ਮੁਕਤਸਰ ਸਾਹਿਬ , 29 ਮਈ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਬੀਤੇ ਦਿਨ ਮਲੋਟ ਵਿਧਾਨ ਸਭਾ ਹਲਕੇ ਅਧੀਨ ਪੈਂਦੀ ਮੰਡੀ ਲੱਖੇਵਾਲੀ ਵਿੱਚ ਮਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣਦਿਆਂ ਕਿਹਾ ਕਿ ਸਰਕਾਰ ਵਲੋਂ ਮਨਰੇਗਾ ਮਜਦੂਰਾਂ ਦੀਆ ਸਮਸਿਆਵਾਂ ਵੱਲ ਉਚੇਚਾ ਧਿਆਨ ਦਿੱਤਾ ਜਾਵੇਗਾ। ਉਹਨਾਂ ਮਨਰੇਗਾ ਮਜਦੂਰਾਂ ਨੂੰ....
ਪੰਜਾਬ ਦੀਆਂ 883 ਕਿਲੋਮੀਟਰ ਲੰਬੀਆਂ 110 ਸੜਕਾਂ ਦੀ ਮੁਰੰਮਤ ਦਾ ਕੰਮ 678 ਕਰੋੜ ਰੁਪਏ ਦੀ ਲਾਗਤ ਨਾਲ ਬਹੁਤ ਜਲਦ ਮੁਕੰਮਲ ਕੀਤਾ ਜਾਵੇਗਾ : ਈ.ਟੀ.ਓ.
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ ਕਰਨ ਦੀਆਂ ਹਦਾਇਤਾਂ ਪਟਿਆਲਾ, 29 ਮਈ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪਟਿਆਲਾ ਸਥਿਤ ਲੋਕ ਨਿਰਮਾਣ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਤਾਇਨਾਤ ਅਧਿਕਾਰੀਆਂ ਨਾਲ ਬੈਠਕ ਕਰਕੇ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਮੌਕੇ ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧੀਨ ਚੱਲ ਰਹੇ ਲਿੰਕ ਰੋਡ, ਪਲੈਨ ਰੋਡ, ਕਲਵਰਟ, ਪੁਲਾਂ....
ਪੀ.ਏ.ਯੂ. ਨੇ ਕਿਸਾਨਾਂ ਦੀ ਭਲਾਈ ਲਈ ਆਈ ਸੀ ਆਈ ਸੀ ਆਈ ਫਾਊਂਡੇਸ਼ਨ ਨਾਲ ਸਾਂਝ ਮਜ਼ਬੂਤ ਕੀਤੀ
ਲੁਧਿਆਣਾ 27 ਮਈ : ਅੱਜ ਪੰਜਾਬ ਦੇ ਕਿਸਾਨਾਂ ਅਤੇ ਕਿਸਾਨੀ ਸਮਾਜ ਦੀ ਬਿਹਤਰੀ ਲਈ ਪੀ.ਏ.ਯੂ. ਅਤੇ ਆਈ ਸੀ ਆਈ ਸੀ ਆਈ ਫਾਊਂਡੇਸ਼ਨ ਨੇ ਨਿੱਠ ਕੇ ਸਹਿਯੋਗ ਕਰਨ ਦਾ ਪ੍ਰਣ ਲਿਆ | ਆਈ ਸੀ ਆਈ ਸੀ ਆਈ ਗਰੁੱਪ ਦੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਯੋਜਨਾ ਤਹਿਤ ਤਕਨੀਕੀ ਜਾਣਕਾਰੀ ਦੇ ਅਦਾਨ ਪ੍ਰਦਾਨ ਰਾਹੀਂ ਖੇਤੀ ਨੂੰ ਸਥਿਰ ਬਨਾਉਣ ਲਈ ਇਹ ਸਮਝੌਤਾ ਨੇਪਰੇ ਚੜਿਆ | ਇਸ ਮੌਕੇ ਆਈ ਸੀ ਆਈ ਸੀ ਆਈ ਫਾਊਂਡੇਸ਼ਨ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ਼੍ਰੀ ਅਨੁਜ ਅਗਰਵਾਲ ਅਤੇ ਪੀ.ਏ.ਯੂ. ਦੇ ਰਜਿਸਟਰਾਰ ਡਾ. ਮਾਨਵਇੰਦਰਾ ਸਿੰਘ....
ਸਪੀਕਰ ਸੰਧਵਾਂ ਵਲੋਂ ਚਾਰਟਰਡ ਅਕਾਊਂਟੈਂਟਸ ਦੀ ਸਾਲਾਨਾ ਕਨਵੋਕੇਸ਼ਨ-2023 ਮੌਕੇ ਸ਼ਿਰਕਤ ਕੀਤੀ ਗਈ। 
ਲੁਧਿਆਣਾ, 27 ਮਈ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸਥਾਨਕ ਹੋਟਲ ਰੈਡੀਸਨ ਬਲੂ, ਫਿਰੋਜ਼ਪੁਰ ਰੋਡ ਵਿਖੇ ਚਾਰਟਰਡ ਅਕਾਊਂਟੈਂਟਸ ਦੀ ਸਾਲਾਨਾ ਕਨਵੋਕੇਸ਼ਨ-2023 ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਦੌਰਾਨ ਕਰੀਬ 350 ਨਵੇਂ ਯੋਗਤਾ ਪ੍ਰਾਪਤ ਚਾਰਟਰਡ ਅਕਾਊਂਟੈਂਟਸ ਨੂੰ ਮੈਂਬਰਸ਼ਿਪ ਡਿਗਰੀਆਂ ਨਾਲ ਸਨਮਾਨਿਤ ਕੀਤਾ ਗਿਆ। ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਦੇ ਨਾਲ ਇਸ ਮੌਕੇ ਹਲਕਾ ਆਤਮ ਨਗਰਤ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ, ਲੁਧਿਆਣ ਪੱਛਮੀ ਤੋਂ....
ਸਿੱਧੂ ਮੂਸੇਵਾਲਾ ਦੀ ਯਾਦ ‘ਚ ਪਿੰਡ ਮੂਸਾ ਦੇ ਪਾਏ ਜਾਣਗੇ ਭੋਗ, 30 ਮਈ ਨੂੰ ਲੱਗੇਗਾ ਖੂਨਦਾਨ ਕੈਂਪ
ਮਾਨਸਾ, 27 ਮਈ : 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਮੌਤ ਨੂੰ 1 ਸਾਲ ਹੋ ਜਾਵੇਗਾ। ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੁਣ ਉਸ ਦੀ ਯਾਦ ‘ਚ ਉਸ ਦੇ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ਵਿਖੇ ਭੋਗ ਪਾਏ ਜਾਣਗੇ ਅਤੇ 30 ਮਈ ਨੂੰ ਪਿੰਡ ਮੂਸਾ ‘ਚ ਸਿੱਧੂ ਮੂਸੇਵਾਲਾ ਦੀ ਯਾਦ ‘ਚ ਖੂਨਦਾਨ ਕੈਂਪ ਲਾਇਆ ਜਾਵੇਗਾ। ਇਹ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਵੱਲੋਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ਨੂੰ....
ਰਵਾਇਤੀ ਖੇਤੀ ਦੀ ਥਾਂ ਫ਼ਲ, ਸਬਜ਼ੀਆਂ, ਗੰਨੇ ਦੀ ਕਾਸ਼ਤ, ਫੂਡ ਪ੍ਰੋਸੈਸਿੰਗ ਤੇ ਝੋਨੇ ਦੀ ਸਿੱਧੀ ਬਿਜਾਈ ਅਪਨਾਉਣ ਕਿਸਾਨ : ਜੌੜਾਮਾਜਰਾ
ਮਾਨ ਸਰਕਾਰ ਕਿਸਾਨਾਂ, ਮਜਦੂਰਾਂ ਤੇ ਵਪਾਰੀ ਵਰਗ ਨੂੰ ਨਾਲ ਲੈਕੇ ਚੱਲਣ ਵਾਲੀ ਪਹਿਲੀ ਸਰਕਾਰ : ਜੌੜਾਮਾਜਰਾ ਕਿਹਾ, 'ਕਿਸਾਨਾਂ ਦੇ ਖੇਤਾਂ ਚ ਟੇਲਾਂ ਤੱਕ ਪਹੁੰਚਾਇਆ ਜਾਵੇਗਾ ਨਹਿਰੀ ਪਾਣੀ' ਕੈਬਿਨੇਟ ਮੰਤਰੀ ਨੇ ਸਮਾਣਾ ਵਿਖੇ ਸਾਉਣੀ ਦੀਆਂ ਫ਼ਸਲਾਂ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ 'ਚ ਸ਼ਿਰਕਤ ਕੀਤੀ ਸਮਾਣਾ, 27 ਮਈ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਦੇ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਰਵਾਇਤੀ ਖੇਤੀ ਦੀ ਥਾਂ ਫ਼ਲ, ਸਬਜ਼ੀਆਂ, ਗੰਨੇ ਦੀ ਕਾਸ਼ਤ....
ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਤਕਨੀਕੀ ਜਾਣਕਾਰੀ : ਮੁੱਖ ਖੇਤੀਬਾੜੀ ਅਫਸਰ
ਖੇਤੀਬਾੜ੍ਹੀ ਵਿਭਾਗ ਵੱਲਂ ਬਲਾਕ ਸਰਹਿੰਦ ਅਤੇ ਅਮਲੋਹ ਦੇ ਵੱਖ ਵੱਖ ਪਿੰਡਾਂ ਵਿੱਚ ਲਗਾਏ ਜਾਗਰੂਕਤਾ ਕੈਂਪ ਫਤਹਿਗੜ੍ਹ ਸਾਹਿਬ, 27 ਮਈ : ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਫਸਲੀ ਵਿਭਿੰਨਤਾ ਅਪਨਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ, ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿੱਥੇ ਕਿਸਾਨ ਆਪਣੇ ਖਰਚੇ ਘੱਟ ਕਰ ਸਕਦਾ ਹੈ ਉੱਥੇ ਹੀ ਧਰਤੀ ਹੇਠਲੇ ਪਾਣੀ ਦੀ ਵੀ ਬੱਚਤ ਹੋ ਸਕਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜ੍ਹੀ ਅਫਸਰ ਸ੍ਰੀ ਕੁਲਵਿੰਦਰ ਸਿੰਘ ਨੇ ਬਲਾਕ ਸਰਹਿੰਦ ਅਤੇ ਅਮਲੋਹ ਦੇ ਵੱਖ....
ਸਰਕਾਰੀ ਸਕੂਲ, ਚੁੰਨੀ ਕਲਾਂ ਵਿਖੇ ਸਖੀ ਵਨ ਸਟਾਪ ਸੈਂਟਰ, ਵੱਲੋਂ ਜਾਗਰੂਕਤਾ ਕੈਂਪ ਦਾ ਆਯੋਜਨ
ਐਮਰਜੈਂਸੀ ਹੈਲਪ ਲਾਇਨ ਨੰਬਰ 181, 112 ਜਾਂ 1091 ਬਾਰੇ ਦਿੱਤੀ ਜਾਣਕਾਰੀ ਫਤਹਿਗੜ੍ਹ ਸਾਹਿਬ, 27 ਮਈ : ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਬਣੇ ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਗੁਰਮੀਤ ਸਿੰਘ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਅਗਵਾਈ ਹੇਠ ਅਤੇ ਪੁਲਿਸ ਵਿਭਾਗ ਦੇ ਤਾਲਮੇਲ ਨਾਲ ਸਰਕਾਰੀ ਸੀਨੀਅਰ ਸੰਕੈਡਰੀ ਸਮਾਰਟ ਸਕੂਲ, ਚੁੰਨੀ ਕਲਾਂ ਵਿੱਚ ਸਖੀ ਵਨ ਸਟਾਪ ਸੈਂਟਰ, ਫਤਹਿਗੜ੍ਹ ਸਾਹਿਬ ਦੇ ਸਟਾਫ ਵੱਲੋਂ ਸਖੀ ਵਨ ਸਟਾਪ ਸੈਂਟਰ ਸਕੀਮ ਦੀ ਜਾਗਰੂਕਤਾ ਲਈ ਪ੍ਰੋਗਰਾਮ ਆਯੋਜਿਤ ਕੀਤਾ....
ਪੁਲਿਸ ਵੱਲੋ ਇੰਟਰਸਟੇਟ ਮੈਡੀਕਲ ਨਸ਼ਾ ਸਪਲਾਈ ਦਾ ਪਰਦਾਫਾਸ਼, 06 ਵਿਅਕਤੀ ਗ੍ਰਿਫਤਾਰ
ਫਤਹਿਗੜ੍ਹ ਸਾਹਿਬ, 27 ਮਈ : ਸੀਨੀਅਰ ਕਪਤਾਨ ਪੁਲਿਸ ਫਤਿਹਗੜ੍ਹ ਸਾਹਿਬ ਡਾ.ਰਵਜੋਤ ਕੌਰ ਗਰੇਵਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਡੀ ਜੀ ਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਰਕੇਸ਼ ਯਾਦਵ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਫਤਿਹਗੜ੍ਹ ਸਾਹਿਬ ਦੀਆ ਹਦਾਇਤਾ ਅਨੁਸਾਰ ਸ੍ਰੀ ਰਮਨਦੀਪ ਸਿੰਘ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਜਿਲ੍ਹਾ ਫਤਿਹਗੜ੍ਹ ਸਾਹਿਬ ਦੀ ਨਿਗਰਾਨੀ ਹੇਠ ਇੰਸਪੈਕਟਰ ਅਮਰਬੀਰ ਸਿੰਘ ਇੰਚਾਰਜ ਸੀ....
ਵਿਧਾਇਕ ਸਵਨਾ ਨੇ ਸਹਿਕਾਰੀ ਖੰਡ ਮਿੱਲ ਦੇ ਕਰਮਚਾਰੀਆਂ ਦੇ ਬਕਾਏ ਜਾਰੀ ਕਰਨ ਦੀ ਕੀਤੀ ਮੰਗ
ਫਾਜਿ਼ਲਕਾ 27 ਮਈ : ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸੂਬੇ ਦੇ ਵਿੱਤ ਮੰਤਰੀ ਸ: ਹਰਪਾਲ ਸਿੰਘ ਚੀਮਾ ਨੂੰ ਮਿਲ ਕੇ ਸਹਿਕਾਰੀ ਖੰਡ ਮਿੱਲ ਬੋਦੀ ਵਾਲਾ ਪੀਥਾ ਦੇ ਕਰਮਚਾਰੀਆਂ ਦੇ ਤਨਖਾਹਾਂ ਦੇ ਬਕਾਏ ਜਾਰੀ ਕਰਨ ਦੀ ਮੰਗ ਰੱਖੀ ਹੈ। ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਇਸ ਮੁਲਾਕਾਤ ਦੌਰਾਨ ਕਰਮਚਾਰੀਆਂ ਦੀ ਬਕਾਇਆ ਤਨਖਾਹ ਦੇਣ ਲਈ ਪਹਿਲੀ ਕਿਸਤ ਵਜੋਂ ਜਾਰੀ ਕੀਤੇ 10 ਕਰੋੜ ਰੁਪਏ ਲਈ ਵਿੱਤ ਮੰਤਰੀ ਦਾ ਧੰਨਵਾਦ ਵੀ ਕੀਤਾ ਅਤੇ ਦੱਸਿਆ ਕਿ ਹਾਲੇ ਵੀ ਲਗਭਗ 9 ਕਰੋੜ ਰੁਪਏ....
ਡੀਜੀਪੀ ਕਾਲੜਾ ਵੱਲੋਂ ਵੈਲਫੇਅਰ ਉਪਰਾਲਿਆਂ ਤਹਿਤ  1 ਕਰੋੜ 13 ਲੱਖ ਦੇ ਚੈਕ ਵੰਡੇ। 
ਹੋਮਗਾਰਡਜ ਦੇ ਹੋਣਹਾਰ ਬੱਚਿਆਂ ਅਤੇ ਮ੍ਰਿਤਕ ਗਾਰਡਜ ਦੇ ਆਸ਼ਰਿਤਾਂ ਨੂੰ ਚੈੱਕ ਵੰਡੇ। ਐਸ.ਏ.ਐਸ. ਨਗਰ, 27 ਮਈ : ਮਹਿਕਮਾ ਪੰਜਾਬ ਹੋਮਗਾਰਡ ਅਤੇ ਸਿਵਲ ਡਿਫੈਸ ਵੱਲੋਂ ਐੱਚ ਡੀ ਐੱਫ ਸੀ ਬੈਂਕ ਦੇ ਸਹਿਯੋਗ ਨਾਲ ਸਕਾਲਰਸ਼ਿਪ ਅਵਾਰਡ ਪ੍ਰੋਗਰਾਮ ਅਧੀਨ ਯੋਗ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਵੰਡਣ ਲਈ ਸਮਾਰੋਹ ਇੱਥੋਂ ਦੇ ਸਿਵਾਲਿਕ ਪਬਲਿਕ ਸਕੂਲ ਵਿਖੇ ਕਰਵਾਇਆ ਗਿਆ। ਇਸ ਮੌਕੇ ਸਪੈਸਲ ਡੀ. ਜੀ. ਪੀ. ਸੰਜੀਵ ਕਾਲੜਾ ਆਈ.ਪੀ.ਐਸ. ਵੱਲੋਂ ਐਚ.ਡੀ.ਐਫ.ਸੀ. ਬੈਂਕ ਦੇ ਸਹਿਯੋਗ ਨਾਲ ਡਿਊਟੀ ਦੌਰਾਨ ਐਕਸੀਡੈਂਟ ਕਾਰਨ....