ਐਸ.ਏ.ਐਸ.ਨਗਰ, 25 ਮਈ : ਸ੍ਰੀ ਡੈਵੀ ਗੋਇਲ ਨੇ ਅੱਜ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਐਸ.ਏ.ਐਸ.ਨਗਰ ਵਜੋਂ ਆਹੁਦਾ ਸੰਭਾਲ ਲਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਦਮਨਜੀਤ ਸਿੰਘ ਹਾਜ਼ਰ ਸਨ। ਸ੍ਰੀ ਗੋਇਲ 2022 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ । ਉਹ ਬਠਿੰਡਾ ਦੇ ਰਹਿਣ ਵਾਲੇ ਹਨ। ਉਨ੍ਹਾਂ ਨੇ ਸ਼੍ਰੀਰਾਮ ਕਾਲਜ ਆਫ ਕਾਮਰਸ, ਨਵੀਂ ਦਿੱਲੀ ਤੋਂ ਗ੍ਰੈਜੂਏਸ਼ਨ ਕੀਤੀ। ਉਨ੍ਹਾਂ ਨੇ ਆਈ.ਏ.ਐਸ. ਵਿੱਚ ਸ਼ਾਮਲ ਹੋਣ ਤੋਂ ਪਹਿਲਾਂ 6 ਮਹੀਨੇ....
ਮਾਲਵਾ
ਵਿਧਾਇਕ ਬੁੱਧ ਰਾਮ ਅਤੇ ਐਸ.ਡੀ.ਐਮ ਪ੍ਰਮੋਦ ਸਿੰਗਲਾ ਨੇ ਪਿੰਡ ਮਲਕੋਂ ਵਿਖੇ ਕੈਂਪ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਮਾਨਸਾ, 25 ਮਈ : ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਯੋਜਨਾਵਾਂ ਉਲੀਕੀਆਂ ਗਈਆਂ ਹਨ। ਇਨ੍ਹਾਂ ਲੋਕ ਭਲਾਈ ਸਕੀਮਾਂ ਬਾਰੇ ਪਿੰਡ ਪੱਧਰ ’ਤੇ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਏ ਜਾ ਰਹੇ ‘ਜਨ ਸੁਣਵਾਈ ਕੈਂਪ’ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ ਹੈ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ....
ਜ਼ਿਲ੍ਹੇ ਅੰਦਰ ਵਿੱਤੀ ਵਰ੍ਹੇ 2022-23 ਦੌਰਾਨ 17 ਲੱਖ 17 ਹਜ਼ਾਰ 851 ਦਿਹਾੜੀਆਂ ਪੈਦਾ ਕੀਤੀਆਂ ਮਾਨਸਾ, 25 ਮਈ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਟੀ.ਬੈਨਿਥ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਸਮੇਂ-ਸਮੇਂ ’ਤੇ ਮਗਨਰੇਗਾ ਸਕੀਮ ਅਧੀਨ ਵੱਖ-ਵੱਖ ਮਾਪਦੰਡਾਂ ਅਤੇ ਰਿਪੋਰਟਾਂ ਨੂੰ ਧਿਆਨ ਵਿੱਚ ਰੱਖ ਕੇ ਜ਼ਿਲਿ੍ਹਆਂ ਦੀ ਰੈਂਕਿੰਗ ਜਾਰੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਨੇ ਇਸ ਰੈਂਕਿੰਗ ਵਿੱਚ ਵਿੱਤੀ ਵਰੇ੍ਹ 2022-23 ਦੌਰਾਨ ਵੀ ਪਹਿਲੇ ਨੰਬਰ ’ਤੇ ਆ ਕੇ....
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਚਾਵਲਾ ਵੱਲੋਂ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ 'ਚ ਮਿਡ ਡੇ ਮੀਲ ਦਾ ਨਿਰੀਖਣ
ਪਟਿਆਲਾ, 24 ਮਈ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਨੇ ਪਟਿਆਲਾ ਜ਼ਿਲ੍ਹੇ 'ਚ ਸਰਕਾਰੀ ਐਲੀਮੈਂਟਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿਖੇ ਵੀ ਮਿਡ ਡੇ ਮੀਲ ਦਾ ਜਾਇਜ਼ਾ ਲਿਆ। ਇਸ ਦੌਰਾਨ ਪ੍ਰੀਤੀ ਚਾਵਲਾ ਨੇ ਸਰਕਾਰੀ ਪ੍ਰਾਈਮਰੀ ਤੇ ਮਿਡਲ ਸਕੂਲ ਜਨਸੂਆ, ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਮਿਰਜਾਪੁਰ, ਸਰਾਕਰੀ ਪ੍ਰਾਇਮਰੀ ਤੇ ਹਾਈ ਸਕੂਲ ਨਲਾਸ ਕਲਾਂ, ਆਂਗਣਵਾੜੀ ਕੇਂਦਰ ਨਲਾਸ ਕਲਾਂ, ਆਂਗਣਵਾੜੀ ਕੇਂਦਰ ਮਿਰਜਾਪੁਰ ਸਮੇਤ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਕੋਟਲਾ ਦਾ ਦੌਰਾ ਕੀਤਾ।....
ਸਹਾਈ ਹੋ ਰਹੇ ਹਨ ‘ਜਨ ਸੁਣਵਾਈ ਕੈਂਪ’:ਵਿਜੈ ਸਿੰਗਲਾ ਵਿਧਾਇਕ ਵਿਜੈ ਸਿੰਗਲਾ ਨੇ ਪਿੰਡ ਖਿਆਲਾ ਕਲਾਂ ਵਿਖੇ ਲਗਾਏ ਜਨ ਸੁਣਵਾਈ ਕੈਂਪ ਦੌਰਾਨ ਲੋਕ ਸਮੱਸਿਆਵਾਂ ਸੁਣੀਆਂ ਮਾਨਸਾ, 25 ਮਈ : ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ਉੱਤੇ ਜਨ ਸੁਣਵਾਈ ਕੈਂਪ ਲਾ ਕੇ ਲੋਕਾਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਅਤੇ ਮੌਕੇ ਉੱਤੇ ਹੀ ਵੱਖੋ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਬਲਾਕ ਮਾਨਸਾ ਦੇ ਪਿੰਡ ਖਿਆਲਾ ਕਲਾਂ....
ਪੰਜਾਬ ਸਰਕਾਰ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਵਚਨਬੱਧ : ਡਾ.ਬਲਜੀਤ ਕੌਰ ਸ੍ਰੀ ਮੁਕਤਸਰ ਸਾਹਿਬ 25 ਮਈ : ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਅੱਜ ਆਪਣੇ ਜੱਦੀ ਵਿਧਾਨ ਸਭਾ ਹਲਕਾ ਮਲੋਟ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਾਇਜ ਸਮੱਸਿਆਵਾਂ ਨੂੰ ਮੌਕੇ ਤੇ ਹੱਲ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰ ਰਹੀ ਹੈ ਤਾਂ ਜੋ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ....
ਫਾਜਿ਼ਲਕਾ, 25 ਮਈ : ਜਿਲਾ ਮਹਾਂਮਾਰੀ ਅਫਸਰ ਡਾ ਰੋਹਿਤ ਗੋਇਲ ਵਲੋਂ ਦੱਸਿਆ ਗਿਆ ਕਿ ਵਿਭਾਗ ਵਲੋਂ ਜਿਲੇ ਵਿੱਚ ਮਲੇਰੀਆ,ਡੇਂਗੂ ਦੀ ਰੋਕਥਾਮ ਲਈ ਅਰਬਨ ਅਤੇ ਪੇਂਡੂ ਖੇਤਰ ਵਿਖੇ ਫੀਵਰ ਸਰਵੇ,ਐਂਟੀਲਾਰਵਾ,ਜਾਗਰੂਕਤਾ ਗਤੀਵਿਧੀਆ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਸ਼ਹਿਰੀ ਖੇਤਰ ਵਾਸੀਆ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ,ਦੁਕਾਨਾਂ,ਸਰਕਾਰੀ ਦਫਤਰਾਂ ਵਿੱਚ ਮੋਜੂਦ ਕੂਲਰ, ਗਮਲੇ, ਟਾਇਰਾਂ, ਟੈਕੀਆਂ, ਫਰਿਜ ਦੇ ਪਿੱਛੇ ਲੱਗੀ ਟ੍ਰੇਅ ਵਿੱਚੋ ਹਰ ਸ਼ੁਕਰਵਾਰ ਨੂੰ ਪਾਣੀ ਕੱਢ ਕੇ ਸੁੱਕਾ ਦਿਤਾ ਜਾਵੇ ਅਤੇ "ਹਰ ਐਤਵਾਰ....
ਫਾਜਿ਼ਲਕਾ, 25 ਮਈ : ਸ੍ਰੀ ਅਮਿਤ ਪੰਚਾਲ ਆਈ.ਏ.ਐਸ ਨੇ ਫਾਜਿ਼ਲਕਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਜੋਂ ਅੱਜ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਬਤੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲੁਧਿਆਣਾ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਨ। ਅਹੁਦਾ ਸੰਭਾਲਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਮਿਤ ਪੰਚਾਲ ਨੇ ਕਿਹਾ ਕਿ ਇਸ ਜਿ਼ਲ੍ਹੇ ਅੰਦਰ ਵੱਧ ਤੋਂ ਵੱਧ ਵਿਕਾਸ ਕਰਵਾਉਣਾ ਉਨ੍ਹਾਂ ਦਾ ਮੁੱਖ ਟੀਚਾ ਰਹੇਗਾ। ਉਨ੍ਹਾਂ ਨੇ ਕਿਹਾ ਕਿ ਜਿ਼ਲ੍ਹੇ ਅੰਦਰ ਚੱਲ ਰਹੇ ਵਿਕਾਸ ਪ੍ਰੋਜ਼ੈਕਟਾਂ ਨੂੰ....
ਕੈਂਪ ਦੌਰਾਨ ਸਮਸਿਆਵਾਂ ਸੁਣੀਆਂ ਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਪ੍ਰਤੀ ਲੋਕਾਂ ਨੂੰ ਕਰਵਾਇਆ ਜਾਣੂੰ ਫਾਜ਼ਿਲਕਾ, 25 ਮਈ : ਪੰਜਾਬ ਸਰਕਾਰ ਦੇ ਦਿਸ਼ਾ—ਨਿਰਦੇਸ਼ਾ ਅਨੁਸਾਰ ਮਿਸ਼ਨ ਆਬਾਦ 30 ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸੁਖਾਵੇਂ ਢੰਗ ਨਾਲ ਇਕੋ ਸਾਂਝੀ ਥਾਂ *ਤੇ ਵੱਖ—ਵੱਖ ਸੇਵਾਵਾਂ ਦਾ ਲਾਹਾ ਮੁਹੱਈਆ ਕਰਵਾਉਣ ਦੀ ਲੜੀ ਤਹਿਤ ਫਾਜ਼ਿਲਕਾ ਦੇ ਪਿੰਡ ਬੇਰੀਵਾਲਾ ਵਿਖੇ ਆਬਾਦ ਸੁਵਿਧਾ ਕੈਂਪ ਲਗਾਇਆ ਗਿਆ। ਇਸ ਦੌਰਾਨ ਜਿਥੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੈਂਪ....
ਝੋਨੇ ਦੀ ਸਿੱਧੀ ਬਿਜਾਈ ਨੂੰ ਸਫਲ ਬਣਾਉਣ ਲਈ ਬਿਜਲੀ ਦੀ 8 ਘੰਟੇ ਸਪਲਾਈ ਦੀ ਸਹੂਲਤ ਬਰਨਾਲਾ, 25 ਮਈ : ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਜਗਦੀਸ਼ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ 20 ਮਈ ਤੋਂ ਬਿਜਲੀ ਦੀ ਸਪਲਾਈ ਨਿਰਵਿਘਨ 8 ਘੰਟੇ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਾਲ ਪੰਜਾਬ ਸਰਕਾਰ ਵੱਲੋਂ ਡੀਐਸਆਰ ਤਕਨੀਕ ਨਾਲ ਝੋਨੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਉਤਸ਼ਾਹ ਰਾਸ਼ੀ ਦੇਣ ਦਾ....
ਬੁਢਾਪਾ, ਵਿਧਵਾ, ਦਿਵਿਆਂਗਜਨ ਤੇ ਆਸ਼ਰਿਤ ਬੱਚਿਆਂ ਨੂੰ ਦਿੱਤੀ ਜਾਂਦੀ ਹੈ ਪ੍ਰਤੀ ਮਹੀਨਾ 1500 ਰੁਪਏ ਪੈਨਸ਼ਨ ਪੈਨਸ਼ਨ ਰਾਸ਼ੀ ਸਿੱਧੀ ਬੈਂਕ ਖਾਤਿਆਂ ਵਿੱਚ ਪਾਉਣ ਦਾ ਪ੍ਰਬੰਧ ਬਰਨਾਲਾ, 25 ਮਈ : ਸਰਕਾਰ ਵੱਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਰਾਹੀਂ ਬਜ਼ੁਰਗਾਂ, ਵਿਧਵਾਵਾਂ ਤੇ ਹੋਰ ਯੋਗ ਲੋਕਾਂ ਨੂੰ ਵੱਖ ਵੱਖ ਪੈਨਸ਼ਨਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਤਾਂ ਜੋ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਮਿਲ ਸਕੇ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ....
ਅਬੋਹਰ, 24 ਮਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਕਾਲੀ ਦਲ ਕਦੇ ਵੀ ਆਮ ਆਦਮੀ ਪਾਰਟੀ ਸਰਕਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਅਨੁਸਾਰ ਰਾਜਸਥਾਨ ਨੂੰ ਦਰਿਆਈ ਪਾਣੀਆਂ ਵਿਚੋਂ ਵਧਾਉਣ ਦੀ ਇਜਾਜ਼ਤ ਨਹੀਂ ਦਿਆਂਗੇ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਸੀਂ ਰਾਜਸਥਾਨ ਨੂੰ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਦੇਣ ਦਿਆਂਗੇ ਭਾਵੇਂ ਇਸ ਅਨਿਆਂ ਨੂੰ ਰੋਕਣ ਵਾਸਤੇ ਸਾਨੂੰ ਆਪਣੀਆਂ ਜਾਨਾਂ ਹੀ ਕਿਉਂ ਨਾ ਵਾਰਨੀਆਂ ਪੈ ਜਾਣ। ਰਾਜਸਥਾਨ ਦੀ....
ਮੋਹਾਲੀ, 24 ਮਈ : ਸੂਬਾ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਲੜੀਵਾਰ ਪੂਰਾ ਕਰ ਰਹੀ ਹੈ । ਇਸੇ ਕੜੀ ਤਹਿਤ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ ਲੋੜਵੰਦ 42 ਪਰਿਵਾਰਾਂ ਨੂੰ ਕਰੀਬ 63 ਲੱਖ ਦੀ ਗ੍ਰਾਂਟ ਦੇ ਮਨਜ਼ੂਰੀ (ਸੈਂਕਸ਼ਨ) ਪੱਤਰ ਵੰਡੇ ਗਏ । ਇਸ ਦੌਰਾਨ ਉਨ੍ਹਾਂ ਕਿਹਾ ਕਿ ਭਵਿੱਖ ਦੌਰਾਨ ਜ਼ਿਲ੍ਹੇ ’ਚ 1500 ਦੇ ਕਰੀਬ ਹੋਰ ਕੱਚੇ ਘਰ ਪੱਕੇ ਕੀਤੇ ਜਾਣਗੇ ਅਤੇ ਲੋੜ ਅਨੁਸਾਰ ਮੁਰੰਮਤ ਵੀ ਕਰਵਾਈ ਜਾਵੇਗੀ । ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ....
ਮਾਨਸਾ, 24 ਮਈ : ਮਾਨਸਾ ਤੋਂ ਝੁਨੀਰ ਵੱਲ ਆ ਰਹੀ ਇੱਕ ਆਲਟੋ ਕਾਰ ਵਿੱਚ ਅਚਾਨਕ ਅੱਗ ਲੱਗ ਗਈ। ਇਸ ਵਿੱਚ ਕਾਰ ‘ਚ ਸਵਾਰ ਵਿਆਹੁਤਾ ਔਰਤ ਦੀ ਮੌਤ ਹੋ ਗਈ ਜਦਕਿ ਉਸਦਾ ਪਤੀ, ਇੱਕ ਸਾਲ ਦਾ ਬੱਚਾ ਅਤੇ ਸੱਸ ਝੁਲਸ ਗਏ। ਪੁਲਿਸ ਨੇ ਸਾਰਿਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਬੀਤੀ ਰਾਤ ਕਰੀਬ 11 ਵਜੇ ਮਾਨਸਾ ਤੋਂ ਝੁਨੀਰ ਵੱਲ ਜਾ ਰਹੀ ਇੱਕ ਕਾਰ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਦੀ ਲਪੇਟ ‘ਚ ਸੀਮਾ ਰਾਣੀ ਪਤਨੀ ਤਰੁਣ ਤਾਇਲ ਜ਼ਿੰਦਾ ਝੁਲਸ ਗਈ, ਜਦਕਿ....
ਲੁਧਿਆਣਾ, 24 ਮਈ : ਝੁੱਗੀ-ਝੌਂਪੜੀ ਵਾਲੇ ਖੇਤਰਾਂ ਦੇ ਗਰੀਬ ਲੋੜਵੰਦ ਬੱਚਿਆਂ ਵਿੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਆਪਣੇ ਯਤਨਾਂ ਦੇ ਤਹਿਤ, ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਨੇ ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਦੇ ਸਹਿਯੋਗ ਨਾਲ ਅੱਜ ਜੀਤ ਫਾਊਂਡੇਸ਼ਨ, ਧਾਂਦਰਾ ਲੁਧਿਆਣਾ ਅਤੇ ਭਾਰਤ ਵਿਕਾਸ ਸ਼ਾਖਾ, ਟੈਗੋਰ ਨਗਰ ਦੇ ਵੱਖ-ਵੱਖ ਝੁੱਗੀ-ਝੌਂਪੜੀ ਵਾਲੇ ਸਕੂਲਾਂ ਵਿੱਚ ਪੜ੍ਹਦੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ 200 ਸਕੂਲੀ ਬੈਗ ਕਿੱਟਾਂ ਵੰਡੀਆਂ। ਸਕੂਲੀ ਬੱਚਿਆਂ ਨੂੰ ਬੈਗ ਕਿੱਟਾਂ ਸਪੁਰਦ ਕਰਨ ਮੌਕੇ ਵਧੀਕ....