ਖੰਨਾ, 19 ਮਈ : ਖੰਨਾ ਦੇ ਲਲਹੇੜੀ ਰੋਡ ‘ਤੇ ਸਥਿਤ ਕੇਹਰ ਸਿੰਘ ਕਾਲੋਨੀ ‘ਚ ਕੁਝ ਸ਼ਰਾਰਤੀ ਅਨਸਰਾਂ ਨੇ ਆਵਾਰਾ ਕੁੱਤਿਆਂ ਨੂੰ ਜ਼ਹਿਰ ਪਾ ਦਿੱਤਾ, ਜਿਸ ਕਾਰਨ 20 ਤੋਂ ਵੱਧ ਕੁੱਤਿਆਂ ਦੀ ਮੌਤ ਹੋ ਗਈ ਹੈ। ਕੁੱਤਿਆਂ ਦੀ ਮੌਤ ਕਾਰਨ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ। ਇਲਾਕਾ ਵਾਸੀਆਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲੀਸ ਨੂੰ ਕੁੱਤਿਆਂ ਦੀਆਂ ਲਾਸ਼ਾਂ ਮਿਲੀਆਂ ਹਨ। ਇਲਾਕਾ ਵਾਸੀਆਂ ਨੇ ਦੱਸਿਆ ਕਿ ਕੱਲ੍ਹ ਤੱਕ ਇਲਾਕੇ ਵਿੱਚ ਕਰੀਬ 20 ਤੋਂ 25 ਕੁੱਤੇ ਆਵਾਰਾ ਘੁੰਮ ਰਹੇ ਸਨ ਪਰ ਅੱਜ ਇਹ ਸਾਰੇ....
ਮਾਲਵਾ
ਲੁਧਿਆਣਾ, 19 ਮਈ : ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ ਨੂੰ ਪੰਜਾਬੀ ਲੇਖਕਾਂ ਦੀ ਸਹਿਕਾਰੀ ਜਥੇਬੰਦੀ ਪੰਜਾਬੀ ਰਾਈਟਰਜ਼ ਕੋਅਪਰੇਟਿਵ ਸੁਸਾਇਟੀ ਲਿਮਟਿਡ ਦੇ ਬੋਰਡ ਆਫ ਡਾਇਰੈਕਟਰਜ਼ ਵੱਲੋਂ ਅਗਲੇ ਪੰਜ ਸਾਲਾਂ ਲਈ ਪ੍ਰਧਾਨ ਚੁਣਿਆ ਗਿਆ ਹੈ। ਇਸ ਚੋਣ ਤੇ ਮੁਬਾਰਕ ਦੇਂਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਅੱਧੀ ਸਦੀ ਪੁਰਾਣੀ ਇਸ ਸਹਿਕਾਰੀ ਸੰਸਥਾ ਨੇ ਪੰਜਾਬੀ ਸਾਹਿੱਤ ਨੂੰ ਬਹੁਤ ਮੁੱਲਵਾਨ ਪ੍ਰਕਾਸ਼ਨਾਵਾਂ ਤੇ....
ਪਹਿਲੀ ਵਾਰ ਕਿਸਾਨਾਂ ਨੇ ਨਰਮੇ ਦੀ ਅਗੇਤੀ ਬਿਜਾਈ ਕੀਤੀ ਫਾਜਿ਼ਲਕਾ ਜਿ਼ਲ੍ਹੇ ਵਿਚ 78 ਫੀਸਦੀ ਬਿਜਾਈ ਦਾ ਟੀਚਾ ਹੋਇਆ ਪੂਰਾ, ਪੰਜਾਬ ਚੋ ਮੋਹਰੀ ਹੋ ਨਿਬੜਿਆ ਫਾਜਿ਼ਲਕਾ ਫਾਜਿ਼ਲਕਾ, 19 ਮਈ : ਕਿਸਾਨਾਂ ਦਾ ਚਿੱਟਾ ਸੋਨਾ, ਨਰਮਾ ਇਸ ਵਾਰ ਕਈ ਸਾਲਾਂ ਬਾਅਦ ਕਿਸਾਨਾਂ ਦੇ ਦਿਨ ਫੇਰਨ ਲਈ ਤਿਆਰ ਹੈ। ਅਤੇ ਅਜਿਹਾ ਸੰਭਵ ਹੋਇਆ ਹੈ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਹਿਰਾਂ ਦੀਆਂ ਟੇਲਾਂ ਤੱਕ ਸਿੰਚਾਈ ਲਈ ਸਮੇਂ ਸਿਰ ਅਤੇ ਪੂਰਾ ਪਾਣੀ ਮੁਹਈਆ ਕਰਵਾਉਣ ਨਾਲ।....
ਸੰਗਰੂਰ, 18 ਮਈ : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਇੰਤਕਾਲ ਅਤੇ ਨਿਸ਼ਾਨਦੇਹੀ ਦੇ ਮਾਮਲੇ ਸਰਕਾਰ ਵੱਲੋਂ ਨਿਰਧਾਰਿਤ ਸਮਾਂ ਸੀਮਾ ਅਨੁਸਾਰ ਨਿਪਟਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਰਜਿਸਟਰੀਆਂ ਹੋਣ ਤੋਂ ਬਾਅਦ ਇੰਤਕਾਲ ਦੇ ਕੰਮ ਨੂੰ ਸਰਕਾਰ ਵੱਲੋਂ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਅਨੁਸਾਰ....
ਪੰਜਾਬ ਸਰਕਾਰ ਦਾ ਪੇਪਰ ਲੈਸ ਪ੍ਰਸ਼ਾਸਨਿਕ ਸੇਵਾਵਾਂ ਦੇਣ ਵੱਲ ਇੱਕ ਹੋਰ ਕਦਮ ਪਟਿਆਲਾ, 18 ਮਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸੇਵਾ ਕੇਂਦਰ 'ਚ ਸੇਵਾਵਾਂ ਪ੍ਰਾਪਤ ਕਰਨ ਵਾਲੇ ਨਾਗਰਿਕਾਂ ਨੂੰ ਹੁਣ ਫੀਸ ਦੀ ਰਸੀਦ ਐਸ.ਐਮ.ਐਸ. ਰਾਹੀਂ ਵੀ ਭੇਜੀ ਜਾਵੇਗੀ ਤੇ ਨਾਗਰਿਕ ਫੀਸ ਦੀ ਰਸੀਦ ਨੂੰ ਡਾਊਨਲੋਡ ਵੀ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਪੰਜਾਬ ਵੱਲੋਂ ਵਾਤਾਵਰਣ ਪੱਖੀ ਪਹਿਲਕਦਮੀ ਕਰਦਿਆਂ ਸੇਵਾ ਕੇਂਦਰਾਂ ਵਿੱਚ ਸਰਕਾਰੀ ਸੇਵਾਵਾਂ ਲਈ ਅਦਾ ਕੀਤੀਆਂ ਫੀਸਾਂ ਦੀ ਰਸੀਦ....
ਲੁਧਿਆਣਾ, 18 ਮਈ : ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਜ਼ੋਨਲ ਕਮਿਸ਼ਨਰ ਕੁਲਪ੍ਰੀਤ ਸਿੰਘ ਅਤੇ ਸਿਹਤ ਅਫਸਰ ਵਿਪਲ ਮਲਹੌਤਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਲੀਕੇ ਗਏ ਸਫ਼ਾਈ ਅਭਿਆਨ ਦੀ ਸ਼ੁਰੂਆਤ ਵਾਰਡ ਨੰਬਰ 29 ਵਿੱਚ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਕੀਤੀ ਗਈ। ਇਸ ਮੁਹਿੰਮ ਦੌਰਾਨ ਇੰਦਰਾ ਕਲੋਨੀ ਪਾਰਕ, ਮੇਨ ਢਾਬਾ ਰੋਡ, 33 ਫੁੱਟਾ ਰੋਡ ਆਦਿ ਦੀ ਸਫਾਈ ਕਰਵਾਈ ਗਈ। ਵਿਧਾਇਕ ਛੀਨਾ ਵਲੋਂ ਇਲਾਕੇ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਆਪਣਾ ਆਲ਼ੇ ਦੁਆਲੇ ਨੂੰ ਸਾਫ ਰੱਖਿਆ ਜਾਵੇ ਅਤੇ....
ਲੁਧਿਆਣਾ, 18 ਮਈ : ਪੀ.ਏ.ਯੂ. ਦੇ ਡਾਇਰੈਕਟੋਰੇਟ ਆਫ ਸਟੂਡੈਂਟਸ ਵੈਲਫੇਅਰ ਦੀ ਸਰਪ੍ਰਸਤੀ ਹੇਠ, ਯੂਨੀਵਰਸਿਟੀ ਕਾਊਂਸਲਿੰਗ ਅਤੇ ਪਲੇਸਮੈਂਟ ਗਾਈਡੈਂਸ ਸੈੱਲ ਵੱਲੋਂ ਬੇਸਿਕ ਸਾਇੰਸਜ ਕਾਲਜ ਦੇ ਵਿਦਿਆਰਥੀਆਂ ਲਈ ਕਿਤਾਬਾਂ ਵੰਡਣ ਅਤੇ ਪਲੇਸਮੈਂਟ ਕਾਊਂਸਲਿੰਗ ਦਾ ਇੱਕ ਸੈਸ਼ਨ ਕਰਵਾਇਆ ਗਿਆ | ਇਸ ਸਮਾਰੋਹ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ, ਸ਼ਖਸੀ ਵਿਕਾਸ ਅਤੇ ਹੁਨਰ ਵਧਾਉਣ ਬਾਰੇ ਕਿਤਾਬਾਂ ਵੰਡੀਆਂ ਗਈਆਂ| ਇਸ ਮੌਕੇ ਖੇਤੀਬਾੜੀ ਕਾਲਜ ਦੇ ਡੀਨ ਡਾ. ਰਵਿੰਦਰ ਕੌਰ....
ਲੁਧਿਆਣਾ, 18 ਮਈ : ਖਰ੍ਹਵੇ ਅਨਾਜਾਂ ਦੀ ਖੇਤੀ, ਪ੍ਰੋਸੈਸਿੰਗ ਅਤੇ ਮੰਡੀਕਰਨ ਨਾਲ ਜੁੜੇ ਦੇਸ਼ ਭਰ ਦੇ ਕਿਸਾਨਾਂ, ਉੱਦਮੀਆਂ ਅਤੇ ਵਿਗਿਆਨੀਆਂ ਨੇ ਹਾਲ ਹੀ ਵਿੱਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਆਯੋਜਿਤ ਖਰ੍ਹਵੇ ਅਨਾਜਾਂ ਦੇ ਉਤਪਾਦਨ ਅਤੇ ਮੁੱਲ ਵਾਧੇ ਬਾਰੇ ਵਿਚਾਰ ਚਰਚਾ ਵਿੱਚ ਭਾਗ ਲਿਆ। ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਖੇਤੀ ਵਿਭਿੰਨਤਾ ਵਿੱਚ ਅਗਵਾਈ ਕਰਨ ਲਈ ਕਿਸਾਨਾਂ ਅਤੇ ਉੱਦਮੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ....
ਇਸ ਪਹਿਲਕਦਮੀ ਤਹਿਤ ਨੌਜਵਾਨ ਆਪਣੇ ਵਡਮੁੱਲੇ ਸੁਝਾਅ ਰਾਹੀਂ ਲੁਧਿਆਣਾ ਸ਼ਹਿਰ ਨੂੰ ਬਿਹਤਰ ਬਣਾਉਣ 'ਚ ਯੋਗਦਾਨ ਪਾ ਸਕਦੇ ਹਨ ਪਹਿਲੇ ਦਿਨ ਚਾਰ ਬੱਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ ਲੁਧਿਆਣਾ, 18 ਮਈ : ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ, ਨਗਰ ਨਿਗਮ ਲੁਧਿਆਣਾ ਅਤੇ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਵਲੋਂ ਸਾਂਝੇ ਤੌਰ 'ਤੇ 'ਯੂਥ ਇਨ ਅਰਬਨ ਗਵਰਨੈਂਸ' 'ਯੁੱਗ' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਤਾਂ ਜੋ ਜ਼ਮੀਨੀ ਪੱਧਰ 'ਤੇ ਨੌਜਵਾਨਾਂ ਨੂੰ ਨਾਗਰਿਕ, ਸਿਹਤ ਅਤੇ ਸਮਾਰਟ ਸਿਟੀ ਦੇ ਮੁੱਦਿਆਂ ਬਾਰੇ ਜਾਣੂੰ....
ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਲੇਖਕਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਅ ਲੁਧਿਆਣਾ, 18 ਮਈ : ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਰਪ੍ਰਸਤ ਕਰਮਜੀਤ ਸਿੰਘ ਬੁੱਟਰ ਦੇ ਮਾਤਾ ਜੀ ਸਰਦਾਰਨੀ ਬਲਜੀਤ ਕੌਰ ਬੁੱਟਰ ਸੁਪਤਨੀ ਸਵਰਗੀ ਸ੍ਰ ਗੁਰਚਰਨ ਸਿੰਘ ਬੁੱਟਰ ਅਕਾਲ ਚਲਾਣਾ ਕਰ ਗਏ ਹਨ। ਉਹ ਪੰਜਾਬੀ ਨਾਵਲਕਾਰ ਸਵਰਗੀ ਸਃ ਇੰਦਰ ਸਿੰਘ ਖ਼ਾਮੋਸ਼ ਸਮੇਤ ਉਹ ਛੇ ਭਰਾਵਾਂ ਦੀ ਸਭ ਤੋਂ ਨਿੱਕੀ ਭੈਣ ਸੀ। ਮਾਤਾ ਬਲਜੀਤ ਕੌਰ ਬੁੱਟਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 25 ਮਈ 2023 ਨੂੰ ਪਿੰਡ ਨੱਥੋਵਾਲ ਦੇ....
ਲੁਧਿਆਣਾ, 18 ਮਈ : ਲੁਧਿਆਣਾ ਤੋਂ 'ਆਪ' ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਰੇਲਵੇ ਵੱਲੋਂ ਦੱਸਿਆ ਗਿਆ ਹੈ ਕਿ ਲੁਧਿਆਣਾ ਰੇਲਵੇ ਸਟੇਸ਼ਨ ਦੇ ਵੱਡੇ ਪੱਧਰ 'ਤੇ ਅਪਗ੍ਰੇਡੇਸ਼ਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਤਾਂ ਜੋ ਸਮਾਂ ਸੀਮਾ ਦੇ ਅੰਦਰ ਸਾਰਾ ਕੁਝ ਕੀਤਾ ਜਾਣਾ ਚਾਹੀਦਾ ਹੈ। ਇਹ ਪ੍ਰੋਜੈਕਟ 2 ਅਗਸਤ, 2025 ਤੱਕ ਪੂਰਾ ਕੀਤਾ ਜਾਣਾ ਹੈ। ਪ੍ਰੋਜੈਕਟ ਦੀ ਲਾਗਤ 528.95 ਕਰੋੜ ਰੁਪਏ ਹੈ ਅਤੇ ਕੰਮ 2 ਫਰਵਰੀ, 2023 ਨੂੰ ਸ਼ੁਰੂ ਕੀਤਾ ਗਿਆ ਸੀ। ਅਰੋੜਾ ਨੇ ਅੱਜ ਇੱਥੇ ਇੱਕ ਬਿਆਨ ਵਿੱਚ....
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. 22 ਮਈ ਨੂੰ ਰੱਖਣਗੇ ਨੀਂਹ ਪੱਥਰ ਜਗਰਾਉਂ, 18 ਮਈ : ਹਲਕਾ ਜਗਰਾਉਂ ਦੇ ਵਿਧਾਇਕ ਬੀਬੀ ਸਰਵਜੀਤ ਕੌਰ ਮਾਣੂੰਕੇ ਲਗਾਤਾਰ ਸਖਤ ਮਿਹਨਤ ਅਤੇ ਉਪਰਾਲੇ ਕਰਕੇ ਬੇਟ ਇਲਾਕੇ ਦੇ ਲੋਕਾਂ ਨੂੰ ਬਿਜਲੀ ਸਪਲਾਈ ਦੀ ਘੱਟ ਵੋਲਟੇਜ਼ ਦੀ ਸਮੱਸਿਆ ਤੋਂ ਨਿਯਾਤ ਦਿਵਾਉਣ ਲਈ ਬਿਜਲੀ ਦੇ ਨਵੇਂ 66 ਕੇਵੀ ਗਰਿੱਡ ਦੀ ਸੌਗ਼ਾਤ ਦੇਣ ਜਾ ਰਹੇ ਹਨ ਅਤੇ ਇਸ ਦਾ ਨੀਂਹ ਪੱਥਰ ਬੇਟ ਇਲਾਕੇ ਦੇ ਪਿੰਡ ਗਿੱਦੜਵਿੰਡੀ ਵਿਖੇ 22 ਮਈ ਦਿਨ ਸੋਮਵਾਰ ਨੂੰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ....
ਐੱਸ ਏ ਐੱਸ ਨਗਰ, 18 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਬਰਾੜ ਅਤੇ ਸਕੱਤਰ ਸੁਖਚੈਨ ਸਿੰਘ ਸੈਣੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮਿਲ ਕੇ ਬੋਰਡ ਦੇ ਵਿੱਤੀ ਹਾਲਾਤਾ ਸਬੰਧੀ ਜਾਣੂ ਕਰਵਾਇਆ ਗਿਆ ਕਿ ਬੋਰਡ ਦੇ ਬੋਰਡ ਵਿੱਤੀ ਹਾਲਾਤ ਇਨ੍ਹੇ ਨਾਜੂਕ ਹਨ ਕਿ ਬੋਰਡ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਪੈਨਸ਼ਨਰਾਂ ਨੂੰ ਹਲੇ ਤੱਕ ਪੈਨਸ਼ਨ ਵੀ ਨਹੀਂ ਦਿੱਤੀ ਗਈ, ਬੋਰਡ ਕੋਲ ਰੋਜ਼ਾਨਾ ਦੇ ਖਰਚੇ....
ਡੀ.ਸੀ. ਨੇ ਅਗਾਊਂ ਪ੍ਰਬੰਧਾਂ ਸਬੰਧੀ ਪੁਲੀਸ, ਬੀ.ਐਸ.ਐਫ. ਤੇ ਫੌਜ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫਿਰੋਜ਼ਪੁਰ, 18 ਮਈ : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੀ ਫਿਰੋਜ਼ਪੁਰ ਆਮਦ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਪੁਲੀਸ, ਬੀ.ਐਸ.ਐਫ਼. ਅਤੇ ਫ਼ੌਜ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੁਲੀਸ ਮੁਖੀ, ਫ਼ੌਜ, ਬੀ.ਐਸ.ਐਫ਼ ਅਤੇ ਹੋਰਨਾਂ ਸਬੰਧਤ ਵਿਭਾਗਾਂ....
ਪਟਿਆਲਾ, 18 ਮਈ : ਪੰਜਾਬ ਭਾਜਪਾ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਪੁੱਤਰੀ, ਜੈ ਇੰਦਰ ਕੌਰ ਨੇ ਗੁਰਦਾਸਪੁਰ ਵਿਖੇ ਪ੍ਰਦਰਸ਼ਨ ਕਰ ਰਹੀ ਔਰਤਾਂ ਅਤੇ ਕਿਸਾਨਾਂ ਨਾਲ ਮਾਰਕੁੱਟ ਕਰਨ ਲਈ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਇੱਥੇ ਜਾਰੀ ਇੱਕ ਬਿਆਨ ਵਿੱਚ ਜੈ ਇੰਦਰ ਕੌਰ ਨੇ ਕਿਹਾ, “ਕੱਲ ਗੁਰਦਾਸਪੁਰ ਜ਼ਿਲ੍ਹੇ ਦੇ ਭਾਂਬਰੀ ਪਿੰਡ ਵਿਖੇ ਆਪਣੀ ਜ਼ਮੀਨ ਦੇ ਸਰਕਾਰ ਵਲੋਂ ਵਾਜਬ ਮੁੱਲ ਨਾ ਮਿਲਣ ਨੂੰ ਲੈਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ....