ਮਾਲਵਾ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ 100 ਫ਼ੀਸਦੀ ਲਿਫਟਿੰਗ ਮੁਕੰਮਲ : ਡਿਪਟੀ ਕਮਿਸ਼ਨਰ 
ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 1250 ਕਰੋੜ ਰੁਪਏ ਦੀ ਅਦਾਇਗੀ ਕੀਤੀ ਮਾਨਸਾ, 12 ਮਈ : ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਖਰੀਦ ਕੀਤੀ ਕਣਕ ਦੀ 100 ਫ਼ੀਸਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ 1250 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿਚ ਬੀਤੀ ਸ਼ਾਮ ਤੱਕ ਆਈ 5 ਲੱਖ 99 ਹਜ਼ਾਰ 815 ਮੀਟਰਿਕ ਟਨ ਕਣਕ ਵਿਚੋਂ 5 ਲੱਖ, 99 ਹਜ਼ਾਰ 764 ਮੀਟਰਿਕ ਟਨ ਕਣਕ ਦੀ....
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ : ਕੈਬਨਿਟ ਮੰਤਰੀ ਚੀਮਾ
ਪੰਚਾਇਤਾਂ ਅਤੇ ਯੂਥ ਕਲੱਬਾਂ ਨੂੰ ਵੱਖ-ਵੱਖ ਵਿਕਾਸ ਕੰਮਾਂ ਲਈ 8 ਕਰੋੜ 27 ਲੱਖ 24 ਹਜ਼ਾਰ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ। ਦਿੜ੍ਹਬਾ, 12 ਮਈ : ਪੰਜਾਬ ਦੇ ਵਿੱਤ ਮੰਤਰੀ ਅਤੇ ਦਿੜ੍ਹਬਾ ਹਲਕੇ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਅੱਜ ਸਥਾਨਕ ਅਟਵਾਲ ਪੈਲੇਸ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਵਿੱਚ ਪੰਚਾਇਤਾਂ ਅਤੇ ਯੂਥ ਕਲੱਬਾਂ ਨੂੰ ਵੱਖ-ਵੱਖ ਵਿਕਾਸ ਕੰਮਾਂ ਲਈ 8 ਕਰੋੜ 27 ਲੱਖ 24 ਹਜ਼ਾਰ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ....
ਜ਼ਿਲ੍ਹੇ ਵਿੱਚ ਅਸ਼ੀਰਵਾਦ ਸਕੀਮ ਤਹਿਤ 497 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ : ਡਿਪਟੀ ਕਮਿਸ਼ਨਰ 
ਮਾਲੇਰਕੋਟਲਾ 12 ਮਈ : ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ 'ਚ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਆਰੰਭ ਕੀਤੇ ਗਏ ਯਤਨਾਂ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ 497 ਲਾਭਪਾਤਰੀਆਂ ਨੂੰ 2 ਕਰੋੜ 53 ਲੱਖ 47 ਹਜ਼ਾਰ ਲੱਖ ਰੁਪਏ ਦੀ ਰਾਸ਼ੀ ਦਾ ਵਿੱਤੀ ਲਾਭ ਦਿੱਤਾ ਗਿਆ ਹੈ।....
ਸਮਾਜਿਕ ਸੁਰੱਖਿਆ ਵਿਭਾਗ ਤੋਂ ਸਹਾਇਤਾ ਪ੍ਰਾਪਤ ਗ਼ੈਰ ਸਰਕਾਰੀ ਸੰਸਥਾਵਾਂ ਕਰਨਗੀਆਂ ਨਸ਼ਿਆਂ ਖਿਲਾਫ ਲੋਕਾਂ ਨੂੰ ਜਾਗਰੂਕ
ਮਾਨਸਾ, 12 ਮਈ : ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਰੂਮ ਵਿੱਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿੱਚ ਲੋਕ ਭਲਾਈ ਲਈ ਕੰਮ ਕਰ ਰਹੀਆਂ ਗੈਰ ਸਰਕਾਰੀ ਸੰਸਥਾਵਾਂ ਦੇ ਨੁੰਮਾਇੰਦਿਆਂ ਨਾਲ ਅਹਿਮ ਮੀਟਿੰਗ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਉਪਕਾਰ ਸਿੰਘ ਅਤੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਗੈਰ ਸਰਕਾਰੀ ਸੰਸਥਾਵਾਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਅਹਿਮ ਉਪਰਾਲੇ ਕਰਨ ਦੇ ਆਦੇਸ਼....
ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਖੇ "ਸਮਰ ਲਿਟਰੇਰੀ ਫੈਸਟ ਕਰਵਾਇਆ
ਬਠਿੰਡਾ 12 ਮਈ : ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਸਟੂਡੈਂਟਸ ਲਿਟਰੇਰੀ ਕਲੱਬ ਵੱਲੋਂ ਪਹਿਲਾ ਇੰਟਰ ਕਾਲਜ "ਸਮਰ ਲਿਟਰੇਰੀ ਫੈਸਟ-2023" ਕਰਵਾਇਆ ਗਿਆ। ਇਸ ਫੈਸਟ ਵਿੱਚ ਵੱਖ-ਵੱਖ ਤਕਨੀਕੀ ਅਤੇ ਗੈਰ-ਤਕਨੀਕੀ ਸੰਸਥਾਵਾਂ ਸੈਂਟਰਲ ਯੂਨੀਵਰਸਿਟੀ ਆਫ ਪੰਜਾਬ, ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜੀ ਆਫ਼ ਇੰਜੀਨੀਅਰਿੰਗ ਬਠਿੰਡਾ, ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਸ਼ਨਜ਼ ਦਿਓਣ, ਮਾਲਵਾ ਗਰੁੱਪ ਆਫ ਇੰਸਟੀਚਿਊਸ਼ਨਜ਼, ਸਰਕਾਰੀ ਰਾਜਿੰਦਰਾ ਕਾਲਜ ਅਤੇ ਡੀ.ਏ.ਵੀ. ਕਾਲਜ ਬਠਿੰਡਾ ਦੇ 200....
ਨਰਸਾਂ  ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ : ਡਾ. ਬਲਬੀਰ ਸਿੰਘ
ਡਾ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਆਯੋਜਿਤ ਐਸ.ਏ.ਐਸ. ਨਗਰ, 12 ਮਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਨਰਸਾਂ ਨੂੰ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮਨੁੱਖਤਾ ਦੀ ਬਿਹਤਰੀ ਲਈ ਨਿਰਸਵਾਰਥ ਅਤੇ ਸਮਰਪਿਤ ਸੇਵਾਵਾਂ ਦੇਣ ਲਈ ਪੰਜਾਬ ਦੀਆਂ ਨਰਸਾਂ ਦਾ ਧੰਨਵਾਦ ਕੀਤਾ। ਅੱਜ ਸਥਾਨਿਕ ਡਾ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਖੇ ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਆਪਣੇ ਸੰਬੋਧਨ ਵਿੱਚ....
ਪਿੰਡ ਵਜੀਦਕੇ ਕਲਾਂ ਦਾ ਨੌਜਵਾਨ ਜਸਵੀਰ ਸਿੰਘ ਡਿਊਟੀ ਦੌਰਾਨ ਸ਼ਹੀਦ ਹੋਇਆ,
ਮਹਿਲ ਕਲਾਂ , 11 ਮਈ : ਮਹਿਲ ਕਲਾਂ ਦੇ ਪਿੰਡ ਵਜੀਦਕੇ ਕਲਾਂ ਦਾ ਇੱਕ ਨੌਜਵਾਨ ਦੇਸ਼ ਲਈ ਸ਼ਹੀਦ ਹੋ ਗਿਆ। ਡਿਊਟੀ ਦੌਰਾਨ ਜਸਵੀਰ ਸਿੰਘ ਦੀ ਛਾਤੀ ਵਿੱਚ ਗੋਲੀ ਲੱਗ ਗਈ। ਫੌਜ ਦੀ ਮਿਲਟਰੀ ਯੂਨਿਟ ਕਮਾਂਡੈਂਟ ਨੇ ਬੀਤੀ ਰਾਤ 1.30 ਵਜੇ ਸ਼ਹੀਦ ਜਵਾਨ ਜਸਵੀਰ ਸਿੰਘ ਦੇ ਪਰਿਵਾਰ ਨੂੰ ਬਹਾਦਰ ਜਵਾਨ ਦੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਪਰਿਵਾਰ ‘ਚ ਸੋਗ ਦਾ ਮਾਹੌਲ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਸ਼ਹੀਦ ਜਵਾਨ ਜਸਵੀਰ ਸਿੰਘ (28) ਇੱਕ ਕਿਸਾਨ ਦਾ ਪੁੱਤਰ ਅਤੇ ਆਪਣੇ ਮਾਪਿਆਂ....
ਗਿੱਦੜਬਾਹਾ ਦੇ ਪਿੰਡ ਭਲਾਈਆਣਾ 'ਚ ਪਿਕਅੱਪ ਗੱਡੀ-ਜੁਗਾੜੂ ਰੇਹੜੀ ਨਾਲ ਟਕਰਾਈ, 1 ਮੌਤ, 10 ਗੰਭੀਰ ਜਖ਼ਮੀ
ਗਿੱਦੜਬਾਹਾ, 11 ਮਈ : ਗਿੱਦੜਬਾਹਾ ਦੇ ਪਿੰਡ ਭਲਾਈਆਣਾ 'ਚ ਇੱਕ ਪਿਕਅੱਪ ਗੱਡੀ ਜਗਾੜੂ ਰੇਹੜੀ ਨਾਲ ਟਕਰਾਉਣ ਤੋਂ ਬਾਅਦ ਕੰਧ ਨਾਲ ਟਕਰਾ ਗਈ ਹੈ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 10 ਲੋਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਕਈ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ । ਮਿਲੀ ਜਾਣਕਾਰੀ ਅਨੁਸਾਰ ਮੁਕਤਸਰ ਨੇੜੇ ਮੰਡੀ ਲੱਖੇਵਾਲੀ ਵਿਖੇ ਅੱਜ ਸਵੇਰੇ 7 ਵਜੇ ਦੇ ਕਰੀਬ 11 ਵਿਅਕਤੀ ਪਿਕਅੱਪ ਗੱਡੀ ਰਾਹੀਂ ਲੱਖੇਵਾਲੀ ਤੋਂ ਬਠਿੰਡਾ ਵੱਲ ਜਾ ਰਹੇ ਸਨ। ਜਦੋਂ....
ਨੰਗਲ ਸ਼ਹਿਰ ਵਿੱਚ ਫੈਕਟਰੀ ਵਿੱਚੋਂ ਗੈਸ ਲੀਕ, 35 ਸਕੂਲੀ ਵਿਦਿਆਰਥੀਆਂ ਸਮੇਤ ਕਈ ਬਿਮਾਰ
ਪਰਮਾਤਮਾ ਦੀ ਕਿਰਪਾ ਨਾਲ ਸਾਰੇ ਬੱਚੇ ਸੁਰੱਖਿਅਤ ਤੇ ਸਿਹਤ-ਮੰਦ ਹਨ : ਸਿੱਖਿਆ ਮੰਤਰੀ ਬੈਂਸ ਨੰਗਲ,11 ਮਈ : ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਨੰਗਲ ਸ਼ਹਿਰ ਵਿੱਚ ਵੀਰਵਾਰ ਨੂੰ ਇੱਕ ਫੈਕਟਰੀ ਵਿੱਚੋਂ ਗੈਸ ਲੀਕ ਹੋ ਗਈ। ਜਿਸ ਕਾਰਨ ਪ੍ਰਾਈਵੇਟ ਸਕੂਲ ਦੇ 30 ਤੋਂ 35 ਛੋਟੇ ਬੱਚਿਆਂ ਸਮੇਤ ਕਈ ਲੋਕ ਪ੍ਰਭਾਵਿਤ ਹੋਏ ਹਨ। ਇਨ੍ਹਾਂ ਸਾਰਿਆਂ ਨੂੰ ਗਲੇ ‘ਚ ਦਰਦ ਅਤੇ ਸ਼ਾਹ ਲੈਣ ਵਿੱਚ ਦਿੱਕਤ ਹੋ ਰਹੀ ਹੈ। ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਪੂਰੇ ਇਲਾਕੇ ਨੂੰ ਸੀਲ ਕਰ....
ਜਾਨਵਰਾਂ ਤੇ ਅਤਿਆਚਾਰ ਰੋਕਣ ਹਿੱਤ ਬਣੀ ਜਿਲ਼੍ਹਾ ਪੱਧਰੀ ਸੁਸਾਇਟੀ ਦੀ ਬੈਠਕ ਹੋਈ
ਫਾਜਿ਼ਲਕਾ, 11 ਮਈ : ਜਾਨਵਰਾਂ ਤੇ ਅਤਿਆਚਾਰ ਰੋਕਣ ਲਈ ਬਣੀ ਜਿ਼ਲ੍ਹਾ ਪੱਧਰੀ ਸੁਸਾਇਟੀ ਦੀ ਬੈਠਕ ਚੇਅਰਪਰਸਨ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਵਿਚ ਜਿ਼ਲ੍ਹੇ ਵਿਚ ਜਾਨਵਰਾਂ ਖਿਲਾਫ ਅਤਿਆਚਾਰ ਰੋਕਣ ਲਈ ਉਪਰਾਲਿਆਂ ਤੇ ਚਰਚਾ ਕੀਤੀ ਅਤੇ ਇਸ ਸੁਸਾਇਟੀ ਦੇ ਜਨਰਲ ਬਾਡੀ ਦੇ ਪੁਨਰਗਠਨ ਸਬੰਧੀ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹੇ ਵਿਚ ਪਹਿਲਾਂ ਇਕ ਸੁਸਾਇਟੀ ਦੀ ਦੇਖਰੇਖ ਵਿਚ ਗਊਸ਼ਾਲਾ ਚੱਲ ਰਹੀ ਹੈ ਜ਼ੋ ਬੇਸਹਾਰਾ ਗਾਂਵਾਂ ਅਤੇ ਨੰਦੀਆਂ ਦੀ....
ਮੁਕਤਸਰ ਵਿਖੇ ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਮਲੇਰੀਆ ਅਤੇ ਗਰਮ ਰੁੱਤ ਦੀਆਂ ਬਿਮਾਰੀਆਂ ਤੋਂ ਜਾਣੂੰ ਕਰਵਾਇਆ 
ਸ੍ਰੀ ਮੁਕਤਸਰ ਸਾਹਿਬ, 11 ਮਈ : ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਸਿਹਤ ਵਿਭਾਗ ਵੱਲੋਂ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਮੇਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਗਰਮੀ ਦੇ ਮੌਸਮ ਅਤੇ ਬਾਰਸ਼ਾਂ ਸ਼ੁਰੂ ਹੋਣ ਕਾਰਨ ਮਲੇਰੀਆ ਅਤੇ ਡੇਂਗੂ ਦੀਆਂ ਬੀਮਾਰੀਆਂ ਦਾ ਖਤਰਾ ਵਧ ਜਾਂਦਾ ਹੈ, ਇਸ ਲਈ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ....
ਸੰਜੀਵ ਅਰੋੜਾ ਨੇ ਦਿੱਲੀ ਵਿੱਚ ਏਮਜ਼ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਟੀਬੀ ਐਂਡ ਰੇਸਪੇਰੇਟਰੀ ਡੀਸਿਸਜ਼ ਦਾ ਕੀਤਾ ਦੌਰਾ
ਅਰੋੜਾ ਦੀ ਬੇਨਤੀ 'ਤੇ ਡਾ: ਸ੍ਰੀਨਿਵਾਸ ਨੇ ਉਨ੍ਹਾਂ ਨੂੰ ਲੁਧਿਆਣਾ ਵਿਸ਼ੇਸ਼ ਤੌਰ 'ਤੇ ਡੀ.ਐਮ.ਸੀ.ਐਚ, ਜਿਸ ਦੇ ਅਰੋੜਾ ਉਪ ਪ੍ਰਧਾਨ ਹਨ, ਦਾ ਦੌਰਾ ਕਰਨ ਦਾ ਦਿੱਤਾ ਭਰੋਸਾ ਲੁਧਿਆਣਾ, 11 ਮਈ : ਐਮ.ਪੀ ਅਰੋੜਾ ਨੇ ਸਿਹਤ ਅਤੇ ਪਰਿਵਾਰ ਭਲਾਈ ਬਾਰੇ ਸੰਸਦੀ ਸਥਾਈ ਕਮੇਟੀ ਦੇ ਮੈਂਬਰ ਵਜੋਂ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਟੀਬੀ ਐਂਡ ਰੇਸਪੇਰੇਟਰੀ ਡੀਸਿਸਜ਼ ਦਾ ਦੌਰਾ ਕੀਤਾ। ਡਾ: ਐਮ ਸ੍ਰੀਨਿਵਾਸ, ਡਾਇਰੈਕਟਰ, ਏਮਜ਼ ਨੇ ਸੀਨੀਅਰ ਫੈਕਲਟੀ ਮੈਂਬਰਾਂ ਸਮੇਤ....
ਨਸ਼ਿਆਂ ਦੇ ਠੱਲ੍ਹ ਪਾਉਣ ਵਈ ਸਾਰਿਆਂ ਦੇ ਸਹਿਯੋਗ ਦੀ ਹੈ ਬੇਹੱਦ ਲੋੜ : ਡਿਪਟੀ ਕਮਿਸ਼ਨਰ
ਫ਼ਰੀਦਕੋਟ, 11 ਮਈ : ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਰਕੋ ਕੋਰਡੀਨੇਸ਼ਨ ਦੀ ਜਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਕਰਦੇ ਹੋਏ ਦੌਰਾਨ ਕਿਹਾ ਕਿ ਨਸ਼ਾ ਇੱਕ ਤਰ੍ਹਾਂ ਦਾ ਗੰਭੀਰ ਰੋਗ ਹੈ। ਇਸ ਤੇ ਠੱਲ੍ਹ ਪਾਉਣ ਲਈ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ। ਜੇਕਰ ਸਾਡੇ ਆਸ ਪਾਸ ਕਿਸੇ ਵੀ ਤਰ੍ਹਾਂ ਦਾ ਕੋਈ ਨਸ਼ਾ ਵਿਕਦਾ ਹੈ, ਤਾਂ ਇਸ ਦੀ ਸੂਚਨਾ ਤੁਰੰਤ ਦਿੱਤੀ ਜਾਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਕੋਟਕਪੂਰਾ ਮੈਡਮ ਵੀਰਪਾਲ ਕੌਰ, ਐਸ.ਡੀ.ਐਮ. ਜੈਤੋ ਡਾ....
ਜਾਗਰੂਕਤਾ ਦੀ ਘਾਟ ਕਾਰਨ ਥੈਲਾਸੀਮੀਆ ਕੇਸਾਂ ਵਿੱਚ ਹੋ ਰਿਹਾ ਵਾਧਾ
ਪਟਿਆਲਾ, 11 ਮਈ : ਥੈਲਾਸੀਮੀਆ ਬਿਮਾਰੀ ਦੀ ਜਾਗਰੂਕਤਾ ਅਤੇ ਇਸ ਤੋਂ ਬਚਾਅ ਸਬੰਧੀ ਮਨਾਏ ਜਾ ਰਹੇ ਵਿਸ਼ਵ ਥੈਲਾਸੀਮੀਆ ਦਿਵਸ ਦੇ ਸਬੰਧ ’ਚ ਹਫ਼ਤਾ ਭਰ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਦਫ਼ਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਡਾ. ਰਮਿੰਦਰ ਕੌਰ ਅਤੇ ਸਿਹਤ ਅਧਿਕਾਰੀਆਂ ਵੱਲੋਂ ਪੋਸਟਰ ਜਾਰੀ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਥੈਲਾਸੀਮੀਆ ਇੱਕ ਜਮਾਂਦਰੂ ਬਿਮਾਰੀ ਹੈ। ਇਸ ਨਾਲ ਨਵ ਜੰਮੇਂ ਬੱਚੇ ਵਿੱਚ ਖੂਨ ਬਣਨ ਦੀ ਪ੍ਰਕਿਰਿਆ ਬਹੁਤ ਘੱਟ ਹੁੰਦੀ ਹੈ....
ਸਿਹਤ ਵਿਭਾਗ ਨੇ ਡੇਂਗੂ ਤੇ ਮਲੇਰੀਆ ਦੇ ਮੱਛਰਾਂ ਦੇ ਲਾਰਵੇ ਨੂੰ ਖਤਮ ਕਰਨ ਲਈ ਛੱਪੜਾਂ "ਚ ਛੱਡੀਆਂ ਗੰਬੂਜੀਆ ਮੱਛੀਆਂ
ਫ਼ਤਹਿਗੜ ਸਾਹਿਬ, 11 ਮਈ : ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਂਗੂ ਅਤੇ ਮਲੇਰੀਆ ਫੈਲ਼ਾਉਣ ਵਾਲੇ ਮੱਛਰਾਂ ਦੇ ਲਾਰਵਾ ਨੂੰ ਖਤਮ ਕਰਨ ਲਈ ਛੱਪੜਾਂ ਵਿਚ ਗੰਬੂਜੀਆ ਮੱਛੀਆਂ ਛੱਡਣ ਲਈ ਮੁਹਿੰਮ ਸ਼ੁਰੂ ਕੀਤੀ ਗਈ । ਜਿਸ ਤਹਿਤ ਜ਼ਿਲ੍ਹੇ ਦੇ ਪਿੰਡਾਂ ਦੇ ਛੱਪੜਾ ਵਿੱਚ ਗੰਬੂਜੀਆ ਮੱਛੀਆਂ ਛੱਡੀਆ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਪੀ ਐਚ ਸੀ ਨੰਦਪੁਰ ਕਲੌੜ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਮਲੇਰੀਏ ਅਤੇ....