ਮਾਲਵਾ

ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਵੱਲੋਂ ਲੁਧਿਆਣਾ 'ਚ ਬਾਲ ਘਰਾਂ ਦਾ ਦੌਰਾ
ਬਾਲ ਘਰਾਂ ਦੇ ਬੱਚਿਆਂ ਦੀ ਸਹੂਲਤ ਲਈ ਹੋਰ ਸੁਧਾਰ ਕਰਨ 'ਤੇ ਵੀ ਦਿੱਤਾ ਜ਼ੋਰ ਲੁਧਿਆਣਾ, 05 ਮਈ : ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਨਵੀਂ ਦਿੱਲੀ ਵੱਲੋਂ ਲੁਧਿਆਣਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਇਸ ਮੌਕੇ ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ (ਐਨ.ਸੀ.ਪੀ.ਸੀ.ਆਰ.) ਦੇ ਮੈਂਬਰ ਸ਼੍ਰੀਮਤੀ ਪ੍ਰੀਤੀ ਭਾਰਦਵਜ ਦਲਾਲ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੀਤਾ ਦਰਸ਼ੀ ਵੀ ਮੋਜੂਦ ਸਨ। ਟੀਮ ਵੱਲੋਂ ਜ਼ਿਲ੍ਹਾ ਲੁਧਿਆਣਾ ਅੰਦਰ ਸ਼ਿਮਲਾਪੁਰੀ, ਗਿੱਲ ਨਹਿਰ ਨੇੜੇ ਸਥਿਤ ਬਾਲ ਘਰਾਂ ਦੀ ਮੁਕੰਮਲ ਜਾਂਚ ਕੀਤੀ ਗਈ ਅਤੇ....
ਪੰਜਾਬ ਦੇ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਯੂਨੀਵਰਸਿਟੀ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਦੌਰਾ ਕੀਤਾ
ਲੁਧਿਆਣਾ, 5 ਮਈ : ਅੱਜ ਪੰਜਾਬ ਦੇ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਿਖਲਾਈਆਂ ਅਤੇ ਖੇਤੀ ਮੁਹਾਰਤ ਯੋਜਨਾਵਾਂ ਬਾਰੇ ਜਾਣਕਾਰੀ ਹਾਸਿਲ ਕਰਨ ਲਈ ਪੀ ਏ ਯੂ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਖੇਤੀ ਮੁਹਾਰਤ ਦੇ ਖੇਤਰ ਵਿਚ ਕਿਸਾਨਾਂ ਤਕ ਪਹੁੰਚਾਈ ਜਾ ਰਹੀ ਨਵੀਨ ਤਕਨਾਲੋਜੀ ਬਾਰੇ ਵੀ ਜਾਣਿਆ। ਡਾ ਬਲਵੀਰ ਸਿੰਘ ਨੇ ਕਿਹਾ ਕਿ ਕਿਸੇ ਸਮੇਂ ਸਾਨੂੰ ਦੇਸ਼ ਦੇ ਲੋਕਾਂ ਦੀਆਂ ਅਨਾਜ ਲੋੜਾਂ ਪੂਰੀਆਂ ਕਰਨ ਲਈ ਵੱਧ ਉਤਪਾਦਨ ਦੀ ਲੋੜ ਸੀ। ਉਦੋਂ....
ਪੀ ਏ ਯੂ ਮਾਹਿਰਾਂ ਨੇ ਕਿਸਾਨਾਂ ਨੂੰ ਪਾਣੀ ਅਤੇ ਮਜ਼ਦੂਰੀ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਦੀ ਸਲਾਹ ਦਿੱਤੀ
ਲੁਧਿਆਣਾ 5 ਮਈ : ਪੀਏਯੂ ਕਿਸਾਨ ਕਲੱਬ ਦੇ ਮੈਂਬਰਾਂ ਲਈ ਇੱਕ ਮਹੀਨਾਵਾਰ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿੱਚ ਖੇਤੀਬਾੜੀ ਮਾਹਿਰਾਂ ਨੇ ਮਸ਼ੀਨੀ ਪੈਡੀ ਟਰਾਂਸਪਲਾਂਟਰ ਦੀ ਵਰਤੋਂ ,ਮੈਟ ਟਾਈਪ ਪਨੀਰੀ ਨੂੰ ਉਗਾਉਣ, ਝੋਨੇ ਦੀ ਮਸ਼ੀਨੀ ਲੁਆਈ, ਸਿੱਧੀ ਬਿਜਾਈ ਵਾਲੇ ਝੋਨੇ ਦੀ ਕਾਸ਼ਤ ਬਾਰੇ ਜਾਣਕਾਰੀ ਦਿੱਤੀ। ਪੰਜਾਬ ਵਿੱਚ ਸਿੱਧੀ ਬਿਜਾਈ ਦੀ ਸਫਲਤਾ, ਉਸ ਵਿੱਚ ਨਦੀਨਾਂ ਦੀ ਰੋਕਥਾਮ ਅਤੇ ਜੀਵਾਣੂੰ ਖਾਦਾਂ ਦੀ ਵਰਤੋਂ ਬਾਰੇ ਗੱਲਬਾਤ ਹੋਈ। ਇਸ ਸਿਖਲਾਈ ਕੈਂਪ ਵਿੱਚ ਕੁੱਲ 125 ਕਿਸਾਨਾਂ ਨੇ ਭਾਗ ਲਿਆ। ਡਾ....
ਪੀਏਯੂ ਮਾਹਿਰਾਂ ਨੇ ਪੇਂਡੂ ਔਰਤਾਂ ਨੂੰ ਰਸੋਈ ਬਗੀਚੀ ਅਪਣਾਉਣ ਲਈ ਕਿਹਾ 
ਲੁਧਿਆਣਾ 5 ਮਈ : ਪੀ.ਏ.ਯੂ. ਦੇ ਮਹੀਨਾਵਾਰ ਸਿਖਲਾਈ ਕੈਂਪ ਵਿੱਚ ਪੀਏਯੂ ਕਿਸਾਨ ਕਲੱਬ ਦੇ ਮਹਿਲਾ ਵਿੰਗ ਦੀਆਂ 60 ਕਿਸਾਨ ਬੀਬੀਆਂ ਨੇ ਭਾਗ ਲਿਆ। ਇਸ ਮੌਕੇ ਡਾ ਰੁਪਿੰਦਰ ਕੌਰ, ਸ਼੍ਰੀ ਰਾਹੁਲ ਗੁਪਤਾ ਅਤੇ ਸ੍ਰੀਮਤੀ ਕੰਵਲਜੀਤ ਕੌਰ ਨੇ ਮੌਸਮੀ ਫਲਾਂ ਦੀ ਵਰਤੋਂ ਕਰਕੇ ਸਿਹਤਮੰਦ ਡਰਿੰਕ ਬਣਾਉਣ ਦਾ ਪ੍ਰਦਰਸ਼ਨ ਕੀਤਾ। ਸਬਜ਼ੀ ਵਿਗਿਆਨ ਦੇ ਮਾਹਿਰ ਡਾ: ਦਿਲਪ੍ਰੀਤ ਸਿੰਘ ਨੇ ਸਬਜ਼ੀਆਂ ਦੇ ਰਸੋਈ ਬਗੀਚੇ 'ਤੇ ਭਾਸ਼ਣ ਦਿੱਤਾ ਅਤੇ ਪੇਂਡੂ ਔਰਤਾਂ ਨੂੰ ਘਰੇਲੂ ਅਤੇ ਵਪਾਰਕ ਵਰਤੋਂ, ਸਿਹਤ ਲਾਭ ਅਤੇ ਵਾਧੂ ਆਮਦਨ ਲਈ....
"ਫ਼ਖ਼ਰ -ਏ-ਕੌਮ" ਜੱਸਾ ਸਿੰਘ ਰਾਮਗੜ੍ਹੀਆ ਦਾ 300 ਸਾਲਾ ਜਨਮ ਉਤਸਵ ਮਨਾਇਆ
ਲੁਧਿਆਣਾ, 5 ਮਈ : ਅੱਜ ਬਾਬਾ ਵਿਸ਼ਵਕਰਮਾ ਅੰਤਰਰਾਸ਼ਟਰੀ ਫਾਊਂਡੇਸ਼ਨ ਵਲੋਂ ਫਾਊਂਡੇਸ਼ਨ ਜਰਨਲ ਸਕੱਤਰ ਰੇਸ਼ਮ ਸੱਗੂ ਦੀ ਅਗਵਾਈ ਹੇਠ 18ਵੀਂ ਸਦੀ ਦੇ ਮਹਾਨ ਜਰਨੈਲ, "ਫ਼ਖ਼ਰ -ਏ-ਕੌਮ", ਦਿੱਲੀ ਦੇ ਲਾਲ ਕਿਲ੍ਹੇ ਦੇ ਜੇਤੂ ਜਰਨੈਲ ਅਤੇ ਰਾਮਗੜ੍ਹੀਆ ਮਿਸਲ ਦੇ ਬਾਨੀ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ 300 ਸਾਲਾ ਜਨਮ ਦਿਵਸ ਉਹਨਾਂ ਨੂੰ ਸ਼ਰਧਾ ਸਤਿਕਾਰ ਸਹਿਤ ਫੁੱਲ ਭੇਂਟ ਕਰਦਿਆਂ ਮਨਾਇਆ ਗਿਆ। ਇਸ ਸਮੇਂ ਬੋਲਦੇ ਸ. ਸੱਗੂ ਨੇ ਕਿਹਾ ਕਿ ਸ. ਜੱਸਾ ਸਿੰਘ ਰਾਗੜ੍ਹੀਆ ਨੇ ਪੰਥਪ੍ਰਸਤੀ, ਤਿਆਗ, ਕੁਰਬਾਨੀ....
ਹੁਣ ਰਾਜਿੰਦਰਾ ਹਸਪਤਾਲ ਵਿੱਚ ਵੀ ਹੋ ਸਕਣਗੀਆਂ ਕੋਕਲੀਅਰ ਇਮਪਲਾਂਟ ਸਰਜਰੀਆਂ
ਰਾਜਿੰਦਰਾ ਹਸਪਤਾਲ ਨੇ ਅਲੀ ਯਾਵਰ ਜੰਗ ਨੈਸ਼ਨਲ ਇੰਸਟੀਚਿਊਟ ਆਫ਼ ਸਪੀਚ ਐਂਡ ਹੀਅਰਿੰਗ ਡਿਸਏਬਿਲਿਟੀਜ਼ ਨਾਲ ਸਮਝੌਤਾ ਸਹੀਬੱਧ ਕੋਕਲੀਅਰ ਇਮਪਲਾਂਟ ਦੇ ਮਰੀਜ਼ਾਂ ਦੇ ਲਈ ਵੱਖਰਾ ਆਡੀਓਲੋਜੀ ਵਿੰਗ ਬਣੇਗਾ ਤੇ ਪੰਜਾਬ ਦੇ ਲੋਕਾਂ ਨੂੰ ਪੀਜੀਆਈ ਚੰਡੀਗੜ੍ਹ ਨਹੀਂ ਜਾਣਾ ਪਵੇਗਾ ਪਟਿਆਲਾ, 5 ਮਈ : ਪਟਿਆਲਾ ਦੇ ਰਜਿੰਦਰਾ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਨੂੰ ਭਾਰਤ ਸਰਕਾਰ ਤੋਂ ਏਡੀਆਈਪੀ ਸਕੀਮ ਅਧੀਨ ਕੋਕਲੀਅਰ ਇਮਪਲਾਂਟ ਸਰਜਰੀ ਲਈ ਪ੍ਰਵਾਨਗੀ ਮਿਲੀ ਹੈ। ਰਾਜਿੰਦਰਾ ਹਸਪਤਾਲ ਅਤੇ ਮੈਡੀਕਲ ਕਾਲਜ ਵਿੱਚ ਜਲਦ ਹੀ....
ਨਵਜੋਤ ਸਿੱਧੂ ਨੂੰ ਗ਼+ ਸੁਰੱਖਿਆ ਮਾਮਲੇ ਸਬੰਧੀ ਸੁਣਵਾਈ 12 ਮਈ ਤੱਕ ਮੁਲਤਵੀ
ਪਟਿਆਲਾ, 5 ਮਈ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਸੁਰੱਖਿਆ ਦੀ ਮੰਗ 'ਤੇ ਪੰਜਾਬ ਸਰਕਾਰ ਨੇ ਹਾਈ ਕੋਰਟ 'ਚ ਕਿਹਾ ਕਿ ਨਵਜੋਤ ਸਿੱਧੂ ਦੀ ਸੁਰੱਖਿਆ 'ਚ 24 ਪੁਲਿਸ ਕਰਮਚਾਰੀ ਤਾਇਨਾਤ ਹਨ। ਪੰਜਾਬ ਸਰਕਾਰ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਸਬੰਧੀ ਕੇਂਦਰੀ ਏਜੰਸੀਆਂ ਤੋਂ ਵੀ ਰਿਪੋਰਟ ਮੰਗੀ ਗਈ ਹੈ । ਜਵਾਬ ਦਾਖ਼ਲ ਕਰਨ ਲਈ ਕੁਝ ਸਮਾਂ ਦਿੱਤਾ ਜਾਵੇ। ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ ਅਗਲੇ ਸ਼ੁੱਕਰਵਾਰ 12 ਮਈ ਤਕ ਮੁਲਤਵੀ ਕਰ ਦਿੱਤੀ। ਨਵਜੋਤ ਸਿੰਘ ਸਿੱਧੂ ਨੇ ਹਾਈ ਕੋਰਟ 'ਚ....
ਨਵਜੋਤ ਸਿੱਧੂ ਨੂੰ ਗ਼+ ਸੁਰੱਖਿਆ ਮਾਮਲੇ ਸਬੰਧੀ ਸੁਣਵਾਈ 12 ਮਈ ਤੱਕ ਮੁਲਤਵੀ
ਪਟਿਆਲਾ, 5 ਮਈ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਸੁਰੱਖਿਆ ਦੀ ਮੰਗ 'ਤੇ ਪੰਜਾਬ ਸਰਕਾਰ ਨੇ ਹਾਈ ਕੋਰਟ 'ਚ ਕਿਹਾ ਕਿ ਨਵਜੋਤ ਸਿੱਧੂ ਦੀ ਸੁਰੱਖਿਆ 'ਚ 24 ਪੁਲਿਸ ਕਰਮਚਾਰੀ ਤਾਇਨਾਤ ਹਨ। ਪੰਜਾਬ ਸਰਕਾਰ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਸਬੰਧੀ ਕੇਂਦਰੀ ਏਜੰਸੀਆਂ ਤੋਂ ਵੀ ਰਿਪੋਰਟ ਮੰਗੀ ਗਈ ਹੈ । ਜਵਾਬ ਦਾਖ਼ਲ ਕਰਨ ਲਈ ਕੁਝ ਸਮਾਂ ਦਿੱਤਾ ਜਾਵੇ। ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ ਅਗਲੇ ਸ਼ੁੱਕਰਵਾਰ 12 ਮਈ ਤਕ ਮੁਲਤਵੀ ਕਰ ਦਿੱਤੀ। ਨਵਜੋਤ ਸਿੰਘ ਸਿੱਧੂ ਨੇ ਹਾਈ ਕੋਰਟ 'ਚ....
ਸੰਯੁਕਤ ਡਾਇਰੈਕਟਰ ਖੇਤੀਬਾੜੀ (ਕੇਨ ਕਮਿਸ਼ਨਰ) ਵੱਲੋਂ ਫਾਜਿਲਕਾ ਜ਼ਿਲ੍ਹੇ ਦਾ ਦੌਰਾ
ਫਾਜਿ਼ਲਕਾ, 5 ਮਈ : ਪੰਜਾਬ ਸਰਕਾਰ ਵੱਲੋਂ ਮਿਸ਼ਨ ਉੱਨਤ ਕਿਸਾਨ ਤਹਿਤ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੰਯੁਕਤ ਡਾਇਰੈਕਟਰ ਖੇਤੀਬਾੜੀ (ਕੇਨ ਕਮਿਸ਼ਨਰ) ਸ੍ਰੀ ਰਾਜੇਸ਼ ਕੁਮਾਰ ਰਹੇਜਾ ਮੁਹਾਲੀ ਵੱਲੋਂ ਨਰਮੇ/ਕਪਾਹ ਦੀ ਫਸਲ ਨੂੰ ਕਾਮਯਾਬ ਕਰਨ ਲਈ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਖਾਦ ਬੀਜ ਅਤੇ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਵੀ ਕੀਤੀ। ਬਲਾਕ ਅਬੋਹਰ ਅਤੇ ਖੂਈਆਂ ਸਰਵਰ ਵਿਖੇ ਛਟੀਆਂ ਦੇ ਢੇਰਾਂ ਦੀ ਸਾਫ....
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਨਰਮੇ ਦੀ ਫਸਲ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਕਿਸਾਨ ਜਾਗਰੂਕਤਾ ਵੈਨ ਕੀਤੀ ਰਵਾਨਾ
ਫਾਜਿ਼ਲਕਾ, 5 ਮਈ : ਮਿਸ਼ਨ ਉੱਨਤ ਕਿਸਾਨ ਅਧੀਨ ਨਰਮਾ ਫਸਲਾਂ ਨੂੰ ਖੇਤੀ ਵਿਭਿੰਨਤਾ ਵਜੋਂ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਦੀ ਫਸਲ ਬਾਰੇ ਫਾਜ਼ਿਲਕਾ ਬਲਾਕ ਦੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਕਿਸਾਨ ਜਾਗਰੂਕਤਾ ਵੈਨ ਚਲਾਈ ਗਈ। ਜਿਸ ਨੂੰ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐੱਸ. ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ....
ਸਿੱਖੋ ਅਤੇ ਵਧੋ ਪੰਜ ਸਕੂਲਾਂ ਦੀਆਂ 25 ਵਿਦਿਆਰਥਣਾਂ ਨੇ ਕੀਤਾ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਦੌਰਾ
ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨਾ ਅਤੇ ਸਰਕਾਰੀ ਕਾਰਜਪ੍ਰਣਾਲੀ ਤੋਂ ਜਾਣੂ ਕਰਵਾਉਣਾ ਪ੍ਰੋਗਰਾਮ ਦਾ ਉਦੇਸ਼ : ਡਿਪਟੀ ਕਮਿਸ਼ਨਰ ਫਾਜਿ਼ਲਕਾ, 5 ਮਈ : ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਾਡੀ ਨਵੀਂ ਪੀੜ੍ਹੀ ਨੂੰ ਸਮੇਂ ਦੀ ਹਾਣ ਦੀ ਬਣਾਉਣ ਦੀ ਸੋਚ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਵਿਚ ਜਿ਼ਲ੍ਹਾ ਪ੍ਰਸ਼ਾਸਨ ਫਾf਼ਜਲਕਾ ਵੱਲੋਂ ਅੱਜ ਸਿੱਖੋ ਅਤੇ ਵਧੋ ਪ੍ਰੋਗਰਾਮ ਤਹਿਤ 5 ਸਕੂਲਾਂ ਦੀਆਂ 25 ਵਿਦਿਆਰਥਣਾਂ ਨੂੰ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਆ ਕੇ ਇੱਥੇ....
ਸੀਜੀਸੀ ਲਾਂਡਰਾਂ ਵਿਖੇ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ
ਲਾਂਡਰਾਂ, 5 ਮਈ : ਚੰਡੀਗੜ੍ਹ ਕਾਲਜ ਆਫ਼ ਫਾਰਮੇਸੀ (ਸੀਸੀਪੀ), ਸੀਜੀਸੀ ਲਾਂਡਰਾਂ ਵੱਲੋਂ ਐਸੋਸੀਏਸ਼ਨ ਆਫ਼ ਫਾਰਮਾਸਿਊਟੀਕਲ ਟੀਚਰਜ਼ ਆਫ਼ ਇੰਡੀਆ (ਏਪੀਟੀਆਈ) ਦੇ ਸਹਿਯੋਗ ਨਾਲ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ।ਇਹ ਕਾਨਫਰੰਸ ‘ਇੰਡਸਟਰੀ ਡ੍ਰਾਈਵਡ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ: ਕਰੰਟ ਟਰੈਂਡਜ਼ ਐਂਡ ਪ੍ਰੋਸਪੈਕਟਸ 2023’ਵਿਸ਼ੇ ’ਤੇ ਆਧਾਰਿਤ ਰਹੀ। ਇਸ ਪ੍ਰੋਗਰਾਮ ਵਿੱਚ 500 ਤੋਂ ਵੱਧ ਡੈਲੀਗੇਟਾਂ ਨੇ ਆਪਣੀ ਹਾਜ਼ਰੀ ਲਗਵਾਈ ਅਤੇ ਇੱਕ ਸੋਵੀਨਾਰ ਵੀ ਰਿਲੀਜ਼ ਕੀਤਾ ਗਿਆ। ਇਸ ਕਾਨਫਰੰਸ....
ਐਸਡੀਐਮ ਸੇਖੋਂ ਵੱਲੋਂ ਉਭਾਵਾਲ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ
ਸੁਨਾਮ, 5 ਮਈ : ਉਪ ਮੰਡਲ ਮੈਜਿਸਟ੍ਰੇਟ ਸੰਗਰੂਰ ਨਵਰੀਤ ਕੌਰ ਸੇਖੋਂ ਵੱਲੋਂ ਅੱਜ ਉਭਾਵਾਲ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅੱਜ ਜ਼ਿਲ੍ਹਾ ਸੰਗਰੂਰ ਵਿਖੇ ਕੁਲ 11 ਆਮ ਆਦਮੀ ਕਲੀਨਿਕ ਆਰੰਭ ਹੋਏ ਹਨ। ਇਸ ਮੌਕੇ ਐਸ ਡੀ ਐਮ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ। ਜਿਨ੍ਹਾਂ ਰਾਹੀਂ ਮੁੱਢਲੀ ਡਾਕਟਰੀ ਸਹਾਇਤਾ ਲੋਕਾਂ ਦੇ ਘਰ ਦੇ ਬਿਲਕੁਲ ਨੇੜੇ ਤੱਕ ਪਹੁੰਚ ਗਈ ਹੈ, ਜਿਸ ਨਾਲ....
ਝੋਨੇ ਦੀ ਫਸਲ ਦਾ ਰਕਬਾ ਘਟਾ ਕੇ ਹੋਰ ਲਾਹੇਵੰਦ ਫਸਲਾਂ ਨੂੰ ਤਰਜੀਹ ਦੇਣੀ ਜ਼ਰੂਰੀ : ਡਿਪਟੀ ਕਮਿਸ਼ਨਰ ਯਾਦਵ
ਰੂਪਨਗਰ, 5 ਮਈ : ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਹੇਠਾਂ ਗਿਰ ਰਹੇ ਪਾਣੀ ਦੇ ਪੱਧਰ ਨੂੰ ਰੋਕਣ ਲਈ ਬੜੀ ਹੀ ਗੰਭੀਰਤਾ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਜਿਹਨਾਂ ਵਿੱਚ ਹੋਰ ਘੱਟ ਪਾਣੀ ਨਾਲ ਹੋਣ ਵਾਲੀਆਂ ਲਾਹੇਵੰਦ ਫਸਲਾਂ ਜਿਵੇਂ ਕਿ ਝੋਨੇ ਦੀ ਸਿੱਧੀ ਬਿਜਾਈ, ਮੂੰਗੀ, ਮਾਂਹ, ਤਿੱਲ ਅਤੇ ਮੂੰਗਫਲੀ ਆਦਿ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਉੱਤਮ ਖੇਤੀ ਪ੍ਰੋਡਿਊਸਰ ਕੰਪਨੀ ਰੂਪਨਗਰ ਵਲੋਂ ਖੇਤੀਬਾੜੀ ਅਤੇ ਕਿਸਾਨ....
ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਚਨਬੱਧ : ਪ੍ਰਮੋਦ ਸਿੰਗਲਾ
ਮਾਨਸਾ, 5 ਮਈ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ਾ 'ਤੇ ਬਲਾਕ ਬੁਢਲਾਡਾ ਦੇ ਬੋਹਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਐਸ.ਡੀ.ਐਮ ਬੁਢਲਾਡਾ ਸ਼੍ਰੀ ਪ੍ਰਮੋਦ ਕੁਮਾਰ ਸਿੰਗਲਾ ਨੇ ਕੀਤਾ। ਇਸ ਮੌਕੇ ਸ੍ਰੀ ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ, ਜਿਸ ਸਦਕਾ ਅੱਜ ਬੋਹਾ ਵਿਖੇ ਬਣੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ....