ਮਾਲਵਾ

ਲੋਕਾਂ ਦੇ ਐਮ.ਐਲ.ਏ. ਅਜੀਤਪਾਲ ਸਿੰਘ ਕੋਹਲੀ ਨੇ ਲੋਕਾਂ ਨੂੰ ਸਮਰਪਿਤ ਕੀਤੇ ਤਿੰਨ ਆਮ ਆਦਮੀ ਕਲੀਨਿਕ
ਪਟਿਆਲਾ, 5 ਮਈ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਆਪਣੇ ਹਲਕੇ 'ਚ ਅੱਜ ਵੱਡਾ ਅਰਾਈ ਮਾਜਰਾ, ਸੱਤਿਆ ਇਨਕਲੇਵ ਤੇ ਆਰੀਆ ਸਮਾਜ ਵਿਖੇ 3 ਨਵੇਂ ਬਣੇ ਆਮ ਆਦਮੀ ਕਲੀਨਿਕ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੇ। ਵੱਡਾ ਅਰਾਈ ਮਾਜਰਾ ਵਿਖੇ ਆਜ਼ਾਦੀ ਘੁਲਾਟੀਏ ਸ. ਮੋਹਕਮ ਸਿੰਘ ਅਤੇ ਵੱਡੀ ਗਿਣਤੀ ਇਕੱਤਰ ਹੋਏ ਆਮ ਲੋਕਾਂ ਦੀ ਮੌਜੂਦਗੀ 'ਚ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਇਕ ਸਿਹਤਮੰਦ ਸੂਬਾ ਬਣੇਗਾ, ਕਿਉਂਕਿ ਰਾਜ 'ਚ ਹੁਣ ਤੱਕ....
ਮੋਗਾ ਵਿੱਚ 12 ਹੋਰ ਆਮ ਆਦਮੀ ਕਲੀਨਿਕ ਹੋਏ ਲੋਕਾਂ ਨੂੰ ਸਮਰਪਿਤ 
ਸਮੂਹ ਵਿਧਾਇਕਾਂ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਕੀਤੀ ਆਮ ਆਦਮੀ ਕਲੀਨਿਕਾਂ ਦੀ ਰਸਮੀ ਸ਼ੁਰੂਆਤ ਮੋਗਾ, 5 ਮਈ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਪਹਿਲਾਂ ਤੋਂ 500 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ। ਇਨ੍ਹਾਂ ਕਲੀਨਿਕਾਂ ਜਰੀਏ ਲੋਕਾਂ ਨੂੰ ਮਿਲ ਰਹੀਆਂ ਉੱਚ ਦਰਜੇ ਦੀਆਂ ਸਿਹਤ ਸਹੂਲਤਾ ਅਤੇ ਇਨ੍ਹਾਂ ਦੀ ਸਫ਼ਲਤਾ ਤੋਂ ਬਾਅਦ ਹੁਣ ਪੰਜਾਬ ਵਿੱਚ ਅੱਜ 80 ਹੋਰ ਨਵੇਂ....
ਭਵਿੱਖ ਦੀਆਂ ਕਾਰਜ ਯੋਜਨਾਵਾਂ ਸਬੰਧੀ ਡਿਪਟੀ ਕਮਿਸ਼ਨਰ ਸੇਨੂ ਦੁੱਗਲ ਨੇ ਕੀਤੀ ਵਿਭਾਗਾਂ ਨਾਲ ਬੈਠਕ
ਫਾਜਿ਼ਲਕਾ, 5 ਮਈ : ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਵਪੱਖੀ ਵਿਕਾਸ ਦੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਭਵਿੱਖ ਦੀਆਂ ਜਰੂਰਤਾਂ ਅਨੁਸਾਰ ਪ੍ਰੋਜ਼ੈਕਟ ਤਿਆਰ ਕਰਨ ਲਈ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।ਬੈਠਕ ਵਿਚ ਉਨ੍ਹਾਂ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਵਿਭੱਖ ਦੀਆਂ ਜਰੂਰਤ ਅਨੁਸਾਰ ਪ੍ਰੋਜ਼ੈਕਟ ਤਿਆਰ ਕੀਤੇ ਜਾਣ ਤਾਂ ਜ਼ੋ ਵਿਸਥਾਰਤ ਰਿਪੋਰਟ ਸਰਕਾਰ ਨੂੰ ਭੇਜ਼ ਕੇ ਇੰਨ੍ਹਾਂ ਲਈ ਫੰਡ ਪ੍ਰਾਪਤ ਕੀਤੇ....
ਸਰਕਾਰੀ ਬਹੁਤਕਨੀਕੀ ਕਾਲਜ ਪਟਿਆਲਾ ਵਿਖੇ ਹੋਇਆ ਰਾਜ ਪੱਧਰੀ ਟੈੱਕ ਫੈਸਟ
ਪਟਿਆਲਾ, 5 ਮਈ : ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਪੰਜਾਬ ਟੈਕਨੀਕਲ ਇੰਸਟੀਚਿਊਸ਼ਨਜ਼ ਸਪੋਰਟਸ (ਪੀ.ਟੀ.ਆਈ.ਐਸ.) ਦੇ ਸਹਿਯੋਗ ਨਾਲ ਰਾਜ ਪੱਧਰੀ ਅੰਤਰ ਪੌਲੀਟੈਕਨਿਕ ਟੈੱਕ ਫੈਸਟ ਦਾ ਆਯੋਜਨ ਸਫਲਤਾਪੂਰਵਕ ਕਰਵਾਇਆ ਗਿਆ | ਇਹ ਤਕਨੀਕੀ ਫੈਸਟ ਦਾ ਉਦੇਸ਼ ਵਿਦਿਆਰਥੀਆਂ ਵਿੱਚ ਨਵੀਨਤਾਕਾਰੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਅਤੇ ਉਹਨਾਂ ਨੂੰ ਆਪਣੇ ਤਕਨੀਕੀ ਹੁਨਰ ਨੂੰ ਪ੍ਰਦਰਸ਼ਿਤ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਪੀ.ਟੀ.ਆਈ.ਐਸ. ਦੁਆਰਾ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ ਵੱਖ-ਵੱਖ ਖੇਡਾਂ....
ਮੁੱਖ ਮੰਤਰੀ ਮਾਨ ਤੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ 580 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ
ਤੰਦਰੁਸਤ ਤੇ ਖ਼ੁਸ਼ਹਾਲ ਪੰਜਾਬ ਦੇ ਉਦੇਸ਼ ਨਾਲ 80 ਨਵੇਂ ਆਮ ਆਦਮੀ ਕਲੀਨਿਕਾਂ ਦਾ ਸ਼ੁੱਕਰਵਾਰ ਨੂੰ ਕੀਤਾ ਉਦਘਾਟਨ ਮਿਆਰੀ ਸਿੱਖਿਆ ਹੀ ਗਰੀਬਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ: ਮੁੱਖ ਮੰਤਰੀ ਭ੍ਰਿਸ਼ਟ ਨੇਤਾਵਾਂ ਨੂੰ ਮਾਨਸਿਕ ਰੋਗ ਤੋਂ ਪੀੜਤ ਗਰਦਾਨਿਆ ਕੇਜਰੀਵਾਲ ਨੇ ਇਸ ਇਤਿਹਾਸਕ ਪਹਿਲਕਦਮੀ ਲਈ ਪੰਜਾਬ ਦੀ ਕੀਤੀ ਸ਼ਲਾਘਾ ਸੂਬੇ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸਮੁਖੀ ਪੇਸ਼ਕਦਮੀਆਂ ਦਾ ਕੀਤਾ ਸੁਆਗਤ ਭਗਵੰਤ ਮਾਨ ਨੂੰ ਧਰਤੀ ਨਾਲ ਜੁੜਿਆ ਅਤੇ ਦੂਰਅੰਦੇਸ਼ ਸਿਆਸਤਦਾਨ ਦੱਸਿਆ ਲੁਧਿਆਣਾ, 5 ਮਈ....
ਪਟਿਆਲਾ ਪੁਲਿਸ ਵੱਲੋਂ ਚਾਰ ਕਿੱਲੋ ਅਫ਼ੀਮ ਸਮੇਤ ਇੱਕ ਦੋਸ਼ੀ ਗ੍ਰਿਫ਼ਤਾਰ
ਪਟਿਆਲਾ, 4 ਮਈ : ਐਸ.ਐਸ.ਪੀ. ਵਰੁਣ ਸ਼ਰਮਾ ਨੇ ਪ੍ਰੈਸ ਕਾਨਫ਼ਰੰਸ ਰਾਹੀ ਦੱਸਿਆ ਕਿ ਮੁਹੰਮਦ ਸਰਫ਼ਰਾਜ਼ ਆਲਮ ਆਈ.ਪੀ.ਐਸ, ਕਪਤਾਨ ਪੁਲਿਸ ਸਿਟੀ, ਪਟਿਆਲਾ, ਸ਼੍ਰੀ ਜਸਵਿੰਦਰ ਸਿੰਘ ਟਿਵਾਣਾ, ਉਪ ਕਪਤਾਨ ਪੁਲਿਸ,ਸਿਟੀ-2 ਪਟਿਆਲਾ, ਇੰਸਪੈਕਟਰ ਅਮਨਦੀਪ ਸਿੰਘ ਮੁੱਖ ਅਫ਼ਸਰ ਥਾਣਾ ਅਨਾਜ ਮੰਡੀ ਪਟਿਆਲਾ ਵੱਲੋਂ ਸਮਗਲਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਉਸ ਵਕਤ ਕਾਮਯਾਬੀ ਮਿਲੀ ਜਦੋਂ ਮਿਤੀ 03.05.2023 ਨੂੰ ਮਹਿੰਦਰ ਸਾਹ ਪੁੱਤਰ ਨਰਸਿੰਗ ਸਾਹ ਵਾਸੀ ਪਿੰਡ ਵਾ ਥਾਣਾ ਬਰਗੇਨੀਆ ਜ਼ਿਲ੍ਹਾ ਸੀਤਾਮੜੀ,ਬਿਹਾਰ....
ਮਾਤਾ ਭਗਵਾਨ ਕੌਰ ਨਮਿੱਤ ਸ਼ਰਧਾਂਜਲੀ ਸਮਾਗਮ ਹੋਇਆ
ਮਾਤਾ ਭਗਵਾਨ ਕੌਰ ਵਰਗੀਆਂ ਕ੍ਰਾਂਤੀਕਾਰੀ ਮਾਵਾਂ ਦਾ ਤੁਰ ਜਾਣਾ ਸਮਾਜ ਲਈ ਵੱਡਾ ਘਾਟਾ ਹੁੰਦਾ ਹੈ । ਨਰਾਇਣ ਦੱਤ ਮਹਿਲ ਕਲਾਂ 4 ਮਈ : ਮਹਿਲ ਕਲਾਂ ਖੇਤਰ 'ਚ ਇਨਕਲਾਬੀ ਲਹਿਰ ਦੇ ਮੋਢੀ ਰਹੇ ਸਵਰਗਵਾਸੀ ਕਾਮਰੇਡ ਲਾਲ ਸਿੰਘ ਦੀ ਮਾਤਾ ਅਤੇ ਸੀਨੀਅਰ ਪੱਤਰਕਾਰ ਗੁਰਭਿੰਦਰ ਗੁਰੀ ਦੀ ਦਾਦੀ ਮਾਤਾ ਭਗਵਾਨ ਕੌਰ ਨਮਿੱਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਪਾਤਸ਼ਾਹੀ ਛੇਂਵੀ ਮਹਿਲ ਕਲਾਂ ਵਿਖੇ ਹੋਇਆ । ਇਸ ਮੌਕੇ ਪਰਿਵਾਰ ਦੇ ਰਿਸ਼ਤੇਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕਾਂ ਨੇ ਵਿਛੜੀ ਆਤਮਾ ਨੂੰ ਸ਼ਰਧਾਂਜਲੀ....
'ਮਹਿਫ਼ਲ ਗੀਤਾਂ ਦੀ' ਸਮਾਗਮ ਵਿੱਚ 'ਵੇ ਰਾਜਿਆ' ਗੀਤ ਦਾ ਪੋਸਟਰ ਜਾਰੀ 
ਮੁੱਲਾਂਪੁਰ ਦਾਖਾ 4 ਮਈ (ਸਤਵਿੰਦਰ ਸਿੰਘ ਗਿੱਲ) ਸਿੰਗਲਾ ਇਨਕਲੇਵ ਰੈਜ਼ੀਡੈਂਸ ਵੈਲਫੇਅਰ ਐਸੋਸੀਏਸ਼ਨ ਮੁੱਲਾਂਪੁਰ ਵਲੋਂ 'ਮਹਿਫ਼ਲ ਗੀਤਾਂ ਦੀ ' ਸਮਾਗਮ ਕਰਵਾਇਆ ਗਿਆ।ਸਮਾਗਮ ਵਿੱਚ ਸ ਗੁਰਪ੍ਰੀਤ ਸਿੰਘ ਤੂਰ ਆਈ. ਪੀ. ਐੱਸ. ਸਾਬਕਾ ਡੀ.ਆਈ.ਜੀ. ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੀ ਪ੍ਰਧਾਨਗੀ ਸ਼੍ਰੀ ਤਰਸੇਮ ਸਿੰਗਲਾ ਜੀ ਨੇ ਕੀਤੀ।ਸਮਾਗਮ ਦਾ ਮੰਚ ਸੰਚਾਲਨ ਜਗਤਾਰ ਸਿੰਘ ਹਿੱਸੋਵਾਲ ਨੇ ਕੀਤਾ। ਸ. ਗੁਰਪ੍ਰੀਤ ਸਿੰਘ ਤੂਰ ਨੇ ਮਹਿਕਮਾ ਪੁਲਿਸ ਵਿਚ ਸਰਵਿਸ ਕਰਦਿਆਂ ਕੀਤੇ ਗਏ ਕੇਸਾਂ ਦੇ ਤਲਖ਼....
ਪਿੰਡ ਬਾਦਲ ’ਚ ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਹੋਈ ਅੰਤਿਮ ਅਰਦਾਸ, ਵੱਡੀਆਂ ਸ਼ਖਸੀਅਤਾਂ ਨੇ ਦਿੱਤੀ ਸ਼ਰਧਾਂਜਲੀ
ਬਾਦਲ, 04 ਮਈ : ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਪਿੰਡ ਬਾਦਲ ਵਿਖੇ ਹੋਇਆ। ਦੱਸ ਦਈਏ ਕਿ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ’ਚ ਸਮਾਗਮ ਕਰਵਾਇਆ ਗਿਆ ਸੀ। ਇਸ ਦੌਰਾਨ ਕਈ ਵੱਡੀਆਂ ਸ਼ਖਸੀਅਤਾਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪਹੁੰਚੀਆਂ। ਇਸ ਦੌਰਾਨ ਵੱਡੀ ਗਿਣਤੀ ’ਚ ਸੰਗਤ ਵੀ ਪਹੁੰਚੀਆਂ। ਜਿਨ੍ਹਾਂ ਵੱਲੋਂ ਬਾਦਲ ਸਾਬ੍ਹ ਨੂੰ ਸ਼ਰਧਾਂਜਲੀ ਦਿੱਤੀ ਗਈ। ਜੇਕਰ ਮੇਰੇ ਪਰਿਵਾਰ ਤੋਂ ਕਦੇ ਕੋਈ ਗਲਤੀ ਹੋਈ ਹੋਵੇ ਤਾਂ ਮੁਆਫੀ ਮੰਗਦਾ ਹਾਂ : ਸੁਖਬੀਰ ਸਿੰਘ ਬਾਦਲ....
ਠੇਕੇਦਾਰ ਸਿੰਗਲਾ ਦਾ ਗੋਲੀਆਂ ਮਾਰ ਕੇ ਕਤਲ
ਪਟਿਆਲਾ, 4 ਮਈ : ਪਟਿਆਲਾ ਦੇ ਪੀ.ਆਰ.ਟੀ.ਸੀ ਵਿਚ ਠੇਕੇਦਾਰ ਦਰਸ਼ਨ ਸਿੰਗਲਾ ਦਾ ਇਥੇ ਨਾਭਾ ਰੋਡ ’ਤੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਉਸਦੇ ਪੰਜ ਗੋਲੀਆਂ ਲੱਗੀਆਂ ਹਨ। ਮ੍ਰਿਤਕ ਸੁਨਾਮ ਦਾ ਰਹਿਣ ਵਾਲਾ ਸੀ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਐਸ. ਪੀ. ਸਿਟੀ ਸਰਫਰਾਜ਼ ਆਲਮ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਕਰੀਬ 9.30 ਵਜੇ ਦੇ ਕਰੀਬ ਦੀ ਹੈ। ਦਰਸ਼ਨ ਸਿੰਘ ਸਿੰਗਲਾ ਦੀ ਨਾਭਾ ਰੋਡ 'ਤੇ ਐੱਸ. ਐੱਸ. ਸਰਵਿਸ ਪ੍ਰੋਵਾਈਡਰ ਨਾਮ ਦੀ ਦੁਕਾਨ ਹੈ। ਜਦੋਂ ਦਰਸ਼ਨ ਸਿੰਘ ਵਰਨਾ ਗੱਡੀ....
ਸੋਸ਼ਲ ਮੀਡੀਆ, ਵੈੱਬ ਚੈਨਲਾਂ ’ਤੇ ਬੇਬੁਨਿਆਦ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ
ਫ਼ਰੀਦਕੋਟ, 04 ਮਈ : ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਸੋਸ਼ਲ ਮੀਡੀਆ, ਵੈੱਬ ਚੈਨਲਾਂ ਨੂੰ ਬੇਬੁਨਿਆਦ ਅਫਵਾਹਾਂ ਨੂੰ ਖ਼ਬਰਾਂ ਦੇ ਰੂਪ ਵਿੱਚ ਫੈਲਾਉਣ ਤੋਂ ਵਰਜ਼ਦਿਆਂ ਚਿਤਾਵਨੀ ਦਿੱਤੀ ਹੈ ਕਿ ਅਜਿਹਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਈ ਵਾਰ ਸੋਸ਼ਲ ਮੀਡੀਆ, ਵੈੱਬ ਚੈਨਲ ਬੇਬੁਨਿਆਦ ਅਫਵਾਹਾਂ ਨੂੰ ਖਬਰਾਂ ਦੇ ਰੂਪ ਵਿੱਚ ਫੈਲਾ ਦਿੰਦੇ ਹਨ ਅਤੇ ਫਰਜ਼ੀ ਖ਼ਬਰਾਂ ਦਾ ਸਮਰਥਨ ਵੀ ਕਰਦੇ ਹਨ। ਇਹ ਝੂਠੀਆਂ....
ਆਸ਼ੀਰਵਾਦ ਸਕੀਮ ਤਹਿਤ 412.08 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡੀ ਸੀ ਬਠਿੰਡਾ 
ਬਠਿੰਡਾ, 4 ਮਈ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਾਵਾਈ ਵਾਲੀ ਸੂਬਾ ਸਰਕਾਰ ਵਲੋਂ ਆਮ ਲੋਕਾਂ ਦੇ ਹਿੱਤਾਂ ਅਤੇ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਤੇ ਯੋਜਨਾਵਾਂ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਇਸੇ ਤਹਿਤ ਜ਼ਿਲ੍ਹੇ ਅੰਦਰ ਆਸ਼ੀਰਵਾਦ ਸਕੀਮ ਅਧੀਨ 808 ਯੋਗ ਲਾਭਪਾਤਰੀਆਂ ਨੂੰ 412.08 ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ। ਆਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ, ਪਛੜੀਆਂ....
ਸਿੱਖ ਗਰੁੱਪ ਵੱਲੋਂ ਵਿਸ਼ਵ ਦੀਆਂ ਸੌ ਪ੍ਰਭਾਵਸ਼ਾਲੀ ਸਖਸ਼ੀਅਤਾਂ ਵਿੱਚ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਪੰਜਵੇਂ ਸਥਾਨ 'ਤੇ 
ਦਮਦਮਾ ਸਾਹਿਬ, 4 ਮਈ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਇਕ ਲਿਖਤੀ ਬਿਆਨ ਵਿੱਚ ਦਸਿਆ ਹੈ ਕਿ ਵਿਸ਼ਵ ਵਿਚ ਬੈਠੇ ਸਿੱਖਾਂ ਦੀਆਂ ਗੱਤੀਵਿਧੀਆਂ ਤੇ ਪਿਛਲੇ ਇਕ ਦਹਾਕੇ ਤੋਂ ਕੰਮ ਕਰ ਰਹੀ ਸਿੱਖ ਗਰੁੱਪ ਸੰਸਥਾ ਨੇ ਵੱਖ-ਵੱਖ ਖੇਤਰਾਂ ਵਿਚ ਪ੍ਰਤਿਸ਼ਟਤਾ ਪ੍ਰਾਪਤ ਕਰਨ ਵਾਲੇ ਸੌ ਸਿੱਖ ਸਖਸ਼ੀਅਤਾਂ ਦੀ ਸੂਚੀ ਜਾਰੀ ਕੀਤੀ ਹੈ। ਜਿਸ ਵਿੱਚ ਨਿਹੰਗ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਪੰਜਵੇਂ ਸਥਾਨ....
ਫਾਇਰ ਬ੍ਰਿਗੇਡ ਵਿੱਚੋਂ ਢੋਲ ਢਮੱਕੇ ਨਾਲ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਦਿੱਤੀ ਵਿਦਾਇਗੀ 
ਮਾਨਸਾ, 4 ਮਈ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਅੱਜ ਸੇਵਾਮੁਕਤੀ ਤੇ ਫਾਇਰ ਬ੍ਰਿਗੇਡ ਵਿਭਾਗ ਵੱਲੋਂ ਰਸਮੀ ਤੌਰ ਤੇ ਵਿਦਾਇਗੀ ਪਾਰਟੀ ਦਿੱਤੀ ਅਤੇ ਢੋਲ ਢਮੱਕੇ ਨਾਲ ਵਿਦਾਈ ਦਿੱਤੀ ਗਈ। ਵਿਭਾਗ ਵੱਲੋਂ ਉਨ੍ਹਾਂ ਨੂੰ ਪੰਜ ਲੱਖ ਰੁਪਏ ਚੈਕ ਵੀ ਦਿੱਤਾ ਗਿਆ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਭਾਵਕ ਹੁੰਦੇ ਕਿਹਾ ਕਿ ਜਿੰਦਗੀ ਦੇ ਵਿੱਚ ਕੁੱਝ ਘਟਨਾਵਾਂ ਵੀ ਅਜਿਹੀਆਂ ਵਾਪਰੀਆਂ, ਜਿਸ ਕਾਰਨ ਮਨ ਉਦਾਸ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ 31 ਮਾਰਚ ਨੂੰ....
ਗੋਲਡਨ ਹੱਟ ਅਤੇ ਅੰਕੁਸ਼ ਡੇਅਰੀ ਨੂੰ ਗੈਰਮਿਆਰੀ ਪਨੀਰ ਵਰਤਣ ਲਈ ਹਜ਼ਾਰਾਂ ਦਾ ਜੁਰਮਾਨਾ
ਡੇਰਾਬੱਸੀ, 4 ਮਈ : ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਗੈਰਮਿਆਰੀ ਪਨੀਰ ਦੀ ਵਰਤੋਂ ਦੇ ਦੋਸ਼ ਹੇਠ ਗੋਲਡਨ ਹੱਟ ਘੋਲੂਮਾਜਰਾ ਨੂੰ 5 ਹਜ਼ਾਰ ਅਤੇ ਅੰਕੁਸ਼ ਡੇਅਰੀ ਨੂੰ 10 ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੋ ਵੀ ਕੋਈ ਖ਼ੁਰਾਕ ਪਦਾਰਥਾਂ ਸਬੰਧੀ ਨਿਯਮਾਂ ਦੀ ਉਲੰਘਣਾ ਕਰੇਗਾ, ਉਸ ਖਿਲਾਫ ਨਿਯਮਾਂ ਮੁਤਾਬਕ ਸ਼ਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਬਾਰੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਬਾਬਤ....