ਲੁਧਿਆਣਾ, 30 ਅਪ੍ਰੈਲ : ਪੰਜਾਬੀ ਸੱਭਿਆਚਾਰਕ ਮੇਲਿਆਂ ਦੇ ਰੂਹ ਏ ਰਵਾਂ ਜਗਦੇਵ ਸਿੰਘ ਜੱਸੋਵਾਲ ਜੀ ਦਾ ਜਨਮ ਦਿਨ ਸੀ। ਮਿੱਤਰ ਪਿਆਰੇ ਇਕੱਠੇ ਹੋਏ ਨਿੱਖੜ ਗਏ। ਯਾਦ ਆਇਆ ਮੈਨੂੰ ਕਿ ਪ੍ਰੋਃ ਨਰਿੰਜਨ ਤਸਵੀਮ ਹਰ ਸਾਲ ਜੱਸੋਵਾਲ ਸਾਹਿਬ ਨੂੰ ਜਨਮ ਦਿਨ ਮੁਬਾਰਕ ਕਹਿਣ ਪਹੁੰਚਦੇ। ਅਗਲੇ ਦਿਨ ਪ੍ਰੋਃ ਨਰਿੰਜਨ ਤਸਨੀਮ ਜੀ ਦਾ ਜਨਮ ਦਿਨ ਹੁੰਦਾ ਸੀ, ਪਹਿਲੀ ਮਈ। ਸਾਨੂੰ ਸਭ ਨੂੰ ਨਾਲ ਲੈ ਕੇ ਜੱਸੋਵਾਲ ਸਾਹਿਬ ਵਿਸ਼ਾਲ ਨਗਰ ਦੇ ਰਾਹ ਪੈਂਦੇ। ਪਰਗਟ ਸਿੰਘ ਗਰੇਵਾਲ, ਤੇਜ ਪਰਤਾਪ ਸਿੰਘ ਸੰਧੂ, ਰਣਜੋਧ ਸਿੰਘ ਤੇ ਮੇਰੇ....
ਮਾਲਵਾ
ਸ਼ਹੀਦ ਜਵਾਨ ਨੇ ਦੇਸ਼ ਪ੍ਰਤੀ ਆਪਣੀ ਜਿੰਮੇਵਾਰੀ ਨਿਭਾਈ ਹੈ : ਐਮ.ਪੀ ਡਾ. ਅਮਰ ਸਿੰਘ ਪੰਜਾਬ ਸਰਕਾਰ ਦੀ ਤਰਫੋਂ ਵਿਧਾਇਕ ਅਤੇ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਐਸ.ਡੀ.ਐਮ ਭੁੱਲਰ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਐਸ.ਐਸ.ਪੀ ਕੋਂਡਲ ਨੇ ਸ਼ਹੀਦ ਨੂੰ ਕੀਤੀ ਸ਼ਰਧਾਂਜਲੀ ਭੇਂਟ ਪਾਇਲ, 30 ਅਪ੍ਰੈਲ : ਭਾਰਤੀ ਫੌਜ ਦੀ 49 ਆਰ.ਆਰ (ਸਿਖਲਾਈ) ਬਟਾਲੀਅਨ ਦੇ ਹੌਲਦਾਰ ਮਨਦੀਪ ਸਿੰਘ ਜਿਨ੍ਹਾਂ ਦੀ 20 ਅਪ੍ਰੈਲ ਨੂੰ ਜੰਮੂ-ਕਸ਼ਮੀਰ ਪੰਛ ਨੈਸ਼ਨਲ ਹਾਈਵੇ ਤੇ ਤੋਤਾ ਗਲੀ ਵਿੱਚ ਅੱਤਵਾਦੀ ਹਮਲੇ ਦੌਰਾਨ ਸ਼ਹੀਦੀ ਹੋਈ ਸੀ। ਉਹਨਾਂ....
ਰਾਏਕੋਟ, 30 ਅਪ੍ਰੈਲ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਪੰਜਾਬ ਅਤੇ ਹੋਰਨਾਂ ਰਾਜਾਂ ਦੇ ਰਾਜਨੀਤਿਕ, ਧਾਰਮਿਕ ਆਗੂਆਂ ਵੱਲੋਂ ਪਿੰਡ ਬਾਦਲ ਪਹੁੰਚ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਅੱਜ ਸਾਬਕਾ ਸੰਸਦੀ ਸਕੱਤਰ ਅਤੇ ਸਾਬਕਾ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਮੈਂਬਰ ਬਿਕਰਮਜੀਤ ਸਿੰਘ ਖਾਲਸਾ ਵੱਲੋਂ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ....
ਮਨੀਸ਼ ਤਿਵਾੜੀ ਨੇ ਮਰਚੈਂਟ ਨੇਵੀ ਇੰਸਟੀਚਿਊਟ ਦਾ ਕੀਤਾ ਉਦਘਾਟਨ ਮਰਚੈਂਟ ਨੇਵੀ ਵਿਚ ਜਾਣ ਦੇ ਇੱਛੁਕ ਉਤਰੀ ਭਾਰਤ ਦੇ ਨੌਜਵਾਨਾਂ ਲਈ ਨੌਕਰੀ ਦੇ ਮੌਕੇ ਖੁੱਲ੍ਹੇ -ਮਨੀਸ਼ ਤਿਵਾੜੀ ਮੋਹਾਲੀ, 30 ਅਪ੍ਰੈਲ : ਉੱਚਤਮ ਟੈਕਸ ਫ਼ਰੀ ਤਨਖ਼ਾਹ, ਜਲਦੀ ਪ੍ਰਮੋਸ਼ਨ, ਉੱਚ ਪੱਧਰੀ ਜੀਵਨ ਜਾਂਚ, ਕੰਮ ਤੋਂ ਬਾਅਦ ਲੰਮੀ ਛੁੱਟੀ ਅਤੇ ਦੁਨੀਆਂ ਘੁੰਮਣ ਦੇ ਮੌਕੇ, ਅਜਿਹੀ ਨੌਕਰੀ ਕੌਣ ਨਹੀਂ ਕਰਨਾ ਚਾਹੇਗਾ। ਮਰਚੈਂਟ ਨੇਵੀ ਇਕ ਅਜਿਹਾ ਪੇਸ਼ਾ ਹੈ ਜਿਸ ਵਿਚ ਇਹ ਸਭ ਸੁਪਨੇ ਪੂਰੇ ਹੁੰਦੇ ਹਨ। ਪਰ ਉੱਤਰੀ ਭਾਰਤ ਦੇ ਨੌਜਵਾਨ ਮੁੰਡੇ....
ਬਾਦਲ, 30 ਅਪ੍ਰੈਲ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਪੰਜਾਬ ਅਤੇ ਹੋਰ ਰਾਜਾਂ ਤੋਂ ਪਤਵੰਤੇ ਅਤੇ ਆਗੂ ਉਨ੍ਹਾਂ ਦੇ ਪਿੰਡ ਬਾਦਲ ਵਿਖੇ ਉਨ੍ਹਾਂ ਦੇ ਘਰ ਦੁੱਖ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ। ਅੱਜ ਬਾਦਲ ਦੇ ਪਰਿਵਾਰ ਨਾਲ ਦੁੱਖ ਦੀ ਘੜੀ ਵਿਚ ਸ਼ਰੀਕ ਹੋਏ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੱਧੂ ਦੇ ਵਲੋਂ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਵਿਸ਼ਵ ਪੰਜਾਬੀ ਸੰਗਠਨ ਨੇ ਪ੍ਰਸਿੱਧ ਪੰਜਾਬੀ ਉਦਯੋਗਪਤੀ ਅਤੇ ਕਲਾਕਾਰਾਂ ਏਐਸ ਮਿੱਤਲ, ਕਮਲ ਓਸਵਾਲ, ਪੁਸ਼ਪਵਿੰਦਰ ਜੀਤ ਸਿੰਘ, ਸੁਖਵੰਤ ਸਿੰਘ, ਸੁਧੀਰ ਗੋਇਲ ਪੰਜਾਬ ਨੂੰ ਸਰਵੋਤਮ ਉਦਯੋਗਪਤੀ ਵਜੋਂ ਸਨਮਾਨਿਤ ਕੀਤਾ ਹੰਸ ਰਾਜ ਹੰਸ, ਗੁਣੀਤ ਮੌਂਗਾ, ਅਪਾਰਸ਼ਕਤੀ ਖੁਰਾਨਾ, ਰਿਚਾ ਚਢ਼ਾ, ਗੁਲਸ਼ਨ ਗਰੋਵਰ, ਬਿੰਨੂ ਢਿੱਲੋਂ, ਮੁਕੇਸ਼ ਰਿਸ਼ੀ, ਹਰਨਾਜ ਸੰਧੂ, ਜੇਸੀ ਗਿਲ, ਬਬਲ ਰਾਏ, ਦਿਲਜੋਤ ਅਤੇ ਹੋਰਨਾਂ ਦਾ ਉੱਤਮ ਕਲਾਕਾਰ ਵਜੋਂ ਸਨਮਾਨ ਮੋਹਾਲੀ, 30 ਅਪ੍ਰੈਲ : ਵਿਸ਼ਵ ਪੰਜਾਬੀ ਔਰਗਨਾਈਜ਼ੇਸ਼ਨ ਚੰਡੀਗੜ੍ਹ....
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਈਟ ਰਾਈਟ ਮਿਲੇਟਸ ਮੇਲੇ ’ਚ ਲਿਆ ਹਿੱਸਾ ਪਟਿਆਲਾ, 30 ਅਪ੍ਰੈਲ : ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਨੇ ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੀ ਅਗਵਾਈ ’ਚ ਈਟ ਰਾਈਟ ਮਿਲੇਟਸ ਮੇਲੇ ਅਤੇ ਵਾਕਾਥਨ ਵਿੱਚ ਭਾਗ ਲਿਆ। ਇਹ ਮੇਲਾ ਜ਼ਿਲ੍ਹਾ ਪ੍ਰਸ਼ਾਸਨ, ਪਟਿਆਲਾ ਵੱਲੋਂ ਮਿਲੇਟਸ ਦੇ ਅੰਤਰਰਾਸ਼ਟਰੀ ਸਾਲ ਨੂੰ ਮਨਾਉਣ ਅਤੇ ਮਿਲੇਟਸ ਦੀ ਖਪਤ ਨੂੰ ਹਰਮਨ ਪਿਆਰਾ ਬਣਾਉਣ ਲਈ ਲਗਾਇਆ ਗਿਆ ਸੀ। ਮੇਲੇ ਦੌਰਾਨ ਆਪਣੇ ਕੁੰਜੀਵਤ ਭਾਸ਼ਣ ਵਿੱਚ ਡਾ....
ਸੰਗਰੂਰ, 30 ਅਪ੍ਰੈਲ : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ ਕੁਲ 8 ਲੱਖ 42 ਹਜ਼ਾਰ 354 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਜੋ ਕਿ ਸਾਰੀ ਹੀ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ ਖ਼ਰੀਦ ਲਈ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 2 ਲੱਖ 91 ਹਜ਼ਾਰ 964, ਮਾਰਕਫੈੱਡ ਵੱਲੋਂ 2 ਲੱਖ 14 ਹਜ਼ਾਰ 8, ਪਨਸਪ ਵੱਲੋਂ 1 ਲੱਖ 56 ਹਜ਼ਾਰ 797, ਪੰਜਾਬ ਸਟੇਟ ਵੇਅਰ....
ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ : ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਖੁਰਾਕ ਤੇ ਸਪਲਾਈ ਅਫਸਰ ਕੰਟਰੋਲਰ ਸ੍ਰੀ ਸੰਜੇ ਸ਼ਰਮਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿ਼ਲ੍ਹੇ ਦੀਆ ਅਨਾਜ ਮੰਡੀਆ ਵਿੱਚ ਪਿਛਲੇ ਦਿਨੀ ਤੱਕ 6,85,183 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਜਿ਼ਲ੍ਹੇ ਦੀਆ ਵੱਖ ਵੱਖ ਖਰੀਦ ਏਜੰਸੀਆ ਵਲੋਂ 6,62,158 ਮੀਟਰਕ ਟਨ ਦੀ ਕਣਕ ਦੀ ਖਰੀਦ ਕੀਤੀ ਗਈ ਹੈ। ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆ ਉਹਨਾਂ ਦੱਸਿਆ ਕਿ ਪਨਗਰੇਨ ਏਜੰਸੀ ਵੱਲੋ 1,56,912 ਮੀਟਰਕ ਟਨ, ਮਾਰਕਫੈਡ ਏਜੰਸੀ....
ਸੰਗਰੂਰ, 30 ਅਪ੍ਰੈਲ : ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਕਮੇਟੀ ਮੈਂਬਰ ਗੁਰਚਰਨ ਸਿੰਘ ਘਰਾਚੋਂ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਿੰਡ ਅਕਬਰਪੁਰ ਦੇ ਐਸੀ ਭਾਈਚਾਰੇ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੇ ਹਿੱਸੇ ਦੀ ਪੰਚਾਇਤੀ ਜ਼ਮੀਨ ਵਿੱਚ ਸਾਂਝੀ ਖੇਤੀ ਕੀਤੀ ਜਾ ਰਹੀ ਹੈ ਪ੍ਰੰਤੂ ਇਸ ਸਾਲ ਖਰਾਬ ਮੌਸਮ ਕਾਰਨ ਫਸਲਾਂ ਦੇ ਹੋਏ ਨੁਕਸਾਨ ਤੋਂ ਬਾਅਦ ਦਲਿਤ ਭਾਈਚਾਰਾ ਜ਼ਮੀਨ ਦਾ ਮਹਿੰਗਾ ਠੇਕਾ ਭਰਨ ਤੋਂ ਅਸਮਰੱਥ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਦੇ....
ਪਟਿਆਲਾ, 30 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਅਕਾਲੀ ਸਿਆਸਤ ਦੇ ਧੁਰੇ ਤੇ ਦਰਵੇਸ਼ ਸਿਆਸਤਦਾਨ ਪ੍ਰਕਾਸ਼ ਸਿੰਘ ਬਾਦਲ ਦੇ ਹੋਏ ਦਿਹਾਂਤ ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਹੋ ਜਿਹੇ ਇਨਸਾਨ ਦੁਨੀਆਂ ਤੇ ਵਿਰਲੇ ਹੀ ਜਨਮ ਲੈਂਦੇ ਹਨ, ਕਿਉਂਕਿ ਉਨ੍ਹਾਂ ਵੱਲੋਂ ਦੇਸ਼ ਤੇ ਰਾਜ ਪ੍ਰਤੀ ਜਜਬੇ, ਇਨਸਾਨੀਅਤ ਲਈ ਕੀਤੇ ਕਾਰਜਾਂ, ਹਮੇਸ਼ਾ ਵਿਕਾਸ ਨੂੰ ਸਮਰਪੱਤ ਸੋਚ ਸਦਕਾ ਪੂਰੇ ਦੇਸ਼ ਭਰ ਵਿਚ ਫੈਲੀ ਸੋਗ ਦੀ....
ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ : ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਜੀ ਬਾਦਲ ਦੇ ਅਕਾਲ ਚਲਾਣੇ ’ਤੇ ਦੁੱਖ ਸਾਂਝਾ ਕਰਨ ਅੱਜ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਖਿਲੇਸ਼ ਯਾਦਵ ਸਮੇਤ ਪ੍ਰਮੁੱਖ ਸ਼ਖਸੀਅਤਾਂ ਪਿੰਡ ਬਾਦਲ ਵਿਚ ਉਹਨਾਂ ਦੀ ਰਿਹਾਇਸ਼ ’ਤੇ ਪਹੁੰਚੀਆਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਦੁੱਖ ਸਾਂਝਾ ਕੀਤਾ। ਇਹਨਾਂ ਸ਼ਖਸੀਅਤਾਂ ਨੇ ਸਰਦਾਰ ਪ੍ਰਕਾਸ਼ ਸਿੰਘ ਜੀ ਬਾਦਲ....
ਲੁਧਿਆਣਾ, 30 ਅਪ੍ਰੈਲ : ਮਹਾਨਗਰ ਲੁਧਿਆਣਾ ਦੇ ਗਿਆਸਪੁਰਾ ਰਿਹਾਇਸੀ ਇਲਾਕੇ ‘ਚ ਫੈਕਟਰੀ ਤੋਂ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖ਼ਬਰ ਹੈ, ਇਸ ਤੋਂ ਇਲਾਵਾ ਕਈ ਲੋਕ ਬਿਮਾਰ ਹੋ ਗਏ ਹਨ, ਜੋ ਹਸਪਤਾਲ ਵਿੱਚ ਜੇਰੇ ਇਲਾਜ ਹਨ। ਇਸ ਘਟਨਾਂ ਦੀ ਸੂਚਨਾ ਮਿਲਣ ‘ਚ 5 ਔਰਤਾਂ 4 ਪੁਰਸ਼ ਅਤੇ 2 ਬੱਚੇ ਸ਼ਾਮਿਲ ਹਨ। ਰਾਹਤ ਕਾਰਜ ਜਾਰੀ ਹਨ। ਇਸ ਘਟਨਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫੈਕਟਰੀ ਵਿੱਚੋਂ ਗੈਸ ਲੀਕ ਹੋਣ ਅਤੇ ਮੌਤਾਂ ਹੋਣ ਬਾਰੇ ਉਨ੍ਹਾਂ....
ਸ੍ਰੀ ਫਤਹਿਗੜ੍ਹ ਸਾਹਿਬ, 28 ਅਪ੍ਰੈਲ : ਡਾ. ਅਮਰ ਸਿੰਘ ਐਮ.ਪੀ ਸ੍ਰੀ ਫਤਹਿਗੜ੍ਹ ਸਾਹਿਬ ਨੇ ਸਾਬਕਾ ਵਿਧਾਇਕ ਕੁਲਜੀਤ ਨਾਗਰਾ ਨਾਲ ਅੱਜ ਸਰਹਿੰਦ ਮੰਡੀ ਦਾ ਦੌਰਾ ਕੀਤਾ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੇ ਮਸਲੇ ਸੁਣਨ ਉਪਰੰਤ ਮਾਰਕੀਟ ਕਮੇਟੀ ਦਫ਼ਤਰ ਸਰਹਿੰਦ ਮੰਡੀ ਵਿਖੇ ਵੱਖ-ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡਾ: ਅਮਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਕਣਕ ਦੀ ਚੱਲ ਰਹੀ ਖਰੀਦ ਦੌਰਾਨ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ....
ਸੰਗਰੂਰ, 28 ਅਪ੍ਰੈਲ : ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ ਵੱਖ ਸਰਕਾਰੀ ਸਿਹਤ ਯੋਜਨਾਵਾਂ ਨੂੰ ਜ਼ਿਲੇ ਵਿੱਚ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰਤ ਮੀਟਿੰਗ ਕੀਤੀ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਖੇਤਰ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਿੱਥੇ ਗਏ ਟੀਚੇ ਤਹਿਤ ਸਮੂਹ ਸਿਹਤ....