ਮਾਲਵਾ

ਕੇਜਰੀਵਾਲ ਨੇ ਤਾਂ ਗਰੰਟੀ ਸ਼ਬਦ ਦਾ ਵੀ ਨਿਰਾਦਰ ਕੀਤਾ : ਬਾਵਾ
ਬਾਜਵਾ, ਵੜਿੰਗ, ਕੋਟਲੀ ਨਾਲ ਚੋਣ ਪ੍ਰਚਾਰ 'ਚ ਸ਼ਾਮਲ ਹੋਏ ਬਾਵਾ ਕਿਹਾ- ਕਾਂਗਰਸ ਦੀ ਜਿੱਤ ਬਲੈਕ ਬੋਰਡ 'ਤੇ ਲਿਖਿਆ ਸੱਚ ਰਾਜ ਗਰੇਵਾਲ ਅਮਰੀਕਾ ਕਾਂਗਰਸ ਵੱਲੋਂ ਪ੍ਰਚਾਰ 'ਚ ਹੋਏ ਸ਼ਾਮਲ ਲੁਧਿਆਣਾ, 28 ਅਪ੍ਰੈਲ : ਅੱਜ ਜ਼ਿਮਨੀ ਚੋਣ ਵਿਚ ਫਿਲੌਰ ਅਤੇ ਆਦਮਪੁਰ ਆਦਿ ਹਲਕਿਆਂ ਵਿਖੇ ਪ੍ਰਤਾਪ ਸਿੰਘ ਬਾਜਵਾ, ਸੂਬਾ ਪ੍ਰਧਾਨ ਰਾਜਾ ਵੜਿੰਗ ਅਤੇ ਗੁਰਕੀਰਤ ਸਿੰਘ ਕੋਟਲੀ ਨਾਲ ਵੱਖ ਵੱਖ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਾਂਗਰਸ ਦੇ ਓ.ਬੀ.ਸੀ. ਕੋਆਰਡੀਨੇਟਰ ਇੰਚਾਰਜ ਪੰਜਾਬ ਕ੍ਰਿਸ਼ਨ ਕੁਮਾਰ ਬਾਵਾ ਨੇ....
ਪੇਂਡੂ ਵਿਕਾਸ, ਖੇਤੀਬਾੜੀ, ਬਾਗਬਾਨੀ ਤੇ ਪਸ਼ੂ ਪਾਲਣ ਮਹਿਕਮਿਆਂ ਦਾ ਸਾਂਝਾ ਸੂਚਨਾ ਬੈਂਕ ਵਿਕਸਤ ਕਰੇ ਪੰਜਾਬ ਸਰਕਾਰ-ਪ੍ਰੋ. ਗਿੱਲ
ਲੁਧਿਆਣਾ, 28 ਅਪ੍ਰੈਲ : ਪੰਜਾਬ ਦੇ ਸਰਬਪੱਖੀ ਪੇਂਡੂ ਵਿਕਾਸ ਲਈ ਖੇਤੀਬਾੜੀ, ਬਾਗਬਾਨੀ, ਪਸ਼ੂ ਪਾਲਣ ਤੇ ਪ੍ਰਾਸੈਸਿੰਗ ਉਦਯੋਗ ਨਾਲ ਸਬੰਧਿਤ ਸਮੁੱਚੀ ਸੂਚਨਾ ਦਾ ਬੈਂਕ ਤਿਆਰ ਕਰਨ ਦੀ ਸਖ਼ਤ ਲੋੜ ਹੈ। ਇਸ ਵਿੱਚ ਸਬੰਧਿਤ ਯੂਨੀਵਰਸਿਟੀਆਂ ਵੱਲੋਂ ਕੀਤੀ ਖੋਜ, ਪਸਾਰ ਤੇ ਸਫ਼ਲ ਅਗਾਂਹਵਧੂ ਕਿਸਾਨਾਂ, ਬਾਗਬਾਨਾਂ ਤੇ ਪਸ਼ੂ ਪਾਲਕਾਂ ਦੀਆਂ ਸਫ਼ਲਤਾ ਦੀਆਂ ਕਹਾਣੀਆਂ ਸ਼ਾਮਿਲ ਕਰਨੀਆਂ ਚਾਹੀਦੀਆਂ ਹਨ। ਇਸ ਵਿੱਚ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਜਾਰੀ ਯੋਜਨਾਵਾਂ ਦਾ ਪੂਰਾ ਵੇਰਵਾ ਮਾਂ ਬੋਲੀ ਪੰਜਾਬੀ ਵਿੱਚ....
ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿਭਾਗ ਨੇ ਇੱਕ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਕਰਵਾਈ
ਇਲੈਕਟ੍ਰੋਨਿਕਸ ਇੰਜੀਨੀਅਰਿੰਗ ਖੇਤਰ ਦੇ ਨਵੇਂ ਰੁਝਾਨ' ਵਿਸ਼ੇ ਉੱਤੇ ਕੀਤੀ ਚਰਚਾ ਅਡਵਾਂਸਮੈਂਟ ਇਨ ਆਪਟਿਕਸ ਅਤੇ ਫੋਟੋਨਿਕਸ' ਵਿਸ਼ੇ ਤੇ ਸਿੰਪੋਜ਼ੀਅਮ ਕਰਵਾਇਆ ਪਟਿਆਲਾ, 28 ਅਪ੍ਰੈਲ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿਭਾਗ ਵੱਲੋਂ 'ਇਲੈਕਟ੍ਰੋਨਿਕਸ ਇੰਜੀਨੀਅਰਿੰਗ ਖੇਤਰ ਦੇ ਨਵੇਂ ਰੁਝਾਨ' ਵਿਸ਼ੇ ਉੱਤੇ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਕਰਵਾਈ ਗਈ। ਇਸ ਮੌਕੇ ਵਿਭਾਗ ਵੱਲੋਂ 'ਅਡਵਾਂਸਮੈਂਟ ਇਨ ਆਪਟਿਕਸ ਅਤੇ ਫੋਟੋਨਿਕਸ' ਵਿਸ਼ੇ ਤੇ ਸਿੰਪੋਜ਼ੀਅਮ ਵੀ ਕਰਵਾਇਆ....
 ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾ; ਕੁਦਰਤੀ ਮਾਰ ਦੀ ਲਪੇਟ ਵਿਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ
ਫਸਲਾਂ ਪਾਲਣ ਲਈ ਖੂਨ-ਪਸੀਨਾ ਵਹਾਉਣ ਵਾਲੇ ਕਿਰਤੀ ਵਰਗ ਨੂੰ ਹੋਵੇਗਾ ਵੱਡਾ ਫਾਇਦਾ ਲੁਧਿਆਣਾ, 28 ਅਪ੍ਰੈਲ () : ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ (ਇਕ ਮਈ) ਦਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਕੁਦਰਤੀ ਆਫਤਾਂ ਨਾਲ ਨੁਕਸਾਨੀ ਫਸਲ ਲਈ ਦਿੱਤੇ ਜਾਂਦੇ ਕੁੱਲ ਮੁਆਵਜ਼ੇ ਉਤੇ 10 ਫੀਸਦੀ ਮੁਆਵਜ਼ਾ ਰਾਸ਼ੀ ਖੇਤ ਕਾਮਿਆਂ ਨੂੰ ਦੇਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੱਜ ਇੱਥੇ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ....
ਸਰਕਾਰ ਵੱਲੋਂ ਮਹਾਨ ਮੁੱਕੇਬਾਜ਼ ਕੌਰ ਸਿੰਘ ਨੂੰ ਨਿੱਘੀ ਸ਼ਰਧਾਂਜਲੀ ਵਜੋਂ ਯਾਦਗਾਰ ਉਸਾਰੀ ਜਾਵੇਗੀ : ਚੀਮਾ
ਦਿੜ੍ਹਬਾ, 27 ਅਪ੍ਰੈਲ : ਸਾਬਕਾ ਓਲੰਪੀਅਨ ਅਤੇ ਦੇਸ਼ ਦੇ ਮਹਾਨ ਮੁੱਕੇਬਾਜ਼ ਪਦਮ ਸ਼੍ਰੀ ਕੌਰ ਸਿੰਘ ਦਾ ਸੰਖੇਪ ਬਿਮਾਰੀ ਮਗਰੋਂ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਕਰੀਬ 74 ਵਰਿ੍ਹਆਂ ਦੇ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਖਨਾਲ ਖੁਰਦ ਵਿਖੇ ਪੂਰੇ ਫੌਜੀ ਸਨਮਾਨਾਂ ਤੇ ਧਾਰਮਿਕ ਰਹੁ ਰੀਤਾਂ ਨਾਲ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੀੜਤ ਪਰਿਵਾਰ ਨਾਲ ਡੂੰਘੀ....
ਖਮਾਣੋਂ ਬਲਾਕ ਦੇ ਪਿੰਡਾਂ ਵਿੱਚ ਬਣਾਏ ਜਾ ਰਹੇ ਹਨ 33 ਸਾਲਿਡ ਵੇਸਟ ਤੇ 24 ਲਿਕੁਅਡ ਵੇਸਟ ਮੈਨੇਜਮੈਂਟ ਪਲਾਂਟ :ਡਿਪਟੀ ਕਮਿਸ਼ਨਰ 
ਖਮਾਣੋਂ, 27 ਅਪ੍ਰੈਲ : ਖਮਾਣੋਂ ਬਲਾਕ ਦੇ ਪਿੰਡਾਂ ਵਿੱਚ ਕੂੜਾ ਕਰਕਟ ਦੀ ਸੁਚੱਜੀ ਸੰਭਾਲ ਲਈ 33 ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਅਤ 24 ਲਿਕੁਅਡ ਵੇਸਟ ਮੈਨੇਜਮੈਂਟ ਪਲਾਂਟ ਬਣਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਸਾਲਿਡ ਵੇਸਟ ਦੇ 7 ਅਤੇ ਲਿਕੁਅਡ ਵੇਸਟ ਮੈਨੇਜਮੈਂਟ ਦੇ 18 ਪ੍ਰੋਜੈਕਟ ਮੁਕੰਮਲ ਹੋ ਚੁੱਕੇ ਹਨ ਜਦੋਂ ਕਿ ਬਾਕੀ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਖਮਾਣੋਂ ਬਲਾਕ ਦੇ ਪਿੰਡ ਸੁਹਾਵੀ ਵਿਖੇ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ....
ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾਂ ਸ਼ਤਾਬਦੀ 'ਤੇ ਲੁਧਿਆਣਾ ਪੁੱਜੇ ਫ਼ਤਿਹ ਮਾਰਚ ਦਾ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਬਾਵਾ ਨੇ ਕੀਤਾ ਸਵਾਗਤ
ਲੁਧਿਆਣਾ, 27 ਅਪ੍ਰੈਲ : ਅੱਜ 18ਵੀਂ ਸਦੀ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾਂ ਸ਼ਤਾਬਦੀ ਸਮਾਗਮ 'ਤੇ ਦਿੱਲੀ ਤੋਂ ਚੱਲੇ ਫ਼ਤਿਹ ਮਾਰਚ ਦਾ ਲੁਧਿਆਣਾ ਵਿਚ ਥਾਂ ਥਾਂ ਸਵਾਗਤ ਕੀਤਾ ਗਿਆ। ਇਸ ਸਮੇਂ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੇ ਫ਼ਤਿਹ ਮਾਰਚ ਦਾ ਸਵਾਗਤ ਕਰਦੇ ਹੋਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਵਾਲੀ ਗੱਡੀ ਅੱਗੇ ਨਤਮਸਤਕ ਹੋਏ ਅਤੇ ਪ੍ਰਸ਼ਾਦ ਲਿਆ। ਇਸ ਸਮੇਂ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਸਾਥੀਆਂ....
ਵਿਧਾਇਕ ਭੋਲਾ ਗਰੇਵਾਲ ਵਲੋਂ ਵਾਰਡ ਨੰਬਰ 19 'ਚ ਸੀਵਰੇਜ ਪਾਈਪ ਵਿਛਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ
ਲੁਧਿਆਣਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ : ਭੋਲਾ ਗਰੇਵਾਲ ਲੁਧਿਆਣਾ, 27 ਅਪ੍ਰੈਲ : ਵਿਧਾਨ ਸਭਾ ਹਲਕਾ ਲੁਧਿਆਣਾ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਵਾਰਡ ਨੰਬਰ 19 ਅਧੀਨ ਆਦਰਸ਼ ਨਗਰ ਵਿਖੇ ਸੀਵਰੇਜ ਪਾਈਪ ਵਿਛਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਵਿਧਾਇਕ ਗਰੇਵਾਲ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 400 ਮੀਟਰ ਸੀਵਰ ਪਾਈਪ ਲਾਈਨ ਵਿਛਾਈ ਜਾਵੇਗੀ ਜਿਸ 'ਤੇ ਕਰੀਬ 4.50 ਲੱਖ ਰੁਪਏ ਦੀ ਲਾਗਤ ਆਵੇਗੀ ਤਾਂ ਜੋ ਓਵਰਫਲੋਅ ਅਤੇ ਬੰਦ ਸੀਵਰਲਾਈਨ....
ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾਂ ਸ਼ਤਾਬਦੀ 'ਤੇ ਲੁਧਿਆਣਾ ਪੁੱਜੇ ਫ਼ਤਿਹ ਮਾਰਚ ਦਾ ਵੱਖ ਵੱਖ ਫਾਊਂਡੇਸ਼ਨਾਂ ਵੱਲੋਂ ਭਰਵਾਂ ਸਵਾਗਤ
ਲੁਧਿਆਣਾ, 27 ਮਾਰਚ : ਅੱਜ 18ਵੀਂ ਸਦੀ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾਂ ਸ਼ਤਾਬਦੀ ਸਮਾਗਮ 'ਤੇ ਦਿੱਲੀ ਤੋਂ ਚੱਲੇ ਫ਼ਤਿਹ ਮਾਰਚ ਦਾ ਲੁਧਿਆਣਾ ਗਿੱਲ ਰੋਡ ਵਿਖੇ ਬਾਬਾ ਵਿਸ਼ਵਕਰਮਾ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਸਰਪ੍ਰਸਤ ਸ ਚਰਨਜੀਤ ਸਿੰਘ ਵਿਸ਼ਵਕਰਮਾ, ਰਾਮਗੜ੍ਹੀਆ ਬ੍ਰਦਰਜ਼ ਹੁਡ ਮਹਾਂ ਸਭਾ ਰਜਿ ਦੇ ਪ੍ਰਧਾਨ ਇੰਦਰਜੀਤ ਸਿੰਘ ਸੋਹਲ, ਵਿਸ਼ਵਕਰਮਾ ਫਾਊਂਡੇਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਮਠਾੜੂ, ਓ ਬੀ ਸੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਵਾਈਸ ਚੇਅਰਮੈਨ ਰੇਸ਼ਮ ਸਿੰਘ....
ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਤੀ ਦੀ ਮੌਤ, ਪਤਨੀ ਜਖ਼ਮੀ
ਫਿਰੋਜ਼ਪੁਰ, 27 ਅਪ੍ਰੈਲ : ਮਮਦੋਟ ਰੋਡ ’ਤੇ ਤੇਜ਼ ਰਫ਼ਤਾਰ ਕਾਰ ਨੇ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ, ਜਦੋਂ ਕਿ ਉਸਦੀ ਪਤਨੀ ਬਲਜੀਤ ਕੌਰ ਗੰਭੂੀਰ ਰੂਪ ਵਿੱਚ ਜਖ਼ਮੀ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਨੂੰ ਅੱਗ ਲੱਗ ਗਈ। ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਬਲਵੀਰ ਸਿੰਘ ਪਿੰਡ ਭਲੂਰ ਜ਼ਿਲ੍ਹਾ ਮੋਗਾ ਦਾ ਰਹਿਣ ਵਾਲਾ ਸੀ। ਉਹ ਆਪਣੀ ਪਤਨੀ ਨਾਲ ਕਿਸੇ ਕੰਮ ਲਈ ਆਪਣੀ ਰਿਸ਼ਤੇਦਾਰੀ ਵਿਚ ਮਮਦੋਟ ਆ....
ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਮੋਰਿੰਡਾ 27 ਅਪ੍ਰੈਲ : ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੀ ਵਾਪਰੀ ਘਟਨਾ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ । ਇਸ ਮੌਕੇ ਤੇ ਵੱਖ ਵੱਖ ਸਿੱਖ ਸੰਸਥਾਵਾਂ ਤੇ ਜਥੇਬੰਦੀਆਂ, ਰਾਜਸੀ ,ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਤੇ ਕਿਸੇ ਵੀ ਸੰਭਾਵੀ ਗੜਬੜ ਨੂੰ ਰੋਕਣ ਲਈ ਡਾ, ਨਵਨੀਤ ਸਿੰਘ ਮਾਹਲ ਐਸਪੀ....
ਭਾਰਤ ਦੀਆਂ ਉੱਘੀਆਂ ਸਖਸ਼ੀਅਤਾਂ ਨੇ ਪਿੰਡ ਬਾਦਲ ਵਿਖੇ ਪਹੁੰਚ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ
ਗਵਰਨਰ ਪੰਜਾਬ, ਮੁੱਖ ਮੰਤਰੀ ਪੰਜਾਬ,ਜੇ.ਪੀ.ਨੱਢਾ, ਸਪੀਕਰ ਪੰਜਾਬ ਵਿਧਾਨ ਸਭਾ, ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਅਤੇ ਅਮਨ ਅਰੋੜਾ ਨੇ ਉਚੇਚੇ ਤੌਰ ਤੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹਜ਼ਾਰਾਂ ਦੀ ਗਿਣਤੀ ਵਿੱਚ ਆਮ ਲੋਕਾਂ ਨੇ ਵੀ ਕੀਤੇ ਅੰਤਿਮ ਦਰਸ਼ਨ ਸ੍ਰੀ ਮੁਕਤਸਰ ਸਾਹਿਬ, 27 ਅਪ੍ਰੈਲ : ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਜਿੱਥੇ ਭਾਰਤ ਦੀਆਂ ੳੁੱਘੀਆਂ ਸਖਸ਼ੀਅਤਾਂ ਨੇ ਪਿੰਡ ਬਾਦਲ ਪਹੁੰਚ ਕੇ ਅੰਤਿਮ ਦਰਸ਼ਨ ਕੀਤੇ, ਉਥੇ ਨਾਲ ਹੀ ਹਜ਼ਾਰਾਂ ਦੀ....
ਨਰਮੇ ਦੀਆਂ ਮਨਜ਼ੂਰਸ਼ੁਦਾ ਕਿਸਮਾਂ ਹੀ ਵੇਚਣ ਬੀਜ ਵਿਕਰੇਤਾ : ਡੀ ਸੀ ਮਾਨਸਾ
ਮਾਨਸਾ, 27 ਅਪ੍ਰੈਲ : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਬੀਜ ਵਿਕਰੇਤਾਵਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਅੰਦਰ ਗਰਮ ਰੁੱਤ ਦੀ ਮੂੰਗੀ ਦੀ ਕਾਸ਼ਤ ਅਤੇ ਇਸ ਦੇ ਬੀਜ ਨੂੰ ਵਿਕਰੀ ਕਰਨ ਦੀ ਮਨਾਹੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਨਸਾ ਦਾ ਇਲਾਕਾ ਨਰਮਾ ਪੱਟੀ ਵਿੱਚ ਆਉਂਦਾ ਹੈ ਅਤੇ ਨਰਮੇ ਦੀ ਫਸਲ ਉਪਰ ਜੋ ਚਿੱਟੀ ਮੱਖੀ ਦਾ ਹਮਲਾ ਹੁੰਦਾ ਹੈ ਇਸ ਹਮਲੇ ਦਾ ਮੁੱਖ ਕਾਰਨ ਗਰਮ ਰੁੱਤ ਦੀ ਮੂੰਗੀ....
ਖਰੀਦ ਏਜੰਸੀਆ ਵੱਲੋਂ ਬੀਤੇ ਸ਼ਾਮ ਤੱਕ 4,92,071 ਮੀਟਿਰਿਕ ਟਨ ਕਣਕ ਦੀ ਖਰੀਦ ਕੀਤੀ ਗਈ : ਡਿਪਟੀ ਕਮਿਸ਼ਨਰ 
ਕਿਸਾਨਾਂ ਨੂੰ ਹੁਣ ਤੱਕ 830.626 ਕਰੋੜ ਦੀ ਕੀਤੀ ਆਨਲਾਈਨ ਅਦਾਇਗੀ ਫਾਜ਼ਿਲਕਾ 27 ਅਪ੍ਰੈਲ : ਜ਼ਿਲ੍ਹਾ ਫਾਜਿਲਕਾ ਦੇ ਸਮੂਹ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂੰ ਦੁੱਗਲ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਮੰਡੀਆਂ ’ਚ ਕੱਲ ਸ਼ਾਮ ਤੱਕ 4,92,071 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ, ਜੋ ਵੱਖ ਵੱਖ ਏਜੰਸੀਆਂ ਵਲੋ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 830.626 ਕਰੋੜ....
ਗੋਲੇਵਾਲਾ ਬੇਅਦਬੀ ਕਾਂਡ ਵਿੱਚ ਫੜ੍ਹੇ ਗਏ ਕਥਿਤ ਦੋਸ਼ੀ ਵਿੱਕੀ ਮਸੀਹ ਨੇ ਗਲਾ ਕੱਟ ਕੇ ਆਤਮਹੱਤਿਆ ਕਰਨ ਦੀ ਕੀਤੀ ਕੋਸ਼ਿਸ਼  
ਫਰੀਦਕੋਟ, 27 ਅਪ੍ਰੈਲ : ਫਰੀਦਕੋਟ ਦੇ ਨੇੜਲੇ ਪਿੰਡ ਗੋਲੇਵਾਲਾ ਵਿੱਚ ਸ਼੍ਰੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਕਾਂਡ ਵਿੱਚ ਫੜ੍ਹੇ ਗਏ ਕਥਿਤ ਦੋਸ਼ੀ ਵਿੱਕੀ ਮਸੀਹ ਨੇ ਪੁਲਿਸ ਰਿਮਾਂਡ ਵਿੱਚ ਗਲਾ ਕੱਟ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਮੁਲਜਮਾਂ ਨੇ ਗੰਭੀਰ ਰੂਪ ਵਿੱਚ ਜਖਮੀ ਦੋਸ਼ੀ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਵਿਖੇ ਭਰਤੀ ਕਰਵਾਇਆ ਗਿਆ। ਕੀ ਹੈ ਮਾਮਲਾ 23 ਅਪ੍ਰੈਲ ਨੂੰ ਗੋਲੇਵਾਲਾ ਵਿੱਚ ਕਾਰ ਸਵਾਰ 2 ਲੋਕਾਂ ਨੇ ਸ਼੍ਰੀ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਸੜਕ ਤੇ ਖਿਲਾਰੇ ਗਏ ਸਨ।ਸੀਸੀਟੀਵੀ....