ਫਤਹਿਗੜ੍ਹ ਸਾਹਿਬ, 26 ਅਪ੍ਰੈਲ : ਅਨੂਪ ਮੈਂਗੀ ਪੁੱਤਰ ਸ੍ਰੀ ਸੁਨੀਲ ਕੁਮਾਰ ਮੈਂਗੀ ਵਾਸੀ ਮਕਾਨ ਨੰ: 3051, ਵਾਰਡ ਨੰ: 9, ਸਰਹਿੰਦ ਮੰਡੀ, ਥਾਣਾ ਦਾ ਜਿਲ੍ਹਾ ਫਤਹਿਗੜ੍ਹ ਸਾਹਿਬ ਨੇ ਮੁਲਾਕੀ ਹੋ ਕੇ ਆਪਣਾ ਬਿਆਨ ਤਹਿਰੀਰ ਕਰਵਾਇਆ ਕਿ ਉਸ ਦੀ ਕ੍ਰਿਸ਼ਨਾ ਅਲਾਇਜ਼ ਫਰਮ ਸੁਭਾਸ ਨਗਰ ਮੰਡੀ ਗੋਬਿੰਦਗੜ੍ਹ ਵਿਖੇ ਹੈ, ਜਿੱਥੇ ਉਨ੍ਹਾਂ ਦਾ ਲੋਹੇ ਦਾ ਕੰਮ ਹੈ। ਅੱਜ ਵਕਤ ਕਰੀਬ 03:00 ਪੀ.ਐਮ. ਦਾ ਹੋਵੇਗਾ ਕਿ ਮੁਦੱਈ ਅਨੂਪ ਸੈਂਗੀ ਉਕਤ ਦੇ ਵਰਕਰਾਂ ਵੱਲੋਂ ਵੱਖ-ਵੱਖ ਫਰਮਾਂ ਤੋਂ ਕੈਸ ਇੱਕਠਾ ਕਰਕੇ ਲਿਆਂਦਾ ਗਿਆ....
ਮਾਲਵਾ
ਪਟਿਆਲਾ, 26 ਅਪਰੈਲ : ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਜ਼ਿਲ੍ਹੇ ਵਿੱਚ ਕੋਵਿਡ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 28 ਨਵੇਂ ਕੋਵਿਡ ਕੇਸ ਰਿਪੋਰਟ ਹੋਣ ਨਾਲ ਕੁੱਲ ਕੋਵਿਡ ਐਕਟਿਵ ਕੇਸਾਂ ਦੀ ਗਿਣਤੀ 128 ਹੋ ਗਈ ਹੈ। ਅੱਜ ਦੇ 28 ਕੋਵਿਡ ਕੇਸਾਂ ਵਿੱਚੋਂ 17 ਪਟਿਆਲਾ ਸ਼ਹਿਰ, 04 ਸਮਾਣਾ, 02 ਬਲਾਕ ਕਾਲੋਮਾਜਰਾ, 02 ਬਾਲਕ ਸ਼ੁਤਰਾਣਾ, 02 ਬਾਲਕ ਦੁੱਧਣਸਾਧਾਂ ਅਤੇ 01 ਨਾਭਾ ਨਾਲ ਸਬੰਧਤ ਹਨ।ਜਿਸ ਨਾਲ ਜ਼ਿਲ੍ਹੇ ਵਿੱਚ ਕੋਵਿਡ ਪੋਜਟਿਵ ਐਕਟਿਵ ਕੇਸਾਂ ਦੀ ਗਿਣਤੀ 128 ਹੋ ਗਈ ਹੈ।....
ਲੁਧਿਆਣਾ 26 ਅਪ੍ਰੈਲ : ਪੀ.ਏ.ਯੂ. ਦੇ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਵੱਲੋਂ ਬੀਤੇ ਦਿਨੀਂ ਯੂਨੀਵਰਸਿਟੀ ਦੇ ਹੋਸਟਲਾਂ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਲਈ ਪੌਸਟਿਕ ਆਹਾਰ ਅਤੇ ਸਿਹਤ ਦੀ ਮਹੱਤਤਾ ਵਿਸੇ ’ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ | ਇਸ ਭਾਸ਼ਣ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਲਈ ਚੰਗੀ ਖੁਰਾਕ ਦੀ ਚੋਣ ਕਰਨ ਸਮੇਂ ਪੌਸਟਿਕ ਖੁਰਾਕ ਬਣਾਉਣ ਬਾਰੇ ਜਾਗਰੂਕ ਕਰਨ ’ਤੇ ਕੇਂਦਰਿਤ ਸੀ| ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਸਹਿਯੋਗੀ ਪ੍ਰੋਫੈਸਰ ਡਾ. ਇੰਦਰਪ੍ਰੀਤ ਕੌਰ ਅਤੇ ਡਾ. ਨਿਤਿਕਾ....
ਬਠਿੰਡਾ, 26 ਅਪ੍ਰੈਲ : ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ, ਰਜਿਸਟਰਾਰ ਡਾ: ਗੁਰਿੰਦਰਪਾਲ ਸਿੰਘ ਬਰਾੜ, ਯੂਨੀਵਰਸਿਟੀ ਦੇ ਫੈਕਲਟੀ ਅਤੇ ਸਟਾਫ਼ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੁਨੇਹੇ ਵਿੱਚ ਪ੍ਰੋ: ਬੂਟਾ ਸਿੰਘ ਸਿੱਧੂ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਇੱਕ ਪਵਿੱਤਰ ਆਤਮਾ, ਦੂਰਅੰਦੇਸ਼ੀ ਅਤੇ ਇੱਕ ਮਹਾਨ....
ਲੁਧਿਆਣਾ 25 ਅਪ੍ਰੈਲ : ਬੀਤੇ ਦਿਨੀਂ ਡਾ. ਅੰਬੇਦਕਰ ਇੰਟਰਨੈਸ਼ਨਲ ਸੈਂਟਰ ਨਵੀਂ ਦਿੱਲੀ ਵਿੱਚ ਕਰਵਾਏ ਗਏ ਵਿਸ਼ਵ ਵਿਦਿਆਲਾ ਅਨੁਸੰਧਾਨ ਉਤਸਵ 2023 ਵਿੱਚ ਪੀ.ਏ.ਯੂ. ਦੇ ਵੱਖ-ਵੱਖ ਵਿਭਾਗਾਂ ਤੋਂ ਸੱਤ ਖੋਜੀਆਂ ਦੀ ਇੱਕ ਟੀਮ ਸ਼ਾਮਿਲ ਹੋਈ | ਇਸ ਟੀਮ ਵਿੱਚ ਵਧੀਕ ਨਿਰਦੇਸ਼ਕ ਖੋਜ ਡਾ. ਗੁਰਜੀਤ ਸਿੰਘ ਮਾਂਗਟ, ਭੂਮੀ ਵਿਗਿਆਨ ਵਿਭਾਗ ਦੇ ਮੁਖੀ ਡਾ. ਧਰਮਿੰਦਰ ਸਿੰਘ, ਭੋਜਨ ਵਿਗਿਆਨੀ ਅਤੇ ਤਕਨੀਕੀ ਮਾਹਿਰ ਡਾ. ਪੂਨਮ ਸਚਦੇਵ, ਮੁੱਖ ਕਣਕ ਬਰੀਡਰ ਡਾ. ਅਚਲਾ ਸ਼ਰਮਾ, ਮੁੱਖ ਪੌਦਾ ਜੀਵਾਣੂੰ ਮਾਹਿਰ ਡਾ. ਮਨਦੀਪ ਹੂੰਝਣ....
ਲੁਧਿਆਣਾ 25 ਅਪ੍ਰੈਲ : ਬੀਤੇ ਦਿਨੀਂ ਵਿਸ਼ਵ ਧਰਤੀ ਦਿਵਸ ਮੌਕੇ ਪੀ.ਏ.ਯੂ. ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਅਤੇ ਮਾਨਵ ਵਿਕਾਸ ਅਤੇ ਪਰਿਵਾਰਕ ਅਧਿਐਨ ਵਿਭਾਗ ਨੇ ਵਿਸ਼ਵ ਧਰਤੀ ਦਿਵਸ ਮਨਾਇਆ | ਪਲਾਂਟ ਬਰੀਡਿੰਗ ਵਿਭਾਗ ਦੇ ਸਮਾਰੋਹ ਵਿੱਚ ਵਿਭਾਗ ਦੇ ਮੁਖੀ ਡਾ. ਵਰਿੰਦਰ ਸਿੰਘ ਸੋਹੂ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਜਦਕਿ ਅਧਿਆਪਨ ਇੰਚਾਰਜ਼ ਡਾ. ਐੱਸ ਕੇ ਢਿੱਲੋਂ, ਚਾਰਾ ਸੈਕਸ਼ਨ ਦੇ ਇੰਚਾਰਜ ਡਾ. ਆਰ ਐੱਸ ਸੋਹੂ ਅਤੇ ਹੋਰ ਅਧਿਆਪਕ ਵੀ ਮੌਜੂਦ ਰਹੇ | ਇਸ ਮੌਕੇ ਜਸਮੀਤ ਕੌਰ, ਹਰਮਨਪ੍ਰੀਤ ਕੌਰ....
ਆਮ ਜਨਤਾ ਦੀ ਸਹੂਲਤ ਲਈ ਕੀਤੇ ਜ਼ਰੂਰੀ ਬਦਲਾਅ ਬਾਅਦ ਦੁਪਹਿਰ, ਸਟਾਫ ਨਾਲ ਕੀਤੀ ਮੀਟਿੰਗ, ਪੈਂਡਿੰਗ ਫਾਈਲਾਂ ਦੇ ਜਲਦ ਨਿਪਟਾਰੇ ਲਈ ਦਿਸ਼ਾ ਨਿਰਦੇਸ਼ ਵੀ ਕੀਤੇ ਜਾਰੇ ਲੁਧਿਆਣਾ, 25 ਅਪ੍ਰੈਲ : ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਪੀ.ਸੀ.ਐਸ ਵੱਲੋਂ ਆਰ.ਟੀ.ਏ ਦਫ਼ਤਰ ਲੁਧਿਆਣਾ ਅਧੀਨ ਡਰਾਈਵਿੰਗ ਟੈਸਟ ਟਰੈਕ 'ਤੇ ਸਵੇਰੇ ਅਤੇ ਬਾਅਦ ਦੁਪਹਿਰ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਬੰਧੀ ਆਰ.ਟੀ.ਏ. ਡਾ. ਪੂਨਮਪ੍ਰੀਤ ਕੌਰ ਨੇ ਦੱਸਿਆ ਕਿ ਟਰੈਕ 'ਤੇ ਪਬਲਿਕ ਨੂੰ ਆ ਰਹੀਆਂ ਮੁਸ਼ਕਲਾਂ....
ਲੁਧਿਆਣਾ, 25 ਅਪ੍ਰੈਲ : ਸਿਹਤ ਵਿਭਾਗ ਵਲੋ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ ਹੈ ਜਿਸਦੇ ਤਹਿਤ ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਕਲੇਰ ਦੀ ਅਗਵਾਈ ਹੇਠ ਮਲੇਰੀਆ ਤੋਂ ਬਚਾਅ ਸਬੰਧੀ ਰੈਲੀ ਕੱਢੀ ਗਈ। ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਰੈਲੀ ਦੌਰਾਨ ਬੈਨਰਾਂ, ਪੈਂਪਲਿਟ, ਪੋਸਟਰਾਂ ਆਦਿ ਰਾਹੀਂ ਆਮ ਲੋਕਾਂ ਨੂੰ ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਸਕੂਲੀ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ....
ਫਾਜਿਲਕਾ, 25 ਅਪ੍ਰੈਲ : ਵਿੱਤੀ ਸਾਲ 2023-24 ਲਈ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਕੰਮਾਂ ਦੀ ਸਮੀਖਿਆ ਮੀਟਿੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਸੰਦੀਪ ਕੁਮਾਰ ਵੀ ਉਨ੍ਹਾਂ ਨਾਲ ਹਾਜਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਵਿਭਾਗਾਂ ਨੂੰ ਦਿਤੇ ਗਏ ਟੀਚਿਆਂ ਨੂੰ ਤਹਿ ਸਮੇ ਵਿੱਚ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਿਸ਼ਨ ਅਧੀਨ....
ਸੰਗਰੂਰ, 25 ਅਪ੍ਰੈਲ : ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਵਿਭਾਗ ਵੱਲੋਂ ਅੱਜ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਸਿਵਲ ਸਰਜਨ ਡਾ. ਪਰਮਿੰਦਰ ਕੌਰ ਵੱਲੋਂ ਸਿਵਲ ਹਸਪਤਾਲ ਸੰਗਰੂਰ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸਰਕਾਰੀ ਨਰਸਿੰਗ ਟ੍ਰੇਨਿੰਗ ਸਕੂਲ ਦੀਆਂ ਵਿਦਿਆਰਥਣਾਂ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ ਤੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਵਲ....
ਫਾਜ਼ਿਲਕਾ, 25 ਅਪ੍ਰੈਲ : ਬੁੱਧਵਾਰ ਨੂੰ ਪੂਰੇ ਪੰਜਾਬ ਦੇ ਹਰ ਆਂਗਣਵਾੜੀ ਸੈਂਟਰ, ਪ੍ਰਾਈਵੇਟ ਸਕੂਲ, ਸਰਕਾਰੀ ਸਕੂਲ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ/ਕੋਚਿੰਗ ਸੈਂਟਰ/ਆਈ ਟੀ ਆਈ ਆਦਿ ਸੰਸਥਾਵਾਂ ਵਿੱਚ ਨੈਸ਼ਨਲ ਡੀ ਵਰਮਿੰਗ ਡੇ ਮਨਾਇਆ ਜਾ ਰਿਹਾ ਹੈ। ਇਸ ਦਿਨ ਬੱਚਿਆਂ ਨੂੰ ਐਲਬੈਂਡਾਜੋਲ ਦੀ ਗੋਲੀ ਖਾਣ ਨੂੰ ਦਿੱਤੀ ਜਾਵੇਗੀ ਜੋ ਪੇਟ ਦੇ ਕੀੜਿਆਂ ਦੀ ਸਫਾਈ ਕਰਦੀ ਹੈ।ਜੋ ਬੱਚੇ 26 ਅਪ੍ਰੈਲ ਨੂੰ ਗੋਲੀ ਖਾਣ ਤੋਂ ਰਹਿ ਜਾਣਗੇ ਉਨ੍ਹਾਂ ਨੂੰ 5 ਮਈ ਨੂੰ ਮੋਪ ਅੱਪ ਡੇ ਵਾਲੇ ਦਿਨ ਗੋਲੀ ਖਿਲਾਈ ਜਾਵੇਗੀ ।ਇਸ....
ਰੂਪਨਗਰ, 25 ਅਪ੍ਰੈਲ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ਨੂੰ ਜ਼ਮੀਨੀ ਪੱਧਰ ਉੱਤੇ ਯਕੀਨੀ ਕਰਨ ਲਈ ਸਮੂਹ ਸੀਨੀਅਰ ਮੈਡੀਕਲ ਅਫਸਰ, ਜਿਲ੍ਹਾ ਰੂਪਨਗਰ, ਜਿਲ੍ਹਾ ਐਲੀਮੈਂਟਰੀ ਤੇ ਸੈਕੰਡਰੀ ਸਿਖਿਆ ਅਫਸਰ, ਰੂਪਨਗਰ, ਨਗਰ ਕੌਂਸਲ, ਸੀ.ਡੀ.ਪੀ.ਓਜ਼, ਅਤੇ ਪੰਜਾਬ ਰੋਡਵੇਜ਼ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕਿਹਾ ਕਿ ਆਪਣੇ ਵਿਭਾਗਾਂ ਦੁਆਰਾ ਕੀਤੀ ਜਾਣ ਵਾਲ਼ੀ ਕਾਰਗੁਜ਼ਾਰੀ ਦਾ 15 ਦਿਨੀਂ ਐਕਸ਼ਨ ਪਲਾਨ ਬਣਾਉਣ। ਮੀਟਿੰਗ ਵਿੱਚ ਹਦਾਇਤ ਕਰਦਿਆਂ ਕਿਹਾ ਕਿ....
ਮੋਰਿੰਡਾ, 25 ਅਪ੍ਰੈਲ : ਅੱਜ ਮੋਰਿੰਡਾ ਵਿਖੇ ਬੀਤੇ ਕੱਲ੍ਹ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿੱਚ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਪ੍ਰੈਸ ਵਾਰਤਾ ਕੀਤੀ। ਜਿਸ ਵਿੱਚ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ ਅਤੇ ਜਨਰਲ ਸਕੱਤਰ ਕੁਸ਼ਲਪਾਲ ਸਿੰਘ ਮਾਨ ਨੇ ਕਿਹਾ ਕਿ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿੱਚ ਜੋ ਘਟਨਾ ਹੋਈ ਹੈ, ਉਸ ਘਟਨਾ ਨੇ ਪੂਰੇ ਸੰਸਾਰ ਦੇ ਸਿੱਖਾਂ ਦੇ ਮਨ ਨੂੰ ਵੱਡੀ ਠੇਸ ਪਹੁੰਚਾਈ ਹੈ। ਉਹਨਾਂ....
ਬਠਿੰਡਾ, 25 ਅਪ੍ਰੈਲ : ਆਲ ਇੰਡੀਆ ਫੈਡਰੇਸ਼ਨ ਦੇ ਸੱਦੇ ਉਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਬਠਿੰਡਾ ਵਿੱਚ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਕੌਰ ਸੋਹੀ ਅਤੇ ਸੂਬਾ ਵਰਕਿੰਗ ਕਮੇਟੀ ਮੈਂਬਰ ਤੇ ਬਠਿੰਡਾ ਦੀ ਪ੍ਰੈਸ ਸਕੱਤਰ ਪ੍ਰਤਿਭਾ ਸ਼ਰਮਾ ਦੀ ਅਗਵਾਈ ਵਿੱਚ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਮੌੜ ਤੋਂ ਮਨਜੀਤ ਕੌਰ ਅਤੇ ਸਰਵਜੀਤ ਕੌਰ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਮੰਗਾਂ ਨੂੰ....
ਸੰਗਰੂਰ, 25 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਇਕਹਿਰੀ ਵਰਤੋਂ ਵਾਲੇ ਪਲਾਸਟਿਕ ਤੋਂ ਮੁਕਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀਆਂ ਸਖ਼ਤ ਹਦਾਇਤਾਂ ’ਤੇ ਕਾਰਵਾਈ ਕਰਦਿਆਂ ਇੱਕ ਗੋਦਾਮ ਵਿੱਚੋਂ ਕਰੀਬ 3 ਟਨ ਪਾਬੰਦੀਸ਼ੁਦਾ ਪਲਾਸਟਿਕ ਲਿਫਾਫੇ ਜ਼ਬਤ ਕੀਤੇ ਗਏ ਹਨ। ਇਹ ਕਾਰਵਾਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀ ਟੀਮ ਵੱਲੋਂ ਸਾਂਝੇ ਤੌਰ ’ਤੇ ਅਮਲ ਵਿੱਚ ਲਿਆਂਦੀ....