ਮਾਲਵਾ

ਪਿੰਡਾਂ ਨੂੰ ਓ.ਡੀ.ਐਫ ਪਲੱਸ ਕਰਨ ਦੀ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਗ੍ਰੀਨ ਜ਼ੋਨ ਵਿੱਚ ਸ਼ਾਮਲ ਹੋਣ ਵਾਲਾ ਰਾਜ ਦਾ ਪਹਿਲਾ ਜ਼ਿਲ੍ਹਾ ਬਣਿਆ: ਡਿਪਟੀ ਕਮਿਸ਼ਨਰ 
ਸੰਗਰੂਰ, 22 ਅਪ੍ਰੈਲ : ਸਵੱਛ ਭਾਰਤ ਮਿਸ਼ਨ ( ਗ੍ਰਾਮੀਣ) ਤਹਿਤ ਪਿੰਡਾਂ ਨੂੰ ਓਡੀਐਫ ਪਲੱਸ ਕਰਨ ਦੀ ਮੁਹਿੰਮ ਵਿੱਚ ਜ਼ਿਲ੍ਹਾ ਸੰਗਰੂਰ ਗ੍ਰੀਨ ਜ਼ੋਨ ਵਿੱਚ ਸ਼ਾਮਲ ਹੋਣ ਵਾਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਇਸ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਵਚਨਬੱਧਤਾ ਨਾਲ ਕਾਰਜਸ਼ੀਲ ਰਹਿਣ ਵਾਲੀ ਟੀਮ ਨੂੰ ਮੁਬਾਰਕਬਾਦ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ....
ਰੂਪਨਗਰ ਪੁਲਿਸ ਨੇ ਫੜੇ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਮੈਂਬਰ
ਰੂਪਨਗਰ, 22 ਅਪ੍ਰੈਲ : ਰੂਪਨਗਰ ਪੁਲਿਸ ਨੇ ਅਪਰਾਧਿਕ ਪਿਛੋਕੜ ਵਾਲ਼ੇ ਗੈਰ ਸਮਾਜਿਕ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਸੰਦੀਪ ਕੁਮਾਰ ਉਰਫ ਰਵੀ ਬਲਾਚੋਰੀਆ ਅਤੇ ਇਸ ਗੈਂਗ ਦੇ ਹੀ ਇੱਕ ਗੁਰਗੇ ਰੋਹਿਤ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ 6 ਪਿਸਟਲ .32 ਬੋਰ ਅਤੇ 25 ਜਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ। ਇਸ ਸਬੰਧੀ ਪ੍ਰੈੱਸ ਕਾਨਫਰੰਸ ਰਾਹੀਂ ਹੋਰ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਰੂਪਨਗਰ ਸ੍ਰੀ ਵਿਵੇਕ ਐੱਸ ਸੋਨੀ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ....
ਹਰ ਧਰਮ ਮਿਲਜੁਲ ਕੇ ਰਹਿਣ ਦੀ ਦਿੰਦਾ ਹੈ ਸਿੱਖਿਆ : ਸਪੀਕਰ ਸੰਧਵਾਂ
ਫਰੀਦਕੋਟ 22 ਅਪ੍ਰੈਲ : ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁਕੱਦਸ ਦਿਹਾੜੇ ਈਦ ਮੌਕੇ ਮੁਸਲਿਮ ਭਰਾਵਾਂ ਨੂੰ ਕੋਟਕਪੂਰਾ ਅਤੇ ਫਰੀਦਕੋਟ ਦੀ ਈਦਗਾਹ ਵਿਖੇ ਜਾ ਕੇ ਮੁਬਾਰਕਬਾਦ ਦਿੱਤੀ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜਬੂਤ ਕਰਨ ਤੇ ਜ਼ੋਰ ਦਿੱਤਾ। ਇਸ ਦੌਰਾਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਈਦਗਾਹ ਵਿਖੇ ਮੁਸਲਿਮ ਭਰਾਵਾਂ ਨੂੰ ਈਦ ਦੀ ਮੁਬਾਰਕ ਬਾਅਦ ਦਿੰਦੇ ਹੋਏ ਕਿਹਾ ਕਿ ਹਰ ਧਰਮ ਸਾਨੂੰ ਆਪਸ ਵਿਚ ਮਿਲ ਜੁਲ ਕੇ ਰਹਿਣ ਦੀ....
ਖ਼ਾਲਸਾ ਫ਼ਤਿਹ ਮਾਰਚ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵਾਗਤ
ਜਰਨੈਲ ਜੱਸਾ ਸਿੰਘ ਰਾਮਗੜ੍ਹੀਆਂ ਦੇ ਜੀਵਨ ਤੋਂ ਸੇਧ ਲੈਣ ਦੀ ਜ਼ਰੂਰਤ : ਸਾਕਸ਼ੀ ਸਾਹਨੀ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾ ਫ਼ਤਿਹ ਮਾਰਚ ਦਾ ਪਟਿਆਲਾ ਪੁੱਜਣ ’ਤੇ ਭਰਵਾਂ ਸਵਾਗਤ ਪਟਿਆਲਾ, 22 ਅਪ੍ਰੈਲ : ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਸਬੰਧੀ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਆਰੰਭ ਹੋਏ ਖ਼ਾਲਸਾ ਫ਼ਤਿਹ ਮਾਰਚ ਦਾ ਪਟਿਆਲਾ ਪੁੱਜਣ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ....
ਸ਼ਹੀਦ ਕੁਲਵੰਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ
ਵਿਧਾਇਕ, ਡਿਪਟੀ ਕਮਿਸ਼ਨਰ, ਐਸ.ਐਸ.ਪੀ. ਸਮੇਤ ਹੋਰ ਸ਼ਖ਼ਸੀਅਤਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਪੰਜਾਬ ਸਰਕਾਰ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ ਇੱਕ ਕਰੋੜ ਰੁਪਏ ਅਤੇ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ-ਵਿਧਾਇਕ ਅਮਨਦੀਪ ਅਰੋੜਾ ਮੋਗਾ, 22 ਅਪ੍ਰੈਲ : ਜ਼ਿਲ੍ਹਾ ਮੋਗਾ ਦੇ ਪਿੰਡ ਚੜਿੱਕ ਦੇ ਵਸਨੀਕ ਲਾਂਸ ਨਾਇਕ ਸ੍ਰ. ਕੁਲਵੰਤ ਸਿੰਘ ਜੋ ਕਿ 4 ਸਿੱਖਲਾਈਟ ਇੰਫੈਂਟਰੀ ਵਿੱਚ ਸੀ, ਪਿਛਲੇ ਦਿਨੀਂ ਪੁਣਛ ਵਿੱਚ ਫੌਜੀ ਟਰੱਕ ਉੱਤੇ ਅੱਤਵਾਦੀ ਹਮਲੇ ਕਾਰਣ ਸ਼ਹੀਦ ਹੋ ਗਏ ਸਨ, ਦਾ ਅੰਤਿਮ ਸਸਕਾਰ ਅੱਜ....
ਪੰਜਾਬ ਦੇ ਲੋਕ ਆਪਸੀ ਭਾਈਚਾਰਕ ਸਾਂਝ ਨਾਲ ਰਹਿਣਾ ਜਾਣਦੇ ਹਨ : ਅਮਨ ਅਰੋੜਾ
ਆਪਸੀ ਭਾਈਚਾਰਕ ਸਾਂਝ ਲਈ ਦੁਨੀਆ ਵਿੱਚ ਜਾਣਿਆ ਜਾਂਦਾ ਹੈ ਪੰਜਾਬ : ਡਾ. ਗੁਰਪ੍ਰੀਤ ਕੌਰ ਮਾਲੇਰਕੋਟਲਾ, 22 ਅਪ੍ਰੈਲ : ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ਾਂ ਕਰ ਰਹੇ ਸਮਾਜ ਵਿਰੋਧੀ ਅਨਸਰਾਂ ਦੀ ਕੋਸ਼ਿਸ਼ਾਂ ਪੰਜਾਬ ਵਿੱਚ ਕਾਮਯਾਬ ਨਹੀਂ ਹੋ ਸਕਦੀਆਂ ਕਿਉਂਕਿ ਪੰਜਾਬ ਦੇ ਲੋਕ ਆਪਸੀ ਭਾਈਚਾਰਕ ਸਾਂਝ ਨਾਲ ਰਹਿਣਾ ਜਾਣਦੇ ਹਨ । ਸੂਬੇ ਦੇ ਲੋਕਾਂ ਵਿੱਚ ਮਜ਼ਬੂਤ ਸਮਾਜਿਕ ਸਾਂਝ ਨੂੰ ਕਮਜ਼ੋਰ ਕਰਨ ਦੀਆਂ ਨਾਪਾਕ ਕੋਸ਼ਿਸ਼ਾਂ ਕਦੇ ਵੀ ਪੂਰੀਆਂ ਨਹੀਂ ਹੋ ਸਕਦੀਆਂ । ਇਹ ਵਿਚਾਰ ਨਵੀਂ ਅਤੇ ਨਵਿਆਉਣ....
ਸ਼ਹੀਦ ਸੇਵਕ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਦਿੱਤੀ ਹੰਝੂਆਂ ਭਰੀ ਅੰਤਿਮ ਵਿਦਾਇਗੀ
ਬਠਿੰਡਾ, 22 ਅਪਰੈਲ : ਪਿਛਲੇ ਦਿਨੀਂ ਜੰਮੂ-ਕਸ਼ਮੀਰ ਦੇ ਪੁੰਛ ਖੇਤਰ ਵਿਚ ਦਹਿਸ਼ਤਗਰਦਾਂ ਵੱਲੋਂ ਘਾਤ ਲਗਾਕੇ ਕੀਤੇ ਹਮਲੇ ਦੌਰਾਨ ਸ਼ਹੀਦ ਹੋ ਗਏ 4 ਸਿੱਖ ਲਾਈਟ ਇਨਫੈਂਟਰੀ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਘਾ ਦੇ ਵਸਨੀਕ ਲਾਂਸ ਨਾਇਕ ਸੇਵਕ ਸਿੰਘ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਮ ਵਿਦਾਇਗੀ ਦਿੱਤੀ ਗਈ। ਜਦੋਂ ਸ਼ਹੀਦ ਦੇ ਪਿਤਾ ਨੇ ਚਿਤਾ ਨੂੰ ਅਗਨੀ ਦਿਖਾਈ ਤਾਂ ਸ਼ਮਸ਼ਾਨ ਘਾਟ ਵਿੱਚ ਮੌਜੂਦ ਹਰ ਅੱਖ ਰੋਈ । ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਸ਼ਾਸਨਿਕ, ਪੁਲਿਸ....
ਪੀਆਰਟੀਸੀ ਬਠਿੰਡਾ ਦਾ ਡਰਾਈਵਰ ਸੇਫ਼ ਡਰਾਈਵਿੰਗ ਲਈ ਕੌਮੀ ਪੱਧਰ 'ਤੇ ਸਨਮਾਨਿਤ 
ਬਠਿੰਡਾ, 22 ਅਪ੍ਰੈਲ : ਪੀ.ਆਰ.ਟੀ.ਸੀ. ਦੇ ਬਠਿੰਡਾ ਡਿੱਪੂ ਦੇ ਡਰਾਈਵਰ ਨੂੰ ਉਸ ਵੱਲੋਂ ਸਵਾਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤੀ ਜਾ ਰਹੀ ਸੁਰੱਖਿਅਤ ਡਰਾਇਵਿੰਗ ਲਈ ਕੌਮੀ ਪੱਧਰ ਦਾ ਸਨਮਾਨ ਮਿਲਿਆ ਹੈ।ਲੰਘੀ 18 ਅਪ੍ਰੈਲ ਨੂੰ ਕੇਂਦਰੀ ਟ੍ਰਾਂਸਪੋਰਟ ਵਿਭਾਗ ਵਲੋਂ ਐਸੋਸੀਏਸ਼ਨ ਆਫ਼ ਸਟੇਟ ਰੋਡ ਟ੍ਰਾਂਸਪੋਰਟ ਅੰਡਰਟੇਕਿੰਗ ਦੇ ਸਹਿਯੋਗ ਨਾਲ ਦਿੱਲੀ 'ਚ ਕਰਵਾਏ ਗਏ ਇਸ ਸਨਮਾਨ ਸਮਾਰੋਹ ਵਿਚ ਦੇਸ਼ ਭਰ ਦੇ ਕੁੱਲ 42 ਡਰਾਈਵਰਾਂ ਨੂੰ ਇਹ ਸਨਮਾਨ ਦਿੱਤਾ ਗਿਆ ਹੈ। ਇਨ੍ਹਾਂ ਵਿਚੋਂ ਮੁਖਤਿਆਰ ਸਿੰਘ ਪੰਜਾਬ ਨਾਲ....
ਫਿਰਕੂ ਫਾਸ਼ੀਵਾਦ ਖ਼ਿਲਾਫ਼ ਵਿਸ਼ਾਲ ਏਕਤਾ ਉਸਾਰਨ ਦਾ ਸੱਦਾ
ਸੀ ਪੀ ਆਈ ਐਮ ਐਲ ਦਾ ਸਥਾਪਨਾ ਦਿਵਸ ਮਨਾਇਆ ਰਾਏਕੋਟ, 22 ਅਪ੍ਰੈਲ (ਗਿੱਲ) : ਸੀ ਪੀ ਆਈ ਐਮ ਐਲ ਦੇ ਸਥਾਪਨਾ ਦਿਵਸ ਤੇ ਕਾਮਰੇਡ ਲੈਨਿਨ ਦੇ ਜਨਮ ਦਿਨ ਮੌਕੇ ਸੱਦਾ ਦਿੱਤਾ ਗਿਆ ਕਿ ਦੇਸ਼ ਅੰਦਰ ਮੋਦੀ ਸਰਕਾਰ ਦੀ ਅਗਵਾਈ ਹੇਠ ਫੈਲਾਏ ਜਾ ਰਹੇ ਫਿਰਕੂ ਫਾਸ਼ੀਵਾਦ ਖ਼ਿਲਾਫ਼ ਵਿਸ਼ਾਲ ਮੋਰਚਾ ਉਸਾਰਨ ਦਾ ਸੱਦਾ ਦਿੱਤਾ ਗਿਆ। ਇਸ ਸਮੇਂ ਪਾਰਟੀ ਸੰਕਲਪ ਪੱਤਰ ਪੜ੍ਹਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸੀ ਪੀ ਆਈ ਐਮ ਐਲ ਦੇ ਸੂਬਾ ਆਗੂ ਹਰਭਗਵਾਨ ਭੀਖੀ, ਡਾਕਟਰ ਚਰਨ ਸਿੰਘ ਰਾਏਕੋਟ ਤੇ ਸੱਤਿਆ ਪ੍ਰਕਾਸ਼ ਨਰਾਇਣ ਨੇ....
ਭਗਤ ਧੰਨਾ ਜੀ ਦਾ ਜਨਮ ਉਤਸਵ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਮਨਾਇਆ
ਭਗਤ ਧੰਨਾ ਜੀ ਦਾ ਜੀਵਨ ਵਿਸ਼ਵਾਸ ਦ੍ਰਿੜ੍ਹਤਾ, ਸਚਾਈ, ਸਾਦਗੀ ਅਤੇ ਆਸਥਾ ਦਾ ਪ੍ਰਤੀਕ ਹੈ : ਬਾਵਾ ਮੁੱਲਾਂਪੁਰ ਦਾਖਾ, 22 ਅਪ੍ਰੈਲ : ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਭਗਤ ਧੰਨਾ ਜੀ ਜਿਨ੍ਹਾਂ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਅੰਕਿਤ ਹੈ, ਉਹਨਾਂ ਦਾ ਜਨਮ ਉਤਸਵ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਸੂਬਾ ਪ੍ਰਧਾਨ ਕਰਨੈਲ ਸਿੰਘ ਗਿੱਲ, ਜਨਰਲ ਸਕੱਤਰ ਪਰਮਿੰਦਰ ਸਿੰਘ ਬਿੱਟੂ ਕੈਲਪੁਰ ਅਤੇ....
ਸ਼ਹੀਦ ਹੌਲਦਾਰ ਮਨਦੀਪ ਸਿੰਘ ਦਾ ਅੱਜ ਪਿੰਡ ਚਣਕੋਈਆਂ ਕਲਾਂ (ਪਾਇਲ) ਵਿਖੇ ਪੂਰੇ ਸੈਨਿਕ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਵੱਲੋ ਸ਼ਹੀਦ ਹੌਲਦਾਰ ਮਨਦੀਪ ਸਿੰਘ ਦੇ ਪਰਿਵਾਰ ਨਾਲ ਟੈਲੀਫੋਨ ਤੇ ਗੱਲਬਾਤ ਕਰਕੇ ਕੀਤਾ ਦੁੱਖ ਸਾਂਝਾ ਪੰਜਾਬ ਸਰਕਾਰ ਦੀ ਤਰਫੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਸ਼ਹੀਦ ਹੌਲਦਾਰ ਮਨਦੀਪ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਂਟ ਲੁਧਿਆਣਾ, 22 ਅਪ੍ਰੈਲ : ਫੌਜ ਦੀ 49 ਆਰ.ਆਰ (ਸਿਖਲਾਈ) ਬਟਾਲੀਅਨ ਦੇ ਹੌਲਦਾਰ ਮਨਦੀਪ ਸਿੰਘ ਦੀ ਮ੍ਰਿਤਕ ਦੇਹ, ਜਿਨ੍ਹਾਂ ਨੇ ਜੰਮੂ-ਕਸ਼ਮੀਰ ਪੰੁਛ ਨੈਸ਼ਨਲ ਹਾਈਵੇ....
ਡਾਇਰੈਕਟਰ ਉਦਯੋਗ ਅਤੇ ਵਣਜ, ਪੰਜਾਬ ਵੱਲੋਂ ਸਾਈਕਲ ਅਤੇ ਸਿਲਾਈ ਮਸ਼ੀਨ ਉਦਯੋਗ ਲਈ ਖੋਜ ਅਤੇ ਵਿਕਾਸ ਕੇਂਦਰ ਦਾ ਦੌਰਾ
ਦੋਵਾਂ ਕੇਂਦਰਾਂ 'ਤੇ ਕੀਤੇ ਜਾ ਰਹੇ ਕੰਮ ਦੀ ਵੀ ਕੀਤੀ ਸ਼ਲਾਘਾ ਲੁਧਿਆਣਾ, 22 ਅਪ੍ਰੈਲ : ਡਾਇਰੈਕਟਰ ਇੰਡਸਟਰੀਜ਼ ਐਂਡ ਕਾਮਰਸ, ਪੰਜਾਬ ਡਾ. ਅਮਰਪਾਲ ਸਿੰਘ ਵਲੋਂ ਬੀਤੇ ਕੱਲ੍ਹ ਲੁਧਿਆਣਾ ਦੇ ਸਾਈਕਲ ਅਤੇ ਸਿਲਾਈ ਮਸ਼ੀਨ ਲਈ ਖੋਜ ਅਤੇ ਵਿਕਾਸ ਕੇਂਦਰ ਅਤੇ ਇੰਸਟੀਚਿਊਟ ਫਾਰ ਆਟੋ ਪਾਰਟਸ ਅਤੇ ਹੈਂਡ ਟੂਲਜ਼, ਲੁਧਿਆਣਾ ਦਾ ਦੌਰਾ ਕੀਤਾ। ਉਨ੍ਹਾਂ ਵਲੋਂ ਇਨ੍ਹਾਂ ਕੇਂਦਰਾਂ ਦੁਆਰਾ ਉਦਯੋਗ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸੇਵਾਵਾਂ ਦੀ ਸਮੀਖਿਆ ਕੀਤੀ। ਉਨ੍ਹਾਂ ਆਪਣੇ ਦੌਰੇ ਮੌਕੇ ਇਨ੍ਹਾਂ ਦੋਵਾਂ ਕੇਂਦਰਾਂ....
ਪੰਜਾਬੀ ਕਵੀ ਗੁਰਭਜਨ ਗਿੱਲ ਦੀ ਕਾਵਿ - ਪੁਸਤਕ ਚਰਖ਼ੜੀ ਦਾ ਦੂਜਾ ਐਡੀਸ਼ਨ ਪ੍ਰੋਃ ਰਵਿੰਦਰ ਸਿੰਘ ਭੱਠਲ ਤੇ ਹੋਰ ਲੇਖਕਾਂ ਵੱਲੋਂ ਲੋਕ ਅਰਪਣ
ਲੁਧਿਆਣਾ, 22 ਅਪਰੈਲ : ਪੰਜਾਬੀ ਕਵੀ ਪ੍ਰੋਃ ਗੁਰਭਜਨ ਸਿੰਘ ਗਿੱਲ ਦੇ ਸਿਰਫ਼ ਡੇਢ ਸਾਲ ਪਹਿਲਾਂ ਛਪੇ ਕਾਵਿ ਸੰਗ੍ਰਹਿ ਚਰਖ਼ੜੀ ਦਾ ਦੂਜਾ ਐਡੀਸ਼ਨ ਪ੍ਰਕਾਸ਼ਿਤ ਹੋਣਾ ਜਿੱਥੇ ਮਾਣ ਵਾਲੀ ਗੱਲ ਹੈ, ਓਥੇ ਇਸ ਗੱਲ ਦਾ ਵੀ ਜੁਆਬ ਹੈ ਕਿ ਪੰਜਾਬੀ ਕਵਿਤਾ ਪੜ੍ਹਨ ਵਾਲਿਆਂ ਦੀ ਗਿਣਤੀ ਘਟ ਰਹੀ ਹੈ। ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋਃ ਰਵਿੰਦਰ ਸਿੰਘ ਭੱਠਲ ਨੇ ਬੀਤੀ ਸ਼ਾਮ ਸ਼ਹੀਦ ਭਗਤ ਸਿੰਘ ਨਗਰ ਲੁਧਿਆਣਾ ਵਿਖੇ ਲੋਕ ਅਰਪਣ ਕਰਦਿਆ ਇਹ ਸ਼ਬਦ ਕਹੇ। 232 ਪੰਨਿਆਂ ਦੀ ਇਸ ਵੱਡ ਆਕਾਰੀ....
ਵਿਧਾਇਕ ਭੋਲਾ ਵਲੋਂ ਮੁਸਲਿਮ ਭਾਈਚਾਰੇ ਨੂੰ ਈਦ ਮੌਕੇ ਮੁਬਾਰਕਬਾਦ
ਲੁਧਿਆਣਾ, 22 ਅਪ੍ਰੈਲ : ਹਲਕਾ ਲੁਧਿਆਣਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ (ਭੋਲਾ) ਵਲੋਂ ਸਥਾਨਕ ਦਾਣਾ ਮੰਡੀ ਜਲੰਧਰ ਬਾਈਪਾਸ ਵਿਖੇ ਪਹੁੰਚ ਕੇ ਮੁਸਲਿਮ ਭਾਈਚਾਰੇ ਨੂੰ ਈਦ ਮੌਕੇ ਵਧਾਈ ਦਿੱਤੀ। ਵਿਧਾਇਕ ਭੋਲਾ ਵੱਲੋਂ ਈਦ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੂਬੇ ਦੀ ਸ਼ਾਂਤੀ ਵਿਵਸਥਾ ਨੂੰ ਭੰਗ ਕਰਨ ਦੀ ਨਾਕਾਮ ਕੋਸ਼ਿਸ ਕੀਤੀ ਜਾ ਰਹੀ ਹੈ ਪਰ ਇਸ ਦੇ ਉਲਟ ਲੁਧਿਆਣਾ ਵਾਸੀਆਂ ਦੇ ਦਿਲਾਂ ਵਿੱਚ ਨਫ਼ਰਤ ਲਈ ਕੋਈ ਸਥਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਣੀ....
ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਈ 
ਰਾਏਕੋਟ, 22 ਅਪ੍ਰੈਲ (ਚਮਕੌਰ ਸਿੰਘ ਦਿਓਲ) : ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ ਅੱਜ ਬੜੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਸਬੰਧ ’ਚ ਬ੍ਰਾਹਮਣ ਸਭਾ ਰਾਏਕੋਟ ਵਲੋਂ ਸਥਾਨਕ ਪਰਸ਼ੂਰਾਮ ਭਵਨ ਵਿੱਚ ਸਭਾ ਦੇ ਸਰਪ੍ਰਸਤ ਡਾ. ਵਿਨੋਦ ਸ਼ਰਮਾਂ, ਚੇਅਰਮੈਨ ਓਮ ਪ੍ਰਕਾਸ਼ ਕਾਲੀਆ ਦੀ ਅਗਵਾਈ ਵਿੱਚ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਉੱਘੇ ਸਮਾਜਸੇਵੀ ਹੀਰਾ ਲਾਲ ਬਾਂਸਲ ਅਤੇ ਕੁਲਦੀਪ ਕੁਮਾਰ (ਐਸ.ਡੀ.ਓ ਪਾਵਰਕਾਮ) ਮੁੱਖ ਮਹਿਮਾਨ ਵਜ਼ੋਂ ਹਾਜ਼ਰ ਹੋਏ ਉਨ੍ਹਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ....