ਮਾਲਵਾ

ਪੀ.ਏ.ਯੂ. ਨੇ ਕਿਸਾਨਾਂ ਲਈ ਸਿਖਲਾਈ ਕੈਂਪ ਲਾਏ
ਲੁਧਿਆਣਾ 18 ਅਪ੍ਰੈਲ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ ਕੇਕ, ਬਿਸਕੁਟ ਅਤੇ ਮਠਿਆਈਆਂ ਬਨਾਉਣ ਸੰਬੰਧੀ ਪੰਜ ਦਿਨਾਂ ਕਿੱਤਾ ਸਿਖਲਾਈ ਕੋਰਸ ਸ਼ੁਰੂ ਹੋਇਆ| ਇਸ ਕੋਰਸ ਵਿੱਚ 67 ਸਿਖਿਆਰਥੀ ਭਾਗ ਲੈ ਰਹੇ ਹਨ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ ਪੰਧੂ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਇਸ ਕੋਰਸ ਵਿੱਚ ਭਾਗ ਲੈ ਰਹੇ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਕੋਰਸ ਅਜੋਕੇ ਸਮੇਂ ਦੀ ਮੰਗ ਨੂੰ ਮੁੱਖ....
ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਨਵਾਂ ਫ਼ਸਲ ਕੈਲੰਡਰ ਜਾਰੀ ਕੀਤਾ
ਲੁਧਿਆਣਾ 18 ਅਪ੍ਰੈਲ : ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਸਾਲ 2023-24 ਲਈ ਯੂਨੀਵਰਸਟੀ ਦਾ ਫਸਲ ਕੈਲੰਡਰ ਅੱਜ ਕਿਸਾਨੀ ਸਮਾਜ ਨੂੰ ਅਰਪਿਤ ਕੀਤਾ | ਇਸ ਮੌਕੇ ਬੋਲਦਿਆਂ ਡਾ. ਗੋਸਲ ਨੇ ਕਿਹਾ ਕਿ ਯੂਨੀਵਰਸਿਟੀ ਹਰ ਮੁਹਾਜ਼ ਤੇ ਕਿਸਾਨੀ ਤੱਕ ਤਾਜ਼ਾ ਜਾਣਕਾਰੀ ਪਹੁੰਚਾਉਣ ਲਈ ਵਚਨਬੱਧ ਹੈ | ਉਹਨਾਂ ਕਿਹਾ ਕਿ ਯੂਨੀਵਰਸਿਟੀ ਨੇ ਬਦਲਦੇ ਸਮੇਂ ਮੁਤਾਬਿਕ ਨਾ ਸਿਰਫ਼ ਨਵੀਆਂ ਸੰਚਾਰ ਤਕਨੀਕਾਂ ਨੂੰ ਅਪਨਾਇਆ ਹੈ ਬਲਕਿ ਸਮੇਂ ਦੀ ਮੰਗ ਮੁਤਾਬਿਕ ਆਪਣੀਆਂ ਪ੍ਰਕਾਸ਼ਨਾਵਾਂ ਦਾ ਪੱਧਰ ਵੀ ਉੱਚਾ....
ਪੀ.ਏ.ਯੂ. ਦੀ ਵਿਦਿਆਰਥਣ ਨੂੰ ਅਮਰੀਕਾ ਦੀ ਯੂਨੀਵਰਸਿਟੀ ਤੋਂ ਫੈਲੋਸ਼ਿਪ ਹਾਸਲ ਹੋਈ
ਲੁਧਿਆਣਾ 18 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਐੱਮ ਐੱਸ ਸੀ ਕਮਿਸਟਰੀ ਦੀ ਵਿਦਿਆਰਥਣ ਕੁਮਾਰੀ ਹਰਮਿਲਨ ਕੌਰ ਨੂੰ ਅਮਰੀਕਾ ਦੀ ਦੱਖਣੀ ਕੈਰੋਲੀਨਾ ਰਾਜ, ਕੋਲੰਬੀਆ ਯੂਨੀਵਰਸਿਟੀ ਤੋਂ ਆਪਣੀ ਪੀ.ਐੱਚ.ਡੀ. ਕਰਨ ਲਈ ਫੈਲੋਸ਼ਿਪ ਹਾਸਲ ਹੋਈ ਹੈ | ਇਸ ਫੈਲੋਸ਼ਿਪ ਵਿੱਚ 28,000 ਅਮਰੀਕੀ ਡਾਲਰ ਸਲਾਨਾ ਦੀ ਅਧਿਆਪਨ ਅਸਿਸਟੈਂਟਸ਼ਿਪ ਪ੍ਰਾਪਤ ਕਰਨ ਤੋਂ ਇਲਾਵਾ ਖੋਜ ਕਰਨ ਦੇ ਮੌਕੇ ਵੀ ਹੋਣਗੇ| ਕੁਮਾਰੀ ਹਰਮਿਲਨ ਕੌਰ ਨੇ ਕੈਮਿਸਟਰੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਮਨਪ੍ਰੀਤ ਕੌਰ ਦੀ ਦੇਖ-ਰੇਖ ਹੇਠ....
ਪੀ ਏ ਯੂ ਦੇ ਸਵਿੰਮਿੰਗ ਪੂਲ ਨੂੰ ਆਮ ਲੋਕਾਂ ਲਈ ਖੋਲ੍ਹਿਆ ਗਿਆ
ਲੁਧਿਆਣਾ 18 ਅਪ੍ਰੈਲ : ਪੀ ਏ ਯੂ ਦੇ ਵਿਦਿਆਰਥੀਆਂ, ਸਟਾਫ਼ ਅਤੇ ਬਾਹਰੀ ਲੋਕਾਂ ਲਈ ਪੀਏਯੂ ਸਵੀਮਿੰਗ ਪੂਲ ਖੋਲ੍ਹਣ ਦੀ ਰਵਾਇਤ ਅਨੁਸਾਰ ਬੀਤੇ ਦਿਨੀਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਗਰਮੀਆਂ ਦੇ ਸੈਸ਼ਨ ਲਈ ਪੂਲ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਦੀ ਰਵਾਇਤ ਹੈ ਕਿ ਖੇਡਾਂ ਅਤੇ ਖਿਡਾਰੀਆਂ ਨੂੰ ਇਹ ਸੰਸਥਾ ਉਤਸ਼ਾਹਿਤ ਕਰਦੀ ਰਹੀ ਹੈ। ਇਸੇ ਸਿਲਸਿਲੇ ਵਿਚ ਚਾਲੂ ਗਰਮੀਆਂ ਦੇ ਸੀਜ਼ਨ ਲਈ ਇਸ ਸਵੀਮਿੰਗ ਪੂਲ ਨੂੰ....
ਵਿਧਾਇਕ ਬੱਗਾ ਵਲੋਂ ਵਾਰਡ ਨੰ: 91, 92, 93 ਅਤੇ 79 ਨੂੰ ਜੋੜਨ ਵਾਲੀ ਮੁੱਖ 22 ਫੁੱਟੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਹਲਕਾ ਉੱਤਰੀ 'ਚ ਬਿਨ੍ਹਾਂ ਸ਼ਿਕਾਇਤ ਮਿਲੇ ਹੀ ਜਨਤਾ ਨੂੰ ਦਰਪੇਸ਼ ਸਮੱਸਿਆਵਾਂ ਦਾ ਕੀਤਾ ਜਾ ਰਿਹਾ ਨਿਪਟਾਰਾ - ਵਿਧਾਇਕ ਬੱਗਾ ਸਥਾਨਕ ਲੋਕਾਂ ਵਲੋਂ ਸ਼ਲਾਘਾ ਕਰਦਿਆਂ ਕਿਹਾ! - ਸਾਲਾਂ ਬਾਅਦ ਉੱਤਰੀ ਹਲਕੇ 'ਚ ਸ਼ੁਰੂ ਹੋਇਆ ਵਿਕਾਸ ਲੁਧਿਆਣਾ, 18 ਅਪ੍ਰੈਲ : ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ ਨੰਬਰ 91, 92, 93 ਅਤੇ 79 ਨੂੰ ਜੋੜਦੀ ਮੁੱਖ 22 ਫੁੱਟੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਹਲਕਾ ਵਿਧਾਇਕ ਮਦਨ ਲਾਲ ਬੱਗਾ ਨੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ। ਇਸ ਸੜਕ ਦੇ ਮੁੜ ਨਿਰਮਾਣ 'ਤੇ ਕਰੀਬ 80....
ਡਾ. ਅਮਰ ਸਿੰਘ, ਰਵਨੀਤ ਸਿੰਘ ਬਿੱਟੂ ਨੇ ਏਅਰਪੋਰਟ ਦਾ ਦੌਰਾ ਕਰਕੇ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ 
ਲੁਧਿਆਣਾ, 18 ਅਪ੍ਰੈਲ : ਹਲਵਾਰਾ ਹਵਾਈ ਅੱਡੇ ’ਤੇ ਸ਼ੁਰੂ ਹੋਏ ਅੰਤਰਰਾਸ਼ਟਰੀ ਸਿਵਲ ਟਰਮੀਨਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਲਈ ਹਲਕਾ ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਜਿੱਥੇ ਨੇੜਲੇ ਪਿੰਡ ਐਤੀਆਣਾ’ ਚ ਬਣ ਰਹੇ ਏਅਰਪੋਰਟ ਦਾ ਦੌਰਾ ਕਰਕੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਉੱਥੇ ਰਾਏਕੋਟ ਐਸ.ਡੀ.ਐਮ ਦਫਤਰ ਵਿੱਚ ਏਅਰਪੋਰਟ ਅਥਾਰਿਟੀ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕਰਕੇ ਚੱਲ ਰਹੇ ਕੰਮਾਂ ਦੀ ਰੂਪਰੇਖਾ....
ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼ਹਿਰ ਵਾਸੀ ਸਹਿਯੋਗ ਦੇਣ : ਅਜੀਤ ਪਾਲ ਸਿੰਘ ਕੋਹਲੀ
ਹਲਕਾ ਵਿਧਾਇਕ ਨੇ ਪਟਿਆਲਾ ਸ਼ਹਿਰ ‘ਚ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਕੀਤੀ ਉੱਚ ਪੱਧਰੀ ਮੀਟਿੰਗ ਪਟਿਆਲਾ, 18 ਅਪ੍ਰੈਲ : ਪਟਿਆਲਾ ਸ਼ਹਿਰ ‘ਚ ਟਰੈਫ਼ਿਕ ਸਮੱਸਿਆ ਦੇ ਸਥਾਈ ਹੱਲ ਲਈ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉਪਲ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ। ਇਸ ਮੌਕੇ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਸ਼ਹਿਰ ‘ਚ ਵੱਖ ਵੱਖ ਖੇਤਰਾਂ ‘ਚ ਲੱਗ ਰਹੀਆਂ ਰੇਹੜੀਆਂ ਕਾਰਨ ਲੱਗਦੇ ਟਰੈਫ਼ਿਕ ਜਾਮ....
ਐਸਐਸਪੀ ਅਵਨੀਤ ਕੌਰ ਸਿੱਧੂ ਬਣੇ ਅਧਿਆਪਕ, ਵਿਦਿਆਰਥੀਆਂ ਨੂੰ ਦੱਸੇ ਸਫਲਤਾ ਦੇ ਸੂਤਰ
ਸਾਬੂਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਦਿੱਤਾ ਪ੍ਰੇਰਕ ਲੈਕਚਰ ਫਾਜਿ਼ਲਕਾ, 18 ਅਪ੍ਰੈਲ : ਸਿੱਖੋ ਅਤੇ ਵਧੋ (ਲਰਨ ਐਂਡ ਗ੍ਰੋਅ) ਪ੍ਰੋਗਰਾਮ ਤਹਿਤ ਫਾਜਿ਼ਲਕਾ ਦੇ ਐਸਐਸਪੀ ਅਵਨੀਤ ਕੌਰ ਸਿੱਧੂ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਬੂਆਣਾ ਦੇ ਵਿਦਿਆਰਥੀਆਂ ਨਾਲ ਸੰਵਾਦ ਦੌਰਾਨ ਉਨ੍ਹਾਂ ਨੂੰ ਜੀਵਨ ਵਿਚ ਸਫਲਤਾ ਦੇ ਸੂਤਰ ਦੱਸੇ। ਆਪਣੇ ਪ੍ਰੇਰਕ ਲੈਕਚਰ ਰਾਹੀਂ ਐਸਐਸਪੀ ਅਵਨੀਤ ਕੌਰ ਨੇ ਆਪਣੇ ਵਿਦਿਆਰਥੀ ਜੀਵਨ ਤੋਂ ਲੈ ਕੇ ਵਰਤਮਾਨ ਮੁਕਾਮ ਤੱਕ ਦੀ ਜੀਵਨ ਯਾਤਰਾ ਸਾਂਝੀ ਕਰਦਿਆਂ....
ਸਕੂਲਾਂ ਦੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੀਤੀ ਜਾ ਰਹੀ ਆਟੋ ਅਤੇ ਬੱਸਾਂ ਦੀ ਚੈਕਿੰਗ
ਪਟਿਆਲਾ, 18 ਅਪ੍ਰੈਲ : ਪਟਿਆਲਾ ਜ਼ਿਲ੍ਹੇ ‘ਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ‘ਚ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਸਕੂਲਾਂ ਦੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਆਟੋ ਅਤੇ ਬੱਸਾਂ ਦੀਆਂ ਚੈਕਿੰਗ ਕੀਤੀ ਜਾ ਰਹੀ ਹੈ ਇਸੇ ਲੜੀ ਤਹਿਤ ਟੀਮ ਵੱਲੋਂ ਡਕਾਲਾ ਰੋਡ ਅਤੇ ਵਾਈ.ਪੀ.ਐੱਸ ਚੌਂਕ ਦੇ ਨੇੜੇ ਪੈਂਦੇ ਸਕੂਲਾਂ ਵਿੱਚ ਬੱਸਾਂ ਅਤੇ ਆਟੋਜ਼ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸਾਇਨਾ ਕਪੂਰ ਨੇ ਦੱਸਿਆ ਕਿ ਚੈਕਿੰਗ....
ਬਠਿੰਡਾ ਐੱਸਐੱਸਪੀ ਦਫਤਰ ਦੇ ਬਾਹਰ ਔਰਤ ‘ਤੇ ਜਾਨਲੇਵਾ ਹਮਲਾ,ਹਮਲਾਵਰ ਗ੍ਰਿਫ਼ਤਾਰ
ਬਠਿੰਡਾ, 18 ਅਪ੍ਰੈਲ : ਅੱਜ ਬਠਿੰਡਾ ਐੱਸਐੱਸਪੀ ਦਫ਼ਤਰ ਨੇੜੇ ਇੱਕ ਔਰਤ ‘ਤੇ ਜਾਨਲੇਵਾ ਹਮਲਾ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇਕ ਨੌਜਵਾਨ ਵੱਲੋਂ ਚਾਕੂ ਨਾਲ ਹਮਲਾ ਕਰਕੇ ਔਰਤ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਔਰਤ ਦੇ ਢਿੱਡ ਵਿਚ ਪੰਜ ਵਾਰ ਚਾਕੂ ਮਾਰੇ ਗਏ ਹਨ, ਜਿਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਔਰਤ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਏਮਜ਼ ਬਠਿੰਡਾ ਰੈਫਰ ਕਰ ਦਿੱਤਾ....
ਐਮਪੀ ਸੰਜੀਵ ਅਰੋੜਾ ਨੇ ਇੰਡਸਟਰੀ ਦੇ ਮਸਲੇ ਪੰਜਾਬ ਅਤੇ ਕੇਂਦਰ ਸਰਕਾਰ ਕੋਲ ਉਠਾਉਣ ਦਾ ਦਿੱਤਾ ਭਰੋਸਾ
ਲੁਧਿਆਣਾ, 18 ਅਪ੍ਰੈਲ : ਸੋਮਵਾਰ ਦੇਰ ਸ਼ਾਮ ਇੱਥੇ ਐਪੈਕਸ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ ਇੱਕ ਇੰਟਰਐਕਟਿਵ ਮੀਟਿੰਗ ਦੌਰਾਨ ਸਥਾਨਕ ਉਦਯੋਗਾਂ ਦੀਆਂ ਸ਼ਿਕਾਇਤਾਂ, ਲੰਬੇ ਸਮੇਂ ਤੋਂ ਲਟਕਦੇ ਮੁੱਦਿਆਂ ਅਤੇ ਸੁਝਾਵਾਂ ਨੂੰ ਧੀਰਜ ਨਾਲ ਸੁਣਨ ਤੋਂ ਬਾਅਦ, ਸੰਜੀਵ ਅਰੋੜਾ, ਐਮ.ਪੀ. (ਰਾਜ ਸਭਾ) ਨੇ ਉਨ੍ਹਾਂ ਦੇ ਮਸਲੇ ਸੂਬਾ ਅਤੇ ਕੇਂਦਰ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੱਤਾ ਹੈ।ਅਰੋੜਾ ਨੇ ਸੰਸਦ ਦੇ ਆਗਾਮੀ ਮਾਨਸੂਨ ਸੈਸ਼ਨ 'ਚ ਕੁਝ ਮੁੱਦੇ ਉਠਾਉਣ ਦਾ ਵੀ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ....
ਮਿਹਨਤੀ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇਣਾ ਪਾਰਟੀ ਦਾ ਫਰ਼ਜ : ਚੇਤਨ ਸਿੰਘ ਜੌੜਾਮਾਜਰਾ
ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਮ ਘਰਾਂ ਦੇ ਬੱਚਿਆਂ ਨੂੰ ਸਿਆਸੀ ਆਹੁਦਿਆਂ ਤੇ ਬਿਰਾਜਮਾਨ ਕਰਕੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ ਅਤੇ ਆਮ ਆਦਮੀ ਪਾਰਟੀ ਦੇ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇਣਾ ਪਾਰਟੀ ਦਾ ਮੁਢਲਾ ਫਰਜ਼ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੋੜੇਮਾਜਰਾ ਨੇ ਅਨਾਜ ਮੰਡੀ ਸਰਹਿੰਦ ਵਿਖੇ ਮਾਰਕੀਟ ਕਮੇਟੀ ਸਰਹਿੰਦ ਦੇ ਨਵਨਿਯੁਕਤ....
ਦੇਸ਼ ਦੀ ਆਜ਼ਾਦੀ ਲਈ ਸੁਤੰਤਰਤਾ ਸੰਗਰਾਮੀਆਂ ਦਾ ਯੋਗਦਾਨ ਨਾ ਭੁੱਲਣਯੋਗ : ਚੇਤਨ ਸਿੰਘ ਜੌੜਾਮਾਜਰਾ
ਪਟਿਆਲਾ, 18 ਅਪ੍ਰੈਲ : ''ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਮਹਾਨ ਸੁਤੰਤਰਤਾ ਸੰਗਰਾਮੀਆਂ ਦਾ ਯੋਗਦਾਨ ਨਾ ਭੁੱਲਣਯੋਗ ਹੈ ਤੇ ਪੰਜਾਬ ਸਰਕਾਰ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।'' ਇਹ ਪ੍ਰਗਟਾਵਾ ਪੰਜਾਬ ਦੇ ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ, ਸੂਚਨਾ ਤੇ ਲੋਕ ਸੰਪਰਕ ਮੰਤਰੀ ਅਤੇ ਬਾਗਬਾਨੀ ਵਿਭਾਗਾਂ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ ਬਣਾਈ ਗਈ....
ਪੀ.ਏ.ਯੂ. ਦੇ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵਿੱਚ ਵਿਚਾਰ-ਵਟਾਂਦਰਾ ਸ਼ੈਸਨ ਹੋਇਆ
ਲੁਧਿਆਣਾ 17 ਅਪ੍ਰੈਲ : ਪੀ.ਏ.ਯੂ. ਦੇ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਨੇ ਵਿਦਿਆਰਥੀਆਂ ਦੇ ਪੇਸੇਵਰ ਹੁਨਰ ਨੂੰ ਵਧਾਉਣ ਲਈ ਬੀਤੇ ਦਿਨੀਂ ਇੱਕ ਉਦਯੋਗ-ਅਕਾਦਮਿਕ ਵਿਚਾਰ-ਵਟਾਂਦਰਾ ਸ਼ੈਸਨ ਦਾ ਆਯੋਜਨ ਕੀਤਾ ਗਿਆ ਸੀ| ਇਸ ਮੌਕੇ ਖੇਤੀਬਾੜੀ ਕਾਲਜ ਦੇ ਡੀਨ ਡਾ. ਰਵਿੰਦਰ ਕੌਰ ਧਾਲੀਵਾਲ ਵਿਸੇਸ ਮਹਿਮਾਨ ਵਜੋਂ ਸ਼ਾਮਿਲ ਹੋਏ |ਆਰੰਭਕ ਭਾਸ਼ਣ ਵਿੱਚ ਡਾ. ਧਾਲੀਵਾਲ ਨੇ ਪ੍ਰਬੰਧਕੀ ਭੂਮਿਕਾਵਾਂ ਵਿੱਚ ਸਫਲਤਾ ਲਈ ਮੁੱਖ ਤੱਤਾਂ ਵਜੋਂ ਗਿਆਨ ਦੀ ਨਿਰੰਤਰ ਪ੍ਰਾਪਤੀ, ਪੇਸੇਵਰ ਹੁਨਰ ਵਿੱਚ ਸੁਧਾਰ ਅਤੇ ਅਗਾਂਹਵਧੂ....
ਪੀ.ਏ.ਯੂ. ਵਿਖੇ ਵਿਗਿਆਨ ਅਤੇ ਖੇਤੀ ਸੰਚਾਰ ਉੱਤੇ ਦੋ ਰੋਜ਼ਾ ਵਰਕਸ਼ਾਪ ਸ਼ੁਰੂ ਹੋਈ
ਲੁਧਿਆਣਾ 17 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਸੰਚਾਰ ਕੇਂਦਰ ਵਲੋਂ ਵਿਗਿਆਨ ਸੰਚਾਰ ਨੂੰ ਲੋਕਪ੍ਰਿਯ ਬਨਾਉਣ ਅਤੇ ਇਸਦਾ ਪੰਜਾਬੀ ਭਾਸ਼ਾ ਵਿੱਚ ਪਸਾਰ ਕਰਨ ਹਿਤ ਵਿਗਿਆਨ ਅਤੇ ਖੇਤੀ ਸੰਚਾਰ ਉੱਤੇ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਵਿਗਿਆਨ ਪ੍ਰਸਾਰ, ਸਾਇੰਸ ਅਤੇ ਤਕਨਾਲੋਜੀ ਵਿਭਾਗ ਭਾਰਤ ਸਰਕਾਰ ਅਤੇ ਸਾਇੰਸ ਅਤੇ ਤਕਨਾਲੋਜੀ ਲਈ ਪੰਜਾਬ ਰਾਜ ਪ੍ਰੀਸ਼ਦ, ਪੰਜਾਬ ਸਰਕਾਰ ਦੇ ਸਹਿਯੋਗ ਨਾਲ ਲਗਾਈ ਜਾ ਰਹੀ ਇਸ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਡਾ. ਸਤਿਬੀਰ....