ਮਾਲਵਾ

ਖੇਡਾਂ ਜਿੱਥੇ ਸਰੀਰ ਨੂੰ ਤੰਦਰੁਸਤ ਰੱਖਣ ‘ਚ ਅਹਿਮ ਯੋਗਦਾਨ ਪਾਉਂਦੀਆਂ ਹਨ : ਕੈਬਨਿਟ ਮੰਤਰੀ ਅਰੋੜਾ 
ਕੈਬਨਿਟ ਮੰਤਰੀ ਅਰੋੜਾ ਨੇ ਨੌਜਵਾਨੀ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪਿੰਡਾਂ ਦੇ ਖੇਡ ਕਲੱਬਾਂ ਨੂੰ ਵੰਡੇ ਵਿੱਤੀ ਸਹਾਇਤਾ ਦੇ ਚੈੱਕ ਸੁਨਾਮ ਊਧਮ ਸਿੰਘ ਵਾਲਾ, 10 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਬਚਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ....
ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਕਰਕੇ ਫ਼ਸਲਾਂ ਦੇ ਖਰਾਬੇ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਮਿਲੇਗਾ: ਸਾਕਸ਼ੀ ਸਾਹਨੀ
ਡੀ.ਸੀ. ਵੱਲੋਂ ਫ਼ਸਲਾਂ ਦੇ ਖਰਾਬੇ ਦੀ ਸਪੈਸ਼ਲ ਗਿਰਦਾਵਰੀ ਦੇ ਮੁਲੰਕਣ ਲਈ ਮੀਟਿੰਗ ਪਟਿਆਲਾ, 10 ਅਪ੍ਰੈਲ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਕਿਸਾਨਾਂ ਨੂੰ ਬਹੁਤ ਜਲਦ ਮੁਆਵਜ਼ਾ ਦਿੱਤਾ ਜਾਵੇਗਾ, ਜਿਨ੍ਹਾਂ ਦੀਆਂ ਫ਼ਸਲਾਂ ਹਾਲ ਹੀ ਦੌਰਾਨ ਹੋਈ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਕਰਕੇ ਨੁਕਸਾਨੀਆਂ ਗਈਆਂ ਸਨ। ਡਿਪਟੀ ਕਮਿਸ਼ਨਰ, ਜ਼ਿਲ੍ਹੇ ਅੰਦਰ ਕਿਸਾਨਾਂ ਦੀਆਂ ਫ਼ਸਲਾਂ ਦੀ ਸਪੈਸ਼ਲ ਗਿਰਦਾਵਰੀ ਦਾ ਮੁਲੰਕਣ ਕਰਨ ਲਈ ਐਸ.ਡੀ.ਐਮਜ਼, ਜ਼ਿਲ੍ਹਾ ਮਾਲ ਅਫ਼ਸਰ, ਖੇਤੀਬਾੜੀ....
ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀ ਬਣਵਾਉਣ ਆਪਣਾ ਈ-ਕਾਰਡ
ਮਾਨਸਾ, 10 ਅਪ੍ਰੈਲ : ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਯੋਗ ਲਾਭਪਾਤਰੀ ਨੂੰ ਆਪਣਾ ਈ-ਕਾਰਡ ਜਲਦ ਤੋਂ ਜਲਦ ਬਣਾਉਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਇਸ ਤਹਿਤ ਪੰਜੀਕ੍ਰਿਤ ਪਰਿਵਾਰ ਦੇ ਕਿਸੇ ਵੀ ਵਿਅਕਤੀ ਨੂੰ ਹਸਪਤਾਲ ਵਿੱਚ ਦਾਖਲ (24 ਘੰਟੇ) ਹੋਣ ’ਤੇ ਸਲਾਨਾ 5 ਲੱਖ ਰੁਪਏ ਤੱਕ ਦੇ ਨਗਦੀ-ਰਹਿਤ ਸਿਹਤ ਬੀਮੇ ਦੀ ਸਹੂਲਤ ਮਿਲਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕਾਰਡ ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ....
ਪੰਜਾਬ ਅੰਦਰ ਕੇਂਦਰੀ ਸੁਰੱਖਿਆ ਬਲਾਂ ਦੀ ਮੌਜੂਦਗੀ ਤੇ ਦਲ ਖ਼ਾਲਸਾ ਨੇ ਜਤਾਇਆ ਇਤਰਾਜ਼ 
ਅਨੰਦਪੁਰ ਸਾਹਿਬ, 10 ਅਪ੍ਰੈਲ : ਪੰਜਾਬ ਭਰ ਅੰਦਰ ਤਾਇਨਾਤ ਭਾਰੀ ਕੇਂਦਰੀ ਸੁਰੱਖਿਆ ਬਲਾਂ ਦੀ ਮੌਜੂਦਗੀ ਤੇ ਇਤਰਾਜ਼ ਜ਼ਾਹਰ ਕਰਦੇ ਹੋਏ ਦਲ ਖ਼ਾਲਸਾ ਨੇ ਕਿਹਾ ਕਿ ਦਿੱਲੀ ਅਤੇ ਚੰਡੀਗੜ੍ਹ ਦੇ ਸ਼ਾਸਕ ਹਥਿਆਰਾਂ ਨਾਲ ਲੈਸ ਸੁਰੱਖਿਆ ਬਲਾਂ ਨੂੰ ਥਾਂ-ਥਾਂ ਤਾਇਨਾਤ ਕਰਕੇ ਲੋਕਾਂ ਦੇ ਮਨਾਂ ਅੰਦਰ ਡਰ ਪੈਦਾ ਕਰਨਾ ਚਾਉਂਦੇ ਹਨ। ਜਥੇਬੰਦੀ ਦਲ ਖਾਲਸਾ ਨੇ ਸਿੱਖ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਵਿਸਾਖੀ ਮੌਕੇ 13 ਅਪ੍ਰੈਲ ਨੂੰ ਅਨੰਦਪੁਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਪਹੁੰਚਣ ਅਤੇ 14 ਅਪ੍ਰੈਲ ਨੂੰ ਤਖਤ....
ਸਿਹਤ ਸਹੂਲਤਾਂ ਮੁੱਹਈਆ ਕਰਵਾਉਣ ਲਈ ਜਲਦ ਕੀਤੀ ਜਾਵੇਗੀ ਉੱਚ ਪੱਧਰੀ ਬੈਠਕ : ਸਪੀਕਰ ਸੰਧਵਾਂ
ਫਰੀਦਕੋਟ 10 ਅਪ੍ਰੈਲ : ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਅਧੀਨ ਆਉਂਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਵਿਭਾਗਾਂ ਦੇ ਡਾਕਟਰ ਮੁੱਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੇ ਨਾਲ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਫਾਜਿਲਕਾ (ਐਡੀਸ਼ਨਲ ਚਾਰਜ ਡਿਪਟੀ ਕਮਿਸ਼ਨਰ­ ਫਰੀਦਕੋਟ), ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ....
ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਹੁਨਰ ਵਿਕਾਸ ਅਤੇ ਸਿਖਲਾਈ ਲਈ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕੀਤਾ ਜਾਵੇਗਾ : ਵੀ.ਸੀ.
ਬਠਿੰਡਾ, 10 ਅਪ੍ਰੈਲ : ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਜਲਦੀ ਹੀ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.), ਚੰਡੀਗੜ੍ਹ ਦੇ ਸਹਿਯੋਗ ਨਾਲ ਵੱਖ-ਵੱਖ ਹੁਨਰ ਖੇਤਰਾਂ ਵਿੱਚ ਅੱਪਡੇਟ ਸਿਖਲਾਈ ਪ੍ਰਦਾਨ ਕਰਨ ਲਈ ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿੱਚ ਇੱਕ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰੇਗੀ। ਇਹ ਸੈਂਟਰ ਜਲਦੀ ਹੀ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਪੀ.ਐਸ.ਡੀ.ਐਮ. ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਕੇਂਦਰ ਦੀ ਸਥਾਪਨਾ ਦੀ ਪ੍ਰਕਿਰਿਆ ਤੇਜੀ ਨਾਲ ਚੱਲ ਰਹੀ ਹੈ। ਉਪਰੋਕਤ....
ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਕੰਮ ਕਰ ਰਹੀ ਹੈ : ਡਾ. ਬਲਬੀਰ ਸਿੰਘ
ਪੰਜਾਬ ਰਾਈਟਰਜ਼ ਐਂਡ ਕਲਚਰਲ ਫੋਰਮ ਦੇ ਕਵੀ ਸੰਮੇਲਨ ’ਚ ਪੰਜਾਬ ਦੇ ਸਿਹਤ ਮੰਤਰੀ ਅਤੇ ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਸਿੰਘ ਪੰਨੂ ਨੇ ਕੀਤੀ ਸ਼ਿਰਕਤ ਪਟਿਆਲਾ, 10 ਅਪ੍ਰੈਲ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਲੇਖਕ ਅਤੇ ਕਵੀ ਸਮਾਜ ਦੀ ਰੂਹ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ 2022 ਵਿਚ ਲੇਖਕਾਂ, ਚਿੰਤਕਾਂ, ਕਵੀਆਂ, ਕਲਾਕਾਰਾਂ, ਪੱਤਰਕਾਰਾਂ, ਹੋਰ ਪ੍ਰੋਫੈਸ਼ਨਲਾਂ ਵਿਚ ਬਹੁਤ ਵੱਡਾ ਵਿਸ਼ਵਾਸ਼....
ਆਪ ਸਰਕਾਰ ਮੇਰੇ ਖਿਲਾਫ ਦਰਜ ਕੇਸ ਵਿਚ ਚਲਾਨ ਪੇਸ਼ ਕਰਨ ਵਿਚ ਰਾਜਨੀਤੀ ਕਰ ਰਹੀ ਹੈ : ਮਜੀਠੀਆ
ਕਿਹਾ ਕਿ ਕਾਨੂੰਨ ਵਿਵਸਥਾ ਦਾ ਸਪ ਤੋਂ ਮੰਦਾ ਹਾਲ, ਉਹਨਾਂ ਨੂੰ ਆਈਆਂ ਧਮਕੀਆਂ ਦੀਆਂ ਕਾਲਾਂ ਦੇ ਮਾਮਲੇ ਵਿਚ ਵੀ ਕੋਈ ਕਾਰਵਾਈ ਨਹੀਂ ਹੋਈ ਮੁਹਾਲੀ, 10 ਅਪ੍ਰੈਲ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਉਹਨਾਂ ਪਿਛਲੇ ਪਿਛਲੀ ਕਾਂਗਰਸ ਸਰਕਾਰ ਵੱਲੋਂ ਡੇਢ ਸਾਲ ਪਹਿਲਾਂ ਦਰਜ ਕੀਤੇ ਗਏ ਐਨ ਡੀ ਪੀ ਐਸ ਐਕਟ ਤਹਿਤ ਕੇਸ ਵਿਚ ਚਲਾਨ ਨਾ ਪੇਸ਼ ਕਰ ਕੇ ਰਾਜਨੀਤੀ ਕਰ ਰਹੀ ਹੈ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਡੀ ਜੀ ਪੀ ਨੇ ਉਹਨਾਂ ਨੂੰ ਆਈਆਂ ਧਮਕੀ....
ਭਗਵੰਤ ਮਾਨ ਸਰਕਾਰ ਦਾ ਇਰਾਦਾ ਉਨ੍ਹਾਂ ਨੂੰ ਇਨਸਾਫ ਦਿਵਾਉਣਾ ਨਹੀਂ ਹੈ : ਬਲਕੌਰ ਸਿੰਘ ਸਿੱਧੂ
ਮਾਨਸਾ, 09 ਅਪ੍ਰੈਲ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਆਪ ਸਰਕਾਰ ਤੇ ਮਹਲਾ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੂੀ ਅਗਵਾਈ ਵਾਲੀ ਸਰਕਾਰ ਦਾ ਇਰਾਦਾ ਉਨ੍ਹਾਂ ਨੂੰ ਇਨਸਾਫ ਦਿਵਾਉਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਬਣਨ ਤੋਂ ਪਹਿਲਾਂ ਦੂਜੀਆਂ ਪਾਰਟੀਆਂ ਤੇ ਤੰਨਜ਼ ਕਸਦੇ ਸਨ ਤੇ ਕਹਿੰਦੇ ਸਨ, ਤੇ ਹੁਣ ਉਹ ਖੁਦ ਮੁੱਖ ਮੰਤਰੀ ਹਨ, ਹੁਣ ਕੰਮ ਕਰਕੇ ਦਿਖਾਉਣ। ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ‘ਚ ਆਉਣ ਤੋਂ ਪਹਿਲਾਂ ਭਗਵੰਤ....
ਲੋਕ ਭਲਾਈ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ : ਬਲਵੰਤ ਸਿੰਘ ਰਾਮੂਵਾਲੀਆ 
ਬਠਿੰਡਾ, 9 ਅਪ੍ਰੈਲ : ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਬਾਦਲ ਪਰਿਵਾਰ ਤੇ ਇਲਜ਼ਾਮ ਲਗਾਇਆ ਕਿ ਲੋਕ ਭਲਾਈ ਪਾਰਟੀ ਖਤਮ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਬਾਦਲਾਂ ਵੱਲੋਂ ਉਨ੍ਹਾਂ ਨੂੰ ਸ਼ਾਮਲ ਕਰ ਕੇ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਵੀ ਸਿੱਖਿਆ ਸੁਧਾਰ ਲਈ ਯਤਨ ਨਹੀਂ ਕੀਤੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਕਮੇਟੀ ਅਧੀਨ ਚੱਲਦੇ ਵੱਡੇ ਕਾਲਜਾਂ ਨੂੰ ਮਜ਼ਬੂਤ ਕਰਨ ਲਈ....
ਕੈਬਨਿਟ ਮੰਤਰੀ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਵਿਖੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ
ਸੁਨਾਮ, 9 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਮਾਰਕੀਟ ਕਮੇਟੀ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਹਦਾਇਤਾਂ ਦਿੱਤੀਆਂ ਕਿ ਸਮੁੱਚੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਨੂੰ....
ਕੌਮੀ ਇਨਸਾਫ਼ ਮੋਰਚੇ 'ਚ ਨਿਹੰਗ ਸਿੰਘਾਂ ਵਿਚਾਲੇ ਹੋਈ ਝੜਪ, ਇੱਕ ਨਿਹੰਗ ਦਾ ਗੁੱਟ ਵੱਢਿਆ
ਮੋਹਾਲੀ, 9 ਅਪ੍ਰੈਲ : ਮੋਹਾਲੀ-ਚੰਡੀਗੜ੍ਹ ਬਾਰਡਰ 'ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ਵਿਚ, ਦੋ ਨਿਹੰਗਾਂ ਵਿਚਾਲੇ ਖੂਨੀ ਝੜਪ 'ਚ ਪੁਲਿਸ ਵੱਲੋਂ 6 ਨਿਹੰਗਾਂ ਸਮੇਤ 10 ਖਿਲਾਫ ਐਫਆਰਆਈ ਦਰਜ ਕੀਤੀ ਗਈ ਹੈ। ਕੌਮੀ ਇਨਸਾਫ਼ ਮੋਰਚੇ ਵਿਚ, ਦੋ ਨਿਹੰਗਾਂ ਵਿਚਾਲੇ ਖੂਨੀ ਝੜਪ ਇੱਕ ਨਿਹੰਗ ਦਾ ਗੁੱਟ ਵੀ ਵੱਢ ਦਿੱਤਾ ਗਿਆ ਸੀ। ਜ਼ਖਮੀ ਹਾਲਤ ਵਿਚ ਨਿਹੰਗ ਸਿੰਘ ਨੂੰ ਪਹਿਲਾਂ ਮੋਹਾਲੀ ਦੇ ਛੇ ਫ਼ੇਜ਼ ਸਥਿਤ ਸਰਕਾਰੀ ਹਸਪਤਾਲ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਹਾਲਤ ਗੰਭੀਰ ਵੇਖਦਿਆਂ ਹੋਇਆ....
ਮਲੋਟ ਵਿੱਚ ਮੀਂਹ ਕਾਰਨ ਖਰਾਬ ਹੋਈ ਫਸਲ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ
ਮਲੋਟ, 09 ਅਪ੍ਰੈਲ : ਪਿਛਲੇ ਦਿਨੀਂ ਹੋਈ ਭਾਰੀ ਬਾਰਸ਼ ਕਾਰਨ ਖਰਾਬ ਹੋਈ ਕਣਕ ਦੀ ਫਸਲ ਤੋਂ ਪ੍ਰੇਸ਼ਾਨ ਪਿੰਡ ਭਲਾਈਆਣਾ ਦੇ ਇੱਕ ਕਿਸਾਨ ਵੱਲੋਂ ਨਹਿਰ ‘ਚ ਛਾਲ ਮਾਰਕੇ ਖੁਦਕੁਸ਼ੀ ਕਰ ਲੈਣ ਦੀ ਦੁੱਖਦਾਰੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਕਿਸਾਨ ਸਾਧੂ ਸਿੰਘ ਵਾਸੀ ਪਿੰਡ ਭਲਾਈਆਣਾ, ਜੋ ਬੀਤੇ ਕੱਲ੍ਹ ਤੋਂ ਘਰ ਤੋਂ ਲਾਪਤਾ ਸੀ, ਜਿਸ ਦੀ ਉਨ੍ਹਾਂ ਦੇ ਪਰਿਵਾਰ ਵੱਲੋਂ ਰਿਸ਼ਤੇਦਾਰੀਆਂ ਤੋਂ ਇਲਾਵਾ ਹੋਰਨਾਂ ਥਾਵਾਂ ਤੇ ਭਾਲ ਕੀਤੀ, ਪਰ ਐਤਵਾਰ ਨੂੰ ਕਿਸਾਨ ਸਾਧੂ ਸਿੰਘ ਦੀ ਲਾਸ਼ ਤੇ ਮੋਟਰਸਾਈਕਲ ਪਿੰਡ....
ਹੈਬੋਵਾਲ ਵਿੱਚ ਗੰਦੇ ਨਾਲੇ ‘ਚ ਡਿੱਗੇ ਬੱਚੇ ਦੀ ਮਿਲੀ ਲਾਸ਼, ਲੋਕਾਂ ਨੇ ਮਾਂ ਤੇ ਬੱਚੇ ਨੂੰ ਨਾਲੇ ‘ਚ ਸੁੱਟਣ ਦੇ ਲਗਾਏ ਦੋਸ਼
ਲੁਧਿਆਣਾ, 09 ਅਪ੍ਰੈਲ (ਸਰਬਜੀਤ ਸਿੰਘ ਲੁਧਿਆਣਵੀ) : ਕਾਲੀ ਮਾਤਾ ਮੰਦਰ ਹੈਬੋਵਾਲ ਦੇ ਨੇੜੇ ਇੱਕ ਬੱਚਾ ਉਸਦੀ ਮਾਂ ਦੇ ਹੱਥੋਂ ਤਿਲਕ ਕੇ ਗੰਦੇ ਨਾਲੇ ‘ਚ ਜਾ ਡਿੱਗਾ, ਜਿਸ ਨੂੰ ਲੱਭਣ ਲਈ ਪੁਲਿਸ ਅਤੇ ਨਿਗਮ ਦੇ ਅਧਿਕਾਰੀ ਸਾਰੀ ਰਾਤ ਲੱਗੇ ਰਹੇ, ਪਰ ਐਤਵਾਰ ਦੁਪਿਹਰ ਨੂੰ ਬੱਚੇ ਦੀ ਲਾਸ਼ ਮਿਲੀ। ਜਿਸ ਦੀ ਪਛਾਣ ਹਿਮਾਂਸ਼ੂ (1 ਸਾਲ) ਵਜੋਂ ਹੋਈ ਹੈ। ਸਥਾਨਕ ਇਲਾਕੇ ਦੇ ਲੋਕਾਂ ਨੇ ਮ੍ਰਿਤਕ ਬੱਚੇ ਦੀ ਮਾਂ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਸ ਨੇ ਪਹਿਲਾਂ ਬੱਚੇ ਦੀ ਕੁੱਟਮਾਰ ਕੀਤੀ ਤੇ ਉਸ ਤੋਂ ਬਾਅਦ ਉਸਨੂੰ ਨਾਲ....
ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੋਲਣ ਦਾ ਮੁੱਖ ਮੰਤਰੀ ਨੇ ਤੁਗਲਕੀ ਫਰਮਾਨ ਜਾਰੀ ਕੀਤਾ ਹੈ : ਬੈਂਸ 
ਲੁਧਿਆਣਾ, 09 ਅਪ੍ਰੈਲ : ਗਰਮੀਆਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੋਲਣ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਤੁਗਲਕੀ ਫਰਮਾਨ ਜਾਰੀ ਕੀਤਾ ਹੈ। ਜਿਸ ਤੋਂ ਇੰਝ ਜਾਪਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਬਿਜਲੀ ਦਾ ਵੱਡਾ ਸੰਕਟ ਪੈਦਾ ਹੋਣ ਵਾਲਾ ਹੈ, ਇਹ ਵਿਚਾਰ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਗੱਲਬਾਤ ਕਰਦਿਆ ਕੀਤਾ, ਉਹਨਾਂ ਕਿਹਾ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ’ਤੇ ਤੰਜ ਕਸਦਿਆਂ ਕਿਹਾ ਕਿ....