ਲੁਧਿਆਣਾ, 8 ਅਪ੍ਰੈਲ : ਵਿਸ਼ਵ ਸਿਹਤ ਦਿਵਸ ਮੌਕੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਸਥਾਨਕ ਸਿਵਲ ਹਸਪਤਾਲ ਨੂੰ ਮੈਂਬਰ ਆਫ਼ ਪਾਰਲੀਮੈਂਟ ਲੋਕਲ ਏਰੀਆ ਡਿਵੈਲਪਮੈਂਟ ਸਕੀਮ (ਐਮ.ਪੀ.ਐਲ.ਏ.ਡੀ.ਐਸ.) ਸਕੀਮ ਤਹਿਤ ਵੱਖ-ਵੱਖ ਮੈਡੀਕਲ ਉਪਕਰਨਾਂ ਦੀ ਖਰੀਦ ਲਈ 10 ਲੱਖ ਰੁਪਏ ਦਾਨ ਕੀਤੇ। ਹੋਰ ਜਾਣਕਾਰੀ ਦਿੰਦਿਆਂ ਅਰੋੜਾ ਨੇ ਦੱਸਿਆ ਕਿ ਸਥਾਨਕ ਸਿਵਲ ਹਸਪਤਾਲ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ....
ਮਾਲਵਾ
ਸੁਲੱਖਣ ਸਿੰਘ ਸਰਹੱਦੀ ਤੇ ਗੁਰਦਿਆਲ ਰੌਸ਼ਨ ਵਿਸ਼ਾ ਮਾਹਿਰ ਵਜੋਂ ਪੁੱਜੇ ਗ਼ਜ਼ਲ ਵਰਕਸ਼ਾਪ ਲਈ ਪਹੁੰਚੇ ਲੁਧਿਆਣਾ : 08 ਅਪ੍ਰੈਲ : ਪੰਜਾਬੀ ਗ਼ਜ਼ਲ ਪੰਜਾਬ ਦੀ ਜ਼ਰਖ਼ੇਜ ਸਭਿਆਚਾਰਕ ਮਿੱਟੀ ’ਚੋਂ ਜਨਮੀ ਹੈ। ਇਸ ਨੇ ਦੁਨੀਆਂ ਭਰ ਦੀ ਗ਼ਜ਼ਲ ਨੂੰ ਨਵੇਂ ਵਿਸ਼ੇ, ਨਵੇਂ ਮਸਲਿਆਂ ਨਾਲ ਮੁਖ਼ਾਤਿਬ ਕਰਵਾਇਆ ਹੈ। ਇਸ ਦੇ ਨਾਲ ਪੰਜਾਬੀ ਗ਼ਜ਼ਲ ਦਾ ਰੁਤਬਾ ਦੁਨੀਆਂ ਦੀ ਹਰ ਭਾਸ਼ਾ ਦੀ ਸ਼ਾਇਰੀ ਵਿਚ ਵਧਿਆ ਹੈ। ਇਹ ਵਿਚਾਰ ਉੱਘੇ ਪੰਜਾਬੀ ਤੇ ਉਰਦੂ ਸ਼ਾਇਰ ਸਰਦਾਰ ਪੰਛੀ ਹੋਰਾਂ ਨੇ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪੰਜਾਬੀ ਭਵਨ....
ਮੋਰਿੰਡਾ, 08 ਅਪ੍ਰੈਲ : ਸੀਨੀਅਰ ਕਪਤਾਨ ਪੁਲਿਸ, ਰੂਪਨਗਰ ਆਈ.ਪੀ.ਐਸ, ਸ਼੍ਰੀ ਵਿਵੇਕ ਸ਼ੀਲ ਸੋਨੀ ਨੇ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੂਪਨਗਰ ਪੁਲਿਸ ਨੇ ਪਿਛਲੇ ਦਿਨੀਂ ਮੋਰਿੰਡਾ ਵਿਖੇ 3 ਲੱਖ ਰੁਪਏ ਦੀ ਲੁੱਟ ਕਰਨ ਵਾਲੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਸ਼੍ਰੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ 21 ਮਾਰਚ, 2023 ਨੂੰ ਦੁਪਹਿਰ 12.30 ਵਜੇ ਦੇ ਕਰੀਬ ਰੈਜੀਡੈਂਟ ਕੈਸ਼ ਮਨੈਜਮੈਂਟ ਸਰਵਿਸਜ਼ ਪ੍ਰਾਈਵੇਟ ਲਿਮਟਿਡ, ਸੈਕਟਰ 35-ਡੀ ਚੰਡੀਗੜ ਦੇ ਕਰਮਚਾਰੀ....
ਫਿਰੋਜ਼ਪੁਰ, 08 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਕਿਸਾਨਾਂ ਨਾਲ ਖਾਸਕਰ ਛੋਟੇ 'ਤੇ ਸੀਮਾਂਤ ਕਿਸਾਨਾਂ ਦੀ ਭਲਾਈ ਲਈ ਹਰ ਲੋੜੀਂਦਾ ਕਦਮ ਚੁੱਕ ਰਹੀ ਹੈ ਤੇ ਹਮੇਸ਼ਾਂ ਆਪਣੇ ਕਿਸਾਨ ਭਰਾਵਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦਾ ਇਕ ਰਾਹ ਇਥੋਂ ਦੇ ਖੇਤਾਂ ਵਿਚੋਂ ਰਵਾਇਤੀ ਖੇਤੀ ਤੋਂ ਹੱਟ ਕੇ ਆਧੁਨਿਕ ਖੇਤੀ ਨਾਲ ਸਬਜ਼ੀਆਂ , ਫੁੱਲਾਂ ਅਤੇ ਫਲਾਂ ਦੀ ਕਾਸ਼ਤ ਅਪਣਾ ਕੇ ਪਾਣੀ ਦੀ ਬੱਚਤ ਕਰਨ । ਇਸ ਨਾਲ ਵਾਤਾਵਰਨ ਨੂੰ ਸ਼ੁੱਧ....
ਪਟਿਆਲਾ, 08 ਅਪ੍ਰੈਲ: ਜ਼ਿਲ੍ਹਾ ਮੈਜਿਸਟ੍ਰੇਟ ਪਟਿਆਲਾ ਸਾਕਸ਼ੀ ਸਾਹਨੀ ਨੇ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਵਿਦਿਆਰਥੀਆਂ ਦੇ ਸਕੂਲਾਂ ਵਿੱਚ ਦਾਖਲੇ ਸਮੇਂ ਉਨ੍ਹਾਂ ਦੇ ਮਾਪਿਆਂ ਜਾਂ ਵਿਦਿਆਰਥੀਆਂ ਦੇ ਟੈਸਟ ਜਾਂ ਕਿਸੇ ਤਰ੍ਹਾਂ ਦੀ ਇੰਟਰਵਿਊ ਆਦਿ ਕਰਨ ਦੀ ਕਾਨੂੰਨ ਮੁਤਾਬਕ ਮਨਾਹੀ ਹੈ। ਅਜਿਹੀ ਉਲੰਘਣਾ ਸਾਹਮਣੇ ਆਉਣ 'ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵੱਲੋਂ ਸਕੂਲਾਂ 'ਚ ਵਿਦਿਆਰਥੀਆਂ ਦੇ ਦਾਖਲੇ ਲਈ ਇੰਟਰਵਿਊ, ਟੈਸਟ ਜਾਂ....
ਮੋਗਾ, 08 ਅਪ੍ਰੈਲ : ਮੁੱਖ ਮੰਤਰੀ ਸ੍ਰਂ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਇੱਕ ਸਾਲ ਦੇ ਅਰਸੇ ਵਿੱਚ ਪੰਜਾਬ ਦੇ ਵਿੱਤੀ ਹਾਲਾਤਾਂ ਵਿੱਚ ਬੇਮਿਸਾਲ ਸੁਧਾਰ ਕਰ ਦਿੱਤਾ ਹੈ। ਸੂਬੇ ਦੇ ਬੇਰੋਜ਼ਗਾਰਾਂ ਨੂੰ ਹਜ਼ਾਰਾਂ ਸਰਕਾਰੀ ਨੌਕਰੀਆਂ ਪ੍ਰਦਾਨ ਕਰਵਾ ਕੇ, ਬਿਜਲੀ ਉੱਪਰ ਭਾਰੀ ਸਬਸਿਡੀ ਆਮ ਲੋਕਾਂ ਨੂੰ ਮੁਹੱਈਆ ਕਰਵਾ ਕੇ ਅਤੇ ਕਈ ਹੋਰ ਲੋਕ ਪੱਖੀ ਫੈਸਲੇ ਲੈ ਕੇ ਵੀ ਪੰਜਾਬ ਸਰਕਾਰ ਦਾ ਬਜਟ ਲਾਭ ਵਿੱਚ ਚੱਲ ਰਿਹਾ ਹੈ। ਇਹ ਸਭ ਕੁਝ ਇਮਾਨਦਾਰ, ਮਿਹਨਤੀ ਅਤੇ ਭਿ੍ਰਸ਼ਟਾਚਾਰ ਮੁਕਤ ਆਮ ਆਦਮੀ....
ਫਰੀਦਕੋਟ, 07 ਅਪ੍ਰੈਲ : ਸੇਵਾ ਭਾਵਨਾ ਦੇ ਨਾਲ ਬਿਨਾਂ ਕਿਸੇ ਭੇਦ ਭਾਵ ਦੇ ਗਿਰਦਾਵਰੀ ਦੇ ਕੰਮ ਨੂੰ ਮਿੱਥੇ ਸਮੇਂ ਤੱਕ ਪੂਰਾ ਕੀਤਾ ਜਾਵੇ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਐਂਡ ਸਾਇੰਸ ਦੇ ਗੈਸਟ ਹਾਊਸ ਵਿਖੇ ਬੇਮੌਸਮੀ ਬਰਸਾਤਾਂ ਕਰਕੇ ਹੋਈ ਫਸਲੀ ਨੁਕਸਾਨ ਸਬੰਧੀ ਚਲ ਰਹੀ ਗਿਰਦਾਵਰੀ ਦੇ ਸੰਬੰਧ ਵਿੱਚ ਪ੍ਰਸ਼ਾਸਨਕੀ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਬੈਠਕ ਦੌਰਾਨ ਇਹ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਏਡੀਸੀ ਸੰਦੀਪ ਕੁਮਾਰ ਫਾਜ਼ਿਲਕਾ....
ਫਤਹਿਗੜ ਸਾਹਿਬ, 07 ਅਪ੍ਰੈਲ : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ: ਵਿਜੇ ਕੁਮਾਰ ਦੀ ਅਗਵਾਈ ਹੇਠ ਜਿਲ੍ਹਾ ਹਸਪਤਾਲ ਵਿਖੇ ਵਿਸ਼ਵ ਸਿਹਤ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ। ਸਿਵਲ ਸਰਜਨ ਡਾ: ਵਿਜੇ ਕੁਮਾਰ ਵੱਲੋਂ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ: ਵਿਜੇ ਕੁਮਾਰ ਨੇ ਦੱਸਿਆ ਕਿ ਅੱਜ ਦਾ ਇਹ ਦਿਵਸ ਲੋਕਾਂ ਨੁੰ ਸਿਹਤਮੰਦ ਰੱਖਣ ਲਈ ਸਿਹਤ ਨਾਲ ਸਬੰਧਤ ਮੁਦਿਆਂ ਅਤੇ ਸੱਮਸਿਆਵਾ ਦੇ ਹਲ ਪ੍ਰਤੀ ਜਾਗਰੂਕ ਕਰਨ....
ਮਾਨਸਾ , 07 ਅਪ੍ਰੈਲ : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚੋ ਪਿੰਡ ਰੱਲਾ ਦੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ ਅਤੇ ਨਵਦੀਪ ਕੌਰ ਨੂੰ ਪੰਜਾਬ ਵਿੱਚੋਂ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਤੇ ਮਾਨਸਾ ਵਿਧਾਇਕ ਡਾ. ਵਿਜੈ ਸਿੰਗਲਾ ਨੇ ਸਾਈਕਲ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਵਿਧਾਇਕ ਸਿੰਗਲਾ ਨੇ ਕਿਹਾ ਕਿ ਅਜਿਹੇ ਹੋਣਹਾਰ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ। ਇਨ੍ਹਾਂ ਬੱਚਿਆਂ ਨੇ ਇਕੱਲੇ ਰੱਲੇ ਪਿੰਡ ਦਾ ਹੀ ਨਹੀਂ ਸਗੋ ਮਾਨਸਾ ਹਲਕੇ ਦਾ ਅਤੇ ਪੂਰੇ ਪੰਜਾਬ ਦਾ ਨਾਮ....
ਲੁਧਿਆਣਾ, 07 ਅਪ੍ਰੈਲ : ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੀ ਅਗਵਾਈ ਵਿੱਚ, ਸਿਵਲ ਹਸਪਤਾਲ ਦੇ ਕੱਚੇ ਕਰਮਚਾਰੀਆਂ ਦੇ ਵਫਦ ਵਲੋਂ ਸਿਹਤ ਮੰਤਰੀ ਬਲਬੀਰ ਸਿੰਘ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਦਿਆਂ ਆਪਣਾ ਪੱਖ ਰੱਖਿਆ ਅਤੇ ਆਪਣਾ ਮੰਗ ਪੱਤਰ ਵੀ ਸੌਂਪਿਆ। ਕੈਬਨਿਟ ਮੰਤਰੀ ਬਲਬੀਰ ਸਿੰਘ ਵਲੋਂ ਵੀ ਮੀਟਿੰਗ ਦੌਰਾਨ ਵਿਚਾਰ ਵਟਾਂਦਰੇ ਕਰਦਿਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ। ਵਿਧਾਇਕ ਪੱਪੀ ਪਰਾਸ਼ਰ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ....
ਲੁਧਿਆਣਾ, 07 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਯੋਗਦਾਨ ਵਜੋਂ, ਆਈਸੀਆਈਸੀਆਈ ਫਾਊਂਡੇਸ਼ਨ ਨੇ ਅੱਜ ਯੂਨੀਵਰਸਿਟੀ ਨੂੰ ਇੱਕ ਐਂਬੂਲੈਂਸ ਦਾਨ ਕੀਤੀ। ਇਸ ਐਂਬੂਲੈਂਸ ਨੂੰ ਪੀਏਯੂ ਦੇ ਵਾਈਸ-ਚਾਂਸਲਰ ਡਾ: ਸਤਬੀਰ ਸਿੰਘ ਗੋਸਲ ਨੇ ਯੂਨੀਵਰਸਿਟੀ ਦੇ ਸਿਹਤ ਕੇਂਦਰ ਤੋਂ ਰਵਾਨਾ ਕੀਤਾ। ਇਸ ਮੌਕੇ ਆਈਸੀਆਈਸੀਆਈ ਫਾਊਂਡੇਸ਼ਨ ਦੇ ਸੀਨੀਅਰ ਪ੍ਰਾਜੈਕਟ ਮੈਨੇਜਰ ਸੁਰਿੰਦਰ ਕੁਮਾਰ ਪੁਰੋਹਿਤ ਅਤੇ ਆਈਸੀਆਈਸੀਆਈ ਬੈਂਕ ਲੁਧਿਆਣਾ ਦੇ ਸਿਟੀ ਬਿਜ਼ਨਸ....
ਰਾਹੁਲ ਗਾਂਧੀ ਦੀ ਲੋਕ ਸਭਾ ਦੀ ਮੈਂਬਰਸ਼ਿਪ ਖ਼ਤਮ ਕਰਨਾ ਲੋਕਤੰਤਰ ਦਾ ਅਪਮਾਨ ਅਤੇ ਸੰਵਿਧਾਨ ਨੂੰ ਕਲੰਕਿਤ ਕਰਨਾ ਹੈ- ਬਾਵਾ ਮਹਾਤਮਾ ਗਾਂਧੀ ਨੇ ਸੱਤਿਆਗ੍ਰਹਿ ਕਰਕੇ ਅੰਗਰੇਜ਼ਾਂ ਤੋਂ ਭਾਰਤ ਅਜ਼ਾਦ ਕਰਵਾਇਆ ਸੀ, ਅਸੀਂ ਭਾਜਪਾ ਤੋਂ ਦੇਸ਼ ਅਜ਼ਾਦ ਕਰਵਾਵਾਂਗੇ ਰਾਹੁਲ ਗਾਂਧੀ ਨੇ ਜੋ 3700 ਕਿੱਲੋ ਮੀਟਰ ਪੈਦਲ ਯਾਤਰਾ ਕਰਕੇ ਇਤਿਹਾਸ ਰਚਿਆ ਉਹ ਭਾਜਪਾ ਨੂੰ ਬਰਦਾਸ਼ਤ ਨਹੀਂ ਹੋ ਰਿਹਾ ਲੁਧਿਆਣਾ, 7 ਅਪ੍ਰੈਲ : ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਓ.ਬੀ.ਸੀ. ਵਿਭਾਗ ਨੇ ਕੁੱਲ ਹਿੰਦ ਕਾਂਗਰਸ ਦੇ ਓ.ਬੀ.ਸੀ. ਵਿਭਾਗ ਦੇ....
ਨਗਰ ਨਿਗਮ ਅਬੋਹਰ ਨੇ ਟੀਚੇ ਦੇ ਮੁਕਾਬਲੇ ਜਿਆਦਾ ਪ੍ਰੋਪਰਟੀ ਟੈਕਸ ਇੱਕਠਾ ਕੀਤਾ : ਡਿਪਟੀ ਕਮਿਸ਼ਨਰ ਦੁੱਗਲ ਫਾਜਿ਼ਲਕਾ, 07 ਅਪ੍ਰੈਲ : ਨਗਰ ਨਿਗਮ ਅਬੋਹਰ ਨੇ ਵਿੱਤੀ 2022—23 ਦੌਰਾਨ ਆਮਦਨ ਦੇ 955.50 ਲੱਖ ਦੇ ਸਲਾਨਾ ਬਜਟ ਅਨੁਸਾਰ ਨਿਰਧਾਰਤ ਟੀਚੇ ਦੇ ਮੁਕਾਬਲੇ 1106.85 ਲੱਖ ਰੁਪਏ ਦੀ ਆਮਦਨ ਦੇ ਵਸੀਲੇ ਪੈਦਾ ਕਰਕੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ। ਇਸ ਤਰਾਂ ਕਰਨ ਨਾਲ ਸ਼ਹਿਰ ਦੇ ਵਿਕਾਸ ਲਈ ਨਗਰ ਨਿਗਮ ਕੋਲ ਵਾਧੂ ਆਮਦਨ ਹੋਈ ਹੈ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ....
ਹਨੂੰਮਾਨ ਮੰਦਰ ਨਗਾਰੀ ਪਿੰਡ ਵਿਖੇ ਹੋਏ ਨਤਮਸਤਕ ਵਿਧਾਇਕ ਕੁਲਵੰਤ ਸਿੰਘ ਮੋਹਾਲੀ, 07 ਅਪ੍ਰੈਲ : ਸਭਨਾਂ ਧਰਮਾਂ ਦਾ ਬਰਾਬਰ ਸਤਿਕਾਰ ਕਰਨਾ ਸਾਡੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਇਕ ਅਨੁਸ਼ਾਸਨਬੱਧ ਸਮਾਜ ਦੀ ਪ੍ਰਕਿਰਿਆ ਜਾਰੀ ਰਹਿਣ ਦੇ ਚਲਦਿਆਂ ਹੀ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਬਣੀ ਰਹਿ ਸਕਦੀ ਹੈ। ਇਹ ਗੱਲ ਪਿੰਡ ਨਗਾਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਹੀ। ਵਿਧਾਇਕ ਕੁਲਵੰਤ ਸਿੰਘ ਹਨੂੰਮਾਨ ਜੈਅੰਤੀ ਮੌਕੇ ਪਿੰਡ ਨਗਾਰੀ ਵਿਖੇ ਸਥਿਤ ਮੰਦਿਰ ਵਿਖੇ ਨਤਮਸਤਕ ਹੋਣ....
ਅੰਤਿਮ ਅਰਦਾਸ 16 ਅਪ੍ਰੈਲ ਨੂੰ ਹੋਵੇਗੀ ਮੁੱਲਾਂਪੁਰ ਦਾਖਾ,7 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਪਿੰਡ ਭੈਣੀ ਅਰਾਈਆਂ ਦੇ ਵਸਨੀਕ ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ ਨੂੰ ਅੱਜ ਉਸ ਸਮੇਂ ਅਸਹਿ ਸਦਮਾਂ ਲੱਗਾ ਜਦੋਂ ਉਹਨਾਂ ਦੇ ਸਤਿਕਾਰਯੋਗ ਸੁਪਤਨੀ ਜੰਗੀਰ ਕੌਰ (88)ਦਾ ਦੇਹਾਂਤ ਹੋ ਗਿਆ। ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਭੈਣੀ,ਸੁਖਦੇਵ ਸਿੰਘ ਤੂਰ ਕੈਨੇਡਾ,ਸੁਖਵਿੰਦਰ ਕੌਰ ਕੈਨੇਡਾ ਅਤੇ ਸ਼ਰਨਜੀਤ ਕੌਰ ਕੈਨੇਡਾ ਦੇ ਮਾਤਾ ਜੰਗੀਰ ਕੌਰ ਦੀ ਉਮਰ 88 ਸਾਲ ਸੀ, ਜਿਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਉਹਨਾ....