ਲੁਧਿਆਣਾ, 3 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਸੋਮਵਾਰ ਨੂੰ ਥਾਣਾ ਡੇਹਲੋਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਰਜੀਤ ਸਿੰਘ (ਨੰਬਰ 214/ਲੁਧਿਆਣਾ) ਅਤੇ ਜਗਪ੍ਰੀਤ ਸਿੰਘ, ਹੌਲਦਾਰ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੂੰ ਸ਼ਿਕਾਇਤਕਰਤਾ ਆਤਮਾ....
ਮਾਲਵਾ
ਸੁਗਰਫੈਡ ਦੇ ਚੇਅਰਮੈਨ, ਬੱਲੂਆਣਾ ਅਤੇ ਫਾਜਿ਼ਲਕਾ ਦੇ ਵਿਧਾਇਕਾਂ ਅਤੇ ਐਮ.ਡੀ. ਸੁਗਰਫੈਡ ਨੇ ਵੱਡੇ ਲਾਭਪਾਤਰੀਆਂ ਨੂੰ ਚੈਕ ਪਹਿਲੀ ਵਾਰ ਹੋਇਆ ਕਿ ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਦਾ 70 ਫੀਸਦੀ ਹਿੱਸਾ ਅਦਾ ਕੀਤਾ ਫਾਜਿ਼ਲਕਾ, 3 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਾਜਿ਼ਲਕਾ ਦੀ ਸਹਿਕਾਰੀ ਖੰਡ ਮਿੱਲ ਦੇ ਕਰਮਚਾਰੀਆਂ ਦੀਆਂ ਲਗਭਗ ਤਿੰਨ ਸਾਲਾਂ ਤੋਂ ਰੁਕੀਆਂ ਤਨਖਾਹਾਂ ਦੇ 10.17 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਮਿੱਲ ਵਿਖੇ ਅੱਜ ਹੋਏ ਇਕ....
ਮੁਹਾਲੀ, 03 ਅਪਰੈਲ : ਬੇਮੌਸਮੀ ਮੀਂਹ ਨਾਲ ਕਿਸਾਨਾਂ ਦੀ ਚਾਵਾਂ ਨਾਲ ਪਾਲੀ ਹੋਈ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ। ਪੰਜਾਬ ਦੀ ਭਗਵੰਤ ਸਿੰਘ ਮਾਨ -ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਕਿਸਾਨਾਂ ਨੂੰ ਹੋਏ ਇਸ ਨੁਕਸਾਨ ਦੀ ਭਰਪਾਈ ਦੇ ਲਈ ਜਲਦੀ ਹੀ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ, ਇਹ ਗੱਲ ਅੱਜ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਵਿਧਾਇਕ ਕੁਲਵੰਤ ਸਿੰਘ ਨੇ ਹਲਕੇ ਦੇ ਪਿੰਡਾਂ ਵਿਚ ਕਿਸਾਨਾਂ ਨਾਲ ਮੁਲਾਕਾਤ ਕੀਤੀ....
ਪਟਿਆਲਾ, 3 ਅਪ੍ਰੈਲ : ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਅੱਜ ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਵੱਧ ਮੁਆਵਜ਼ੇ ਦੇਣ ਦਾ ਮੁੱਦਾ ਉਠਾਇਆ। ਪਟਿਆਲਾ ਦੇ ਸੰਸਦ ਮੈਂਬਰ ਨੇ ਇੱਥੇ ਇੱਕ ਟਵੀਟ ਵਿੱਚ ਮੁੱਖ ਮੰਤਰੀ ਮਾਨ ਨੂੰ ਕਿਸਾਨਾਂ ਨੂੰ ਵੱਧ ਮੁਆਵਜ਼ਾ ਦੇਣ ਦੀ ਅਪੀਲ ਕਰਦਿਆਂ ਕਿਹਾ, “ਮੇਰੇ ਹਲਕੇ ਦਾ ਦੌਰਾ ਕਰਨ ਅਤੇ ਬੇਮੌਸਮੀ ਬਾਰਿਸ਼ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਤੋਂ ਬਾਅਦ, ਮੈਂ ਮੁੱਖ....
ਨਵਜੋਤ ਸਿੰਘ ਸਿੱਧੂ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ ਮੁਲਾਕਾਤ ਕਰਨ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਕੀਤਾ ਸੰਬੋਧਨ ਮਾਨਸਾ, 3 ਅਪਰੈਲ : ਲੰਘੇ ਦਿਨ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿਖੇ ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਅਪਰਾਧ ਲਈ ਸੁਵਿਧਾਵਾਂ ਬਣ ਗਈਆਂ ਹਨ, ਇਹ ਹੁਣ....
ਮੋਹਾਲੀ, 02 ਅਪ੍ਰੈਲ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਉਨ੍ਹਾਂ ਪੰਜਾਬ ਵਿੱਚ ਹੋਏ ਬੇਮੌਸਮੇ ਮੀਂਹ ਅਤੇ ਗੜ੍ਹੇਮਾਰੀ ਕਾਰਨ ਖਰਾਬ ਹੋਈ ਫਸਲ ਲਈ ਸਰਕਾਰ ਤੋਂ ਯੋਗ ਮੁਆਵਜੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਭਾਰੀ ਕਾਰਨ ਜਿੱਥੇ ਕਣਕ ਖਰਾਬ ਹੋ ਚੁੱਕੀ ਹੈ, ਉੱਥੇ ਹੁਣ ਪਸ਼ੂਆਂ ਲਈ ਤੂੜੀ ਵੀ ਨਹੀਂ ਬਣ ਪਾਏਗੀ। ਜਿਸ ਕਾਰਨ ਕਿਸਾਨਾਂ ਨੂੰ ਕਾਫੀ ਨੁਕਸਾਨ ਝੱਲਣਾ ਪੈ ਸਕਦਾ ਹੈ। ਕਿਸਾਨ ਆਗੂ ਰਾਜੇਵਾਲ ਨੇ ਕਿਹਾ ਕਿ....
ਰਾਏਕੋਟ, 02 ਅਪਰੈਲ (ਚਮਕੌਰ ਸਿੰਘ ਦਿਓਲ) : ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇਸ਼ ਦੀਆਂ ਸਵਿੰਧਾਨਕ ਸੰਸਥਾਵਾਂ ਦਾ ਇਸਤੇਮਾਲ ਆਪਣੇ ਨਿਜੀ ਹਿੱਤਾਂ ਲਈ ਕਰ ਰਹੀ ਹੈ, ਜਿਸ ਕਾਰਨ ਦੇਸ਼ ਦੀਆਂ ਇੰਨ੍ਹਾਂ ਸਵਿੰਧਾਨਕ ਸੰਸਥਾਵਾਂ ਦੀ ਭਰੋਸਯੋਗਤਾ ਲਗਾਤੈਾਰ ਹੇਠਾਂ ਜਾ ਰਹੀ ਹੈ, ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦੇਹਾਤੀ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਵਲੋਂ ਅੱਜ ਸਥਾਨਕ ਕਾਂਗਰਸ ਕਮੇਟੀ ਦਫਤਰ ਵਿੱਚ ਰਾਏਕੋਟ ਬਲਾਕ ਦੇ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ....
ਲੋਹਟਬੱਦੀ 02 ਅਪਰੈਲ (ਚਮਕੌਰ ਸਿੰਘ ਦਿਓਲ) : ਅੱਜ ਦੁਪਿਹਰ ਦੋ ਵਜੇ ਦੇ ਕਰੀਬ ਪਿੰਡ ਲੋਹਟਬੱਦੀ ਦੇ ਨਜਦੀਕ ਦੋ ਗੱਡੀਆਂ ਦੀ ਸਿੱਧੀ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੌਰਾਨ ਦੋਵੇਂ ਗੱਡੀਆਂ ’ਚ ਸਵਾਰ ਦੋ ਬਚਿਆਂ ਸਮੇਤ 7 ਵਿਅਕਤੀਆਂ ਜਖਮੀ ਹੋ ਗਏ, ਜਦਕਿ ਪੰਜ ਗੰਭੀਰ ਜਖਮੀਆਂ ਨੂੰ ਸਰਕਾਰੀ ਹਸਪਤਾਲ ਰਾਏਕੋਟ ਦੇ ਡਾਕਟਰਾਂ ਨੇ ਲੁਧਿਆਣਾ ਵਿਖੇ ਰੈਫਰ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਜਿੰਨ ਕਾਰ ਜਿਸ ਵਿਚ ਸਨੀ ਸਿੰਘ ਪੁੱਤਰ ਨਿਰਭੈ ਸਿੰਘ ਵਾਸੀ ਤੱਖਰ ਕਲਾਂ(ਮਲੇਰਕੋਟਲਾ) ਆਪਣੇ ਪਿੰਡ....
ਕਰਸਮਰ, 02 ਅਪ੍ਰੈਲ (ਬੇਅੰਤ ਸਿੰਘ ਰੋੜੀਆਂ) : ਸਥਾਨਕ ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਕਾਲਜ ਪ੍ਰਿੰਸੀਪਲ ਸ਼੍ਰੀ ਹਰਮੇਸ਼ ਲਾਲ ਜੀ ਦੀ ਅਗਵਾਈ ਵਿੱਚ ਅੰਤਰ-ਕਾਲਜ ਵਿਰਾਸਤੀ ਮੁਕਾਬਲੇ ਆਯੋਜਿਤ ਕੀਤੇ ਗਏ। ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਗੁਰਦਿੱਤ ਸਿੰਘ ਨੇ ਇਹਨਾਂ ਵਿਰਾਸਤੀ ਮੁਕਾਬਲਿਆਂ ਨੂੰ ਪ੍ਰੋਗਰਾਮ ਦੇ ਸੰਚਾਲਕ ਪ੍ਰੋ. ਇੰਦਰਪਾਲ ਸਿੰਘ ਅਤੇ ਸਹਿ-ਸੰਚਾਲਕ ਡਾ. ਜਸਵੀਰ ਕੌਰ ਦੇ ਕੁਸ਼ਲ ਪ੍ਰਬੰਧਾਂ ਨਾਲ ਆਯੋਜਿਤ ਕੀਤਾ। 14 ਵੰਨਗੀਆਂ ਦੇ ਇਹਨਾਂ ਮੁਕਾਬਲਿਆਂ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਕਈ....
ਪਟਿਆਲਾ, 02 ਅਪ੍ਰੈਲ : ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ (ਆਈ.ਪੀ.ਐਸ) ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਭੈੜੇ ਪੁਰਸ਼ਾ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਉਸ ਸਮੇ ਕਾਮਯਾਬੀ ਮਿਲੀ ਜਦੋਂ ਮੁਹੰਮਦ ਸਰਫਰਾਜ ਆਲਮ ਆਈ.ਪੀ.ਐਸ ਕਪਾਤਨ ਪੁਲਿਸ (ਸਿਟੀ) ਪਟਿਆਲਾ ਅਤੇ ਗੁਰਦੇਵ ਸਿੰਘ ਧਾਲੀਵਾਲ,ਪੀ.ਪੀ.ਐਸ ਉਪ ਕਪਤਾਨ ਪੁਲਿਸ ਦਿਹਾਤੀ ਪਟਿਆਲਾ ਦੀ ਨਿਗਰਾਨੀ ਹੇਠ ਇੰਸਪੈਕਟਰ ਕੁਲਵਿੰਦਰ ਸਿੰਘ, ਮੁੱਖ ਅਫਸਰ ਥਾਣਾ ਸਦਰ ਪਟਿਆਲਾ ਦੀ ਅਗਵਾਈ ਹੇਠ ਸ:ਥ: ਨਿਸ਼ਾਨ ਸਿੰਘ 1231/ਪਟਿਆਲਾ, ਇੰਚਾਰਜ ਚੌਕੀ....
ਲੁਧਿਆਣਾ, 2 ਅਪ੍ਰੈਲ : 02 ਅਪਰੈਲ 2021 ਸਵੇਰੇ 10 ਵਜੇ ਤੀਕ ਸੋਚਿਆ ਸੀ, ਸ਼ੁਕਰ ਹੈ ਅੱਜ ਕੋਈ ਪਾਟੀ ਚਿੱਠੀ ਨਹੀਂ ਆਈ। 10.10 ਤੇ ਲਾਹੌਰ ਤੋਂ ਭਾ ਜੀ ਸ਼ੌਕਤ ਅਲੀ ਦੇ ਪੁੱਤਰ ਅਲੀ ਇਮਰਾਨ ਦਾ ਫੋਨ ਤੇ ਸੁਨੇਹਾ ਮਿਲਿਆ, ਅੱਬਾ ਆਖਰੀ ਜੰਗ ਲੜ ਰਹੇ ਨੇ। ਜ਼ਿੰਦਗੀ ਤੇ ਮੌਤ ਵਿਚਕਾਰ ਕਸ਼ਮਕਸ਼ ਹੈ, ਡਾਕਟਰ ਪੂਰੀ ਵਾਹ ਲਾ ਰਹੇ ਨੇ, ਤੁਸੀਂ ਸਭ ਅਰਦਾਸ ਕਰੋ ਆਪਣੇ ਵੀਰ ਲਈ। ਮੈਂ ਸਮਝ ਗਿਆ, ਪਾਣੀ ਚੜ੍ਹ ਆਇਆ ਹੈ। ਹੁਣ ਬਚਣਾ ਮੁਹਾਲ ਜਾਪਦਾ ਹੈ। ਰੋਂਦਿਆਂ ਭਰੜਾਈ ਆਵਾਜ਼ ਵਿੱਚ ਜਿੰਨੀ ਕੁ ਕਰ ਸਕਿਆ,ਅਰਦਾਸ....
ਐੱਸ.ਏ.ਐੱਸ. ਨਗਰ, 02 ਅਪ੍ਰੈਲ : ਵਿਸ਼ਵ ਔਟਿਜ਼ਮ ਦਿਵਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਨੀਲੇ ਰੰਗ ਦੀ ਰੌਸ਼ਨੀ ਨਾਲ ਰੁਸ਼ਨਾਇਆ ਗਿਆ। ਇਸ ਦੇ ਨਾਲ-ਨਾਲ 02 ਅਪ੍ਰੈਲ ਨੂੰ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਵਿਖੇ ਕੌਮਾਂਤਰੀ ਕਾਨਫਰੰਸ ਵੀ ਕਾਰਵਾਈ ਗਈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਹਰ ਸਾਲ 02 ਅਪ੍ਰੈਲ ਨੂੰ ਵਿਸ਼ਵ ਔਟਿਜ਼ਮ ਦਿਵਸ ਮਨਾਇਆ ਜਾਂਦਾ ਹੈ। ਔਟਿਜ਼ਮ ਆਮ ਤੌਰ ‘ਤੇ....
ਪਟਿਆਲਾ, 02 ਅਪ੍ਰੈਲ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਸਾਨ ਵੀਰਾਂ ਨੂੰ ਇੱਕ ਅਪੀਲ ਕੀਤੀ ਹੈ ਕਿ ਕਿਸਾਨ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੀ ਇਕ ਮਰਲਾ ਕਣਕ ਪਹਿਲਾਂ ਹੀ ਕਟ ਲੈਣ। ਖੇਤ ਵਿੱਚ ਲੱਗੇ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿਲਾ ਕੀਤਾ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਵੀ ਡਿੱਗ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ । ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਇਹ ਬੁਲਾਰੇ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ....
ਫਰੀਦਕੋਟ, 02 ਅਪ੍ਰੈਲ : ਪੰਜਾਬ ਵਿੱਚ ਕੋਟਕਪੂਰਾ ਗੋਲੀ ਕਾਂਡ ਵਿੱਚ ਐਸਆਈਟੀ ਵੱਲੋਂ ਨਾਮਜ਼ਦ ਕੀਤੇ ਗਏ 6 ਵਿਅਕਤੀਆਂ ਵਿੱਚੋਂ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਵੀ ਜ਼ਮਾਨਤ ਲੈ ਲਈ ਹੈ। ਉਹ ਸ਼ਨੀਵਾਰ ਨੂੰ ਫਰੀਦਕੋਟ ਅਦਾਲਤ ਵਿੱਚ ਪਹੁੰਚੇ ਅਤੇ 5 ਲੱਖ ਰੁਪਏ ਦਾ ਬਾਂਡ ਭਰਿਆ। ਕੋਟਕਪੂਰਾ ਗੋਲੀ ਕਾਂਡ ਦੀ ਅਗਲੀ ਤਰੀਕ 12 ਅਪ੍ਰੈਲ ਤੈਅ ਕੀਤੀ ਗਈ ਹੈ। ਐਡਵੋਕੇਟ ਜਸਵੰਤ ਸਿੰਘ ਨੇ ਦੱਸਿਆ ਕਿ ਚਾਰਜਸ਼ੀਟ ਅਨੁਸਾਰ ਕੋਟਕਪੂਰਾ ਗੋਲੀ ਕਾਂਡ ਦੇ ਮੁੱਖ ਸਾਜ਼ਿਸ਼ਕਾਰ ਤਤਕਾਲੀ ਡੀਜੀਪੀ ਸੁਮੇਧ ਸੈਣੀ ਅਤੇ ਉਪ....
ਮਾਨਸਾ, 2 ਅਪਰੈਲ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਜਲੰਧਰ ਜ਼ਿਮਨੀ ਚੋਣ 'ਚ ਪੰਜਾਬ ਸਰਕਾਰ ਦੇ ਖਿਲਾਫ਼ ਪ੍ਰਚਾਰ ਕਰਨਗੇ। ਲੋਕਾਂ ਨੂੰ ਦੱਸਣਗੇ ਕਿ ਭਗਵੰਤ ਮਾਨ ਸਰਕਾਰ ਨੇ ਉਨ੍ਹਾਂ ਦੇ ਜਵਾਨ ਪੁੱਤਰ ਦੇ ਕਤਲ ਦਾ ਇਨਸਾਫ਼ ਦੇਣ ਦੀ ਬਜਾਏ ਲਾਰੇ ਹੀ ਲਾਏ ਹਨ ਅਤੇ ਲੋਕਾਂ ਇਨ੍ਹਾਂ ਦੇ ਵਹਿਕਾਵੇ ਵਿੱਚ ਨਾ ਆਉਣ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਸਰਕਾਰ ਤੋਂ ਖਫ਼ਾ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਆਪਣੇ ਪੁੱਤਰ ਦੇ ਕਤਲ ਮਾਮਲੇ ਵਿੱਚ....