ਨੰਗਲ, 25 ਮਾਰਚ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਿਆਹ ਦੇ ਪਵਿੱਤਰ ਬੰਧਨ ਵਿੱਚ ਬੱਝ ਗਏ ਹਨ। ਸੁਭਾਗੀ ਜੋੜੀ ਦਾ ਅਨੰਦ ਕਾਰਜ ਨੰਗਲ ਦੇ ਗੁਰਦੁਆਰਾ ਸ੍ਰੀ ਬਿਭੋੋਰ ਸਾਹਿਬ ਵਿਖੇ ਪੂਰਨ ਗੁਰ ਮਰਿਯਾਦਾ ਅਨੁਸਾਰ ਸੰਪਨ ਹੋ ਗਿਆ। ਉਨ੍ਹਾਂ ਦੇ ਅਨੰਦ ਕਾਰਜ ਸ਼ਨਿਚਰਵਾਰ ਸਵੇਰੇ 8 ਵਜੇ ਸ਼ੁਰੂ ਹੋ ਕੇ 9.40 ਤਕ ਮੁਕੰਮਲ ਹੋਏ। ਵਿਆਹ ਦੀਆਂ ਰਸਮਾਂ 'ਚ ਸਿਰਫ਼ ਪਰਿਵਾਰਕ ਮੈਂਬਰਾਂ ਨੇ ਹੀ ਸ਼ਮੂਲੀਅਤ ਕੀਤੀ। ਇਸ ਤੋਂ ਪਹਿਲਾਂ ਆਨੰਦ ਕਾਰਜ ਸ਼ੁਰੂ ਹੋਣ ਦਾ ਸਮਾਂ ਸਵੇਰੇ 10 ਵਜੇ ਦੱਸਿਆ ਜਾ ਰਿਹਾ ਸੀ। ਇਸ....
ਮਾਲਵਾ
ਰਾਹੁਲ ਗਾਂਧੀ ਦੀ ਮਿਹਨਤ, ਸਚਾਈ, ਸਾਦਗੀ, ਸਪਸ਼ਟਤਾ ਅਤੇ ਦੇਸ਼ ਭਗਤੀ ਭਾਰਤ ਦੇ ਲੋਕਾਂ ਦੇ ਦਿਲਾਂ 'ਤੇ ਛਾਪ ਛੱਡ ਗਈ ਹੈ ਭਾਜਪਾ ਓ.ਬੀ.ਸੀ. ਦੀ ਸਿਆਸਤ ਕਰਕੇ ਪਛੜੇ ਵਰਗ ਦੇ ਲੋਕਾਂ ਨੂੰ ਗੁਮਰਾਹ ਕਰਨ ਦਾ ਯਤਨ ਕਰ ਰਹੀ ਹੈ ਲੁਧਿਆਣਾ, 25 ਮਾਰਚ : "ਭਾਰਤ ਜੋੜੋ ਯਾਤਰਾ" ਰਾਹੀਂ ਭਾਰਤ ਦਾ ਭਵਿੱਖ ਸ਼੍ਰੀ ਰਾਹੁਲ ਗਾਂਧੀ ਨੂੰ ਮਿਲੀ ਹਰਮਨ ਪਿਆਰਤਾ ਭਾਜਪਾ ਨੂੰ ਹਜ਼ਮ ਨਹੀਂ ਹੋ ਰਹੀ। ਇਹ ਸ਼ਬਦ ਅੱਜ ਸੀਨੀਅਰ ਕਾਂਗਰਸੀ ਨੇਤਾ ਕ੍ਰਿਸ਼ਨ ਕੁਮਾਰ ਬਾਵਾ ਕੋਆਰਡੀਨੇਟ ਕੁੱਲ ਹਿੰਦ ਕਾਂਗਰਸ (ਪਛੜੀਆਂ ਸ਼੍ਰੇਣੀਆਂ) ਇੰਚਾਰਜ....
ਲੁਧਿਆਣਾ 25 ਮਾਰਚ : ਪੰਜਾਬ ਐਗਰੀਕਚਰਲ ਯੂਨੀਵਰਸਿਟੀ ਦੇ ਲੁਧਿਆਣਾ ਕੈਂਪਸ ਵਿਖੇ ਕਿਸਾਨ ਮੇਲੇ ਦੇ ਅੱਜ ਦੂਜੇ ਦਿਨ ਇਨਾਮ ਵੰਡ ਸਮਾਰੋਹ ਹੋਇਆ | ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਭਾਰਤੀ ਜੰਗਲਾਤ ਖੋਜ ਸੰਸਥਾਨ ਦੇਹਰਾਦੂਨ ਦੇ ਸਾਬਕਾ ਨਿਰਦੇਸ਼ਕ ਜਨਰਲ ਡਾ. ਅਸ਼ਵਨੀ ਕੁਮਾਰ ਸ਼ਰਮਾ ਸ਼ਾਮਿਲ ਹੋਏ ਜਦਕਿ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ | ਇਸ ਤੋਂ ਇਲਾਵਾ ਮੰਚ ਤੇ ਪੀ.ਏ.ਯੂ. ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਸ. ਹਰਦਿਆਲ ਸਿੰਘ ਗਜ਼ਨੀਪੁਰ ਅਤੇ ਸ. ਅਮਨਪ੍ਰੀਤ....
ਲੁਧਿਆਣਾ 25 ਮਾਰਚ : ਪੀ.ਏ.ਯੂ. ਦੇ ਸਾਉਣੀ ਦੀਆਂ ਫ਼ਸਲਾਂ ਲਈ ਕਰਵਾਏ ਕਿਸਾਨ ਮੇਲੇ ਦੇ ਦੂਜੇ ਦਿਨ ਅੱਜ ਫਸਲ ਮੁਕਾਬਲੇ ਅਤੇ ਹੋਰ ਵਰਗਾਂ ਦੇ ਜੇਤੂਆਂ ਨੂੰ ਇਨਾਮ ਵੰਡੇ ਗਏ | ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਭਾਰਤੀ ਜੰਗਲਾਤ ਖੋਜ ਸੰਸਥਾਨ ਦੇਹਰਾਦੂਨ ਦੇ ਸਾਬਕਾ ਨਿਰਦੇਸ਼ਕ ਜਨਰਲ ਡਾ. ਅਸ਼ਵਨੀ ਕੁਮਾਰ ਸ਼ਰਮਾ ਸਨ ਜਦਕਿ ਸਮਾਰੋਹ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ, ਇਸ ਮੌਕੇ ਲਸਣ ਮੁਕਾਬਲਿਆਂ ਵਿੱਚ ਪਹਿਲਾ ਇਨਾਮ ਤੀਰਥ ਸਿੰਘ, ਪਿੰਡ ਸਦੌਂੜ, ਜ਼ਿਲ੍ਹਾ....
ਲੁਧਿਆਣਾ, 25 ਮਾਰਚ : ਸੱਚਖੰਡ ਡੇਰਾ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਬਾਨੀ ਅਧਿਐਨ ਸੈਂਟਰ ਦਾ ਉਦਘਾਟਨ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ , ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਗਿਆ , ਸਮਾਗਮ ਵਿੱਚ ਹਿੱਸਾ ਲੈਣ ਲਈ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਆਗੂਆਂ ਨੇ ਰਵਾਨਗੀ ਕੀਤੀ । ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਹੋਰ....
ਲੁਧਿਆਣਾ, 25 ਮਾਰਚ : ਮੌਸਮ ਦੇ ਅਨੁਕੂਲ ਹੋਣ ਕਾਰਨ ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਵਿਖੇ ਦੋ ਰੋਜ਼ਾ ਕਿਸਾਨ ਮੇਲਾ ਸਫਲਤਾਪੂਰਵਕ ਸਮਾਪਤ ਹੋ ਗਿਆ। ਖੇਤੀਬਾੜੀ ਪਿਛੋਕੜ ਵਾਲੇ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ਼ ਮਨਦੀਪ ਸਿੰਘ ਸਿੱਧੂ ਨੇ ਕਿਸਾਨ ਮੇਲੇ ਦੀ ਝਲਕ ਵੇਖਣ ਲਈ ਅੱਜ ਯੂਨੀਵਰਸਿਟੀ ਦਾ ਦੌਰਾ ਕੀਤਾ। ਪੁਲਿਸ ਕਮਿਸ਼ਨਰ ਦਾ ਸੁਆਗਤ ਕਰਦਿਆਂ ਡਾ: ਸਤਬੀਰ ਸਿੰਘ ਗੋਸਲ, ਵਾਈਸ-ਚਾਂਸਲਰ, ਪੀਏਯੂ ਨੇ ਉਨ੍ਹਾਂ ਨੂੰ ਵਿਗਿਆਨੀਆਂ-ਕਿਸਾਨਾਂ ਦੀ ਮਿਸਾਲੀ ਸਾਂਝ ਬਾਰੇ ਜਾਣੂ ਕਰਵਾਇਆ ਜਿਸ ਨੇ....
ਪਟਿਆਲਾ, 25 ਮਾਰਚ (ਯਸ਼ਨਪ੍ਰੀਤ ਸਿੰਘ ਢਿੱਲੋਂ) : ਬੀਤੇ ਕੱਲ੍ਹ ਸਾਬਕਾ ਕੈਬਨਿਟ ਮੰਤਰੀ ਭਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਵੱਲੋਂ ਜਮਾਨਤ ਦਿੱਤੀ ਗਈ ਸੀ, ਅੱਜ ਜੇਲ੍ਹ ‘ਚੋ ਰਿਹਾਈ ਹੋਣ ਤੋਂ ਬਾਆਦ ਸਾਬਕਾ ਮੰਤਰੀ ਆਸ਼ੂ, ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਥੀਆਂ ਸਮੇਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਨਤਮਸਤਕ ਹੋਏ। ਇਸ ਮੌਕੇ ਭਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਉਨ੍ਹਾਂ ਨੂੰ ਮਾਣਯੋਗ ਅਦਾਲਤ ਹਾਈਕੋਰਟ ਤੇ ਯਕੀਨ ਸੀ, ਕਿ ਉਨ੍ਹਾਂ ਇਨਸਾਫ ਜਰੂਰ ਮਿਲੇਗਾ। ਜ਼ਿਕਰਯੋਗ ਹੈ ਕਿ ਪੰਜਾਬ ਤੇ....
ਫਾਜ਼ਿਲਕਾ, 25 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ਼ੋ ਕਿ ਕਿਸਾਨਾਂ ਦੀ ਭਲਾਈ ਤੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਯਤਨਸ਼ੀਲ ਹੈ। ਕਿਸਾਨਾਂ ਨੂੰ ਜਿਥੇ ਫਸਲਾਂ ਦਾ ਸਹੀ ਮੁੱਲ ਦੇਣ ਲਈ ਵੀ ਵਚਨਬਧ ਹੈ ਉਥੇ ਕਿਸਾਨਾਂ ਨੂੰ ਫਸਲ ਵੇਚਣ ਨੂੰ ਲੈ ਕੇ ਕਿਸੇ ਕਿਸਮ ਦੀ ਮੁਸ਼ਕਲ ਨਾ ਪੇਸ਼ ਆਵੇ ਇਸ ਲਈ ਵੀ ਪੂਰਜੋਰ ਉਪਰਾਲੇ ਕਰ ਰਹੀ ਹੈ। ਇਸੇ ਲੜੀ ਤਹਿਤ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਵੱਲੋਂ 80 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਪੱਕਾ ਚਿਸ਼ਤੀ ਦੇ....
ਮਾਨਸਾ, 25 ਮਾਰਚ : ਜ਼ਿਲ੍ਹੇ ਵਿਚ ਹੋਈ ਭਾਰੀ ਬਰਸਾਤ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਪਿੰਡ ਖਿਆਲਾ ਕਲਾਂ, ਕੋਟੜਾ ਅਤੇ ਭੀਖੀ ਦਾ ਦੌਰਾ ਕਰਕੇ ਮੌਕਾ ਵੇਖਿਆ। ਡਿਪਟੀ ਕਮਿਸ਼ਨਰ ਨੇ ਮੀਂਹ ਕਾਰਨ ਪ੍ਰਭਾਵਿਤ ਹੋਏ ਖੇਤਾਂ ਦੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿਵਾਇਆ ਕਿ ਫਸਲਾਂ ਦੇ ਹੋਏ ਨੁਕਸਾਨ ਦੀ ਰਿਪੋਰਟ ਸਰਕਾਰ ਨੂੰ ਭੇਜਦਿਆਂ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬਰਸਾਤ ਕਾਰਨ ਹੋਏ ਫਸਲੀ ਨੁਕਸਾਨ ਦਾ....
ਫਿਰੋਜ਼ਪੁਰ, 25 ਮਾਰਚ : ਪੰਜਾਬ ਯੂਨੀਵਰਸਿਟੀ ਕੰਸਟੀਚਿਊਟ ਕਾਲਜ ਮੋਹਕਮ ਖਾਂ ਵਾਲਾ ਵਿਖੇ ਐਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਐਥਲੈਟਿਕ ਮੀਟ ਵਿੱਚ 100 ਮੀਟਰ, 200 ਮੀਟਰ ਤੇ 400 ਮੀਟਰ ਦੋੜਾਂ ਤੋਂ ਇਲਾਵਾ ਸ਼ਾਟਪੁੱਟ, ਜੈਵਲਿਨ ਥਰੋ, ਡਿਸਕਸ ਥਰੋ, ਲੰਮੀ ਛਾਲ ਅਤੇ ਰੱਸਾਕਸੀ ਸਮੇਤ 29 ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਨਾਲ ਭਾਗ ਲਿਆ ਅਤੇ ਖੇਡ ਨਿਯਮਾਂ ਦੀ ਪਾਲਣਾ ਦੀ ਸਹੁੰ ਵੀ ਚੁੱਕੀ। ਇਸ ਮੌਕੇ ਵਿਧਾਇਕ ਫਿਰੋਜ਼ਪਰ ਦਿਹਾਤੀ ਸ੍ਰੀ. ਰਜਨੀਸ਼ ਦਹੀਆ ਨੇ ਮੁੱਖ ਮਹਿਮਾਨ ਵਜੋਂ....
ਸੰਗਰੂਰ, 25 ਮਾਰਚ : ਜ਼ਿਲ੍ਹਾ ਸੰਗਰੂਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ (ਆਈ.ਏ.ਐਸ) ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ :2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਸ਼ੋਸ਼ਲ ਮੀਡੀਆ ਐਪਸ, ਪਲੇਟਫਾਰਮਜ਼ ਉਤੇ ਝੂਠੀਆਂ, ਗਲਤ ਅਫਵਾਹਾਂ ਫੈਲਾਉਣ, ਅਪਸ਼ਬਦ, ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ, ਭੜਕਾਊ ਭਾਸ਼ਨ ਆਦਿ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ....
ਮਾਨਸਾ, 25 ਮਾਰਚ : ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਵਿਖੇ ਬੀਤੇ ਦਿਨੀਂ 6 ਸਾਲਾ ਬੱਚੇ ਊਦੇਵੀਰ ਸਿੰਘ ਦਾ ਗੋਲੀ ਮਾਰ ਕੇ ਕੀਤੇ ਗਏ ਕਤਲ ਮਾਮਲੇ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਜਾਮ ਲਗਾਇਆ ਗਿਆ। ਮ੍ਰਿਤਕ ਬੱਚੇ ਦੇ ਮਾਪਿਆਂ, ਰਿਸ਼ਤੇਦਾਰਾਂ ਅਤੇ ਲੋਕਾਂ ਵੱਲੋਂ ਅੱਜ ਬਠਿੰਡਾ-ਚੰਡੀਗੜ੍ਹ ਰੋਡ ਉਤੇ ਪਿੰਡ ਭਾਈਦੇਸਾ ਵਿਖੇ ਜਾਮ ਲਗਾਇਆ ਗਿਆ। ਇਨਸਾਫ ਦੀ ਮੰਗ ਨੂੰ ਲੈ ਕੇ ਜਾਮ ਲਗਾ ਰਹੇ ਲੋਕਾਂ ਨੇ ਕਿਹਾ ਕਿ ਅਜੇ ਤੱਕ ਬੱਚੇ ਦੇ ਕਤਲ ਦੇ ਦੋਸ਼ੀਆਂ ਨੂੰ....
ਬਠਿੰਡਾ, 25 ਮਾਰਚ : ਬਠਿੰਡਾ ਪੱਟੀ ਦੇ ਵੱਖ-ਵੱਖ ਪਿੰਡਾਂ ਵਿਚ ਬਾਰਸ਼ ਅਤੇ ਹੋਈ ਗੜ੍ਹੇਮਾਰੀ ਦੇ ਚੱਲਦਿਆਂ ਕਣਕ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ। ਵੱਖ-ਵੱਖ ਇਲਾਕਿਆਂ ਤੋਂ ਹਾਸਲ ਹੋਈ ਜਾਣਕਾਰੀ ਅਨੁਸਾਰ ਬਾਰਸ਼ ਦਾ ਪਾਣੀ ਕਣਕ ਦੀ ਫਸਲ ਹੇਠਾਂ ਚਲਾ ਗਿਆ ਜੋ ਪੂਰੀ ਤਰ੍ਹਾਂ ਮਾਰੂ ਸਿੱਧ ਹੋਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਤਾਂ ਪਹਿਲਾਂ ਹੀ ਕਰਜ਼ੇ ਅਤੇ ਹੋਰ ਵੱਖ ਵੱਖ ਲਾਪਤਾ ਦੀ ਮਾਰ ਝੱਲ ਰਹੇ ਹਨ ਪਰ ਅੱਜ ਬਾਰਸ਼ ਤੇ ਗੜੇਮਾਰੀ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਭੁੰਜੇ ਲਾਹ ਦਿੱਤਾ ਹੈ।....
ਰਾਜਿੰਦਰਾ ਹਸਪਤਾਲ 'ਚ 100 ਬਿਸਤਰਿਆਂ ਦੀ ਨਵੀਂ ਐਮਰਜੈਂਸੀ ਛੇਤੀ ਮੁੱਖ ਮੰਤਰੀ ਮਰੀਜਾਂ ਨੂੰ ਕਰਨਗੇ ਸਮਰਪਿਤ-ਡਾ. ਬਲਬੀਰ ਸਿੰਘ ਨਸ਼ੇ ਦੀ ਲਤ ਦੇ ਸ਼ਿਕਾਰ ਵਿਅਕਤੀਆਂ ਦੇ ਮੁੜ ਵਸੇਬੇ ਲਈ ਉਲੀਕੀ ਵਿਸ਼ੇਸ਼ ਯੋਜਨਾ-ਸਿਹਤ ਮੰਤਰੀ ਸਰਕਾਰੀ ਮੈਡੀਕਲ ਕਾਲਜ ਨੂੰ ਨਮੂਨੇ ਦਾ ਕਾਲਜ ਬਣਾਉਣ ਤੇ ਰਾਜਿੰਦਰਾ ਹਸਪਤਾਲ ਦੀ ਕਾਇਆਂ ਕਲਪ ਕਰਨ ਲਈ ਉਚ ਪੱਧਰੀ ਬੈਠਕ ਪਟਿਆਲਾ, 25 ਮਾਰਚ : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪਟਿਆਲਾ ਦਾ ਸਰਕਾਰੀ ਮੈਡੀਕਲ ਕਾਲਜ ਦੇਸ਼ ਦੇ ਮੋਹਰੀ....
ਲੁਧਿਆਣਾ, 25 ਮਾਰਚ : ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਜਗਦੀਸ਼ ਬਹਿਲ ਨੂੰ ਬੜੇ ਪਿਆਰ ਨਾਲ ਯਾਦ ਕੀਤਾ ਜੋ ਲੁਧਿਆਣਾ ਦੇ ਪ੍ਰਸਿੱਧ ਉਦਯੋਗਪਤੀ ਅਤੇ ਪਰਉਪਕਾਰੀ ਸਨ। ਉਨ੍ਹਾਂ ਦੀ ਬੇਟੀ ਰਾਧਿਕਾ ਜੈਤਵਾਨੀ ਨੇ ਆਪਣੇ ਪਿਤਾ ਦੀ ਯਾਦ ਵਿੱਚ ‘ਦਿ ਪਰਲ ਆਫ ਲੁਧਿਆਣਾ’ ਨਾਂ ਦੀ ਕਿਤਾਬ ਤਿਆਰ ਕਰਕੇ ਅਰੋੜਾ ਨੂੰ ਭੇਟ ਕੀਤੀ ਹੈ। ਕਿਤਾਬ ਸ਼ਹਿਰ ਦੇ ਉੱਘੇ ਉਦਯੋਗਪਤੀਆਂ, ਨਾਗਰਿਕਾਂ ਅਤੇ ਡਾਕਟਰਾਂ ਦੇ ਸੰਦੇਸ਼ਾਂ ਨਾਲ ਚੰਗੀ ਤਰ੍ਹਾਂ ਲਿਖੀ ਗਈ ਹੈ। ਪੁਸਤਕ ਵਿੱਚ ਅਰੋੜਾ ਦਾ ਮੁਖਬੰਧ ਵੀ ਹੈ। ਪੁਸਤਕ ਵਿੱਚ ਸੰਦੇਸ਼....