ਬਾਘਾਪੁਰਾਣਾ, 29 ਦਸੰਬਰ : ਅੱਜ ਪੰਜਾਬ ਦੇ ਪ੍ਰਵਾਸੀ ਪੰਜਾਬੀ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਰੋਡੇ ਪਹੁੰਚ ਕੇ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਇਆ ਹੈ ਕਿ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਹਰ ਸੰਭਵ ਕਾਨੂੰਨੀ ਚਾਰਾਜੋਈ ਕਰੇਗੀ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲੇ ਹਰੇਕ ਅਧਿਕਾਰੀ ਅਤੇ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਮੀਨ ਅਤੇ ਮਕਾਨ ਦਾ ਮੌਕਾ ਦੇਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ....
ਮਾਲਵਾ
ਪਟਿਆਲਾ, 29 ਦਸੰਬਰ : ਕੇਂਦਰੀ ਜੇਲ੍ਹ ਪਟਿਆਲਾ ਵਿਖੇ ਆਪਣੀ ਸਜਾ ਕੱਟ ਰਹੇ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਮੁਲਾਕਾਤ ਕਰਨ ਦੀ ਗੱਲ ਸਾਹਮਣੇ ਆਈ ਹੈ। ਇਸ ਮੁਲਾਕਾਤ ’ਚ ਜਿੱਥੇ ਬੀਬੀ ਰਾਜਿੰਦਰ ਕੌਰ ਭੱਠਲ, ਨੱਥੂ ਰਾਮ, ਰਾਹੁਲ ਭੱਠਲ ਅਤੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਦਾ ਨਾਮ ਸਾਹਮਣੇ ਆ ਰਿਹਾ ਹੈ। ਸੁਰਜੀਤ ਸਿੰਘ ਧੀਮਾਨ ਦੀ ਸਿੱਧੂ ਦੇ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਇਹ ਵੀ ਜਾ ਰਿਹਾ ਹੈ ਕਿ....
ਸਾਹਿਬਜਾਦਿਆਂ ਦੀ ਮਸੂਮ ਸ਼ਹਾਦਤ ਸਾਨੂੰ ਰੱਬ ਦੇ ਨੇੜੇ ਲਿਜਾਂਦੀ ਹੈ : ਬਾਬਾ ਬਲਬੀਰ ਸਿੰਘ ਫਤਹਿਗੜ੍ਹ ਸਾਹਿਬ, 29 ਦਸੰਬਰ : ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਜੀ ਦੀ ਲਸਾਨੀ, ਅਨੋਖੀ ਤੇ ਅਦੁਤੀ ਸ਼ਹਾਦਤ ਅਤੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਵਲੋਂ ਬੁੱਢਾ ਦਲ ਨੂੰ ਬਖਸ਼ਿਸ਼ ਨਿਸ਼ਾਨ....
ਸ੍ਰੀ ਫਤਿਹਗੜ੍ਹ ਸਾਹਿਬ, 28 ਦਸੰਬਰ : ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਤਿੰਨ ਰੋਜ਼ਾ ਸਲਾਨਾ ਸ਼ਹੀਦੀ ਸਭਾ ਦੇ ਅਖੀਰਲੇ ਦਿਨ ਨਗਰ ਕੀਰਤਨ ਗੁਰਦੁਆਰਾ ਸਾਹਿਬ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਰਦਾਸ ਉਪਰੰਤ ਸੰਪੰਨ ਹੋਇਆ। ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ....
ਜਗਰਾਉਂ 28 ਦਸੰਬਰ (ਰਛਪਾਲ ਸ਼ੇਰਪੁਰੀ) : ਜਗਰਾਉਂ ਦੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਸਦਕਾ ਇੰਡੀਆ ਕੋਵਿਡ ਐਸ.ਓ.ਐਸ. ਸੰਸਥਾ ਵੱਲੋਂ ਜੱਚਾ-ਬੱਚਾ ਸਿਵਲ ਹਸਪਤਾਲ ਜਗਰਾਉਂ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਪੰਜ ਨਾਨ ਇੰਨਵੈਂਸ ਵੈਂਟੀਲੇਟਰ ਕਿੱਟ ਸੀ-ਪਾਈਪ ਸੈਟ ਭੇਂਟ ਕੀਤੇ ਗਏ ਹਨ, ਜੋ ਵੈਂਟੀਲੇਟਰ ਦੀ ਤਰ੍ਹਾਂ ਹੀ ਕੰਮ ਕਰਦੇ ਹਨ ਅਤੇ ਐਮਰਜੈਂਸੀ ਮੌਕੇ ਬੱਚਿਆਂ ਨੂੰ ਵੱਡੀ ਰਾਹਤ ਪ੍ਰਦਾਨ ਕਰਨਗੇ। ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਇੰਡੀਆ ਕੋਵਿਡ ਐਸ.ਓ.ਐਸ. ਸੰਸਥਾ ਦੇ....
ਰਾੜਾ ਸਾਹਿਬ 27 ਦਸੰਬਰ (ਸਿਮਰਨ ਰਾੜਾ ਸਾਹਿਬ) : ਭਾਜਪਾ ਹਾਈ ਕਮਾਨ ਵੱਲੋਂ ਬੀਤੇ ਦਿਨੀਂ ਸਰਦਾਰ ਕਰਨਵੀਰ ਸਿੰਘ ਢਿੱਲੋਂ ਨੂੰ ਪੁਲਿਸ ਜਿਲ੍ਹਾ ਖੰਨਾ ਦਾ ਜਿਲ੍ਹਾ ਪ੍ਰਧਾਨ ਨਿਯਕੁਤ ਕਰਨ ਤੇ ਹਲਕਾ ਪਾਇਲ ਦੇ ਮੰਡਲ ਪ੍ਰਧਾਨ ਸ਼੍ਰੀ ਸੌਰਵ ਸ਼ਰਮਾ ਮਹਾਮੰਤਰੀ ਸ਼੍ਰੀ ਮੋਹਿਤ ਸੱਗੜ੍ਹ, ਐਡਵੋਕੇਟ ਰਵਿੰਦਰ ਸਿੰਘ ਮੰਡਲ ਪ੍ਰਧਾਨ ਮਲੌਦ ਸ਼੍ਰੀ ਰਾਜੇਸ਼ ਕੁਮਾਰ ਰਾਜੂ ਹਲਕਾ ਭਰਵਾਰੀ ਪਾਇਲ, ਕੈਪਟਨ ਰਾਮਪਾਲ ਸਿੰਘ ਸੀਨੀਅਰ ਭਾਜਪਾ ਲੀਡਰ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਦਫਤਰ ਪੁਹੰਚ ਕੇ ਗ਼ੁਲਦਸ਼ਤਾਂ ਤੇ ਸਰੋਪਾ ਭੇਂਟ ਕੀਤਾ ਇਸ....
- ਪ੍ਰਾਈਵੇਟ ਵਾਹਨਾਂ 'ਤੇ ਅਣ-ਅਧਿਕਾਰਤ ਤੌਰ 'ਤੇ ਪੁਲਿਸ, ਆਰਮੀ, ਵੀ.ਆਈ.ਪੀ. ਆਨ ਗੋਰਮਿੰਟ ਡਿਊਟੀ ਅਤੇ ਵਿਭਾਗਾਂ ਦੇ ਨਾਮ ਦਾ ਲੋਗੋ ਲਗਾਉਣ 'ਤੇ ਲਾਈ ਰੋਕ ਲੁਧਿਆਣਾ, 28 ਦਸੰਬਰ : ਸੰਯੁਕਤ ਪੁਲਿਸ ਕਮਿਸ਼ਨਰ ਲੁਧਿਆਣਾ ਸੋਮਿਆ ਮਿਸ਼ਰਾ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਪ੍ਰਾਈਵੇਟ ਵਾਹਨਾਂ 'ਤੇ ਅਣ-ਅਧਿਕਾਰਤ ਤੌਰ 'ਤੇ ਪੁਲਿਸ, ਆਰਮੀ, ਵੀ.ਆਈ.ਪੀ. ਆਨ....
ਲੁਧਿਆਣਾ, 28 ਦਸੰਬਰ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਸ.ਲਾ ਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ. ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਉਦਮ ਸਿਖਲਾਈ ਕੋਰਸ ਦਾ ਪੰਜਵਾ ਬੈਚ 09 ਜਨਵਰੀ, 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜਿਲ੍ਹਾ ਲੁਧਿਆਣਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ, ਅਤੇ ਡੇਅਰੀ ਸਿਖਲਾਈ ਕੇਂਦਰ ਮੋਗਾ ਐਟ ਗਿੱਲ ਵਿਖੇ ਟ੍ਰੇਨਿੰਗ ਕਰ ਸਕਦੇ ਹਨ। ਇਸ ਸਬੰਧੀ ਵਿਸਥਾਰ ਨਾਲ....
- ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਲਾਸਾਨੀ ਹਨ, ਨੌਜਵਾਨ ਪ੍ਰੇਰਣਾ ਹਾਸਲ ਕਰਕੇ ਆਪਣੇ ਜੀਵਨ ਦੀਆਂ ਤਰਜੀਹਾਂ ਕਰਨ ਨਿਰਧਾਰਤ - ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਲੁਧਿਆਣਾ, 28 ਦਸੰਬਰ : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਸਮਾਗਮ ਮੌਕੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨਤਮਸਤਕ ਹੋਏ। ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਵਾਰਡ ਨੰਬਰ 6 ਦੀ....
ਰਾਏਕੋਟ, 28 ਦਸੰਬਰ (ਚਮਕੌਰ ਸਿੰਘ ਦਿਓਲ) : ਨਵੇਂ ਸਾਲ ਦਾ ਸਵਾਗਤ ਕਰਨ ਲਈ ਸ੍ਰੀ ਬਾਲਾਜੀ ਪਰਿਵਾਰ ਰਾਏਕੋਟ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 31 ਦਸੰਬਰ ਦਿਨ ਸ਼ਨੀਵਾਰ ਨੂੰ ਸਥਾਨਕ ਸ੍ਰੀ ਸ਼ਿਵ ਮੰਦਿਰ ਬਗੀਚੀ ਵਿਖੇ ਸਥਿੱਤ ਸ੍ਰੀ ਬਾਲਾਜੀ ਦਰਬਾਰ ’ਤੇ ਵਿਸ਼ਾਲ ਬਾਲਾਜੀ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧ ’ਚ ਸ੍ਰੀ ਬਾਲਾਜੀ ਦੀ ਪਵਿੱਤਰ ਜੋਤੀ ਸ੍ਰੀ ਸਾਲ੍ਹਾਸਰ ਧਾਮ ਤੋਂ ਵਿਸ਼ੇਸ਼ ਤੌਰ ’ਤੇ ਲਿਆਂਦੀ ਜਾਵੇਗੀ ਅਤੇ 30 ਦਸੰਬਰ ਦਿਨ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਇੱਕ ਰਥ ਯਾਤਰਾ ਵੀ....
ਰਾਏਕੋਟ, 28 ਦਸੰਬਰ (ਚਮਕੌਰ ਸਿੰਘ ਦਿਓਲ) : ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਫਾਊਂਡੇਸ਼ਨ ਪਿੰਡ ਜਲਾਲਦੀਵਾਲ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਜੀ ਦੀ 56ਵੀਂ ਬਰਸੀ ਮੌਕੇ 26ਵਾਂ ਸਲਾਨਾ ਖੂਨਦਾਨ ਕੈਂਪ 29 ਦਸੰਬਰ ਦਿਨ ਵੀਰਵਾਰ ਨੂੰ ਪਿੰਡ ਜਲਾਲਦੀਵਾਲ ਵਿਖੇ ਲਗਾਇਆ ਜਾਵੇਗਾ। ਸੰਸਥਾ ਦੇ ਡਾਇਰੈਕਟਰ ਡਾ. ਹਰਮਿੰਦਰ ਸਿੰਘ ਸਿੱਧੂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਖੂਨਦਾਨ ਕਰਨ।
ਸ੍ਰੀ ਫਤਿਹਗੜ੍ਹ ਸਾਹਿਬ, 28 ਦਸੰਬਰ : ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਅੱਜ ਆਖਰੀ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ ਗੁਰਦੁਆਰਾ ਜੋਤੀ ਸਰੂਪ ਵਿਖੇ ਜਾ ਕੇ ਸਮਾਪਤ ਹੋਏਗਾ। ਸ਼ਹੀਦੀ ਸਭਾ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ ਹਨ। ਨਗਰ ਕੀਰਤਨ ਸਮੇਂ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ....
ਸ੍ਰੀ ਆਨੰਦਪੁਰ ਸਾਹਿਬ, 28 ਦਸੰਬਰ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਇੱਕ ਪੱਤਰ ਲਿਖ ਕੇ ਸੂਬੇ ਵਿੱਚ ਚੱਲ ਰਹੇ ਉਦਯੋਗਾਂ ਤੋਂ ਪੈਦਾ ਹੋ ਰਹੇ ਪ੍ਰਦੂਸ਼ਣ ਦਾ ਉਨ੍ਹਾਂ ਦੇ ਲੋਕ ਸਭਾ ਹਲਕੇ ਦੇ ਲੋਕਾਂ ਤੇ ਪੈ ਰਹੇ ਪ੍ਰਭਾਵ ਦਾ ਮਾਮਲਾ ਉਠਾਇਆ ਹੈ। ਸੰਸਦ ਮੈਂਬਰ ਤਿਵਾੜੀ ਨੇ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਉਨ੍ਹਾਂ ਨੇ ਇਸ ਸਬੰਧ ਵਿੱਚ ਉਨ੍ਹਾਂ ਤੋਂ ਪਹਿਲਾਂ....
ਚੰਡੀਗੜ੍ਹ 28 ਦਸੰਬਰ : ਧੰਨ-ਧੰਨ ਬਾਬਾ ਜੋਰਾਵਰ ਸਿੰਘ ਜੀ, ਧੰਨ-ਧੰਨ ਬਾਬਾ ਫਤਿਹ ਸਿੰਘ ਜੀ ਅਤੇ ਧੰਨ-ਧੰਨ ਮਾਤਾ ਗੁਜਰੀ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੌਰਾਨ ਦੇਸਾਂ ਵਿਦੇਸ਼ਾਂ ਤੋਂ ਲੱਖਾਂ ਦੀ ਤਾਦਾਦ ਵਿਚ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਯੋਗ ਅਗਵਾਈ ਹੇਠ 24 ਘੰਟੇ ਸਿਹਤ ਸਹੂਲਤਾਂ ਉਪਲੱਬਧ....
ਫ਼ਤਹਿਗੜ੍ਹ ਸਾਹਿਬ, 28 ਦਸੰਬਰ : ਸਾਹਿਬ-ਏ-ਕਮਾਲ ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਕੀਤੀ ਗਈ ਸ਼ਹੀਦੀ ਸਭਾ ਦੇ ਅੰਤਿਮ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਭੋਰਾ ਸਾਹਿਬ ਦੇ ਦਰਸ਼ਨ ਵੀ ਕੀਤੇ। ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਕਿਹਾ ਕਿ ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ....