ਮਾਲਵਾ

ਜਗਰਾਉਂ ਮਾਮਲੇ ਸਬੰਧੀ ਵਫਦ ਏਡੀਜੀਪੀ ਨੂੰ ਮਿਲਿਆ!
ਮਾਮਲਾ ਡੀ ਐਸ ਪੀ, ਐਸ ਆਈ ਤੇ ਪੰਚ-ਸਰਪੰਚ ਖਿਲਾਫ਼ ਦਰਜ ਮੁਕੱਦਮੇ ਦਾ ਤਫਤੀਸ਼ ਰਿਪੋਰਟ ਪੇਸ਼ ਨਾਂ ਕਰਨ ਦਾ! ਜਗਰਾਉਂ 22 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ) : ਅਨੁਸੂਚਿਤ ਜਾਤੀ ਦੀ ਮਾਂ-ਧੀ ਨੂੰ ਨਜ਼ਾਇਜ ਹਿਰਾਸਤ 'ਚ ਰੱਖ ਕੇ ਅੱਤਿਆਚਾਰ ਕਰਨ ਅਤੇ ਕਰੰਟ ਲਗਾ ਕੇ ਮੌਤ ਦੇ ਮੂੰਹ 'ਚ ਧੱਕਣ ਸਬੰਧੀ ਦਰਜ ਮੁਕੱਦਮੇ ਦੇ ਦੋਸ਼ੀ ਡੀਅੈਸਪੀ ਗੁਰਿੰਦਰ ਬੱਲ, ਅੈਸਆਈ ਰਾਜਵੀਰ, ਹਰਜੀਤ ਸਰਪੰਚ ਤੇ ਪੰਚ ਧਿਆਨ ਸਿੰਘ ਦੀ ਗ੍ਰਿਫਤਾਰੀ ਲਈ ਪਿਛਲੇ 9 ਮਹੀਨਿਆਂ ਤੋਂ ਥਾਣਾ ਸਿਟੀ ਜਗਰਾਉਂ ਮੂਹਰੇ ਧਰਨਾ ਲਗਾਈ ਬੈਠੀਆਂ....
ਕੋਨਵੇਂਟ ਸਕੂਲ ਅਲੀਗੜ੍ਹ ਵਿਖੇ ਟਰੈਫਿਕ ਨਿਯਮਾਂ ਬਾਰੇ ਸੈਮੀਨਾਰ ਕਰਵਾਇਆ
ਜਗਰਾਉਂ 22 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ) : ਐਸ, ਐਸ, ਪੀ ਹਰਜੀਤ ਸਿੰਘ ਆਈ ਪੀ ਐਸ ਲੁਧਿਆਣਾ ਦਿਹਾਤੀ ਜੀ ਦੇ ਦਿਸ਼ਾਨਿਰਦੇਸ਼ਾਂ ਤਹਿਤ ਅਤੇ ਗੁਰਬਿੰਦਰ ਸਿੰਘ ਡੀ, ਐਸ,ਪੀ ਟਰੈਫਿਕ ਦੀ ਨਿਗਰਾਨੀ ਹੇਠ ਇੰਨਸਪੈਕਟਰ ਦਵਿੰਦਰ ਸਿੰਘ ਇੰਚਾਰਜ ਟਰੈਫਿਕ ਲੁਧਿਆਣਾ ਦਿਹਾਤੀ ਦੀ ਅਗਵਾਈ ਹੇਠ ਏ, ਐਸ, ਆਈ ਹਰਪਾਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈਲ ਜਗਰਾਉਂ ਵੱਲੋਂ ਕੋਨਵੇਂਟ ਸਕੂਲ ਅਲੀਗੜ੍ਹ ਵਿਖੇ ਗੱਡੀਆਂ ਦੇ ਡਰਾਈਵਰਾ ਨੂੰ ਸੇਫ ਸਕੂਲ ਵਾਹਨ ਸਬੰਧੀ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਟਰੈਫਿਕ....
ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਬੱਸੀਆ 'ਚ ਨਗਰ ਕੀਰਤਨ ਸਜਾਇਆ
ਰਾਏਕੋਟ 22 ਦਸੰਬਰ : ਰੰਘਰੇਟੇ ਗੁਰੂ ਕੇ ਬੇਟੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਪਿੰਡ ਬੱਸੀਆਂ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਖੂਬਸੂਰਤ ਫੁੱਲਾਂ ਨਾਲ ਸਜਾਇਆ ਗਿਆ ਸੀ। ਨਗਰ ਕੀਰਤਨ ਦੇ ਅੱਗੇ....
ਸੁਸ਼ਾਸਨ ਹਫਤਾ ਤਹਿਤ ਮਹਿਲ ਕਲਾਂ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ
ਲੋਕਾਂ ਨੂੰ ਬੈਂਕਾਂ ਵਿਚ ਖਾਤੇ ਖੁਲਵਾਉਣ, ਬੀਮਾ ਕਰਵਾਉਣ ਅਤੇ ਆਸਾਨ ਕਿਸ਼ਤਾਂ ਉੱਤੇ ਕਰਜੇ ਲੈਣ ਸਬੰਧੀ ਜਾਣਕਾਰੀ ਦਿੱਤੀ ਗਈ ਮਹਿਲ ਕਲਾਂ 22 ਦਸੰਬਰ (ਗੁਰਸੇਵਕ ਸਿੰਘ ਸਹੋਤਾ ) : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਾਏ ਜਾ ਰਹੇ ਸੁਸ਼ਾਸਨ ਹਫਤੇ ਤਹਿਤ ਅੱਜ ਬੀ. ਡੀ. ਪੀ. ਓ ਦਫ਼ਤਰ ਮਹਿਲ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਵੱਖ ਵੱਖ ਬੈਂਕਾਂ ਤੋਂਂ ਆਏ ਅਧਿਕਾਰੀਆਂ ਨੇ ਲੋਕਾਂ ਨੂੰ ਬੈਂਕਾਂ ਚ ਖਾਤੇ ਖੁਲਵਾਉਣ ਸਬੰਧੀ, ਬੀਮਾ ਕਰਵਾਉਣ ਅਤੇ ਆਸਾਨ ਕਿਸ਼ਤਾਂ ਉੱਤੇ ਕਰਜ਼ਾ ਲੈ ਕੇ....
ਹਮੀਦੀ ਸਕੂਲ ਦੀ ਵਿਦਿਆਰਥਣ ਨੇ ਪੇਟਿੰਗ ਮੁਕਾਬਲੇ ਵਿੱਚ ਪੰਜਾਬ ਭਰ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ
-ਸਿੱਖਿਆ ਵਿਭਾਗ ਵੱਲੋਂ ਆਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਕਰਵਾਏ ਮੁਕਾਬਲਿਆਂ ਵਿੱਚ ਰਸ਼ਮੀ ਦਾ ਕੀਤਾ ਗਿਆ ਸਨਮਾਨ ਮਹਿਲ ਕਲਾਂ 22 ਦਸੰਬਰ ( ਭੁਪਿੰਦਰ ਸਿੰਘ ਧਨੇਰ , ਗੁਰਸੇਵਕ ਸਿੰਘ ਸਹੋਤਾ ) : ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਵੱਖ - ਵੱਖ ਵਿਦਿਅਕ ਮੁਕਾਬਲਿਆਂ ਵਿੱਚ ਕਰਵਾਏ ਪੇਟਿੰਗ ਦੇ ਮੁਕਾਬਲੇ ਵਿੱਚ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਮੀਦੀ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਰਸ਼ਮੀ ਪੁੱਤਰੀ ਮਲਕੀਤ ਸਿੰਘ ਨੇ ਪੰਜਾਬ....
ਸਹੀਦੀ ਦਿਹਾੜੇ ਨੂੰ ਸਮਰਪਿਤ ਚਾਹ ਤੇ ਮੱਠੀਆਂ ਦਾ ਲੰਗਰ ਲਗਾਇਆ
ਮਹਿਲ ਕਲਾਂ 22 ਦਸੰਬਰ ( ਗੁਰਸੇਵਕ ਸਿੰਘ ਸਹੋਤਾ ) : ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਦੀ ਲਾਸਾਨੀ ਸਹੀਦੀ ਨੂੰ ਸਮਰਪਿਤ ਕਸਬਾ ਮਹਿਲ ਕਲਾਂ ਦੇ ਖਿਆਲੀ ਰੋਡ ਦੇ ਦੁਕਾਨਦਾਰਾਂ ਵੱਲੋਂ ਚਾਹ ਤੇ ਮੱਠੀਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੇਮ ਕੁਮਾਰ ਪਾਸੀ ਤੇ ਡਾ ਪਰਮਿੰਦਰ ਸਿੰਘ ਹਮੀਦੀ ਨੇ ਕਿਹਾ ਕਿ ਸਾਨੂੰ ਆਪਣੇ ਸਹੀਦਾਂ ਨੂੰ ਯਾਦ ਰੱਖਣਾ ਚਾਹੀਦਾ ਹੈ , ਕਿਉਂਕਿ ਉਨ੍ਹਾਂ ਦੀਆਂ ਕੁਰਬਾਨੀਆਂ ਕਾਰਨ ਅਸੀ ਜਿਓ ਰਹੇਹਾਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ੍ਰੀ....
ਮਹਿਲ ਕਲਾਂ ਦੇ ਨੌਜਵਾਨ ਦੀ ਕਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ
ਮਹਿਲ ਕਲਾਂ 22 ਦਸੰਬਰ (ਗੁਰਸੇਵਕ ਸਿੰਘ ਸਹੋਤਾ) : ਉੱਘੇ ਸਾਹਿਤਕਾਰ ਸੁਰਜੀਤ ਸਿੰਘ ਪੰਛੀ ਦੇ ਨੌਜਵਾਨ ਪੋਤਰੇ ਜਸਨਦੀਪ ਸਿੰਘ (37) ਪੁੱਤਰ ਮਾਸਟਰ ਰਵੀਦੀਪ ਸਿੰਘ ਵਾਸੀ ਮਹਿਲ ਕਲਾਂ (ਬਰਨਾਲਾ) ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਤਕਰੀਬਨ 15ਸਾਲ ਪਹਿਲਾਂ ਜਗਦੀਪ ਸਿੰਘ ਰੋਜੀ ਰੋਟੀ ਕਮਾਉਣ ਦੇ ਲਈ ਕਨੇਡਾ ਦੇ ਸਹਿਰ ਕੈਲਗਰੀ ਵਿਖੇ ਗਿਆ ਸੀ।ਜਿਥੇ ਉਹ ਆਪਣੇ ਛੋਟੇ ਭਰਾ ,ਆਪਣੀ ਪਤਨੀ ਤੇ ਪੁੱਤਰ ਨਾਲ ਰਹਿ ਰਿਹਾ ਸੀ। ਸਵੇਰੇ 4ਵਜੇ ਦੇ ਕਰੀਬ ਉਸ ਨੂੰ ਦਿਲ ਦਾ ਦੌਰਾ ਪਿਆ ਜੋ ਉਸ....
‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ 23 ਦਸਬੰਰ ਨੂੰ ਹੋਵੇਗਾ ਲੁਧਿਆਣਾ 'ਚ : ਮੰਤਰੀ ਧਾਲੀਵਾਲ
ਲੁਧਿਆਣਾ, 22 ਦਸਬੰਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ।ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ ਕੀਤਾ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ....
ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ ਸਾਬਕਾ ਮੁੱਖ ਮੰਤਰੀ ਚੰਨੀ
ਸ੍ਰੀ ਚਮਕੌਰ ਸਾਹਿਬ : ਬੀਤੇ ਦਿਨੀਂ ਵਿਦੇਸ ਤੋਂ ਪੰਜਾਬ ਵਾਪਸ ਪਰਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪਰਿਵਾਰ ਸਮੇਤ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪੈਦਲ ਯਾਤਰਾ ਕੀਤੀ ਅਤੇ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਵਿਖੇ ਨਤਮਸਤਕ ਹੋਏ। ਸਾਬਕਾ ਮੁੱਖ ਮੰਤਰੀ ਚੰਨੀ ਦੀ ਪੈਦਲ ਯਾਤਰਾ ਦਾ ਵੱਖ ਵੱਖ ਥਾਵਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ। ਬੀਤੇ ਵਰੇ੍ਹ ਮੁੱਖ ਮੰਤਰੀ ਦੇ ਅਹੁਦੇ ’ਤੇ ਹੁੰਦਿਆਂ ਵੀ ਚਰਨਜੀਤ ਸਿੰਘ ਚੰਨੀ ਵੱਲੋਂ ਪੈਦਲ ਯਾਤਰਾ ਕੀਤੀ ਗਈ ਸੀ, ਜਿਸ ਵਿੱਚ ਵੱਡੀ ਗਿਣਤੀ ’ਚ....
ਵਿਧਾਇਕ ਭੋਲਾ ਅਤੇ ਵਿਧਾਇਕ ਛੀਨਾ ਦੀ ਅਗਵਾਈ 'ਚ ਵਾਰਡ 33 ਦੇ ਕਈ ਮਿਹਨਤੀ ਕਾਂਗਰਸੀ ਵਰਕਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ
ਲੁਧਿਆਣਾ : ਬੀਤੇ ਦਿਨ ਵਾਰਡ ਨੰ: 33 ਦੀ ਗਰੇਵਾਲ ਕਲੋਨੀ ਵਿੱਚ ਇੱਕ ਵਿਸ਼ਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਅਤੇ ਹਲਕਾ ਦੱਖਣੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਦੀ ਅਗਵਾਈ ਵਿੱਚ ਸੀਨੀਅਰ ਕਾਂਗਰਸੀ ਆਗੂ ਦਵਿੰਦਰ ਕੁਮਾਰ ਅਤੇ ਕਈ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਜਿਸ ਵਿਚ ਵਿਧਾਇਕ ਭੋਲਾ ਅਤੇ ਵਿਧਾਇਕ ਛੀਨਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਸਾਰੀਆਂ ਪੁਰਾਣੀਆਂ ਸਰਕਾਰਾਂ ਆਪਣੇ ਹੁਕਮ ਆਮ ਜਨਤਾ 'ਤੇ ਥੋਪ ਦਿੰਦੀ ਸੀ ਪਰ ਹੁਣ 'ਆਪ' ਸਰਕਾਰ....
ਬਾਬਾ ਸੋਹਣ ਸਿੰਘ ਭਕਨਾ ਜੀ ਨੂੰ ਯਾਦ ਕਰਦਿਆਂ : ਪ੍ਰੋ. ਗੁਰਭਜਨ ਸਿੰਘ ਗਿੱਲ
ਇਹ ਗੱਲ ਕੱਲ੍ਹ 20 ਦਸੰਬਰ 2022 ਦੀ ਹੈ। ਮੈਨੂੰ ਪੰਜਾਬੀ ਦੇ ਲੋਕ ਸ਼ਾਇਰ ਅਤੇ ਮੇਰੇ ਦੋਸਤ ਸ਼੍ਰੀ ਵਿਜੇ ਅਗਨੀਹੋਤਰੀ ਜੀ ਦਾ ਭੇਜਿਆ ਵੱਟਸਐਪ ਸੁਨੇਹਾ ਮਿਲਿਆ, "ਬਾਬਾ ਸੋਹਣ ਸਿੰਘ ਭਕਨਾ ਜੀ ਅੱਜ ਦੇ ਦਿਨ ਸਾਥੋਂ ਸਰੀਰਕ ਤੌਰ ਤੇ ਜੁਦਾ ਹੋ ਗਏ ਸਨ।" ਠੀਕ ਇਸੇ ਤਰ੍ਹਾਂ 20 ਦਸੰਬਰ 1968 ਨੂੰ ਮੈਂ ਅਤੇ ਮੇਰੇ ਸਾਥੀਆਂ ਨੇ "ਬਾਬਾ ਜੀ ਚੱਲ ਵਸੇ" ਸਿਰਲੇਖ ਵਾਲਾ ਯੁਵਕ ਕੇਂਦਰ, ਰਜਿੰਦਰ ਨਗਰ, ਲਾਡੋਵਾਲੀ ਰੋਡ, ਜਲੰਧਰ ਵੱਲੋਂ ਪ੍ਰਕਾਸ਼ਿਤ ਇਸ਼ਤਿਹਾਰ, ਜਲੰਧਰ ਦੀਆਂ ਕੰਧਾਂ ਉੱਪਰ ਚਿਪਕਾਇਆ ਸੀ। ਮੈਨੂੰ ਯਾਦ ਆ....
ਪੰਜਾਬ ਸਰਕਾਰ ਵੱਲੋਂ ਰੋਜ਼ਗਾਰ ਲਈ ਵੱਡਾ ਉਪਰਾਲਾ, ਮੈਗਾ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਮੇਲੇ ਦਾ ਆਯੋਜਨ 23 ਨੂੰ
ਲੁਧਿਆਣਾ, 21 ਦਸੰਬਰ : ਰਾਜ ਸਰਕਾਰ ਦੇ ਨੈਸ਼ਨਲ ਕੈਰੀਅਰ ਸਰਵਿਸ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ, ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋੋਂ ਦੱਸਿਆ ਗਿਆ ਕਿ ਸਰਕਾਰੀ ਆਈ.ਟੀ.ਆਈ, ਗਿੱਲ ਰੋਡ, ਜਿਲਾ ਲੁਧਿਆਣਾ ਵਿਖੇ ਮਿਤੀ 23.12.2022 (ਸ਼ੁੱਕਰਵਾਰ) ਨੂੰ ਮੈਗਾ ਰੋੋਜ਼ਗਾਰ ਮੇਲਾ ਅਤੇ ਸਵੈ-ਰੋੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 10....
ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਆਯੋਜਿਤ
-ਜ਼ਿਲ੍ਹਾ ਪ੍ਰਸ਼ਾਸ਼ਨ, ਪੁਲਿਸ ਦੀ ਭਾਰੀ ਵਾਹਨਾਂ 'ਤੇ ਰਿਫਲੈਕਟਰ ਲਗਾਉਣ ਦੀ ਮੁਹਿੰਮ 'ਚ ਕਰੇਗਾ ਪੂਰਨ ਸਹਿਯੋਗ - ਅਮਰਜੀਤ ਬੈਂਸ ਲੁਧਿਆਣਾ, 21 ਦਸੰਬਰ : ਸਰਦੀਆਂ ਦੇ ਦਿਨਾਂ ਵਿੱਚ ਸੰਘਣੀ ਧੁੰਦ ਪੈਣ ਕਾਰਨ, ਵਾਹਨਾਂ ਉੱਪਰ ਰਿਫਲੈਕਟਰ ਨਾ ਲੱਗੇ ਹੋਣ ਕਰਕੇ ਬਹੁਤ ਸਾਰੀਆਂ ਅਣਸੁਖਾਵੀਆਂ ਸੜ੍ਹਕ ਦੁਰਘਟਨਾਵਾਂ ਵਾਪਰ ਜਾਂਦੀਆਂ ਹਨ। ਜੇਕਰ ਸਾਰੇ ਲੋਕ ਆਪਣੀ ਸਮਾਜਿਕ ਜਿੰਮੇਵਾਰੀ ਸਮਝਦਿਆਂ ਵਾਹਨਾਂ 'ਤੇ ਰਿਫਲੈਕਟਰ ਲਗਾਉਣ ਤਾਂ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਨ੍ਹਾਂ ਸ਼ਬਦਾਂ ਦਾ....
ਗੁਰੂ ਨਾਨਕ ਭਵਨ ਵਿਖੇ, ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ ਸਮਾਗਮ 23 ਦਸੰਬਰ ਨੂੰ
ਲੁਧਿਆਣਾ, 21 ਦਸੰਬਰ : ਪੰਜਾਬ ਸਰਕਾਰ ਵਲੋਂ ਪ੍ਰਵਾਸੀ ਭਾਰਤੀਆਂ ਨਾਲ ਬਿਹਤਰੀਨ ਤਾਲਮੇਲ ਸਥਾਪਤ ਕਰਕੇ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਵਿਚ ਭਾਈਵਾਲ ਬਣਾਉਣ ਤੇ ਜੜ੍ਹਾਂ ਨਾਲ ਜੋੜਨ ਦੇ ਮੰਤਵ ਨਾਲ 'ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ' ਸਮਾਗਮ ਦਾ ਆਯੋਜਨ 23 ਦਸੰਬਰ ਨੂੰ ਸਥਾਨਕ ਗੁਰੂ ਨਾਨਕ ਭਵਨ, ਫਿਰੋਜ਼ਪੁਰ ਰੋਡ, ਲੁਧਿਆਣਾ ਵਿਖੇ ਹੋਵੇਗਾ। ਡਿਪਟੀ ਕਮਿਸ਼ਨਰ ਲੁਧਿਆਣਾ (ਵਾਧੂ ਚਾਰਜ) ਸ. ਜਸਪ੍ਰੀਤ ਸਿੰਘ ਵਲੋਂ ਅਗਾਊਂ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ....
ਡਿਪਟੀ ਕਮਿਸ਼ਨਰ ਵੱਲੋਂਂ ਲੀਡ ਬੈਂਕ ਬਰਨਾਲਾ ਨਾਲ ਮੀਟਿੰਗ ਕੀਤੀ ਗਈ
ਬਰਨਾਲਾ, 21 ਦਸੰਬਰ (ਭੁਪਿੰਦਰ ਸਿੰਘ ਧਨੇਰ) : ਨਾਬਾਰਡ ਵੱਲੋਂ ਆਗਾਮੀ ਵਿੱਤੀ ਵਰ੍ਹੇ 2022-23 ਲਈ ਬਰਨਾਲਾ ਦੇ ਬੈਕਾਂ ਨੂੰ ਕਰਜ਼ਾ ਮੁਹੱਈਆ ਕਰਨ ਵਾਸਤੇ 5800 ਰੁ ਕਰੋੜ ਵੱਧ ਕਰਜ਼ ਰਕਮ ਦੇਣ ਦਾ ਟੀਚਾ ਮਿੱਥਿਆ ਹੈ। ਇਨ੍ਹਾਂ ਵਿਚੋਂ 4350 ਰੁ ਕਰੋੜ ਖੇਤੀਬਾੜੀ ਅਤੇ ਸਬੰਧਿਤ ਖੇਤਰ, 490 ਰੁ ਕਰੋੜ ਐਮ. ਐੱਸ. ਐਮ. ਏ ਖੇਤਰ ਅਤੇ ਬਾਕੀ ਸੈਕਟਰਾਂ ਲਈ 960 ਰੁ ਕਰੋੜ ਕਰਜ਼ੇ ਦਿੱਤੇ ਜਾਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂਂ ਲੀਡ ਬੈਂਕ ਬਰਨਾਲਾ ਦੀ ਮੀਟਿੰਗ ਵਿੱਚ ਕੀਤਾ ਗਿਆ। ਮੀਟਿੰਗ....