ਮਾਲਵਾ

'ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਨੀ' ਸਮਾਗਮ ਲੁਧਿਆਣਾ 'ਚ 23 ਦਸੰਬਰ ਨੂੰ ਹੋਵੇਗਾ : ਸੁਰਭੀ ਮਲਿਕ
ਲੁਧਿਆਣਾ : ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 23 ਦਸੰਬਰ ਸਥਾਨਕ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ 'ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਨੀ' ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸ੍ਰੀਮਤੀ ਮਲਿਕ ਨੇ ਦੱਸਿਆ ਕਿ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨਿੱਜੀ ਤੌਰ 'ਤੇ ਪ੍ਰਵਾਸੀ ਪੰਜਾਬੀਆਂ ਨਾਲ ਮੁਲਾਕਾਤ ਕਰਨਗੇ....
ਸਸਤੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਰਾਜ ਸਭਾ ਵਿੱਚ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਵਿਸ਼ੇਸ਼ ਜ਼ਿਕਰ
ਲੁਧਿਆਣਾ : ਰਾਜ ਸਭਾ ਦੇ ਚੱਲ ਰਹੇ ਸਰਦ ਰੁੱਤ ਇਜਲਾਸ ਦੌਰਾਨ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸੋਮਵਾਰ ਨੂੰ ਸਸਤੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਵਿਸ਼ੇ 'ਤੇ ਵਿਸ਼ੇਸ਼ ਜ਼ਿਕਰ ਕੀਤਾ। ਸੰਸਦ ਮੈਂਬਰਾਂ ਦੁਆਰਾ ਨਿਯਮ 180ਬੀ ਦੇ ਤਹਿਤ ਰਾਜ ਸਭਾ ਦੇ ਚੇਅਰਮੈਨ ਦੀ ਇਜਾਜ਼ਤ ਨਾਲ ਜਨਤਕ ਮਹੱਤਵ ਦੇ ਮਾਮਲਿਆਂ 'ਤੇ ਵਿਸ਼ੇਸ਼ ਜ਼ਿਕਰ ਕੀਤਾ ਜਾਂਦਾ ਹੈ। ਅਰੋੜਾ ਨੇ ਵਿਸ਼ੇਸ਼ ਜ਼ਿਕਰ ਕੀਤਾ ਕਿ “ਸਸਤੀਆਂ ਸਿਹਤ ਸੇਵਾਵਾਂ ਨਾ ਮਿਲਣ ਕਾਰਨ ਲੋਕ ਮਰ ਰਹੇ ਹਨ। ਜਿੱਥੋਂ ਤੱਕ ਲਾਗਤ ਦਾ ਸਵਾਲ ਹੈ....
ਪੁਲੀਸ ਨੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, 50 ਮੋਬਾਈਲ ਫੋਨ ਬਰਾਮਦ
ਲੁਧਿਆਣਾ : ਲੁਧਿਆਣਾ ਦੇ ਵਿੱਚ ਮੋਬਾਈਲ ਹੋਣ ਵਾਲੀਆਂ ਵਾਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਨੇ ਇਸ ਦੇ ਮੱਦੇਨਜ਼ਰ ਲੁਧਿਆਣਾ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ 50 ਮੋਬਾਈਲ ਫੋਨ ਬਰਾਮਦ ਕੀਤੇ ਗਏ ਨੇ ਅਤੇ ਪੁਲਿਸ ਕਮਿਸ਼ਨਰ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਦਾ ਖੁਲਾਸਾ ਕੀਤਾ ਹੈ ਉਸ ਨੇ ਦੱਸਿਆ ਹੈ ਕਿ ਰਿਤਿਕ ਨਾਮ ਦਾ ਮੁਲਜ਼ਮ ਜੋ ਕਿ ਮਿਤੀ 5 ਨਵੰਬਰ ਨੂੰ ਹੀ ਬੇਲ ਦੇ ਬਾਹਰ ਆਇਆ ਸੀ ਉਸ ਨੇ ਆਪਣੇ ਹੀ ਹੋਰ ਸਾਥੀ ਜਸਵਿੰਦਰ ਦੇ ਨਾਲ ਮਿਲ ਕੇ ਇਨ੍ਹਾਂ ਵਾਰਦਾਤਾਂ ਨੂੰ....
ਪਟਿਆਲਾ ਹੈਰੀਟੇਜ ਫੈਸਟੀਵਲ ਦਾ ਪੋਸਟਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ
ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਪੋਸਟਰ ਜਾਰੀ ਕੀਤਾ। ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਸੰਬਰ ਤੋਂ ਫਰਵਰੀ ਤੱਕ ਕਰਵਾਏ ਜਾਣ ਵਾਲੇ ਇਸ ਫੈਸਟੀਵਲ ਦੌਰਾਨ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੁੱਖ ਮੰਤਰੀ ਸ. ਮਾਨ ਦੀ ਪਟਿਆਲਾ ਫੇਰੀ ਦੌਰਾਨ ਇਹ ਪੋਸਟਰ ਜਾਰੀ ਕਰਵਾਇਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਲੋਕਾਂ ਨੂੰ ਅਪੀਲ....
ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨਾਲ ਖਾਸ ਮੁਲਾਕਾਤ
ਲੁਧਿਆਣਾ : ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਵਲੋਂ ਬਿਜ਼ਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨਾਲ ਖਾਸ ਮੁਲਾਕਾਤ ਕੀਤੀ ਗਈ ਜਿਸ ਵਿੱਚ ਹਲਕੇ ਦੀਆਂ ਵੱਖ-ਵੱਖ ਸੜ੍ਹਕਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ। ਵਿਧਾਇਕ ਮੁੰਡੀਆਂ ਨੇ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਕਿ ਗੁਰੂਦੁਆਰਾ ਦੇਗ ਸਰ ਸਾਹਿਬ, ਕਟਾਣਾ ਸਾਹਿਬ ਵਾਲੀ ਸੜ੍ਹਕ ਦਾ ਕੰਮ ਫਰਵਰੀ ਮਹੀਨੇ ਵਿੱਚ ਸ਼ੁਰੂ ਹੋ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਰਾਹੋਂ ਰੋਡ ਅਤੇ ਹੋਰ ਬਾਕੀ ਰਹਿੰਦੀਆਂ ਸੜ੍ਹਕਾਂ ਦਾ ਕੰਮ ਵੀ....
ਡਿਪਟੀ ਡਾਇਰੈਕਟਰ ਕਸ਼ਮੀਰ ਸਿੰਘ ਵਲੋਂ ਡੇਅਰੀ ਸਿਖਲਾਈ ਕੇਂਦਰ ਬੀਜਾ ਦਾ ਦੌਰਾ
ਲੁਧਿਆਣਾ : ਡੇਅਰੀ ਸਿਖਲਾਈ ਕੇਂਦਰ ਬੀਜਾ ਵਿਖੇ ਸ੍ਰੀ ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਮੁੱਖ ਦਫਤਰ ਵਲੋਂ ਵਿਸ਼ੇਸ਼ ਦੌਰਾ ਕੀਤਾ ਗਿਆ. ਇਸ ਮੌਕੇ ਉਨ੍ਹਾਂ ਐਸ ਟੀ ਆਰ ਵਾਈ ਸਕੀਮ ਅਧੀਨ ਟ੍ਰੇਨਿੰਗ ਕਰ ਰਹੇ ਸਿਖਿਆਰਥੀਆ ਨੂੰ ਸਰਟੀਫਿਕੇਟ ਦੀ ਵੰਡ ਕੀਤੀ ਅਤੇ ਉਨ੍ਹਾਂ ਟ੍ਰੇਨਿੰਗ ਕਰ ਰਹੇ ਸਿਖਿਆਰਥੀਆਂ ਨੂੰ ਡੇਅਰੀ ਦੇ ਕੰਮ ਵਿਚ ਵੱਧ ਤੋਂ ਵੱਧ ਲਾਹਾ ਲੈਣ ਲਈ ਵਿਭਾਗ ਨਾਲ ਜੁੜਣ ਲਈ ਵੀ ਪ੍ਰੇਰਿਆ। ਇਸ ਮੌਕੇ ਵਿਭਾਗ ਵਲੋਂ ਲਗਾਈ ਗਈ ਵਰਕਸ਼ਾਪ ਵਿੱਚ ਉਨ੍ਹਾਂ ਮੁਫਤ ਦੁੱਧ ਪਰਖ ਲੈਬਾਟਰੀ ਵੈਨਾ ਦੀ ਜਾਂਚ ਕਰਦਿਆਂ....
ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਨਿਰਦੇਸ਼, ਆਮ ਲੋਕਾਂ ਵੱਲੋਂ ਦਾਇਰ ਦਰਖਾਸਤਾਂ ਦਾ ਜਲਦ ਕੀਤਾ ਜਾਵੇ ਨਿਪਟਾਰਾ
ਲੁਧਿਆਣਾ : ਲੋਕਾਂ ਨੂੰ ਪ੍ਰਭਾਵਸ਼ਾਲੀ, ਤੁਰੰਤ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ, ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੇ ਵਿਭਾਗਾਂ ਕੋਲ ਆਮ ਲੋਕਾਂ ਵੱਲੋਂ ਦਾਇਰ ਕੀਤੀਆਂ ਦਰਖਾਸਤਾਂ ਦਾ ਨਿਪਟਾਰਾ ਜਲਦ ਕਰਨ ਅਤੇ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਯਕੀਨੀ ਬਣਾਉਣ। ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਲੋਕਾਂ ਦੀ ਸੇਵਾ ਲਈ ਵਚਨਬੱਧ....
ਅਸੀਂ ਨੌਜਵਾਨਾਂ ਦੀ ਤਾਕਤ ਵਿੱਚ ਬਹੁਤ ਵਿਸ਼ਵਾਸ਼ ਕਰਦੇ ਹਾਂ : ਮੁੱਖ ਮੰਤਰੀ ਭਗਵੰਤ ਮਾਨ
ਪਟਿਆਲਾ : ਯੁਵਕ ਸੇਵਾਵਾਂ ਵਿਭਾਗ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਇਆ ਗਿਆ ਤਿੰਨ ਦਿਨਾ ਅੰਤਰ-ਵਰਿਸਟੀ ਯੁਵਕ ਮੇਲਾ ਤੀਜੇ ਦਿਨ ਭੰਗੜੇ ਦੀਆਂ ਧਮਾਲਾਂ ਨਾਲ਼ ਆਪਣੇ ਸਿਖ਼ਰ ਉੱਤੇ ਪਹੁੰਚਦਿਆਂ ਹੋਇਆਂ ਸਫਲਤਾ ਸਹਿਤ ਸੰਪੰਨ ਹੋ ਗਿਆ। 13 ਯੂਨੀਵਰਸਿਟੀਆਂ ਦੇ 1200 ਦੇ ਕਰੀਬ ਵੱਲੋਂ 39 ਵੱਖ-ਵੱਖ ਕਲਾ-ਵੰਨਗੀਆਂ ਵਿੱਚ ਸ਼ਿਰਕਤ ਕੀਤੀ ਗਈ। ਸਮੁੱਚੇ ਮੁਕਾਬਲਿਆਂ ਵਿੱਚ ਪ੍ਰਾਪਤ ਅੰਕਾਂ ਦੇ ਕੁੱਲ ਜੋੜ ਦੇ ਅਧਾਰ ਉੱਤੇ ਪੰਜਾਬ ਯੂਨੀਵਰਸਿਟੀ,ਚੰਡੀਗੜ੍ਹ ਇਸ ਮੇਲੇ ਦੀ ਓਵਰ-ਆਲ ਟਰਾਫ਼ੀ....
ਧਮਕੀਆਂ ਦੇ ਕੇ ਫਿਰੌਤੀ ਮੰਗਣ ਵਾਲੇ ਦੋ ਵਿਅਕਤੀਆਂ ਨੂੰ ਲੁਧਿਆਣਾ ਪੁਲਸ ਨੇ ਕੀਤ ਗ੍ਰਿਫਤਾਰ
ਲੁਧਿਆਣਾ : ਸਿੱਧੂ ਮੂਸੇਵਾਲਾ ਦੇ ਕਤਲ ਕੇਸ ਤੋਂ ਬਾਅਦ ਲਗਾਤਾਰ ਪੰਜਾਬ ਵਿੱਚ ਧਮਕੀਆਂ ਅਤੇ ਫਿਰੋਤੀ ਮੰਗਣ ਦੇ ਮਾਮਲੇ ਵਧਦੇ ਜਾ ਰਹੇ ਹਨ। ਇਸ ਲੜੀ ਹੇਠ ਲੁਧਿਆਣਾ ਵਿੱਚ ਵੀ ਕਾਰੋਬਾਰੀ ਨੂੰ ਫੋਨ ਰਾਹੀਂ ਧਮਕੀ ਦਿੱਤੀ ਗਈ ਸੀ ਅਤੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ ਜਿਸ ਤੇ ਲੁਧਿਆਣਾ ਪੁਲਿਸ ਨੇ ਕਾਮਯਾਬੀ ਹਾਸਲ ਕਰਦੇ ਹੋਏ 2 ਆਰੋਪੀਆ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਵੱਲੋਂ ਧਮਕੀਆਂ ਦੇ ਕੇ ਪੈਸੇ ਦੀ ਮੰਗ ਕੀਤੀ ਜਾਂਦੀ ਸੀ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ....
ਸਿਵਲ ਹਸਪਤਾਲ ਸੰਗਰੂਰ ਵਿਖੇ ਵਿਧਾਇਕਾ ਭਰਾਜ ਨੇ ਡਿਜ਼ੀਟਲ ਐਕਸ-ਰੇਅ ਮਸ਼ੀਨ ਦਾ ਕੀਤਾ ਉਦਘਾਟਨ
ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਦੇ ਨਿਵਾਸੀਆਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸੇ ਉਦੇਸ਼ ਦੀ ਪੂਰਤੀ ਹਿੱਤ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿਖੇ ਮਰੀਜ਼ਾਂ ਦੀ ਲੋੜ ਮੁਤਾਬਕ ਅਤਿ ਆਧੁਨਿਕ ਸਿਹਤ ਮਸ਼ੀਨਰੀ ਦੀ ਉਪਲਬਧਤਾ ਅਤੇ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਲੋੜਵੰਦਾਂ ਨੂੰ ਸਭ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਹ ਪ੍ਰਗਟਾਵਾ ਵਿਧਾਇਕਾ ਸੰਗਰੂਰ ਨਰਿੰਦਰ ਕੌਰ....
ਜਿਹੜੀਆਂ ਸਿੱਖਿਆ ਸੰਸਥਾਵਾਂ ਆਪਣੇ ਕੈਂਪਸ 'ਚ ਪੰਜਾਬੀ ਭਾਸ਼ਾ ਬੋਲਣ ਤੇ ਪਾਬੰਦੀ ਲਾਉਣਗੀਆਂ ਸਰਕਾਰ ਕਰੇਗੀ ਕਾਰਵਾਈ : ਮੁੱਖ ਮੰਤਰੀ ਮਾਨ
ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਖ਼ਤ ਤਾੜਨਾ ਕਰਦੇ ਹੋਏ ਕਿਹਾ ਹੈ ਕਿ ਜਿਹੜੀਆਂ ਸਿੱਖਿਆ ਸੰਸਥਾਵਾਂ ਆਪਣੇ ਕੈਂਪਸ ਵਿੱਚ ਪੰਜਾਬੀ ਭਾਸ਼ਾ ਬੋਲਣ ਉਤੇ ਪਾਬੰਦੀ ਲਾਉਣਗੀਆਂ, ਉਨ੍ਹਾਂ ਵਿਰੁੱਧ ਸੂਬਾ ਸਰਕਾਰ ਕਰੜੀ ਕਾਰਵਾਈ ਕਰੇਗੀ। ਇੱਥੇ ਪੰਜਾਬੀ ਯੂਨੀਵਰਸਿਟੀ ਵਿੱਚ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਦੇ ਆਖ਼ਰੀ ਦਿਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁੱਝ ਸਿੱਖਿਆ ਸੰਸਥਾਵਾਂ ਆਪਣੇ ਕੈਂਪਸਾਂ ਵਿੱਚ ਪੰਜਾਬੀ ਬੋਲਣ ਉਤੇ....
ਸਿਵਲ ਹਸਪਤਾਲ ਜਗਰਾਉ ਵਿਖੇ ਹਾਰਟ ਅਟੈਕ ਰੋਕਨ ਵਾਲੇ ਟੀਕੇ ਲਗਾਏ ਜਾਣ ਫਰੀ : ਵਿਧਾਇਕ ਮਾਣੂਕੇ
ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ ) : ਸਿਵਲ ਹਸਪਤਾਲ ਜਗਰਾਉ ਵਿਖੇ, ਵਿਧਾਇਕ ਸਰਬਜੀਤ ਕੌਰ ਮਾਣੂਕੇ ਜਗਰਾਉ ਵੱਲੋ ਹਸਪਤਾਲ ਵਿੱਚ ਅਚਾਨਕ ਸਵੇਰੇ ਦੋਰਾ ਕੀਤਾ ਅਤੇ ਹਸਪਤਾਲ ਵਿੱਚ ਸਮੂਹ ਡਾਕਟਰਜ ਸਾਹਿਬਾਨ ਨਾਲ ਮੀਟਿੰਗ ਕੀਤੀ ਅਤੇ ਹਸਪਤਾਲ ਵਿਚ ਜੋ ਸਟਾਫ ਦੀ ਘਾਟ ਹੈ।ਉਸ ਸਬੰਧ ਵਿੱਚ ਡਾ ਪੁਨੀਤ ਕੌਰ ਸਿੱਧੂ ਐਸ.ਐਮ.ਓ.ਸੀ ਐਚ ਜਗਰਾਉ ਨੇ ਦੱਸਿਆ ਕਿ ਸਿਵਲ ਹਸਪਤਾਲ ਨੂੰ ਮੈਡੀਸ਼ਨ,ਬੱਚਿਆ ਦੇ ਮਾਹਿਰ ਡਾਕਟਰਾ ਦੀ ਬਹੁਤ ਜਿਆਦ ਜਰੂਰਤ ਹੈ।ਅਤੇ ਇਹ ਵੀ ਦੱਸਿਆ ਕਿ ਹੋਰ ਸਟਾਫ ਸਮੇਤ ਦਰਜਾ ਚਾਰ ਸਟਾਫ ਦੀ ਘਾਟ ਹੈ....
ਸਰਬਸੰਮਤੀ ਨਾਲ ਪੰਚਾਇਤ ਯੂਨੀਅਨ ਸਿੱਧਵਾਂ ਬੇਟ ਦੇ ਪ੍ਰਧਾਨ ਬਣੇ ਜਸਵੰਤ ਸਿੰਘ ਪੁੜੈਣ
ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਜਿਲ੍ਹੇ ਲੁਧਿਆਣੇ ਦੇ ਵਿਧਾਨ ਸਭਾ ਹਲਕਾ ਦਾਖਾ ਦੇ ਬਲਾਕ ਸਿੱਧਵਾਂ ਬੇਟ ਦੇ ਪੰਚਾਂ ਸਰਪੰਚਾਂ ਨੇ ਅੱਜ ਜਸਵੰਤ ਸਿੰਘ ਪੁੜੈਣ ਮੈਂਬਰ ਐਸ ਜੀ ਪੀ ਸੀ ਨੂੰ ਸਰਬਸੰਮਤੀ ਨਾਲ ਬਲਾਕ ਸਿੱਧਵਾਂ ਬੇਟ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਫਤਰ ਸਿੱਧਵਾਂ ਬੇਟ ਚ ਅੱਜ ਪੰਚਾਇਤ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਨੇ ਪੁੱਜ ਕੇ ਵੱਡੀ ਗਿਣਤੀ ਪੰਚਾਂ ਸਰਪੰਚਾਂ ਦੀ ਹਾਜਰੀ ਵਿੱਚ ਜਸਵੰਤ ਸਿੰਘ ਪੁੜੈਣ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ....
'ਖੇਡਾਂ ਵਤਨ ਪੰਜਾਬ ਦੀਆ' ਨੇ ਰੱਖੀ ਤੰਦਰੁਸਤ ਪੰਜਾਬ ਦੀ ਨੀਂਹ : ਵਿਧਾਇਕ ਸਿੱਧੂ
ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆ' ਨੇ ਮਜਬੂਤ ਅਤੇ ਤੰਦਰੁਸਤ ਪੰਜਾਬ ਦੀ ਨੀਂਹ ਰੱਖੀ ਹੈ ਅਤੇ ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਸਾਲ ਖੇਡਾਂ ਕਰਵਾ ਕੇ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਦੇਣ ਲਈ ਵਚਨਬੱਧ ਹੈ। ਉਹ ਬੀਤੀ ਸ਼ਾਮ ਸਥਾਨਕ ਮਾਡਲ ਟਾਊਨ ਇਲਾਕੇ ਵਿੱਚ ਡਾ. ਅੰਬੇਡਕਰ ਨਗਰ ਕ੍ਰਿਕਟ ਕਲੱਬ ਵੱਲੋਂ ਆਪਣੇ ਭਰਾ ਜਬਰ ਸਿੰਘ ਸਿੱਧੂ ਦੀ ਯਾਦ ਵਿੱਚ ਕਰਵਾਏ ਗਏ....
ਮਾਲਵੇ ਦੀ ਮਹਿਕ ਸੰਭਾਲਣ ਵਾਲੇ ਪੰਜਾਬੀ ਨਾਵਲਕਾਰ ਸੁਖਦੇਵ ਸਿੰਘ ਮਾਨ ਦਾ ਮੌੜ ਮੰਡੀ ਵਿੱਚ ਦੇਹਾਂਤ
ਲੁਧਿਆਣਾ (ਰਘਵੀਰ ਸਿੰਘ ਜੱਗਾ) : ਮੌੜ ਮੰਡੀ(ਬਠਿੰਡਾ) ਦੇ ਜੰਮਪਲ ਤੇ ਕਿਰਤੀ ਕਿਸਾਨ ਨਾਵਲਕਾਰ ਸੁਖਦੇਵ ਸਿੰਘ ਮਾਨ ਦਾ ਅੱਜ ਤੜਕਸਾਰ ਦੇਹਾਂਤ ਹੋ ਗਿਆ ਹੈ। ਉਹ ਸਿਰਫ਼ 62 ਸਾਲਾਂ ਦੇ ਸਨ। ਮਾਨ ਪਿਛਲੇ ਕੁਝ ਸਮੇਂ ਤੋਂ ਸਿਹਤਯਾਬ ਨਹੀਂ ਸਨ। ਸਾਹਿੱਤਕ ਹਲਕਿਆਂ ਚ ਬਹੁਤ ਹੀ ਘੱਟ ਵਿਚਰਨ ਵਾਲੇ ਇਸ ਨਾਵਲਕਾਰ ਦੇ ਨਜ਼ਦੀਕੀ ਮਿੱਤਰ ਸਃ ਬੂਟਾ ਸਿੰਘ ਚੌਹਾਨ ਨੇ ਅੱਜ ਸਵੇਰੇ ਬਰਨਾਲਾ ਤੋਂ ਦੱਸਿਆ ਕਿ ਉਹ ਸਿਰਜਣਾ ਦੇ ਮਾਰਗ ਤੇ ਤੁਰਨ ਵਾਲੇ ਸਹਿਜ ਭਾਵੀ ਨਾਵਲਕਾਰ ਸਨ ਜਿੰਨ੍ਹਾਂ ਨੇ ਪੰਜ ਨਾਵਲ ਸਾਹਿਤ ਦੀ ਝੋਲੀ ਪਾਏ....